» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਬੁੱਤ ਢਾਹੁਣ ਵਾਲਿਆਂ ਦੇ ਸਮਰਥਨ ’ਚ ਆਈਆਂ ਸਿੱਖ ਜਥੇਬੰਦੀਆਂ

January 17, 2020 05:45 PM

ਅੰਮ੍ਰਿਤਸਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚ ਭੰਗੜਾ ਪਾਉਂਦੇ ਮੁੰਡੇ-ਕੁੜੀਆਂ ਦੇ ਬੁੱਤਾਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ 8 ਸਿੱਖ ਵਿਅਕਤੀਆਂ ਦੀ ਰਿਹਾਈ ਦੀ ਮੰਗ ਸਬੰਧੀ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਅਧਿਕਾਰੀਆਂ ਨੇ ਸਿੱਖ ਕਾਰਕੁਨਾਂ ਨੂੰ ਪੰਜਾਬ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨਾਲ ਇਸ ਮਾਮਲੇ ਸਬੰਧੀ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਇਕ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਗਿਆ ਹੈ।
ਇੱਥੇ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਕੁਝ ਸਿੱਖ ਕਾਰਕੁਨਾਂ ਨੇ ਹੈਰੀਟੇਜ ਸਟਰੀਟ ਵਿਚ ਲੱਗੇ ਬੁੱਤਾਂ ਦੀ ਭੰਨ- ਤੋੜ ਕਰਨ ਦਾ ਯਤਨ ਕੀਤਾ ਸੀ। ਪੁਲੀਸ ਨੇ ਇਸ ਸਬੰਧੀ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕੀਤਾ ਹੈ। ਅੱਜ ਇਸ ਮਾਮਲੇ ਸਬੰਧੀ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੇ ਕਾਰਕੁਨ ਰੋਸ ਵਿਖਾਵਾ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਸੰਤੋਖਸਰ ਵਿਖੇ ਇਕੱਠੇ ਹੋਏ। ਇਨ੍ਹਾਂ ਵਿਚ ਮੁਤਵਾਜ਼ੀ ਜਥੇਦਾਰਾਂ ਵਿਚ ਭਾਈ ਅਮਰੀਕ ਸਿੰਘ ਅਜਨਾਲਾ ਤੋਂ ਇਲਾਵਾ ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ, ਤਰਲੋਚਨ ਸਿੰਘ, ਸਿਰਲੱਥ ਖਾਲਸਾ, ਅਕਾਲ ਖਾਲਸਾ ਦਲ ਤੇ ਹੋਰ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਸਨ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ।
ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਸਿੱਖ ਕਾਰਕੁਨਾਂ ਨੇ ਪੁਲੀਸ ਕਮਿਸ਼ਨਰ ਨੂੰ ਪੱਤਰ ਦੇ ਕੇ ਗ੍ਰਿਫ਼ਤਾਰ ਸਿੱਖ ਵਿਅਕਤੀਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਕਰਾਉਣ ਦਾ ਭਰੋਸਾ ਦਿੱਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨਾਲ ਵੀ ਮੁਲਾਕਾਤ ਕਰਾਈ ਗਈ ਹੈ, ਜਿਨ੍ਹਾਂ ਨੇ ਪੰਜਾਬ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਹੈ। ਅੱਜ ਡਾਇਰੈਕਟਰ ਨਾਲ ਸੰਪਰਕ ਨਹੀਂ ਹੋ ਸਕਿਆ, ਇਸ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨ ਭਲਕੇ ਮੁੜ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਣਗੇ। ਇਸ ਦੌਰਾਨ ਗੱਲਬਾਤ ਕਰਨ ਲਈ ਸਿੱਖ ਕਾਰਕੁਨਾਂ ਦੀ ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ।
ਅੱਜ ਇੱਥੇ ਇਕੱਠੇ ਹੋਏ ਸਿੱਖ ਕਾਰਕੁਨਾਂ ਨੇ ਆਖਿਆ ਕਿ ਹੈਰੀਟੇਜ ਸਟਰੀਟ ਵਿਚ ਇਹ ਗ਼ਲਤ ਬੁੱਤ ਸਥਾਪਤ ਕੀਤੇ ਗਏ ਹਨ, ਜੋ ਧਾਰਮਿਕ ਅਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸ਼ਰਧਾ ਨੂੰ ਠੇਸ ਪਹੁੰਚਾਉਂਦੇ ਹਨ। ਇਸ ਲਈ ਇਨ੍ਹਾਂ ਬੁੱਤਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਬੁੱਤਾਂ ਨੂੰ ਹਟਾਉਣ ਦੀ ਕੀਤੀ ਕੋਸ਼ਿਸ਼ ਸਬੰਧੀ ਪੁਲੀਸ ਨੇ ਗ਼ਲਤ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ, ਜਿਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਫਿਲਹਾਲ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਦੂਰੀ ਬਣਾ ਕੇ ਰੱਖੀ ਹੋਈ ਹੈ ਅਤੇ ਚੁੱਪ ਧਾਰੀ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਆਖਿਆ ਕਿ ਜੇ ਪ੍ਰਸ਼ਾਸਨ ਨੂੰ ਪਤਾ ਸੀ ਕਿ ਇਨ੍ਹਾਂ ਬੁੱਤਾਂ ਨੂੰ ਢਾਹਿਆ ਜਾ ਸਕਦਾ ਹੈ ਤਾਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਸਨ।
 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਔਰਤ ਦੇ ਗਲੇ ’ਚੋਂ ਚੇਨ ਝਪਟਣ ਵਾਲੇ ਲੋਕਾਂ ਨੇ ਘੇਰ ਕੇ ਕੁੱਟੇ

ਗੜ੍ਹਸ਼ੰਕਰ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਲਾਕੇ ਦੇ ਕਸਬਾ ਕੋਟ ਫਤੂਹੀ ਵਿੱਚ ਅੱਜ ਬਾਅਦ ਦੁਪਹਿਰ ਇਕ ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ’ਤੇ ਸਵਾਰ ਦੋ ਲੁਟੇਰਿਆਂ ਨੂੰ ਲੋਕਾਂ ਨੇ ਘੇਰ ਕੇ ਖੂਬ ਕੁਟਾਪਾ ਚਾੜ੍ਹਿਆ। ਇਸ ਸਬੰਧੀ ਕੋਟ ਫਤੂਹੀ ਦੀ ਪੁਲੀਸ ਚੌਕੀ ਨੂੰ ਸੂਚਿਤ ਕਰਨ ਦੇ ਬਾਵਜੂਦ ਪੁਲੀਸ ਕਰੀਬ ਡੇਢ ਘੰਟੇ ਬਾਅਦ ਘਟਨਾ ਸਥਾਨ ’ਤੇ ਪੁੱਜੀ ਜਿਸ ਕਾਰਨ ਲੋਕਾਂ ਵਿੱਚ ਪੁਲੀਸ ਦੀ ਕਾਰਗੁਜ਼ਾਰੀ ਖ਼ਿਲਾਫ਼ ਗੁੱਸਾ ਹੋਰ ਭੜਕ ਗਿਆ। 

ਕਾਰ ਸਵਾਰ ਲੁਟੇਰੇ ਔਰਤ ਦਾ ਬ੍ਰੇਸਲੈੱਟ ਲੈ ਕੇ ਫ਼ਰਾਰ

ਫਗਵਾੜਾ ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਵਿੱਚ ਸਵਿਫਟ ਕਾਰ ਗਰੋਹ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਹੈ ਪਰ ਪੁਲੀਸ ਸਿਰਫ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਹੈ। ਅੱਜ ਹਰਗੋਬਿੰਦ ਨਗਰ ਖੇਤਰ ਵਿੱਚ ਇੱਕ ਔਰਤ ਪਾਸੋਂ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਚਾਰ ਲੁਟੇਰਿਆਂ ਨੇ ਸੋਨੇ ਦਾ ਬ੍ਰੈਸਲੈੱਟ ਲੁੱਟ ਲਿਆ। ਪੀੜਤ ਮਹਿਲਾ ਰਾਜ ਦੁਲਾਰੀ ਚੰਦਾ ਨੇ ਦੱਸਿਆ ਕਿ ਉਹ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਵਾਪਸ ਆਪ ਣੇ ਘਰ ਦੇ ਬਾਹਰ ਖੜ੍ਹੀ ਤਾਂ

ਐੱਲਪੀਜੀ ਬਾਟਲਿੰਗ ਪਲਾਂਟ ’ਚ ਕਰਵਾਈ ਮੌਕ ਡਰਿੱਲ

ਹੁਸ਼ਿਆਰਪੁਰ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਪਿੰਡ ਢਾਹਾ ਵਿੱਚ ਸਥਿਤ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਡ ਦੇ ਐੱਲਪੀਜੀ ਬਾਟਲਿੰਗ ਪਲਾਂਟ ਵਿੱਚ ਮੌਕ ਡਰਿੱਲ ਕਰਵਾਈ ਗਈ, ਜਿਸ ਵਿੱਚ ਪਲਾਂਟ ਅੰਦਰ ਇੱਕ ਐੱਲਪੀਜੀ ਗੈਸ ਨਾਲ ਭਰੇ ਟੈਂਕਰ ਵਿੱਚ ਗੈਸ ਲੀਕ ਹੋਣ ਅਤੇ ਤੁਰੰਤ ਅੱਗ ਲੱਗਣ ਨਾਲ ਪੈਦਾ ਹੋਏ ਖਤਰੇ ਨਾਲ ਲੜਨ ਦਾ ਅਭਿਆਸ ਕੀਤਾ ਗਿਆ। ਇਸ ਅਭਿਆਸ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਨੇ ਜਾਇਜ਼ਾ ਲਿਆ।

ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਅੱਗੇ ਧਰਨਾ

ਆਦਮਪੁਰ ਦੋਆਬਾ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਕਢਿਆਣਾ ਦੀ ਇੱਕ ਔਰਤ ਨੇ ਪਿੰਡ ਦੇ ਹੀ ਨੌਜਵਾਨਾਂ ’ਤੇ ਉਸਦੀ, ਦਿਓਰ ਅਤੇ ਦਰਾਣੀ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਪਿੰਡ ਵਾਸੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਸਟੇਸ਼ਨ ਆਦਮਪੁਰ ਅੱਗੇ ਧਰਨਾ ਦਿੱਤਾ। ਪੁਲੀਸ ਅਧਿਕਾਰੀਆਂ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਰੋਸਾ ਦੇਣ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਸਮਾਪਤ ਕੀਤਾ। ਪੀੜਤ ਪ੍ਰਵੀਨ ਕੁਮਾਰੀ ਪਤਨੀ ਸਿੰਦਰ ਪਾਲ ਵਾਸੀ ਕਢਿਆਣਾ ਨੇ ਪੁਲੀਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਉਹ ਆਪਣੇ ਦਿਓਰ ਰਵੀਪਾਲ ਅਤੇ ਦਰਾਣੀ ਰੇਖਾ ਰਾਣੀ ਵਾਸੀ ਕਢਿਆਣਾ ਨਾਲ ਮੋਟਰਸਾਈਕਲ ’ਤੇ ਆਪਣੇ ਪੇਕੇ ਪਿੰਡ ਜੱਟਪੁਰ ਜ਼ਿਲ੍ਹਾ ਹੁਸ਼ਿਆਰਪੁਰ ਜਾ ਰਹੀ ਸੀ 

ਇਰਾਦਾ ਕਤਲ ਦੇ ਦੋਸ਼ੀ 5 ਸਾਲ ਕੈਦ

ਐਸ.ਏ.ਐਸ. ਨਗਰ (ਮੁਹਾਲੀ),27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਦੀ ਇੱਕ ਅਦਾਲਤ ਨੇ ਕਰੀਬ ਤਿੰਨ ਸਾਲ ਪੁਰਾਣੇ ਇਰਾਦਾ-ਏ-ਕਤਲ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਰੋਹਿਤ ਮੰਦੋਕ ਵਾਸੀ ਜ਼ੀਰਕਪੁਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਹਰਿਆਣਾ ਦੀ ਵਸਨੀਕ ਪੀੜਤ ਲੜਕੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਦੋਸ਼ੀ ਖ਼ਿਲਾਫ਼ 14 ਨਵੰਬਰ 2016 ਨੂੰ ਡੇਰਾਬੱਸੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਪੀੜਤ ਰੀਨਾ ਸ਼ਰਮਾ ਵਾਸੀ ਜੀਂਦ (ਹਰਿਆਣਾ) ਦੀ ਵਸਨੀਕ ਨੇ ਡੇਰਾਬੱਸੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਨੇ ਰੋਹਿਤ ਮੰਦੋਕ ਨਾਲ ਪ੍ਰੇਮ ਵਿਆਹ ਕੀਤਾ ਸੀ।

ਘਰ ਦੇ ਬਾਹਰ ਲਾਵਾਰਿਸ ਕੁੱਤੇ ਨੇ ਔਰਤ ਨੂੰ ਵੱਢਿਆ

ਐਸ.ਏ.ਐਸ. ਨਗਰ (ਮੁਹਾਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫੇਜ਼-9 ਦੀ ਵਸਨੀਕ ਪਰਮਜੀਤ ਕੌਰ (32) ਨੂੰ ਘਰ ਦੇ ਬਾਹਰ ਇਕ ਲਾਵਾਰਿਸ ਕੁੱਤੇ ਨੇ ਵੱਢ ਲਿਆ। 

ਆਵਾਰਾ ਕੁੱਤਿਆਂ ਦੇ ਹੱਲ ਲਈ ਪੱਤਰ ਲਿਖਿਆ

ਖਰੜ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਖਰੜ ਨਗਰ ਕੌਸਲ ਦੇ ਵਾਰਡ ਨੰਬਰ 6 ਦੇ ਕੌਂਸਲਰ ਰਾਜਿੰਦਰ ਸਿੰਘ ਨੇ ਨਗਰ ਕੌਸਲ ਦੀ ਪ੍ਰਧਾਨ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਉਨ੍ਹਾਂ ਦੇ ਵਾਰਡ ਵਿੱਚ ਆਵਾਰਾ ਕੁੱਤਿਆਂ ਦੀ ਭਰਮਾਰ ਨੂੰ ਵੇਖਦੇ ਹੋਏ ਤੁਰੰਤ ਕਦਮ ਚੁੱਕੇ ਜਾਣ। ਉਨਾਂ ਲਿਖਿਆ ਕਿ ਵਾਰਡ ਵਿੱਚ ਤਕਰੀਬਨ ਸਾਰਿਆਂ ਮੁਹੱਲਿਆਂ (ਜਨਤਾ ਨਗਰ, ਮਾਤਾ ਗੁਜਰੀ ਇਨਕਲੇਵ, ਨਿਊ ਸਵਰਾਜ ਨਗਰ ਆਦਿ ’ਚ) ਆਵਾਰਾ ਕੁੱਤਿਆਂ ਦੀ ਦਹਿਸ਼ਤ ਫੈਲੀ ਹੋਈ ਹੈ।

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਦਾ ਸੱਦਾ

ਕੁਰਾਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਕਾਲੀ ਦਲ (1920) ਦੀ ਮੀਟਿੰਗ ਸਥਾਨਕ ਖਾਲਸਾ ਸਕੂਲ ਵਿੱਚ ਹੋਈ। ਪਾਰਟੀ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਦੀਆਂ ਜ਼ਿਲ੍ਹਾ ਰੂਪਨਗਰ ਅਤੇ ਮੁਹਾਲੀ ਇਕਾਈਆਂ ਦੇ ਆਗੂਆਂ ਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਦਾ ਸੱਦਾ ਦਿੱਤਾ।

ਸੜਕ ਹਾਦਸੇ ’ਚ ਦੋ ਵਿਦਿਆਰਥਣਾਂ ਜ਼ਖ਼ਮੀ

ਮੁਕੇਰੀਆਂ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਸਵੇਰੇ ਦਸੂਹਾ-ਹੁਸ਼ਿਆਰਪੁਰ ਮਾਰਗ ’ਤੇ ਕਸਬਾ ਗੜ੍ਹਦੀਵਾਲਾ ਵਿਚ ਗੜ੍ਹਦੀਵਾਲਾ-ਟਾਂਡਾ ਮੋੜ ਕੋਲ ਬੱਸ ਅਤੇ ਐਕਟਿਵਾ ਦੀ ਟੱਕਰ ਵਿਚ ਐਕਟਿਵਾ ਸਵਾਰ ਬਾਰ੍ਹਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗੰਭੀਰ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮੱਦਦ ਨਾਲ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਪਠਾਨਕੋਟ ਡਿਪੂ ਦੀ ਬੱਸ (

ਜਲ ਸਪਲਾਈ ਕਾਮਿਆਂ ਵੱਲੋਂ ਪੱਕੇ ਮੋਰਚੇ ਦਾ ਐਲਾਨ

ਮੁਕੇਰੀਆਂ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜਲ ਸਪਲਾਈ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਖ਼ਿਲਾਫ਼ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਪਟਿਆਲਾ ਵਿੱਚ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਥੇਬੰਦੀ ਦੀ ਗੜਦੀਵਾਲਾ ਵਿਖੇ ਲਾਮਬੰਦੀ ਮੀਟਿੰਗ ਕੁਲਦੀਪ ਸਿੰਘ ਰਾਣਾ ਜ਼ਿਲ੍ਹਾ ਸਕੱਤਰ ਦੀ ਪ੍ਰਧਾਨਗੀ ਹੇਠ ਪੁਰਾਣੀ ਤਹਿਸੀਲ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਮਹਿੰਦਰ ਸਿੰਘ ਨੇ ਦੱਸਿਆ ਕਿ ਜੱਥੇਬੰਦੀ ਵਲੋਂ ਵਰਕਰਾਂ ਦੀਆਂ ਮੁੱਖ ਮੰਗਾਂ ਦਾ ਪੂਰਨ ਤੌਰ ’ਤੇ ਹੱਲ ਕਰਵਾਉਣ ਲਈ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੱਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੀ ਆ ਰਹੀ ਹੈ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਇੰਨਲਿਸਟਮੈਂਟ, ਆਊਟਸੋਰਸਿੰਗ ਨੀਤੀ ਰਾਹੀਂ ਕੰਮ ਕਰਦੇ ਫੀਲਡ ਅਤੇ ਦਫਤਰੀ ਸਟਾਫ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ ਪਰ ਸਰਕਾਰ ਤੇ ਵਿਭਾਗ ਵਲੋਂ ਉਨ੍ਹਾਂ ਦੀ.ਆਂ ਮੰਗ ਨਹੀਂ ਮੰਨੀ ਜਾ ਰਹੀ

ਜਮਹੂਰੀ ਕਿਸਾਨ ਸਭਾ ਦਾ ਸੂਬਾ ਪੱਧਰੀ ਇਜਲਾਸ

ਤਰਨ ਤਾਰਨ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਅੱਜ ਇਲਾਕੇ ਦੇ ਪਿੰਡ ਢੋਟੀਆਂ ਸ਼ੁਰੂ ਕੀਤੇ ਗਏ ਤਿੰਨ-ਰੋਜ਼ਾ ਸੂਬਾ ਪੱਧਰੀ ਡੈਲੀਗੇਟ ਅਜਲਾਸ ਮੌਕੇ ਜਥੇਬੰਦੀ ਦੇ ਬਾਨੀ ਪ੍ਰਧਾਨ ਅਤੇ ਬਜ਼ੁਰਗ ਆਗੂ ਨਾਜਰ ਸਿੰਘ ਸੈਦਪੁਰ ਵਲੋਂ ਸਭਾ ਦਾ ਝੰਡਾ ਲਹਿਰਾਇਆ ਗਿਆ| ਇਸ ਮੌਕੇ ਪਿੰਡ ਦੇ ਜਮਪਲ ਗਦਰੀ ਬਾਬੇ ਬੁੱਧ ਸਿੰਘ, ਅਬਦੁੱਲਾ ਨਾਹਲਵੰਦ, ਕੇਹਰ ਸਿੰਘ, ਬਿਸ਼ਨ ਸਿੰਘ ਵੱਡਾ, ਬਿਸ਼ਨ ਸਿੰਘ ਛੋਟਾ ਢੋਟੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ| ਆਗੂਆਂ ਨੇ ਸ਼ਹੀਦਾਂ ਦੇ ਸਮਾਰਕ ’ਤੇ ਸ਼ਰਧਾ ਦਾ ਪ੍ਰਗਟਾਵਾ ਵੀ ਕੀਤਾ| ਬਿਰਧ ਆਗੂ ਨਾਜਰ ਸਿੰਘ ਸੈਦਪੁਰ ਨੇ ਸਭਾ ਵਲੋਂ ਕੀਤੇ ਅੰਦੋਲਨਾਂ ਬਾਰੇ ਰੋਸ਼ਨੀ ਪਾਈ| ਅਜਲਾਸ ਵਿੱਚ ਸੂਬਾ ਭਰ ਤੋਂ ਸਭਾ ਦੇ ਡੈਲੀਗੇਟ ਸ਼ਾਮਲ ਹੋ ਰਹੇ ਹਨ

ਪੁਲੀਸ ਅਧਿਕਾਰੀਆਂ ਵੱਲੋਂ ਜੰਡਿਆਲਾ ਗੁਰੂ ਦੇ ਸਾਂਝ ਕੇਂਦਰ ਦਾ ਦੌਰਾ

ਜੰਡਿਆਲਾ ਗੁਰੂ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਐਡੀਸ਼ਨਲ ਡੀਜੀ ਕਮਿਊਨਿਟੀ ਅਫੇਅਰ ਡਵੀਜ਼ਨ ਗੁਰਪ੍ਰੀਤ ਦਿਓ ਨੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ, ਐੱਸਪੀ ਹੈੱਡਕੁਆਰਟਰ ਅਮਨਦੀਪ ਕੌਰ ਨਾਲ ਸਥਾਨਕ ਸਾਂਝ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਉਨ੍ਹਾਂ ਨੇ ਹਾਲ ਹੀ ਵਿੱਚ ਐਡੀਸ਼ਨਲ ਡੀਜੀ ਕਮਿਊਨਿਟੀ ਅਫੇਅਰ ਡਿਵੀਜ਼ਨ ਦਾ ਅਹੁਦਾ ਸੰਭਾਲਿਆ ਹੈ ਅਤੇ ਅੱਜ ਉਹ ਸਾਂਝ ਕੇਂਦਰਾਂ ਵਿੱਚ ਜਾ ਰਹੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਸਾਂਝ ਕੇਂਦਰਾਂ ਦੀ ਕਾਰਗੁਜ਼ਾਰੀ ਕਿਵੇਂ ਚੱਲ ਰਹੀ ਹੈ ਅਤੇ ਇਸ ਨੂੰ ਹੋਰ ਕਿਵੇਂ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਉਹ ਜੰਡਿਆਲਾ ਗੁਰੂ ਦੇ ਸਾਂਝ ਕੇਂਦਰ ਵਿੱਚ ਪਹੁੰਚੇ ਹਨ।

ਰੂਹ ਨੂੰ ਸਕੂਨ ਤੇ ਪਰਮ ਆਨੰਦ ਦਿੰਦੀ ਹੈ ਸੂਫ਼ੀ ਗਾਇਕੀ: ਪੂਰਨ ਚੰਦ ਵਡਾਲੀ

ਬਟਾਲਾ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੂਫ਼ੀ ਕਲਾਮ ਤੇ ਗਾਇਕੀ ਜਿੱਥੇ ਗਾਉਣ ਵਾਲੇ ਨੂੰ ਅਨੰਦਿਤ ਕਰ ਦਿੰਦੀ ਹੈ ਉੱਥੇ ਸੁਣਨ ਵਾਲਿਆਂ ਨੂੰ ਵੀ ਸਹਿਜ ਹੀ ਪਰਮ ਆਨੰਦ ਦਾ ਅਹਿਸਾਸ ਕਰਾ ਦਿੰਦੀ ਹੈ। ਇਨਸਾਨ ਨੂੰ ਕਾਦਰ ਤੇ ਕੁਦਰਤ ਨਾਲ ਜੋੜਨ ਦਾ ਸ਼ਰਫ਼ ਸੂਫ਼ੀ ਗਾਇਕੀ ਦੇ ਹਿੱਸੇ ਵੀ ਆਇਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸੂਫ਼ੀ ਗਾਇਕ ਪਦਮ ਸ੍ਰੀ ਪੂਰਨ ਚੰਦ ਵਡਾਲੀ ਨੇ ਬਟਾਲਾ ਦੇ ਮੁਹੱਲਾ ਉਮਰਪੁਰਾ ਵਿਖੇ ਉੱਘੇ ਸੰਗੀਤ ਪ੍ਰਮੋਟਰ ਬਾਬਾ ਹਰਜੀਤ ਸਿੰਘ 

ਮੂੰਗੀ ਅਤੇ ਮਾਂਹ ਦੀ ਬਿਜਾਈ ਵਿੱਚ ਜਲਦਬਾਜ਼ੀ ਨਾ ਕੀਤੀ ਜਾਵੇ: ਡਾ. ਅਮਰੀਕ ਸਿੰਘ

ਪਠਾਨਕੋਟ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੇਮੌਸਮੀ ਬਾਰਸ਼ਾਂ ਕਾਰਨ ਬਲਾਕ ਪਠਾਨਕੋਟ ਦੇ ਕੁਝ ਪਿੰਡਾਂ ਦੇ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਗਰਮੀ ਰੁੱਤ ਦੇ ਮਾਂਹ, ਮੂੰਗੀ, ਚਾਰੇ ਵਾਲੀ ਮੱਕੀ ਅਤੇ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ

ਖਾਧ ਸੁਰੱਖਿਆ ਵਿਭਾਗ ਵੱਲੋਂ ਛਾਪੇ

ਪਠਾਨਕੋਟ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਬੀਤੀ ਦੇਰ ਰਾਤ ਸ਼ਹਿਰ ਦੇ ਡਲਹੌਜੀ ਰੋਡ ’ਤੇ ਖਾਣ ਪੀਣ ਦੀਆਂ ਰੇਹੜੀਆਂ ਅਤੇ ਦੁਕਾਨਾਂ ’ਤੇ ਛਾਪੇ ਮਾਰੇ ਗਏ। ਸਹਾਇਕ ਕਮਿਸ਼ਨਰ ਫੂਡ ਸੇਫਟੀ ਪਠਾਨਕੋਟ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਟੀਮ ਅਧਿਕਾਰੀ ਸਿਮਰਤ ਕੌਰ ਵੱਲੋਂ ਡਲਹੌਜੀ ਰੋਡ ’ਤੇ ਖਾਣ ਪੀਣ ਦੀਆਂ ਰੇਹੜੀਆਂ ਅਤੇ ਦੁਕਾਨਾਂ ’ਤੇ ਅਚਾਨਕ ਨਿਰੀਖਣ ਕੀਤਾ ਗਿਆ। ਛਾਪਿਆਂ ਦੀ ਖਬਰ ਜੰਗਲ ਵਿੱਚ ਅੱਗ ਵਾਂਗ 

ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਾਂਗਰਸ ਦਾ ‘ਹੱਥ’: ਸੁਖਬੀਰ

ਤਰਨ ਤਾਰਨ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਅੰਦਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨਾਲ ਕਿਸੇ ਵੀ ਵਿਅਕਤੀ ਨੂੰ ਖਿਲਵਾੜ ਕਰਨ ਦੀ ਆਗਿਆ ਨਾ ਦੇਣ ’ਤੇ ਜ਼ੋਰ ਦਿੰਦੇ ਹੋਇਆਂ ਦਿੱਲੀ ਅੰਦਰ ਵਾਪਰੀਆਂ ਘਟਨਾਵਾਂ ਦੀ ਤੁਲਨਾ 1984 ਦੇ ਸਿੱਖ ਨਸਲਕੁਸ਼ੀ ਨਾਲ ਕੀਤੀ ਹੈ| ਉਨ੍ਹਾਂ ਨਾਲ ਹੀ ਇਨ੍ਹਾਂ ਘਟਨਾਵਾਂ ਲਈ ਕਸੂਰਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ|

ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਨੌਜਵਾਨ ਦੀ ਮੌਤ

ਲੁਧਿਆਣਾ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੋਰੀ ਦੇ ਦੋਸ਼ ਹੇਠ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਹਿਮਗਦੜ੍ਹ ਵਾਸੀ ਨੌਜਵਾਨ ਦੀਪਕ ਕੁਮਾਰ (26) ਦੀ ਬੁੱਧਵਾਰ ਦੇਰ ਰਾਤ ਨੂੰ ਸਿਵਲ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਉਕਤ ਥਾਣਾ ਮੁਖੀ ਰਿਚਾ ਰਾਣੀ ਅਤੇ ਚੌਕੀ ਕੋਚਰ ਮਾਰਕੀਟ ਦੇ ਏਐੱਸਆਈ ਜਸਕਰਨ ’ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰਕ ਮੈਂਬਰ ਇਥੇ ਪੁੱਜ ਗਏ ਤੇ ਉਨ੍ਹਾਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਏਸੀਪੀ ਸਿਵਲ ਲਾਈਨ ਜਤਿੰਦਰ ਕੁਮਾਰ ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜ ਗਏ। ਪੁਲੀਸ ਨੇ ਮਸਾਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਦੀਪਕ ਦੇ ਪਰਿਵਾਰ ਵਾਲੇ ਅਦਾਲਤ ’ਚ ਜੱਜ ਕੋਲ ਪੁੱਜ ਗਏ ਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ। ਮ੍ਰਿਤਕ ਦੇ ਚਾਚਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੀਪਕ ਨੇ ਕੁਝ ਸਮੇਂ ਪਹਿਲਾਂ ਓਐੱਲਐਕਸ ਰਾਹੀਂ 2002 ਮਾਡਲ ਦੀ ਮਾਰੂਤੀ ਕਾਰ ਖਰੀਦੀ ਸੀ। ਕਾਰ ਖਰੀਦਣ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਥਾਣਾ ਡਿਵੀਜ਼ਨ ਨੰਬਰ 5 ਤੋਂ ਫੋਨ ਆਉਣ ਲੱਗੇ ਸਨ ਕਿ ਉਨ੍ਹਾਂ ਕੋਲ ਚੋਰੀ ਦੀ ਮਾਰੂਤੀ ਹੈ। ਦੀਪਕ ਪੁਲੀਸ ਦਾ ਫੋਨ ਆਉਣ ਤੋਂ ਬਾਅਦ ਥਾਣੇ ਜਾਂਦਾ ਰਿਹਾ। 15 ਫਰਵਰੀ ਨੂੰ ਦੀਪਕ ਤੇ ਉਸ ਦੀ ਪਤਨੀ ਪ੍ਰੀਤੀ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਨਾਜਾਇਜ਼ ਮਾਈਨਿੰਗ ਨੇ ਸੁਆਂ ਨਦੀ ਦਾ ਅਸਲ ਰੂਪ ਵਿਗਾੜਿਆ

ਨੂਰਪੁਰ ਬੇਦੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇਸ ਖੇਤਰ ਵਿੱਚੋਂ ਲੰਘਦੀ ਸੁਆਂ ਨਦੀ ਦੇ ਕੰਢੇ ਸਥਿਤ ਸਟੋਨ ਕਰੱਸ਼ਰਾਂ ਦੇ ਮਾਲਕਾਂ ਨੇ ਨਦੀ ਵਿੱਚ ਨਾਜਾਇਜ਼ ਮਾਈਨਿੰਗ ਕਰਕੇ ਉਸ ਦਾ ਅਸਲ ਰੂਪ ਵਿਗਾੜ ਦਿੱਤਾ ਹੈ। ਖਣਨ ਮਾਫੀਏ ਨੇ ਸੁਆਂ ਨਦੀ ਦੀ ਪਵਿੱਤਰਤਾ ਨੂੰ ਖਤਮ ਕਰ ਦਿੱਤਾ ਹੈ। ਮਾਫੀਆ ਵੱਲੋਂ ਨਦੀ ਵਿੱਚ 50 ਤੋਂ 80 ਫੁੱਟ ਡੂੰਘੇ ਖੱਡੇ ਪੁੱਟੇ ਗਏ ਹਨ। ਪਿੰਡ ਸੁਆੜਾ, ਸੈਂਸੋਵਾਲ, ਐਲਗਰਾਂ, ਪਲਾਟਾ, ਖੇੜਾ ਕਲਮੋਟ, ਨਾਨਗਰਾਂ, ਸੈਦਪੁਰ, ਬੇਈਹਾਰਾ, ਗੋਬਿੰਦਪੁਰ ਬੇਲਾ ਆਦਿ ਦੀ ਹੱਦਬਸਤ ਵਾਲੀ ਇਸ ਨਦੀ ਦੇ ਖੇਤਰ ਵਿੱਚ ਹੈਵੀ ਪੋਕਲੈਨ ਮਸ਼ੀਨਾਂ ਨਾਲ ਖੁਦਾਈ ਕੀਤੀ ਜਾ ਰਹੀ ਹੈ। ਨਦੀ ’ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਸਰਕਾਰ ਦੀ ਮਨਜ਼ੂਰੀ ਬਗੈਰ 

ਸਰਕਾਰੀ ਸਕੂਲ ਬੂਰਮਾਜਰਾ ਵਿਚ ਖੇਡ ਮੇਲਾ ਭਰਿਆ

ਚਮਕੌਰ ਸਾਹਿਬ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਕੈਪਟਨ ਸੁਰਜੀਤ ਸਿੰਘ ਦੇ ਵੱਡੇ ਭਰਾ ਬ੍ਰਿਗੇਡੀਅਰ ਕੁਲਦੀਪ ਸਿੰਘ ਕੰਗ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ, ਜਦਕਿ ਕੌਮਾਂਤਰੀ ਕਬੱਡੀ ਖੇਡ ਪਰਮੋਟਰ ਨਰਿੰਦਰ ਸਿੰਘ ਕੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਕੂਲ ਅਧਿਆਪਕ ਜਗਦੇਵ ਸਿੰਘ ਮਾਵੀ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ ਅੰਡਰ-14 ਵਰਗ ਵਿੱਚ ਦਿਲਪ੍ਰੀਤ ਸਿੰਘ ਨੇ ਪਹਿਲਾ, ਹਰਸ਼ ਨੇ ਦੂਜਾ, ਗੁਰਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਰਨਵਨੀਤ ਕੌਰ ਨੇ ਪਹਿਲਾ, ਕੁਲਵਿੰਦਰ ਕੌਰ ਨੇ ਦੂਜਾ, ਪਵਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ, ਸਲੀਮ ਨੇ ਦੂਜਾ, ਰਣਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੋਲਾ ਸੁੱਟਣ ਵਿੱਚ ਗੁਰਪ੍ਰੀਤ ਸਿੰਘ 

ਪ੍ਰੀ-ਨਰਸਰੀ ’ਚ 8300 ਬੱਚਿਆਂ ਦੀ ਭਰਤੀ ਦਾ ਟੀਚਾ

ਨੂਰਪੁਰ ਬੇਦੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲਾ ਰੂਪਨਗਰ ’ਚ ਪੈਂਦੇ ਕੁਲ 552 ਪ੍ਰਾਇਮਰੀ ਸਕੂਲਾਂ ’ਚ ਬੱਚਿਆਂ ਦੀ ਨਵੀਂ ਰਜਿਸ਼ਟ੍ਰੇਸ਼ਨ (ਦਾਖਲੇ) ਦਾ ਕੰਮ ਚੱਲ ਰਿਹਾ ਹੈ ਤੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਜ਼ਿਲੇ ਦੇ ਸਮੁੱਚੇ ਸਕੂਲਾਂ ਦੇ ਅਧਿਆਪਕ ਅਪਣੇ ਪੱਧਰ ’ਤੇ ਸਿਰਤੋੜ ਯਤਨ ਕਰ ਰਹੇ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0092326059
Copyright © 2020, Panjabi Times. All rights reserved. Website Designed by Mozart Infotech