ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਮਹਿਲਾ ਕਾਂਸਟੇਬਲ ਬਰੀ

January 14, 2020 02:35 PM

ਚੰਡੀਗੜ੍ਹ,13 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਪੁਲੀਸ ’ਚ ਨੌਕਰੀ ਲੈਣ ਸਮੇਂ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਅਦਾਲਤ ਨੇ ਮਹਿਲਾ ਕਾਂਸਟੇਬਲ ਨੂੰ ਬਰੀ ਕਰ ਦਿੱਤਾ ਹੈ। ਉਸ ਦੀ ਪਛਾਣ ਸੈਕਟਰ-42 ਦੀ ਵਸਨੀਕ ਰਾਜ ਕੌਰ ਵਜੋਂ ਹੋਈ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਇਹ ਕੇਸ 27 ਜੂਨ 2015 ਨੂੰ ਦਰਜ ਕੀਤਾ ਸੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਰਾਜ ਕੌਰ ਨੇ ਨੌਕਰੀ ਲੈਣ ਸਮੇਂ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਸਨ, ਉਹ ਯੂ.ਪੀ. ਸਕੂਲ ਸਿੱਖਿਆ ਬੋਰਡ ਦੇ ਸਨ। ਪੁਲੀਸ ਅਨੁਸਾਰ ਜਾਂਚ ਦੌਰਾਨ ਪਾਇਆ ਗਿਆ ਕਿ ਜਿਸ ਸਕੂਲ ਦੇ ਉਹ ਸਰਟੀਫਿਕੇਟ ਹਨ ਉਹ ਬੋਰਡ ਤੋਂ ਮਾਨਤਾ ਪ੍ਰਾਪਤ ਨਹੀਂ ਹੈ। ਪੁਲੀਸ ਨੇ ਰਾਜ ਕੌਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਬਾਰੇ ਵਕੀਲ ਹਰੀਸ਼ ਭਾਰਦਵਾਜ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਤੇ ਅਦਾਲਤ ਨੇ ਰਾਜ ਕੌਰ ਨੂੰ ਬਰੀ ਕਰ ਦਿੱਤਾ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਐਂਟਰੀ ਲੈਵਲ ਜਮਾਤਾਂ: ਵਧੇਰੇ ਸੀਟਾਂ ਰਾਖਵੀਆਂ ਹੋਣ ਕਾਰਨ ਆਮ ਵਰਗ ਫ਼ਿਕਰਮੰਦ

ਚੰਡੀਗੜ੍ਹ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵਿੱਚ ਸੈਸ਼ਨ 2020-21 ਲਈ ਐਂਟਰੀ ਲੈਵਲ ਜਮਾਤਾਂ ਦੀਆਂ ਸੀਟਾਂ ਆਮ ਵਰਗ ਲਈ ਸੀਮਤ ਹੋਣ ਕਾਰਨ ਆਪਣੇ ਬੱਚਿਆਂ ਨੂੰ ਦਾਖ਼ਲਾ ਦਿਵਾਉਣ ਦੇ ਚਾਹਵਾਨ ਲੋਕ ਫ਼ਿਕਰਮੰਦ ਹਨ। ਇਸ ਵੇਲੇ ਦੋ ਮੋਹਰੀ ਸਕੂਲਾਂ ਦੇ ਡਰਾਅ ਹੋ ਚੁੱਕੇ ਹਨ ਤੇ ਬਾਕੀਆਂ ਦੇ ਆਉਣ ਵਾਲੇ ਦਿਨਾਂ ਵਿੱਚ ਡਰਾਅ ਕੱਢੇ ਜਾਣਗੇ। ਇਸ ਤੋਂ ਇਲਾਵਾ ਚਾਰ ਕਾਨਵੈਂਟ ਸਕੂਲਾਂ ਵੱਲੋਂ ਜ਼ਿਆਦਾਤਰ ਸੀਟਾਂ ਮੈਨੇਜਮੈਂਟ ਕੋਟਾ,

ਪਿੰਡ ਦੀ ਪੰਚਾਇਤ ਨੇ ਸਾਈਕਲ ਰੈਲੀ ਕੱਢੀ

ਪੰਚਕੂਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਬਤੌੜ ਦੀ ਪੰਚਾਇਤ ਨੇ ਅੱਜ ਲੋਕਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ। ਪਿੰਡ ਦੇ ਸਰਪੰਚ ਲਛਮਣ ਬਤੋੜ ਨੇ ਝੰਡੀ ਦਿਖਾ ਕੇ ਰੈਲੀ ਰਵਾਨਾ ਕੀਤੀ ਤੇ ਖੁ਼ਦ ਸਾਈਕਲ ਚਲਾ ਕੇ ਰੈਲੀ ਦੀ ਅਗਵਾਈ ਵੀ ਕੀਤੀ। ਇਸ ਮੌਕੇ ਤੇ ਪਿੰਡ ਦੇ ਸਰਪੰਚ ਲਛਮਣ ਬਤੋੜ ਨੇ ਕਿਾਹ ਕਿ ਇਸ ਤਰ੍ਹਾਂ ਦੀ ਰੈਲੀ ਭਵਿੱਖ ਵਿੱਚ ਵੀ ਕੱਢੀ ਜਾਵੇਗੀ, ਜਿਸ ਨਾਲ ਸਕੂਲੀ ਬੱਚਿਆਂ ਨੂੰ ਵੀ ਜੋੜਿਆ ਜਾਵੇਗਾ।

ਬ੍ਰਿਟਿਸ਼ ਸਕੂਲ ਦੇ 14 ਵਿਦਿਆਰਥੀਆਂ ਨੂੰ ਸੋਨ ਤਗ਼ਮੇ

ਪੰਚਕੂਲਾ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਬ੍ਰਿਟਿਸ਼ ਸਕੂਲ ਸੈਕਟਰ 12 ਦੇ ਵਿਦਿਆਰਥੀਆਂ ਨੇ ਕੌਮਾਂਤਰੀ ਆਮ ਗਿਆਨ ਓਲੰਪਿਆਡ ਅਤੇ ਕੌਮਾਂਤਰੀ ਇੰਗਲਿਸ਼ ਓਲੰਪਿਆਡ ਪਰੀਖਿਆ ਵਿੱਚ 14 ਤਗ਼ਮੇ ਜਿੱਤੇ, ਇਸ ਦੇ ਨਾਲ ਹੀ ਅੱਠ ਵਿਦਿਆਰਥੀਆਂ ਨੇ ਚਾਂਦੀ ਅਤੇ ਅੱਠ ਵਿਦਿਆਰਥੀਆਂ ਨੇ ਕਾਂਸੇ ਦੇ ਤਗ਼ਮੇ ਵੀ ਜਿੱਤੇ। ਸਕੂਲ ਦੇ ਡਾਇਰੈਕਰ ਪ੍ਰਿੰਸੀਪਲ ਗੀਤਿਕਾ ਸੇਠੀ ਅਤੇ ਪ੍ਰਿੰਸੀਪਲ ਅਨਿਤਾ ਮਹਿਰਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 100 ਵਿਦਿਆਰਥੀਆਂ ਨੇ ਭਾਗ ਲਿਆ ਸੀ,

ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼

ਚੰਡੀਗੜ੍,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਥਾਨਕ ਸੈਕਟਰ-27 ’ਚ ਇਕ ਵਿਅਕਤੀ ਵੱਲੋਂ ਘਰ ’ਚ ਜਬਰੀ ਦਾਖਲ ਹੋ ਕੇ ਕਿਰਾਏਦਾਰ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਵੀਰਪਾਲ ਕੌਰ ਨੇ ਥਾਣਾ ਸੈਕਟਰ-26 ਦੀ ਪੁਲੀਸ ’ਤੇ

ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਸਕੱਤਰ ਦੀ ਚੰਡੀਗੜ੍ਹ ਫੇਰੀ

ਚੰਡੀਗੜ੍,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰ ਸਰਕਾਰ ਦੇ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਦੁਰਗਾ ਸ਼ੰਕਰ ਨੇ ਅੱਜ ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮੰਤਰਾਲੇ ਅਧੀਨ ਚੰਡੀਗੜ੍ਹ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸ੍ਰੀ ਦੁਰਗਾ ਸ਼ੰਕਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਇਨ੍ਹਾਂ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਚੰਡੀਗੜ੍ਹ ਫੇਰੀ ’ਤੇ ਆਏ ਕੇਂਦਰੀ ਸਕੱਤਰ ਨੂੰ ਦੱਸਿਆ

ਵਿਆਹ ਸਮਾਗਮ ਦੌਰਾਨ ਲਾੜੇ ਦੀ ਮਾਂ ਦਾ ਬੈਗ ਚੋਰੀ

ਚੰਡੀਗੜ੍,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਦੇ ਥਾਣਾ ਸੈਕਟਰ-34 ਅਧੀਨ ਆਉਂਦੇ ਇਲਾਕੇ ਵਿੱਚ ਸਥਿਤ ਇਕ ਹੋਟਲ ’ਚ ਇਕ ਵਿਆਹ ਸਮਾਗਮ ਦੌਰਾਨ ਲਾੜੇ ਦੀ ਮਾਂ ਦਾ ਗਹਿਣਿਆਂ ਤੇ ਨਕਦੀ ਨਾਲ ਭਰਿਆ ਬੈਗ ਚੋਰੀ ਹੋ ਗਿਆ। ਚੋਰੀ ਦੀ ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਲਿਆ ਹੈ। ਇਹ ਕੇਸ ਲਾੜੇ ਦੇ ਰਿਸ਼ਤੇਦਾਰ ਸ਼ੁਭਮ ਸ਼ਰਮਾ ਵਾਸੀ ਜ਼ੀਰਕਪੁਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਵੱੱਲੋਂ ਅਹੁਦੇ ਤੋਂ ਲਾਹੇ ਗਏ ਡੀਜੀਪੀ ਦਿਨਕਰ ਗੁਪਤਾ ਦੀ ਕੁਰਸੀ ਬਚਾਉਣ ਲਈ ਪੰਜਾਬ ਸਰਕਾਰ ਨੇ ਕੈਟ ਦੇ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਖਿੱਚ ਲਈ ਹੈ। ਉੱਧਰ ਕਾਨੂੰਨੀ ਚਾਰਾਜੋਈ ’ਚ ਲੱਗੇ ਡੀਜੀਪੀ ਰੈਂਕ ਦੇ ਦੋ ਸੀਨੀਅਰ ਅਧਿਕਾਰੀਆਂ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆਏ ਨੇ ਹਾਈ ਕੋਰਟ ’ਚ ‘ਕੈਵੀਅਟ ਪਟੀਸ਼ਨ’ ਦਾਇਰ ਕਰ ਦਿੱਤੀ ਹੈ।

ਕੈਟ ਦਾ ਫ਼ੈਸਲਾ ਲਾਗੂ ਕਰਨ ਕੈਪਟਨ: ਖਹਿਰਾ

ਚੰਡੀਗੜ੍ਹ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਕੀਤੇ ਜਾਣ ਦੇ ਮੁੱਦੇ ’ਤੇ ‘ਆਪ’ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਟ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਿਸ ਤਰ੍ਹਾਂ ਕੈਪਟਨ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਧਾਨ ਸਭਾ ਨੇ ਵਿਵਾਦਿਤ ਨਾਗਰਿਕਤਾ ਸੋਧ ਐਕਟ (ਸੀਏਏ) ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਧਰਮ-ਨਿਰਪੱਖ ਢਾਂਚੇ ਨੂੰ ਤਹਿਸ-ਨਹਿਸ ਕਰ ਦੇਣ ਵਾਲਾ ਕਾਨੂੰਨ ਦੱਸਦਿਆਂ ਅੱਜ ਜ਼ੁਬਾਨੀ ਵੋਟਾਂ ਨਾਲ ਮਤਾ ਪਾਸ ਕਰਕੇ ਇਸ ਗ਼ੈਰ-ਸੰਵਿਧਾਨਕ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਨੂੰਨ ਦੀ ਤੁਲਨਾ ਜਰਮਨੀ ਵਿੱਚ ਹਿਟਲਰ ਵੱਲੋਂ ਇਕ ਖ਼ਾਸ ਫਿਰਕੇ ਦੇ ਲੋਕਾਂ ’ਤੇ ਢਾਹੇ ਬੇਤਹਾਸ਼ਾ ਜਬਰ ਨਾਲ ਕੀਤੀ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮਰਦਮਸ਼ੁਮਾਰੀ ਪੁਰਾਣੇ ਮਾਪਦੰਡਾਂ ਅਨੁਸਾਰ ਕੀਤੀ ਜਾਵੇਗੀ ਅਤੇ ਕੇਂਦਰ ਵੱਲੋਂ ਕੌਮੀ ਵਸੋਂ ਰਜਿਸਟਰ (ਐੱਨਪੀਆਰ) ਲਈ ਜੋੜੇ ਗਏ ਨਵੇਂ ਨਿਯਮ ਇਸ ਵਿੱਚ ਸ਼ਾਮਲ ਨਹੀਂ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਉਹ ਕੇਰਲਾ ਸੂਬੇ ਦੀ ਤਰਜ਼ ’ਤੇ ਸੀਏਏ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। 

ਕੈਟ ਵੱਲੋਂ ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਰੱਦ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਦਿਆਂ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਲ. ਨਰਸਿਮ੍ਹਾ ਰੈੱਡੀ ਅਤੇ ਮੁਹੰਮਦ ਜਮਸ਼ੇਦ ਨੇ ਆਪਣੇ ਹੁਕਮਾਂ ਵਿੱਚ ਸ੍ਰੀ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਹੀ ਰੱਦ ਨਹੀਂ ਕੀਤਾ ਸਗੋਂ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿਆਰ ਕੀਤੇ ਪੈਨਲ ’ਤੇ ਵੀ ਸਵਾਲੀਆ ਨਿਸ਼ਾਨ ਲਾਇਆ ਹੈ।

ਮਹਿੰਗੀ ਬਿਜਲੀ ਬਾਰੇ ਨਾ ਬੋਲਣ ਦੇਣ ’ਤੇ ਵਿਰੋਧੀਆਂ ਵੱਲੋਂ ਵਾਕਆਊਟ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਵਿਸ਼ੇਸ਼ ਸਦਨ ਵਿਚ ਕੋਈ ਹੋਰ ਕੰਮਕਾਜ ਨਹੀਂ ਕੀਤਾ ਜਾਵੇਗਾ, ਜਿਸ ਦਾ ਆਮ ਆਦਮੀ ਪਾਰਟੀ ਨੇ ਡੱਟ ਕੇ ਵਿਰੋਧ ਕੀਤਾ ਤੇ ਨਾਅਰੇ ਲਾਉਂਦੇ ਹੋਏ ਸਦਨ ’ਚੋਂ ਵਾਕਆਊਟ ਕਰ ਗਏ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੂੰਹ ’ਤੇ ਕਾਲੇ ਕੱਪੜੇ ਬੰਨ੍ਹ ਕੇ ਵਾਕਆਊਟ ਕੀਤਾ।
‘ਆਪ’ ਵਿਧਾਇਕਾਂ ਨੇ ਮਹਿੰਗੀ ਬਿਜਲੀ ਦਾ ਮੁੱਦਾ ਸਦਨ ਦੇ ਅੰਦਰ ਤੇ ਬਾਹਰ ਉਠਾਇਆ। 

ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਕੈਪਟਨ ਅਹੁਦੇ ਤੋਂ ਲਾਂਭੇ ਕਰਨ: ਬਾਜਵਾ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਇੱਕ ਹੋਰ ਜ਼ਬਰਦਸਤ ਹਮਲਾ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਤੁਰੰਤ ਬਾਹਰ ਦਾ ਰਸਤਾ ਦਿਖਾਉਣ ਕਿਉਂਕਿ ਉਹ ਰਾਜ ਦੇ ਹਿਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਅਤੁਲ ਨੰਦਾ ਦੀ ਰਾਜ ਦੇ ਐਡਵੋਕੇਟ ਜਨਰਲ (ਏਜੀ) ਵਜੋਂ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਨਾਲ ਨੇੜਤਾ ਕਾਰਨ ਹੋਈ ਹੈ। ਉਨ੍ਹਾਂ ਕਿਹਾ,‘ ਭਾਈ-ਭਤੀਜਵਾਦ ਰਾਜ ਦੇ ਹਿੱਤਾਂ ਦੇ ਖਿਲਾਫ਼ ਹੈ। ਅਤੁਲ ਨੰਦਾ 

ਅਧਿਆਪਕ ਕਮ ਪੱਤਰਕਾਰ ਪਰਮਿੰਦਰ ਬਰਿਆਣਾ ਨੌਕਰੀ ਤੋਂ ਬਰਤਰਫ

ਚੰਡੀਗੜ੍ਹ ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬੀ ਅਧਿਆਪਕ-ਕਮ-ਪੱਤਰਕਾਰ ਪਰਮਿੰਦਰ ਬਰਿਆਣਾ ਨੂੰ ਨੌਕਰੀ ਤੋਂ ਬਰਤਰਫ ਕਰਨ ਅਤੇ ਉਸ ਵਿਰੁੱਧ ਵਿਜੀਲੈਂਸ ਰਾਹੀ ਜਾਂਚ ਕਰਵਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਅਕਾਲੀ ਵਿਧਾਇਕਾਂ ਨੇ ਸਦਨ ’ਚੋਂ ਵਾਕਆਊਟ ਕੀਤਾ। ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਇਸ ਸਬੰਧੀ ਕਮੇਟੀ ਦੀਆਂ ਸਿਫਾਰਸ਼ਾਂ ਸਦਨ ’ਚ ਪੇਸ਼ ਕੀਤੀਆਂ ਤਾਂ ਮਰਿਆਦਾ ਕਮੇਟੀ ਦੇ ਮੈਂਬਰ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁਖੀ ਨੇ ਵਿਰੋਧ ਕਰਦਿਆਂ ਕਿਹਾ ਕਿ ਕਮੇਟੀ ਨੇ ਮੀਟਿੰਗ ਤੋਂ ਪਹਿਲਾਂ ਹੀ ਰਾਏ ਬਣਾ ਲਈ ਸੀ ਕਿ ਇਸ ਪੱਤਰਕਾਰ ਵਿੱਰੁਧ ਕਾਰਵਾਈ ਕਰਨੀ ਹੈ।

ਪੰਜਾਬ ਵਿਧਾਨ ਸਭਾ: ਰਾਖਵਾਂਕਰਨ ਸਮੇਤ ਤਿੰਨ ਬਿੱਲ ਪਾਸ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਵਿਧਾਨ ਸਭਾ ਸਭਾ ਨੇ ਸੰਸਦ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਨੂੰ ਦਸ ਸਾਲਾਂ ਲਈ ਹੋਰ ਰਾਖਵਾਂਕਰਨ ਜਾਰੀ ਰੱਖਣ ਲਈ ਸੰਵਿਧਾਨ ਦੇ 126ਵੇਂ ਸੋਧ ਬਿੱਲ ਨੂੰ ਪਾਸ ਕਰਨ ਸਮੇਤ ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ, ਪੰਜਾਬ ਮਾਲ ਤੇ ਸੇਵਾਵਾਂ ਕਰ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਕੈਪਟਨ ਨੇ ਪਾਣੀਆਂ ਦੇ ਮੁੱਦੇ ’ਤੇ 23 ਨੂੰ ਸਰਬ-ਪਾਰਟੀ ਮੀਟਿੰਗ ਸੱਦੀ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਅਤੇ ਵਿਆਪਕ ਰਣਨੀਤੀ ਤਿਆਰ ਕਰਨ ਲਈ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਮੁੱਦੇ ’ਤੇ ਬਹਿਸ ਦੌਰਾਨ ਬੈਂਸ ਭਰਾ ਵਾਕਆਊਟ ਕਰ ਗਏ ਤੇ ‘ਆਪ’ ਵਿਧਾਇਕਾਂ ਨੇ ਸਰਕਾਰ ਦੀ ਤਿੱਖੀ ਨੁਕਤਾਚੀਨੀ ਕੀਤੀ।

ਗੁਰਬਾਣੀ ਪ੍ਰਸਾਰਨ ਮਾਮਲਾ: ਪੜਤਾਲ ਲਈ ਕਮੇਟੀ ਬਣਾਈ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀ.ਟੀ.ਸੀ. ਵਲੋਂ ਗੁਰਬਾਣੀ ਬਾਰੇ ਕੀਤੇ ਗਏ ਦਾਅਵਿਆਂ ਬਾਰੇ ਅਗਲੇਰੀ ਕਾਰਵਾਈ ਵਿਚਾਰਨ ਲਈ ਸਿੱਖ ਸੰਗਤ ਦੀ ਇਕੱਤਰਤਾ ਅੱਜ ਚੰਡੀਗੜ੍ਹ ਵਿਚ ਹੋਈ ਜਿਸ ਵਿਚ ਸਿੱਖ ਸ਼ਖਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੋਹਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹੋਰਨਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਮਤਾ ਪ੍ਰਵਾਨ ਕੀਤਾ ਗਿਆ

ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਲੈ ਕੇ ਜਾਵੇਗੀ ਯੂਥ ਕਾਂਗਰਸ: ਜਾਖੜ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਯੂਥ ਕਾਂਗਰਸ ਦੇ ਵਰਕਰ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਸੁਨੇਹਾ ਪੰਜਾਬ ਦੇ ਘਰ ਘਰ ਤੱਕ ਲੈ ਕੇ ਜਾਣਗੇ। 

ਚੰਡੀਗੜ੍ਹ ਭਾਜਪਾ ਪ੍ਰਧਾਨ ਦੀ ਚੋਣ ਲਈ ਅਰੁਣ ਸੂਦ ਨੇ ਭਰੀ ਨਾਮਜ਼ਦਗੀ

ਚੰਡੀਗੜ੍,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦੀ ਚੋਣ ਲਈ ਸਾਬਕਾ ਮੇਅਰ ਅਰੁਣ ਸੂਦ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਭਲਕੇ ਪ੍ਰਧਾਨ ਐਲਾਨੇ ਜਾਣ ਦੀ ਪੂਰੀ ਸੰਭਾਵਨਾ ਹੈ। ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਲਈ ਅੱਜ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਸੀ। ਇਸ ਦੌਰਾਨ ਸਾਬਕਾ ਮੇਅਰ ਅਤੇ ਵਾਰਡ ਨੰਬਰ 8 ਤੋਂ ਕੌਂਸਲਰ ਅਰੁਣ ਸੂਦ ਨੇ 39 ਪ੍ਰਸਤਾਵਾਂ ਦੇ ਨਾਲ ਪ੍ਰਧਾਨ ਲਈ ਅਤੇ ਭਾਜਪਾ ਦੇ ਮੌਜੂਦਾ ਪ੍ਰਧਾਨ ਸੰਜੇ ਟੰਡਨ ਨੇ ਭਾਜਪਾ ਕੌਮੀ ਕੌਂਸਲ ਲਈ ਨਾਮਜ਼ਦਗੀ ਪੱਤਰ ਭਾਜਪਾ ਦੇ ਕੌਮੀ ਸਕੱਤਰ ਸੱਤਿਆ ਕੁਮਾਰ ਕੋਲ ਦਾਖ਼ਲ ਕੀਤੇ। ਇਸ ਤਰ੍ਹਾਂ ਸ਼ਾਮ 5 ਵਜੇ ਤੱਕ ਦੋਵਾਂ ਅਹੁਦਿਆਂ ਲਈ ਇਕ-ਇਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

ਐਂਟਰੀ ਲੈਵਲ ਜਮਾਤਾਂ ਲਈ ਸੂਚੀ ਨਸ਼ਰ

ਚੰਡੀਗੜ੍ਹ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਨੇ ਐਂਟਰੀ ਲੈਵਲ ਜਮਾਤਾਂ ਲਈ ਅੱਜ ਯੋਗ ਵਿਦਿਆਰਥੀਆਂ ਦੀ ਸੂਚੀ ਆਪਣੀ ਵੈੱਬਸਾਈਟ ’ਤੇ ਨਸ਼ਰ ਕਰ ਦਿੱਤੀ ਹੈ। ਕਈ ਸਕੂਲਾਂ ਵੱਲੋਂ ਸਮੇਂ ਸਿਰ ਸੂਚੀ ਅਪਲੋਡ ਨਾ ਕਰਨ ਕਾਰਨ ਮਾਪਿਆਂ ਨੂੰ ਖੱਜਲ ਹੋਣਾ ਪਿਆ। ਦੂਜੇ ਪਾਸੇ ਸ਼ਹਿਰ ਦੇ ਸਾਰੇ ਨਿੱਜੀ ਸਕੂਲ 31 ਜਨਵਰੀ ਤੋਂ ਪਹਿਲਾਂ ਬੱਚਿਆਂ ਦੇ ਦਾਖਲਿਆਂ ਸਬੰਧੀ ਡਰਾਅ ਕੱਢਣਗੇ।

ਮੇਅਰ ਨੇ ਚੰਡੀਗੜ੍ਹ ਦੇ ਵਿਕਾਸ ਲਈ ਕਾਰਵਾਈ ਆਰੰਭੀ

ਚੰਡੀਗੜ੍ਹ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਦੀ ਮੇਅਰ ਰਾਜ ਬਾਲਾ ਮਲਿਕ ਨੇ ਅੱਜ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਚੀਫ ਵਾਸਤੂਕਾਰ ਕਪਿਲ ਸੇਤੀਆ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਮੇਅਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਿਗਮ ਕੌਂਸਲਰਾਂ ਦੇ ਮੁੱਖ ਵਾਸਤੂਕਾਰ ਨਾਲ ਸ਼ਹਿਰ ਦੀਆਂ ਸਮੱਸਿਆਂਵਾਂ ਬਾਰੇ ਚਰਚਾ ਕੀਤੀ। ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਂਵਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ ਜਿਨ੍ਹਾਂ ਵਿੱਚ ਵੇਰਕਾ ਬੂਥਾਂ ਦੀ ਸਥਿਤੀ, ਬਹੁਮੰਜ਼ਿਲਾ ਪਾਰਕਿੰਗ, ਸ਼ਹਿਰ ਦੀਆਂ ਸੜਕਾਂ ਤੇ ਆਮ ਲੋਕਾਂ ਨੂੰ ਜਾਣਕਾਰੀ ਉਪਲਬਧ ਕਰਵਾਉਣ ਲਈ ਨਕਸ਼ੇ ਤੇ ਬੋਰਡਾਂ ਦੀ ਮੁੜ ਸਥਾਪਨਾ, ਕਮਿਊਨਿਟੀ ਸੈਂਟਰਾਂ ਦੀ ਉਸਾਰੀ, ਲੋਕਲ ਬੱਸ ਅੱਡਿਆਂ ਲਈ ਸ਼ੈਲਟਰਾਂ ਦਾ ਨਿਰਮਾਣ ਮੁੱਖ ਤੌਰ ’ਤੇ ਸ਼ਾਮਲ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089935236
Copyright © 2020, Panjabi Times. All rights reserved. Website Designed by Mozart Infotech