» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਸੁਖਬੀਰ ਦੇ ਤਾਨਾਸ਼ਾਹੀ ਵਤੀਰੇ ਕਾਰਨ ਵੱਡੇ ਆਗੂਆਂ ਨੇ ਦੂਰੀ ਬਣਾਈ: ਸੇਖਵਾਂ

January 17, 2020 05:41 PM

ਕਾਹਨੂੰਵਾਨ/ਬਟਾਲਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਮੀਟਿੰਗ ਪਿੰਡ ਸੇਖਵਾਂ ਵਿਚ ਪਾਰਟੀ ਦੇ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੇਖਵਾਂ ਨੇ ਕਿਹਾ ਕਿ ਜਲਦੀ ਪਾਰਟੀ ਦੇ ਜ਼ਿਲ੍ਹਾ ਪੱਧਰੀ ਢਾਂਚੇ ਕਾਇਮ ਕੀਤੇ ਜਾਣਗੇ। ਇਸ ਮੌਕੇ ਸ੍ਰੀ ਸੇਖਵਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪਾਰਟੀ ਤੇ ਪੰਥ ਵਿਰੋਧੀ ਨੀਤੀਆਂ ਅਤੇ ਤਾਨਾਸ਼ਾਹੀ ਖ਼ਿਲਾਫ਼ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਵਜੋਂ ਵਿਚਰੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਸੁਖਬੀਰ ਬਾਦਲ ਅਤੇ ਬਾਦਲ ਪਰਿਵਾਰ ਦੀਆਂ ਆਪਹੁਦਰੀਆਂ ਕਾਰਨ ਹੀ ਅਸਤੀਫ਼ਾ ਦਿੱਤਾ ਹੈ ਅਤੇ ਹੁਣ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਬਾਦਲ ਪਰਿਵਾਰ ਦੀਆਂ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਕਾਰਵਾਈਆਂ ਦੇ ਰੋਸ ਵਜੋਂ ਹੀ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇੜ ਭਵਿੱਖ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਜੁੜਨ ਦੀ ਭਵਿੱਖਬਾਣੀ ਕਰਦਿਆਂ ਆਖਿਆ ਕਿ ਇਹ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਦੀ ਜਾਗੀਰ ਨਹੀਂ ਪਰ ਬਾਦਲ ਪਰਿਵਾਰ ਨੇ ਆਪਣੀਆਂ ਮਨਮਰਜ਼ੀਆਂ ਕਰਕੇ ਪਾਰਟੀ ਦੀ ਸਾਖ਼ ਨੂੰ ਖੋਰਾ ਲਾਇਆ ਹੈ। ਸੂਬਾ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਮੁਹਾਜ਼ ’ਤੇ ਫ਼ੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਧਿਆਨ ਵੰਡਣ ਲਈ ਬਾਜਵਾ ਬਨਾਮ ਕੈਪਟਨ ਦੀ ਲੜਾਈ ਦਾ ਡਰਾਮਾ ਕੀਤਾ ਜਾ ਰਿਹਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਪੋਸਟ ਮੈਟ੍ਰਿਕ ਸਕਾਲਰਸ਼ਿਪ: ਵਿਦਿਆਰਥੀਆਂ ਨੇ ਕੈਪਟਨ ਦਾ ਪੁਤਲਾ ਫੂਕਿਆ

ਜਲੰਧਰ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਾਈਵੇਟ ਕਾਲਜਾਂ ਅਤੇ ਹੋਰ ਵਿਦਿਕ ਅਦਾਰਿਆਂ ਵੱਲੋਂ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਅਤੇ ਰਜਿਸਟ੍ਰੇਸ਼ਨ ਨਾ ਕੀਤੇ ਜਾਣ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੇ ਬੀਐਮਸੀ ਚੌਕ ਵਿੱਚ ਵੀ ਧਰਨਾ ਲਾਇਆ ਤੇ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ।

ਕਾਂਗਰਸੀ ਵਿਧਾਇਕ ਬੇਰੀ ਦੇ ਘਰ ਅੱਗੇ ਅਰਥੀ ਫੂਕ ਮੁਜ਼ਾਹਰਾ

ਜਲੰਧਰ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਫਾਈ ਮੁਲਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਰੋਹ ਵਿੱਚ ਆਏ ਸਫਾਈ ਮੁਲਾਜ਼ਮਾਂ ਨੇ ਕਾਂਗਰਸੀ ਵਿਧਾਇਕ ਰਾਜਿੰਦਰ ਬੇਰੀ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਦੇ ਸੈਂਟਰਲ ਟਾਊਨ ਵਿਚਲੇ ਘਰ ਅੱਗੇ ਜਾ ਕੇ ਅਰਥੀ ਫੂਕੀ। ਸਫ਼ਾਈ ਮੁਲਾਜ਼ਮਾਂ ਨੇ ਨਗਰ ਨਿਗਮ ਦੀਆਂ ਵੱਖ-ਵਖ ਬਰਾਂਚਾਂ ਵੀ ਬੰਦ ਕਰਵਾ ਦਿੱਤੀਆਂ ਸਨ ਉਨ੍ਹਾਂ ਨੂੰ ਅੱਜ ਮੇਅਰ ਜਗਦੀਸ਼ ਰਾਜਾ ਨੇ ਪੁਲੀਸ ਦੀ ਮਦਦ ਨਾਲ ਖੁੱਲ੍ਹਵਾਇਆ। ਮੇਅਰ ਨੇ ਬਰਾਚਾਂ ਦੇ ਮੁਲਜ਼ਮਾਂ ਨੂੰ ਦਫਤਰਾਂ ਵਿੱਚ ਬੈਠਕੇ ਲੋਕਾਂ ਦਾ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਮੁਲਾਜ਼ਮਾਂ ਦੀ ਹਾਜ਼ਰੀ ਵੀ ਚੈੱਕ ਕੀਤੀ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਦੀ ਅਗਵਾਈ ਵਿੱਚ ਨਗਰ ਨਿਗਮ ਦਫ਼ਤਰ ਤੋਂ ਇੱਕਠੇ ਹੋਏ ਸਫਾਈ ਮੁਲਾਜ਼ਮ ਵੱਡੀ ਗਿਣਤੀ ਵਿੱਚ ਸੈਂਟਰਲ ਟਾਊਨ ਕਾਂਗਰਸੀ ਵਿਧਾਇਕ ਰਾਜਿੰਦਰ ਬੇਰੀ ਦੇ ਘਰ ਤੱਕ ਰੋਸ ਮਾਰਚ ਕਰਦੇ ਗਏ ਜਿਨ੍ਹਾਂ ਦੇ ਮੋਢਿਆਂ ’ਤੇ ਅਰਥੀ ਵੀ ਚੁੱਕੀ ਹੋਈ ਸੀ। ਮੁਲਾਜ਼ਮਾਂ ਨੇ ਬੇਰੀ ਦੇ ਘਰ ਦੇ ਬਾਹਰ ਇਹ ਅਰਥੀ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਜ਼ਿਲ੍ਹਾ ਪਰਿਸ਼ਦ ਮੁਹਾਲੀ: 33.68 ਕਰੋੜ ਦਾ ਬਜਟ ਪਾਸ

ਐਸ.ਏ.ਐਸ.ਨਗਰ(ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹਾ ਪਰਿਸ਼ਦ ਮੁਹਾਲੀ ਨੇ ਅੱਜ ਚਾਲੂ ਵਰ੍ਹੇ ਲਈ ਆਪਣਾ 33 ਕਰੋੜ, 68 ਲੱਖ, 64 ਹਜ਼ਾਰ, 824 ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਹੈ। ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤੀ। ਮੀਟਿੰਗ ਵਿੱਚ ਪੰਚਾਇਤ ਸਮਿਤੀ ਮਾਜਰੀ ਦੇ 2 ਕਰੋੜ, 7 ਲੱਖ, 24 ਹਜ਼ਾਰ, 800 ਰੁਪਏ, ਪੰਚਾਇਤ ਸਮਿਤੀ ਖਰੜ ਦੇ 3 ਕਰੋੜ, 38 ਲੱਖ, 63 ਹਜ਼ਾਰ, 254 ਰੁਪਏ ਅਤੇ ਪੰਚਾਇਤ ਸਮਿਤੀ ਡੇਰਾਬਸੀ ਦੇ 3 ਕਰੋੜ, 21 ਲੱਖ, 1 ਹਜ਼ਾਰ, 806 ਰੁਪਏ ਦੇ ਸਾਲਾਨਾ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸ੍ਰੀ ਤਿਵਾੜੀ ਨੇ ਆਖਿਆ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ਉੱਤੇ ਇਕ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਕਾਸ ਕੇਂਦਰਿਤ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚਾਇਆ ਜਾ ਸਕੇ। 

ਪੀਣ ਵਾਲੇ ਪਾਣੀ ਲਈ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ

ਐਸਏਐਸ ਨਗਰ (ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਕਾਲੀ ਦਲ ਦੇ ਕੌਂਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-6 (ਵਾਰਡ ਨੰਬਰ-1) ਦੇ ਵਸਨੀਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ 33 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਪਹਿਲਾਂ ਫੇਜ਼-6 ਨਹਿਰੀ ਪਾਣੀ ਦੀ ਸਪਲਾਈ ਹੋ ਰਹੀ ਹੈ। ਪ੍ਰੰਤੂ ਪਿਛਲੇ ਕਾਫੀ ਸਮੇਂ ਤੋਂ ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨ ਵਿੱਚ ਆਏ ਦਿਨ ਥਾਂ-ਥਾਂ ਤੋਂ ਲੀਕੇਜ ਹੋਣ ਜਾਂ ਨਿੱਤ ਤਕਨੀਕੀ ਖ਼ਰਾਬੀ ਕਾਰਨ ਮੁਰੰਮਤ ਕਾਰਜਾਂ ਦੇ ਚੱਲਦਿਆਂ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਤਰੀਕੇ ਨਾਲ ਸਰਦੀਆਂ ਤਾਂ ਲੰਘ ਗਈਆਂ ਹਨ ਲੇਕਿਨ ਗਰਮੀ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਜੇਕਰ ਇਹੀ ਹਾਲਾਤ ਰਹੇ ਤਾਂ ਗਰਮੀਆਂ ਵਿੱਚ ਲੋਕਾਂ ਦੇ ਹਲਕ ਸੁੱਕ ਜਾਣ ਦਾ ਖ਼ਦਸ਼ਾ ਸੀ।

ਐੱਨਆਰਆਈ ਕਮਿਸ਼ਨ ਵੱਲੋਂ ਡੀਜੀਪੀ ਨੂੰ ਸੰਮਨ ਜਾਰੀ

ਐਸਏਐਸ ਨਗਰ (ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਦੀ ਸੋਹਾਣਾ ਥਾਣੇ ਵਿੱਚ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਐੱਨਆਰਆਈ ਕਮਿਸ਼ਨ ਨੇ ਡੀਜੀਪੀ ਨੂੰ ਸੰਮਨ ਜਾਰੀ ਕਰਕੇ 18 ਮਾਰਚ ਤੱਕ ਕੁੱਟਮਾਰ ਸਬੰਧੀ ਸਿੱਟ ਦੀ ਜਾਂਚ ਰਿਪੋਰਟ ਪੀੜਤ ਨੂੰ ਦੇਣ ਅਤੇ ਜਨਤਕ ਕਰਨ ਨੂੰ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬੀ ਗੀਤ ਨੂੰ ਲੈ ਕੇ ਫੇਸਬੁੱਕ ’ਤੇ ਇਤਰਾਜ਼ਯੋਗ ਟਿੱਪਣੀਆਂ ਅਤੇ ਇਕ ਦੂਜੇ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਵੱਲੋਂ ਪਿਛਲੇ ਸਾਲ 11 ਸਤੰਬਰ ਨੂੰ ਗਾਇਕ ਐਲੀ ਮਾਂਗਟ ਅਤੇ ਉਸ ਦੇ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਧਾਰਾ 294, 504, 506 ਅਤੇ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਐਲੀ ਮਾਂਗਟ ਸੋਸ਼ਲ ਮੀਡੀਆ ’ਤੇ ਰੰਮੀ ਰੰਧਾਵਾ ਨੂੰ ਉਸ ਦੇ ਇੱਥੋਂ ਦੇ ਸੈਕਟਰ-78 ਸਥਿਤ ਪੁਰਬ ਅਪਾਰਟਮੈਂਟ ਵਿੱਚ ਦਾਖ਼ਲ ਹੋ ਕੇ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ।

‘ਮਮਤਾ ਦਿਵਸ’ ਮੌਕੇ ਟੀਕਾਕਰਨ ਮੁਹਿੰਮ ਦਾ ਜਾਇਜ਼

ਐਸ.ਏ.ਐਸ. ਨਗਰ (ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਮੌਕੇ ਬੁੱਧਵਾਰ ਨੂੰ ਸਮੁੱਚੇ ਜ਼ਿਲ੍ਹੇ ਵਿੱਚ ਜਾਂਚ ਮੁਹਿੰਮ ਵਿੱਢੀ ਗਈ। ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸੀਨੀਅਰ ਸਿਹਤ ਅਧਿਕਾਰੀਆਂ ਨੇ ਸਰਕਾਰੀ ਸਬ-ਸੈਂਟਰਾਂ ਅਤੇ ਡਿਸਪੈਂਸਰੀਆਂ ਵਿੱਚ ਪਹੁੰਚ ਕੇ ਟੀਕਾਕਰਨ ਦਾ ਜਾਇਜ਼ਾ ਲਿਆ।

ਲਾਂਡਰਾਂ ’ਚ ਦਸਤਾਰ ਸਜਾਉਣ ਦੇ ਮੁਕਾਬਲੇ

ਐਸ.ਏ.ਐਸ. ਨਗਰ (ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਦੇ ਨੇੜਲੇ ਕਸਬਾ-ਨੁਮਾ ਪਿੰਡ ਲਾਂਡਰਾਂ ਵਿੱਚ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਜੂਨੀਅਰ ਅਤੇ ਸੀਨੀਅਰ ਵਰਗ ਵਿੱਚ ਸੈਂਕੜੇ ਸਿੱਖ ਬੱਚਿਆਂ ਤੇ ਨੌਜਵਾਨਾਂ ਨੇ ਹਿੱਸਾ ਲਿਆ।

ਡਾ. ਐੱਸਪੀ ਸਿੰਘ ਓਬਰਾਏ ਦਾ ਦੁਬਈ ਵਿੱਚ ਸਨਮਾਨ

ਅੰਮ੍ਰਿਤਸਰ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਯੂ.ਕੇ. ਅਧਾਰਿਤ ਗਲੋਬਲ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਅੰਤਰਰਾਸ਼ਟਰੀ ਪੱਧਰ ਦੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਨਮਾਨਤ ਕੀਤਾ ਗਿਆ। ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਸਿੱਖ ਐਵਾਰਡ ਸਮਾਰੋਹ ਵਿਚ ਵੱਖ-ਵੱਖ ਦੇਸ਼ਾਂ ਤੋਂ 400 ਪ੍ਰਮੁੱਖ ਸਿੱਖ ਸ਼ਖਸੀਅਤਾਂ ਮੌਜੂਦ ਸਨ। ‘ਦਿ ਸਿੱਖ ਗਰੁੱਪ’ ਦੇ ਸੰਸਥਾਪਕ ਨਵਦੀਪ ਸਿੰਘ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਵਿਸ਼ਵ ਭਰ ਤੋਂ ਪਹੁੰਚੇ ਸੰਸਥਾ ਦੇ ਅਹੁਦੇਦਾਰਾਂ ਨੇ ਆਪਣੇ ਸੰਬੋਧਨ ਦੌਰਾਨ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅਰਬ ਜੇਲ੍ਹਾਂ ਅੰਦਰ ਮੌਤ ਅਤੇ ਉਮਰ ਕੈਦ ਦੀ ਸਜ਼ਾ ਯਾਫ਼ਤਾ 66 ਪੰਜਾਬੀ,

ਡੇਰੇ ਤੋਂ ਇਕ ਕਰੋੜ ਰੁਪਏ ਲੁੱਟ ਦੀ ਘਟਨਾ ਦੀ ਜਾਂਚ ਸ਼ੁਰੂ

ਤਰਨ ਤਾਰਨ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਡੇਰਾ ਬਾਬਾ ਜੀਵਨ ਸਿੰਘ ਤੋਂ ਸੋਮਵਾਰ ਦੀ ਰਾਤ ਇਕ ਕਰੋੜ ਰੁਪਏ ਤੋਂ ਜ਼ਿਆਦਾ ਰਕਮ ਲੁੱਟਣ ਵਾਲੀ ਘਟਨਾ ਦਾ ਸੁਰਾਗ ਲਗਾਉਣ ਲਈ ਜ਼ਿਲ੍ਹਾ ਪੁਲੀਸ ਵਲੋਂ ਗਠਿਤ ਕੀਤੀ ਵਿਸ਼ੇਸ਼-ਜਾਂਚ ਟੀਮ ਦੇ ਮੈਂਬਰ-ਅਧਿਕਾਰੀਆਂ ਨੇ ਅੱਜ ਘੰਟਿਆਂ ਤੱਕ ਡੇਰੇ ਦੇ ਵੱਖ ਵੱਖ ਸੇਵਾਦਾਰਾਂ ਆਦਿ ਕੋਲੋਂ ਪੁੱਛਗਿੱਛ ਕੀਤੀ| ਐਸਪੀ (ਪੜਤਾਲ) ਜਗਜੀਤ ਸਿੰਘ ਵਾਲੀਆ ਦੀ ਅਗਵਾਈ ਵਿੱਚ ਗਠਿਤ ਕੀਤੀ ਇਸ ਟੀਮ ਵਿੱਚ ਡੀਐਸਪੀ (ਸਿਟੀ) ਸੁੱਚਾ ਸਿੰਘ ਬਲ, ਡੀਐਸਪੀ (ਪੜਤਾਲ) ਹਰੀਸ਼ ਬਹਿਲ, ਡੀਐਸਪੀ (ਸਪੈਸ਼ਲ) ਪ੍ਰਵੇਸ਼ ਚੋਪੜਾ ਅਤੇ ਐਸਐਚਓ (ਸਿਟੀ) ਤੁਸ਼ਾਰ ਗੁਪਤਾ ਨੂੰ ਸ਼ਾਮਲ ਕੀਤਾ ਗਿਆ ਹੈ| ਵਾਰਦਾਤ ਵਿੱਚ ਚਾਰ ਲੁਟੇਰੇ ਡੇਰੇ ਦੇ ਖਜ਼ਾਨਚੀ ਕਰਕੇ ਜਾਣੇ ਜਾਂਦੇ ਬਾਬਾ ਮਹਿੰਦਰ ਸਿੰਘ ਕੁੱਟਮਾਰ ਕਰਕੇ ਇਹ ਰਕਮ ਲੈ ਗਏ ਸਨ| ਪੁਲੀਸ ਨੂੰ ਇਸ ਘਟਨਾ ਵਿੱਚ ਕਿਸੇ ਅੰਦਰੂਨੀ ਭੇਤੀ ਦਾ ਹੱਥ ਹੋਣ ਦਾ ਸ਼ੱਕ ਹੈ|

ਲਵਿਸ਼ ਕੁਮਾਰ ਯੂਥ ਕਾਂਗਰਸ ਦੇ ਚੇਅਰਮੈਨ ਨਿਯੁਕਤ

ਜਲਾਲਾਬਾਦ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਬਲਾਕ ਯੂਥ ਕਾਂਗਰਸ ਵੱਲੋਂ ਹਲਕੇ ਅੰਦਰ ਯੂਥ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਥਾਨਕ ਕਾਂਗਰਸ ਦਫ਼ਤਰ ਜਲਾਲਾਬਾਦ ਮੀਟਿੰਗ ਬੁਲਾਈ ਗਈ। ਇਸ ’ਚ ਵਿਧਾਇਕ ਰਮਿੰਦਰ ਆਵਲਾ ਦੇ ਬੇਟੇ ਜਤਿਨ ਆਵਲਾ, ਕਾਂਗਰਸ ਪਾਰਟੀ ਦੇ ਸੂਬਾ ਸਪੋਕਸਮੈਨ ਰਾਜ ਬਖਸ਼ ਕੰਬੋਜ ਅਤੇ ਜ਼ਿਲ੍ਹਾ ਇੰਚਾਰਜ ਯੂਥ ਕਾਂਗਰਸ ਹਰਪਾਲ ਟਿੱਬੀ ਅਤੇ ਨੀਲਾ ਮਦਾਨ ਉਚੇਚੇ ਤੌਰ ’ਤੇ ਹਾਜ਼ਰ ਹੋਏ। 

ਸਮਾਜ ਸੇਵੀਆਂ ਵੱਲੋਂ ਏਕਜੋਤ ਫਾਊਂਡੇਸ਼ਨ ਕਾਇਮ

ਬਟਾਲਾ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਬਟਾਲਾ ਦੇ ਚੰਦਰ ਨਗਰ ਵਿੱਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਉੱਘੇ ਸਮਾਜ ਸੇਵੀ ਰੁਪਿੰਦਰ ਸਿੰਘ ਸ਼ਾਮਪੁਰਾ, ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਟਰੱਸਟੀ ਪਰਮਜੀਤ ਸਿੰਘ ਸੋਹਲ, ਪੰਜਾਬ ਕਾਂਗਰਸ ਦੇ ਬੁਲਾਰੇ ਸੰਜੀਵ ਸ਼ਰਮਾ, ਕੌਂਸਲਰ ਲਾਡਾ ਬਾਜਵਾ, ਬਸੰਤ ਸਿੰਘ ਖ਼ਾਲਸਾ, ਰਾਜਿੰਦਰ ਸਿੰਘ, ਜੋਗਿੰਦਰ ਸਿੰਘ, ਆਬਕਾਰੀ 

ਫੜ੍ਹੀ ਵਾਲਿਆਂ ਖ਼ਿਲਾਫ਼ ਨਗਰ ਨਿਗਮ ਕੋਲ ਸ਼ਿਕਾਇਤ

ਪਠਾਨਕੋਟ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੁੱਝ ਫੜ੍ਹੀ ਵਾਲਿਆਂ ਵੱਲੋਂ ਨਗਰ ਨਿਗਮ ਦੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਵਧਾਇਆ ਜਾ ਰਿਹਾ ਹੈ। ਇੱਕ ਫੜ੍ਹੀ ਵਾਲੇ ਵੱਲੋਂ ਨਾਜਾਇਜ਼ ਕਬਜ਼ਾ ਕਰਨ ਨਾਲ ਉੱਥੇ ਦੁਕਾਨਕਾਰ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਮਿਊਂਸੀਪਲ ਬਾਜ਼ਾਰ ਦੇ ਸਾਰੇ ਦੁਕਾਨਦਾਰਾਂ ਵੱਲੋਂ ਫੜ੍ਹੀ ਵਾਲੇ ਨੂੰ ਜਦ ਨਾਜਾਇਜ਼ ਕਬਜ਼ਾ ਨਾ ਕਰਨ ਲਈ ਕਿਹਾ ਗਿਆ ਤਾਂ ਉਕਤ ਫੜ੍ਹੀ ਵਾਲਾ ਉਨ੍ਹਾਂ ਨਾਲ ਬਹਿਸ ’ਤੇ ਉਤਾਰੂ ਹੋ ਗਿਆ, ਜਿਸ ਦੇ ਬਾਅਦ ਸਾਰੇ ਦੁਕਾਨਦਾਰ ਆਪਣੀ ਸ਼ਿਕਾਇਤ ਲੈ ਕੇ ਨਗਰ ਨਿਗਮ ਦੇ ਦਫਤਰ ਪੁੱਜੇ। ਇਨ੍ਹਾਂ ਦੁਕਾਨਦਾਰਾਂ ਰਾਮਪਾਲ ਵਿੱਕੀ, ਸੰਜੂ ਮਹਾਜਨ, ਸੁਭਾਸ਼ ਮਹਾਜਨ, ਰੋਸ਼ਨ ਲਾਲ,

ਦਿੱਲੀ ਹਿੰਸਾ ਦੇ ਪੀੜਤਾਂ ਦੀ ਮਦਦ ਲਈ ਸਿੱਖ ਭਾਈਚਾਰਾ ਅੱਗੇ ਆਵੇ: ਜਥੇਦਾਰ

ਅੰਮ੍ਰਿਤਸਰ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਵਿਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਆਖਿਆ ਹੈ ਕਿ ਉਹ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਥੋਂ ਦੇ ਹਾਲਾਤ ਨਾਜ਼ੁਕ ਬਣੇ ਹੋਏ ਹਨ। ਅਜਿਹੀ ਸਥਿਤੀ ਵਿਚ ਸਿੱਖਾਂ ਨੂੰ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਆਖਿਆ,‘‘ਦਿੱਲੀ ਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਸਹਾਇਤਾ ਕਰਨ। ਇਹ ਸਹਾਇਤਾ ਬਿਨਾਂ ਕਿਸੇ ਭੇਦ-ਭਾਵ ਦੇ ਕੀਤੀ ਜਾਵੇ। ਭਾਵ ਪੀੜਤ ਹਿੰਦੂ ਹੋਵੇ ਜਾਂ ਮੁਸਲਮਾਨ, ਹਰ ਕਿਸੇ ਦੀ ਮਦਦ ਕੀਤੀ ਜਾਵੇ।’’ ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਕ ਪੀੜਤਾਂ ਨੂੰ ਸ਼ਰਨ ਦੇਣ ਅਤੇ ਲੰਗਰ ਦਾ ਪ੍ਰਬੰਧ ਕਰਨ। ਇਸ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਜਾਵੇ। ਪਾਕਿਸਤਾਨ ਦੇ ਦੌਰੇ ਤੋਂ ਮੰਗਲਵਾਰ ਨੂੰ ਪਰਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਾਂ ਵੀ ਇਨ੍ਹਾਂ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ ਸੀ।

ਦਿੱਲੀ ਹਿੰਸਕ ਘਟਨਾਵਾਂ: ਕਾਂਗਰਸ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ

ਅੰਮ੍ਰਿਤਸਰ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਖ਼ਿਲਾਫ਼ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਕਾਰਕੁਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਪਿੱਟ ਸਿਆਪਾ ਕੀਤਾ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ। ਕਾਂਗਰਸੀ ਆਗੂਆਂ ਨੇ ਦਿੱਲੀ ਹਿੰਸਾ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਜ਼ਿਲ੍ਹਾ ਪ੍ਰਧਾਨ ਸੋਨੀਆ ਨੇ ਆਖਿਆ ਕਿ ਦਿੱਲੀ ਵਿਚ ਅਮਨ ਸ਼ਾਂਤੀ ਸਥਾਪਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। 

ਪੰਜਾਬ ’ਚ ਭਾਰ ਤੋਲ ਮਸ਼ੀਨਾਂ ਦੀ ਖ਼ਰੀਦ ’ਚ ਘਾਲਾ ਮਾਲਾ!

ਬਠਿੰਡਾ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੈਪਟਨ ਸਰਕਾਰ ਵੱਲੋਂ ਭਾਰ ਤੋਲ ਮਸ਼ੀਨਾਂ ਦੀ ਕਰੋੜਾਂ ਰੁਪਏ ਦੀ ਕੀਤੀ ਖਰੀਦ ’ਤੇ ਉਂਗਲ ਉੱਠੀ ਹੈ। ਕਰੀਬ ਇੱਕ ਸਾਲ ਦੇ ਰੌਲ਼ੇ ਰੱਪੇ ਮਗਰੋਂ ਇਹ ਖਰੀਦ ਸਿਰੇ ਲੱਗੀ ਹੈ ਜਿਸ ਦੀ ਖਰੀਦ ’ਤੇ ਸ਼ੰਕੇ ਖੜ੍ਹੇ ਹੋਏ ਹਨ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ ਤਰਫ਼ੋਂ ਪੰਜਾਬ ਭਰ ਦੇ ਆਂਗਣਵਾੜੀ ਸੈਂਟਰਾਂ ਲਈ 1.09 ਲੱਖ ਭਾਰ ਤੋਲਕ ਮਸ਼ੀਨਾਂ ਦੀ ਖਰੀਦ ਕੀਤੀ ਹੈ, ਜਿਨ੍ਹਾਂ ’ਤੇ ਕਰੀਬ 21.52 ਕਰੋੜ ਰੁਪਏ ਖਰਚੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਚਾਰ ਚਾਰ ਮਸ਼ੀਨਾਂ ਦੇ ਕੁੱਲ 27,314 ਸੈੱਟ ਖਰੀਦ ਕੀਤੇ ਗਏ ਹਨ।

ਬੇਅਦਬੀ ਮਾਮਲਾ: ਸੀਬੀਆਈ ਨੇ 15 ਦਿਨਾਂ ਦੀ ਮੋਹਲਤ ਮੰਗੀ

ਐਸ.ਏ.ਐਸ. ਨਗਰ (ਮੁਹਾਲੀ),26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿਚ ਹੋਈ। ਇਸ ਦੌਰਾਨ ਪੰਜਾਬ ਸਰਕਾਰ, ਸੀਬੀਆਈ ਅਤੇ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਦਰਮਿਆਨ ਕਲੋਜ਼ਰ ਰਿਪੋਰਟ, ਸੀਬੀਆਈ ਦੀ ਐੱਸਐੱਲਪੀ ਰੱਦ ਹੋਣ ਸਮੇਤ ਹੋਰ ਮੁੱਦਿਆਂ ’ਤੇ ਬਹਿਸ ਹੋਈ। ਸੀਬੀਆਈ ਨੇ ਸਟੇਟਸ ਰਿਪੋਰਟ ਦੇ ਨਾਲ ਇਕ ਹੋਰ ਵੱਖਰੀ ਅਰਜ਼ੀ ਦਾਇਰ ਕਰ ਕੇ ਅਦਾਲਤ ਤੋਂ ਇਹ ਕਹਿ ਕੇ 15 ਦਿਨਾਂ ਦੀ ਮੋਹਲਤ ਮੰਗੀ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ (ਸੀਬੀਆਈ) ਦੀ ਸਪੈਸ਼ਲ ਲੀਵ ਪਟੀਸ਼ਨ (ਐੱਸਐੱਲਪੀ) ਨੂੰ ਰੱਦ ਕਰਨ ਦੇ ਫ਼ੈਸਲੇ ਦੀ ਜੱਜਮੈਂਟ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਸੀਬੀਆਈ ਜਾਣਨਾ ਚਾਹੁੰਦੀ ਹੈ ਕਿ ਸੁਪਰੀਮ ਕੋਰਟ ਨੇ ਕਿਹੜੇ ਕਾਰਨਾਂ ਕਰਕੇ ਉਨ੍ਹਾਂ ਦੀ ਅਰਜ਼ੀ ਰੱਦ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਸੀਬੀਆਈ ਦੀਆਂ ਦਲੀਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਦੇਰ ਚੁੱਕੀ ਹੈ ਤੇ ਜਾਂਚ ਏਜੰਸੀ ਨੂੰ ਹੋਰ ਸਮਾਂ ਨਾ ਦਿੱਤਾ ਜਾਵੇ। ਸ਼ਿਕਾਇਤ ਕਰਤਾਵਾਂ ਦੇ ਵਕੀਲ ਨੇ ਮੰਗ ਕੀਤੀ ਕਿ ਜੇ ਸਿਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਇਸ ਨੂੰ ਛੇਤੀ ਕੰਢੇ ਲਾਇਆ ਜਾਵੇ ਅਤੇ ਸੀਬੀਆਈ ਦੀ ਅਰਜ਼ੀ ਸਬੰਧੀ ਰਾਜ ਸਰਕਾਰ ਕੋਲੋਂ ਹਲਫ਼ਨਾਮਾ ਲਿਆ ਜਾਵੇ ਤਾਂ ਜੋ ਅਦਾਲਤੀ ਕਾਰਵਾਈ ਹੋਰ ਜ਼ਿਆਦਾ ਲੇਟ ਨਾ ਹੋ ਸਕੇ।

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਘਰ ਤੱਕ ਪੁੱਜਿਆ ਖੁਫ਼ੀਆ ਤੰਤਰ

ਕਾਹਨੂੰਵਾਨ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪਿੰਡ ਡੇਅਰੀਵਾਲ ਦੇ ਕੁਝ ਸਿੱਖ ਸ਼ਰਧਾਲੂਆਂ ਦੀ ਪੁਲੀਸ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਹ ਸ਼ਰਧਾਲੂ ਪਿਛਲੇ ਦਿਨੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਗਏ ਸਨ। ਪਿੰਡ ਵਾਸੀ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ। ਜਦੋਂ ਉਹ ਦਰਸ਼ਨ ਕਰਕੇ ਪਰਤੇ ਤਾਂ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਕੁਝ ਖੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਪੁੱਛ-ਪੜਤਾਲ ਕੀਤੀ। 

ਅਸੀਂ ਮੁਲਾਜ਼ਮ ਹਾਂ, ਮੁਲਜ਼ਮ ਨਹੀਂ

ਭੁੱਚੋ ਮੰਡੀ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜੀਐੱਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ ਲਹਿਰਾ ਮੁਹੱਬਤ ਦੇ ਵਰਕਰਾਂ ਨੇ ਪਰਿਵਾਰਾਂ ਸਣੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿੱਚ ਠੇਕਾ ਮੁਲਾਜ਼ਮਾਂ ਦੀ ਵਾਰ-ਵਾਰ ਕਰਵਾਈ ਜਾਂਦੀ ਪੁਲੀਸ ਵੈਰੀਫ਼ਿਕੇਸ਼ਨ ਦੇ ਵਿਰੋਧ ਵਿੱਚ ਕੌਮੀ ਮਾਰਗ ਜਾਮ ਕੀਤਾ। ਮੁਲਾਜ਼ਮਾਂ ਨੇ ਪਹਿਲਾਂ ਬਾਅਦ ਦੁਪਹਿਰ 2 ਵਜੇ ਸਰਵਿਸ ਰੋਡ ‘ਤੇ ਧਰਨਾ ਲਗਾਇਆ ਸੀ ਪਰ ਥਰਮਲ ਦੇ ਪ੍ਰਬੰਧਕਾਂ ਵੱਲੋਂ ਡੇਢ ਘੰਟਾ ਕੋਈ ਸੁਣਵਾਈ ਨਾ ਕਾਰਨ ਮਗਰੋਂ ਉਨ੍ਹਾਂ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਨਾਲ ਥਰਮਲ ਦੇ ਪ੍ਰਬੰਧਕਾਂ ਅਤੇ ਪੁਲੀਸ ਪ੍ਰਸ਼ਾਸਨ ਦੇ ਹੱਥਾਂ ਪੈਰਾਂ ਦੀ ਪੈ ਗਈ। ਇੱਕ ਘੰਟੇ ਦੇ ਜਾਮ ਮਗਰੋਂ ਥਰਮਲ ਦੇ ਮੁੱਖ ਭਲਾਈ ਅਫ਼ਸਰ ਸੁਖਵੀਰ ਸਿੰਘ ਸਿੱਧ, ਐੱਚਐੱਸਓ ਨਥਾਣਾ ਰਜਿੰਦਰ ਕੁਮਾਰ ਅਤੇ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਵੱਲੋਂ ਕਾਮਿਆਂ ਦੀ 26 ਫ਼ਰਵਰੀ ਨੂੰ ਸਵੇਰੇ 11 ਵਜੇ ਥਰਮਲ ਮੈਨੇਜਮੈਂਟ ਨਾਲ ਮੀਟਿੰਗ ਕਰਵਾਉਣ ਦੇ ਦਿੱਤੇ ਲਿਖਤੀ ਭਰੋਸੇ ਮਗਰੋਂ ਮੁਲਾਜ਼ਮਾਂ ਨੇ ਜਾਮ ਸਮਾਪਤ ਕੀਤਾ। 

ਉਮਰ ਗੁਜ਼ਰ ਜਾਂਦੀ ਹੈ ਇਕ ਘਰ ਬਣਾਉਣ ’ਚ, ਤੁਸੀਂ ਤਰਸ ਨਹੀਂ ਖਾਂਦੇ ਬਸਤੀਆਂ ਢਾਹੁਣ ’ਚ

ਬਠਿੰਡਾ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਬਾਅਦ ਦੁਪਹਿਰ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ ਬਠਿੰਡਾ (ਬੀਡੀਏ) ਦੀ ਬਿਲਡਿੰਗ ਬਰਾਂਚ ਟੀਮ ਵੱਲੋਂ ਇਸ ਸ਼ਹਿਰ ਦੇ ਪੌਸ਼ ਇਲਾਕੇ ਨਜ਼ਦੀਕ ਧੋਬੀਆਣਾ ਬਸਤੀ ਵਿਚਲੇ 35 ਦੇ ਕਰੀਬ ਘਰਾਂ ਉਪਰ ਬੁਲਡੋਜ਼ਰ ਚਲਾ ਦਿੱਤਾ ਗਿਆ। ਇਸ ਨਾਲ ਲੋਕਾਂ ਦੇ ਆਸ਼ੀਆਨੇ ਉੱਜੜ ਗਏ ਤੇ ਸਾਮਾਨ ਟੁੱਟਣ ਤੋਂ ਇਲਾਵਾ ਰੁਲ ਗਿਆ। ਇਸ ਕਾਰਵਾਈ ਕਾਰਨ ਦਹਿਸ਼ਤ ਫੈਲ ਗਈ ਤੇ ਔਰਤਾਂ ਭੁੱਬਾਂ ਮਾਰ ਕੇ ਰੋਣ ਲੱਗੀਆਂ। ਪੁਲੀਸ ਦੇ ਨਾਲ ਪੁੱਜੀ ਬੀਡੀਏ ਨੇ ਜਦੋਂ ਪੀਲਾ ਪੰਜਾ ਚਲਾਇਆ ਤਾਂ ਔਰਤਾਂ ਉਸ ਦੇ ਅੱਗੇ ਆ ਗਈਆਂ। ਇਸ ਮੌਕੇ ਪੁਲੀਸ ਨੇ ਔਰਤਾਂ ਦੀ ਖਿੱਚਧੂਹ ਕੀਤੀ ਗਈ। ਕਾਰਵਾਈ ਦਾ ਵਿਰੋਧ ਕਰਨ ਵਾਲੀਆਂ ਔਰਤਾਂ ਨੂੰ ਥਾਣੇ ਡੱਕ ਦਿੱਤਾ ਗਿਆ।

ਆਟਾ ਨਾ ਦਾਲ ਤੇ ਜੀਣਾ ਹੋਇਆ ਮੁਹਾਲ

ਸ੍ਰੀ ਮੁਕਤਸਰ ਸਾਹਿਬ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ 48 ਗਰੀਬਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ। ਖੇਤ ਮਜ਼ਦੂਰ ਵਿਧਵਾ ਗੁਰਮੇਲ ਕੌਰ ਦੇ ਜ਼ਿੰਮੇ ਚਾਰ ਬੱਚਿਆਂ ਦਾ ਪਾਲਣ-ਪੋਸ਼ਣ ਹੈ। ਸੁਖਜੀਤ ਕੌਰ, ਮਨਜੀਤ ਕੌਰ ਤੇ ਜੀਵਨ ਕੌਰ ਸਣੇ ਕਈ ਹੋਰ ਵਿਧਵਾਵਾਂ ਹਨ, ਜਿਨ੍ਹਾਂ ਕੋਲ ਕੋਈ ਜਾਇਦਾਦ ਤੇ ਆਮਦਨ ਦਾ ਸਾਧਨ ਨਹੀਂ। ਸਰਕਾਰ ਨੇ ਇਨ੍ਹਾਂ ਸਾਰੀਆਂ ਵਿਧਵਾਵਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ ਹਨ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0092278573
Copyright © 2020, Panjabi Times. All rights reserved. Website Designed by Mozart Infotech