ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਕਵਿਤਾਵਾਂ/ਕਹਾਣੀਆਂ

ਇਸ ਦੌਰੇ ਤਰੱਕੀ ਕੇ ਅੰਦਾਜ਼ ਨਿਰਾਲੇ ਹੈਂ, ਜ਼ਿਹਨੋਂ ਮੇਂ ਅੰਧੇਰੇ ਹੈਂ ਸੜਕੋਂ ਪੇ ਉਜਾਲੇ ਹੈ ਰੇਪਿਸਤਾਨ ਵਿਚ ਤਬਦੀਲ ਹੋ ਗਿਆ ਅੱਜ ਦਾ ਹਿੰਦੋਸਤਾਨ ਹੁਣ ਪੁਲਿਸ ਹੀ ਕਰੇਗੀ ਨਿਆਂ

December 14, 2019 04:08 PM

ਲੇਖਕ: ਕੁਲਵੰਤ ਸਿੰਘ ‘ਢੇਸੀ’
ਭਾਰਤ ਵਿਚ ਜਬਰਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹੁਣ ਭਾਜਪਾ ਦੇ ਕਾਨੂੰਨ ਅਤੇ ਨਿਆਂ ਪ੍ਰਬੰਧ ਖਿਲਾਫ ਦੇਸ਼ ਵਿਆਪੀ ਰੋਹ ਉੱਠਣ ਦੇ ਆਸਾਰ ਬਣ ਗਏ ਹਨ। ਰਾਜ ਸਭਾ ਦੀ ਮੈਂਬਰ ਜਯਾ ਬਚਨ ਵਲੋਂ ਰਾਜ ਸਭਾ ਵਿਚ ਇਹ ਬਿਆਨ ਦਿੱਤੇ ਗਏ ਸਨ ਕਿ ਜਬਰਜਨਾਹ ਦੇ ਦੋਸ਼ੀਆਂ ਖਿਲਾਫ ‘ਲਿਚਿੰਗ’ ਹੋਣੀ ਚਾਹੀਦੀ ਹੈ ਭਾਵ ਕਿ ਉਹਨਾ ਨੂੰ ਜਨਤਾ ਦੇ ਹਵਾਲੇ ਕਰ ਦਿੱਤਾ ਜਾਣਾ ਚਾਹੀਦਾ ਹੈ ਜੋ ਕਿ ਪੱਥਰ ਮਾਰ ਮਾਰ ਕੇ ਦੋਸ਼ੀਆਂ ਨੂੰ ਮਾਰ ਦੇਣ। ਅਨੇਕਾਂ ਜ਼ਿੰਮੇਵਾਰ ਵਿਅਤਕੀਆਂ ਨੇ ਪੁਲਸੀਆਂ ਵਲੋਂ ਪੁਲਸ ਹਿਰਾਸਤ ਵਿਚ ਚਾਰ ਦੋਸ਼ੀਆਂ ਦੇ ਬਣਾਏ ਗਏ ਝੂਠੈ ਪੁਲਿਸ ਮੁਕਾਬਲੇ ਨੂੰ ਜਾਇਜ਼ ਕਰਾਰ ਦਿੱਤਾ ਕਿ ਹੁਣ ਪੁਲਿਸ ਹੀ ਅਦਾਲਤ ਦੇ ਫੈਸਲੇ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਆ ਕਰੇ ਕਿਓਂਕਿ ਨਿਆਂ ਪਾਲਕਾ ਬੜੀ ਸੁਸਤ ਹੈ ਅਤੇ ਅਕਸਰ ਦੋਸ਼ੀ ਬਚ ਨਿਕਲਦੇ ਹਨ। ਜਬਰਜਨਾਹ ਦੀਆਂ ਅਨੇਕਾਂ ਘਟਨਾਵਾਂ ਵਿਚੋ ਪ੍ਰਮੁਖ ਘਟਨਾ ਹੈਦਰਾਬਾਦ ਵਿਚ ਇੱਕ ਪਟਰੋਲ ਸਟੇਸ਼ਨ ਤੇ ਇੱਕ ਵੈਟਰਨਰੀ ਔਰਤ ਡਾਕਟਰ ਨੂੰ ੪ ਬੱਸ ਡਰਾਈਵਰਾਂ ਨੇ ਬਲਾਤਕਾਰ ਕਰਕੇ ਸਾੜ ਦੇਣ ਦੀ ਹੈ। ਇਹ ਦੋਸ਼ੀ ਪੁਲਿਸ ਦੇ ਹਵਾਲੇ ਸਨ ਜਿਹਨਾ ਨੂੰ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਲਿਜਾ ਕੇ ਮੁਕਾਬਲਾ ਬਣਾਇਆ ਅਤੇ ਦੋਸ਼ੀਆਂ ਨੂੰ  ਗੋਲੀਆਂ ਮਾਰ ਕੇ ਮਾਰ ਦਿੱਤਾ। ਪੁਲਿਸ ਨੇ ਆਪਣੀ ਸਫਾਈ ਵਿਚ ਕਿਹਾ ਹੈ ਕਿ ਦੋਸ਼ੀ ਇੱਕ ਪੁਲਸੀਏ ਦੀ ਬੰਦੂਕ ਖੋਹਣ ਦੀ ਕੋਸ਼ਿਸ਼ ਵਿਚ ਸੀ ਕਿ ਇਹ ਮੁਕਾਬਲਾ ਹੋ ਗਿਆ ਅਤੇ ਦੋਸ਼ੀ ਮਾਰੇ ਗਏ। ਪੁਲਿਸ ਦੀ ਇਸ ‘ਬਹਾਦਰੀ’ ‘ਤੇ ਜਨਤਾ ਨੇ ਪੁਲਸੀਆਂ ‘ਤੇ ਫੁੱਲ ਬਿਖੇਰ ਕੇ ਉਹਨਾ ਨੂੰ ਸਰਾਹਿਆ ਹੈ। ਇਸ ਪ੍ਰਤੀ ਸਮਝਦਾਰ ਲੋਕਾਂ ਦੇ ਬਿਆਨ ਤਾਂ ਇਹੀ ਹਨ ਕਿ ਜੇਕਰ ਇਸ ਤਰਾਂ ਪੁਲਿਸ ਹੀ ਅਦਾਲਤੀ ਫੈਸਲੇ ਕਰਨ ਲੱਗੀ ਤਾਂ ਦੇਸ਼ ਵਿਚ ਇਨਸਾਫ ਨਾਮ ਦੀ ਕੋਈ ਚੀਜ਼ ਨਹੀਂ ਰਹੇਗੀ। ਪਰ ਹੁਗਲੀ ਤੋਂ ਭਾਜਪਾ ਦੀ ਸਾਂਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਹੈ ਕਿ ਅਜੇਹੇ ਐਨਕਾਊਂਟਰ ਨੂੰ ਕਾਨੂੰਨੀ ਬਣਾਇਆ ਜਾਣਾ ਚਾਹੀਦਾ ਹੈ ਜਿਸ ਦਾ ਮਤਲਬ ਹੈ ਕਿ ਪੰਜਾਬ ਅਤੇ ਕਸ਼ਮੀਰ ਵਰਗੇ ਰਾਜਾਂ ਵਿਚ ਹੁਣ ਪੁਲਿਸ ਨੂੰ ਹੋਰ ਵੀ ਖੁਲ੍ਹੀ ਛੁੱਟੀ ਮਿਲ ਜਾਵੇਗੀ ਕਿ ਉਹ ਭਾਜਪਾ ਵਿਰੋਧੀਆਂ ਨੂੰ ਵੀ ਗੋਲੀਆਂ ਨਾਲ ਭੁੰਨਣ ਲੱਗ ਪਵੇ ਜਦ ਕਿ ਪਹਿਲਾਂ ਹੀ ਹਜ਼ਾਰਾਂ ਲੋਕ ਇਹਨਾ ਰਾਜਾਂ ਵਿਚ ਪੁਲਿਸ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸੇ ਤਰਾਂ ਹੀ ਭਾਜਪਾ ਦੀ ਸਾਂਸਦ ਮੈਂਬਰ ਓਮਾ ਭਾਰਤੀ ਨੇ ਵੀ ਪੁਲਿਸ ਦੇ ਪੈਂਤੜੇ ਨੂੰ ਸਹੀ ਕਰਾਰ ਦਿੱਤਾ ਹੈ ਜਦ ਕਿ ਮੇਨਕਾ ਗਾਂਧੀ ਅਤੇ ਔਰਤ ਅਧਿਕਾਰ ਸੰਸਥਾਵਾਂ ਨੇ ਪੁਲਿਸ ਨੂੰ ਇਸ ਤਰਾਂ ਦੇ ਹੱਕ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਇਹ ਗੱਲ ਖਿਆਲ ਕਰਨ ਵਾਲੀ ਹੈ ਕਿ ਇਹਨੀ ਦਿਨੀ ਇੱਕ ਸਿਆਸੀ ਲੀਡਰ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਇਹ ਲੀਡਰ ਇੱਕ ਮੀਡੀਆ ਕਰਮੀ ਨੂੰ ਤਾੜਨਾ ਕਰ ਰਿਹਾ ਹੈ ਕਿ ਕਿਸੇ ਵੀ ਪੱਤਰਕਾਰ ਨੂੰ ਭਾਜਪਾ ਦੀ ਕਾਰਗੁਜ਼ਾਰੀ ਦੇ ਖਿਲਾਫ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ ਕਿਓਂਕਿ ਐਸਾ ਕਰਨ ਵਾਲੇ ਪੱਤਰਕਾਰਾਂ ਨੂੰ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ। ਹੁਣ ਤੱਕ ਚਾਰ ਪੱਤਰਕਾਰਾਂ ਨੂੰ ਮਾਰ ਵੀ ਦਿੱਤਾ ਗਿਆ ਹੈ।  ਸੋ ਮਸਲਾ ਸਿਰਫ ਬਲਾਤਕਾਰੀਆਂ ਨੂੰ ਸਜ਼ਾ ਦੇਣ ਦਾ ਹੀ ਨਹੀਂ ਪਰ ਇਸ ਤੋਂ ਕਿਤੇ ਭਿਆਨਕ ਹੋਵੇਗਾ ਪੁਲਿਸ ਨੂੰ ਗੋਲੀਆਂ ਮਾਰਨ ਦੀਆਂ ਖੁਲ੍ਹੀਆਂ ਛੁੱਟੀਆਂ ਦੇ ਦੇਣੀਆਂ। ਜਬਰਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਬਹੁਤ ਚਿੰਤਾਜਨਕ ਹਨ ਪਰ ਇਸ ਦਾ ਇਹ ਮਤਲਬ ਨਹੀਂ ਕਿ ਦੇਸ਼ ਵਿਚ ਨਿਆਂ ਦੇ ਸਾਰੇ ਦੇ ਸਾਰੇ ਅਧਿਕਾਰ ਪੁਲਿਸ ਨੂੰ ਦੇ ਦਿੱਤੇ ਜਾਣ। ਭਾਰਤੀ ਪੁਲਿਸ ਤਾਂ ਵੈਸੇ ਵੀ ਆਪਣੇ ਦਾਨਵੀ ਕਿਰਦਾਰ ਕਰਕੇ ਦੁਨੀਆਂ  ਵਿਚ ਬਦਨਾਮ ਹੈ। ਇਹ ਉਹ ਹੀ ਪੁਲਿਸ ਹੈ ਜਿਸ ਨੇ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਨੂੰ ਜਿਊਂਦੇ ਸਾੜਨ ਲਈ ਦੋਸ਼ੀਆਂ ਦੀ ਸ਼ਰੇਆਮ ਮੱਦਤ ਕੀਤੀ ਸੀ। ਭਾਰਤੀ ਨਿਆਂ ਪ੍ਰਣਾਲੀ ਨੇ ਇਹਨਾ ਪੁਲਸੀਆਂ ਅਤੇ ਕਾਂਗਰਸੀ ਸਿਆਸਤਦਾਨਾਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਇਹਨਾ ਮੁਕੱਦਿਮਿਆਂ ਨੂੰ ਤਿੰਨ ਚਾਰ ਦਹਾਕਿਆਂ ਤਕ ਲਟਕਾ ਦਿੱਤਾ ਤਾਂ ਕਿ ਗਵਾਹਾਂ ਅਤੇ ਹੋਰ ਲੁੜੀਂਦੇ ਸਬੂਤਾਂ ਨੂੰ ਖਤਮ ਕੀਤਾ ਜਾਵੇ। ਭਾਰਤੀ ਅਮਨ ਕਾਨੂੰਨ ਸਬੰਧੀ ਮਾਮਲਾ ਸਿਰਫ ਰੋਸ਼ਵਤਖੋਰ, ਸਿਫਾਰਸ਼ੀ ਅਤੇ ਰਾਜ ਦਰਬਾਰ ਦੇ ਤਲੇ ਚੱਟਣ ਵਾਲੀ ਪੁਲਿਸ ਦਾ ਹੀ ਨਹੀਂ ਸਗੋਂ ਇਸ ਤੋਂ ਵੀ ਗੰਭੀਰ ਮਸਲਾ ਸੁਸਤ ਨਿਆਂ ਪ੍ਰਣਾਲੀ ਦਾ ਹੈ। ਭਾਰਤ ਵਿਚ ਅੱਜ ਤੋਂ ਸੱਤ ਸਾਲ ਪਹਿਲਾਂ ਜਬਰਜਨਾਹ ਦੇ ਮਸ਼ਹੂਰ ਨਿਰਭਇਆ ਕਾਂਡ ਦਾ ਨਿਆਂ ਅੱਜ ਤਕ ਲਟਕਦਾ ਹੀ ਚਲਿਆ ਜਾ ਰਿਹਾ ਹੈ। ਪਰ ਜੇਕਰ ਪੁਲਿਸ ਨੂੰ ਨਿਆਂ ਕਰਨ ਦੇ ਹੱਕ ਦੇ ਦਿੱਤੇ ਗਏ ਤਾਂ ਰਿਸ਼ਵਤਖੋਰ ਅਤੇ ਰਾਜ ਦਰਬਾਰ ਦੇ ਤਲੇ ਚੱਟਣ ਵਾਲੀ ਪੁਲਿਸ ਕਿਸੇ ਵੀ ਮਾਸੂਮ ਨੂੰ ਗੋਲੀਆਂ ਦਾ ਨਿਸ਼ਾਨਾ ਬਨਾਉਣ ਲੱਗ ਪਏਗੀ ਅਤੇ ਜਿਹਨੂੰ ਮਰਜ਼ੀ ਹੈ ਬਰੀ ਵੀ ਕਰ ਦੇਵੇਗੀ। ਖਾਸ ਕਰਕੇ ਉਹਨਾ ਕੇਸਾਂ ਵਿਚ ਜਿਥੇ ਦੋਸ਼ੀ  ਜਾਂ ਦੋਸ਼ੀਆਂ ਦੇ ਸੰਪਰਕ ਰਾਜ ਭਾਗ ਨਾਲ ਜੁੜੇ ਹੋਏ ਹੋਣ ਅਤੇ ਪੀੜਤ ਘੱਟਗਿਚਣਤੀ ਨਾਲ ਜਾਂ ਦਲਿਤ ਸਮਾਜ ਨਾਲ ਸਬੰਧਤ ਹੋਣ।

 

ਕੇਸ ਭੁਗਤਣ ਜਾ ਰਹੀ ਜਬਰਜਨਾਹ ਪੀੜਤਾ ਨੂੰ ਦੋਸ਼ੀਆਂ ਨੇ ਜਿੰਦਾ ਸਾੜ ਦਿੱਤਾ
ਇਹ ਕੇਸ ਯੂ ਪੀ ਦਾ ਹੈ ਜਿਸ ਦਾ ਮੁੱਖ ਮੰਤਰੀ ਅਦਿੱਤਿਆ ਨਾਥ ਹੈ ਜੋ ਕਿ ਭਾਜਪਾ ਦਾ ਇੱਕ ਹੋਰ ‘ਧਰਮੀ ਮਹਾਂਪੁਰਖ’ ਹੈ। ਉਨਾਓ ਤੋਂ ਪੀੜਤਾ ਆਪਣੇ ਮੁਕੱਦਮੇ ਦੀ ਤਾਰੀਖ ‘ਤੇ ਜਾ ਰਹੀ ਸੀ ਕਿ ਚਾਰ ਵਿਅਕਤੀ ਉਸ ਨੂੰ ਘਸੀਟ ਕੇ ਉਜਾੜ ਵਿਚ ਲੈ ਗਏ ਅਤੇ ਫਿਰ ਰਾਡਾਂ ਨਾਲ ਕੁੱਟ ਮਾਰ ਕਰਕੇ ਨੇ ਉਸ ਨੂੰ ਅੱਗ ਲਾ ਕੇ ਜਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਇਹ ਅੋਰਤ ਡਿੱਗਦੀ ਢਹਿੰਦੀ ਪੁਲਿਸ ਤਕ ਖੁਦ ਹੀ ਪਹੁੰਚੀ। ਦੋਸ਼ੀਆਂ ਵਿਚ ਦੋ ਵਿਅਕਤੀ ਇਸ ਲੜਕੀ ਦੇ ਜਬਰਜਨਾਹ ਨਾਲ ਸਬੰਧਤ ਹਨ ਜਿਹਨਾ ਨੂੰ ਜ਼ਮਾਨਤ ‘ਤੇ ਰਿਹਾ ਕੀਤਾ ਹੋਇਆ ਸੀ। ਇਸ ਔਰਤ ਦਾ ਸ਼ਰੀਰ ੯੦% ਸੜ ਚੁੱਕਾ ਸੀ ਜੋ ਕਿ ਹਸਪਤਾਲ ਵਿਚ ਕੁਝ ਦਿਨਾ ਬਾਅਦ ਦਮ ਤੋੜ ਗਈ।

 

ਬੰਗਲੁਰੂ ਵਿਚ ੯ ਸਾਲਾ ਬੱਚੀ ਦੀ ਜਬਰਜਨਾਹ ਮਗਰੋਂ ਹੱਤਿਆ
ਇਹ ਘਟਨਾ ਕਲਬੁਰਗੀ ਦੇ ਸੁਲੇਪਥ ਥਾਣੇ ਦੀ ਹੈ ਜਿਥੇ ਕਿ ਦਾਨਵ ਬਿਰਤੀ ਦੇ ਵਿਅਕਤੀ ਨੇ ਇੱਕ ਨੌਂ ਵਰ੍ਹੇ ਦੀ ਬੱਚੀ ਨਾਲ ਜਬਰਜਨਾਹ ਕਰਕੇ ਉਸ ਦੀ ਹੱਤਿਆ ਕਰ ਦਿੱਤੀ । ਇਹ ਭਾਰਤ ਦੇਸ਼ ਹੈ ਜਿਥੇ ਦੁੱਧ ਚੁੰਘਦੀਆਂ ਬੱਚੀਆਂ ਨੂੰ ਵੀ ਬਖਸ਼ਿਆ ਨਹੀਂ ਜਾਂਦਾ। ਇਸ ਤਰਾਂ ਦੀਆਂ ਘਟਨਾਵਾਂ ਆਮ ਹਨ ਪਰ ਅਮਨ ਕਾਨੂੰਨ ਦੇ ਰਾਖੇ ਸਿਆਸਤਦਾਨਾਂ ਦੇ ਸਿਰਾਂ ਤੇ ਜੂੰਅ ਨਹੀਂ ਸਰਕਦੀ ਕਿਓਂਕਿ ਅਗਰ ਅਮਨ ਕਾਨੂੰਨ ਵਿਚ ਸੁਧਾਰ ਹੁੰਦਾ ਹੈ ਤਾਂ ਇਹ ਗੱਲ ਉਸ ਬਹੁ ਗਿਣਤੀ ਦੇ ਵਿਰੁਧ ਜਾਂਦੀ ਹੈ ਜਿਹਨਾ ਨੇ ਕਿਸੇ ਨਾ ਕਿਸੇ ਬਹਾਨੇ ਘੱਟਗਿਣਤੀਆਂ ਨੂੰ ਨਿਸ਼ਾਨਾ ਬਨਾਉਣਾ ਹੁੰਦਾ ਹੈ। ਸਾਡੇ ਪਾਠਕਾਂ ਨੂੰ ਕਸ਼ਮੀਰ ਵਿਚ ਕਠੂਆ ਇਲਾਕੇ ਦੀ ਇੱਕ ੭ ਸਾਲਾ ਬੱਚੀ ਦੇ ਬਲਾਤਕਾਰ ਦੀ ਘਟਨਾ ਯਾਦ ਹੋਵੇਗੀ ਜਿਸ ਦਾ ਸਮੂਹਕ ਬਲਾਤਕਾਰ ਇੱਕ ਮੰਦਰ ਵਿਚ ਹੋਇਆ ਸੀ ਅਤੇ ਰਾਜਨੀਤਕ ਪਾਰਟੀ ਨਾਲ ਸਬੰਧਤ ਵਿਅਕਤੀ ਇਸ ਕੁਕਰਮ ਵਿਚ ਸ਼ਾਮਲ ਸਨ। ਭਾਰਤ ਦੀਆਂ ਫਾਸਟ ਟਰੈਕ ਅਦਾਲਤਾਂ ਨੇ ਅਜੇ ਤਕ  ਇਸ ਬੱਚੀ ਦੇ ਬਲਾਕਾਰਾਂ ਨੂੰ ਸਜ਼ਾ ਨਹੀਂ ਦਿੱਤੀ। ਇਥੇ ਇਹ ਗੱਲ ਵੀ ਜ਼ਿਕਰ ਯੋਗ ਹਨ ਕਿ ਜਦੋਂ ਕਸ਼ਮੀਰ ਵਿਚ ਧਾਰਾ ੩੭੦ ਖਤਮ ਕੀਤੀ ਗਈ ਤਾਂ ਹਰਿਆਣਾ ਦੇ ਮੁਖ ਮੰਤਰੀ ਓਮ ਪ੍ਰਕਾਸ਼ ਦਾ ਇਹ ਕਹਿਣਾ ਕਿ ਹੁਣ ਕਸ਼ਮੀਰ ਤੋਂ ਦੁਲਹਨਾ ਦੀ ਮੌਜ ਹੋ ਜਾਵੇਗੀ ਵੀ ਮਨੁੱਖ ਦੇ ਦਾਨਵੀ ਕਿਰਦਾਰ ਨੂੰ ਹਵਾ ਦੇਣ ਦਾ ਹੀ ਸੀ। ਜਨੂੰਨੀ ਲੋਕ ਹਮੇਸ਼ਾਂ  ਹੀ ਅਬਲਾਵਾਂ ‘ਤੇ ਹਮਲਾਵਰ ਹੁੰਦੇ ਹਨ ਅਤੇ ਅੱਜ ਦੇ ਭਾਰਤ ਵਿਚ ਇਹ ਕੁਕਰਮ ਆਮ ਹੁੰਦੇ ਜਾ ਰਹੇ ਹਨ। ਇਸੇ ਤਰਾਂ ਦਾ ਸਮੂਹਕ ਬਲਾਤਕਾਰ ਕਠੂਆ ਦੀ ਇੱਕ ਅੱਠ ਸਾਲ ਦੀ ਬੱਚੀ ਨਾਲ ਵੀ ਪਿਛਲੇ ਸਾਲ ਹੋਇਆ ਸੀ ਅਤੇ ਹੁਣ ਉਸ ਬੱਚੀ ਦੇ ਮਾਪਿਆਂ ਨੇ ਹੈਦਰਾਬਾਦ ਵਿਚ ਮਾਰੇ ਗਏ ਅਪ੍ਰਾਧੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਅਸਲ ਵਿਚ ਜਦੋਂ ਕਿਸੇ ਬੱਚੀ ਜਾਂ ਔਰਤ ਦਾ ਬਲਾਤਕਾਰ ਹੁੰਦਾ ਹੈ ਤਾਂ ਉਸ ਦੇ ਵਾਰਸਾਂ ਨੂੰ ਦੋਹਰੀ ਪੀੜਾ ਵਿਚੀਂ ਲੰਘਣਾਂ ਪੈਂਦਾ ਹੈ। ਇੱਕ ਤਾਂ ਜੋ ਕੁਝ ਪੀੜਤਾ ਨਾਲ ਹੁੰਦਾ ਹੈ ਉਸ ਦਾ ਦੁੱਖ ਅਤੇ ਦੂਜਾ ਭਾਰਤੀ ਨਿਆਂ ਪ੍ਰਣਾਲੀ ਦੀ ਸੁਸਤ ਚਾਲ ਦਾ ਦੁੱਖ ਜੋ ਕਿ ਵਰ੍ਹਿਆ ਬੱਧੀ ਵੀ ਕਈ ਵੇਰਾਂ ਕਿਸੇ ਫੈਸਲੇ ਤੇ ਨਹੀਂ ਪਹੁੰਚਦਾ ਜਿਵੇਂ ਕਿ ਨਿਰਭਿਆ ਕੇਸ ਦੇ ਅਪ੍ਰਾਧੀ ਦੀ ਅਪੀਲ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਈ ਹੈ ਜਦ ਕਿ ਇਸ ਤਰਾਂ ਦੇ ਅਪ੍ਰਾਧੀਆਂ ਨੂੰ ਤਤਕਾਲ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਪੀੜਤਾ ਅਤੇ ਉਸ ਦੇ ਮਾਪਿਆਂ ਨੂੰ ਅਮਨ ਚੈਨ ਮਿਲ ਸਕੇ। ਜਬਰਜਨਾਹ ਪੀੜਤਾ ਦੇ ਮਾਪਿਆਂ ਨੂੰ ਅਕਸਰ ਹੀ ਪੁਲਿਸ ਵੀ ਤੰਗ ਕਰਨ ਲੱਗ ਪੈਂਦੀ ਹੈ ਕਿ ਉਹ ਆਪਣਾ ਕੇਸ ਵਾਪਸ ਲੈ ਲੈਣ ਕਿਓਂਕਿ ਪੁਲਸ ਨੇ ਜਾਂ ਤਾਂ ਦੋਸ਼ੀ ਧਿਰ ਤੋਂ ਰਿਸ਼ਵਤ ਖਾ ਲਈ ਹੁੰਦੀ ਹੈ ਜਾਂ ਕਈ ਵੇਰ ਦੋਸ਼ੀਆਂ ਦੀ ਪਹੁੰਚ ਰਾਜ ਦਰਬਾਰ ਤਕ ਹੁੰਦੀ ਹੈ ਜੋ ਕਿ ਦੋਸ਼ੀਆਂ ਦੇ ਡੰਡਾ ਚ੍ਹਾੜਦੇ ਹਨ।

 

ਸ਼ੈਤਾਨ ਦੀ ਆਂਤ ਵਾਂਗ ਵਧ ਰਹੇ ਮਰਦਾਨਾ ਬਲਾਤਕਾਰ
ਭਾਰਤ ਇੱਕ ਮਰਦ ਪ੍ਰਧਾਨ ਸਮਾਜ ਹੈ ਜਿਸ ਵਿਚ ਅਣਗਿਣਤ ਔਰਤਾਂ ਘਰੇਲੂ ਹਿੰਸਾ ਅਤੇ ਪੱਖਪਾਤ ਤੋਂ ਪੀੜਤ ਹਨ। ਭਾਰਤ ਵਿਚ ਸਾਲ ੨੦੧੯ ਵਿਚ ਕਰੀਬ ੩੫,੦੦੦ ਬਲਾਤਕਾਰ ਦੇ ਕੇਸ ਪੁਲਿਸ ਦੇ ਰਿਕਾਰਡ ਵਿਚ ਆਏ ਦੱਸੇ ਜਾਂਦੇ ਹਨ ਜਿਹਨਾ ਵਿਚ ਤੀਜਾ ਹਿੱਸਾ ਨਬਾਲਗ ਲੜਕੀਆਂ ਦੇ ਕੇਸ ਹਨ। ਪਿਛਲੇ ਸਾਲ ਨਾਲੋਂ ਇਹਨਾ ਕੇਸਾਂ ਵਿਚ ੧੦% ਦਾ ਵਾਧਾ ਹੋਇਆ ਦੱਸਿਆ ਜਾਂਦਾ ਹੈ। ਇਹਨਾ ਵਿਚ ਉਹਨਾ ਕੇਸਾਂ ਦੀ ਗਿਣਤੀ ਸ਼ੁਮਾਰ ਨਹੀਂ ਹੈ ਜੋ ਪੁਲਿਸ ਤਕ ਨਹੀਂ ਪਹੁੰਚੇ ਕਿਓਂਕਿ ਭਾਰਤੀ ਸਮਾਜ ਵਿਚ ਖਾਨਦਾਨੀ ਮਾਣ ਮਰਿਯਾਦਾ ਲਈ ਬਹੁਤ ਕੁੱਝ ਅੰਦਰ ਹੀ ਅੰਦਰ ਦੱਬ ਦਿਤਾ ਜਾਂਦਾ ਹੈ। ਮਨੁੱਖੀ ਸੁਭਾਅ ਵਿਚ ਜਾਂਗਲੀ ਪ੍ਰਵਿਰਤੀਆਂ ਦੇ ਵਾਧੇ ਦੇ ਕਾਰਨ ਬਹੁ ਪੱਖੀ ਹਨ। ਅਜੋਕਾ ਸੋਸ਼ਲ ਮੀਡੀਆ, ਗੀਤ ਸੰਗੀਤ ਅਤੇ ਫਿਲਮੀ ਦੁਨੀਆਂ ਵੀ ਔਰਤ ਦੇ ਸ਼ਰੀਰ ‘ਤੇ ਬੁਰੀ ਤਰਾਂ ਹਮਲਾਵਰ ਹਨ ਅਤੇ ਉਹ ਅਸ਼ਲੀਲਤਾ ਦੀ ਮੰਡੀ ਨੂੰ ਖੁਲ੍ਹਮ ਖੁਲ੍ਹੀ ਹਵਾ ਦੇ ਰਹੇ ਹਨ।
ਅੱਜ ਸਿੱਖ ਪੰਥ ਵਲੋਂ ਗੁਰੂ ਨਾਨਕ ਸਾਹਬ ਪਾਤਸ਼ਾਹ ਦਾ ੫੫੦ਵਾਂ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਪਰ ਸ਼ਾਇਦ ਹੀ ਕਿਸੇ ਪ੍ਰਚਾਰਕ ਨੇ ਗੁਰੂ ਸਾਹਿਬ ਜੀ ਦੀ ਸਿੱਖਿਆ ਦਾ ਉਹ ਮਨੋਵਿਗਿਨਕ ਪੱਖ ਏਨੀ ਗੰਭੀਰਤਾ ਨਾਲ ਘੋਖਿਆ ਪ੍ਰਚਾਰਿਆ ਹੋਵੇ ਜਿੰਨੀ ਕਿ ਇਸ ਦੀ ਲੋੜ ਹੈ। ਗੁਰੂ ਸਾਹਿਬ ਨੇ ਮਨੁੱਖੀ ਮਨ ਦੀਆਂ ਇਹਨਾ ਉਲਾਰ ਪ੍ਰਵਿਰਤੀਆਂ ਦਾ ਜੋ ਮਨੁੱਖੀ ਕਾਇਆ ‘ਤੇ ਅਸਰ ਹੈ ਉਸ ਪ੍ਰਤੀ ਮਨੁੱਖ ਨੂੰ ਖਬਰਦਾਰ ਕਰਦਿਆਂ ਕਿਹਾ ਹੈ

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥

ਸੁੱਚ ਜੂਠ ਦੇ ਚੱਕਰ ਵਿਚ ਪਏ ਹੋਈ ਭਾਰਤੀ ਜਨਤਾ ਨੂੰ ਮਨ ਦੀ ਜੂਠ ਬਾਰੇ ਸਾਵਧਾਨ ਕਰਦੇ ਹੋਏ ਗੁਰੂ ਸਾਹਿਬ ਜੀ ਕਹਿੰਦੇ ਹਨ-
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥

ਆਪਣੀ ਕਾਮ ਚੇਸ਼ਟਾ ਨੂੰ ਮੋਹ ਪ੍ਰੇਮ ਕਰਕੇ ਜਾਨਣ ਵਾਲੀ ਚਿੱਤ ਬਿਰਤੀ ਪ੍ਰਤੀ ਗੁਰੂ ਸਾਹਿਬ ਖਬਰਦਾਰ ਕਰਦੇ ਹਨ-
 
ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥ 

ਪ੍ਰੇਮ ਅਤੇ ਕਾਮ ਦੇ ਅੰਤਰ ਦੀ ਗੱਲ ਕਰਦਿਆਂ ਓਸ਼ੋ ਰਜਨੀਸ਼ ਨੇ ਇੱਕ ਥਾਂ ਲਿਖਿਆ ਹੈ ਕਿ -“In love the other is important; in lust you are important” ਭਾਵ ਕਿ ਪ੍ਰੇਮ ਵਿਚ ਦੂਸਰੇ ਦਾ ਹਿੱਤ ਪਹਿਲਾਂ ਹੁੰਦਾ ਹੈ ਜਦ ਕਿ ਕਾਮ ਚੇਸ਼ਟਾ ਵਿਚ ਆਪਣਾ ਹਿੱਤ ਪਹਿਲਾਂ ਹੁੰਦਾ ਹੈ। ਇਸੇ ਤਰਾਂ ਇੱਕ ਹੋਰ ਚਿੰਤਕ ਦੇ ਵਿਚਾਰ ਹਨ-“If we don’t practice mindfulness, our cravings and sensual desires will overwhelm us.” ਭਾਵ ਕਿ ਅਸੀਂ ਆਪਣੇ ਗਿਆਨ ਇੰਦ੍ਰਿਆਂ ਦੀ ਬੇਹੋਸ਼ੀ ਕਰਕੇ ਭੋਗੀ ਅਤੇ ਰੋਗੀ ਹੁੰਦੇ ਜਾ ਰਹੇ ਹਾਂ। ਜੇਕਰ ਗੱਲ ਵਿਸ਼ਵ ਵਿਆਪੀ ਕਰਨੀ ਹੋਵੇ ਤਾਂ ਅਜੋਕੇ ਮਨੁੱਖ ਦੀ ਇਹ ਬੜੀ ਵੱਡੀ ਪੀੜਾ ਹੈ ਕਿ ਬਿਖੇ ਰਸਾਂ ਨੇ ਉਸ ਦਾ ਜੀਵਨ ਜਿਊਣ ਜੋਗਾ ਨਹੀਂ ਰਹਿਣ ਦਿੱਤਾ ਪਰ ਤਾਂ ਵੀ ਮਨੁੱਖ ਉਸ ਪਾਸੇ ਵਲ ਮੁੜਨ ਲਈ ਤਿਆਰ ਨਹੀਂ ਜਿਥੋਂ ਕਿ ਉਸ ਦੀ ਮਾਨਸਿਕਤਾ ਨੂੰ ਪਾਵਨ, ਪਵਿੱਤਰ ਅਤੇ ਰੱਬੀ ਅਰਥ ਮਿਲਣੇ ਹਨ। ਭਾਰਤ ਵਰਗੇ ਦੇਸ਼ ਦਾ ਇੱਕ ਇਹ ਵੀ ਗੰਭੀਰ ਸੰਕਟ ਹੈ ਕਿ ਧਰਮ ਕਰਮ ਦੇ ਨਾਮ ‘ਤੇ ਚਲਦੇ ਡੇਰਿਆਂ ਵਿਚ ਜਬਰਜਾਹ ਵਰਗੇ ਅਪ੍ਰਾਧ ਹੋ ਰਹੇ ਹਨ। ਆਸਾ ਰਾਮ ਅਤੇ ਗੁਰਮੀਤ ਰਾਮ ਰਹੀਮ ਵਰਗੇ ਪ੍ਰਮੁਖ ਸਾਧ ਅੱਜ ਇਸੇ ਦੋਸ਼ ਵਿਚ ਸਲਾਖਾਂ ਪਿੱਛੇ ਹਨ ਪਰ ਕਿੰਨੇ ਕੁ ਹੋਰ ਡੇਰਿਆਂ ਵਿਚ ਢਕੀ ਰਿੱਝ ਰਹੀ ਹੈ ਕੁਝ ਪਤਾ ਨਹੀਂ। ਮੁਸ਼ਕਲ ਹੈ ਕਿ ਅਪ੍ਰਾਧ ਦੀ ਇਸ ਦੁਨੀਆਂ ਵਿਚ ਪੁਲਿਸ ਅਤੇ ਰਾਜਨੀਤੀ ਦੀ ਵੀ ਮਿਲੀ ਭੁਗਤ ਹੁੰਦੀ ਹੈ। ਜੇਕਰ ਆਸਾ ਰਾਮ ਅਤੇ ਗੁਰਮੀਤ ਰਾਮ ਰਹੀਮ ਨੂੰ ਹੀ ਲੈ ਲਈਏ ਤਾਂ ਅਸੀਂ ਸਾਫ ਦੇਖ ਸਕਦੇ ਹਾਂ ਕਿ ਮੌਕੇ ਦੇ ਬਾਦਲ ਅਤੇ ਮੋਦੀ ਇਹਨਾ ਡੇਰਿਆਂ ਦੀਆਂ ਚੌਂਕੀਆਂ ਭਰਦੇ ਰਹੇ ਹਨ। ਇਹ ਹਾਲਾਤ ਵਾੜ ਦੇ ਖੇਤ ਨੂੰ ਖਾਣ ਦੀ ਹੈ। ਇਸ ਸਮਾਜਕ ਬੁਰਾਈ ਨੂੰ ਜੜ੍ਹਾਂ ਤੋਂ ਪੁੱਟਣ ਲਈ ਇਸ ਦੇ ਹਰ ਪਹਿਲੂ ਤੇ ਕੰਮ ਕਰਨਾ ਪਵੇਗਾ। ਇਹ ਮਾਮਲਾ ਕੇਵਲ ਪੁਲਿਸ ਪੜਤਾਲ ਜਾਂ ਨਿਆਂ ਪਾਲਕਾ ਤਕ ਹੀ ਸੀਮਤ ਨਹੀਂ ਹੈ। 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਕਵਿਤਾਵਾਂ/ਕਹਾਣੀਆਂ ਵਿੱਚ ਹੋਰ
ਜ਼ਿੰਦਗੀ ਦੀ ਸ਼ਾਮ ’ਚ ਵਿਆਹੁਤਾ ਜੀਵਨ

ਹਰਦੀਪ ਸਿੰਘ ਝੱਜ

ਬੁਢਾਪੇ ਦਾ ਸਫ਼ਰ ਮਜਬੂਰੀਆਂ, ਲਾਚਾਰੀਆਂ, ਬੇਵਸੀਆਂ ਤੇ ਉਦਾਸੀਆਂ ਸੰਗ ਤੈਅ ਕਰਨਾ ਪੈਂਦਾ ਹੈ। ਸ਼ਾਇਦ ਹੀ ਕੋਈ ਵਿਅਕਤੀ ਅਜਿਹਾ ਹੋਵੇਗਾ ਜਿਸਨੂੰ ਸਾਰੇ ਸੁੱਖ ਪ੍ਰਾਪਤ ਹੋਏ ਹੋਣ ਜਾਂ ਬੁਢਾਪੇ ਵਿਚ ਹਰ ਪੱਖ ਤੋਂ ਸੁੱਖ ਅਤੇ ਸ਼ਾਂਤੀ ਮਾਣ ਰਿਹਾ ਹੋਵੇ। ਬੁਢਾਪੇ ਵਿਚ ਜੀਵਨ ਦੀ ਇਕਸਾਰਤਾ, ਲਗਾਤਾਰਤਾ ਤੇ ਸਾਂਝ ਦਾ ਰਹਿ ਸਕਣਾ ਸੰਭਵ ਨਹੀਂ। ਮਨੁੱਖ ਬੁਢਾਪੇ ’ਚ ਕਿਸੇ ਨਾ ਕਿਸੇ ਪੱਖ ਤੋਂ ਟੁੱਟਦਾ, ਥਿੜਕਦਾ ਤੇ ਹਾਰਦਾ ਜ਼ਰੂਰ ਹੈ। ਇਹ ਹਾਰ ਜ਼ਿੰਦਗੀ ਦੇ ਆਖ਼ਰੀ ਪੜਾਅ ਦਾ ਅਣਚਾਹਿਆ ਤੋਹਫ਼ਾ ਹੈ। ਬੁਢਾਪਾ ਹੀ ਜ਼ਿੰਦਗੀ ਦਾ ਉਹ ਅੰਤਲਾ ਪੜਾਅ ਹੈ, ਜਿੱਥੇ ਉਸਨੂੰ ਉਨ੍ਹਾਂ ਗੱਲਾਂ ਅੱਗੇ ਸਿਰ ਝੁਕਾਉਣਾ ਪੈਂਦਾ ਹੈ, ਜਿਨ੍ਹਾਂ ਅੱਗੇ ਉਹ ਛਾਤੀ ਤਾਣ ਕੇ ਖੜ੍ਹਦਾ ਰਿਹਾ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਵਿਅਕਤੀ ਦਾ ਬਲ ਘਟਦਾ ਹੈ, ਟੁੱਟਦਾ ਹੈ ਤੇ ਅਨੇਕ ਪ੍ਰਕਾਰ ਦੇ ਦੁੱਖ ਜਾਂ ਬੰਧਨ ਉਸਨੂੰ ਆਣ ਘੇਰਦੇ ਹਨ।

ਵਿਰਸੇ ਦੀ ਰੂਹ ਲੰਮੀ ਹੇਕ ਵਾਲੇ ਗੀਤ

ਗੁਰਸ਼ਰਨ ਕੌਰ ਮੋਗਾ

ਥੀਏਟਰ ਵਿਚ ਪੰਜਾਬੀ ਫ਼ਿਲਮ ਲੱਗੀ ਹੋਈ ਸੀ। ਅਸੀਂ ਫ਼ਿਲਮ ਦੇਖਣ ਚਲੇ ਗਏ। ਪੁਰਾਣੇ ਸਮੇਂ ਦੇ ਵਿਆਹ ਦਾ ਦ੍ਰਿਸ਼ ਫ਼ਿਲਮਾਇਆ ਜਾਣਾ ਸੀ। ਜ਼ਰੂਰਤ ਅਨੁਸਾਰ ਸਾਰਾ ਪ੍ਰਬੰਧ ਕੀਤਾ ਗਿਆ ਸੀ। ਕੱਚਾ ਲਿੱਪਿਆ ਸੁਆਰਿਆ ਘਰ, ਮੰਜੇ ਜੋੜ ਕੇ ਕੋਠੇ ’ਤੇ ਸਪੀਕਰ ਟੰਗਿਆ ਹੋਇਆ, ਬੂੰਦੀ ਦੇ ਕੜਾਹੇ ਦੇ ਦੁਆਲੇ ਬਾਣ ਦੇ ਮੰਜਿਆਂ ’ਤੇ ਬੈਠੇ ਲੱਡੂ ਵੱਟਦੇ ਹੋਏ ਆਦਮੀ, ਰੰਗ ਬਿਰੰਗੀਆਂ ਝੰਡੀਆਂ ਅਤੇ ਪੇਂਡੂ ਦਿੱਖ ਵਾਲਾ ਮੇਲ ਆਦਿ। ਗੀਤ ਸੰਗੀਤ ਦਾ ਸਿਲਸਿਲਾ ਸ਼ੁਰੂ ਹੋਇਆ। ਪੰਦਰਾਂ ਵੀਹ ਕੁੜੀਆਂ ਬੁੜ੍ਹੀਆਂ ਬੈਠੀਆਂ ਇਕ ਲੰਮੀ ਹੇਕ ਵਾਲੇ ਗੀਤ ਨੂੰ ਗਾਉਣ ਦੀ ਕੋਸ਼ਿਸ਼ ਕਰਦੀਆਂ ਉਸ ਦਾ ਕਬਾੜਾ ਕਰ ਰਹੀਆਂ ਸਨ। ਕਿਤੋਂ ਗੀਤ ਦੀ ਲੱਤ ਫੜਦੀਆਂ ਕਿਤੋਂ ਬਾਂਹ, ਨਾ ਕੋਈ ਸੁਰ ਨਾ ਕੋਈ ਤਾਲ ਸਭ ਕੁਝ ਬੇਹਾਲ। ਉਂਜ ਉਹ ਸਿਰਾਂ ’ਤੇ ਸੱਗੀਆਂ ਗੁੰਦ ਕੇ, ਫੁਲਕਾਰੀਆਂ ਲੈ ਕੇ ਅਤੇ ਲਹਿੰਗੇ ਨੁਮਾ ਘੱਗਰੇ ਪਾ ਕੇ ਪੂਰੀਆਂ ਮੇਲਣਾਂ ਲੱਗਦੀਆਂ ਸਨ।

ਸਿਆਸਤ

ਸਿਆਸਤ

ਜ਼ਰੂਰੀ ਨਹੀਂ

ਲੀਡਰ ਹੀ ਕਰਨ

ਅੱਜ ਕੱਲ੍ਹ

ਆਪਣੇ ਵੀ ਕਰਦੇ ਨੇ

ਮੌਕਾ ਤਾੜ ਕੇ

ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ

ਦੇਸ਼ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਉੱਬਲ ਰਿਹਾ ਹੈ, ਜਿਸ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ਪੜ੍ਹਨ ਵਾਲੀ ਹੈ। ਸੁਪਰੀਮ ਕੋਰਟ ਕਹਿੰਦੀ ਹੈ ਕਿ ਦੇਸ਼ 'ਚ ਚਾਰੇ ਪਾਸੇ ਕਾਫ਼ੀ ਹਿੰਸਾ ਹੋ ਰਹੀ ਹੈ। ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ।ਦੇਸ਼ 'ਚ ਸੀ.ਏ.ਏ. ਨਾਲੋਂ ਵੀ ਵੱਡਾ ਉਬਾਲ ਮਹਿੰਗਾਈ ਦਾ ਹੈ, ਜਿਸ ਨਾਲ ਆਮ ਆਦਮੀ ਦਾ ਜੀਊਂਣਾ ਦੁੱਬਰ ਹੋ ਰਿਹਾ ਹੈ। ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਨਿੱਤ ਵੱਧ ਰਹੀਆਂ ਹਨ, ਅਮਰੀਕਾ-ਇਰਾਨ ਕਲੇਸ਼ ਕਾਰਨ ਕੱਚੇ ਤੇਲ ਦੇ ਭਾਅ ਵਧਣਗੇ ਅਤੇ ਦੇਸ਼ ਮਹਿੰਗਾਈ ਦੀ ਭੱਠੀ 'ਚ ਹੋਰ ਵੀ ਝੁਲਸੇਗਾ। ਪਿਆਜ ਨੇ ਪਿਛਲੇ ਦਿਨੀਂ ਲੋਕਾਂ ਦੇ ਚੰਗੇ ਵੱਟ ਕੱਢੇ ਹਨ, ਮੰਡੀਆਂ 'ਚ 100 ਰੁਪਏ ਕਿਲੋ ਤੋਂ ਉਪਰ ਪਿਆਜ ਵਿਕਣ ਤੋਂ ਬਾਅਦ ਹੁਣ ਕੁਝ ਠੱਲ ਪਈ ਹੈ ਤੇ ਇਸਦੀ ਕੀਮਤ ਹਾਲੇ ਵੀ 30-40 ਰੁਪਏ ਕਿਲੋ ਹੈ। ਦਾਲਾਂ ਦੇ ਭਾਅ ਪਹਿਲਾਂ ਹੀ ਅਸਮਾਨੇ ਚੜ੍ਹੇ ਹੋਏ ਹਨ। ਆਮ ਵਰਤੋਂ ਵਾਲੀਆਂ ਚੀਜ਼ਾਂ ਆਲੂ, ਸਬਜ਼ੀਆਂ, ਚਾਵਲ ਤਾਂ ਪਹਿਲਾਂ ਹੀ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ। ਇਸ ਹਾਲਾਤ ਵਿੱਚ ਸਧਾਰਨ ਆਦਮੀ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਿਹਾ ਹੈ।

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?

ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ ਮਹਾਤਮਾ ਗਾਂਧੀ ਦੇ ਪੈਰੀ ਹੱਥ ਲਾਏ ਅਤੇ ਗੋਲੀ ਮਾਰ ਦਿੱਤੀ, ਇਹੋ ਭਾਜਪਾ ਸਰਕਾਰ ਦੁਹਰਾ ਰਹੀ ਹੈ ਕਿ ਸੰਵਿਧਾਨ ਨੂੰ ਮੱਥਾ ਟੇਕ ਉਸ ਦੀਆਂ ਹੀ ਧੱਜੀਆਂ ਉਡਾਈਆ ਜਾ ਰਹੀਆਂ ਹਨ।

ਗ਼ਦਰੀ ਬਾਬਾ ਬਾਵਾ ਨਨਕਾਣਾ ਬਿਸ਼ਨ

ਲੇਖ਼ਕ :  ਜਸਦੇਵ ਸਿੰਘ ਲਲਤੋਂ 
ਬਾਵਾ ਨਨਕਾਣਾ ਬਿਸ਼ਨ ਦਾ ਜਨਮ 1 ਦਸੰਬਰ 1877 ਨੂੰ ਪਿਤਾ ਸੰਤ ਰਾਮ ਢੁੱਡੀਕੇ ਤੇ ਮਾਤਾ ਬਸੰਤ ਕੌਰ ਦੇ ਘਰ ਪਿੰਡ ਕੋਟ ਸੰਤਰਾਮ ਵਿਖੇ (ਨਨਕਾਣਾ ਸਾਹਿਬ ਨੇੜੇ) ਹੋਇਆ। ਇਹ ਪਿੰਡ ਹੁਣ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਸੰਤਰਾਮ ਕਾਲੋਨੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਮੁੱਢਲੀ ਸਿੱਖਿਆ ਦੌਰਾਨ ਉਸ ਨੇ ਗੁਰਮੁਖੀ ਤੇ ਉਰਦੂ ਭਾਸ਼ਾ ਸਿੱਖੀ। ਰੁਜ਼ਗਾਰ ਤੇ ਚੰਗੀ ਜ਼ਿੰਦਗੀ ਜਿਊਣ ਖਾਤਰ ਉਹ ਮਾਤਾ ਜੀ ਦੇ ਰੱਖੇ ਹੋਏ 82 ਰੁਪਏ ਲੈ ਕੇ ਚੁੱਪ-ਚੁਪੀਤੇ ਰੇਲ ਗੱਡੀ ਰਾਹੀਂ 1985 ਵਿਚ ਬਰਮਾ ਜਾ ਪੁੱਜੇ। ਉਨ੍ਹਾਂ ਨੇ ਮਿਹਨਤ ਮਜ਼ਦੂਰੀ ਕਰਦਿਆਂ ਤਕਰੀਬਨ ਤਿੰਨ ਸਾਲ ਬਰਮਾ ’ਚ ਬਿਤਾਏ। ਉਸ ਪਿੱਛੋਂ ਚੀਨ ਜਾ ਕੇ ਸਭ ਤੋ ਔਖੀ ਭਾਸ਼ਾ ਚੀਨੀ ਦਾ ਸਰਟੀਫਿਕੇਟ ਕੋਰਸ ਪਾਸ ਕੀਤਾ ਤੇ ਚੀਨੀ ਪੁਲੀਸ ਵਿਚ ਦੋ ਸਾਲ ਨੌਕਰੀ ਕੀਤੀ। ਇਸ ਤੋਂ ਬਾਅਦ ਸਿੰਗਾਪੁਰ ਪੁੱਜ ਕੇ ਚਾਰ ਸਾਲ ਫ਼ੌਜ ਵਿਚ ਨੌਕਰੀ ਕੀਤੀ ਤੇ ਪਿੰਡੋਂ ਮੰਗਵਾਈ ਜ਼ਰੂਰੀ ਚਿੱਠੀ ਰਾਹੀਂ ਡਿਸਚਾਰਜ ਹੋ ਕੇ 1904 ’ਚ ਸਾਂ ਫਰਾਂਸਿਸਕੋ (ਅਮਰੀਕਾ) ਪਹੁੰਚ ਗਏ। ਉਨ੍ਹਾਂ ਨੇ ਮਜ਼ਦੂਰੀ ਕਰਦਿਆਂ ਕਾਫ਼ੀ ਡਾਲਰ ਜੋੜੇ ਤੇ ਕੁਝ ਹੋਰ ਸੱਜਣਾਂ ਨਾਲ ਜੁੜ ਕੇ ਇਕ ਹਜ਼ਾਰ ਏਕੜ ਦਾ ਫਾਰਮ ਠੇਕੇ ’ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਤੇ ਘਰ-ਘਰ ਵੇਚਣ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

ਤੁਸ਼ਾਮ ਦੀ ਬਾਰਾਂਦਰੀ

ਲੇਖ਼ਕ :  ਇਕਬਾਲ ਸਿੰਘ ਹਮਜਾਪੁਰ 
ਰਾਜਿਆਂ ਦੇ ਮਹੱਲ ਤੇ ਕਿਲ੍ਹੇ ਇਤਿਹਾਸ ਦੇ ਕਈ ਰਾਜ਼ ਖੋਲ੍ਹਦੇ ਹਨ। ਇਤਿਹਾਸ ਨੂੰ ਜਾਣਨ ਲਈ ਮਹੱਲਾਂ ਤੇ ਕਿਲ੍ਹਿਆਂ ਦੇ ਨਾਲ ਨਾਲ ਰਾਜਿਆਂ ਦੁਆਰਾ ਬਣਵਾਏ ਗਏ ਸਮਾਰਕ, ਦਰਵਾਜ਼ੇ ਤੇ ਹੋਰ ਇਮਾਰਤਾਂ ਵੀ ਮਹੱਤਵਪੂਰਨ ਹਨ। ਇਤਿਹਾਸਕ ਪੱਖ ਤੋਂ ਮਹੱਤਵਪੂਰਨ ਇਮਾਰਤਾਂ ਵਿਚ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਕਸਬੇ ਤੁਸ਼ਾਮ ਵਿਖੇ ਪਹਾੜੀ ਦੀ ਟੀਸੀ ਉੱਪਰ ਸਥਿਤ ਇਮਾਰਤ ਵੀ ਸ਼ੁਮਾਰ ਹੈ। ਇਸ ਇਮਾਰਤ ਦਾ ਇਤਿਹਾਸ ਚੌਹਾਨ ਰਾਜੇ ਪ੍ਰਿਥਵੀ ਰਾਜ ਨਾਲ ਜੁੜਿਆ ਹੋਇਆ ਹੈ। ਇਹ ਪ੍ਰਾਚੀਨ ਇਮਾਰਤ ਪ੍ਰਿਥਵੀ ਰਾਜ ਚੌਹਾਨ ਨੇ ਬਣਵਾਈ ਸੀ। ਇਸ ਇਮਾਰਤ ਦੇ ਹਰੇਕ ਦਿਸ਼ਾ ਵਿਚ ਤਿੰਨ ਤੇ ਕੁੱਲ ਬਾਰ੍ਹਾਂ ਦਰਵਾਜ਼ੇ ਹੋਣ ਕਰਕੇ ਇਸ ਨੂੰ ‘ਪ੍ਰਿਥਵੀ ਰਾਜ ਚੌਹਾਨ ਦੀ ਬਾਰਾਂਦਰੀ’ ਕਿਹਾ ਜਾਂਦਾ ਹੈ। ਪ੍ਰਿਥਵੀ ਰਾਜ ਚੌਹਾਨ ਦੀ ਇਹ ਬਾਰਾਂਦਰੀ ਤੁਸ਼ਾਮ ਦੀ ਪਛਾਣ ਬਣੀ ਹੋਈ ਹੈ।

ਸ਼ਹੀਦੀ ਦਿਹਾੜਾ 19 ਮੱਘਰ ਭਾਵ 4 ਦਸੰਬਰ 'ਤੇ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਲੜੇ ਗਏ ਅਸਾਵੀਂ ਜੰਗ ਦਾ ਲਾਸਾਨੀ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਮੁਖੀ ਦਮਦਮੀ ਟਕਸਾਲ ।

ਅਹਿਮਦ ਸ਼ਾਹ ਦੁਰਾਨੀ (ਅਬਦਾਲੀ) 18 ਹਜਾਰ ਅਫਗਾਨੀ ਫ਼ੌਜ ਨਾਲ ਹਿੰਦੁਸਤਾਨ ਉੱਤੇ ਸੱਤਵੇਂ ਹਮਲੇ ਲਈ ਦਸੰਬਰ 1764 ਦੌਰਾਨ ਈਮਾਨਾਬਾਦ ਪਹੁੰਚਿਆ ਤਾਂ ਉਸ ਨੇ ਕਲਾਤ ਦੇ ਹਾਕਮ ਮੀਰ ਨਸੀਰ ਖਾਨ ਨੂੰ ਜਿਹਾਦ ਦੇ ਨਾਮ 'ਤੇ ਆਪਣੇ ਨਾਲ ਰਲਾ ਲਿਆ, ਜਿਸ ਕੋਲ 12 ਹਜਾਰ ਦੀ ਫ਼ੌਜ ਸੀ। ਉਸ ਵਕਤ ਕਿਸੇ ਇਕ ਇਲਾਕੇ ਦਾ ਕਾਜੀ ਨਿਯੁਕਤ ਕਰਨ ਦੀ ਸ਼ਰਤ ਨਾਲ ਜੰਗ ਦਾ ਪੂਰਾ ਹਾਲ ਲਿਖਦਿਆਂ ਨਸੀਰ ਖਾਨ ਦੀ ਖ਼ਿਦਮਤ ਵਿਚ ਪੇਸ਼ ਕਰਨ ਦੇ ਦਾਅਵੇ ਨਾਲ ਉਨ੍ਹਾਂ ਨਾਲ ਪੰਜਾਬ ਆਉਣ ਵਾਲੇ ਬਲੋਚੀ ਇਤਿਹਾਸਕਾਰ ਕਾਜੀ ਨੂਰ ਮੁਹੰਮਦ ਉਸ ਵਕਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਬਾਰੇ ਅਖੀਂ ਡਿੱਠਾ ਹਾਲ ਆਪਣੀ ਫ਼ਾਰਸੀ ਕਾਵਿ 'ਜੰਗਨਾਮਾ' ਵਿਚ ਲਿਖਦਾ ਹੈ ਕਿ,

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ

ਲੇਖਕ :  ਡਾ. ਕਿਰਨਦੀਪ ਕੌਰ
ਮਹਾਰਾਜਾ ਰਣਜੀਤ ਸਿੰਘ (1780-1839) ਦੀ ਕਾਬਲੀਅਤ ਅਤੇ ਦੂਰ ਅੰਦੇਸ਼ੀ ਸੋਚ ਕਰਕੇ ਹੀ ਪਹਿਲੀ ਵਾਰ ਸਿੱਖ ਰਾਜ (ਸਰਕਾਰ-ਏ-ਖਾਲਸਾ) ਦੀ ਸਥਾਪਨਾ ਹੋਈ। ਸਿੱਖ ਰਾਜ ਵਿੱਚ ਵਿੱਦਿਆ ਦਾ ਪ੍ਰਬੰਧ ਏਨਾ ਵਧੀਆ ਸੀ ਕਿ ਅੰਗਰੇਜ਼ ਲਿਖਾਰੀਆਂ ਨੇ ਇਸ ਨੂੰ ਇੰਗਲੈਂਡ ਅਤੇ ਯੋਰਪੀਅਨ ਦੇਸ਼ਾਂ ਤੋਂ ਵੀ ਵਧੀਆ ਦੱਸਿਆ ਹੈ। ਕੇਵਲ ਲਾਹੌਰ ਵਿੱਚ ਹੀ 546 ਸਕੂਲ ਸਨ। ਹਰੇਕ ਮੰਦਰ, ਗੁਰਦੁਆਰੇ, ਧਰਮਸ਼ਾਲਾ ਅਤੇ ਮਸਜਿਦ ਵਿੱਚ ਵਿੱਦਿਆ ਦਿੱਤੀ ਜਾਂਦੀ ਸੀ। ਮਹਾਰਾਜਾ ਫਾਰਸੀ, ਅਰਬੀ, ਸੰਸਕ੍ਰਿਤ, ਪੰਜਾਬੀ, ਹਿੰਦੀ ਦੇ ਲਿਖਾਰੀਆਂ ਅਤੇ ਵਿਦਵਾਨਾਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਦਾ ਸੀ।

ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ

ਲੇਖਕ :  ਐੱਸ ਪੀ ਸਿੰਘ
ਅਖ਼ਬਾਰਾਂ ਦੇ ਸੰਪਾਦਕੀ ਪੰਨਿਆਂ ’ਤੇ ਬੜੇ ਜ਼ਹੀਨ ਬੁੱਧੀ ਪਾਠਕ ਪਹੁੰਚਦੇ ਹਨ। ਇਸ ਲਈ ਮੈਨੂੰ ਭਲੀਭਾਂਤ ਇਹ ਗਿਆਤ ਹੈ ਕਿ ਤੁਸਾਂ ਇਤਿਹਾਸ ਦੇ ਇਹ ਪੰਨੇ ਚੰਗੀ ਤਰ੍ਹਾਂ ਫਰੋਲੇ ਹੋਏ ਹਨ ਕਿ ਦੂਜੀ ਸੰਸਾਰ ਜੰਗ ਵੇਲੇ ਕਿਵੇਂ ਇੱਕ ਖ਼ਾਸ ਪਛਾਣ ਵਾਲੇ ਲੋਕਾਂ ਨੂੰ ਫੜ-ਫੜ concentration ਕੈਂਪਾਂ ਵਿੱਚ ਧੱਕ ਦਿੱਤਾ ਗਿਆ ਜਿੱਥੇ ਉਹ ਸਾਲਾਂ ਤੱਕ ਸੜਦੇ ਰਹੇ, ਕਈ ਤਾਂ ਮਰ-ਮੁੱਕ ਹੀ ਗਏ।

ਪਿੰਜਰਾ

ਦੋ ਤਿੰਨ ਦਿਨਾਂ ਤੋਂ ਬੇਹੱਦ ਗਰਮੀ ਪੈ ਰਹੀ ਸੀ।ਉਹ ਟੀਵੀ ਮੂਹਰੇ ਬੈਠਾ ਖ਼ਬਰਾਂ ਸੁਣ ਰਿਹਾ ਸੀ। ਅਚਾਨਕ ਬਹੁਤ ਤੇਜ਼ ਹਨੇਰੀ ਚੱਲਣ ਦੀ ਆਵਾਜ਼ ਦੇ ਨਾਲ ਹੀ ਬੂਹੇ-ਬਾਰੀਆਂ ਤਾੜ-ਤਾੜ ਖੜਕਣ ਲੱਗੇ। ਕਾਲੀ-ਬੋਲੀ ਹਨੇਰੀ ਦੇ ਨਾਲ ਆਸਮਾਨ ’ਤੇ ਘਟਾ-ਟੋਪ ਛਾ ਗਈ। ਸ਼ਾਹ ਕਾਲੇ ਬੱਦਲਾਂ ਨੇ ਦਿਨੇ ਹੀ ਰਾਤ ਪਾ ਦਿੱਤੀ ਸੀ। ਫੇਰ ਸ਼ੈੱਡ ਦੀ ਟੀਨ ਦੀ ਛੱਤ ਤੋਂ ਜ਼ੋਰ-ਜ਼ੋਰ ਦੀ ਕਣੀਆਂ ਡਿੱਗਣ ਦੀ ਆਵਾਜ਼ ਆਈ। ਵੇਖਦੇ ਹੀ ਵੇਖਦੇ ਮੋਹਲੇਧਾਰ ਮੀਂਹ ਪੈਣ ਲੱਗ ਪਿਆ। ਉਸ ਨੂੰ ਅੰਦਰ ਹੁੰਮਸ ਮਹਿਸੂਸ ਹੋਈ। ਟੀਵੀ ਬੰਦ ਕਰਕੇ ਉਹ ਜਾਲੀ ਵਾਲਾ ਦਰਵਾਜ਼ਾ ਖੋਲ੍ਹ ਕੇ ਬਾਹਰ ਬਾਲਕਨੀ ਦੀ ਛੱਤ ਹੇਠ ਪਈ ਮੰਜੀ ’ਤੇ ਬੈਠ ਗਿਆ। ਬਾਹਰ ਦਾ ਨਜ਼ਾਰਾ ਹੀ ਹੋਰ ਸੀ।

ਘੁੱਪ ਹਨੇਰਾ

ਅੱਜ ਵੀ ਮੈਂ ਰੋਜ਼ਾਨਾ ਵਾਂਗ ਕੰਮ ’ਤੇ ਜਾਣ ਤੋਂ ਪਹਿਲਾਂ ਸਵੇਰੇ ਤਿਆਰ ਹੋ ਕੇ ਟੀਵੀ ’ਤੇ ਖ਼ਬਰਾਂ ਸੁਣ ਰਿਹਾ ਸਾਂ। ਅੱਠਵੀਂ ’ਚ ਪੜ੍ਹਦੀ ਮੇਰੀ ਬੇਟੀ ਸਕੂਲ ਜਾਣ ਲਈ ਕਾਹਲੀ-ਕਾਹਲੀ ਤਿਆਰ ਹੁੰਦੀ ਭੱਜੀ ਫਿਰਦੀ ਸੀ। ਮੇਰਾ ਧਿਆਨ ਕਦੇ ਟੀਵੀ ਵੱਲ ਅਤੇ ਕਦੇ ਬੇਟੀ ਦੇ ਕਾਹਲਪੁਣੇ ਵੱਲ ਚਲਿਆ ਜਾਂਦਾ। ਏਨੇ ਚਿਰ ਨੂੰ ਖ਼ਬਰਾਂ ਤਾਂ ਖ਼ਤਮ ਹੋ ਗਈਆਂ ਅਤੇ ਟੀਵੀ ’ਤੇ ਨਵੀਆਂ ਆ ਰਹੀਆਂ ਕੈਸੇਟਾਂ ਦੀਆਂ ਮਸ਼ਹੂਰੀਆਂ ਚੱਲ ਪਈਆਂ ਜਿਨ੍ਹਾਂ ਵਿਚ ਜ਼ਿਆਦਾਤਰ ਧਾਰਮਿਕ ਗੀਤਾਂ ਅਤੇ ਕੀਰਤਨ ਦੀਆਂ ਸਨ ਕਿਉਂਕਿ ਕੁਝ ਦਿਨਾਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਆਉਣ ਵਾਲਾ ਸੀ। ਫਿਰ ਅਚਾਨਕ ‘‘ਪਾਪਾ ਜੀ’’ ਸ਼ਬਦ ਮੇਰੇ ਕੰਨੀ ਪਏ। ਮੇਰੀ ਬੇਟੀ ਤਿਆਰ ਹੋ ਕੇ ਮੇਰੇ ਸਾਹਮਣੇ ਖੜ੍ਹੀ ਸੀ। ‘‘ਹਾਂ ਬੇਟੇ?’’ ਮੈਂ ਸਹਿਜ ਸੁਭਾਅ ਬੋਲਿਆ। ਉਹ ਤਰਲਾ ਜਿਹਾ ਪਾ ਕੇ ਕਹਿਣ ਲੱਗੀ, ‘‘ਪਾਪਾ, ਮੈਂ ਕਿੰਨੇ ਦਿਨਾਂ ਦਾ ਤੁਹਾਨੂੰ ਪੰਜ ਸੌ ਰੁਪਏ ਦੇਣ ਨੂੰ ਕਿਹਾ, ਮੈਂ ਇਕ ਦੋ ਕਿਤਾਬਾਂ ਲੈਣੀਆਂ ਅਤੇ ਕੁਝ ਹੋਰ ਸਕੂਲ ਦਾ ਸਾਮਾਨ ਵੀ।’’

ਕਾਵਿ ਕਿਆਰੀ - ਕਾਜ਼ੀ ਨਾਲ ਗੋਸ਼ਠ

ਮੈਂ ਕੌਣ ਹਾਂ?
ਰੱਬ ਦਾ ਬੰਦਾ
ਨਾਨਕ ਆਖ ਕੇ ਸੱਦਿਆ ਜਾਂਦਾ
ਖ਼ਾਕਸਾਰ ਨਾਚੀਜ਼
ਆਪਾਂ ਫੱਕਰਾਂ ਨੂੰ ਸਾਰਾ ਜਗਤ ਅਜ਼ੀਜ਼
ਥਾਂ ਥਾਂ ਉਸ ਦਾ ਹੁਕਮ ਪੁਚਾਉਣਾ
ਮੇਰਾ ਧੰਦਾ!

ਪਰਿਕਰਮਾ - ਕਥਾ ਪ੍ਰਵਾਹ

ਸਵੇਰੇ ਉਠਦਿਆਂ ਗੱਡੇ ਵਾਂਗ ਬੋਝਲ ਹੋਏ ਸਿਰ ਨੂੰ ਨਲਕੇ ਦੀ ਧਾਰ ਹੇਠ ਵੀ ਕੀਤਾ ਤੇ ਅੱਖਾਂ ’ਤੇ ਕਈ ਵਾਰੀ ਪਾਣੀ ਦੇ ਛਿੱਟੇ ਵੀ ਮਾਰੇ। ਪਤਾ ਨਹੀਂ ਉਨੀਂਦਰੇ ਕਰਕੇ ਜਾਂ ਰਾਤੀਂ ਰੋਂਦੇ ਰਹਿਣ ਕਰਕੇ ਅੱਖਾਂ ਦੀਆਂ ਪੁਤਲੀਆਂ ਅਜੇ ਵੀ ਸੁੱਜੀਆਂ ਸੁੱਜੀਆਂ ਨੇ। ਆਪਣੇ ਕਮਰੇ ’ਚ ਖਲੋਤਾ ਮੈਂ ਕੱਲ੍ਹ ਦਿਨ ਭਰ ਦੀ ਹੋਈ ਬੀਤੀ ਬਾਰੇ ਸੋਚ ਰਿਹਾ ਹਾਂ। ਮੇਰੀ ਨਿਗ੍ਹਾ ਸਾਹਮਣੇ ਅੰਗੀਠੀ ’ਤੇ ਟਿਕਦੀ ਹੈ ਜਿਸ ਉੱਤੇ ਬੀਬੀ ਅਤੇ ਭਾਪਾ ਆਪੋ ਆਪਣੀ ਫੋਟੋ ਦੇ ਫਰੇਮ ਅੰਦਰ ਬੈਠੇ ਨੇ। ਜਿਨ੍ਹਾਂ ਨੂੰ ਮੈਂ ਹੁਣੇ ਕੱਪੜੇ ਨਾਲ ਪੂੰਝਿਆ ਹੈ ਤੇ ਉਪਰੋਂ ਸਲੀਕੇ ਨਾਲ ਸਾਂਝਾ ਹਾਰ ਪਾਇਆ ਹੈ। ਆਪੋ ਆਪਣੀ ਜਗ੍ਹਾ ਦੋਵੇਂ ਸ਼ਾਂਤ ਚਿੱਤ ਬੈਠੇ ਹਨ।

ਦਿਲ ਕੇ ਫਫੋਲੇ ਜਲ ਉਠੇ ਸੀਨੇ ਕੇ ਦਾਗ ਸੇ, ਇਸ ਘਰ ਕੋ ਆਗ ਲਗੀ ਘਰ ਕੇ ਚਿਰਾਗ ਸੇ

ਸ੍ਰੀ ਅਕਾਲ ਤਖਤ ਦਾ ਸੱਚ ਬਨਾਮ ਮੋਹਨ ਭਾਗਵਤ ਦਾ ਕੱਚ
ਸ੍ਰੀ ਅਕਾਲ ਤਖਤ ਵਲੋਂ ਆਏ ਨਵੇਂ ਸੰਦੇਸ਼
ਤਖਤ ਨੂੰ ਸਮਰਪਿਤ ਹੋਣ ਦੀ ਲੋੜ

ਲੇਖਕ: ਕੁਲਵੰਤ ਸਿੰਘ ਢੇਸੀ

 

ਰਾਸ਼ਟਰੀ ਸਿੱਖ ਸੰਗਤ ਦੇ ਆਗੂ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਜ ਘੋਸ਼ਤ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਜੀ ਵਲੋਂ ਆਏ ਪ੍ਰਤੀਕਰਮ ‘ਤੇ ਹੈਰਾਨੀ ਦਾ ਆਲਮ ਹੈ। ਇਹ ਗੱਲ ਕਿਸੇ ਦੇ ਚਿੱਤ ਚੇਤੇ ਵਿਚ ਨਹੀਂ ਸੀ ਕਿ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸ੍ਰੀ ਅਕਾਲ ਤਖਤ ਦਾ ਰੁਤਬੇ ਨੂੰ ਜਿਸ ਕਦਰ ਢਾਅ ਲਾਈ ਗਈ ਸੀ ਉਸ ਰੁਤਬੇ ਦੀ ਮੁੜ ਬਹਾਲੀ ਵੀ ਹੋ ਸਕਦੀ ਹੈ ਪਰ ਹੁਣ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਰ ਐਸ ਐਸ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤੇ ਜਾਣ ਬਾਰੇ ਆਏ ਬਿਆਨਾ ਨਾਲ ਸਿੱਖ ਭਾਈਚਾਰੇ ਵਿਚ ਕੁਝ ਰੌਸ਼ਨੀ ਦੀ ਕਿਰਣ ਜਗੀ ਹੈ। ਜਿਸ ਕਿਸਮ ਨਾਲ ਹਿੰਦੁਤਵਾ ਵਾਲੇ ਆਗੂ ਮੁਸਲਮਾਨਾ ਅਤੇ ਭਾਰਤ ਦੀਆਂ ਹੋਰ ਘੱਟਗਿਣਤੀਆਂ ਨਾਲ ਪੇਸ਼ ਆ ਰਹੇ ਹਨ ਅਤੇ ਜਿਸ ਤਰੀਕੇ ਨਾਲ ਹਿੰਦੂ ਭੀੜਾਂ ਨੂੰ ਹਿੰਸਾ ਲਈ ਉਕਸਾਇਆ ਜਾ ਰਿਹਾ ਹੈ ਉਸ ਨੂੰ ਦੇਖਦਿਆਂ ਤਾਂ ਇਹ ਜਰੂਰੀ ਸਮਝਿਆ ਜਾਣਾ ਚਾਹੀਦਾ ਹੈ ਕਿ ਇੱਕ ਲੋਕ ਰਾਜੀ

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ।

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ। ਸਮੁੰਦਰ....ਪਰ ਇਹ ਤਾਂ ਰੇਗਿਸਤਾਨ ਲਗਦਾ ਹੈ। ਇਸਦਾ ਧਰਤੀ ਦਾ ਉਜਾੜਾ ਕਿਵੇਂ ਹੋਇਆ ਇਹਦੀ ਦਾਸਤਾਨ ਤੁਹਾਨੂੰ ਮੈਂ ਸੁਣਾਉਂਦਾ ਹਾਂ। 

ਜੇ ਮੈਨੂੰ ਕੋਈ ਸਵਾਲ ਕਰੇ ਕਿ ਸੰਸਾਰ ਦੀ ਉਹ ਕਿਹੜੀ ਚੀਜ਼ ਹੈ ਜਿਸਦੇ ਖਤਮ ਹੋਣ ਨਾਲ ਜੀਵਨ ਖਤਮ ਹੋ ਜਾਏਗਾ, ਤਾਂ ਉਹ ਹੈ ਪਾਣੀ। ਪਾਣੀ ਤਾਂ ਧਰਤੀ ਦਾ ਹਾਣੀ ਹੈ...ਪਰ ਇਸ ਧਰਤੀ ਦਾ ਹਾਣ ਕਦੋਂ ਮੁੱਕ ਗਿਆ ਇਸ ਗੱਲ ਦਾ ਇਸ ਧਰਤੀ ਨੂੰ ਵੀ ਪਤਾ ਨਾ ਲੱਗਿਆ। 

ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ

ਭਾਰਤ ਵਿਚ ਦਿੱਲੀ ਦੇ ਸੁਲਤਾਨਾਂ ਵੱਲੋਂ ਬਣਵਾਈਆਂ ਪ੍ਰਸਿੱਧ ਇਮਾਰਤਾਂ ਵਿਚ ਕੁਤਬ ਮੀਨਾਰ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਇਹ ਦੱਖਣੀ ਦਿੱਲੀ ਦੇ ਮਹਿਰੌਲੀ ਵਿਚ ਸਥਿਤ ਇੱਟਾਂ ਨਾਲ ਬਣੀ ਸੰਸਾਰ ਦੀ ਸਭ ਤੋਂ ਉੱਚੀ ਮੀਨਾਰ ਹੈ। ਕੁਤਬ ਦਾ ਮਤਲਬ ਹੈ-ਨਿਆਂ ਦਾ ਥੰਮ੍ਹ। ਪੰਜ ਮੰਜ਼ਿਲਾ ਇਸ ਇਮਾਰਤ ਦੀ ਉੱਚਾਈ 72.56 ਮੀਟਰ (238.1 ਫੁੱਟ), ਆਧਾਰ ਦਾ ਵਿਆਸ 14.40 (47.3 ਫੁੱਟ) ਮੀਟਰ ਅਤੇ ਟੀਸੀ ਦਾ ਵਿਆਸ 2.74 ਮੀਟਰ (9 ਫੁੱਟ) ਦੇ ਲਗਪਗ ਹੈ।

ਕਲਾ ਦਾ ਅਨੂਠਾ ਸੰਗਮ ਕਾਲਿੰਗਾ ਦਾ ਸੂਰਜ ਮੰਦਰ

ਸੱਤ ਸਦੀਆਂ ਪਹਿਲਾਂ ਕਾਲਿੰਗਾ ਜਿਸ ਨੂੰ ਅਸੀਂ ਹੁਣ ਉੜੀਸਾ ਆਖਦੇ ਹਾਂ, ਦੇ ਲੋਕਾਂ ਨੇ ਸੂਰਜ ਨੂੰ ਰੱਥਵਾਨ ਦੇ ਰੂਪ ਵਿਚ ਚਿਤਵਿਆ ਸੀ। ਉਸ ਦੀ ਭਗਤੀ ਲਈ ਉਨ੍ਹਾਂ ਨੇ ਪੱਥਰਾਂ ਨੂੰ ਘੜਦਿਆਂ 927 ਫੁੱਟ ਉੱਚਾ ਮੰਦਰ ਤਿਆਰ ਕੀਤਾ। ਇਸ ਰੱਥ ਦੇ 24 ਪਹੀਏ ਹਨ, 12 ਇਕ ਪਾਸੇ ਅਤੇ 12 ਦੂਸਰੇ ਪਾਸੇ। ਇਹ ਦਿਨ ਰਾਤ ਦੇ ਬੀਤ ਦੇ ਘੰਟਿਆਂ ਦੇ ਪ੍ਰਤੀਕ ਹਨ ਤੇ ਤੁਰਦੇ ਸਮੇਂ ਦਾ ਸੰਕਲਪ ਵੀ। ਪਹੀਏ ਦੀ ਹਰ ਬੱਲੀ ਜੀਵਨ ਕਿਰਿਆ ਵਿਚ ਰੁੱਝੇ ਮਰਦ/ਔਰਤਾਂ ਦੇ ਸੁਭਾਅ ਨਾਲ ਸ਼ਿੰਗਾਰੀ ਬੀਤੇ ਸਮੇਂ ਦੀ ਬਾਤ ਸੁਣਾਉਂਦੀ ਹੈ।

ਹੁਣ ਅਸੀਂ ਕਦੇ ਨਹੀਂ ਮਿਲਣਾ!

“ਮੈਨੂੰ ਜਦੋਂ ਵੀ ਸੁਪਨਾ ਆਉਂਦਾ, ਸ਼ਹਿਜ਼ਾਦੇ ਦਾ ਈ ਆਉਂਦੈ। ਉਵੇਂ ਦਿਸਦੇ ਨੇ ਸਾਰੇ। ਫਿਰ ਅੱਖ ਖੁੱਲ੍ਹ ਜਾਂਦੀ ਏ। ਜਿਵੇਂ ਮੱਛੀ ਤੜਫ਼ਦੀ ਆ ਪਾਣੀ ਤੋਂ ਬਗੈਰ, ਦਿਲ ਇੱਦਾਂ ਤੜਫ਼ਦੈ।” ਇਹ ਬੋਲ ਨੇ ਮੁਕੇਰੀਆਂ ਲਾਗਲੇ ਪਿੰਡ ਮਹਿਮੂਦਪੁਰ ਬਟਾਲੇ ’ਚ ਵੱਸਦੇ ਸੌ ਸਾਲਾ ਬਜ਼ੁਰਗ ਹਰਬੰਸ ਸਿੰਘ ਬਾਜਵਾ ਦੇ। ਸਿਆਲਕੋਟ ਦੀ ਪਸਰੂਰ ਤਹਿਸੀਲ ’ਚ ਕਸਬਾਨੁਮਾ ਪਿੰਡ ਸੀ ਸ਼ਹਿਜ਼ਾਦਾ। ਨੇੜਲੇ ਅੱਠ-ਦਸ ਪਿੰਡ ਸੌਦਾ-ਪੱਤਾ ਲੈਣ ਲਈ ਇੱਥੋਂ ਦੇ ਬਾਜ਼ਾਰ ’ਚ ਆਉਂਦੇ ਹੁੰਦੇ ਸਨ।

ਪਹਿਲਾ ਤਵਾ ਭਰਨ ਵਾਲ਼ੀ ਹਿੰਦੁਸਤਾਨੀ ਗਾਇਕਾ ਸਸ਼ੀਮੁਖੀ

ਘੜੀ ਦੀਆਂ ਸੂਈਆਂ ਦੇ ਰੁਖ਼: ਜਿਥੇ ਪਹਿਲੀ ਰਿਕਾਰਡਿੰਗ ਹੋਈ: ਦਿ ਗਰੇਟ ਈਸਟਰਨ ਹੋਟਲ, ਕਲਕੱਤਾ, 1902 ਦੀ ਤਸਵੀਰ; ਪਹਿਲੀ ਰਿਕਾਰਡਿੰਗ ਦੀ ਗਾਇਕਾ: ਸਸ਼ੀਮੁਖੀ; ਐਡੀਸਨ ਦੀ ਰਿਕਾਰਡਿੰਗ ਅਤੇ ਮਸ਼ੀਨ ਦਾ 1902 ਵਾਲ਼ਾ ਰੂਪ (ਇਨਸੈੱਟ); ਰਿਕਾਰਡ ਦਾ ਮਾਲਕ, ਪਾਂਚੂ ਗੋਪਾਲ ਬਿਸਵਾਸ। ਆਵਾਜ਼ ਨੂੰ ਮਸ਼ੀਨ ਦੀ ਮਦਦ ਨਾਲ ਫੜ-ਬੰਨ੍ਹ ਕੇ ਦੁਬਾਰਾ ਪੈਦਾ ਕਰ ਲੈਣ ਦਾ ਵਿਚਾਰ ਅਮਰੀਕੀ ਵਿਗਿਆਨੀ ਥਾਮਸ ਅਲਵਾ ਐਡੀਸਨ (11 ਫ਼ਰਵਰੀ 1847 – 18 ਅਕਤੂਬਰ 1931) ਦੇ ਨਾਂ ਨਾਲ ਜੁੜਿਆ ਹੋਇਆ ਹੈ। ਬਿਲਕੁਲ ਸੰਭਵ ਹੈ ਕਿ ਇਹ ਵਿਚਾਰ ਉਸ ਤੋਂ ਪਹਿਲਾਂ ਕਿਸੇ ਹੋਰ ਵਿਗਿਆਨੀ ਦੇ ਮਨ ਵਿਚ ਵੀ ਆਇਆ ਹੋਵੇ ਪਰ ਐਡੀਸਨ ਕਿਉਂਕਿ ਆਪਣੇ ਇਸ ਵਿਚਾਰ ਨੂੰ 1877 ਵਿਚ ਸਾਕਾਰ ਕਰਨ ਵਿਚ ਸਫਲ ਹੋ ਗਿਆ, ਕੁਦਰਤੀ ਸੀ ਕਿ ਉਹੋ ਹੀ ਰਿਕਾਰਡਿੰਗ ਦਾ ਕਾਢਕਾਰ ਮੰਨਿਆ ਗਿਆ। ਉਹ ਅਮਰੀਕਾ ਦੇ ਸਭ ਤੋਂ ਵੱਡੇ ਕਾਢਕਾਰ ਵਜੋਂ ਜਾਣਿਆ ਜਾਂਦਾ ਹੈ ਜਿਸ ਦੇ ਨਾਂ ਆਪਣੇ ਦੇਸ ਵਿਚ ਤਾਂ 1,093 ਪੇਟੈਂਟ ਹਨ ਹੀ, ਹੋਰ ਦੇਸਾਂ ਵਿਚ ਵੀ ਅਨੇਕ ਪੇਟੈਂਟ ਹਨ। ਰਿਕਾਰਡਿੰਗ ਮਸ਼ੀਨ ਤੇ ਗਰਾਮੋਫੋਨ, ਟੈਲੀਗਰਾਫ, ਫ਼ਿਲਮੀ ਕੈਮਰੇ ਤੇ ਬਲਬ ਜਿਹੀਆਂ ਉਹਦੀਆਂ ਅਨੇਕ ਕਾਢਾਂ ਨੇ ਦੁਨੀਆ ਬਦਲ ਦਿੱਤੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089935851
Copyright © 2020, Panjabi Times. All rights reserved. Website Designed by Mozart Infotech