» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਕਰਤਾਰਪੁਰ ਲਾਂਘਾ: ਪਾਕਿਸਤਾਨ ਨੂੰ ਉਮੀਦ ਤੋਂ ਘੱਟ ਆਮਦਨ

January 17, 2020 05:22 PM

ਡੇਰਾ ਬਾਬਾ ਨਾਨਕ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖ ਕੌਮ ਦੀਆਂ 70 ਸਾਲਾਂ ਦੀਆਂ ਅਰਦਾਸਾਂ ਮਗਰੋਂ ਨਵੰਬਰ ਮਹੀਨੇ ਜਿੱਥੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਸਮੁੱਚੀ ਸਿੱਖ ਕੌਮ ਨੂੰ ਵੱਡਾ ਤੋਹਫ਼ਾ ਮਿਲਿਆ ਹੈ, ਉੱਥੇ ਹੀ ਇਹ ਲਾਂਘਾ ਪਾਕਿਸਤਾਨ ਸਰਕਾਰ ਦੀ ਆਮਦਨ ਦਾ ਵੀ ਵੱਡਾ ਸਾਧਨ ਬਣਿਆ ਹੈ ਹਾਲਾਂਕਿ ਇਹ ਆਮਦਨ ਪਾਕਿਸਤਾਨ ਦੀ ਉਮੀਦ ਤੋਂ ਕਾਫ਼ੀ ਘੱਟ ਹੈ| ਪਾਕਿਸਤਾਨ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ ਪੰਜ ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਸੈਂਕੜਿਆਂ ਵਿਚ ਹੀ ਹੈ। ਇਸ ਦਾ ਸਿੱਧਾ ਅਸਰ ਪਾਕਿਸਤਾਨ ਨੂੰ ਲਾਂਘੇ ਤੋਂ ਹੋਣ ਵਾਲੀ ਆਮਦਨ ’ਤੇ ਪੈਂਦਾ ਵਿਖਾਈ ਦੇ ਰਿਹਾ ਹੈ| ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਜਾਣ ਵਾਲੇ ਇਕ ਸ਼ਰਧਾਲੂ ਨੂੰ 20 ਡਾਲਰ ਫ਼ੀਸ ਪਾਕਿਸਤਾਨ ਨੂੰ ਦੇਣੀ ਪੈਂਦੀ ਹੈ ਜੋ ਭਾਰਤੀ ਕਰੰਸੀ ਦੇ ਹਿਸਾਬ ਨਾਲ 1400 ਰੁਪਏ ਬਣਦੀ ਹੈ| ਹਾਸਲ ਅੰਕੜਿਆਂ ਮੁਤਾਬਕ ਨਵੰਬਰ ਮਹੀਨੇ 11,040, ਦਸੰਬਰ ’ਚ 19,425 ਅਤੇ ਜਨਵਰੀ ਦੇ ਪਹਿਲੇ ਹਫ਼ਤੇ ਤੱਕ 3,505 ਸ਼ਰਧਾਲੂ ਹੀ ਕਰਤਾਰਪੁਰ ਸਾਹਿਬ ਗਏ ਹਨ, ਜੋ ਪਾਕਿਸਤਾਨ ਦੀ ਉਮੀਦ ਤੋਂ ਬਹੁਤ ਘੱਟ ਹਨ| ਹੁਣ ਤੱਕ ਪਾਕਿਸਤਾਨ ਨੂੰ ਭਾਰਤੀ ਕਰੰਸੀ ਦੇ ਹਿਸਾਬ ਨਾਲ 4 ਕਰੋੜ 75 ਲੱਖ 70 ਹਜ਼ਾਰ 600 ਰੁਪਏ ਅਤੇ ਪਾਕਿਸਤਾਨੀ ਕਰੰਸੀ ਦੇ ਹਿਸਾਬ ਨਾਲ 10.52 ਕਰੋੜ ਦੀ ਹੀ ਆਮਦਨ ਹੋਈ ਹੈ| ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਵੱਡਾ ਕਾਰਨ 20 ਡਾਲਰ ਦੀ ਫ਼ੀਸ ਅਤੇ ਪਾਸਪੋਰਟ ਲਾਜ਼ਮੀ ਹੋਣਾ ਮੰਨਿਆ ਜਾ ਰਿਹਾ ਹੈ| ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਅਸਰ ਪਾਕਿਸਤਾਨ ਦੀ ਆਮਦਨ ’ਤੇ ਹੀ ਨਹੀਂ ਸਗੋਂ ਡੇਰਾ ਬਾਬਾ ਨਾਨਕ ਦੇ ਲੋਕਾਂ ਅਤੇ ਖਾਸਕਰ ਦੁਕਾਨਦਾਰਾਂ ਉੱਪਰ ਵੀ ਪੈ ਰਿਹਾ ਹੈ।

ਰਜਿਸਟ੍ਰੇਸ਼ਨ ਪ੍ਰਕਿਰਿਆ ਆਸਾਨ ਬਣਾਉਣ ਲਈ ਕੇਂਦਰ ਨਾਲ ਗੱਲ ਕਰਾਂਗਾ: ਰੰਧਾਵਾ
ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਤੋਂ ਚਿੰਤਤ ਹਨ| ਉਨ੍ਹਾਂ ਕਿਹਾ ਉਹ ਜਲਦ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੀ ਮੰਗ ਰੱਖਣਗੇ ਤਾਂ ਜੋ ਸ਼ਰਧਾਲੂਆਂ ਦੀ ਗਿਣਤੀ ’ਚ ਵਾਧਾ ਹੋ ਸਕੇ|

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕਿਸਾਨ ਲਿਮਟ: ਇਹ ਤਾਂ ਹੱਦ ਹੋ ਗਈ

ਟੱਲੇਵਾਲ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਿਸਾਨਾਂ ਨੂੰ ਸਰਕਾਰੀ ਬੈਂਕਾਂ ਨੇ ਕਥਿਤ ਤੌਰ ’ਤੇ ਲੁੱਟਣ ਦਾ ਨਵਾਂ ਰਾਹ ਲੱਭ ਲਿਆ ਹੈ। ਕਿਸਾਨਾਂ ਦੀਆਂ ਲਿਮਟਾਂ ਨਵਿਆਉਣ ਦੇ ਨਾਂ ’ਤੇ ਬੈਂਕ ਨਾਜਾਇਜ਼ ਪੈਸੇ ਲੈ ਰਹੇ ਹਨ। ਇਸ ਮਾਮਲੇ ’ਚ ਬੈਂਕ ਅਧਿਕਾਰੀਆਂ ’ਤੇ ਆਪਣੇ ਚਹੇਤੇ ਵਕੀਲਾਂ ਦੀ ਮਦਦ ਲੈਣ ਦਾ ਦੋਸ਼ ਹੈ। ਇਸ ਗੋਰਖਧੰਦੇ ਖ਼ਿਲਾਫ਼ ਹੁਣ ਕਿਸਾਨ ਧੀਆਂ ਮੈਦਾਨ ਵਿੱਚ ਡੱਟ ਗਈਆਂ ਹਨ। ਬੈਂਕ ਵੱਲੋਂ ਦਿੱਤੇ ਜਾਂਦੇ ਕਿਸਾਨ ਕਰੈਡਿਟ ਕਾਰਡ ਤਿੰਨ ਸਾਲ ਬਾਅਦ ਨਵਿਆਉਣੇ ਹੁੰਦੇ ਹਨ। ਇਸ ਲਈ ਸਿਰਫ 300 ਰੁਪਏ ਫ਼ੀਸ ਵਾਲਾ ਭਾਰਮੁਕਤ ਸਰਟੀਫਿਕੇਟ ਚਾਹੀਦਾ ਹੈ ਪਰ ਐੱਸਬੀਆਈ ਦੀਆਂ ਚੀਮਾ-ਜੋਧਪੁਰ ਅਤੇ ਰਾਏਸਰ ਦੀਆਂ ਸਾਖ਼ਾਵਾਂ ’ਚ ਅਧਿਕਾਰੀਆਂ ਵੱਲੋਂ ਇਸ ਕੰਮ ਦੇ ਤਿੰਨ-ਤਿੰਨ ਹਜ਼ਾਰ ਰੁਪਏ ਆਪਣੇ ਚਹੇਤੇ ਵਕੀਲਾਂ ਨੂੰ ਪਾਏ ਜਾ ਰਹੇ ਹਨ ਜਾਂ ਵਿਜ਼ੀਟਿੰਗ ਕਾਰਡ ਦੇ ਕੇ ਉਨ੍ਹਾਂ ਤੋਂ ਰਿਪੋਰਟ ਕਰਵਾਉਣ ਲਈ ਕਥਿਤ ਮਜਬੂਰ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ‘ਫਾਰਮਰ ਲੀਗਲ ਏਡ ਸੁਸਾਇਟੀ’ ਤਹਿਤ ਕੰਮ ਕਰ ਰਹੀਆਂ ਕਿਸਾਨ ਧੀਆਂ ਨੇ ਆਪਣੇ ਹੱਥ ਵਿਚ ਲੈ ਕੇ ਪਿੰਡਾਂ ਵਿਚ ਲਾਮਬੰਦੀ ਸ਼ੁਰੂ ਕੀਤੀ ਹੈ। ਪਿੰਡ ਜੋਧਪੁਰ ਅਤੇ ਕੈਰੇ ਵਿੱਚ ਪੰਚਾਇਤੀ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਦੀ ਮਦਦ ਨਾਲ ਅਗਲਾ ਸੰਘਰਸ਼ ਸ਼ੁਰੂ ਕਰਨ ਦੀ 

ਊਈਂ ਤਾਂ ਨੀਂ ਇਸ ਨੂੰ ਪੰਜਾਬ ਪੁਲੀਸ ਕਹਿੰਦੇ

ਜੈਤੋ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬਰਗਾੜੀ ਪਿੰਡ ’ਚੋਂ ਲੰਘਦੇ ਨੈਸ਼ਨਲ ਹਾਈਵੇਅ-54 ’ਤੇ ਬੀਤੇ ਦਿਨ ਧਰਨਾ ਦੇ ਕੇ ਆਵਾਜਾਈ ’ਚ ਵਿਘਨ ਪਾਉਣ ਜਿਹੇ ਦੋਸ਼ਾਂ ਤਹਿਤ ਕਸਬੇ ਦੇ ਪੰਜ ਦੁਕਾਨਦਾਰਾਂ ਅਤੇ ਡੇਢ ਸੌ ਵਿਅਕਤੀਆਂ ਖ਼ਿਲਾਫ਼ ਪੁਲੀਸ ਨੇ ਪਰਚਾ ਦਰਜ ਕੀਤਾ ਹੈ। 

ਗੱਡੀ ਦਰੱਖਤ ਨਾਲ ਟਕਰਾਈ; 8 ਜ਼ਖ਼ਮੀ

ਭਾਈਰੂਪਾ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਸਬੇ ਦੇ ਨੇੜਲੇ ਪਿੰਡ ਗੁੰਮਟੀ ਕਲਾਂ ਦੇ ਗੁਰਦੁਆਰਾ ਜੰਡ ਸਾਹਿਬ ਤੋਂ ਦਿਆਲਪੁਰਾ ਮਿਰਜ਼ਾ ਨੂੰ ਜਾਂਦੀ ਲਿੰਕ ਸੜਕ ’ਤੇ ਤੂਫ਼ਾਨ ਗੱਡੀ ਦੇ ਅਚਾਨਕ ਦਰੱਖਤ ਨਾਲ ਟਕਰਾਉਣ ਕਾਰਨ 8 ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸਾਗ੍ਰਸਤ ਗੱਡੀ ਫੈਕਟਰੀ ‘ਚ ਕੰਮ ਕਰਨ ਵਾਲੀਆਂ ਵਰਕਰਾਂ ਨੂੰ ਲੈ ਕੇ ਜੀਵਨ ਸਿੰਘ ਵਾਲਾ ਜਾ ਰਹੀ ਸੀ, ਜਦੋਂ ਇਹ ਗੱਡੀ ਗੁਰਦੁਆਰਾ ਜੰਡ ਸਾਹਿਬ ਅਤੇ ਦਿਆਲਪੁਰਾ ਮਿਰਜ਼ਾ ਵਾਲੀ ਸੜਕ ’ਤੇ ਪੁੱਜੀ ਤਾਂ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ। ਲੋਕਾਂ ਮੁਤਾਬਕ ਗੱਡੀ ਇੰਨੇ ਜ਼ੋਰ ਦੀ ਟਕਰਾਈ ਇਕ ਸੁੱਕਾ ਦਰੱਖਤ ਜੜੋਂ ਪੁੱਟਿਆ ਗਿਆ।ਜ਼ਖ਼ਮੀਆਂ ’ਚ ਗੱਡੀ ਦਾ ਡਰਾਈਵਰ ਤੇ 7 ਔਰਤਾਂ ਸ਼ਾਮਲ ਹਨ

ਟਰਾਲਿਆਂ ਦੀ ਟੱਕਰ: ਚਾਲਕ ਹਲਾਕ

ਫ਼ਿਰੋਜ਼ਪੁਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਸਦਰ ਜ਼ੀਰਾ ਅਧੀਨ ਪਿੰਡ ਮੇਹਰ ਸਿੰਘ ਵਾਲਾ ਵਿਚ ਦੋ ਟਰਾਲਿਆਂ ਦੀ ਟੱਕਰ ਵਿੱਚ ਇੱਕ ਚਾਲਕ ਦੀ ਮੌਤ ਹੋ ਗਈ। ਹਨੂੰਮਾਨਗੜ੍ਹ (ਰਾਜਸਥਾਨ) ਦੇ ਪਿੰਡ ਲੱਖੁਵਾਲੀ ਨਿਵਾਸੀ ਰਾਂਝਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਟਰਾਲੇ ’ਤੇ ਕਲੀਨਰ ਹੈ ਤੇ ਬੀਤੇ ਦਿਨ ਉਹ ਆਪਣੇ ਸਾਥੀ ਡਰਾਈਵਰ ਆਜ਼ਮ ਹੁਸੈਨ (27) ਨਾਲ ਰਾਜਸਥਾਨ ਤੋਂ ਮਾਰਬਲ ਲੋਡ ਕਰਕੇ ਜੰਮੂ ਜਾ ਰਹੇ ਸਨ, ਜਦੋਂ ਉਹ ਪਿੰਡ ਮੇਹਰ ਸਿੰਘ ਵਾਲਾ ਦੇ ਨਜ਼ਦੀਕ ਪੁੱਜੇ 

ਮੌੜ ਬਰਾਂਚ ’ਚ ਪਾੜ, 90 ਏਕੜ ਫ਼ਸਲ ਡੁੱਬੀ

ਮੌੜ ਮੰਡੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਮੌੜ ਖੁਰਦ ਵਿੱਚ ਮੌੜ ਬਰਾਂਚ ’ਚ ਪਾੜ ਪੈਣ ਨਾਲ ਕਰੀਬ 90 ਏਕੜ ਫਸਲ ਪਾਣੀ ‘ਚ ਡੁੱਬ ਗਈ। ਬਰਾਂਚ ਵਿਚ ਪਾੜ ਪੈਣ ਕਾਰਨ ਜਿਥੇ ਨਹਿਰੀ ਵਿਭਾਗ ਦੀ ਲਾਹਪ੍ਰਵਾਹੀ ਸਾਹਮਣੇ ਆਈ, ਉੱਥੇ ਤਹਿਸੀਲਦਾਰ ਰਮੇਸ਼ ਕੁਮਾਰ ਜੈਨ ਅਤੇ ਡੀਐੱਸਪੀ ਮਨੋਜ ਗੋਰਸੀ ਵੱਲੋਂ ਪਾੜ ਪੂਰਨ ਨਿਭਾਈ ਭੂਮਿਕਾ ਸ਼ਲਾਘਾਯੋਗ ਰਹੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮਹਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਤੇ ਦਰਸ਼ਨ ਸਿੰਘ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਪ੍ਰਤੀ ਰੋਸ ਜਾਹਰ ਕਰਦੇ ਹੋਏ ਕਿਹਾ ਕਿ ਉਹ ਕਈ ਵਾਰ ਅਧਿਕਾਰੀਆਂ ਨੂੰ ਮੌੜ ਬਰਾਂਚ ਦੀ ਸਫਾਈ ਅਤੇ ਖਰਾਬ ਮੌਸਮ ਸਬੰਧੀ ਜਾਣੂ ਕਰਵਾ ਚੁੱਕੇ ਹਨ। ਕਿਸੇ ਵੀ ਅਧਿਕਾਰੀ

ਕੌਮੀ ਸ਼ਾਹ ਰਾਹ ’ਤੇ ਖੁੱਲ੍ਹੇ ਠੇਕੇ ਤੋਂ ਵਿਵਾਦ ਭਖ਼ਿਆ

ਜੈਤੋ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਬਾਜਾਖਾਨਾ ’ਚੋਂ ਲੰਘਦੇ ਨੈਸ਼ਨਲ ਹਾਈ ਵੇਅ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਲੱਗੇ ਹਨ। ਸਮਾਜ ਸੇਵੀ ਅਤੇ ਆਰਟੀਆਈ ਕਾਰਕੁਨ ਜਸਵਿੰਦਰ ਸਿੰਘ ਲੰਭਵਾਲੀ ਵੱਲੋਂ ਇਹ ਮਾਮਲਾ ਦੋ ਹਫ਼ਤੇ ਪਹਿਲਾਂ ਮੁੱਖ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦੇ ਜਾਣ ’ਤੇ ਵੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਸਵਿੰਦਰ ਸਿੰਘ ਅਨੁਸਾਰ 6 ਫਰਵਰੀ ਨੂੰ ਉਸ ਨੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਸ਼ਿਕਾਇਤ ਕੀਤੀ ਸੀ ਕਿ ਕੌਮੀ ਸ਼ਾਹ ਰਾਹ ਤੋਂ ਲਗਭਗ 15 ਮੀਟਰ ਦੀ ਦੂਰੀ ’ਤੇ ਖੋਲ੍ਹਿਆ ਗਿਆ ਪਿੰਡ ਬਾਜਾਖਾਨਾ ’ਚ ਸ਼ਰਾਬ ਦਾ ਠੇਕਾ ਹਾਈਕੋਰਟ ਦੇ ਹੁਕਮਾਂ ਦੀ ਤੌਹੀਨ ਹੈ ਅਤੇ

ਸ਼ਿਵ ਭਗਤਾਂ ਨੇ ਵੱਖ-ਵੱਖ ਥਾਈਂ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ

ਆਦਮਪੁਰ ਦੋਆਬਾ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਵੱਖ-ਵੱਖ ਸ਼ਿਵ ਮੰਦਰਾਂ ਵਿੱਚ ਅੱਜ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸ਼ਿਵ ਸਰਧਾਲੂਆਂ ਨੇ ਮੰਦਰਾਂ ਵਿੱਚ ਸਾਰਾ ਦਿਨ ਸ਼ਿਵ ਦੀ ਅਰਾਧਨਾ ਕੀਤੀ ਗਈ।

ਬਕਾਪੁਰ ’ਚ ਸਮਾਗਮ ਮੌਕੇ ਹਾਜ਼ਰੀ ਲਵਾਉਂਦਾ ਹੋਇਆ ਗਾਇਕ ਪੰਮਾ ਡੂੰਮੇਵਾਲ।

ਬਲਾਚੌਰ ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਬਕਾਪੁਰ ਦੇ ਸ਼ਿਵ ਮੰਦਰ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਪੰਜਾਬੀ ਗਾਇਕ ਪੰਮਾ ਡੂੰਮੇਵਾਲ ਵਲੋਂ ਧਾਰਮਿਕ ਸਟੇਜ ਦਾ ਅਗਾਜ਼ ਕੀਤਾ ਗਿਆ। ਉਨਾਂ ਆਪਣੀ ਕਲਾ ਨਾਲ ਸ਼ਿਵ ਦੀ ਮਹਿਮਾ ’ਚ ਗਾਏ ਗੀਤਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਮੌਕੇ ਦੂਰ ਦੁਰਾਡੇ ਤੋਂ ਆਈਆਂ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਸੰਗਤ ਵਾਸਤੇ ਲੰਗਰ ਲਗਾਇਆ ਗਿਆ।

‘ਜ਼ਿਲ੍ਹਾ ਉਦਿਅਮ’ ਸਮਾਗਮ: ਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ‘ਜ਼ਿਲ੍ਹਾ ਉਦਿਅਮ’ ਸਮਾਗਮ ਦੀਆਂ ਤਿਆਰੀਆਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਠੱਗੀ ਮਾਮਲਾ: ਸ਼ਿਵ ਸੈਨਾ ਆਗੂ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਥਾਣਾ ਮਟੌਰ ਦੀ ਪੁਲੀਸ ਨੇ ਸ਼ਿਵ ਸੈਨਾ ਯੁਵਾ ਵਿੰਗ ਦੇ ਪ੍ਰਧਾਨ ਅਮਿਤ ਸ਼ਰਮਾ ਨੂੰ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਭਗੌੜਾ ਸੀ। ਉਸ ਦੇ ਖ਼ਿਲਾਫ਼ ਰਵਿੰਦਰ ਸ਼ਰਮਾ ਦੀ ਸ਼ਿਕਾਇਤ ’ਤੇ ਸਾਲ 2015 ਵਿੱਚ ਥਾਣਾ ਮਟੌਰ ਵਿੱਚ ਆਈਪੀਸੀ ਦੀ ਧਾਰਾ 406 ਤੇ 420 ਅਧੀਨ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਪੀੜਤ ਵਿਅਕਤੀ ਖ਼ੁਦ ਹਿੰਦੂ ਆਗੂ ਦਾ ਨਜ਼ਦੀਕੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਥਾਣਾ ਮਟੌਰ ਦੇ ਐੱਸਐੱਚਓ ਰਾਜੀਵ ਕੁਮਾਰ ਨੇ ਹਿੰਦੂ ਆਗੂ ਅਮਿਤ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਪਣੇ ਹੀ ਰਿਸ਼ਤੇਦਾਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ

ਮੰਦਰਾਂ ’ਚ ਸਖ਼ਤ ਸੁਰੱਖਿਆ ਪ੍ਰਬੰਧ

ਆਦਮਪੁਰ ਦੋਆਬਾ ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਵੱਲੋਂ ਸ਼ਿਵਰਾਤਰੀ ਦੇ ਮੌਕੇ ਵਿਚ ਇਲਾਕੇ ਦੇ ਮੰਦਰਾਂ ’ਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਅੱਜ ਸਵੇਰ ਤੋਂ ਹੀ ਆਦਮਪੁਰ ਪੁਲੀਸ ਦੇ ਅਧਿਕਾਰੀ ਡਾਂਗ ਸਕੁਐੈਡ ਦੀ ਟੀਮ ਨੂੰ ਨਾਲ ਲੈ ਕੇ ਆਦਮਪੁਰ ਦੇ ਮੰਦਰਾਂ ਦੇ ਆਲੇ ਦੁਆਲੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਆਦਮਪੁਰ ਦੇ ਸਾਰੇ ਮੰਦਰਾਂ

ਰੁਜ਼ਗਾਰ ਮੇਲਾ 23 ਮਾਰਚ ਤੋਂ

ਐਸ.ਏ.ਐਸ. ਨਗਰ (ਮੁਹਾਲੀ),21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ 23 ਅਤੇ 24 ਮਾਰਚ ਨੂੰ ਪੰਜਾਬ ਪਲੇਸਮੈਂਟ ਫੇਅਰ (ਪੀਪੀਐਫ਼) ਮੁਹਾਲੀ, ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਵਿੱਚ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਉਦਯੋਗਿਕ ਖੇਤਰ ਦੀਆਂ ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ। 

ਆਟਾ-ਦਾਲ ਸਕੀਮ ਤਹਿਤ ਕਣਕ ਤਕਸੀਮ

ਕੁਰਾਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਵਾਰਡ ਨੰਬਰ 14 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ ਗਈ। ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਰਮਾਕਾਂਤ ਕਾਲੀਆ ਨੇ ਕਣਕ ਦੀ ਵੰਡ ਸ਼ੁਰੂ ਕਰਵਾਉਂਦਿਆਂ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ।

ਮੁਲਜ਼ਮ 110 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ),21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੇ ਇਕ ਵਿਅਕਤੀ ਨੂੰ 110 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਗੋਸਲ ਵਾਸੀ ਫੇਜ਼-7 ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

15 ਪੇਟੀਆਂ ਸ਼ਰਾਬ ਸਣੇ ਗ੍ਰਿਫ਼ਤਾਰ

ਖਰੜ (,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਨੇ ਅੱਜ ਇੱਥੇ ਗ਼ੈਰਕਾਨੂੰਨੀ ਤੌਰ ’ਤੇ ਲਿਜਾਈਆਂ ਜਾ ਰਹੀਆਂ 15 ਪੇਟੀਆਂ ਸ਼ਰਾਬ ਸਮੇਤ ਹਰਗੋਬਿੰਦ ਸਿੰਘ ਨਾਂ ਦੇ ਇੱਕ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਵਿਰੁੱਧ ਆਬਕਾਰੀ ਕਾਨੂੰਨ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲੀਸ ਤੋਂ ਪ੍ਰਾਪਤ ਸੂਚਨਾ ਅਨੁਸਾਰ ਬੱਸ ਸਟੈਂਡ ਘੜੂੰਆਂ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਤੇ ਖਰੜ ਸਾਈਡ ਤੋਂ ਪੁਲੀਸ ਨੇ ਇੱਕ ਕਾਰ ਆਉਂਦੀ ਵੇਖੀ।

ਕਿਸਾਨਾਂ ਨੇ ਟਰਾਲੀਆਂ ਲਗਾ ਕੇ ਖੰਡ ਮਿੱਲ ਦਾ ਰਸਤਾ ਬੰਦ ਕੀਤਾ

ਗੁਰਦਾਸਪੁਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਗੰਨੇ ਦੀ ਅਦਾਇਗੀ ਨੂੰ ਲੈ ਕੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲ ਪਨਿਆੜ ਮੂਹਰੇ ਬੈਠੇ ਕਿਸਾਨਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਿਲੌਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਗੰਨਾਪਿੰਡ ’ਚ ਲੰਘੀ ਰਾਤ ਸਲੂਨ ’ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਬਿਜਲੀ ਦੇ ਕੜਾਕੇ ਦਰਮਿਆਨ ਹੋਈ ਇਸ ਵਾਰਦਾਤ ਦਾ ਉਸ ਵੇਲੇ ਕਿਸੇ ਨੂੰ ਪਤਾ ਹੀ ਨਹੀਂ ਲੱਗ ਸਕਿਆ। ਬਾਅਦ ਵਿੱਚ ਘਟਨਾ ਦਾ ਪਤਾ ਲੱਗਣ ’ਤੇ ਪੁਲੀਸ ਦੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪੁੱਜੇ ਅਤੇ ਮੁੱਢਲੀ ਪੁੱਛਗਿਛ ਆਰੰਭ ਦਿੱਤੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੌਰਾਨ ਮਾਮਲੇ ਦੀ ਜਾਂਚ ਕਰਨ ਲਈ ਜਲੰਧਰ (ਦਿਹਾਤੀ) ਦੇ ਐੱਸਪੀ (ਡੀ) ਸਰਬਜੀਤ ਬਾਹੀਆ ਤੇ ਡੀਐੱਸਪੀ ਦਵਿੰਦਰ ਅੱਤਰੀ ਖ਼ੁਦ ਮੌਕੇ ’ਤੇ ਪੁੱਜੇ। ਅਧਿਕਾਰੀਆਂ ਨੇ ਘਟਨਾ ਸਥਾਨ ਦੇ ਆਸ-ਪਾਸ ਰਹਿੰਦੇ ਲੋਕਾਂ ਅਤੇ ਪਿੰਡ ਵਾਸੀਆਂ ਪਾਸੋਂ ਮੁੱਢਲੀ ਪੁੱਛਗਿਛ ਕੀਤੀ।

ਕਿਸਾਨ ਦੇ ਘਰ ’ਤੇ ਅਸਮਾਨੀ ਬਿਜਲੀ ਡਿੱਗੀ

ਕਾਹਨੂੰਵਾਨ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਗੁੰਨੋਪੁਰ ਵਿੱਚ ਲੰਘੇ ਦਿਨੀਂ ਸ਼ਾਮ ਨੂੰ ਬਿਜਲੀ ਦੇ ਡਿੱਗਣ ਕਾਰਨ ਇਕ ਕਿਸਾਨ ਪਰਿਵਾਰ ਦੇ ਘਰ ਤੇ ਘਰੇਲੂ ਦਾ ਸਾਮਾਨ ਦਾ ਭਾਰੀ ਨੁਕਸਾਨ ਹੋ ਗਿਆ ਹੈ।ਇਸ ਸਬੰਧੀ ਪਿੰਡ ਦੇ ਮੋਹਤਬਰਾਂ ਮਾਸਟਰ ਲਵਦੀਪ ਸਿੰਘ, ਭੁਪਿੰਦਰ ਸਿੰਘ ਅਤੇ ਪੀੜਤ ਪਰਿਵਾਰ ਦੇ ਲੋਕਾਂ ਨੇ ਦੱਸਿਆ ਕਿ ਲੰਘੇ ਦਿਨੀਂ ਸ਼ਾਮ ਨੂੰ ਅਚਾਨਕ ਅਸਮਾਨ ਵਿੱਚ ਬਿਜਲੀ ਕੜਕਣ ਤੋਂ ਬਾਅਦ ਵੱਡਾ ਧਮਾਕਾ ਹੋਇਆ 

ਅੱਗ ਲੱਗਣ ਨਾਲ ਮਜ਼ਦੂਰਾਂ ਦੀਆਂ ਝੁੱਗੀਆਂ ਸੜੀਆਂ

ਟਾਂਡਾ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨੇੜਲੇ ਪਿੰਡ ਸੀਕਰੀ ਵਿੱਚ ਬੀਤੀ ਰਾਤ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਅੱਗ ਲੱਗਣ ਨਾਲ 15 ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਅਤੇ ਉਨ੍ਹਾਂ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਅੱਗ ਲੰਘੀ ਰਾਤ ਲੱਗੀ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਖ਼ਤਰਨਾਕ ਰੂਪ ਧਾਰਨ ਕਰ ਲਿਆ। ਪਿੰਡ ਵਾਸੀਆਂ ਨੇ ਪਰਵਾਸੀ ਮਜ਼ਦੂਰਾਂ ਨਾਲ ਮਿਲ ਕੇ ਬੜੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ਨਾਲ ਪਰਵਾਸੀ ਮਜ਼ਦੂਰਾਂ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਅਤੇ ਨਕਦੀ ਸੜ ਕੇ ਨਸ਼ਟ ਹੋ ਗਈ। ਅੱਗ ਨਾਲ ਰਾਮਦਰ, ਲਲਿਤਾ ਦੇਵੀ, ਪ੍ਰਿਯੰਕਾ ਦੇਵੀ, ਸੁਖੀਦਾ ਦੇਵ, ਪ੍ਰਭੂ, ਰਾਮ ਨਿਆਸ, ਅਸ਼ੋਕ, ਅਨਿਲ ਮੰਡਲ, ਸਵਿਤਾ, ਅਮੋਦ, ਪ੍ਰਦੀਪ, ਗੋਬਿੰਦ, ਰਾਜੂ ਮੰਡਲ ਅਤੇ ਲੋਹਾ ਦੀਆਂ ਝੁੱਗੀਆਂ ਸੜ ਗਈਆਂ।

ਮੇਅਰ ਨੇ 157 ਲਾਭਪਾਤਰੀਆਂ ਨੂੰ ਗਰਾਂਟ ਪੱਤਰ ਸੌਂਪੇ

ਅੰਮ੍ਰਿਤਸਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਗਰੀਬੀ ਰੇਖਾ ਹੇਠਾਂ ਰਹਿ ਰਹੇ 157 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਅਤੇ ਮਕਾਨਾਂ ਦੀ ਉਸਾਰੀ ਵਿੱਚ ਵਾਧਾ ਕਰਨ ਲਈ ਹਰੇਕ ਲਾਭਪਾਤਰੀ ਨੂੰ 50 ਹਜ਼ਾਰ ਰੁਪਏ ਦੀ ਗਰਾਂਟ ਦੀਆਂ ਕਿਸ਼ਤਾਂ ਜਾਰੀ ਕਰਨ ਲਈ ਅੱਜ ਪੱਤਰ ਜਾਰੀ ਕੀਤੇ ਗਏ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091990475
Copyright © 2020, Panjabi Times. All rights reserved. Website Designed by Mozart Infotech