ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

‘ਅਕਾਲੀਆਂ’ ਨੇ ਬਾਦਲਾਂ ਖ਼ਿਲਾਫ਼ ਹੱਥ ਮਿਲਾਏ

December 15, 2019 12:57 PM

ਅੰਮ੍ਰਿਤਸਰ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਅੱਜ ਇਥੇ ਇਕ ਮੰਚ ’ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ ਨੇ ਸੱਦਾ ਦਿੱਤਾ ਕਿ ਇਕਜੁੱਟ ਹੋ ਕੇ ਇਕ ਹੋਰ ਗੁਰਦੁਆਰਾ ਸੁਧਾਰ ਲਹਿਰ ਚਲਾਈ ਜਾਵੇ ਜਿਸ ਤਹਿਤ ਬਾਦਲ ਪਰਿਵਾਰ ਕੋਲੋਂ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਆਜ਼ਾਦ ਕਰਵਾਇਆ ਜਾਵੇ।
ਇਥੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਦੇ ਵਿਹੜੇ ਵਿਚ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਆਗੂ ਮੰਚ ’ਤੇ ਪੁੱਜੇ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ 1920 ਦੇ ਮੁਖੀ ਰਵੀਇੰਦਰ ਸਿੰਘ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਮੁਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਅਕਾਲੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਫੈਡਰੇਸ਼ਨ ਦੇ ਸਾਬਕਾ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਬਾਦਲ ਪਰਿਵਾਰ ਨਾਲ ਸਬੰਧਤ ਹਰਸੁਖਇੰਦਰ ਸਿੰਘ ਬੱਬੀ ਬਾਦਲ, ਚੀਫ ਖਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਅਤੇ ਹੋਰ ਫੈਡਰੇਸ਼ਨਾਂ ਤੇ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਾਰਟੀ ਵਿਚ ਪਰਿਵਾਰਵਾਦ ਨੂੰ ਉਤਸ਼ਾਹਤ ਕੀਤਾ ਹੈ ਜਿਸ ਨਾਲ ਪਾਰਟੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬਚਾਉਣ ਲਈ ਪਾਰਟੀ ਨੂੰ ਬਾਦਲਾਂ ਤੋਂ ਮੁਕਤ ਕਰਨ ਦੀ ਲੋੜ ਹੈ। ਆਪਣੇ ਆਪ ਨੂੰ ਅਕਾਲੀ ਆਗੂ ਆਖਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਉਹ ਪੁਰਾਤਨ ਪਾਰਟੀ ਨਹੀਂ ਰਹੀ, ਇਸ ਵਿਚ ਸੁਧਾਰ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾਉਣ ਦੀ ਲੋੜ ਹੈ। ਇਸ ਵੇਲੇ ਸਿੱਖ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ ਮੁੜ ਬਹਾਲ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿਚ ਕੋਈ ਚੋਣ ਨਹੀਂ ਲੜਨਗੇ ਅਤੇ ਆਪਣਾ ਸਮੁੱਚਾ ਸਮਾਂ ਪਾਰਟੀ ਦੀ ਮੁੜ ਸੁਰਜੀਤੀ ਤੇ ਮਜ਼ਬੂਤੀ ਨੂੰ ਸਮਰਪਿਤ ਕਰਨਗੇ।
ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮੂਹ ਧੜਿਆਂ ਨੂੰ ਇਕਜੁੱਟ ਹੋਣ ਅਤੇ ਗੁਰਦੁਆਰਿਆਂ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਛੁਡਾਉਣ ਦਾ ਹੋਕਾ ਦਿੱਤਾ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਆਖਿਆ ਕਿ ਦਿੱਲੀ ਦੇ ਲੋਕ ਬਾਦਲਾਂ ਤੋਂ ਤੰਗ ਹਨ। ਪਿਛਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਪ੍ਰਚਾਰ ਵੇਲੇ ਬਾਦਲ ਦੀ ਫੋਟੋ ਤਕ ਹਟਾਉਣੀ ਪਈ ਸੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਦੋਸ਼ ਲਾਇਆ ਕਿ ਇਸ ਵੇਲੇ ਸਿੱਖ ਸੰਸਥਾਵਾਂ ਅਤੇ ਇਨ੍ਹਾਂ ਦੇ ਟਰਸਟ ਬਾਦਲ ਦੇ ਕਬਜ਼ੇ ਹੇਠ ਹਨ ਜਿਨ੍ਹਾਂ ਦੀ ਨਿੱਜੀ ਹਿਤਾਂ ਲਈ ਦੁਰਵਰਤੋਂ ਹੋ ਰਹੀ ਹੈ।
ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਸਮੂਹ ਧੜਿਆਂ ਅਤੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਮੰਚ ’ਤੇ ਇਕੱਠੇ ਹੋਣ ਤਾਂ ਜੋ ਬਾਦਲਾਂ ਨੂੰ ਭਾਂਜ ਦਿੱਤੀ ਜਾ ਸਕੇ।

ਸਿੱਖ ਕਾਰਕੁਨਾਂ ਵੱਲੋਂ ਬਾਦਲਾਂ ਖ਼ਿਲਾਫ਼ ਰੋਸ ਵਿਖਾਵਾ
ਸਿੱਖ ਕਾਰਕੁਨਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਅਤੇ ਡੈਲੀਗੇਟ ਇਜਲਾਸ ਮੌਕੇ ਕਾਲੀਆਂ ਝੰਡੀਆਂ ਨਾਲ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਗੁਰਦਾਸ ਹਾਲ ਨੇੜੇ ਹੀ ਰੋਕ ਲਿਆ। ਇਹ ਕਾਰਕੁਨ ਜਥੇਦਾਰ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਇਕੱਠੇ ਹੋਏ ਸਨ, ਜਿਨ੍ਹਾਂ ਨੇ ਕਾਲੀਆਂ ਝੰਡੀਆਂ ਫੜੀਆਂ ਸਨ। ਇਨ੍ਹਾਂ ਵਲੋਂ ਬਾਦਲ ਪਰਿਵਾਰ ਨੂੰ ਬੇਅਦਬੀ ਅਤੇ ਬਰਗਾੜੀ ਕਾਂਡ ਦਾ ਕਸੂਰਵਾਰ ਦਸਦਿਆਂ ਨਾਅਰੇਬਾਜ਼ੀ ਕੀਤੀ ਗਈ। ਜਦੋਂ ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਇਨ੍ਹਾਂ ਨੂੰ ਰੋਕ ਲਿਆ ਅਤੇ ਕੁਝ ਸਮਾਂ ਹਿਰਾਸਤ ਵਿਚ ਰੱਖਣ ਮਗਰੋਂ ਰਿਹਾਅ ਕੀਤਾ।

 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕਮਿਸ਼ਨਰ ਤੇ ਟਾਊਨ ਵੈਂਡਿੰਗ ਕਮੇਟੀ ਦੇ ਕੌਂਸਲਰਾਂ ਵੱਲੋਂ ਮਾਰਕੀਟਾਂ ਦਾ ਦੌਰਾ

ਐੱਸ.ਏ.ਐੱਸ. ਨਗਰ (ਮੁਹਾਲੀ),18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਿੱਚ ਅਣਅਧਿਕਾਰਤ ਰੇਹੜੀਆਂ-ਫੜ੍ਹੀਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰਾਂ ਅਤੇ ਅਕਾਲੀ ਦਲ ਦੇ ਕੌਂਸਲਰ ਫੂਲਰਾਜ ਸਿੰਘ, ਆਰ.ਪੀ. ਸ਼ਰਮਾ ਅਤੇ ਕਾਂਗਰਸੀ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਨਾਲ ਲੈ ਕੇ ਰੇਹੜੀਆਂ-ਫੜ੍ਹੀਆਂ ਲਈ ਢੁਕਵੀਂ ਥਾਂ ਤਲਾਸ਼ਣ ਵਾਸਤੇ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕੀਤਾ। ਇਸ ਮੌਕੇ ਨਗਰ ਨਿਗਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਤੇ ਤਹਿਬਾਜ਼ਾਰੀ ਸ਼ਾਖਾ ਦਾ ਸਟਾਫ਼ ਵੀ ਹਾਜ਼ਰ ਸੀ। ਇਸ ਸਾਂਝੀ ਟੀਮ ਨੇ ਦੁਕਾਨਦਾਰਾਂ ਅਤੇ ਰੇਹੜੀਆਂ-ਫੜ੍ਹੀਆਂ ਲਗਾਉਣ ਵਾਲਿਆਂ ਨਾਲ ਗੱਲ ਵੀ ਕੀਤੀ।

ਆਨਲਾਈਨ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼

ਐੱਸ.ਏ.ਐੱਸ. ਨਗਰ (ਮੁਹਾਲੀ),18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਪੁਲੀਸ ਦੇ ਸਾਈਬਰ ਸੈੱਲ ਅਤੇ ਬਲੌਂਗੀ ਪੁਲੀਸ ਨੇ ਓਐੱਲਐਕਸ ’ਤੇ ਜਾਅਲੀ ਇਸ਼ਤਿਹਾਰ ਦੇ ਕੇ ਆਨਲਾਈਨ ਠੱਗੀਆਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਫਕਰੂਦੀਨ ਤੇ ਸੰਦੀਪ ਉਰਫ਼ ਆਲਮ ਵਾਸੀ ਪਿੰਡ ਜੰਗਵਾਲੀ, ਜ਼ਿਲ੍ਹਾ ਮਥੁਰਾ (ਯੂਪੀ) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਸਕੇ ਭਰਾ ਹਨ।

ਵਿਆਹੁਤਾ ਨੂੰ ਬਲੈਕਮੇਲ ਕਰਨ ਦੇ ਦੋਸ਼ ਹੇਠ ਕੇਸ ਦਰਜ

ਜ਼ੀਰਕਪੁਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਨੇ ਵਿਆਹੁਤਾ ਔਰਤ ਦੀ ਸ਼ਿਕਾਇਤ ’ਤੇ ਧੋਖੇ ਨਾਲ ਉਸ ਦੀਆਂ ਅਸ਼ਲੀਲ ਫੋਟੋਆਂ ਬਣਾ ਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਦਮਦਮੀ ਟਕਸਾਲ ਨੇ ਭਾਈ ਢੱਡਰੀਆਂ ਵਾਲੇ ਨੂੰ ਘੇਰਿਆ

ਪਟਿਆਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ’ਤੇ ਦਮਦਮੀ ਟਕਸਾਲ ਵੱਲੋਂ ਹੁਣ ਉਸ ਦੇ ਨਾਂ ਜ਼ਮੀਨ ਹੋਣ ਦਾ ਖ਼ੁਲਾਸਾ ਕਰਦਿਆਂ ਉਸ ਦੇ ਦਾਅਵੇ ਖੋਖਲੇ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਜਾਰੀ ਬਿਆਨ ’ਚ ਭਾਈ ਢੱਡਰੀਆਂ ਵਾਲੇ ਦੇ ਨਾਂ ਜ਼ਮੀਨ ਹੋਣ ਦੀਆਂ ਫਰਦਾਂ ਵੀ ਮੀਡੀਆ ਨੂੰ ਜਾਰੀ ਕੀਤੀਆਂ ਹਨ। ਉਨ੍ਹਾਂ ਪ੍ਰਚਾਰ ਦੌਰਾਨ ਕੀਤੇ ਦਾਅਵਿਆਂ ਅਨੁਸਾਰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਸਟੇਜ ਛੱਡਣ ਲਈ ਵੀ ਵੰਗਾਰਿਆ ਹੈ।

ਕੇਂਦਰੀ ਜੇਲ੍ਹ ਪਟਿਆਲਾ ’ਚੋਂ ਦੋ ਮੋਬਾਈਲ ਬਰਾਮਦ

ਪਟਿਆਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਮੋਬਾਈਲ ਫੋਨ ਮਿਲਣੇ ਜਾਰੀ ਹਨ। ਜੇਲ੍ਹ ਅੰਦਰੋਂ ਸੁਰੱਖਿਆ ਕਰਮਚਾਰੀਆਂ ਨੇ ਅੱਜ ਦੋ ਹੋਰ ਫੋਨ ਬਰਾਮਦ ਕੀਤੇ ਹਨ। ਇਹ ਬਰਾਮਦਗੀ ਜੇਲ੍ਹ ਵਿਚਲੇ ਸਕਿਓਰਿਟੀ ਜ਼ੋਨ ਨੰਬਰ 2 ਦੀ ਮੁਰੰਮਤ ਅਤੇ ਸਾਫ਼ ਸਫ਼ਾਈ ਦੌਰਾਨ ਹੋਈ। ਜੇਲ੍ਹ ਦੀ ਪਾਣੀ ਵਾਲੀ ਹੌਦੀ ਨਾਲ ਜਦੋਂ ਇੱਟ ਪੁੱਟੀ ਗਈ ਤਾਂ ਇਸ ਦੇ ਹੇਠ ਟੋਆ ਪੁੱੱਟ ਕੇ ਪੌਲੀਥੀਨ ਦੇ ਲਿਫ਼ਾਫ਼ੇ ਵਿਚ ਛੁਪਾਏ ਹੋਏ ਦੋ ਮੋਬਾਈਲ ਮਿਲੇ। ਇਨ੍ਹਾਂ ਦੇ ਨਾਲ਼ ਹੀ ਚਾਰਜਰ ਵੀ ਬਰਾਮਦ ਹੋਇਆ।

ਪਾਰਟੀ 59 ਸੀਟਾਂ ’ਤੇ ਚੋਣ ਲੜਨ ਦੀ ਹੱਕਦਾਰ: ਮਿੱਤਲ

ਸ੍ਰੀ ਆਨੰਦਪੁਰ ਸਾਹਿਬ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਤੇ ਸੂਬੇ ਭਰ ਦੇ ਭਾਜਪਾ ਵਰਕਰਾਂ ਦੀ ਇੱਛਾ ਅਨੁਸਾਰ ਹੁਣ ਪੰਜਾਬ ਅੰਦਰ ਭਾਜਪਾ 23 ਸੀਟਾਂ ’ਤੇ ਨਹੀਂ ਬਲਕਿ ਵੱਡੀ ਪਾਰਟੀ ਹੋਣ ਕਰਕੇ 59 ਸੀਟਾਂ ’ਤੇ ਚੋਣ ਲੜਨ ਦੀ ਹੱਕਦਾਰ ਹੈ। ਸੂਬਾ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਇਹ ਗੱਲ ਕਹੀ। ਸ੍ਰੀ ਮਿੱਤਲ ਨੇ ਕਿਹਾ ਕਿ ਬੇਸ਼ੱਕ ਗਠਜੋੜ ਤਹਿਤ ਸੀਟਾਂ ਦੀ ਵੰਡ ਨੂੰ ਲੈ ਕੇ ਅੰਤਿਮ ਫੈ਼ਸਲਾ ਪਾਰਟੀ ਹਾਈਕਮਾਂਡ ਨੇ ਲੈਣਾ ਹੁੰਦਾ ਹੈ,

ਰੇਲ ਗੱਡੀ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 6 ਕਾਬੂ

ਨੰਗਲ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਰੇਲਵੇ ਪ੍ਰੋਟੈਕਸ਼ਨ ਫੋਰਸ ਦੀ ਟੀਮ ਨੇ ਰੇਲਵੇ ਵਿਭਾਗ ਦੀਆਂ 65 ਬੈਟਰੀਆਂ ਚੋਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦੇ 6 ਹੋਰ ਮੈਂਬਰ ਗ੍ਰਿਫ਼ਤਾਰ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਲਵੇ ਪ੍ਰੋਟੈਕਸ਼ਨ ਫੋਰਸ ਨੰਗਲ ਚੌਕੀ ਇੰਚਾਰਜ ਇੰਸਪੈਕਟਰ ਇੰਦਰਕਾਂਤ ਸ਼ਰਮਾ ਨੇ ਦੱਸਿਆ ਕਿ ਬੀਤੀ 28 ਨਵੰਬਰ ਨੂੰ ਰੇਲਵੇ ਵਿਭਾਗ ਦੀਆਂ 65 ਬੈਟਰੀਆਂ ਚੋਰੀ ਹੋਈਆਂ ਸਨ, ਜਿਨ੍ਹਾਂ ਦੀ ਕੀਮਤ ਲਗਪਗ 3 ਲੱਖ ਰੁਪਏ ਦੱਸੀ ਗਈ ਸੀ।

ਨਹਿਰ ’ਚੋਂ ਗੰਦੇ ਪਾਣੀ ਦੀ ਨਿਕਾਸੀ ਦੌਰਾਨ ਖਰੜ-ਬੱਸੀ ਪਠਾਣਾਂ ਸੜਕ ਹੜ੍ਹੀ

ਖਰੜ ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਖਰੜ ਨਗਰ ਕੌਂਸਲ ਅਧੀਨ ਆਉਂਦੇ ਖੇਤਰ ਦੇ ਇਕੱਠਾ ਹੋਏ ਸੀਵਰੇਜ ਦੇ ਜਿਸ ਪਾਣੀ ਨੂੰ ਕੁਝ ਦਿਨ ਪਹਿਲਾਂ ਪ੍ਰਸ਼ਾਸਨ ਵੱਲੋਂ ਐੱਸਵਾਈਐੱਲ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ, ਦੀ ਪਾਈਪਾਂ ਰਾਹੀਂ ਨਿਕਾਸੀ ਕਰਵਾਉਣ ਦੀ ਕੋਸ਼ਿਸ਼ ਨੇ ਅੱਜ ਇੱਕ ਵੱਡਾ ਨੁਕਸਾਨ ਕਰ ਦਿੱਤਾ। ਇਸ ਪਾਣੀ ਦੀ ਪਾਈਪਾਂ ਰਾਹੀਂ ਨਿਕਾਸੀ ਕਰਵਾਉਣ ਦੀ ਕੋਸ਼ਿਸ਼ ਦੌਰਾਨ ਪਾਣੀ ਦਾ ਪ੍ਰੈੱਸ਼ਰ ਕਾਫੀ ਵੱਧ ਹੋਣ ਕਾਰਨ ਖਰੜ-ਬੱਸੀ ਪਠਾਣਾਂ ਸੜਕ ਵਿੱਚ ਕਰੀਬ 150 ਫੁੱਟ ਚੌੜਾ ਪਾੜ ਪੈ ਗਿਆ। ਇਸ ਸੜਕ ਦਾ ਵੱਡਾ ਹਿੱਸਾ ਹੜ੍ਹ ਜਾਣ ਕਾਰਨ ਖਰੜ ਅਤੇ ਬੱਸੀ ਪਠਾਣਾਂ ਦੇ ਦਰਜਨਾਂ ਪਿੰਡਾਂ ਦਾ ਸੰਪਰਕ ਆਪਸ ਵਿੱਚ ਪੂਰੀ ਤਰ੍ਹਾਂ ਟੁੱਟ ਗਿਆ।

ਅਕਾਲੀ ਦਲ ਨੂੰ ਅੰਦਰੋਂ ਤੇ ਬਾਹਰੋਂ ਮਿਲਣ ਲੱਗੀਆਂ ਚੁਣੌਤੀਆਂ

ਜਲੰਧਰ,,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਪਹਿਲਾਂ ਪਾਰਟੀ ਅੰਦਰੋਂ ਹੀ ਵੱਡੀਆਂ ਚੁਣੌਤੀਆਂ ਮਿਲ ਰਹੀਆਂ ਹਨ, ਉਥੇ ਹੁਣ ਬਾਹਰੋਂ ਵੀ ਵੱਡੀ ਚੁਣੌਤੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੁਣੌਤੀਆਂ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਭਾਜਪਾ ਨੇ ਦਿੱਤੀਆਂ ਹਨ। ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਦੀ ਤਾਜਪੋਸ਼ੀ ਦੇ ਬਹਾਨੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਹੈ ਉਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਭਾਜਪਾ ਆਗੂਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੋਂ ਸੀਟਾਂ ਦਾ ਵੱਡਾ ਹਿੱਸਾ ਮੰਗਣ ਦੀ ਵਕਾਲਤ ਕੀਤੀ ਹੈ। ਸਾਬਕਾ ਸੂਬਾਈ ਪ੍ਰਧਾਨ ਮਦਨ ਮੋਹਣ ਮਿੱਤਲ ਨੇ ਤਾਂ ਇਸ ਤੋਂ ਵੀ ਹੋਰ ਅੱਗੇ ਜਾਂਦਿਆਂ ਕਿਹਾ ਕਿ ਭਾਜਪਾ ਨੂੰ 59 ਸੀਟਾਂ ’ਤੇ ਚੋਣ ਲੜਨੀ ਚਾਹੀਦੀ ਹੈ।

ਨੂਰਪੁਰ ਬੇਦੀ ਪੰਚਾਇਤ ਤੇ ਸ਼ਹਿਰ ਵਾਸੀਆਂ ਵੱਲੋਂ ਬਰਿੰਦਰ ਢਿੱਲੋਂ ਦਾ ਘਿਰਾਓ

ਨੂਰਪੁਰ ਬੇਦੀ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲਾ ਪ੍ਰਸ਼ਾਸਨ ਦੇ ਆਦੇਸ਼ਾਂ ’ਤੇ ਭਾਰੀ ਪੁਲੀਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਬਣ ਰਹੇ ਡਿਵਾਈਡਰ ਨੂੰ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਖੁੱਦ ਮੌਕੇ ’ਤੇ ਖੜ੍ਹੇ ਹੋ ਕੇ ਢੁਹਾਏ ਜਾਣ ਦਾ ਸ਼ਹਿਰਵਾਸੀਆਂ ਤੇ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਬਰਿੰਦਰ ਢਿੱਲੋਂ ਦਾ ਘਿਰਾਓ ਕਰ ਲਿਆ। ਮੁੱਖ ਮਾਰਗ ਨਾਲ ਲੱਗਦੇ ਕੁਝ ਦੁਕਾਨਦਾਰਾਂ ਵੱਲੋਂ ਕੰਮ ਪ੍ਰਭਾਵਿਤ ਹੋਣ ਦਾ ਹਵਾਲਾ ਦੇ ਕੇ ਇਸ ਕਾਰਜ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਦਕਿ ਗ੍ਰਾਮ ਪੰਚਾਇਤ ਤੇ ਸ਼ਹਿਰਵਾਸੀ ਦੁਰਘਟਨਾਵਾਂ ਨੂੰ ਰੋਕਣ ਲਈ ਡਿਵਾਈਡਰ ਬਣਾਏ ਜਾਣ ਦੇ ਹੱਕ ’ਚ ਹਨ। ਦੋ ਦਿਨ ਪਹਿਲਾਂ ਐੱਸ.ਡੀ.ਐੱਮ. ਆਨੰਦਪੁਰ ਸਾਹਿਬ ਕਨੂੰ ਗਰਗ ਨੇ ਨੂਰਪੁਰ ਬੇਦੀ ਪਹੁੰਚ ਕੇ ਦੋਵੇਂ ਧਿਰਾਂ ਦੇ ਸੁਝਾਅ ਲਏ ਤੇ ਕੰਮ ਦਾ ਮੁਆਇਨਾ ਕੀਤਾ ਸੀ, ਜਿਸ ਮਗਰੋਂ ਅੱਜ ਕਾਰਜ ਮੁੜ ਆਰੰਭ ਹੋ ਗਿਆ ਸੀ। ਕੰਮ ਸ਼ੁਰੂ ਹੋਣ ਤੋਂ ਕੁਝ ਚਿਰ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਡਿਵਾਈਡਰ ਨੂੰ ਢੁਹਾ ਦਿੱਤਾ ਗਿਆ, ਜਿਸ ਦਾ ਪਤਾ ਲੱਗਣ ’ਤੇ ਸ਼ਹਿਰਵਾਸੀਆਂ ਨੇ

ਪੀਐਸਟੀਈਟੀ ਦੀ ਪ੍ਰੀਖਿਆ ਅੱਜ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਜਲੰਧਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਕਮਿਸ਼ਨਰੇਟ ਜਲੰਧਰ ਵੱਲੋਂ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਲਏ ਜਾਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀਐਸਟੀਈਟੀ) ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ 12 ਪ੍ਰੀਖਿਆ ਕੇਂਦਰਾਂ ਵਿੱਚ ਇਸ ਟੈਸਟ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪੁਲੀਸ ਕਰਮੀਆਂ ਨੂੰ ਲਗਾਇਆ ਗਿਆ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ

ਖਰੜ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :‘ਆਪ’ ਹਲਕਾ ਖਰੜ ਦੇ ਵਾਲੰਟੀਅਰਾਂ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਸ਼ਹਿਰੀ ਦੇ ਅਬਜ਼ਰਵਰ ਹਰਜੀਤ ਸਿੰਘ ਬੰਟੀ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਖਰੜ ਵਿਚ ਹੋਈ। ਇਸ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਹੋਈ।

ਈਸਾਈ ਪ੍ਰਚਾਰਕਾਂ ’ਤੇ ਗੁਰਬਾਣੀ ਦਾ ਗ਼ਲਤ ਪ੍ਰਚਾਰ ਕਰਨ ਦੇ ਦੋਸ਼

ਅੰਮ੍ਰਿਤਸਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖ ਜਥੇਬੰਦੀ ਜਥਾ ਸਿਰਲੱਥ ਖਾਲਸਾ ਨੇ ਸ੍ਰੀ ਅਕਾਲ ਤਖ਼ਤ ਵਿਖੇ ਪੱਤਰ ਦੇ ਕੇ ਦੋਸ਼ ਲਾਇਆ ਹੈ ਕਿ ਈਸਾਈ ਪ੍ਰਚਾਰਕਾਂ ਵਲੋਂ ਗੁਰਬਾਣੀ ਦੇ ਗਲਤ ਅਰਥ ਕਰ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਹ ਪੱਤਰ ਜਥੇਬੰਦੀ ਦੇ ਆਗੂ ਦਿਲਬਾਗ ਸਿੰਘ, ਜਗਜੀਤ ਸਿੰਘ, ਜਗਰੂਪ ਸਿੰਘ, ਗੁਰਸ਼ਰਨਜੀਤ ਸਿੰਘ, ਪਰਮਜੀਤ ਸਿੰਘ, ਸਤਵਿੰਦਰ ਸਿੰਘ ਤੇ ਹੋਰਨਾਂ ਨੇ ਅੱਜ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ।

ਸੜਕ ਉਸਾਰੀ ਨੂੰ ਧਰਮਾਂ ਨਾਲ ਨਾ ਜੋੜਨ ਸੇਖੜੀ: ਬਾਜਵਾ

ਬਟਾਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਥੇ ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਤੇ ਬੇਰਿੰਗ ਯੂਨੀਅਨ ਕ੍ਰਿਸਚਨ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਾਜਾਇਜ਼ ਕਬਜ਼ੇ ਕਰਨ ਦੇ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਜੀਟੀ ਰੋਡ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਉਨ੍ਹਾਂ ਸ੍ਰੀ ਸੇਖੜੀ ਨੂੰ ਕਿਹਾ ਕਿ ਉਹ ਸੜਕਾਂ ਚੌੜੀਆਂ ਕਰਨ ਦੇ ਨਾਂ ’ਤੇ ਇਸ ਕਾਰਜ ਨੂੰ ਕਿਸੇ ਖ਼ਾਸ ਧਰਮ ਨਾਲ ਨਾ ਜੋੜਨ। ਸ੍ਰੀ ਬਾਜਵਾ ਨੇ ਕਿਹਾ ਕਿ ਕੁਝ ਆਗੂਆਂ ਵੱਲੋਂ ਵਾਰ-ਵਾਰ ਤਾਲਿਬਾਨੀ ਸੋਚ ਦਾ ਬੇਮਤਲਬਾ ਰੌਲਾ ਪਾਇਆ ਜਾਂਦਾ ਹੈ।

ਢੀਂਡਸਾ ਮੈਨੂੰ ਪ੍ਰਧਾਨ ਬਣਾਉਣ ’ਤੇ ਰਾਜ਼ੀ ਨਹੀਂ ਸਨ: ਲੌਂਗੋਵਾਲ

ਲੌਂਗੋਵਾਲ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਲੌਂਗੋਵਾਲ ਦੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਭਰੋਸਾ ਪ੍ਰਗਟ ਕਰਦਿਆਂ ਸਮਰਥਨ ਕੀਤਾ। ਉਨ੍ਹਾਂ 2 ਫਰਵਰੀ ਦੀ ਸੰਗਰੂਰ ਵਿਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਵੀ ਐਲਾਨ ਕੀਤਾ। ਗੁਰਦੁਆਰਾ ਬਾਬਾ ਆਲਾ ਸਿੰਘ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਪਰਿਵਾਰ ਦਾ ਸਿਧਾਂਤ ਕਾਂਗਰਸ ਪਾਰਟੀ ਵਿਚੋਂ ਆਏ ਵਰਕਰਾਂ ਨੂੰ ਰੁਤਬੇ ਦੇਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਢੀਂਡਸਾ ਪਰਿਵਾਰ ਨੂੰ ਬਹੁਤ ਮਾਣ ਮਿਲਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਰਾਜ਼ੀ

ਪੰਚਾਇਤੀ ਜ਼ਮੀਨਾਂ ਵੇਚਣ ਨਹੀਂ ਦਿਆਂਗੇ: ਬੈਂਸ

ਨਿਹਾਲ ਸਿੰਘ ਵਾਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਅੱਗੇ ਵੇਚਣ ਵਾਲੇ ਕਾਨੂੰਨ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਨੇ ਪਿੰਡ ਮਾਣੂੰਕੇ ਤੋਂ ਪੰਚਾਇਤੀ ਜ਼ਮੀਨਾਂ ਬਚਾਉਣ ਲਈ ਜਨ ਅੰਦੋਲਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਵਰਕਰਾਂ ਤੇ ਆਗੂਆਂ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਭੜਾਸ ਕੱਢੀ।

ਅਕਾਲ ਤਖ਼ਤ ਨੂੰ 1920 ਵਾਲਾ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਕਰਨ ਦੀ ਅਪੀਲ

ਅੰਮ੍ਰਿਤਸਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਸਿੱਖਾਂ ਵਿਚ ਏਕਤਾ ਤੇ ਇਕਸੁਰਤਾ ਲਿਆਉਣ, ਪੰਥਕ ਤੇ ਰਾਜਸੀ ਧਿਰਾਂ ਵਿਚ ਪੈਦਾ ਹੋਏ ਖਲਾਅ ਨੂੰ ਭਰਨ ਅਤੇ ਪੰਥ ਤੇ ਗ੍ਰੰਥ ਦੀ ਮਹਾਨਤਾ ਨੂੰ ਬਣਾਈ ਰੱਖਣ ਲਈ ਇਨ੍ਹਾਂ ਮਾਮਲਿਆਂ ਵਿਚ ਕੌਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਹੈ। ਇਹ ਮੰਗ ਪੱਤਰ ਜਥੇਬੰਦੀ ਦੇ ਸਰਪ੍ਰਸਤ ਪਰਮਜੀਤ ਸਿੰਘ ਖ਼ਾਲਸਾ, ਮੇਜਰ ਸਿੰਘ, ਪ੍ਰਧਾਨ ਦਲੇਰ ਸਿੰਘ, ਗਗਨਦੀਪ ਸਿੰਘ, ਸ਼ਿਸ਼ਪਾਲ ਸਿੰਘ ਮੀਰਾਂਕੋਟ, ਅਮਨਦੀਪ ਸਿੰਘ, ਅਮਰਦੀਪ ਸਿੰਘ, ਅਮਰੀਕ ਸਿੰਘ, ਪ੍ਰਿਤਪਾਲ ਸਿੰਘ, ਮਨਦੀਪ ਸਿੰਘ, ਰਾਜਵਿੰਦਰ ਸਿੰਘ ਤੇ ਹੋਰਨਾਂ ਵਲੋਂ ਦਿੱੱਤਾ ਗਿਆ।

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਵਿਰਾਸਤੀ ਦਿੱਖ ਖਤਮ ਕਰਨ ਦਾ ਵਿਰੋਧ

ਅੰਮ੍ਰਿਤਸਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸ਼ਹਿਰੀ ਇਕਾਈ ਦੀ ਮੀਟਿੰਗ ਵਿਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਤਹਿਤ ਇਸ ਦੀ ਵਿਰਾਸਤੀ ਦਿੱਖ ਖਤਮ ਕਰਨ ਅਤੇ ਵਿਰਾਸਤੀ ਮਾਰਗ ਵਿਚ ਬੁੱਤ ਤੋੜਨ ਦਾ ਵਿਰੋਧ ਕੀਤਾ ਗਿਆ।

ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿਚ ‘ਤਿਰੰਗਾ ਯਾਤਰਾ’ ਕੱਢੀ

ਅੰਮ੍ਰਿਤਸਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜਨ ਜਾਗਰਣ ਮੰਚ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ‘ਤਿਰੰਗਾ ਯਾਤਰਾ’ ਕੱਢੀ ਗਈ ਜੋ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਪਿੰਕ ਪਲਾਜ਼ਾ ਵਿਚ ਸਮਾਪਤ ਹੋਈ। ਤਿਰੰਗਾ ਯਾਤਰਾ ਦੀ ਅਗਵਾਈ ਭਾਜਪਾ ਦੀ ਸਾਬਕਾ ਮੰਤਰੀ ਅਤੇ ਮੰਚ ਦੀ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕੀਤੀ ਜਿਸ ਵਿਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਸੁਰਿੰਦਰ ਜੈਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸਮਾਜਿਕ, ਧਾਰਮਿਕ, ਵਪਾਰਕ ਜਥੇਬੰਦੀਆਂ ਦੇ ਆਗੂ ਅਤੇ ਵਿਦਿਅਕ ਅਦਾਰਿਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਤਿਰੰਗਾ ਯਾਤਰਾ ਰਾਹੀਂ ਵਿਰੋਧ ਕਰਨ ਵਾਲਿਆਂ ਨੂੰ ਇਸ ਕਾਨੂੰਨ ਚੰਗੀ ਤਰ੍ਹਾਂ ਜਾਨਣ ਦਾ ਸੁਝਾਅ ਦਿੱਤਾ ਗਿਆ। ਯਾਤਰਾ ਵਿਚ ਵਿਦਿਆਰਥੀਆਂ ਨੇ 50 ਮੀਟਰ ਲੰਮਾ ਰਾਸ਼ਟਰੀ ਝੰਡਾ ਚੁੱਕਿਆ ਹੋਇਆ ਸੀ। ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿਚ ਨਾਅਰੇ ਵੀ ਲਾਏ। ਯਾਤਰਾ ਵਿਚ ਸਾਧੂ ਸੰਤ ਵੀ ਸ਼ਾਮਲ ਹੋਏ।

ਦੇਸ਼ ਭਗਤ ਯਾਦਗਾਰ ਹਾਲ ’ਚ ਭਾਜਪਾ ਦੇ ਸਮਾਗਮ ’ਤੋਂ ਵਿਵਾਦ

ਜਲੰਧਰ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦੇਸ਼ ਭਗਤ ਯਾਦਗਾਰ ਹਾਲ ’ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੇ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਪਸ਼ਟ ਕੀਤਾ ਹੈ ਕਿ ਕਮੇਟੀ ਹਮੇਸ਼ਾ ਫਾਸ਼ੀਵਾਦੀ ਤਾਕਤਾਂ ਦੇ ਹਮਲਿਆਂ ਦਾ ਲਗਾਤਾਰ ਵਿਰੋਧ ਕਰਦੀ ਆਈ ਹੈ ਅਤੇ ਇਨ੍ਹਾਂ ਵਿਰੁੱਧ ਲੜ ਰਹੀਆਂ ਜਮਹੂਰੀ ਸ਼ਕਤੀਆਂ ਨਾਲ ਡੱਟ ਕੇ ਖੜ੍ਹੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089935888
Copyright © 2020, Panjabi Times. All rights reserved. Website Designed by Mozart Infotech