ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
 
ਰਾਸ਼ਟਰੀ

ਆਧੁਨਿਕ ਸਮਾਜ ਵਿੱਚ ‘ਘੂੰਗਟ’ ਤੇ ‘ਬੁਰਕੇ’ ਲਈ ਕੋਈ ਥਾਂ ਨਹੀਂ: ਗਹਿਲੋਤ

December 05, 2019 05:33 PM

ਜੈਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦੇ ਅਗਾਂਹਵਧੂ ਸਮਾਜ ਵਿੱਚ ਔਰਤਾਂ ਵੱਲੋਂ ‘ਘੂੰਗਟ’ ਕੱਢਣ ਦੀ ਪਿਰਤ ਪਿਛਲੇ ਤਰਕ ’ਤੇ ਉਜਰ ਜਤਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਥਾ ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਚਲਾਉਣ ਦੀ ਲੋੜ ਹੈ, ਜਿਸ ਵਿੱਚ ਔਰਤਾਂ ਨਾਲੋਂ ਪੁਰਸ਼ਾਂ ਦੀ ਵੱਧ ਸ਼ਮੂਲੀਅਤ ਹੋਵੇ।
ਇਥੇ ਆਪਣੀ ਰਿਹਾਇਸ਼ ’ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ‘ਕੀਰਤਨ ਦਰਬਾਰ’ ਮੌਕੇ ਬੋਲਦਿਆਂ ਸ੍ਰੀ ਗਹਿਲੋਤ ਨੇ ਕਿਹਾ ਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਅਜਿਹੇ ਰੀਤੀ ਰਿਵਾਜਾਂ, ਜਿਨ੍ਹਾਂ ਦਾ ਅੱਜ ਦੇ ਸਮੇਂ ਵਿੱਚ ਕੋਈ ਤਾਰਕਿਕ ਅਧਾਰ ਨਹੀਂ ਹੈ, ਨੂੰ ਖ਼ਤਮ ਕਰਨ ਵਿੱਚ ਪੁਰਸ਼ਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ’ਚ ਪੂਰੀ ਤਰ੍ਹਾਂ ਪ੍ਰਸੰਗਿਕ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਮੇਂ ਵਿੱਚ ‘ਘੂੰਘਟ’ ਜਾਂ ‘ਬੁਰਕੇ’ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, ‘ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਪਰ ਔਰਤਾਂ ਦੇ ਮੁਕਾਬਲੇ ਪੁਰਸ਼ ਵੱਡੀ ਗਿਣਤੀ ਵਿੱਚ ਅੱਗੇ ਆਉਣ ਕਿਉਂਕਿ ਔਰਤਾਂ ਨੂੰ ਪੁਰਸ਼ ਪ੍ਰਧਾਨ ਸਮਾਜ ਵਿੱਚ ਪੁਰਸ਼ਾਂ ਵੱਲੋਂ ਪਾਏ ਦਬਾਅ ਕਰਕੇ ਹੀ ਅਜਿਹਾ ਕਰਨਾ ਪੈਂਦਾ ਹੈ।’ ਇਸ ਮੌਕੇ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਮੈਂਬਰ ਮੌਜੂਦ ਸਨ।


 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਰਾਹੁਲ ਤੇ ਲਾਲੂ ਦੇਸ਼ ਵਾਸੀਆਂ ਨੂੰ ਗੁਮਰਾਹ ਨਾ ਕਰਨ: ਸ਼ਾਹ

ਪਟਨਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਤੇ ਲਾਲੂ ਪ੍ਰਸਾਦ ਯਾਦਵ ਨਾਗਰਿਕਤਾ ਸੋਧ ਕਾਨੂੰਨ ’ਤੇ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰਨ ਅਤੇ ਇਸ ਕਾਨੂੰਨ ਤਹਿਤ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾ ਰਹੀ।

ਪੀਐੱਮਸੀ ਬੈਂਕ ਘੁਟਾਲਾ: ਪ੍ਰਮੋਟਰਾਂ ਨੂੰ ਜੇਲ੍ਹ ’ਚੋਂ ਘਰ ਤਬਦੀਲ ਕਰਨ ਦੇ ਫ਼ੈਸਲੇ ’ਤੇ ਰੋਕ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਐੱਚਡੀਆਈਐੱਲ ਦੇ ਪ੍ਰਮੋਟਰਾਂ ਰਾਕੇਸ਼ ਵਧਾਵਨ ਅਤੇ ਸਾਰੰਗ ਵਧਾਵਨ (ਪਿਓ-ਪੁੱਤਰ) ਨੂੰ ਆਰਥਰ ਰੋਡ ਜੇਲ੍ਹ ਤੋਂ ਉਨ੍ਹਾਂ ਦੇ ਘਰ ਤਬਦੀਲ ਕਰਨ ਦੇ ਬੰਬਈ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਅਤੇ ਜਸਟਿਸ ਬੀ ਆਰ ਗਵਈ ਤੇ ਸੂਰਿਆ ਕਾਂਤ ’ਤੇ ਆਧਾਰਿਤ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਦਾ ਨੋਟਿਸ ਲਿਆ ਜਿਸ ’ਚ ਕਿਹਾ ਗਿਆ ਕਿ ਦੋਹਾਂ ਨੂੰ

ਨਿਰਭਯਾ ਕੇਸ: ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੀ ਅਦਾਲਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨਿਰਭਯਾ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਅਮਲ ਸਬੰਧੀ ਸ਼ੁੱਕਰਵਾਰ ਤਕ ਸੰਪੂਰਨ ਰਿਪੋਰਟ ਦਾਖ਼ਲ ਕਰਨ ਲਈ ਆਖਿਆ ਹੈ। ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਇਹ ਹੁਕਮ ਜੇਲ੍ਹ ਪ੍ਰਸ਼ਾਸਨ ਦੀ ਉਸ ਦਲੀਲ ਮਗਰੋਂ ਕੀਤੇ ਹਨ, ਜਿਸ ਵਿੱਚ ਕਿਹਾ ਗਿਆ ਸੀ ਕਿ ਮੁਜਰਮਾਂ ਕੋਲ ਉਪਲੱਬਧ ਵਿਕਲਪਾਂ ਦੇ

ਐੱਸਸੀਓ ਮੀਟਿੰਗ ਲਈ ਇਮਰਾਨ ਨੂੰ ਸੱਦਾ ਦੇਵੇਗਾ ਭਾਰਤ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦੀ ਇਸ ਸਾਲ ਹੋਣ ਵਾਲੀ ਸਾਲਾਨਾ ਮੀਟਿੰਗ ਲਈ ਹੋਰਨਾਂ ਮੁਲਕਾਂ ਦੇ ਮੁਖੀਆਂ ਸਮੇਤ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੂੰ ਵੀ ਸੱਦਾ ਦੇਵੇਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਐੱਸਸੀਓ ਦੇ ਸਾਰੇ ਅੱਠ ਮੈਂਬਰ ਮੁਲਕਾਂ, ਚਾਰ ਨਿਗਰਾਨਾਂ ਤੇ ਸੰਵਾਦ ਭਾਈਵਾਲਾਂ ਨੂੰ ਮੀਟਿੰਗ ਲਈ ਸੱਦਿਆ ਜਾਵੇਗਾ।

ਗ੍ਰਹਿ ਮੰਤਰਾਲੇ ਨੇ ਮਰਦਮਸ਼ੁਮਾਰੀ ਅਤੇ ਐੱਨਪੀਆਰ ’ਤੇ ਚਰਚਾ ਲਈ ਮੀਟਿੰਗ ਸੱਦੀ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰਾਲੇ ਨੇ 2020 ਦੀ ਮਰਦਮਸ਼ੁਮਾਰੀ ਤੇ ਕੌਮੀ ਜਨਸੰਖਿਆ ਰਜਿਸਟਰ (ਐੱਨਪੀਆਰ) ਦੀ ਰੂਪ-ਰੇਖਾ ’ਤੇ ਵਿਚਾਰ ਕਰਨ ਲਈ ਅੱਜ ਇੱਕ ਮੀਟਿੰਗ ਸੱਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ’ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਤੇ ਸਾਰੇ ਸੂਬਿਆਂ ਦੇ ਜਨਗਣਨਾ ਨਿਰਦੇਸ਼ਕ ਤੇ ਮੁੱਖ ਸਕੱਤਰ ਹਾਜ਼ਰ ਰਹਿਣਗੇ।

ਗਿ੍ਫ਼ਤਾਰ ਡੀਐੱਸਪੀ ਖਿਲਾਫ਼ ਜਾਂਚ ਲਈ ਐੱਨਆਈਏ ਨੂੰ ਹਰੀ ਝੰਡੀ

ਨਵੀਂ ਦਿੱਲੀ/ਸ੍ਰੀਨਗਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਦਿਨੀਂ ਹਿਜ਼ਬੁਲ ਮੁਜਾਹੀਦੀਨ ਦੇ ਦੋ ਦਹਿਸ਼ਤਗਰਦਾਂ ਨਾਲ ਗ੍ਰਿਫ਼ਤਾਰ ਕੀਤੇ ਜੰਮੂ ਤੇ ਕਸ਼ਮੀਰ ਦੇ ਮੁਅੱਤਲਸ਼ੁਦਾ ਡੀਐੈੱਸਪੀ ਦਵਿੰਦਰ ਸਿੰਘ ਖ਼ਿਲਾਫ਼ ਜਾਂਚ ਦਾ ਅਮਲ ਸ਼ੁਰੂ ਕਰਨ ਲਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਪੂਰੇ ਮਾਮਲੇ ਤੋਂ ਜਾਣੂ ਇਕ ਅਧਿਕਾਰੀ ਨੇ ਕਿਹਾ ਕਿ ਜਾਂਚ ਐੱਨਆਈਏ ਨੂੰ ਸੌਂਪੇ ਜਾਣ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਹੋ ਜਾਵੇਗਾ। ਅਧਿਕਾਰੀ ਮੁਤਾਬਕ ਜੰਮੂ ਤੇ ਦਿੱਲੀ ਵਿੱਚ ਇਸ ਸਬੰਧੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਇਸ ਦੌਰਾਨ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਡੀਐੱਸਪੀ ਦਵਿੰਦਰ ਸਿੰਘ ਨੂੰ ਬਹਾਦਰੀ ਲਈ ਦਿੱਤਾ ਗਿਆ ਸ਼ੇਰ-ਏ-ਕਸ਼ਮੀਰ ਪੁਲੀਸ ਮੈਡਲ ਅੱਜ ਵਾਪਸ ਲੈ ਲਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਮੁਅੱਤਲ ਪੁਲੀਸ ਅਧਿਕਾਰੀ ਦਾ ਕਦਮ ਵਿਸ਼ਵਾਸਘਾਤ ਦੇ ਬਰਾਬਰ ਹੈ ਅਤੇ ਉਸ ਦੀ ਹਰਕਤ ਨਾਲ ਪੁਲੀਸ ਦਾ ਅਕਸ ਖ਼ਰਾਬ ਹੋਇਆ ਹੈ। ਦਵਿੰਦਰ ਸਿੰਘ ਨੂੰ 2018 ’ਚ ਪੁਲੀਸ ਮੈਡਲ ਦਿੱਤਾ ਗਿਆ ਸੀ।

ਮੌੜ ਬੰੰਬ ਧਮਾਕਾ: ‘ਸਿਟ’ ਨੇ ਡੇਰੇ ਨੂੰ ਜਾਂਚ ਦੇ ਘੇਰੇ ’ਚ ਲਿਆਂਦਾ

ਸਿਰਸਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੌੜ ਬੰਬ ਧਮਾਕਾ ਕਾਂਡ ਵਿਚ ਬਣੀ ਐੱਸਆਈਟੀ ਨੇ ਪਹਿਲੀ ਵਾਰ ਡੇਰਾ ਸਿਰਸਾ ਨੂੰ ਜਾਂਚ ਵਿਚ ਸ਼ਾਮਲ ਕੀਤਾ ਹੈ। ਇਸ ਸਬੰਧੀ ਡੇਰੇ ਦੀ ਚੇਅਰਪਰਸਨ ਵਿਪਾਸਨਾ ਸਮੇਤ ਤਿੰਨ ਡੇਰਾ ਪ੍ਰੇਮੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਐੱਸਆਈਟੀ ਦੀ ਟੀਮ ਸਿਰਸਾ ਸਦਰ ਥਾਣੇ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣ ਮਗਰੋਂ ਡੇਰੇ ਗਈ ਤੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ। ਵਿਪਾਸਨਾ ਨੂੰ ਬੀਤੇ ਦਿਨ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਖ਼ੁਦ ਜਾਂਚ ਵਿਚ ਸ਼ਾਮਲ ਨਹੀਂ ਹੋਏ, ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪ੍ਰਤੀਨਿਧੀ ਨੇ ਪੁਲੀਸ ਕੋਲ ਹਾਜ਼ਰੀ ਲਵਾਈ।

ਮੀਂਹ ’ਚ ਵੀ ਭਖ਼ਿਆ ਰਿਹਾ ਸ਼ਾਹੀਨ ਬਾਗ਼ ਮੋਰਚਾ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ ਸੋਧ ਕਾਨੂੰਨ ਤੇ ਐੱਨਆਰਸੀ ਖ਼ਿਲਾਫ਼ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ’ਚ ਮਹੀਨੇ ਭਰ ਤੋਂ ਨੋਇਡਾ-ਮਹਿਰੌਲੀ ਸੜਕ ਉੱਪਰ ਚੱਲ ਰਹੇ ਧਰਨਾ ਠੰਢ ਤੇ ਮੀਂਹ ਦੌਰਾਨ ਵੀ ਜਾਰੀ ਰਿਹਾ। ਧਰਨੇ ਵਿੱਚ ਵੱਡੀ ਗਿਣਤੀ ’ਚ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਨੌਜਵਾਨਾਂ ਦੀਆਂ ਤਕਰੀਰਾਂ ਮਾਹੌਲ ਵਿੱਚ ਜੋਸ਼ ਭਰ ਰਹੀਆਂ ਹਨ। ‘ਦੇਸ਼ ਬਚਾਓ ਸੰਵਿਧਾਨ ਬਚਾਓ’, ‘ਲੈ ਕੇ ਰਹਾਂਗੇ ਆਜ਼ਾਦੀ’, ‘ਭਾਰਤ ਸਭ ਦਾ ਹੈ’ ਵਰਗੇ ਨਾਅਰੇ ਰੋਜ਼ਾਨਾ ਗੂੰਜ ਰਹੇ ਹਨ। 500 ਤੋਂ ਵੱਧ ਨੌਜਵਾਨਾਂ ਤੇ ਔਰਤਾਂ ਵੱਲੋਂ ਇਸ ਰੋਸ ਪ੍ਰਦਰਸ਼ਨ ’ਚ ਸ਼ਿਰਕਤ ਕੀਤੀ ਜਾ ਰਹੀ ਹੈ। ਬੰਦੀਘਰ(ਡਿਟੈਨਸ਼ਨ ਸੈਂਟਰ) ਦਾ ਪ੍ਰਤੀਕ ਬਣਾ ਕੇ ਕੇਂਦਰ ਸਰਕਾਰ ਦੀ ਨੀਤੀ

ਸਿਟ ਦੀਆਂ ਸਿਫ਼ਾਰਸ਼ਾਂ ’ਤੇ ਕਾਰਵਾਈ ਕਰੇਗਾ ਕੇਂਦਰ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐੱਸ ਐੱਨ ਢੀਂਗਰਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੀਆਂ ਸਿਫ਼ਾਰਸ਼ਾਂ ਮੰਨ ਲਈਆਂ ਹਨ ਅਤੇ ਉਹ ਕਾਨੂੰਨ ਮੁਤਾਬਕ ਢੁੱਕਵੀਂ ਕਾਰਵਾਈ ਕਰੇਗੀ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੂੰ ਅਰਜ਼ੀਕਾਰਾਂ ਵੱਲੋਂ ਸੀਨੀਅਰ ਵਕੀਲ ਆਰ ਐੱਸ ਸੂਰੀ ਨੇ ਦੱਸਿਆ ਕਿ ਸਿਟ ਦੀ ਰਿਪੋਰਟ ’ਚ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਕਤਲੇਆਮ ’ਚ ਸ਼ਾਮਲ ਪੁਲੀਸ ਅਧਿਕਾਰੀਆਂ ਖਿਲਾਫ਼ ਕਾਰਵਾਈ ਲਈ ਅਰਜ਼ੀ ਦਾਖ਼ਲ ਕਰਨਗੇ।

ਤਰਨਜੀਤ ਸੰਧੂ ਅਮਰੀਕਾ ਅਤੇ ਰਵੀਸ਼ ਆਸਟਰੀਆ ਦੇ ਸਫ਼ੀਰ ਨਿਯੁਕਤ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਵਿਦੇਸ਼ ਮੰਤਰਾਲੇ ਨੇ ਵੱਡਾ ਫੇਰਬਦਲ ਕਰਦਿਆਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ, ਜਾਵੇਦ ਅਸ਼ਰਫ਼ ਨੂੰ ਫਰਾਂਸ ਅਤੇ ਰਵੀਸ਼ ਕੁਮਾਰ ਨੂੰ ਆਸਟਰੀਆ ਦਾ ਸਫ਼ੀਰ ਨਿਯੁਕਤ ਕੀਤਾ ਹੈ। ਸ੍ਰੀ ਸੰਧੂ ਇਸ ਸਮੇਂ ਸ੍ਰੀਲੰਕਾ ਦੇ ਹਾਈ ਕਮਿਸ਼ਨਰ ਹਨ ਜਦਕਿ ਅਸ਼ਰਫ਼ ਸਿੰਗਾਪੁਰ ’ਚ ਹਾਈ ਕਮਿਸ਼ਨਰ ਅਤੇ ਰਵੀਸ਼ ਕੁਮਾਰ ਵਿਦੇਸ਼ ਮੰਤਰਾਲੇ ਦੇ ਦਿੱਲੀ ’ਚ ਤਰਜਮਾਨ ਹਨ। ਇਹ ਤਬਾਦਲੇ ਉਸ ਸਮੇਂ ਹੋਏ ਹਨ ਜਦੋਂ ਮੋਦੀ ਸਰਕਾਰ ਵੱਲੋਂ ਉਠਾਏ ਗਏ ਕਈ ਕਦਮਾਂ ਦੀ

ਸ਼ਾਹੀਨ ਬਾਗ਼: ਪੰਜਾਬੀਆਂ ਨੇ ਦਿਖਾਈ ਇਕਜੁੱਟਤਾ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਐੱਨਆਰਸੀ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ’ਚ ਧਰਨੇ ’ਤੇ ਬੈਠੇ ਲੋਕਾਂ ਨੂੰ ਅੱਜ ਉਸ ਸਮੇਂ ਹੱਲਾਸ਼ੇਰੀ ਮਿਲੀ ਜਦੋਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਉਨ੍ਹਾਂ ਨੂੰ ਹਮਾਇਤ ਦਿੰਦਿਆਂ ਧਰਨੇ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਐਕਟ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ।

ਕਸ਼ਮੀਰ ’ਚ ਬਰਫ਼ਬਾਰੀ ਜਾਰੀ, ਸ੍ਰੀਨਗਰ ਤੋਂ ਉਡਾਨਾਂ ਰੱਦ

ਸ੍ਰੀਨਗਰ/ਸ਼ਿਮਲਾ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਸ਼ਮੀਰ ਵਾਦੀ ਵਿਚ ਅੱਜ ਲਗਾਤਾਰ ਚੌਥੇ ਦਿਨ ਬਰਫ਼ਬਾਰੀ ਹੋਈ ਤੇ ਕਈ ਉਡਾਨਾਂ ਰੱਦ ਹੋ ਗਈਆਂ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੈਦਾਨੀ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਦਕਿ ਘਾਟੀ, ਜੰਮੂ ਤੇ ਲੱਦਾਖ ਤੇ ਉੱਚੇ ਇਲਾਕਿਆਂ ਵਿਚ ਭਰਵੀਂ ਬਰਫ਼ਬਾਰੀ ਹੋਈ। ਅਗਲੇ ਕੁਝ ਦਿਨਾਂ ਦੌਰਾਨ ਵੀ ਘਾਟੀ ਦੇ ਉੱਚੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੀ ਸੰਭਾਵਨਾ ਹੈ। ਅੱਜ ਬਰਫ਼ਬਾਰੀ ਕਾਰਨ ਸ੍ਰੀਨਗਰ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਨਾਂ ਰੱਦ ਹੋ ਗਈਆਂ। ਹਵਾਈ ਅੱਡੇ ਦੇ ਅਧਿਕਾਰੀ ਮੁਤਾਬਕ ਰਨਵੇਅ ’ਤੇ ਬਰਫ਼ ਕਾਰਨ ਕੋਈ ਜਹਾਜ਼ ਉਤਰ ਨਹੀਂ ਸਕਿਆ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਵੀ ਹਵਾਈ ਅੱਡੇ ਤੋਂ ਸਾਰੀਆਂ ਉਡਾਨਾਂ ਰੱਦ ਹੋ ਗਈਆਂ ਸਨ। ਹਾਲਾਂਕਿ ਮੰਗਲਵਾਰ ਕੁਝ ਉਡਾਨਾਂ ਰਵਾਨਾ ਹੋਈਆਂ ਸਨ। ਜੰਮੂ-ਸ੍ਰੀਨਗਰ ਕੌਮੀ ਮਾਰਗ ਢਿੱਗਾਂ ਡਿਗਣ ਕਾਰਨ ਲਗਾਤਾਰ ਤੀਜੇ ਦਿਨ ਬੰਦ ਰਿਹਾ ਤੇ ਕਰੀਬ 5000 ਵਾਹਨ ਫ਼ਸ ਗਏ। ਰਾਮਬਨ ਜ਼ਿਲ੍ਹੇ ਵਿਚ ਡਿਗਡੋਲ ਤੇ ਪੰਥਿਆਲ ਖੇਤਰ ਵਿਚ ਜ਼ਮੀਨ ਖ਼ਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ।

ਨਿਰਭਯਾ ਕੇਸ: ਮੌਤ ਦੇ ਵਾਰੰਟ ਖ਼ਿਲਾਫ਼ ਅਰਜ਼ੀ ਹਾਈ ਕੋਰਟ ਵੱਲੋਂ ਰੱਦ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਹਾਈ ਕੋਰਟ ਨੇ ਨਿਰਭਯਾ ਕਾਂਡ ਦੇ ਇਕ ਦੋਸ਼ੀ ਵੱਲੋਂ ਮੌਤ ਦੇ ਵਾਰੰਟ ਖ਼ਿਲਾਫ਼ ਪਾਈ ਗਈ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਸੈਸ਼ਨ ਅਦਾਲਤ ’ਚ ਚੁਣੌਤੀ ਦੀ ਖੁੱਲ੍ਹ ਦੇ ਦਿੱਤੀ। ਜਸਟਿਸ ਮਨਮੋਹਨ ਅਤੇ ਸੰਗੀਤਾ ਢੀਂਗਰਾ ਸਹਿਗਲ ਦੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਦੋਸ਼ੀ ਮੁਕੇਸ਼ ਕੁਮਾਰ ਸਿੰਘ ਖ਼ਿਲਾਫ਼ 7 ਜਨਵਰੀ ਨੂੰ ਜਾਰੀ ਕੀਤੇ ਗਏ ਮੌਤ ਦੇ ਵਾਰੰਟ ’ਚ ਕੋਈ ਖਾਮੀ ਨਹੀਂ ਹੈ। ਮੁਕੇਸ਼ ਦੇ ਵਕੀਲਾਂ ਨੇ ਕਿਹਾ ਕਿ ਉਹ ਮੌਤ ਦੇ ਵਾਰੰਟ ਖ਼ਿਲਾਫ਼ ਸੈਸ਼ਨ ਅਦਾਲਤ ’ਚ ਅਪੀਲ ਦਾਖ਼ਲ ਕਰਨਗੇ।

ਭਾਰਤ ਲਾਂਭੇ ਹੋਣ ਦੀ ਥਾਂ ਫ਼ੈਸਲੇ ਲੈਣ ਦਾ ਹਾਮੀ: ਜੈਸ਼ੰਕਰ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਕਦੇ ਵੀ ਫੁੱਟ ਪਾਉਣ ਦੇ ਰਾਹ ਨਹੀਂ ਪਿਆ ਤੇ ਭਾਰਤ ਨੇ ਕਿਸੇ ਵੀ ਮਸਲੇ ਤੋਂ ਪਾਸਾ ਵੱਟਣ ਜਾਂ ਲਾਂਭੇ ਹੋਣ ਦੀ ਥਾਂ ਹਮੇਸ਼ਾ ਫੈਸਲੇ ਲੈਣ ਨੂੰ ਤਰਜੀਹ ਦਿੱੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕਦੇ ਵੀ ਤਜਾਰਤੀ ਰਾਹ ਨਹੀਂ ਪਿਆ ਤੇ ਦਹਿਸ਼ਤਗਰਦੀ ਨਾਲ ਸਖ਼ਤੀ ਨਾਲ ਸਿੱਝ ਰਿਹਾ ਹੈ। ਸ੍ਰੀ ਜੈਸ਼ੰਕਰ ਨੇ ਇਹ ਟਿੱਪਣੀਆਂ ਅਜਿਹੇ ਮੌਕੇ ਕੀਤੀ ਹੈ, ਜਦੋਂ ਕਈ ਮੁਲਕਾਂ ਨੇ ਭਾਰਤ ਨੂੰ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਵਡੇਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣਾ ਇਤਿਹਾਸਕ ਕਦਮ: ਨਰਵਾਣੇ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨੂੰ ‘ਇਤਿਹਾਸਕ ਕਦਮ’ ਕਰਾਰ ਦਿੰਦਿਆਂ ਕਿਹਾ ਕਿ ਇਸ ਕਦਮ ਨੇ ‘ਪੱਛਮੀ ਗੁਆਂਢੀ ਤੇ ਉਸ ਲਈ ਕੰਮ ਕਰਨ ਵਾਲਿਆਂ ਦੀਆਂ ਯੋਜਨਾਵਾਂ ’ਤੇ ਅਸਰ ਪਾਇਆ ਹੈ।’ ਜਨਰਲ ਨਰਵਾਣੇ ਨੇ ਕਰੀਅੱਪਾ ਪਰੇਡ ਮੈਦਾਨ ਵਿਚ 72ਵੇਂ ਥਲ ਸੈਨਾ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਥਿਆਰਬੰਦ ਬਲਾਂ ਦੀ ਨੀਤੀ ਦਹਿਸ਼ਤਗਰਦੀ ਨੂੰ ‘ਬਿਲਕੁਲ ਬਰਦਾਸ਼ਤ’ ਨਾ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਸ਼ਹਿ ਦੇਣ ਵਾਲਿਆਂ ਨੂੰ ਜਵਾਬ ਦੇਣ ਲਈ ਉਨ੍ਹਾਂ ਕੋਲ ਕਈ ਬਦਲ ਹਨ ਤੇ ਇਨ੍ਹਾਂ ਦਾ ਇਸਤੇਮਾਲ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। 

ਸੀਏਏ ਬਾਰੇ ਕਿਸੇ ਨੂੰ ਵੀ ਭਰੋਸੇ ’ਚ ਨਹੀਂ ਲਿਆ: ਮਾਇਆਵਤੀ

ਲਖ਼ਨਊ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :‘ਬਸਪਾ’ ਸੁਪਰੀਮੋ ਮਾਇਆਵਤੀ ਨੇ ਮੋਦੀ ਸਰਕਾਰ ’ਤੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਬਾਰੇ ਕਿਸੇ ਨੂੰ ਵੀ ਭਰੋਸੇ ’ਚ ਨਾ ਲੈਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੇਸ਼ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਖ਼ਰਾਬ ਹੋ ਗਈ ਹੈ। ਭਾਜਪਾ ਤੇ ਕਾਂਗਰਸ ਨੂੰ ‘ਇੱਕੋ ਥੈਲੇ ਦੇ ਚੱਟੇ-ਵੱਟੇ’ ਕਰਾਰ ਦਿੰਦਿਆਂ ਮਾਇਆਵਤੀ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਕਿਸੇ ਨੂੰ ਵੀ ਭਰੋਸੇ ਵਿਚ ਨਾ ਲੈਣਾ ਬੇਹੱਦ ਦੁਖੀ ਕਰਨ ਵਾਲਾ ਹੈ।

ਜੰਮੂ ’ਚ ਬਹਾਲ ਨਹੀਂ ਹੋਈਆਂ ਇੰਟਰਨੈੱਟ ਸੇਵਾਵਾਂ

ਜੰਮੂ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੋਬਾਈਲ ਇੰਟਰਨੈੱਟ ਤੇ ਬਰਾਡਬੈਂਡ ਸੇਵਾਵਾਂ ਨੂੰ ਬਹਾਲ ਕਰਨ ਦੇ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਬੁੱਧਵਾਰ ਨੂੰ ਜੰਮੂ ਖੇਤਰ ਦੇ ਵੱਖ ਵੱਖ ਹਿੱਸਿਆਂ ’ਚ ਅੱਜ ਸਵੇਰੇ ਇਹ ਸੇਵਾਵਾਂ ਨਹੀਂ ਸ਼ੁਰੂ ਹੋਈਆਂ। ਇਕ ਦਿਨ ਪਹਿਲਾਂ ਪ੍ਰਸ਼ਾਸਨ ਨੇ ਜੰਮੂ ਖੇਤਰ ਦੇ ਕੁਝ ਹਿੱਸਿਆਂ ਖਾਸ ਕਰਕੇ ਹਸਪਤਾਲ ਤੇ ਬੈਂਕ ਜਿਹੇ ਅਤਿ ਜ਼ਰੂਰੀ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ’ਚ ਇੰਟਰਨੈੱਟ ਸੇਵਾਵਾਂ ਚਾਲੂ ਕਰਨ ਦਾ ਹੁਕਮ ਦਿੱੱਤਾ ਸੀ।

ਸੰਘਰਸ਼ੀ ਜਥੇਬੰਦੀਆਂ ਵੱਲੋਂ ਜਾਮੀਆ ਅੱਗੇ ਪ੍ਰਦਰਸ਼ਨ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੰਘਰਸ਼ਸ਼ੀਲ ਮਹਿਲਾ ਸੰਗਠਨ, ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐੱਨਐੱਸਯੂਆਈ ਦੇ ਕਾਰਕੁਨਾਂ ਤੇ ਕ੍ਰਾਂਤੀਕਾਰ ਯੁਵਾ ਸੰਗਠਨ ਸਮੇਤ ਹੋਰ ਲੋਕਪੱਖੀ ਜਥੇਬੰਦੀਆਂ ਨੇ ਅੱਜ ‘ਚਲੋ ਜਾਮੀਆ’ ਮੁਹਿੰਮ ਤਹਿਤ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਂ ਵਿੱਚ ਮੁਟਿਆਰਾਂ ਨੇ ਵੀ ਸ਼ਿਰਕਤ ਕੀਤੀ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਰੱਜ ਕੇ ਭੰਡਿਆ। ਰੋਸ ਪ੍ਰਦਰਸ਼ਨ ਵਿੱਚ ਪੰਜਾਬ ਤੋਂ ਵੀ ਕਿਸਾਨ ਤੇ ਵਿਦਿਆਰਥੀ ਸ਼ਾਮਲ ਹੋਏ।

ਗੈਂਗਸਟਰ ਕਰੀਮ ਲਾਲਾ ਨੂੰ ਮਿਲਣ ਜਾਂਦੀ ਸੀ ਇੰਦਰਾ ਗਾਂਧੀ: ਰਾਊਤ

ਪੁਣੇ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੈ ਰਾਊਤ ਨੇ ਅੱਜ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅੰਡਰਵਰਲਡ ਡਾਨ ਕਰੀਮ ਲਾਲਾ ਨੂੰ ਮਿਲਣ ਲਈ ਅਕਸਰ ਮੁੰਬਈ ਆਉਂਦੇ ਸੀ। ਮੁੰਬਈ ਵਿੱਚ ਅੰਡਰਵਰਲਡ ਦੇ ਦਿਨਾਂ ਨੂੰ ਯਾਦ ਕਰਦਿਆਂ ਰਾਊਤ, ਜੋ ਪਹਿਲਾਂ ਪੱਤਰਕਾਰ ਸਨ, ਨੇ ਕਿਹਾ ਕਿ ਦਾਊਦ ਇਬਰਾਹਿਮ, ਛੋਟਾ ਸ਼ਕੀਲ ਤੇ ਸ਼ਰਦ ਸ਼ੈੱਟੀ ਜਿਹੇ ਗੈਂਗਸਟਰਾਂ ਦਾ ਮੁੰਬਈ ਤੇ ਨੇੜਲੇ ਇਲਾਕਿਆਂ ’ਤੇ ਪੂਰਾ ਕੰਟਰੋਲ ਹੁੰਦਾ ਸੀ। ਮੁੰਬਈ ਦਾ ਪੁਲੀਸ ਕਮਿਸ਼ਨਰ ਕੌਣ ਹੋਵੇਗਾ ਤੇ ‘ਮੰਤਰਾਲੇ’ (ਸਕੱਤਰੇਤ) ਵਿੱਚ ਕੌਣ ਬੈਠੇਗਾ, ਇਸ ਦਾ ਫੈਸਲਾ ਵੀ ਇਹ ਗੈਂਗਸਟਰ ਹੀ ਕਰਦੇ ਸਨ। ਰਾਊਤ ਨੇ ਇਹ ਖੁਲਾਸਾ ਇਕ ਮੀਡੀਆ ਗਰੁੱਪ ਦੇ ਐਵਾਰਡ ਸਮਾਗਮ ਦੌਰਾਨ ਦਿੱਤੀ ਇੰਟਰਵਿਊ ਵਿੱਚ ਕੀਤਾ ਹੈ।

ਮੁਜ਼ਾਹਰਿਆਂ ਲਈ ਵਿਰੋਧੀ ਧਿਰ ਦਾ ਏਕਾ ਅਹਿਮ: ਅਮਰਤਿਯਾ ਸੇਨ

ਕੋਲਕਾਤਾ,14 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨੋਬੇਲ ਪੁਰਸਕਾਰ ਜੇਤੂ ਅਮਰਤਿਯਾ ਸੇਨ ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਮੰਗ ਕੀਤੀ ਸੀ ਕਿ ਨਾਗਰਿਕਤਾ ਸੋਧ ਕਾਨੂੰਨ ਰੱਦ ਹੋਣਾ ਚਾਹੀਦਾ ਹੈ, ਨੇ ਅੱਜ ਵਿਰੋਧੀ ਧਿਰਾਂ ਦੀ ਏਕਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਮੁਜ਼ਾਹਰਿਆਂ ਲਈ ਵਿਰੋਧੀ ਧਿਰਾਂ ਦੀ ਏਕਤਾ ਅਹਿਮ ਹੈ। ਉਹ ਇੱਥੇ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089788003
Copyright © 2020, Panjabi Times. All rights reserved. Website Designed by Mozart Infotech