ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਕੇਂਦਰ ਕੋਲ 2017 ਤੋਂ ਬਾਅਦ ਦੀਆਂ ਕਿਸਾਨ ਖ਼ੁਦਕੁਸ਼ੀਆਂ ਦਾ ਨਹੀਂ ਰਿਕਾਰਡ

December 16, 2019 01:41 PM

ਨਵੀਂ ਦਿੱਲੀ,15 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਖੇਤੀ ਖੇਤਰ ਨਾਲ ਜੁੜੇ ਕੁੱਲ 11,379 ਵਿਅਕਤੀਆਂ ਨੇ 2016 ਦੌਰਾਨ ਖ਼ੁਦਕੁਸ਼ੀ ਕੀਤੀ ਸੀ ਪਰ ਉਸ ਤੋਂ ਬਾਅਦ ਕਿਸਾਨਾਂ ਵੱਲੋਂ ਆਤਮਹੱਤਿਆ ਕਰਨ ਸਬੰਧੀ ਸਰਕਾਰ ਨੇ ਕੋਈ ਰਿਪੋਰਟ ਪ੍ਰਕਾਸ਼ਿਤ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦੇ ਇਕ ਮੰਤਰੀ ਨੇ ਖ਼ੁਦ ਸੰਸਦ ਵਿਚ ਇਹ ਜਵਾਬ ਦਿੱਤਾ ਹੈ। ਸੰਸਦ ਦੇ ਹਾਲ ਹੀ ਵਿਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਖੇਤਰ ਵਿਚ ਸ਼ਾਮਲ ਕੁੱਲ 11,379 ਵਿਅਕਤੀਆਂ (ਜਿਨ੍ਹਾਂ ਵਿਚ 6,270 ਕਿਸਾਨ ਤੇ ਖੇਤ ਮਜ਼ਦੂਰ ਅਤੇ 5109 ਖੇਤੀ ਕਾਮੇ ਸ਼ਾਮਲ ਹਨ) ਨੇ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਅਧੀਨ ਆਉਣ ਵਾਲਾ ਕੌਮੀ ਅਪਰਾਧ ਰਿਕਾਰਡ ਬਿਊਰੋ ਭਾਰਤ ਵਿਚ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਤੇ ਖ਼ੁਦਕੁਸ਼ੀਆਂ ਸਬੰਧੀ ਆਪਣੇ ਪ੍ਰਕਾਸ਼ਨ ਵਿਚ ਅਜਿਹੀਆਂ ਖ਼ੁਦਕੁਸ਼ੀਆਂ ਦੇ ਅੰਕੜੇ ਜੋੜਦਾ ਹੈ ਤੇ ਪ੍ਰਸਾਰ ਕਰਦਾ ਹੈ। ਮੰਤਰੀ ਨੇ ਦੱਸਿਆ ਕਿ ਖ਼ੁਦਕੁਸ਼ੀਆਂ ਸਬੰਧੀ ਸਾਲ 2016 ਤੱਕ ਦੀ ਸੂਚਨਾ ਬਿਊਰੋ ਦੀ ਵੈੱਬਸਾਈਟ ’ਤੇ ਉਪਲਬਧ ਹੈ ਪਰ ਸਾਲ 2017 ਤੋਂ ਬਾਅਦ ਇਹ ਰਿਪੋਰਟ ਪ੍ਰਕਾਸ਼ਿਤ ਨਹੀਂ ਹੋਈ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਾਰਜਪ੍ਰਣਾਲੀ ਦੀ ਸਿਫ਼ਾਰਿਸ਼ ਕਰਨ ਦੇ ਮੰਤਵ ਨਾਲ 2016 ਤੱਕ ਵੱਖ-ਵੱਖ ਮੰਤਰਾਲਿਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ ਤੇ ਸਰਕਾਰ ਨੇ ਅਗਲੇ ਅਮਲ ਦੀ ਨਿਗਰਾਨੀ ਲਈ ਉੱਚ ਪੱਧਰੀ ਅਥਾਰਿਟੀ ਦਾ ਗਠਨ ਕੀਤਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਇਸਰੋ ਵੱਲੋਂ ਸੰਚਾਰ ਉਪਗ੍ਰਹਿ ਜੀਸੈਟ-30 ਲਾਂਚ

ਬੰਗਲੁਰੂ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਨੇ ਲੰਘੀ ਦੇਰ ਰਾਤ ਫਰੈਂਚ ਗੁਆਨਾ ਤੋਂ ਆਪਣਾ ਉੱਚ ਸਮਰੱਥਾ ਵਾਲਾ ਸੰਚਾਰ ਉੱਪਗ੍ਰਹਿ ਜੀਸੈਟ 30 ਸਫ਼ਲਤਾ ਨਾਲ ਲਾਂਚ ਕੀਤਾ। ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਅੱਜ ਇਹ ਜਾਣਕਾਰੀ ਦਿੱਤੀ।

ਚਾਰੋਂ ਦੋਸ਼ੀਆਂ ਲਈ ਮੌਤ ਦੇ ਨਵੇਂ ਵਾਰੰਟ ਜਾਰੀ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੀ ਅਦਾਲਤ ਨੇ ਅੱਜ ਨਿਰਭਯਾ ਸਮੂਹਿਕ ਜਬਰ-ਜਨਾਹ ਤੇ ਕਤਲ ਕੇਸ ’ਚ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ ਛੇ ਵਜੇ ਫਾਂਸੀ ਦੇਣ ਸਬੰਧੀ ਨਵੇਂ ਮੌਤ ਦੇ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਨੇ ਇਸ ਕੇਸ ਦੇ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਅੱਜ ਮੌਤ ਦੀ ਸਜ਼ਾਯਾਫ਼ਤਾ ਮੁਕੇਸ਼ ਦੀ ਉਸ ਅਪੀਲ ’ਤੇ ਸੁਣਵਾਈ ਕਰ ਰਹੇ ਸੀ ਜਿਸ ’ਚ ਉਸ ਨੇ ਫਾਂਸੀ ਦੇਣ ਲਈ ਤੈਅ 22 ਜਨਵਰੀ ਦੀ ਤਰੀਕ ਅੱਗੇ ਪਾਉਣ ਦੀ ਅਪੀਲ ਕੀਤੀ ਸੀ।

ਦਿੱਲੀ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਵਿਧਾਨ ਸਭਾ ਲਈ 8 ਫਰਵਰੀ ਨੂੰ ਹੋਣ ਵਾਲੀ ਚੋਣ ਲਈ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ’ਚ 57 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ‘ਆਪ’ ਤੋਂ ਬਾਗ਼ੀ ਹੋਏ ਕਪਿਲ ਮਿਸ਼ਰਾ ਨੂੰ ਵੀ ਟਿਕਟ ਦਿੱਤੀ ਗਈ ਹੈ ਤੇ ਦੋ ਸਿੱੱਖ ਉਮੀਦਵਾਰ ਆਰਪੀ ਸਿੰਘ (ਰਾਜਿੰਦਰ ਨਗਰ ਹਲਕਾ) ਤੇ ਇਮਰਤ ਸਿੰਘ (ਜੰਗਪੁਰਾ) ਵੀ ਮੈਦਾਨ ਵਿੱਚ ਉਤਾਰੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਹਲਕਿਆਂ ਦੀ ਵੰਡ ਦੇ ਚੱਲ ਰਹੇ ਰੇੜਕੇ ਕਾਰਨ ਉਨ੍ਹਾਂ ਸੰਭਾਵੀ ਹਲਕਿਆਂ ਨੂੰ ਅਜੇ ਖਾਲੀ ਛੱਡਿਆ ਗਿਆ ਹੈ। ਦਿੱਲੀ ਭਾਜਪਾ ਦੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਹਾਜ਼ਰੀ ’ਚ ਉਮੀਦਵਾਰਾਂ ਦਾ ਐਲਾਨ ਕੀਤਾ। ਮੌਜੂਦਾ ਵਿਧਾਇਕਾਂ ਵਜਿੰਦਰ ਗੁਪਤਾ (ਰੋਹਿਣੀ ਹਲਕਾ), ਓਪੀ ਸ਼ਰਮਾ (ਵਿਸ਼ਵਾਸ ਨਗਰ) ਤੇ ਜਗਦੀਸ਼ ਪ੍ਰਧਾਨ (ਮੁਸਤਫ਼ਾਬਾਦ) ਸਮੇਤ ਸਾਬਕਾ ਮੇਅਰ ਰਵਿੰਦਰ ਗੁਪਤਾ (ਮਟੀਆ ਮਹਿਲ) ਤੇ ਯੋਗਿੰਦਰ ਚੰਡੋਲੀਆ (ਕਰੋਲ ਬਾਗ਼) ਨੂੰ ਟਿਕਟ ਦੇਣ ਦੇ ਨਾਲ-ਨਾਲ ਕਪਿਲ ਮਿਸ਼ਰਾ ਨੂੰ ਮਾਡਲ ਟਾਊਨ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਨੁਸੂਚਿਤ ਜਾਤੀ ਦੇ 11 ਤੇ ਚਾਰ ਔਰਤਾਂ ਨੂੰ ਵੀ ਇਸ ਸੂਚੀ ਵਿੱਚ ਥਾਂ ਦਿੱਤੀ ਗਈ ਹੈ।

ਆਰਐੱਸਐੱਸ ਹੁਣ ਆਬਾਦੀ ’ਤੇ ਕਾਬੂ ਪਾਉਣ ਉੱਪਰ ਦੇਵੇਗਾ ਜ਼ੋਰ

ਮੁਰਾਦਾਬਾਦ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਰਾਸ਼ਟਰੀ ਸਵੈ-ਸੇਵਕ ਸੰਘ (ਆਰਐੱਸਐੱਸ) ਦੇ ਏਜੰਡੇ ’ਤੇ ਹੁਣ ਮਥੁਰਾ ਜਾਂ ਕਾਸ਼ੀ ਨਹੀਂ ਹਨ। ਆਰਐੱਸਐੱਸ ਵੱਲੋਂ ਹੁਣ ਆਬਾਦੀ ’ਤੇ ਕੰਟਰੋਲ ਲਈ ਜ਼ੋਰ ਦਿੱਤਾ ਜਾਵੇਗਾ। ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੇ ਇਥੇ ਆਪਣੇ ਦੌਰੇ ਦੌਰਾਨ ਕਿਹਾ ਕਿ ਸਰਕਾਰ ਨੂੰ ਪਰਿਵਾਰ ’ਚ ਦੋ ਬੱਚਿਆਂ ਦਾ ਕਾਨੂੰਨ ਲਿਆਉਣਾ ਚਾਹੀਦਾ ਹੈ ਤਾਂ ਜੋ ਮੁਲਕ ਦਾ ਸਹੀ ਢੰਗ ਨਾਲ ਵਿਕਾਸ ਯਕੀਨੀ ਬਣਾਇਆ ਜਾ ਸਕੇ। 

ਮੁੰਬਈ ਬੰਬ ਧਮਾਕਿਆਂ ਦਾ ‘ਲਾਪਤਾ’ ਦੋਸ਼ੀ ਕਾਨਪੁਰ ਤੋਂ ਗ੍ਰਿਫ਼ਤਾਰ

ਮੁੰਬਈ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਥੇ 1993 ’ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਜਲੀਸ ਅਨਸਾਰੀ, ਜੋ ਪੈਰੋਲ ਦੌਰਾਨ ‘ਲਾਪਤਾ’ ਹੋ ਗਿਆ ਸੀ, ਨੂੰ ਪੁਲੀਸ ਨੇ ਕਾਨਪੁਰ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਦਾ ਵਸਨੀਕ ਅਨਸਾਰੀ (68) ਰਾਜਸਥਾਨ ਜੇਲ੍ਹ 

ਦਲਾਈ ਲਾਮਾ ਨੇ ਨਿਤੀਸ਼ ਕੁਮਾਰ ਦੇ ਘਰ ਫੇਰੀ ਪਾਈ

ਪਟਨਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਤਿੱਬਤ ਦੇ ਅਧਿਆਤਮਕ ਆਗੂ ਦਲਾਈ ਲਾਮਾ ਅੱਜ ਇਥੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮਿਲੇ। ਦਲਾਈ ਲਾਮਾ ਨੇ ਇਸ ਮੌਕੇ ਅਮਨ ਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਜਲਾਵਤਨ ਬੋਧੀ ਦਰਵੇਸ਼ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦਿੱਤਾ। ਦਲਾਈ ਲਾਮਾ ਨੇ ਮਗਰੋਂ ਹੋਰਨਾਂ ਬੋਧੀਆਂ ਨਾਲ ਮੁੱਖ ਮੰਤਰੀ ਦੀ 

ਸੀਏਏ: ਕੇਰਲਾ ਸਰਕਾਰ ਤੋਂ ਰਿਪੋਰਟ ਮੰਗਾਂਗਾ: ਰਾਜਪਾਲ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕਰਨ ਵਾਲੀ ਐੱਲਡੀਐੱਫ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਅੱਜ ਕਿਹਾ ਕਿ ਉਹ ਇਸ ਪੇਸ਼ਕਦਮੀ ਬਾਰੇ ਉਨ੍ਹਾਂ ਨੂੰ ਹਨੇਰੇ ’ਚ ਰੱਖਣ ਲਈ ਸਰਕਾਰ ਤੋਂ ਰਿਪੋਰਟ ਮੰਗਣਗੇ। ਰਾਜਪਾਲ ਇਥੇ ਕੇਰਲ ਹਾਊਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਰਾਜਪਾਲ ਨੇ ਮੁੱਖ ਮੰਤਰੀ 

ਅਜੇ ਸਿਆਸੀ ਪਾਰਟੀ ਬਣਾਉਣ ਦਾ ਕੋਈ ਇਰਾਦਾ ਨਹੀਂ: ਆਜ਼ਾਦ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਅੱਜ ਕਿਹਾ ਕਿ ਉਹ ਕੋਈ ਸਿਆਸੀ ਪਾਰਟੀ ਬਣਾਉਣ ਬਾਰੇ ਫੈਸਲਾ ਅਜੇ ਬਾਅਦ ਵਿੱਚ ਲੈਣਗੇ ਕਿਉਂਕਿ ਹਾਲ ਦੀ ਘੜੀ ਉਨ੍ਹਾਂ ਦਾ ਸਾਰਾ ਧਿਆਨ ‘ਕਾਲੇ ਕਾਨੂੰਨ’ (ਸੀਏਏ) ਖਿਲਾਫ਼ ਲੜਾਈ ਲੜਨ ਵੱਲ ਹੈ। ਵੀਰਵਾਰ ਰਾਤ ਨੂੰ ਤਿਹਾੜ ਜੇਲ੍ਹ ’ਚੋਂ ਰਿਹਾਅ ਹੋਏ ਆਜ਼ਾਦ ਅੱਜ ਇਥੇ ਇੰਡੀਅਨ ਵਿਮੈੱਨ ਪ੍ਰੈਸ ਕੋਰ’ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਆਜ਼ਾਦ ਨੇ ਕਿਹਾ ਕਿ ਭੀਮ ਆਰਮੀ ਸੋਧੇ ਹੋਏ ਨਾਗਰਿਕਤਾ ਕਾਨੂੰਨ ਖਿਲਾਫ਼ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ, ‘ਸਰਕਾਰ ਕਾਲਾ ਕਾਨੂੰਨ ਲੈ ਕੇ ਆਈ ਹੈ। ਕੋਈ ਕਿਤੇ ਨਹੀਂ ਜਾਏਗਾ, ਸਾਰੇ ਇਥੇ ਹੀ ਰਹਿਣਗੇ।’ ਆਜ਼ਾਦ ਨੇ ਕਿਹਾ, ‘ਅਦਾਲਤ ਨੇ ਮੇਰੀ ਆਜ਼ਾਦੀ ਖੋਹ ਲਈ ਹੈ

ਦਵਿੰਦਰ ਸਿੰਘ ਨੂੰ ‘ਖਾਮੋਸ਼’ ਕਰਨ ਲਈ ਜਾਂਚ ਐੱਨਆਈਏ ਨੂੰ ਸੌਂਪੀ: ਰਾਹੁਲ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਨੇ ਜੰਮੂ ਤੇ ਕਸ਼ਮੀਰ ਦੇ ਡੀਐੱਸਪੀ ਦਵਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਕੇਸ ਦੀ ਛੇ ਮਹੀਨਿਆਂ ਅੰਦਰ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ 2019 ਪੁਲਵਾਮਾ ਦਹਿਸ਼ਤੀ ਹਮਲੇ ਤੇ ਦਵਿੰਦਰ ਸਿੰਘ ਦੀ ਇਸ ਵਿਚਲੀ ਭੂਮਿਕਾ ਦੀ ਵੀ ਨਵੇਂ ਸਿਰੇ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਜਦੋਂ ਪੁਲਵਾਮਾ ਹਮਲਾ ਹੋਇਆ, ਦਵਿੰਦਰ ਸਿੰਘ ਉਸ ਮੌਕੇ ਜ਼ਿਲ੍ਹੇ ਵਿਚ ਡੀਐੱਸਪੀ ਵਜੋਂ ਤਾਇਨਾਤ ਸੀ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪਣ ਪਿੱਛੇ ਮੁੱਖ ਮੰਤਵ ਦਵਿੰਦਰ ਸਿੰਘ ਨੂੰ ‘ਖ਼ਾਮੋਸ਼’ ਕਰਨਾ ਹੈ। ਰਾਹੁਲ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵੱਲੋਂ ਧਾਰੀ ਚੁੱਪੀ ’ਤੇ ਵੀ ਸਵਾਲ ਉਠਾਏ। ਚੇਤੇ ਰਹੇ ਕਿ ਡੀਐੱਸਪੀ ਦਵਿੰਦਰ ਸਿੰਘ ਨੂੰ ਲੰਘੇ ਦਿਨੀਂ ਹਿਜ਼ਬੁਲ ਮੁਜਾਹਿਦੀਨ ਦੇ ਦੋ ਦਹਿਸ਼ਤਗਰਦਾਂ ਨਾਲ ਦੱਖਣੀ ਕਸ਼ਮੀਰ ਦੇ ਕੁਲਗਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਰਾਹੁਲ ਤੇ ਲਾਲੂ ਦੇਸ਼ ਵਾਸੀਆਂ ਨੂੰ ਗੁਮਰਾਹ ਨਾ ਕਰਨ: ਸ਼ਾਹ

ਪਟਨਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਤੇ ਲਾਲੂ ਪ੍ਰਸਾਦ ਯਾਦਵ ਨਾਗਰਿਕਤਾ ਸੋਧ ਕਾਨੂੰਨ ’ਤੇ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰਨ ਅਤੇ ਇਸ ਕਾਨੂੰਨ ਤਹਿਤ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾ ਰਹੀ।

ਪੀਐੱਮਸੀ ਬੈਂਕ ਘੁਟਾਲਾ: ਪ੍ਰਮੋਟਰਾਂ ਨੂੰ ਜੇਲ੍ਹ ’ਚੋਂ ਘਰ ਤਬਦੀਲ ਕਰਨ ਦੇ ਫ਼ੈਸਲੇ ’ਤੇ ਰੋਕ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਐੱਚਡੀਆਈਐੱਲ ਦੇ ਪ੍ਰਮੋਟਰਾਂ ਰਾਕੇਸ਼ ਵਧਾਵਨ ਅਤੇ ਸਾਰੰਗ ਵਧਾਵਨ (ਪਿਓ-ਪੁੱਤਰ) ਨੂੰ ਆਰਥਰ ਰੋਡ ਜੇਲ੍ਹ ਤੋਂ ਉਨ੍ਹਾਂ ਦੇ ਘਰ ਤਬਦੀਲ ਕਰਨ ਦੇ ਬੰਬਈ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਅਤੇ ਜਸਟਿਸ ਬੀ ਆਰ ਗਵਈ ਤੇ ਸੂਰਿਆ ਕਾਂਤ ’ਤੇ ਆਧਾਰਿਤ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਦਾ ਨੋਟਿਸ ਲਿਆ ਜਿਸ ’ਚ ਕਿਹਾ ਗਿਆ ਕਿ ਦੋਹਾਂ ਨੂੰ

ਨਿਰਭਯਾ ਕੇਸ: ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੀ ਅਦਾਲਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨਿਰਭਯਾ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਅਮਲ ਸਬੰਧੀ ਸ਼ੁੱਕਰਵਾਰ ਤਕ ਸੰਪੂਰਨ ਰਿਪੋਰਟ ਦਾਖ਼ਲ ਕਰਨ ਲਈ ਆਖਿਆ ਹੈ। ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਇਹ ਹੁਕਮ ਜੇਲ੍ਹ ਪ੍ਰਸ਼ਾਸਨ ਦੀ ਉਸ ਦਲੀਲ ਮਗਰੋਂ ਕੀਤੇ ਹਨ, ਜਿਸ ਵਿੱਚ ਕਿਹਾ ਗਿਆ ਸੀ ਕਿ ਮੁਜਰਮਾਂ ਕੋਲ ਉਪਲੱਬਧ ਵਿਕਲਪਾਂ ਦੇ

ਐੱਸਸੀਓ ਮੀਟਿੰਗ ਲਈ ਇਮਰਾਨ ਨੂੰ ਸੱਦਾ ਦੇਵੇਗਾ ਭਾਰਤ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦੀ ਇਸ ਸਾਲ ਹੋਣ ਵਾਲੀ ਸਾਲਾਨਾ ਮੀਟਿੰਗ ਲਈ ਹੋਰਨਾਂ ਮੁਲਕਾਂ ਦੇ ਮੁਖੀਆਂ ਸਮੇਤ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੂੰ ਵੀ ਸੱਦਾ ਦੇਵੇਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਐੱਸਸੀਓ ਦੇ ਸਾਰੇ ਅੱਠ ਮੈਂਬਰ ਮੁਲਕਾਂ, ਚਾਰ ਨਿਗਰਾਨਾਂ ਤੇ ਸੰਵਾਦ ਭਾਈਵਾਲਾਂ ਨੂੰ ਮੀਟਿੰਗ ਲਈ ਸੱਦਿਆ ਜਾਵੇਗਾ।

ਗ੍ਰਹਿ ਮੰਤਰਾਲੇ ਨੇ ਮਰਦਮਸ਼ੁਮਾਰੀ ਅਤੇ ਐੱਨਪੀਆਰ ’ਤੇ ਚਰਚਾ ਲਈ ਮੀਟਿੰਗ ਸੱਦੀ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰਾਲੇ ਨੇ 2020 ਦੀ ਮਰਦਮਸ਼ੁਮਾਰੀ ਤੇ ਕੌਮੀ ਜਨਸੰਖਿਆ ਰਜਿਸਟਰ (ਐੱਨਪੀਆਰ) ਦੀ ਰੂਪ-ਰੇਖਾ ’ਤੇ ਵਿਚਾਰ ਕਰਨ ਲਈ ਅੱਜ ਇੱਕ ਮੀਟਿੰਗ ਸੱਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ’ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਤੇ ਸਾਰੇ ਸੂਬਿਆਂ ਦੇ ਜਨਗਣਨਾ ਨਿਰਦੇਸ਼ਕ ਤੇ ਮੁੱਖ ਸਕੱਤਰ ਹਾਜ਼ਰ ਰਹਿਣਗੇ।

ਗਿ੍ਫ਼ਤਾਰ ਡੀਐੱਸਪੀ ਖਿਲਾਫ਼ ਜਾਂਚ ਲਈ ਐੱਨਆਈਏ ਨੂੰ ਹਰੀ ਝੰਡੀ

ਨਵੀਂ ਦਿੱਲੀ/ਸ੍ਰੀਨਗਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਦਿਨੀਂ ਹਿਜ਼ਬੁਲ ਮੁਜਾਹੀਦੀਨ ਦੇ ਦੋ ਦਹਿਸ਼ਤਗਰਦਾਂ ਨਾਲ ਗ੍ਰਿਫ਼ਤਾਰ ਕੀਤੇ ਜੰਮੂ ਤੇ ਕਸ਼ਮੀਰ ਦੇ ਮੁਅੱਤਲਸ਼ੁਦਾ ਡੀਐੈੱਸਪੀ ਦਵਿੰਦਰ ਸਿੰਘ ਖ਼ਿਲਾਫ਼ ਜਾਂਚ ਦਾ ਅਮਲ ਸ਼ੁਰੂ ਕਰਨ ਲਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਪੂਰੇ ਮਾਮਲੇ ਤੋਂ ਜਾਣੂ ਇਕ ਅਧਿਕਾਰੀ ਨੇ ਕਿਹਾ ਕਿ ਜਾਂਚ ਐੱਨਆਈਏ ਨੂੰ ਸੌਂਪੇ ਜਾਣ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਹੋ ਜਾਵੇਗਾ। ਅਧਿਕਾਰੀ ਮੁਤਾਬਕ ਜੰਮੂ ਤੇ ਦਿੱਲੀ ਵਿੱਚ ਇਸ ਸਬੰਧੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਇਸ ਦੌਰਾਨ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਡੀਐੱਸਪੀ ਦਵਿੰਦਰ ਸਿੰਘ ਨੂੰ ਬਹਾਦਰੀ ਲਈ ਦਿੱਤਾ ਗਿਆ ਸ਼ੇਰ-ਏ-ਕਸ਼ਮੀਰ ਪੁਲੀਸ ਮੈਡਲ ਅੱਜ ਵਾਪਸ ਲੈ ਲਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਮੁਅੱਤਲ ਪੁਲੀਸ ਅਧਿਕਾਰੀ ਦਾ ਕਦਮ ਵਿਸ਼ਵਾਸਘਾਤ ਦੇ ਬਰਾਬਰ ਹੈ ਅਤੇ ਉਸ ਦੀ ਹਰਕਤ ਨਾਲ ਪੁਲੀਸ ਦਾ ਅਕਸ ਖ਼ਰਾਬ ਹੋਇਆ ਹੈ। ਦਵਿੰਦਰ ਸਿੰਘ ਨੂੰ 2018 ’ਚ ਪੁਲੀਸ ਮੈਡਲ ਦਿੱਤਾ ਗਿਆ ਸੀ।

ਮੌੜ ਬੰੰਬ ਧਮਾਕਾ: ‘ਸਿਟ’ ਨੇ ਡੇਰੇ ਨੂੰ ਜਾਂਚ ਦੇ ਘੇਰੇ ’ਚ ਲਿਆਂਦਾ

ਸਿਰਸਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੌੜ ਬੰਬ ਧਮਾਕਾ ਕਾਂਡ ਵਿਚ ਬਣੀ ਐੱਸਆਈਟੀ ਨੇ ਪਹਿਲੀ ਵਾਰ ਡੇਰਾ ਸਿਰਸਾ ਨੂੰ ਜਾਂਚ ਵਿਚ ਸ਼ਾਮਲ ਕੀਤਾ ਹੈ। ਇਸ ਸਬੰਧੀ ਡੇਰੇ ਦੀ ਚੇਅਰਪਰਸਨ ਵਿਪਾਸਨਾ ਸਮੇਤ ਤਿੰਨ ਡੇਰਾ ਪ੍ਰੇਮੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਐੱਸਆਈਟੀ ਦੀ ਟੀਮ ਸਿਰਸਾ ਸਦਰ ਥਾਣੇ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣ ਮਗਰੋਂ ਡੇਰੇ ਗਈ ਤੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ। ਵਿਪਾਸਨਾ ਨੂੰ ਬੀਤੇ ਦਿਨ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਖ਼ੁਦ ਜਾਂਚ ਵਿਚ ਸ਼ਾਮਲ ਨਹੀਂ ਹੋਏ, ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪ੍ਰਤੀਨਿਧੀ ਨੇ ਪੁਲੀਸ ਕੋਲ ਹਾਜ਼ਰੀ ਲਵਾਈ।

ਮੀਂਹ ’ਚ ਵੀ ਭਖ਼ਿਆ ਰਿਹਾ ਸ਼ਾਹੀਨ ਬਾਗ਼ ਮੋਰਚਾ

ਨਵੀਂ ਦਿੱਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ ਸੋਧ ਕਾਨੂੰਨ ਤੇ ਐੱਨਆਰਸੀ ਖ਼ਿਲਾਫ਼ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ’ਚ ਮਹੀਨੇ ਭਰ ਤੋਂ ਨੋਇਡਾ-ਮਹਿਰੌਲੀ ਸੜਕ ਉੱਪਰ ਚੱਲ ਰਹੇ ਧਰਨਾ ਠੰਢ ਤੇ ਮੀਂਹ ਦੌਰਾਨ ਵੀ ਜਾਰੀ ਰਿਹਾ। ਧਰਨੇ ਵਿੱਚ ਵੱਡੀ ਗਿਣਤੀ ’ਚ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਨੌਜਵਾਨਾਂ ਦੀਆਂ ਤਕਰੀਰਾਂ ਮਾਹੌਲ ਵਿੱਚ ਜੋਸ਼ ਭਰ ਰਹੀਆਂ ਹਨ। ‘ਦੇਸ਼ ਬਚਾਓ ਸੰਵਿਧਾਨ ਬਚਾਓ’, ‘ਲੈ ਕੇ ਰਹਾਂਗੇ ਆਜ਼ਾਦੀ’, ‘ਭਾਰਤ ਸਭ ਦਾ ਹੈ’ ਵਰਗੇ ਨਾਅਰੇ ਰੋਜ਼ਾਨਾ ਗੂੰਜ ਰਹੇ ਹਨ। 500 ਤੋਂ ਵੱਧ ਨੌਜਵਾਨਾਂ ਤੇ ਔਰਤਾਂ ਵੱਲੋਂ ਇਸ ਰੋਸ ਪ੍ਰਦਰਸ਼ਨ ’ਚ ਸ਼ਿਰਕਤ ਕੀਤੀ ਜਾ ਰਹੀ ਹੈ। ਬੰਦੀਘਰ(ਡਿਟੈਨਸ਼ਨ ਸੈਂਟਰ) ਦਾ ਪ੍ਰਤੀਕ ਬਣਾ ਕੇ ਕੇਂਦਰ ਸਰਕਾਰ ਦੀ ਨੀਤੀ

ਸਿਟ ਦੀਆਂ ਸਿਫ਼ਾਰਸ਼ਾਂ ’ਤੇ ਕਾਰਵਾਈ ਕਰੇਗਾ ਕੇਂਦਰ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐੱਸ ਐੱਨ ਢੀਂਗਰਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੀਆਂ ਸਿਫ਼ਾਰਸ਼ਾਂ ਮੰਨ ਲਈਆਂ ਹਨ ਅਤੇ ਉਹ ਕਾਨੂੰਨ ਮੁਤਾਬਕ ਢੁੱਕਵੀਂ ਕਾਰਵਾਈ ਕਰੇਗੀ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੂੰ ਅਰਜ਼ੀਕਾਰਾਂ ਵੱਲੋਂ ਸੀਨੀਅਰ ਵਕੀਲ ਆਰ ਐੱਸ ਸੂਰੀ ਨੇ ਦੱਸਿਆ ਕਿ ਸਿਟ ਦੀ ਰਿਪੋਰਟ ’ਚ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਕਤਲੇਆਮ ’ਚ ਸ਼ਾਮਲ ਪੁਲੀਸ ਅਧਿਕਾਰੀਆਂ ਖਿਲਾਫ਼ ਕਾਰਵਾਈ ਲਈ ਅਰਜ਼ੀ ਦਾਖ਼ਲ ਕਰਨਗੇ।

ਤਰਨਜੀਤ ਸੰਧੂ ਅਮਰੀਕਾ ਅਤੇ ਰਵੀਸ਼ ਆਸਟਰੀਆ ਦੇ ਸਫ਼ੀਰ ਨਿਯੁਕਤ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਵਿਦੇਸ਼ ਮੰਤਰਾਲੇ ਨੇ ਵੱਡਾ ਫੇਰਬਦਲ ਕਰਦਿਆਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ, ਜਾਵੇਦ ਅਸ਼ਰਫ਼ ਨੂੰ ਫਰਾਂਸ ਅਤੇ ਰਵੀਸ਼ ਕੁਮਾਰ ਨੂੰ ਆਸਟਰੀਆ ਦਾ ਸਫ਼ੀਰ ਨਿਯੁਕਤ ਕੀਤਾ ਹੈ। ਸ੍ਰੀ ਸੰਧੂ ਇਸ ਸਮੇਂ ਸ੍ਰੀਲੰਕਾ ਦੇ ਹਾਈ ਕਮਿਸ਼ਨਰ ਹਨ ਜਦਕਿ ਅਸ਼ਰਫ਼ ਸਿੰਗਾਪੁਰ ’ਚ ਹਾਈ ਕਮਿਸ਼ਨਰ ਅਤੇ ਰਵੀਸ਼ ਕੁਮਾਰ ਵਿਦੇਸ਼ ਮੰਤਰਾਲੇ ਦੇ ਦਿੱਲੀ ’ਚ ਤਰਜਮਾਨ ਹਨ। ਇਹ ਤਬਾਦਲੇ ਉਸ ਸਮੇਂ ਹੋਏ ਹਨ ਜਦੋਂ ਮੋਦੀ ਸਰਕਾਰ ਵੱਲੋਂ ਉਠਾਏ ਗਏ ਕਈ ਕਦਮਾਂ ਦੀ

ਸ਼ਾਹੀਨ ਬਾਗ਼: ਪੰਜਾਬੀਆਂ ਨੇ ਦਿਖਾਈ ਇਕਜੁੱਟਤਾ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਐੱਨਆਰਸੀ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਦੱਖਣੀ-ਪੂਰਬੀ ਦਿੱਲੀ ਦੇ ਸ਼ਾਹੀਨ ਬਾਗ਼ ’ਚ ਧਰਨੇ ’ਤੇ ਬੈਠੇ ਲੋਕਾਂ ਨੂੰ ਅੱਜ ਉਸ ਸਮੇਂ ਹੱਲਾਸ਼ੇਰੀ ਮਿਲੀ ਜਦੋਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਉਨ੍ਹਾਂ ਨੂੰ ਹਮਾਇਤ ਦਿੰਦਿਆਂ ਧਰਨੇ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਐਕਟ ਨੂੰ ਲੈ ਕੇ ਗੁੱਸਾ ਜ਼ਾਹਰ ਕੀਤਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089839178
Copyright © 2020, Panjabi Times. All rights reserved. Website Designed by Mozart Infotech