» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
 
ਚੰਡੀਗੜ੍ਹ

ਰਾਜਾ ਵੜਿੰਗ ਵੱਲੋਂ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਅਸਤੀਫ਼ਾ

January 20, 2020 04:46 PM

ਚੰਡੀਗੜ੍ਹ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਬਣਾਏ ਗਏ ਛੇ ਸਾਲਾਹਕਾਰਾਂ ਵਿੱਚ ਇੱਕ ਨੇ ਅਸਤੀਫ਼ਾ ਦੇ ਦਿੱਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅੁਨਸਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਨਵਾਂ ਅਹੁਦਾ ਨਹੀਂ ਸੀ ਸੰਭਾਲਿਆ। ਭਾਵੇਂ ਕਿ ਨਵੇਂ ਛੇ ਸਲਾਹਕਾਰਾਂ ’ਚੋਂ ਰਾਜਾ ਵੜਿੰਗ ਸਣੇ ਪੰਜ ਨੂੰ ਕੈਬਨਿਟ ਰੈਂਕ ਅਤੇ ਇੱਕ ਨੂੰ ਰਾਜ ਮੰਤਰੀ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਸੀ। ਦੂਜੇ ਪੰਜਾਬ ਦੇ ਰਾਜਪਾਲ ਨੇ ਵੀ ਸਲਾਹਕਾਰ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਫਾਈਲ ’ਤੇ ਅਜੇ ਤੱਕ ਪ੍ਰਵਾਨਗੀ ਦੀ ਮੋਹਰ ਨਹੀਂ ਲਾਈ ਅਤੇ ਪ੍ਰਵਾਨਗੀ ਦੇ ਆਸਾਰ ਵੀ ਮੱਧਮ ਹੀ ਹਨ। ਇਸ ਸਥਿਤੀ ਦੇ ਮੱਦੇਨਜ਼ਰ ਰਾਜਾ ਵੜਿੰਗ ਨੇ ਪਿਛਲੇ ਹਫ਼ਤੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜ ਦਿੱਤਾ। ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਜਾਂ ਨਹੀਂ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਬੰਦੇ ਦਾ ‘ਆਪ’ ਵਿੱਚ ਸਵਾਗਤ: ਮਾਨ

ਚੰਡੀਗੜ੍ਹ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ ਸ਼ਾਮਲ ਕਰਨ ਲਈ ਪਾਰਟੀ ਨੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਵਿਧਾਇਕ ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚ ਵਾਪਸ ਲੈਣ ਸਬੰਧੀ ਉਨ੍ਹਾਂ ਕਿਹਾ ਕਿ ਉਕਤ ਆਗੂਆਂ ਨੇ ਵੱਖਰੀ ਪਾਰਟੀ ਬਣਾ ਕੇ ਲੋਕ ਸਭਾ ਚੋਣ ਲੜੀ ਸੀ ਤੇ ਜੋ ਹਸ਼ਰ ਹੋਇਆ ਉਹ ਸਭ ਦੇ ਸਾਹਮਣੇ ਹੈ।
ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਦਿੱਲੀ ਵਿਚ ਵਿਕਾਸ ਦੀ ਜਿੱਤ ਹੋਈ ਹੈ ਅਤੇ ਦਿੱਲੀ ਦਾ ਵਿਕਾਸ ਮਾਡਲ ਦੇਸ਼ ਦੇ ਹਰੇਕ ਘਰ ਤੱਕ ਪਹੁੰਚਾਇਆ ਜਾਵੇਗਾ। ਦਿੱਲੀ ਨਤੀਜਿਆਂ ਤੋਂ

ਗੁਰਬਾਣੀ ਪ੍ਰਸਾਰਣ ਸਬੰਧੀ ਲੌਂਗੋਵਾਲ ਨੇ ਪੀਟੀਸੀ ਦਾ ਪੱਖ ਪੂਰਿਆ: ਸਿਰਸਾ

ਚੰਡੀਗੜ੍ਹ ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਪੀਟੀਸੀ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਨਿਯਮਾਂ ਮੁਤਾਬਕ ਹੋ ਰਿਹਾ ਹੈ ਪਰ ਅਸਲ ਵਿਚ ਇਹ ਨਿਯਮ ਕੀ ਹਨ ਅਤੇ ਕਿਹੜੇ ਵੇਲੇ ਬਣਾਏ ਗਏ ਹਨ, ਇਸ ਬਾਰੇ ਸਿੱਖ ਸੰਗਤ ਨੂੰ ਕੋਈ ਜਾਣਕਾਰੀ

ਕੈਪਟਨ ਵਲੋਂ ਪਰਗਟ ਸਿੰਘ ਨੂੰ ਕਾਰਵਾਈ ਦਾ ਭਰੋਸਾ

ਚੰਡੀਗੜ੍ਹ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਵੱਖ-ਵੱਖ ਮੁੱਦਿਆਂ ਦਾ ਹੱਲ ਕਰਨ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਪੰਜਾਬ ਸਰਕਾਰ ਵਿਰੁੱਧ ਸਦੀ ਦਾ ਵਿਸ਼ਾਲ ਮੁਲਾਜ਼ਮ ਸੰਘਰਸ਼ ਉਸਾਰਨ ਲਈ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਵਿਰੁੱਧ ਮੁਲਾਜ਼ਮ ਵਰਗ ਨੇ ਸਦੀ ਦੇ ਵੱਡੇ ਸੰਘਰਸ਼ ਦੀ ਚੇਤਾਵਨੀ ਦਿੰਦਿਆਂ ਪੰਜਾਬ ਸਿਵਲ ਸਕੱਤਰੇਤ ਦੇ ਪ੍ਰਮੁੱਖ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਤੇ ਗੁਰਮੇਲ ਸਿੱਧੂ ਨੇ ਕਿਹਾ ਕਿ ਜੇਕਰ ਹੁਣ ਪੰਜਾਬ ਸਰਕਾਰ ਦਾ ਮੁਲਾਜ਼ਮ ਮੰਗਾਂ ਪ੍ਰਤੀ ਇਹੋ ਵਤੀਰਾ ਰਿਹਾ ਤਾਂ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਇਕੱਠੇ ਹੋ ਕੇ ਇਕ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਨੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨਾਲ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਬਹੁਤ ਜ਼ਿਆਦਾ ਖ਼ਫ਼ਾ ਹਨ | ਨਾਰਾਜ਼ਗੀ ਇਸ ਕਦਰ ਵਧ ਗਈ ਹੈ ਕਿ ਸੇਵਾ ਮੁਕਤ ਮੁਲਾਜ਼ਮਾਂ ਨੇ ਆਪਣਾ ਰਾਜਸੀ ਵਿੰਗ ਵੀ ਬਣਾ ਲਿਆ ਹੈ ਜਿਸ ਦੀ ਜਾਣਕਾਰੀ ਅਮਰਜੀਤ ਵਾਲੀਆ, ਪ੍ਰਧਾਨ ਰਿਟਾਇਰੀ ਐਸੋਸੀਏਸ਼ਨ, ਪੰਜਾਬ ਸਿਵਲ ਸਕੱਤਰੇਤ, ਪੰਜਾਬ, ਗੁਰਮੇਲ ਸਿੰਘ ਸਿੱਧੂ ਅਤੇ ਗੁਰਬਖ਼ਸ਼ ਸਿੰਘ ਨੇ ਆਪਣੇ ਸਾਥੀਆਂ ਸਮੇਤ ਦਿੱਤੀ | ਸ. ਵਾਲੀਆ ਨੇ ਦੱਸਿਆ ਕਿ ਉਹ ਸਮੂਹ ਮੁਲਾਜ਼ਮ ਵਰਗ ਦੀ ਲਗਭਗ 50 ਲੱਖ ਵੋਟ ਬੈਂਕ ਨੂੰ ਇਕੱਠਾ ਕਰਕੇ ਆਉਣ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੰੂ ਮੁਲਾਜ਼ਮਾਂ ਨਾਲ ਕੀਤੇ ਧੋਖੇ ਦਾ ਜਵਾਬ ਦੇਣਗੇ | ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੀ ਰੈਲੀ ਵਿਧਾਨ ਸਭਾ ਬਜਟ ਸੈਸ਼ਨ, 2020 ਦੇ ਆਗਾਮੀ ਸੈਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵੱਲੋਂ ਦਿੱਤੀ ਕਾਲ ਦੇ ਸਨਮੁੱਖ ਕੀਤੀ ਗਈ ਹੈ |

ਬਿਜਲੀ ਕਾਮਿਆਂ ਦੀ ਰੈਲੀ 'ਚ ਨਿੱਜੀਕਰਨ ਿਖ਼ਲਾਫ਼ ਵੱਡੇ ਸੰਘਰਸ਼ ਦਾ ਐਲਾਨ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਅੱਜ ਬਿਜਲੀ ਦਫ਼ਤਰ ਸੈਕਟਰ 17 ਦੇ ਸਾਹਮਣੇ ਸੁਚਾਰੂ ਰੂਪ ਤੋਂ ਚੱਲ ਰਹੇ ਅਤੇ ਮੁਨਾਫ਼ਾ ਕਮਾ ਰਹੇ ਬਿਜਲੀ ਮਹਿਕਮੇ ਨੂੰ ਨਿੱਜੀਕਰਨ ਦੇ ਿਖ਼ਲਾਫ਼ ਅਤੇ ਲੰਬੇ ਚਿਰ ਤੋਂ ਪੈਂਡਿੰਗ ਮੰਗਾਾ ਦੇ ਪ੍ਰਤੀ ਅਧਿਕਾਰੀਆਂ ਦੇ ਅੜੀਅਲ ਵਤੀਰੇ ਿਖ਼ਲਾਫ਼ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਤੋਂ ਇਲਾਵਾ ਸਕੱਤਰ ਅਮਰੀਕ ਸਿੰਘ, ਪਾਨ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਗੋਇਲ, ਦਲੇਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਮੰਗਲ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਯੂਨੀਅਨ ਦੇ ਪਦਾਧਿਕਾਰੀਆਂ ਤੋਂ

ਬਠਿੰਡੇ ਦੀ ਕੰਪਨੀ 1700 ਰੁਪਏ 'ਚ ਕਰਵਾਏਗੀ ਹੈਲੀਕਾਪਟਰ ਦੀ ਸਵਾਰੀ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਇਸ ਵਾਰ ਗੁਲਾਬ ਮੇਲੇ ਦੌਰਾਨ ਬਠਿੰਡਾ ਦੀ ਕੰਪਨੀ ਹੈਲੀਕਾਪਟਰ ਦੀ ਸਵਾਰੀ 1700 ਰੁਪਏ ਵਿਚ ਕਰਵਾਏਗੀ | 28 ਫਰਵਰੀ ਤੋਂ 1 ਮਾਰਚ ਤੱਕ ਚੱਲਣ ਵਾਲੇ ਗੁਲਾਬ ਮੇਲੇ ਵਿਚ, ਲੋਕਾਂ ਨੂੰ 6 ਤੋਂ 8 ਮਿੰਟ ਦੀ ਹੈਲੀਕਾਪਟਰ ਦੀ ਸਵਾਰੀ 1700 ਰੁਪਏ ਵਿਚ ਮਿਲੇਗੀ | ਪੂਰੀ ਸਵਾਰੀ ਵਿਚ ਲੋਕਾਂ ਨੂੰ ਸੈਕਟਰ 17, ਲਈਅਰ ਵੈਲੀ, ਰੋਜ਼ ਗਾਰਡਨ, ਕੈਪੀਟਲ ਕੰਪਲੈਕਸ, ਸੁਖਨਾ ਝੀਲ ਦਿਖਾਇਆ ਜਾਵੇਗਾ | ਤਿੰਨ ਕੰਪਨੀਆਂ ਨੇ ਹੈਲੀਕਾਪਟਰ ਸਵਾਰੀ ਦੀਆਂ ਸੇਵਾਵਾਂ ਦੇਣ ਲਈ ਅਰਜ਼ੀ ਦਿੱਤੀ ਸੀ, ਜਿਨ੍ਹਾਂ ਵਿਚ ਢਿੱਲੋਂ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਲਈ ਐਸ.ਏ.ਆਰ ਏਵੀਏਸ਼ਨ, ਹੈਰੀਟੇਜ ਅਤੇ ਐਮਯੂਸਮੈਂਟ ਪਾਰਕ ਸ਼ਾਮਿਲ ਸਨ |

ਹਰਿਆਣਾ ਮੰਤਰੀ ਮੰਡਲ ਮੀਟਿੰਗ 20 ਨੂੰ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਇੱਥੇ ਬੁਲਾਈ ਹੈ, ਜਿਸ ਵਿਚ ਸੰਭਵ ਹੈ ਕਿ ਨਵੇਂ ਸਾਲ ਦੇ ਬਜਟ 'ਤੇ ਵਿਚਾਰ ਵਟਾਂਦਰਾ ਕੀਤਾ ਜਾਏ, ਜਿਸ ਸਬੰਧੀ ਉਹ ਕੱਲ੍ਹ ਤੋਂ ਪੰਚਕੂਲਾ ਵਿਚ ਵਿਧਾਇਕਾਂ ਨਾਲ ਸਲਾਹ ਮਸ਼ਵਰਾਂ ਕਰ ਰਹੇ ਹਨ ਤੇ ਉਨ੍ਹਾਂ ਤੋਂ ਸੁਝਾਓ ਮੰਗ ਰਹੇ ਹਨ |

ਅੱਗ ਲਗਾ ਕੇ ਪਤੀ ਦੀ ਹੱਤਿਆ ਕਰਨ ਦੇ ਮਾਮਲੇ 'ਚ ਮਾਂ-ਪੁੱਤ ਦੋਸ਼ੀ ਕਰਾਰ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਔਰਤ ਅਤੇ ਉਸ ਦੇ ਲੜਕੇ ਨੂੰ ਆਪਣੇ ਪਤੀ ਨੂੰ ਅੱਗ ਲਗਾ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ |

ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਰਿਸ਼ਵਤ ਮਾਮਲੇ ਵਿਚ ਸਬ-ਇੰਸਪੈਕਟਰ ਨੂੰ ਚਾਰ ਸਾਲ ਕੈਦ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : 35 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਬਲਬੀਰ ਸਿੰਘ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬਲਬੀਰ ਸਿੰਘ ਨੂੰ ਸਾਲ 2015 ਵਿਚ ਸੀ.ਬੀ.ਆਈ ਨੇ ਗਿ੍ਫ਼ਤਾਰ ਕੀਤਾ ਸੀ ਅਤੇ ਤਦ ਉਹ ਮਨੀਮਾਜਰਾ ਪੁਲਿਸ ਸਟੇਸ਼ਨ ਵਿਚ ਤਾਇਨਾਤ ਸੀ | ਉਹ ਪ੍ਰੇਮ ਵਿਆਹ ਦੇ ਇਕ ਗਵਾਹ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ | ਉਸ ਦੇ ਿਖ਼ਲਾਫ਼ ਅਦਾਲਤ ਵਿਚ ਪੀ.ਸੀ. ਐਕਟ ਅਧੀਨ ਮਾਮਲਾ ਚੱਲ ਰਿਹਾ ਸੀ | ਬੀਤੇ ਦਿਨ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਸੀ | 

ਵਜ਼ਾਰਤ ਦੀ ਮੀਟਿੰਗ: ਏਜੀ ਅਤੇ ਮੁੱਖ ਸਕੱਤਰ ਉੱਤੇ ਵਰ੍ਹੇ ਵਜ਼ੀਰ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਜ਼ਾਰਤ ਦੇ ਮੰਤਰੀਆਂ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮਾੜੀ ਕਾਰਗੁਜ਼ਾਰੀ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਵਲੋਂ ਵਜ਼ਾਰਤ ਅਤੇ ਮੁੱਖ ਮੰਤਰੀ ਦੁਆਰਾ ਪਾਸ ਕੀਤੇ ਮਾਮਲਿਆਂ ਵਿੱਚ ਅੜਿਕੇ ਡਾਹੁਣ ਨੂੰ ਲੈ ਕੇ ਦੋਵਾਂ ਦੀ ਕਥਿਤ ਤੌਰ ’ਤੇ ਸਖਤ ਖਿਚਾਈ ਕੀਤੀ ਹੈ। ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿਚ ਅਧਿਕਾਰਤ ਏਜੰਡਾ ਪਾਸ ਕਰਨ ਤੋਂ ਬਾਅਦ ਲੱਗਪੱਗ ਇਕ ਘੰਟੇ ਤੱਕ ਚਲੀ ਮੀਟਿੰਗ ਵਿਚ ਦੋਵਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਖੂਬ ਰੌਲਾ-ਰੱਪਾ ਪਿਆ। ਮੰਤਰੀਆਂ ਨੇ ਐਡਵੋਕੇਟ ਜਨਰਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਖਤ ਟਿੱਪਣੀਆਂ ਕਰਦਿਆਂ ਕਿਹਾ ਕਿ ਇਸ ਨੇ ਲੱਗਪੱਗ ਸਾਰੇ ਕੇਸ ਹਰਾ ਕੇ ਸਰਕਾਰ ਨੂੰ ਨਮੋਸ਼ੀ ਭਰੀ ਸਥਿੱਤੀ ਵਿੱਚ ਫਸਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਐਡਵੋਕੇਟ ਜਨਰਲ ਦੀ ਵਜ੍ਹਾ ਕਰਕੇ ਸਰਕਾਰ ਇੱਕ ਇੱਕ ਕਰਕੇ ਕੇਸ ਹਾਰਦੀ ਜਾ ਰਹੀ ਹੈ। 

ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਪ੍ਰਵਾਨ

ਚੰਡੀਗੜ੍ਹ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਲੁਧਿਆਣਾ ਦੇ ਅਤਿ ਪ੍ਰਦੂਸ਼ਿਤ ਬੁੱਢੇ ਨਾਲੇ ਦੇ ਨਵੀਨੀਕਰਨ ਦੀ ਮੁਹਿੰਮ ਤਹਿਤ ਪੰਜਾਬ ਵਜ਼ਾਰਤ ਨੇ ਨਵੀਨੀਕਰਨ ਲਈ ਪਹਿਲੇ ਪੜਾਅ ਵਿੱਚ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਇਸ ਮਹੱਤਵਪੂਰਨ ਯੋਜਨਾ ਤਹਿਤ 275 ਐਮ.ਐਲ.ਡੀ. ਦੀ ਸਮਰੱਥਾ ਵਾਲੀ ਵਾਧੂ ਸੀਵਰੇਜ ਟਰੀਟਮੈਂਟ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਨਾਲ ਬੁੱਢੇ ਨਾਲ ਦੀ ਸਮੱਸਿਆ ਅਤੇ ਸਤਲੁਜ ਦਰਿਆ ਵਿੱਚ ਪੈਂਦੇ ਪ੍ਰਦੂਸ਼ਣ ਦਾ ਪੱਕਾ ਹੱਲ ਨਿਕਲੇਗਾ। ਵਜ਼ਾਰਤ ਨੇ ਫੈਸਲਾ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਵਾਤਾਵਰਣ ਸੁਧਾਰ ਦੇ ਪ੍ਰੋਗਰਾਮਾਂ ਲਈ ਫੰਡ ਇਕੱਤਰ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਖਰੀਦ ਤੇ ਵੇਚ ਉਪਰ

ਸੁਖਵਿੰਦਰ ਜਾਂਦੇ ਜਾਂਦੇ ਚਾਰ ਜਣਿਆਂ ਨੂੰ ਦੇ ਗਿਆ ਜ਼ਿੰਦਗੀ ਦਾ ‘ਸੁੱਖ’

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਜੀਆਈ ਵਿੱਚ ਇਲਾਜ ਅਧੀਨ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਡਾਕਟਰਾਂ ਵੱਲੋਂ ਬ੍ਰੇਨ ਡੈੱਡ ਘੋਸ਼ਿਤ ਕਰਨ ਉਪਰੰਤ ਪਰਿਵਾਰ ਵੱਲੋਂ ਅੰਗਦਾਨ ਲਈ ਦਿੱਤੀ ਸਹਿਮਤੀ ਨਾਲ 4 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵਾਂ ਜੀਵਨ ਮਿਲਿਆ ਹੈ।

ਮੁਲਾਜ਼ਮਾਂ ਨਾਲ ਹੱਥੋ-ਪਾਈ ਕਰਨ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਥੇ ਕ੍ਰਿਸ਼ਨਾ ਮਾਰਕੀਟ ਸੈਕਟਰ-41 ਸੀ ’ਚ ਇਕ ਵਿਅਕਤੀ ਵੱਲੋਂ ਡਿਊਟੀ ’ਤੇ ਤਾਇਨਾਤ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਮੁਲਾਜ਼ਮਾਂ ਨਾਲ ਹੱਥੋ ਪਾਈ ਕੀਤੀ ਗਈ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਸਬ ਇੰਸਪੈਕਟਰ ਅਸ਼ੋਕ ਰਾਹੀ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। 

ਮਿਰਜ਼ਾ ਗ਼ਾਲਿਬ ਦੀ ਯਾਦ ਵਿੱਚ ਗੋਸ਼ਟੀ

ਪੰਚਕੂਲਾ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮਹਾਨ ਉਰਦੂ ਕਵੀ ਮਿਰਜ਼ਾ ਗ਼ਾਲਿਬ ਦੀ 150ਵੀਂ ਬਰਸੀ ਮੌਕੇ ਹਰਿਆਣਾ ਉਰਦੂ ਅਕਾਦਮੀ ਵੱਲੋਂ ਕੌਮੀ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਨੂੰ ਮਹਾਨ ਕਵੀ ਅਤੇ ਚਿੰਤਕ ਡਾ. ਸ਼ੀਨ ਕਾਫ਼ ਨਿਜ਼ਾਮ, ਉੱਤਰ ਪ੍ਰਦੇਸ਼ ਉਰਦੂ ਅਕੈਡਮੀ ਦੇ ਸਾਬਕਾ ਪ੍ਰਧਾਨ ਜਨਾਬ ਨਵਾਜ਼ ਦੇਵਬੰਦੀ, ਉੱਘੇ ਨਾਟਕਕਾਰ ਡਾ. ਆਤਮਜੀਤ, ਸਾਬਕਾ ਆਈ.ਏ.ਐੱਸ ਜਨਾਬ ਆਰ.ਕੇ. ਤਨੇਜਾ, ਕਵੀ ਮਹਿੰਦਰ ਪ੍ਰਤਾਪ ਚੰਦ, ਡਾ. ਕੇਕੇ ਰਿਸ਼ੀ, ਕੇਂਦਰੀ ਸਾਹਿਤ ਅਕਾਦਮੀ ਦੇ ਰਾਸ਼ਟਰੀ ਉਪ ਪ੍ਰਧਾਨ ਮਾਧਵ ਕੌਸ਼ਿਕ ਨੇ ਸੰਬੋਧਨ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਹਰਿਆਣਾ ਦੇ ਡੀਜੀਪੀ ਅਤੇ ਪ੍ਰਸਿੱਧ ਲੇਖਕ ਡਾ. ਕੇਪੀ ਸਿੰਘ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ 

ਪਾਰਕ ਘੁਟਾਲਾ: ਅਦਾਲਤ ਨੇ ਜੇਲ੍ਹ ਸੁਪਰਡੈਂਟ ਤੋਂ ਜਵਾਬ ਮੰਗਿਆ

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਾਲ 2006 ’ਚ ਇੱਥੇ ਦੇ ਪਿੰਡ ਸਾਰੰਗਪੁਰ ਦੀ 73.65 ਏਕੜ ਜ਼ਮੀਨ ’ਤੇ ਥੀਮ ਪਾਰਕ ਬਣਾਉਣ ਸਮੇਂ ਹੋਏ ਕਥਿਤ ਘੁਟਾਲੇ ਸਬੰਧੀ ਦਰਜ ਕੇਸ ਦੀ ਸੁਣਵਾਈ ਸੀ.ਬੀ.ਆਈ. ਦੇ ਸਪੈਸ਼ਲ ਜੱਜ ਡਾ. ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ’ਚ ਹੋਈ। ਅੱਜ ਦੀ ਸੁਣਵਾਈ ਦੌਰਾਨ ਸਾਬਕਾ ਸਲਾਹਕਾਰ ਲਲਿਤ ਕੁਮਾਰ, ਕ੍ਰਿਸ਼ਨ ਮੋਹਨ ਸ਼ਰਮਾ, ਯੂ.ਟੀ. ਟੂਰਿਜ਼ਮ ਦੇ ਸਾਬਕਾ ਡਾਇਰੇਕਟਰ ਵਿਵੇਕ ਅੱਤਰੇ ਪੇਸ਼ ਹੋਏ। 

ਪੂਟਾ ਦਾ ਧਰਨਾ ਮੁਲਤਵੀ

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਯੂਨੀਵਰਸਿਟੀ ਟੀਚਰਸ ਐਸੋਸੀਏਸ਼ਨ (ਪੂਟਾ) ਵੱਲੋਂ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਨੂੰ ਲੈ ਕੇ ਅੱਜ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵੱਲੋਂ 48 ਅਧਿਆਪਕਾਂ ਦੀ

ਪੰਚਕੂਲਾ ਵਿੱਚ ਬਾਂਦਰਾਂ ਦਾ ਖੌਫ਼

ਪੰਚਕੂਲਾ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਥੇ ਬਾਂਦਰਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਰੋਜ਼ਾਨਾ ਇੱਕ ਦਰਜਨ ਤੋਂ ਵੱਧ ਕੇਸ ਬਾਂਦਰਾਂ ਦੇ ਵੱਢਣ ਦੇ ਆ ਰਹੇ ਹਨ ਤੇ ਇਹ ਕੇਸ ਬਰਵਾਲਾ, ਰਾਮਗੜ੍ਹ, ਪੁਰਾਣਾ ਪੰਚਕੂਲਾ, ਕਾਲਕਾ-ਪਿੰਜੌਰ ਅਤੇ ਸੂਰਜਪੁਰ ਦੇ ਵਧੇਰੇ ਹਨ। ਕਾਲਕਾ ਪਿੰਜੌਰ ਵਿੱਚ ਬਾਂਦਰਾਂ ਦਾ ਵਧੇਰੇ ਹੋਣ ਦਾ ਇਹ ਵੀ ਕਾਰਨ ਹੈ ਕਿ ਹਿਮਾਚਲ ਦੇ ਸ਼ਿਮਲਾ-ਸੋਲਨ ਤੋਂ ਬਾਂਦਰ ਫੜਨ ਵਾਲੇ ਠੇਕੇਦਾਰ ਰਾਤ ਨੂੰ ਕਾਲਕਾ, ਪ੍ਰਵਾਣੂ ਬੈਰੀਅਰ ਉੱਤੇ ਬਾਂਦਰਾਂ ਨੂੰ ਜਾਲੀਨੁਮਾ ਟਰੱਕਾਂ ਵਿੱਚ ਛੱਡ ਜਾਂਦੇ ਹਨ ਤੇ ਇਹ ਬਾਂਦਰ ਫਿਰ ਪਿੰਜੌਰ ਤੇ ਕਾਲਕਾ ਇਲਾਕੇ ਵਿੱਚ ਰਹਿ ਜਾਂਦੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲੀ ਜੀਵ

ਨੌਜਵਾਨ ਪੱਤਰਕਾਰ ਅਮਨ ਬਰਾੜ ਨੂੰ ਚੁੱਕਣਾ ਪਿਆ ਇਹ ਵੱਡਾ ਕਦਮ

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਨਿੱਜੀ ਚੈਨਲ ਦੇ ਉਭਰ ਰਹੇ ਪੱਤਰਕਾਰ ਅਮਨ ਬਰਾੜ ਵੱਲੋਂ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨ ਬਰਾੜ ਨੂੰ ਰੀੜ੍ਹ ਦੀ ਹੱਡੀ ਦਾ ਦਰਦ ਸੀ, ਇੱਕ ਮਹੀਨੇ ਤੋਂ ਬੈਡ ਤੇ ਸੀ ਅਤੇ ਉਨ੍ਹਾਂ ਦੇ ਟੈਸਟ ਚੱਲ ਰਹੇ ਸੀ, ਪਰਸੋਂ ਦਿੱਲੀ ਅਪੋਲੋ ਹਸਪਤਾਲ ਚ ਟੈਸਟ ਕਰਵਾਏ ਸੀ।  ਸ਼ਾਇਦ ਕੈਂਸਰ ਹੋਣ ਦਾ ਪਤਾ ਲੱਗਿਆ ਜਿਸਤੋਂ ਬਾਅਦ ਉਸਨੇ ਇਹ ਕਦਮ ਚੱਕ ਲਿਆ। ਬੀਤੀ ਰਾਤ ਦਿੱਲੀ ਵਿਖੇ ਅਮਨ ਬਰਾੜ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕੀਤੀ।

ਸਰਕਾਰ ਹਰਕਤ 'ਚ ਆਈ, 100 ਤੋਂ ਵੱਧ ਸਕੂਲ ਬਸਾਂ ਜ਼ਬਤ ਤੇ 250 ਦੇ ਚਲਾਨ

ਚੰਡੀਗੜ੍ਹ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਲੌਂਗੋਵਾਲ ਦੇ ਹੌਲਨਾਕ ਹਾਦਸੇ ਤੋਂ ਬਾਅਦ ਹੀ ਸਰਕਾਰ ਦੀ ਨੀਂਦ ਖੁਲ੍ਹੀ ਹੈ। ਅੱਜ ਰਾਜ ਭਰ 'ਚ ਸਰਕਾਰ ਹਰਕਤ ਚ ਆਈ ਅਤੇ ਸਾਰੇ ਜ਼ਿਲ੍ਹਿਆਂ 'ਚ ਸਕੂਲ ਬਸਾਂ ਦੀ ਧੜਾਧੜ ਚੈਕਿੰਗ ਸ਼ੁਰੂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਲੌਂਗੋਵਾਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਰਾਜ ਭਰ 'ਚ ਸਕੂਲ ਬਸਾਂ ਦੀ ਚੈਕਿੰਗ ਦੇ ਹੁਕਮ ਦਿਤੇ ਸਨ। ਮੁੱਖ ਮੰਤਰੀ  ਵਲੋਂ ਦਿਤੇ ਹੁਕਮਾਂ 'ਤੇ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ 4505 ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਿਨ੍ਹਾਂ ਵਿਚੋਂ ਮੋਟਰ ਵਾਹਨ ਕਾਨੂੰਨ ਦੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ 1649 ਵਾਹਨਾਂ ਦੇ ਚਲਾਨ ਕੀਤੇ ਜਦੋਂ ਕਿ 253 ਨੂੰ ਜ਼ਬਤ ਕੀਤਾ।

ਚੰਡੀਗੜ੍ਹ ’ਚ ਸੈਰ-ਸਪਾਟੇ ਨੂੰ ਮਿਲੇਗਾ ਹੁਲਾਰਾ

ਚੰਡੀਗੜ੍ਹ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ’ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 99 ਕਰੋੜ ਰੁਪਏ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਸੈਰ ਸਪਾਟਾ ਵਿਭਾਗ ਵੱਲੋਂ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨਾਲ ਮੀਟਿੰਗ ਕਰਕੇ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਯੋਜਨਾ ਨੂੰ ਸਲਾਹਕਾਰ ਪਰੀਦਾ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਬੈਠਕ ’ਚ ਸ੍ਰੀ ਪਰੀਦਾ ਨੇ ਇਸ ਯੋਜਨਾ ਨੂੰ ਤਿਆਰ ਕਰਕੇ ‘ਸਵਦੇਸ਼ ਦਰਸ਼ਨ ਸਕੀਮ’ ਤਹਿਤ ਕੇਂਦਰੀ ਸੈਰ-ਸਪਾਟਾ ਵਿਭਾਗ ਨੂੰ ਭੇਜਣ ਬਾਰੇ ਕਿਹਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091880867
Copyright © 2020, Panjabi Times. All rights reserved. Website Designed by Mozart Infotech