ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਕਵਿਤਾਵਾਂ/ਕਹਾਣੀਆਂ

ਸ਼ਹੀਦੀ ਦਿਹਾੜਾ 19 ਮੱਘਰ ਭਾਵ 4 ਦਸੰਬਰ 'ਤੇ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਲੜੇ ਗਏ ਅਸਾਵੀਂ ਜੰਗ ਦਾ ਲਾਸਾਨੀ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਮੁਖੀ ਦਮਦਮੀ ਟਕਸਾਲ ।

December 03, 2019 03:59 PM

ਅਹਿਮਦ ਸ਼ਾਹ ਦੁਰਾਨੀ (ਅਬਦਾਲੀ) 18 ਹਜਾਰ ਅਫਗਾਨੀ ਫ਼ੌਜ ਨਾਲ ਹਿੰਦੁਸਤਾਨ ਉੱਤੇ ਸੱਤਵੇਂ ਹਮਲੇ ਲਈ ਦਸੰਬਰ 1764 ਦੌਰਾਨ ਈਮਾਨਾਬਾਦ ਪਹੁੰਚਿਆ ਤਾਂ ਉਸ ਨੇ ਕਲਾਤ ਦੇ ਹਾਕਮ ਮੀਰ ਨਸੀਰ ਖਾਨ ਨੂੰ ਜਿਹਾਦ ਦੇ ਨਾਮ 'ਤੇ ਆਪਣੇ ਨਾਲ ਰਲਾ ਲਿਆ, ਜਿਸ ਕੋਲ 12 ਹਜਾਰ ਦੀ ਫ਼ੌਜ ਸੀ। ਉਸ ਵਕਤ ਕਿਸੇ ਇਕ ਇਲਾਕੇ ਦਾ ਕਾਜੀ ਨਿਯੁਕਤ ਕਰਨ ਦੀ ਸ਼ਰਤ ਨਾਲ ਜੰਗ ਦਾ ਪੂਰਾ ਹਾਲ ਲਿਖਦਿਆਂ ਨਸੀਰ ਖਾਨ ਦੀ ਖ਼ਿਦਮਤ ਵਿਚ ਪੇਸ਼ ਕਰਨ ਦੇ ਦਾਅਵੇ ਨਾਲ ਉਨ੍ਹਾਂ ਨਾਲ ਪੰਜਾਬ ਆਉਣ ਵਾਲੇ ਬਲੋਚੀ ਇਤਿਹਾਸਕਾਰ ਕਾਜੀ ਨੂਰ ਮੁਹੰਮਦ ਉਸ ਵਕਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਬਾਰੇ ਅਖੀਂ ਡਿੱਠਾ ਹਾਲ ਆਪਣੀ ਫ਼ਾਰਸੀ ਕਾਵਿ 'ਜੰਗਨਾਮਾ' ਵਿਚ ਲਿਖਦਾ ਹੈ ਕਿ,
''ਜਦ ਬਾਦਸ਼ਾਹ ਅਤੇ ਸ਼ਾਹੀ ਲਸ਼ਕਰ ਚੱਕ( ਅੰਮ੍ਰਿਤਸਰ) ਪੁੱਜਾ ਤਾਂ ਕੋਈ ਕਾਫ਼ਰ ( ਸਿੱਖ) ਉੱਥੇ ਨਜ਼ਰ ਨਾ ਆਇਆ, ਪਰ ਕੁੱਝ ਥੋੜ੍ਹੇ ਜਿਹੇ ਬੰਦੇ ਗੜ੍ਹੀ ( ਬੁੰਗੇ) ਵਿਚ ਟਿਕੇ ਹੋਏ ਸਨ ਕਿ ਆਪਣਾ ਖੂਨ ਡੋਲ੍ਹ ਕੇ ਆਪਣੇ ਗੁਰੂ ਤੋਂ ਕੁਰਬਾਨ ਹੋ ਸਕਣ। ਜਦ ਉਨ੍ਹਾਂ ਨੇ ਬਾਦਸ਼ਾਹ ਅਤੇ ਇਸਲਾਮੀ ਲਸ਼ਕਰ ਨੂੰ ਆਉਂਦਿਆਂ ਦੇਖਿਆ ਤਾਂ ਉਹ ਸਾਰੇ ਬੁੰਗੇ ਵਿਚੋਂ ਨਿਕਲ ਕੇ ਜਲਾਲ ਵਿਚ ਆਉਂਦਿਆਂ ਵੈਰੀ ਨਾਲ ਗੁੱਥਮ ਗੁੱਥਾ ਹੋ ਗਏ। ਉਹ ਸਾਰੇ ਗਿਣਤੀ ਵਿਚ ਤੀਹ ਸਨ। ਉਹ ਜਰਾ ਭਰ ਵੀ ਨਹੀਂ ਡਰੇ, ਘਬਰਾਏ ਨਹੀਂ। ਉਨ੍ਹਾਂ ਨੂੰ ਨਾ ਕਤਲ ਹੋਣ ਦਾ ਡਰ ਸੀ, ਨਾ ਮੌਤ ਦਾ ਭੈਅ। ਉਹ ਗਾਜੀਆਂ ਨਾਲ ਜੁੱਟ ਪਏ ਅਤੇ ਉਲਝਣ ਵਿਚ ਆਪਣਾ ਖੂਨ ਡੋਲ੍ਹ ਗਏ। ਮੈਦਾਨ ਛੱਡ ਕੇ ਨਹੀਂ ਨੱਸੇ, ਇਸ ਤਰਾਂ ਸਾਰੇ ਸਿੰਘ ਕਤਲ ਹੋਏ।''      
ਆਪਣਿਆਂ ਦੀ ਉਸਤਤ ਲਈ ਆਏ ਕਾਜੀ ਨੂਰ ਮੁਹੰਮਦ ਵੱਲੋਂ ਬਿਆਨ ਕੀਤੇ ਗਏ ਉਕਤ ਵਰਤਾਰੇ 'ਚ ਸਿੱਖਾਂ ਦੀ ਸੂਰਮਤਾਈ ਦਾ ਨਾਲ ਨਾਲ ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਦੀ ਝਲਕ ਸਾਫ ਨਜ਼ਰ ਆਉਂਦੀ ਹੈ।  ਅਬਦਾਲੀ ਦੇ 30 ਹਜਾਰ ਅਫਗਾਨੀ ਅਤੇ ਬਲੋਚੀ ਫ਼ੌਜ ਨਾਲ ਨਿਡਰਤਾ ਅਤੇ ਬਹਾਦਰੀ ਨਾਲ ਭਿੜਦਿਆਂ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਜਿਨ੍ਹਾਂ 30 ਸਿੰਘਾਂ ਦੇ ਸ਼ਹਾਦਤਾਂ ਪਾ ਜਾਣ ਦੇ ਸੋਹਲੇ ਗਾਉਣ ਲਈ ਨੂਰ ਮੁਹੰਮਦ ਮਜਬੂਰ ਹੋਇਆ ਉਨ੍ਹਾਂ ਮਰਜੀਵੜੇ ਸਿੰਘਾਂ ਦੀ ਅਗਵਾਈ ਦਮਦਮੀ ਟਕਸਾਲ ਦੇ ਦੂਸਰੇ ਮੁਖੀ ਅਮਰ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨੇ ਹੀ ਕੀਤੀ ਸੀ।      
ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਜਨਮ, ਪਿਤਾ ਭਾਈ ਦਸੌਦਾ ਸਿੰਘ ਅਤੇ ਮਾਤਾ ਲਛਮੀ ਜੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਨਿਸ਼ਕਾਮ ਅਤੇ ਸ਼ਰਧਾ ਭਾਵਨਾ ਨਾਲ ਕੀਤੀ ਗਈ ਸੇਵਾ ਤੋਂ ਖ਼ੁਸ਼ ਹੋਕੇ ਗੁਰੂ ਦਸਮੇਸ਼ ਪਿਤਾ ਵੱਲੋਂ ਉਨ੍ਹਾਂ ਦੀ ਮਨ ਇਛਤ 'ਸੂਰਬੀਰ ਸੰਤ ਸਿਪਾਹੀ ਪੁੱਤਰ' ਦੇ ਵਰਦਾਨ ਸਦਕਾ, ਉਨ੍ਹਾਂ ਦੇ ਗ੍ਰਹਿ ਪਿੰਡ ਲੀਲ੍ਹ ਨੇੜੇ ਖੇਮਕਰਨ (ਤਰਨ ਤਾਰਨ) ਵਿਖੇ ਬਿਕਰਮੀ 1745 ਵਿਸਾਖ ਵਦੀ 5 ਨੂੰ ਹੋਇਆ। 11 ਸਾਲ ਦੀ ਉਮਰੇ ਆਪ ਜੀ ਨੂੰ ਅੰਮ੍ਰਿਤਪਾਨ ਕਰਾਇਆ ਗਿਆ। 15 ਬਰਸ ਦੀ ਉਮਰੇ ਆਪ ਜੀ ਦੇ ਮਾਤਾ ਪਿਤਾ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਕਾਲ ਚਲਾਣਾ ਕਰ ਜਾਣ ਨਾਲ ਉਨ੍ਹਾਂ ਨਾਲ ਸਦੀਵੀ ਵਿਛੋੜਾ ਪੈ ਗਿਆ। ਬਾਬਾ ਗੁਰਬਖ਼ਸ਼ ਸਿੰਘ ਜੀ ਨੇ ਅਮਰ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਅਤੇ ਗੁਰਮਤਿ ਵਿਦਿਆ ਹਾਸਲ ਕੀਤੀ। ਜੱਦੋ ਦਸਮ ਪਿਤਾ ਜੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰਥ ਬੋਧ ਕਰਾਉਂਦੇ ਰਹੇ ਤਾਂ ਆਪ ਜੀ ਉਨ੍ਹਾਂ 48 ਸਿੰਘਾਂ 'ਚ ਸ਼ਾਮਿਲ ਸਨ ਜਿਨ੍ਹਾਂ ਨੂੰ ਉਕਤ ਰੂਹਾਨੀ ਅਵਸਰ ਪ੍ਰਾਪਤ ਹੋਇਆ।
ਆਪ ਜੀ ਸ਼ਸਤਰ ਵਿਦਿਆ ਦੇ ਵੀ ਧਨੀ ਸਨ ਅਤੇ ਬਾਬਾ ਦੀਪ ਸਿੰਘ ਜੀ ਦੇ ਜਥੇ ਨਾਲ ਸੰਬੰਧਿਤ ਸਨ। ਪੱਕੇ ਨਿੱਤਨੇਮੀ, ਰਹਿਤ 'ਚ ਪਰਪੱਕ ਅਤੇ ਜਿੱਧਰ ਵੀ ਜੰਗ ਯੁੱਧ ਹੁੰਦਾ ਆਪ ਜੀ ਹਮੇਸ਼ਾਂ ਮੂਹਰੇ ਹੋ ਡਟਦੇ ਰਹੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਸਮੇਂ ਬਾਬਾ ਗੁਰਬਖ਼ਸ਼ ਸਿੰਘ ਜੀ ਨੂੰ ਸ੍ਰੀ ਅਨੰਦਪੁਰ ਸਾਹਿਬ ਰਹਿਣ ਦਾ ਹੁਕਮ ਕੀਤਾ ਸੀ। ਆਪ ਜੀ ਇੱਥੇ ਰਹਿ ਕੇ ਗੁਰਮਤਿ ਪ੍ਰਚਾਰ ਪ੍ਰਸਾਰ ਅਤੇ ਗੁਰਧਾਮ ਦੀ ਸੇਵਾ ਸੰਭਾਲ ਕਰਦੇ ਰਹੇ।
ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਪਿੱਛੋਂ ਬਾਬਾ ਗੁਰਬਖ਼ਸ਼ ਸਿੰਘ ਜੀ ਦਮਦਮੀ ਟਕਸਾਲ ਦੇ ਮੁਖੀ ਬਣੇ ਅਤੇ ਹੈੱਡ ਕੁਆਟਰ ਸ੍ਰੀ ਅਨੰਦਪੁਰ ਸਾਹਿਬ ਨੂੰ ਹੀ ਬਣਾਈ ਰਖਿਆ। ਆਪ ਜੀ ਬਾਬਾ ਦੀਪ ਸਿੰਘ ਸ਼ਹੀਦ ਜੀ ਵਾਂਗ ਗੁਰਬਾਣੀ ਦੇ ਚੰਗੇ ਅਰਥ ਬੋਧ ਗਿਆਤਾ ਅਤੇ ਕਥਾਕਾਰ ਸਨ। ਸਿੰਘਾਂ ਨੂੰ ਗੁਰਬਾਣੀ ਅਰਥ ਪੜਾਉਣ, ਸੰਥਿਆ ਦੇਣ ਤੋਂ ਇਲਾਵਾ ਆਪਣੇ ਹੱਥੀਂ ਗੁਰਬਾਣੀ ਪੋਥੀਆਂ ਅਤੇ ਗੁਟਕੇ ਲਿਖ ਕੇ ਯੋਗ ਸਥਾਨਾਂ 'ਤੇ ਭੇਜਦੇ ਰਹੇ। ਆਪ ਜੀ ਵੱਲੋਂ ਸਰਬ ਲੋਹ ਗ੍ਰੰਥ ਦੇ ਉਤਾਰੇ ਦਾ ਜ਼ਿਕਰ ਵੀ ਮਿਲਦਾ ਹੈ। ਦਮਦਮੀ ਟਕਸਾਲ ਦੇ ਤੀਸਰੇ ਮੁਖੀ ਭਾਈ ਸੂਰਤ ਸਿੰਘ ਜੀ ਨੇ ਆਪ ਜੀ ਪਾਸੋਂ ਗੁਰਮਤਿ ਵਿਦਿਆ ਹਾਸਲ ਕੀਤੀ ਸੀ।
ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਉਪਰੰਤ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਅਤੇ ਮੰਜੀ ਸਾਹਿਬ ਵਿਖੇ ਕਾਫ਼ੀ ਸਮਾਂ ਗੁਰਬਾਣੀ ਅਤੇ ਮੁਖ ਵਾਕ ਦੀ ਕਥਾ ਬੰਦ ਰਹੀ, ਇਸ ਪਰੰਪਰਾ ਨੂੰ ਬਾਬਾ ਗੁਰਬਖ਼ਸ਼ ਸਿੰਘ ਜੀ ਵੱਲੋਂ ਮੁੜ ਸ਼ੁਰੂ ਕਰਦਿਆਂ ਕਿਸੇ ਨਾ ਕਿਸੇ ਤਰਾਂ ਜਾਰੀ ਰਖਿਆ ਗਿਆ।

ਅਬਦਾਲੀ ਅਤੇ ਸਿੱਖ : ਤਾਕਤ ਦਾ ਨਸ਼ਾ ਮਨੁਖ ਨੂੰ ਕਈ ਵਾਰ ਵਹਿਸ਼ੀ ਬਣਾ ਦਿੰਦਾ ਹੈ। ਸੋਨੇ ਦੀ ਚਿੜੀ ਹਿੰਦੁਸਤਾਨ ਨੂੰ ਹੜੱਪਣ ਲਈ ਵਿਦੇਸ਼ੀਆਂ ਦੀਆਂ ਹਮੇਸ਼ਾਂ ਨਜ਼ਰਾਂ ਰਹੀਆਂ। ਪਰ ਹਿੰਦ ਤਕ ਪਹੁੰਚਣ ਲਈ ਉਨ੍ਹਾਂ ਨੂੰ ਪੰਜਾਬ ਵਿਚੋਂ ਤਾਂ ਗੁਜਰਣਾ ਹੀ ਪੈਣਾ ਸੀ , ਜਿੱਥੇ ਕਿ 'ਸਵਾ ਲਾਖ ਸੇ ਏਕ ਲੜਾਓਂ' ਦੀ ਗੁੜ੍ਹਤੀ ਵਾਲਿਆਂ ਨਾਲ ਉਨ੍ਹਾਂ ਨੂੰ ਦੋ ਚਾਰ ਹੋਣਾ ਪੈਦਾ। ਸਿੰਘਾਂ ਵੱਲੋਂ ਬੇਖ਼ੌਫ ਹੋਕੇ ਰਸਤਾ ਰੋਕਣ ਤੋਂ ਅਬਦਾਲੀ ਕਾਫੀ ਦੁਖੀ ਸੀ। ਜਿਸ ਲਈ ਉਸ ਨੇ ਫ਼ੈਸਲਾ ਕੀਤਾ ਕਿ ਉਹ ਸਿੰਘਾਂ ਦਾ ਸਫ਼ਾਇਆ ਕਰ ਕੇ ਹੀ ਰਹੇਗਾ। ਅਬਦਾਲੀ ਨੂੰ ਦਸਿਆ ਗਿਆ ਕਿ ਸਿੰਘਾਂ ਨੂੰ ਅਗੰਮੀ ਸ਼ਕਤੀ ਅਤੇ ਹੌਸਲਾ ਸ੍ਰੀ ਹਰਮਿੰਦਰ ਸਾਹਿਬ ਦੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਨਾਲ ਮਿਲਦਾ ਹੈ। ਇਸ ਲਈ ਉਹ ਇਹ ਸਮਝ ਦਾ ਸੀ ਸਿੰਘਾਂ ਦੀ ਹਸਤੀ ਨੂੰ ਖ਼ਤਮ ਕਰਨ, ਜੰਗ 'ਚ ਜੂਝਣ ਅਤੇ ਤਿਆਰ ਭਰ ਤਿਆਰ ਹੋਣ ਤੋਂ ਰੋਕਣ ਲਈ ਉਨ੍ਹਾਂ ਦੇ ਧਾਰਮਿਕ ਕੇਂਦਰ ਅਤੇ ਅੰਮ੍ਰਿਤ ਸਰੋਵਰ ਦਾ ਖ਼ਾਤਮਾ ਕਰਨਾ ਜ਼ਰੂਰੀ ਹੋਵੇਗਾ।
ਸ਼ਹੀਦੀ ਵਰਤਾਰਾ : ਅਹਿਮਦ ਸ਼ਾਹ ਅਬਦਾਲੀ ਵੱਲੋਂ ਬਿਕਰਮੀ 1722 ਨੂੰ ਜਦ ਹਿੰਦੁਸਤਾਨ 'ਤੇ ਹਮਲਾ ਕੀਤਾ ਗਿਆ, ਉਸ ਵਕਤ ਬਾਬਾ ਗੁਰਬਖ਼ਸ਼ ਸਿੰਘ ਜੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਜਥੇਦਾਰੀ ਦੇ ਨਾਲ ਨਾਲ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਵੀ ਨਿਭਾ ਰਹੇ ਸਨ।  ਉਸ ਵਕਤ ਸਿਖ ਸਰਦਾਰ ਵੱਖੋ ਵੱਖ ਮੁਹਿੰਮਾਂ 'ਤੇ ਚੜੇ ਹੋਣ ਕਾਰਨ ਅੰਮ੍ਰਿਤਸਰ ਤੋਂ ਦੂਰ ਦੁਰਾਡੇ ਸਨ। ਸਰਦਾਰ ਜੱਸਾ ਸਿੰਘ ਆਹਲੂਵਾਲੀਆ ਅਤੇ ਜਵਾਹਰ ਸਿੰਘ ਭਰਤਪੁਰੀਆ ਦਿਲੀ ਦੀ ਚੜਾਈ 'ਤੇ ਸੀ ਤਾਂ ਭੰਗੀ ਸਰਦਾਰ ਸਾਂਦਲ ਬਾਰ 'ਚ। ਅਜਿਹੀ ਸਥਿਤੀ 'ਚ ਸਰਦਾਰ ਚੜ੍ਹਤ ਸਿੰਘ ਹੀ ਸਿਆਲਕੋਟ ਵਿਚ ਸੀ ਜਿਸ ਨੇ ਅਚਾਨਕ ਅਬਦਾਲੀ ਦੀ ਕੈਪ 'ਤੇ ਹਮਲਾ ਕਰਦਿਆਂ ਮੌਕੇ ਦੀ ਤਾੜ ਲਈ ਇਕ ਪਾਸੇ ਨਿਕਲ ਗਏ। ਇਸੇ ਦੌਰਾਨ ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ ਅੰਮ੍ਰਿਤਸਰ ਵਲ ਗਏ ਹਨ। ਸਿੰਘਾਂ ਦਾ ਪਿਛਾ ਕਰਨ ਲਈ ਉਸ ਨੇ ਅੰਮ੍ਰਿਤਸਰ ਵਲ ਚੜਾਈ ਕੀਤੀ। ਉਸ ਵਕਤ ਸ੍ਰੀ ਦਰਬਾਰ ਸਾਹਿਬ 'ਚ ਸਿਰਫ਼ 30 ਸਿੰਘ ਹੀ ਸਨ, ਜਿਨ੍ਹਾਂ ਦੀ ਅਗਵਾਈ ਬਾਬਾ ਗੁਰਬਖ਼ਸ਼ ਸਿੰਘ ਜਿਨ੍ਹਾਂ ਨੂੰ ਨਿਹੰਗ ਵੀ ਕਿਹਾ ਕਰਦੇ ਸਨ, ਕਰ ਰਹੇ ਸਨ।  
ਅਬਦਾਲੀ ਦੇ ਹਮਲੇ ਦੀ ਖ਼ਬਰ ਮਿਲਦਿਆਂ ਹੀ ਇਨ੍ਹਾਂ ਸਿੰਘਾਂ ਨੇ ਅਸਾਵੀਂ ਜੰਗ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤਿਆਂ। ਸਾਰੇ ਹੀ ਸਨਮੁਖ ਸ਼ਹੀਦੀਆਂ ਪਾਣ ਦੇ ਚਾਹਵਾਨ ਸਨ ਅਤੇ ਅਰਜੋਈਆਂ ਕਰ ਰਹੇ ਸਨ। ਕਿਸੇ ਨੇ ਨੀਲਾ ਬਾਣਾ ਸਜਾਇਆ ਕਿਸੇ ਨੇ ਸਫ਼ੈਦ ਤਾਂ ਕੋਈ ਕੇਸਰੀ ਰੰਗਾਈ ਬੈਠਾ ਸੀ। ਸ: ਰਤਨ ਸਿੰਘ ਭੰਗੂ ਲਿਖਦਾ ਹੈ ਕਿ,
ਕਿਸੈ ਪੁਸ਼ਾਕ ਥੀ ਨੀਲੀ ਸਜਾਈ।
ਕਿਸੈ  ਸੇਤ ਕਿਸੈ ਕੇਸਰੀ ਰੰਗਵਾਈ।।
ਸਭ ਨੇ ਸ਼ਸਤਰ ਤੇ ਬਸਤਰ ਸਜਾ ਲਏ। ਮਾਨੋ ਇਹ ਤਿਆਰੀਆਂ ਇਕ ਵਿਆਹ ਦੀ ਤਰਾਂ ਸਨ।  ਪੂਰੀ ਤਿਆਰੀ ਕਰਦਿਆਂ ਸਭ ਨੇ ਅਨੰਦ ਸਾਹਿਬ ਦੀਆਂ ਪੰਜ ਪਉੜੀਆਂ ਦਾ ਪਾਠ ਕੀਤਾ। ਫਿਰ ਅਕਾਲ ਬੁੰਗੇ ਤੋਂ ਉਤਰ ਕੇ ਸ੍ਰੀ ਦਰਬਾਰ ਸਾਹਿਬ ਜਾ ਮਥਾ ਟੇਕਿਆ, ਚਾਰ ਪ੍ਰਕਰਮਾਂ ਕੀਤੀਆਂ ਅਤੇ ਇਹ ਅਰਦਾਸ ਕੀਤੀ ਕਿ, ''ਸਤਿਗੁਰ ਸਿੱਖੀ ਸੰਗ ਨਿਭੈ ਸੀਸ ਕੇਸਨ ਕੇ ਸਾਸ।।''
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵਾਕ ਲਿਆ। ਘੋੜੀਆਂ ਦੇ ਸ਼ਬਦ ਸੁਣੇ। ਸਿੰਘਾਂ ਕਿਹਾ ਅਜ ਲਾੜੀ ਮੌਤ ਵਿਆਹੁਣ ਜਾ ਰਹੇ ਹਾਂ।  ਕੜਾਹ ਪ੍ਰਸ਼ਾਦ ਵਰਤਾਇਆ ਗਿਆ ਅਤੇ ਸਿੰਘ ਬਾਹਰ ਆਏ ਤਾਂ ਇੰਨੇ ਨੂੰ ਅਬਦਾਲੀ ਦੀਆਂ 30 ਹਜਾਰ ਫ਼ੌਜਾਂ ਪ੍ਰਕਰਮਾਂ 'ਚ ਆਣ ਪੁੱਜ ਗਈਆਂ ਇਹ ਦੇਖ ਸਿੰਘ ਵੀ ਤਲਵਾਰਾਂ ਧੂਹ ਕੇ ਵੈਰੀ 'ਤੇ ਟੁੱਟ ਪਏ। ਇਕ ਦੂਜੇ ਤੋਂ ਅਗੇ ਹੋ ਹੋ ਦੁਸ਼ਮਣ ਦੀਆਂ ਸਫ਼ਾਂ ਵਿਛਾਈ ਜਾਂਦਿਆਂ ਦੀ ਅਵਾਈ ਕਰਦਿਆਂ ਬਾਬਾ ਗੁਰਬਖ਼ਸ਼ ਸਿੰਘ ਸਭ ਨੂੰ ਹੌਸਲਾ ਅਤੇ ਪ੍ਰੇਰਨਾ ਦੇ ਰਹੇ ਸਨ । ਉਨ੍ਹਾਂ ਲਲਕਾਰਦਿਆਂ ਕਿਹਾ ਕਿ,
ਪਗ ਆਗੈ ਸਿਰ ਉਭਰੈ ਪਗ ਪਾਛੈ ਪਤਿ ਜਾਇ।
ਬੈਰੀ ਖੰਡੈ ਸਿਰ ਧਰੈ ਫਿਰ ਕਥਾ ਤਕਨ ਸਹਾਇ।।
ਸਿੰਘ ਲੜਦੇ ਲੜਦੇ ਅਗੇ ਹੀ ਵੱਧਦੇ ਗਏ।
ਮਤ ਕੋਈ ਆਖੈ ਜਗਤ ਕੋ ਸਿਖ ਮੁਯੋ ਮੁਖ ਫੇਰ ਪਛਾਹਿ।।
ਸੋ ਦੁਰਾਨੀਆਂ ਪਾਸ ਭਾਵੇਂ ਸੰਜੋਅ ਸਨ ਅਤੇ ਲੰਮੀ ਮਾਰ ਵਾਲੇ ਹਥਿਆਰ ਤੀਰ, ਬੰਦੂਕਾਂ ਆਦਿ, ਪਰ ਦੂਜੇ ਪਾਸੇ ਸਿੰਘਾਂ ਕੋਲ ਤਲਵਾਰਾਂ ਅਤੇ ਬਰਛੇ ਤੋਂ ਇਲਾਵਾ ਆਪਣੇ ਪਵਿੱਤਰ ਅਸਥਾਨ ਦੀ ਰਾਖੀ ਲਈ ਦੂਜੇ ਤੋਂ ਪਹਿਲਾਂ ਜੂਝਦਿਆਂ ਸ਼ਹੀਦ ਹੋਣ ਦਾ ਪ੍ਰਬਲ ਜਜ਼ਬਾ ਸੀ।  
ਆਪ ਬਿਚ ਤੇ ਕਰੇ ਕਰਾਰ।
ਤੁਹਿ ਆਗੈ ਮੈਂ ਹੋਗੁ ਸਿਧਾਰ।।
ਸਿੰਘਾਂ ਦੇ ਇਸ ਜੋਸ਼ ਨੇ ਦੁਸ਼ਮਣਾਂ ਦੇ ਕੰਨਾ ਨੂੰ ਹੱਥ ਲਵਾ ਦਿਤੇ। ਜਦ ਕਾਫੀ ਸਿੰਘ ਸ਼ਹੀਦ ਹੋ ਚੁਕੇ ਤਾਂ ਬਾਬਾ ਗੁਰਬਖ਼ਸ਼ ਸਿੰਘ ਜੀ ਆਪ ਤੇਗ਼ਾ ਲੈ ਕੇ ਵੈਰੀ ਦੇ ਸਿਰ ਜਾ ਖਲੋਤੇ ਅਤੇ ਉਨ੍ਹਾਂ ਦੇ ਆਹੂ ਲਾਉਣੇ ਸ਼ੁਰੂ ਕਰ ਦਿਤੇ। ਵੈਰੀ ਢਾਲ ਦਾ ਸਹਾਰਾ ਲੈਦੇ ਸਨ ਪਰ ਬਾਬਾ ਜੀ ਨੇ ਢਾਲ ਵੀ ਛੱਡ ਦਿਤੀ ਸੀ। ਫਿਰ ਕੀ ਨੇੜੇ ਆਉਣ ਦੀ ਥਾਂ ਵੈਰੀ ਦੂਰੋਂ ਹੀ ਤੀਰਾਂ ਤੇ ਗੋਲੀਆਂ ਨਾਲ ਹਮਲਾਵਰ ਹੋਏ। ਅਣਗਿਣਤ ਤੀਰਾਂ ਗੋਲੀਆਂ ਨਾਲ ਬਾਬਾ ਜੀ ਦਾ ਸਰੀਰ ਵਿੰਨ੍ਹਿਆ ਪਿਆ ਸੀ। ਖੂਨ ਨਾਲ ਲੱਥਪੱਥ ਸੀ। ਸਰੀਰ ਭਾਵੇ ਰਤ ਹੀਣ ਹੋ ਰਿਹਾ ਸੀ, ਪਰ ਪੈਰ ਨਹੀਂ ਰੁਕ ਰਿਹਾ ਸੀ। ਖੂਨ ਡੋਲਵੀਂ ਲੜਾਈ ਵਿਚ ਇਕ ਵਕਤ ਅਜਿਹਾ ਆਇਆ ਕਿ ਦਸ ਹਜ਼ਾਰੀ ਖਾਨ ਅਤੇ ਬਾਬਾ ਜੀ ਦਾ ਸਾਂਝਾ ਵਾਰ ਚਲਿਆ ਜਿਸ ਨਾਲ ਦੋਹਾਂ ਦੇ ਸਿਰ ਲੱਥ ਗਏ। ਫਿਰ ਕੀ, ਬਾਬਾ ਜੀ ਧੜ 'ਤੇ ਸਿਰ ਬਿਨਾ ਹੀ ਲੜਨ ਲਗੇ, ਜਿਸ ਤੋਂ ਭੈਅ ਭੀਤ ਹੋ ਕੇ ਵੈਰੀ ਫ਼ੌਜ ਨੱਸਣ ਲਗੀ। ਬਾਬਾ ਜੀ ਨੇ ਬਹੁਤ ਸਾਰੇ ਜ਼ਾਲਮਾਂ ਨੂੰ ਮੌਤ ਦੇ ਘਾਟ ਉਤਾਰਿਆ। ਕਿਹਾ ਜਾਂਦਾ ਹੈ ਕਿ ਉਸ ਵਕਤ ਇਕ ਮੁਸਲਮਾਨ ਪੀਰ ਦੀ ਸਲਾਹ 'ਤੇ ਸੂਬਾ ਭੇਟਾ ਲੈ ਕੇ ਚਰਨੀਂ ਪਿਆ। ਕਿ ਅਗੇ ਤੋਂ ਤੁਰਕ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਨਹੀਂ ਕਰਨਗੇ। ਬਖ਼ਸ਼ਣਾ ਕਰੇ। ਤਾਂ ਜਾ ਕੇ ਬਾਬਾ ਜੀ ਦਾ ਸਰੀਰ ਸ਼ਾਂਤ ਹੋਇਆ। ਬਾਬਾ ਜੀ ਦਾ ਸਸਕਾਰ ਸਤਿਕਾਰ ਅਤੇ ਮਰਿਆਦਾ ਸਹਿਤ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਕੀਤਾ ਗਿਆ ਜਿੱਥੇ ਬਾਬਾ ਜੀ ਦੀ ਯਾਦ 'ਚ ਅਜ ਗੁਰਦੁਆਰਾ ਸ਼ਹੀਦ ਗੰਜ ਸੁਸ਼ੋਭਿਤ ਹੈ।  
ਆਪ ਜੀ ਨੇ ਜਿਸ ਸੂਰਬੀਰਤਾ ਨਾਲ ਵੈਰੀਆਂ ਦਾ ਟਾਕਰਾ ਕੀਤਾ ਉਸ ਨੇ ਦਸ ਦਿਤਾ ਕਿ ਸਿੱਖ ਆਪਣੇ ਗੁਰਧਾਮਾਂ ਲਈ ਜਿਉਂਦੇ ਹਨ। ਸਿੰਘਾਂ ਦੇ ਹੁੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲਾ ਸੁਖ ਦੀ ਨੀਂਦ ਨਹੀਂ ਸੌਂ ਸਕਦਾ।  ਬਾਬਾ ਜੀ ਦੀ ਲਾਸਾਨੀ ਸ਼ਹੀਦੀ ਸਿੱਖ ਕੌਮ ਦੇ ਇਤਿਹਾਸ ਵਿਚ ਪ੍ਰਮੁੱਖ ਤੇ ਲਾਸਾਨੀ ਵਰਤਾਰਿਆਂ ਵਿਚ ਗਿਣੇ ਜਾਂਦੇ ਹਨ। ਖ਼ਾਲਸਾ ਪੰਥ ਅਜਿਹੇ ਮਹਾਨ ਸ਼ਹੀਦਾਂ ਅਤੇ ਯੋਧਿਆਂ ਸਦਕਾ ਸਦਾ ਚੜ੍ਹਦੀਕਲਾ ਵਿਚ ਰਹੇਗਾ। ਬਾਬਾ ਜੀ ਦਾ ਸ਼ਹੀਦੀ ਦਿਹਾੜਾ 19 ਮੱਘਰ ਭਾਵ 4 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ।

( ਪ੍ਰੋ: ਸਰਚਾਂਦ ਸਿੰਘ , 9781355522)

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਕਵਿਤਾਵਾਂ/ਕਹਾਣੀਆਂ ਵਿੱਚ ਹੋਰ
ਬਜ਼ੁਰਗਾਂ ਨੂੰ ਵੀ ਸਮਾਂ ਦੇਵੋ

ਸਾਨੂੰ ਇਹ ਸੋਹਣਾ ਸੰਸਾਰ ਦਿਖਾਉਣ ਵਿੱਚ ਮਾਂ ਬਾਪ ਦਾ ਅਹਿਮ ਰੋਲ ਹੁੰਦਾ ਹੈ ।ਉਨ੍ਹਾਂ ਦੀ ਕ੍ਰਿਪਾ ਨਾਲ ਅਸੀਂ ਕੁਦਰਤ ਦੇ ਦਰਸ਼ਨ ਕਰਦੇ ਹਨ। ਆਪ ਤੰਗੀਆਂ ਕੱਟ ਕੇ ਔਲਾਦ ਨੂੰ ਪੜ੍ਹਾਉਂਦੇ ਹਨ ਤਾਂ ਕਿ ਸਾਡੇ ਬੱਚੇ ਆਪਣੇ ਪੈਰਾਂ ਤੇ ਖੜ੍ਹਾ ਹੋ ਜਾਵੇ। ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ। ਘਰ ਦੇ ਜਿੰਦਰੇ ਹੁੰਦੇ ਹਨ। ਦਿਨੋ ਦਿਨ ਘਰ ਵਿੱਚ ਬਜ਼ੁਰਗਾਂ ਦਾ ਸਤਿਕਾਰ ਘੱਟ ਹੋ ਰਿਹਾ ਹੈ ।ਬਜ਼ੁਰਗਾਂ ਦੀ ਟੋਕਾ ਟਾਕੀ ਬੱਚਿਆਂ ਨੂੰ ਪਸੰਦ ਨਹੀਂ ਹੈ। ਕਈ ਬੱਚਿਆਂ ਨੇ ਤਾਂ ਮਾਂ ਬਾਪ ਬਿਰਧ ਆਸ਼ਰਮ ਚ ਭੇਜ ਦਿੱਤੇ ਹਨ। ਕਹਿੰਦੇ ਹਨ ਕਿ ਫਾਲਤੂ ਬੋਲਦੇ ਹਨ ।ਚਾਹੇ ਗੁਰਦੁਆਰੇ ਜਾ ਕੇ ਜਿੰਨੀ ਮਰਜ਼ੀ ਸੇਵਾ ਕਰ ਲਈਏ ,ਜੇ ਘਰ ਦੇ ਬਜ਼ੁਰਗ ਦੁਖੀ ਹਨ ਕੋਈ ਫ਼ਾਇਦਾ ਨਹੀਂ ਗੁਰੂ ਘਰ ਸੇਵਾ ਕਰਨ ਦਾ ।

ਮੁੜ ਲੀਹ ਤੇ ਆ ਰਹੀ ਹੈ ਪੁਰਾਣੀ ਸੱਭਿਅਤਾ

ਅੱਜ ਕਰੋਨਾ ਵਾਇਰਸ ਕਰਕੇ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚੀ ਹੋਈ ਹੈ। ਤਕਰੀਬਨ 80 ਤੋਂ ਜ਼ਿਆਦਾ ਮੁਲਕ ਕਰੋਨਾ ਦੀ ਚਪੇਟ ਵਿੱਚ ਹਨ ।ਹੁਣ ਤਾਂ ਇਸ ਵਾਇਰਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਹਰ ਮੁਲਕ ਦੀ ਅਰਥ ਵਿਵਸਥਾ ਤੇ ਫਰਕ ਪੈ ਰਿਹਾ ਹੈ ।ਜ਼ਿੰਦਗੀ ਥੰਮ  ਚੁੱਕੀ ਹੈ। ਕਰੋਨਾ ਵਾਇਰਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤੇਜ਼ ਬੁਖ਼ਾਰ, ਉਲਟੀਆਂ,  ਗਲੇ ਵਿੱਚ ਫੋੜੇ,ਸਰੀਰ ਦਾ  ਟੁੱਟਣਾ ਇਸ ਦੇ ਮੁੱਖ ਲੱਛਣ ਹਨ। ਕਰੋਨਾ ਵਾਰਸ ਦੀਆਂ ਅਫਵਾਹਾਂ ਨੇ  ਲੋਕ ਜ਼ਿਆਦਾ ਡਰਾਈ  ਹੋਏ ਹਨ ।ਪਿੰਡਾਂ ਵਿੱਚ ਤਾਂ ਇਸ ਬਿਮਾਰੀ ਬਾਰੇ ਅਜੇ ਲੋਕਾਂ ਨੂੰ ਇੰਨਾ ਪਤਾ ਵੀ ਨਹੀਂ ਹੈ। ਪਰ ਸ਼ਹਿਰੀ  ਖੇਤਰ ਵਿੱਚ ਲੋਕ ਡਰੇ ਹੋਏ ਹਨ ।ਸਾਡੇ ਉੱਤੇ ਪੱਛਮੀ ਸੱਭਿਅਤਾ ਦਾ ਬਹੁਤ ਜ਼ਿਆਦਾ ਬੋਲਬਾਲਾ ਹੈ ।ਅਸੀਂ ਆਪਣੇ ਹਿੰਦੁਸਤਾਨ ਦੀ ਸੱਭਿਅਤਾ ਨੂੰ ਭੁੱਲ ਚੁੱਕੇ ਹਨ ।ਜਿਸ ਦਾ ਖਾਮਿਆਜ਼ਾ ਅੱਜ ਸਾਨੂੰ ਭੁਗਤਣਾ ਪੈ ਰਿਹਾ ਹੈ ।

ਵੱਖ ਵੱਖ ਸਮੇਂ, ਵੱਖ ਵੱਖ ਕਹਾਣੀਆਂ
ਲੇਖ਼ਕ : ਸੁਕੀਰਤ
ਸੋਰਸ : ਇੰਟਰਨੇਟ

ਕੁਝ ਵਰ੍ਹੇ ਪਹਿਲਾਂ ਦੀ ਗੱਲ ਹੈ, ਉਨ੍ਹੀਂ ਦਿਨੀਂ ਮੈਂ ਕੈਲੀਫ਼ੋਰਨੀਆ ਦੀ ਬਰਕਲੇ ਯੂਨੀਵਰਸਟੀ ਦੇ ਇਲਾਕੇ ਵਿਚ ਹੁਨਾਲ ਕੱਟਣ ਗਿਆ ਸਾਂ। ਅਚਾਨਕ ਕਿਸੇ ਜਾਣੂੰ ਦਾ ਫ਼ੋਨ ਆਇਆ; ਉਹ ਅਤੇ ਉਸ ਦੀਆਂ ਦੋ ਮਿੱਤਰ ਔਰਤਾਂ ਮੈਨੂੰ ਇਕ ਸ਼ਾਮ ਲਈ ਸੱਦਣਾ ਚਾਹੁੰਦੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ
ਲੇਖ਼ਕ : ਗੁਰਦੇਵ ਸਿੰਘ ਸਿੱਧੂ
ਸੋਰਸ : ਇੰਟਰਨੇਟ

ਵੀਹਵੀਂ ਸਦੀ ਚੜ੍ਹਨ ਤੱਕ ਸਿੰਘ ਸਭਾ ਲਹਿਰ ਦੇ ਆਗੂਆਂ ਦੇ ਬਿਆਨਾਂ ਅਤੇ ਸਿੱਖ ਅਖ਼ਬਾਰਾਂ ਵਿਚ ਛਪਦੀਆਂ ਚਰਚਾਵਾਂ ਵਿਚ ਗੁਰਦੁਆਰਿਆਂ ਉੱਤੇ ਕਾਬਜ਼ ਮਹੰਤਾਂ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਜਾਇਦਾਦ ਨੂੰ ਨਿੱਜੀ ਸੁੱਖ ਸੁਵਿਧਾ ਅਤੇ ਐਸ਼ੋ ਆਰਾਮ ਲਈ ਵਰਤੇ ਜਾਣ ਨੂੰ ਰੋਕ ਕੇ ਗੁਰਦੁਆਰਿਆਂ ਨੂੰ ਹੋਣ ਵਾਲੀ ਆਮਦਨ ਨੂੰ ਸਿੱਖ ਧਰਮ ਦੇ ਪ੍ਰਚਾਰ ਪਾਸਾਰ ਲਈ ਵਰਤਨ ਦੀ ਆਵਾਜ਼ ਉਠਾਈ ਜਾਣ ਲੱਗ ਪਈ ਸੀ। ਇਸ ਦੇ ਨਤੀਜੇ ਵਜੋਂ 15-16 ਨਵੰਬਰ 1920 ਦੇ ਦਿਨ ਸਿੱਖ ਕੌਮ ਦੇ ਪ੍ਰਤੀਨਿਧ ਇਕੱਠ

ਸਾਡੇ ਰਿਸ਼ਤੇ, ਪਿਆਰ ਅਤੇ ਸਮਾਜ

ਸਾਡੇ ਰਿਸ਼ਤਿਆਂ,ਪਿਆਰ ਅਤੇ ਸਮਾਜ ਦਾ ਆਪਸ ਵਿੱਚ ਗੂੜਾ ਸਬੰਧ ਹੁੰਦਾ ਹੈ ਅਤੇ ਇਹ ਹੋਣਾ ਵੀ ਚਾਹੀਂਦਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਸਾਡੇ ਇਹ ਗੂੜੇ ਸਬੰਧ ਬਹੁਤ ਛੇਤੀ ਹੀ ਫਿੱਕੇ ਪੈ ਜਾਂਦੇ ਹਨ। ਇਹਨਾ ਦੇ ਫਿੱਕੇ ਪੈਣ ਦਾ ਕਾਰਨ ਸਾਡੀ ਉਹ ਜਿੱਦ ਹੁੰਦੀ ਹੈ ਜੋ ਦੂਜੇ ਦੀਆਂ ਭਾਵਨਾਵਾਂ (ਲੋੜਾਂ ਅਤੇ ਸੋਚਾਂ) ਨੂੰ ਸਮਝਣ ਦੀ ਥਾਂ ਉਹਨਾ ਉੱਤੇ ਆਪਣੀ ਸੋਚ ਥੋਪਣਾ ਚਾਹੁੰਦੀ ਹੁੰਦੀ ਹੈ, ਬੱਸ ਇਹੀ ਕਾਰਨ ਹੁੰਦਾ ਹੈ ਜੋ ਸਾਡੇ ਖੂਨ ਦੇ ਰਿਸਤਿਆਂ ਨੂੰ ਵੀ ਖੂਨੀ ਬਣਾ ਦਿੰਦਾ ਹੈ। ਉਦਾਹਰਣ ਦੇ ਤੌਰ ਤੇ ਇੱਕ ਲੜਕੀ ਅਤੇ ਲੜਕਾ ਮਾਪਿਆਂ ਜਾਂ ਜਾਤਾਂ ਧਰਮਾਂ ਦੀ ਰਜਾਬੰਦੀ ਤੋਂ ਵਗੈਰ ਵਿਆਹ ਕਰਵਾਉਣਾ ਚਹੁੰਦੇ ਹਨ, ਤਾਂ ਸਾਡਾ ਸਮਾਜ ਉਸ ਨੂੰ ਮਾਨਤਾ ਨਹੀਂ ਦਿੰਦਾ, ਸਮਾਜ ਵਿੱਚ ਅਪਣੀਆਂ ਜਿੱਦਾਂ, ਅਖੌਤੀ ਇੱਜਤਾਂ, ਜਾਤਾਂ ਅਤੇ ਧਰਮਾਂ ਦੀਆਂ ਬੰਦਸ਼ਾਂ ਅਨੁਸਾਰ ਆਪਣੇ ਆਪ ਨੂੰ ਸਹੀ ਰੱਖਣ ਲਈ, ਮਾਪੇ ਆਪਣੇ ਸੱਭ ਤੋਂ ਨੇੜਲੇ ਅਤੇ ਪਿਆਰੇ ਖੂਨ ਦੇ ਰਿਸ਼ਤੇ ਦੇ ਖੂਨੀ ਬਣ ਜਾਂਦੇ ਹਨ, ਪਰ ਇਸ ਖੂਨ ਦੇ ਹੋਣ ਨਾਲ ਸੱਭ ਕੁੱਝ ਬਦਲ ਜਾਂਦਾ ਹੈ, ਸੱਭ ਤੋਂ ਨੇੜਲੇ ਅਤੇ ਪਿਆਰੇ ਰਿਸਤੇ ਦੇ

ਪੰਜਾਬੀ ਗੀਤਾਂ ਦਾ ਦਿਸ਼ਾਹੀਣ ਫਿਲਮਾਂਕਣ ਅਤੇ ਬਚਪਨ?

ਬਚਪਨ ਸ਼ਬਦ ਸੁਣਦਿਆਂ ਹੀ ਵਿਅਕਤੀ ਦੇ ਮਨ ਵਿੱਚ ਇੱਕ ਚੰਚਲਤਾ ਤੇ ਖੁਸ਼ੀਆਂ ਦੀ ਬਹਾਰ ਜਿਹੀ ਖਿੜ ਪੈਂਦੀ ਹੈ ਕਿਉਂਕਿ ਇਹ ਅਜਿਹੀ ਅਵਸਥਾ ਹੈ ਜਿਸ ਵਿੱਚ ਹਰ ਮਨੁੱਖ ਨੇ ਬਿਨ੍ਹਾਂ ਕਿਸੇ ਫਿਕਰ,ਭੈਅ ਅਤੇ ਰੁਝੇਵਿਆਂ ਦੇ ਬੋਝ ਤੋਂ ਬਿਨ੍ਹਾਂ ਜ਼ਿੰਦਗੀ ਬਤੀਤ ਕੀਤੀ ਹੁੰਦੀ ਹੈ। ਇਸ ਅਵਸਥਾ ਵਿੱਚ ਬੱਚੇ ਨੂੰ ਚਾਰੇ ਪਾਸਿਆਂ ਤੋਂ ਜੇਕਰ ਕੁਝ ਮਿਲਦਾ ਹੈ ਤਾਂ ਉਹ ਹੈ ਪਿਆਰ, ਬੱਚਿਆਂ ਨੂੰ ਘਰ ਦਾ, ਪਰਿਵਾਰ ਦਾ, ਮਾਂ ਦਾ, ਭੈਣ-ਭਾਈ ਦਾ ਤੇ ਆਂਢ ਗੁਆਂਢ ਦੇ ਲੋਕਾਂ ਦਾ ਪਿਆਰ। ਇਹ ਅਵਸਥਾ ਜ਼ਿੰਦਗੀ ਦੀ ਸਭ ਤੋਂ ਆਨੰਦਮਈ ਅਵਸਥਾ ਹੁੰਦੀ ਹੈ ਜਿਸ ਵਿੱਚ ਵੈਰ ਵਿਰੋਧ ਨਾ ਦਾ ਸ਼ਬਦ ਦੂਰ-ਦੂਰ ਤੱਕ ਵੀ ਸੁਣਾਈ ਨਹੀਂ ਦਿੰਦਾ। ਮੰਨ੍ਹਿਆਂ ਜਾਂਦਾ ਹੈ ਕਿ ਬੱਚੇ ਦਾ ਮਨ ਇੱਕ ਕੋਰੇ ਕਾਗਜ਼ ਦੀ ਤਰ੍ਹਾਂ ਹੁੰਦਾ ਹੈ ਜਿਸ ਉਪਰ ਜੋ ਲਿਖੋਗੇ ਓਹੀ ਨਕਸ਼ ਬਣਕੇ ਉਭਰੇਗਾ, ਜਿਵੇਂ ਦਾ ਬੱਚੇ ਨੂੰ ਬਚਪਨ ਵਿੱਚ ਸਿਖਾਇਆ ਜਾਵੇਗਾ ਜਾਂ ਜਿਸਦੀ ਉਹ ਨਕਲ ਕਰੇਗਾ ਉਵੇਂ ਦਾ ਹੀ ਜਵਾਨੀ ਵਿੱਚ ਬਣੇਗਾ। ਪਰੰਤੂ ਅੱਜ ਕੱਲ੍ਹ ਟੀ.ਵੀ. ਚੈੱਨਲਾਂ ਉੱਪਰ ਚੱਲ ਰਹੇ ਪੰਜਾਬੀ ਗੀਤਾਂ ਦੀ ਪੇਸ਼ਕਾਰੀ ਨੇ ਬਚਪਨ ਦੀ ਕੋਮਲਤਾ ਨੂੰ ਕਾਫੀ ਹੱਦ ਤੱਕ ਝੰਜੋੜਿਆ ਹੈ। ਲੋੜ ਅਨੁਸਾਰ ਗੀਤਾਂ ਦੇ ਫਿਲਮਾਂਕਣ ਸਮੇਂ ਬਾਲ ਕਲਾਕਾਰਾਂ. ਬੱਚਿਆਂ ਦਾ ਸਹਾਰਾ ਲੈਣਾ ਕੋਈ ਮਾੜੀ ਗੱਲ ਨਹੀਂ ਪਰੰਤੂ ਉਹਨਾਂ ਦੇ ਮਾੜੇ ਦ੍ਰਿਸ਼ਾਂ ਦਾ ਫਿਲਮਾਂਕਣ ਕਰਨਾ ਜ਼ਰੂਰ ਚਿੰਤਾ ਦਾ ਵਿਸ਼ਾ ਹੈ। ਬੱਚੇ ਦੇ ਦਿਮਾਗ ਉੱਪਰ ਅਜੋਕੇ ਦਿਖਾਵੇ ਪੱਖੀ ਪਿਆਰ ਨੂੰ, ਹਿੰਸਾਤਮਕ ਦ੍ਰਿਸ਼ਾਂ ਨੂੰ ਪੇਸ਼ ਕਰਨਾ ਕਿਸੇ ਵੀ ਪੱਖ ਤੋਂ ਸਹੀ ਠਹਿਰਾਉਣਾ ਔਖਾ ਹੈ।

ਨਫ਼ਰਤ ਤੇ ਹਿੰਸਾਂ ਦੀ ਹਾਰ ਦਿੱਲੀ ਚੋਣ ਨਤੀਜੇ, ਇੱਕ ਵੱਡਾ ਸੁਨੇਹਾ।

ਜਗਦੀਸ਼ ਸਿੰਘ ਚੋਹਕਾ
ਦਿੱਲੀ ਅੰਦਰ 8 ਫਰਵਰੀ,2020 ਦੀਆਂ ਅਸੰਬਲੀ ਚੋਣਾਂ ਦੇ 11 ਫਰਵਰੀ ਨੂੰ ਆਏ ਨਤੀਜਿਆਂ ਨੇ, ਇੱਕ ਵਾਰ ਇਹ ਸਾਬਤ ਕਰ ਦਿੱਤਾ ਹੈ, 'ਕਿ ਭਾਰਤ ਵਿੱਚ ਚੋਣਾਂ ਦੀ ਸਿਆਸਤ ਨੇ ਇੱਕ ਨਵਾਂ ਪਾਸਾ ਪਲਟਿਆ ਹੈ । ਕੌਮੀ ਪੱਧਰ 'ਤੇ 17-ਵੀਆਂ ਦੇਸ਼ ਅੰਦਰ ਹੋਈਆ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਦ ਝਾੜਖੰਡ ਅਤੇ ਹੁਣੇ ਦਿੱਲੀ ਅਸੰਬਲੀ ਲਈ ਚੋਣਾਂ ਅੰਦਰ ਦੇਸ਼ ਦੇ ਵੋਟਰਾਂ ਦੇ ਰੁਝਾਂਨਾਂ 'ਚ' ਆ ਰਹੀ ਤਬਦੀਲੀ ਝਲਕ ਰਹੀ ਹੈ। ਭਾਵ ਲੋਕ ਹੁਣ ਵੱਖੋ ਵੱਖ ਮੁੱਦਿਆ ਤੇ ਵੋਟ ਪਾਉਦੇ ਹਨ। 

ਹੁਸ਼ਿਆਰੀ ਤੇ ਸਮਝਦਾਰੀ

ਬਦਲਾਅ ਲਿਆ ਰਿਹਾ ਹਾਂ ਖੁਦ ਚ
ਸਮਝਦਾਰੀ ਜਦੋ ਦੀ ਆਉਣ ਲੱਗੀ

ਕਿਰਤੀ ਵਰਗ ਦਾ ਚਿਤੇਰਾ ਜੀਨ ਫਰਾਂਸਿਸ

ਲੇਖਕ :  ਰਣਦੀਪ ਮੱਦੋਕੇ
ਜੀਨ ਫਰਾਂਸਿਸ ਮਿਲੇਟ ਇਕ ਮਸ਼ਹੂਰ ਫਰਾਂਸੀਸੀ ਯਥਾਰਥਵਾਦੀ ਚਿੱਤਰਕਾਰ ਅਤੇ ਬਾਰਬੀਜੋਨ ਸਕੂਲ ਦੇ ਮੈਂਬਰ ਸਨ। ਮਿਲੇਟ ਨੂੰ ਆਪਣੀ ਧੁੰਦਲੀ ਕਿਰਤ ‘ਚੋਣੀਆਂ’ (Gleaners 1857) ਕਰਕੇ ਜਾਣਿਆ ਜਾਂਦਾ ਹੈ ਜਿਸ ਵਿਚ ਉਸਨੇ ਬੇਜ਼ਮੀਨੇ ਹਾਸ਼ੀਆਗ੍ਰਸਤ ਵਰਗ ਦੀਆਂ ਔਰਤਾਂ ਦੇ ਜ਼ਮੀਨ ਨਾਲ ਸਬੰਧ ਅਤੇ ਜ਼ਮੀਨ ਮਾਲਕ ਸਾਹਮਣੇ ਉਨ੍ਹਾਂ ਦੀ ਸਥਿਤੀ ਨੂੰ ਬਹੁਤ ਭਾਵਪੂਰਨ ਤਰੀਕੇ ਨਾਲ ਸਿਰਜਿਆ ਹੈ। ਇਹ ਕਿਰਤੀਆਂ ਦੇ ਭੂ-ਦ੍ਰਿਸ਼ ਨਾਲ ਰਿਸ਼ਤੇ ਦੀ ਗਹਿਰੀ ਵਿਆਖਿਆ ਕਰਦਾ ਹੈ। ਮਿਲੇਟ ਨੇ ਇਸ ਬਾਰੇ ਕਿਹਾ ਸੀ, ‘ਇਹ ਕੱਖੋਂ ਹੌਲੇ ਲੋਕਾਂ ਨਾਲ ਸ਼੍ਰੇਸ਼ਟ ਭਾਵਨਾ ਨਾਲ ਪੇਸ਼ ਆਉਣਾ ਹੈ ਜੋ ਕਲਾ ਨੂੰ ਆਪਣੀ ਅਸਲ ਸ਼ਕਤੀ ਪ੍ਰਦਾਨ ਕਰਦਾ ਹੈ।’  4 ਅਕਤੂਬਰ, 1814 ਨੂੰ ਫਰਾਂਸ ਦੇ ਗਰੂਚੀ ਵਿਚ ਪੈਦਾ ਹੋਏ ਮਿਲੇਟ ਦਾ ਪਰਿਵਾਰ ਧਾਰਮਿਕ ਵਿਸ਼ਵਾਸਾਂ ਵਾਲਾ ਕਿਸਾਨ ਪਰਿਵਾਰ ਸੀ। ਇਕ ਸਥਾਨਕ ਚਿੱਤਰਕਾਰ ਤੋਂ ਅਧਿਐਨ ਕਰਨ ਲਈ ਸ਼ੇਰਬਰਗ ਜਾਣ ਤੋਂ ਪਹਿਲਾਂ 1837 ਵਿਚ ਪੈਰਿਸ ਦੀ ਯਾਤਰਾ ਕਰਦਿਆਂ ਉਸਨੇ ਈਕੋਲੇ ਡੇਸ ਬੀਓਕਸ-ਆਰਟਸ ਵਿਚ ਦਾਖਲਾ ਲਿਆ ਜਿੱਥੇ ਉਹ ਇਤਿਹਾਸ ਦੇ ਪ੍ਰਸਿੱਧ ਚਿੱਤਰਕਾਰ ਪਾਲ ਡੇਲੋਰੌਸ਼ੇ ਦਾ ਸ਼ਾਗਿਰਦ ਬਣ ਗਿਆ। ਇਕ ਦਹਾਕੇ ਬਾਅਦ ਮਿਲੇਟ ਕੋਈ ਖ਼ਾਸ ਸਫਲਤਾ ਪ੍ਰਾਪਤ ਕੀਤੇ ਬਿਨਾਂ ਸ਼ੇਰਬਰਗ ਪੈਰਿਸ ਚਲਾ ਗਿਆ। 1849 ਵਿਚ ਹੈਜ਼ਾ ਫੈਲਣ ਕਾਰਨ ਉਹ ਪੈਰਿਸ ਤੋਂ ਛੋਟੇ ਪਿੰਡ ਬਾਰਬੀਜ਼ੋਨ ਚਲਾ ਗਿਆ, ਇੱਥੇ ਉਹ ਚਿੱਤਰਕਾਰ ਥਿਓਡੋਰ ਰੂਸੋ ਦਾ ਸਾਥੀ ਬਣ ਗਿਆ। ਉਸਦੇ ਸਾਥੀ ਜੰਗਲ ਦੇ ਆਸਪਾਸ ਦੇ ਪਥਰੀਲੇ ਚੌਗਿਰਦੇ ਨੂੰ ਚਿਤਰਦੇ ਸਨ, ਪਰ ਇਨ੍ਹਾਂ ਦੇ ਉਲਟ ਮਿਲੇਟ ਨੇ ਛੋਟੀ ਕਿਸਾਨੀ ਅਤੇ ਖੇਤ ਮਜ਼ਦੂਰਾਂ ਨੂੰ ਆਪਣਾ ਵਿਸ਼ਾ ਬਣਾਇਆ। ਉਸਤੋਂ ਬਾਅਦ ਦੇ ਸਾਲਾਂ ਦੌਰਾਨ ਉਸਦੇ ਚਿੱਤਰਾਂ ਨੂੰ ਕਾਫ਼ੀ ਸਨਮਾਨ ਮਿਲਿਆ।

ਰਾਹ ਦਸੇਰੀਆਂ ਲੋਕ ਸਿਆਣਪਾਂ

ਲੇਖਕ :  ਸੁਖਦੇਵ ਮਾਦਪੁਰੀ
ਲੋਕ ਸਿਆਣਪਾਂ, ਅਖਾਣ, ਅਖੌਤਾਂ, ਕਹਾਵਤਾਂ ਮਿੱਥ ਕੇ ਨਹੀਂ ਸਿਰਜੀਆਂ ਜਾਂਦੀਆਂ, ਬਲਕਿ ਇਹ ਜੀਵਨ ਵਿਹਾਰ ਵਿਚੋਂ ਸੁਭਾਇਕ ਹੀ ਜਨਮ ਲੈ ਕੇ ਜੀਵਨ ਧਾਰਾ ਵਿਚ ਸਮੋ ਜਾਂਦੀਆਂ ਹਨ। ਇਨ੍ਹਾਂ ਦੀ ਸਿਰਜਣਾ ਪਿੱਛੇ ਕੋਈ ਨਾ ਕੋਈ ਘਟਨਾ ਜਾਂ ਜੀਵਨ ਬਿਰਤਾਂਤ ਲੁਪਤ ਹੁੰਦਾ ਹੈ।

ਤਾਂਘ

ਮਿੱਤਰ ਹੈ ਤੂੰ ਵੀ ਮੇਰਾ, ਤੈਨੂੰ ਮਿਲਣ ਅਵਾਂਗਾ,
ਲਾਰਾ ਜਿਹਾ ਲਾ ਬੈਠਾ, ਕੀ ਉਹ ਹੋਵੇਗਾ, ਉਸ ਤਰ੍ਹਾਂ ਦਾ,
ਜੋ ਖੁਆਬਾ ਵਿੱਚ ਤਰਾਸ਼ਿਆ ਹੈ, ਯਾ ਫੇਰ ਏਸ ਦੇ ਉਲਟ।

ਧੀ ਤੇ ਪੁੱਤ

 ਪੁੱਤ ਮੋਹ ਦੇ ਵਿੱਚ ਧੀ ਨੂੰ ਅਣਗੋਲਿਆ ਕਰਦਾ ਏ,
ਰੋਜ ਰੋਜ ਹੀ ਅੱਖਾ ਉਹਦੀਆ ਚ ਹੰਝੂ ਭਰਦਾ ਏ,
ਧੀ ਆਪਣੀ ਦਾ ਕਦੇ ਵੀ ਮਨ ਖਿਆਲ ਨਾ ਆਉਦਾ,
ਪੁੱਤ ਆਪਣੇ ਲਈ ਰੋਜ ਦੁਆਵਾ ਕਰਦਾ ਏ,
ਦੋ ਬੱਚਿਆ ਵਿਚਕਾਰ ਖਿੱਚੀ ਨਹੀ ਜਾ ਲਕੀਰ ਸਕਦੀ ,
ਆਪਣੇ ਬੱਚਿਆ ਵਿੱਚ ਹੀ ਫਰਕ ਰੱਖ ਕੇ

ਸਾਮਰਾਜੀ ਅਮਰੀਕਾ ਦਾ ਹਮਲਾਵਰੀ ਰੁੱਖ ਅਮਨ ਲਈ ਖਤਰਾ

ਜਗਦੀਸ਼ ਸਿੰਘ ਚੋਹਕਾ

              3-ਜਨਵਰੀ ਸਵੇਰ ਨੂੰ ਬਗਦਾਦ ਦੇ ਕੌਮਾਂਤਰੀ ਹਵਾਈ-ਅੱਡੇ ਤੇ ਇਕ ਅਮਰੀਕੀ ਡਰੋਨ ਹਮਲੇ ਰਾਹੀਂ ਇਰਾਨ ਦੀ ਕੁਦਸ ਫੋਰਸ ਦੇ ਮੁੱਖੀ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਕਰ ਦਿੱਤੀ ਗਈ। ਸੁਲੇਮਾਨੀ ਦੀ ਮੌਤ 'ਤੇ ਇਰਾਨ ਦੇ ਪ੍ਰਮੁੱਖ ਆਗੂ ਆਇਤਉਲਾ-ਅਲ-ਖਾਮਨੇਈ ਨੇ ਕਿਹਾ, 'ਕਿ ਸਹੀ ਜਗ੍ਹਾ ਅਤੇ ਸਹੀ ਸਮਾਂ ਆਉਣ 'ਤੇ ਅਸੀਂ ਬਦਲਾ ਲਵਾਂਗੇ ? ਤੁਰੰਤ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ- ਇਰਾਨ ਅਗਰ ਹਮਲਾ ਕਰੇਗਾ ਤਾਂ ਅਸੀਂ ਅਜਿਹੀ ਕਾਰਵਾਈ ਕਰਾਂਗੇ ਜੋ ਪਹਿਲਾਂ ਕਦੀ ਕਿਸੇ ਨੇ ਨਾ ਕੀਤੀ ਹੋਵੇਗੀ ! ਇਸ ਡਰੋਨ ਹਮਲੇ ਬਾਅਦ ਇਰਾਨ ਨੂੰ ਇਹ ਇਕ ਧਮਕੀ ਵੀ ਦਿੱਤੀ ਗਈ। ਜਿਹੜਾ ਕਿ ਸਾਮਰਾਜੀ ਅਮਰੀਕਾ ਦੀ ਤੀਜੇ ਸੰਸਾਰ ਜੰਗ ਛੇੜਨ ਦੀ ਆਸ਼ੰਕਾ ਨੂੰ ਜਨਮ ਵੀ ਦੇਣਾ ਹੈ ?

ਜ਼ਿੰਦਗੀ ਦੀ ਸ਼ਾਮ ’ਚ ਵਿਆਹੁਤਾ ਜੀਵਨ

ਹਰਦੀਪ ਸਿੰਘ ਝੱਜ

ਬੁਢਾਪੇ ਦਾ ਸਫ਼ਰ ਮਜਬੂਰੀਆਂ, ਲਾਚਾਰੀਆਂ, ਬੇਵਸੀਆਂ ਤੇ ਉਦਾਸੀਆਂ ਸੰਗ ਤੈਅ ਕਰਨਾ ਪੈਂਦਾ ਹੈ। ਸ਼ਾਇਦ ਹੀ ਕੋਈ ਵਿਅਕਤੀ ਅਜਿਹਾ ਹੋਵੇਗਾ ਜਿਸਨੂੰ ਸਾਰੇ ਸੁੱਖ ਪ੍ਰਾਪਤ ਹੋਏ ਹੋਣ ਜਾਂ ਬੁਢਾਪੇ ਵਿਚ ਹਰ ਪੱਖ ਤੋਂ ਸੁੱਖ ਅਤੇ ਸ਼ਾਂਤੀ ਮਾਣ ਰਿਹਾ ਹੋਵੇ। ਬੁਢਾਪੇ ਵਿਚ ਜੀਵਨ ਦੀ ਇਕਸਾਰਤਾ, ਲਗਾਤਾਰਤਾ ਤੇ ਸਾਂਝ ਦਾ ਰਹਿ ਸਕਣਾ ਸੰਭਵ ਨਹੀਂ। ਮਨੁੱਖ ਬੁਢਾਪੇ ’ਚ ਕਿਸੇ ਨਾ ਕਿਸੇ ਪੱਖ ਤੋਂ ਟੁੱਟਦਾ, ਥਿੜਕਦਾ ਤੇ ਹਾਰਦਾ ਜ਼ਰੂਰ ਹੈ। ਇਹ ਹਾਰ ਜ਼ਿੰਦਗੀ ਦੇ ਆਖ਼ਰੀ ਪੜਾਅ ਦਾ ਅਣਚਾਹਿਆ ਤੋਹਫ਼ਾ ਹੈ। ਬੁਢਾਪਾ ਹੀ ਜ਼ਿੰਦਗੀ ਦਾ ਉਹ ਅੰਤਲਾ ਪੜਾਅ ਹੈ, ਜਿੱਥੇ ਉਸਨੂੰ ਉਨ੍ਹਾਂ ਗੱਲਾਂ ਅੱਗੇ ਸਿਰ ਝੁਕਾਉਣਾ ਪੈਂਦਾ ਹੈ, ਜਿਨ੍ਹਾਂ ਅੱਗੇ ਉਹ ਛਾਤੀ ਤਾਣ ਕੇ ਖੜ੍ਹਦਾ ਰਿਹਾ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਵਿਅਕਤੀ ਦਾ ਬਲ ਘਟਦਾ ਹੈ, ਟੁੱਟਦਾ ਹੈ ਤੇ ਅਨੇਕ ਪ੍ਰਕਾਰ ਦੇ ਦੁੱਖ ਜਾਂ ਬੰਧਨ ਉਸਨੂੰ ਆਣ ਘੇਰਦੇ ਹਨ।

ਵਿਰਸੇ ਦੀ ਰੂਹ ਲੰਮੀ ਹੇਕ ਵਾਲੇ ਗੀਤ

ਗੁਰਸ਼ਰਨ ਕੌਰ ਮੋਗਾ

ਥੀਏਟਰ ਵਿਚ ਪੰਜਾਬੀ ਫ਼ਿਲਮ ਲੱਗੀ ਹੋਈ ਸੀ। ਅਸੀਂ ਫ਼ਿਲਮ ਦੇਖਣ ਚਲੇ ਗਏ। ਪੁਰਾਣੇ ਸਮੇਂ ਦੇ ਵਿਆਹ ਦਾ ਦ੍ਰਿਸ਼ ਫ਼ਿਲਮਾਇਆ ਜਾਣਾ ਸੀ। ਜ਼ਰੂਰਤ ਅਨੁਸਾਰ ਸਾਰਾ ਪ੍ਰਬੰਧ ਕੀਤਾ ਗਿਆ ਸੀ। ਕੱਚਾ ਲਿੱਪਿਆ ਸੁਆਰਿਆ ਘਰ, ਮੰਜੇ ਜੋੜ ਕੇ ਕੋਠੇ ’ਤੇ ਸਪੀਕਰ ਟੰਗਿਆ ਹੋਇਆ, ਬੂੰਦੀ ਦੇ ਕੜਾਹੇ ਦੇ ਦੁਆਲੇ ਬਾਣ ਦੇ ਮੰਜਿਆਂ ’ਤੇ ਬੈਠੇ ਲੱਡੂ ਵੱਟਦੇ ਹੋਏ ਆਦਮੀ, ਰੰਗ ਬਿਰੰਗੀਆਂ ਝੰਡੀਆਂ ਅਤੇ ਪੇਂਡੂ ਦਿੱਖ ਵਾਲਾ ਮੇਲ ਆਦਿ। ਗੀਤ ਸੰਗੀਤ ਦਾ ਸਿਲਸਿਲਾ ਸ਼ੁਰੂ ਹੋਇਆ। ਪੰਦਰਾਂ ਵੀਹ ਕੁੜੀਆਂ ਬੁੜ੍ਹੀਆਂ ਬੈਠੀਆਂ ਇਕ ਲੰਮੀ ਹੇਕ ਵਾਲੇ ਗੀਤ ਨੂੰ ਗਾਉਣ ਦੀ ਕੋਸ਼ਿਸ਼ ਕਰਦੀਆਂ ਉਸ ਦਾ ਕਬਾੜਾ ਕਰ ਰਹੀਆਂ ਸਨ। ਕਿਤੋਂ ਗੀਤ ਦੀ ਲੱਤ ਫੜਦੀਆਂ ਕਿਤੋਂ ਬਾਂਹ, ਨਾ ਕੋਈ ਸੁਰ ਨਾ ਕੋਈ ਤਾਲ ਸਭ ਕੁਝ ਬੇਹਾਲ। ਉਂਜ ਉਹ ਸਿਰਾਂ ’ਤੇ ਸੱਗੀਆਂ ਗੁੰਦ ਕੇ, ਫੁਲਕਾਰੀਆਂ ਲੈ ਕੇ ਅਤੇ ਲਹਿੰਗੇ ਨੁਮਾ ਘੱਗਰੇ ਪਾ ਕੇ ਪੂਰੀਆਂ ਮੇਲਣਾਂ ਲੱਗਦੀਆਂ ਸਨ।

ਸਿਆਸਤ

ਸਿਆਸਤ

ਜ਼ਰੂਰੀ ਨਹੀਂ

ਲੀਡਰ ਹੀ ਕਰਨ

ਅੱਜ ਕੱਲ੍ਹ

ਆਪਣੇ ਵੀ ਕਰਦੇ ਨੇ

ਮੌਕਾ ਤਾੜ ਕੇ

ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ

ਦੇਸ਼ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਉੱਬਲ ਰਿਹਾ ਹੈ, ਜਿਸ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ਪੜ੍ਹਨ ਵਾਲੀ ਹੈ। ਸੁਪਰੀਮ ਕੋਰਟ ਕਹਿੰਦੀ ਹੈ ਕਿ ਦੇਸ਼ 'ਚ ਚਾਰੇ ਪਾਸੇ ਕਾਫ਼ੀ ਹਿੰਸਾ ਹੋ ਰਹੀ ਹੈ। ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ।ਦੇਸ਼ 'ਚ ਸੀ.ਏ.ਏ. ਨਾਲੋਂ ਵੀ ਵੱਡਾ ਉਬਾਲ ਮਹਿੰਗਾਈ ਦਾ ਹੈ, ਜਿਸ ਨਾਲ ਆਮ ਆਦਮੀ ਦਾ ਜੀਊਂਣਾ ਦੁੱਬਰ ਹੋ ਰਿਹਾ ਹੈ। ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਨਿੱਤ ਵੱਧ ਰਹੀਆਂ ਹਨ, ਅਮਰੀਕਾ-ਇਰਾਨ ਕਲੇਸ਼ ਕਾਰਨ ਕੱਚੇ ਤੇਲ ਦੇ ਭਾਅ ਵਧਣਗੇ ਅਤੇ ਦੇਸ਼ ਮਹਿੰਗਾਈ ਦੀ ਭੱਠੀ 'ਚ ਹੋਰ ਵੀ ਝੁਲਸੇਗਾ। ਪਿਆਜ ਨੇ ਪਿਛਲੇ ਦਿਨੀਂ ਲੋਕਾਂ ਦੇ ਚੰਗੇ ਵੱਟ ਕੱਢੇ ਹਨ, ਮੰਡੀਆਂ 'ਚ 100 ਰੁਪਏ ਕਿਲੋ ਤੋਂ ਉਪਰ ਪਿਆਜ ਵਿਕਣ ਤੋਂ ਬਾਅਦ ਹੁਣ ਕੁਝ ਠੱਲ ਪਈ ਹੈ ਤੇ ਇਸਦੀ ਕੀਮਤ ਹਾਲੇ ਵੀ 30-40 ਰੁਪਏ ਕਿਲੋ ਹੈ। ਦਾਲਾਂ ਦੇ ਭਾਅ ਪਹਿਲਾਂ ਹੀ ਅਸਮਾਨੇ ਚੜ੍ਹੇ ਹੋਏ ਹਨ। ਆਮ ਵਰਤੋਂ ਵਾਲੀਆਂ ਚੀਜ਼ਾਂ ਆਲੂ, ਸਬਜ਼ੀਆਂ, ਚਾਵਲ ਤਾਂ ਪਹਿਲਾਂ ਹੀ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ। ਇਸ ਹਾਲਾਤ ਵਿੱਚ ਸਧਾਰਨ ਆਦਮੀ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਿਹਾ ਹੈ।

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?

ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ ਮਹਾਤਮਾ ਗਾਂਧੀ ਦੇ ਪੈਰੀ ਹੱਥ ਲਾਏ ਅਤੇ ਗੋਲੀ ਮਾਰ ਦਿੱਤੀ, ਇਹੋ ਭਾਜਪਾ ਸਰਕਾਰ ਦੁਹਰਾ ਰਹੀ ਹੈ ਕਿ ਸੰਵਿਧਾਨ ਨੂੰ ਮੱਥਾ ਟੇਕ ਉਸ ਦੀਆਂ ਹੀ ਧੱਜੀਆਂ ਉਡਾਈਆ ਜਾ ਰਹੀਆਂ ਹਨ।

ਗ਼ਦਰੀ ਬਾਬਾ ਬਾਵਾ ਨਨਕਾਣਾ ਬਿਸ਼ਨ

ਲੇਖ਼ਕ :  ਜਸਦੇਵ ਸਿੰਘ ਲਲਤੋਂ 
ਬਾਵਾ ਨਨਕਾਣਾ ਬਿਸ਼ਨ ਦਾ ਜਨਮ 1 ਦਸੰਬਰ 1877 ਨੂੰ ਪਿਤਾ ਸੰਤ ਰਾਮ ਢੁੱਡੀਕੇ ਤੇ ਮਾਤਾ ਬਸੰਤ ਕੌਰ ਦੇ ਘਰ ਪਿੰਡ ਕੋਟ ਸੰਤਰਾਮ ਵਿਖੇ (ਨਨਕਾਣਾ ਸਾਹਿਬ ਨੇੜੇ) ਹੋਇਆ। ਇਹ ਪਿੰਡ ਹੁਣ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਸੰਤਰਾਮ ਕਾਲੋਨੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਮੁੱਢਲੀ ਸਿੱਖਿਆ ਦੌਰਾਨ ਉਸ ਨੇ ਗੁਰਮੁਖੀ ਤੇ ਉਰਦੂ ਭਾਸ਼ਾ ਸਿੱਖੀ। ਰੁਜ਼ਗਾਰ ਤੇ ਚੰਗੀ ਜ਼ਿੰਦਗੀ ਜਿਊਣ ਖਾਤਰ ਉਹ ਮਾਤਾ ਜੀ ਦੇ ਰੱਖੇ ਹੋਏ 82 ਰੁਪਏ ਲੈ ਕੇ ਚੁੱਪ-ਚੁਪੀਤੇ ਰੇਲ ਗੱਡੀ ਰਾਹੀਂ 1985 ਵਿਚ ਬਰਮਾ ਜਾ ਪੁੱਜੇ। ਉਨ੍ਹਾਂ ਨੇ ਮਿਹਨਤ ਮਜ਼ਦੂਰੀ ਕਰਦਿਆਂ ਤਕਰੀਬਨ ਤਿੰਨ ਸਾਲ ਬਰਮਾ ’ਚ ਬਿਤਾਏ। ਉਸ ਪਿੱਛੋਂ ਚੀਨ ਜਾ ਕੇ ਸਭ ਤੋ ਔਖੀ ਭਾਸ਼ਾ ਚੀਨੀ ਦਾ ਸਰਟੀਫਿਕੇਟ ਕੋਰਸ ਪਾਸ ਕੀਤਾ ਤੇ ਚੀਨੀ ਪੁਲੀਸ ਵਿਚ ਦੋ ਸਾਲ ਨੌਕਰੀ ਕੀਤੀ। ਇਸ ਤੋਂ ਬਾਅਦ ਸਿੰਗਾਪੁਰ ਪੁੱਜ ਕੇ ਚਾਰ ਸਾਲ ਫ਼ੌਜ ਵਿਚ ਨੌਕਰੀ ਕੀਤੀ ਤੇ ਪਿੰਡੋਂ ਮੰਗਵਾਈ ਜ਼ਰੂਰੀ ਚਿੱਠੀ ਰਾਹੀਂ ਡਿਸਚਾਰਜ ਹੋ ਕੇ 1904 ’ਚ ਸਾਂ ਫਰਾਂਸਿਸਕੋ (ਅਮਰੀਕਾ) ਪਹੁੰਚ ਗਏ। ਉਨ੍ਹਾਂ ਨੇ ਮਜ਼ਦੂਰੀ ਕਰਦਿਆਂ ਕਾਫ਼ੀ ਡਾਲਰ ਜੋੜੇ ਤੇ ਕੁਝ ਹੋਰ ਸੱਜਣਾਂ ਨਾਲ ਜੁੜ ਕੇ ਇਕ ਹਜ਼ਾਰ ਏਕੜ ਦਾ ਫਾਰਮ ਠੇਕੇ ’ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਤੇ ਘਰ-ਘਰ ਵੇਚਣ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

ਤੁਸ਼ਾਮ ਦੀ ਬਾਰਾਂਦਰੀ

ਲੇਖ਼ਕ :  ਇਕਬਾਲ ਸਿੰਘ ਹਮਜਾਪੁਰ 
ਰਾਜਿਆਂ ਦੇ ਮਹੱਲ ਤੇ ਕਿਲ੍ਹੇ ਇਤਿਹਾਸ ਦੇ ਕਈ ਰਾਜ਼ ਖੋਲ੍ਹਦੇ ਹਨ। ਇਤਿਹਾਸ ਨੂੰ ਜਾਣਨ ਲਈ ਮਹੱਲਾਂ ਤੇ ਕਿਲ੍ਹਿਆਂ ਦੇ ਨਾਲ ਨਾਲ ਰਾਜਿਆਂ ਦੁਆਰਾ ਬਣਵਾਏ ਗਏ ਸਮਾਰਕ, ਦਰਵਾਜ਼ੇ ਤੇ ਹੋਰ ਇਮਾਰਤਾਂ ਵੀ ਮਹੱਤਵਪੂਰਨ ਹਨ। ਇਤਿਹਾਸਕ ਪੱਖ ਤੋਂ ਮਹੱਤਵਪੂਰਨ ਇਮਾਰਤਾਂ ਵਿਚ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਕਸਬੇ ਤੁਸ਼ਾਮ ਵਿਖੇ ਪਹਾੜੀ ਦੀ ਟੀਸੀ ਉੱਪਰ ਸਥਿਤ ਇਮਾਰਤ ਵੀ ਸ਼ੁਮਾਰ ਹੈ। ਇਸ ਇਮਾਰਤ ਦਾ ਇਤਿਹਾਸ ਚੌਹਾਨ ਰਾਜੇ ਪ੍ਰਿਥਵੀ ਰਾਜ ਨਾਲ ਜੁੜਿਆ ਹੋਇਆ ਹੈ। ਇਹ ਪ੍ਰਾਚੀਨ ਇਮਾਰਤ ਪ੍ਰਿਥਵੀ ਰਾਜ ਚੌਹਾਨ ਨੇ ਬਣਵਾਈ ਸੀ। ਇਸ ਇਮਾਰਤ ਦੇ ਹਰੇਕ ਦਿਸ਼ਾ ਵਿਚ ਤਿੰਨ ਤੇ ਕੁੱਲ ਬਾਰ੍ਹਾਂ ਦਰਵਾਜ਼ੇ ਹੋਣ ਕਰਕੇ ਇਸ ਨੂੰ ‘ਪ੍ਰਿਥਵੀ ਰਾਜ ਚੌਹਾਨ ਦੀ ਬਾਰਾਂਦਰੀ’ ਕਿਹਾ ਜਾਂਦਾ ਹੈ। ਪ੍ਰਿਥਵੀ ਰਾਜ ਚੌਹਾਨ ਦੀ ਇਹ ਬਾਰਾਂਦਰੀ ਤੁਸ਼ਾਮ ਦੀ ਪਛਾਣ ਬਣੀ ਹੋਈ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0094326406
Copyright © 2020, Panjabi Times. All rights reserved. Website Designed by Mozart Infotech