» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਸੀਨੀਅਰ ਵਕੀਲ ਐਚ ਐਸ ਫੂਲਕਾ ਨੂੰ ਜਾਨੋਂ ਮਾਰਨ ਦੀ ਧਮਕੀ

January 22, 2020 04:23 PM

ਨਵੀਂ ਦਿੱਲੀ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  1984 ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਵੱਖ-ਵੱਖ ਕੇਸਾਂ ਦੇ ਵਕੀਲ ਵਜੋਂ ਪੇਸ਼ ਹੋਣ ਵਾਲੇ ਹਰਵਿੰਦਰ ਸਿੰਘ ਫੂਲਕਾ ਨੇ ਕੱਲ੍ਹ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੱਤਰ ਮਿਲਿਆ ਹੈ, ਜਿਸ 'ਚ ਉਨ੍ਹਾਂ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ ਗਈ ਹੈ। ਅਦਾਲਤ ਦੇ ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ਚੀਫ਼ ਮੈਟਰੋਪਾਲੀਟਨ ਮੈਜਿਸਟਰੇਟ ਐਚ ਐਸ ਭੱਲਾ ਵੱਲੋਂ ਸੀ ਬੀ ਆਈ ਨੂੰ 11 ਫਰਵਰੀ ਤੱਕ ਆਪਣਾ ਜਵਾਬ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਵਰਨਣ ਯੋਗ ਹੈ ਕਿ ਅਦਾਲਤ ਵੱਲੋਂ ਦੰਗਿਆਂ ਨਾਲ ਸਬੰਧਿਤ ਇੱਕ ਕੇਸ ਦੀ ਸੁਣਵਾਈ ਕੀਤੀ ਜਾ ਰਹੀ ਹੈ, ਜਿਸ ਵਿੱਚ ਸੀਨੀਅਰ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੋਸ਼ੀ ਹਨ। ਐੱਚ ਐੱਸ ਫੂਲਕਾ ਨੇ ਉਨ੍ਹਾਂ ਨੂੰ ਮਿਲੀ ਧਮਕੀ ਬਾਰੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਹ ਏਦਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ, ਕਿਉਂਕਿ 35 ਸਾਲ ਦੀ ਇਸ ਲੜਾਈ ਦੌਰਾਨ ਉਨ੍ਹਾਂ ਨੂੰ ਬਹੁਤ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਵਰਨਣ ਯੋਗ ਹੈ ਕਿ ਬੀਤੇ 25 ਨਵੰਬਰ ਨੂੰ ਅਦਾਲਤ ਨੇ ਵਿਵਾਦਤ ਹਥਿਆਰ ਦਲਾ ਅਭਿਸ਼ੇਕ ਵਰਮਾ ਦੇ ਬਿਆਨ ਰਿਕਾਰਡ ਕਰਨ ਵਿੱਚ ਦੇਰੀ ਲਈ ਸੀ ਬੀ ਆਈ ਨੂੰ ਫਿਟਕਾਰ ਲਾਈ ਸੀ। ਇਹ ਕੇਸ 1 ਨਵੰਬਰ 1984 ਨੂੰ ਓਦੋਨ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਪਿੱਛੋਂ ਉਤਰੀ ਦਿੱਲੀ ਵਿੱਚ ਗੁਰਦੁਆਰਾ ਪੁਲਬੰਗਸ਼ ਵਿਖੇ ਮਾਰੇ ਗਏ ਤਿੰਨ ਸਿੱਖਾਂ ਨਾਲ ਸਬੰਧਿਤ ਹੈ, ਜਿਸ 'ਚ ਜਗਦੀਸ਼ ਟਾਈਟਲਰ ਨੇ ਆਪਣੀ ਕੋਈ ਭੂਮਿਕਾ ਹੋਣ ਤੋਂ ਇਨਕਾਰ ਕਰਦਿਆਂ ਦੱਸਿਆ ਹੈ ਕਿ ਉਸ ਨੂੰ ਇਸ ਕੇਸ ਵਿੱਚ ਸੀ ਬੀ ਆਈ ਤਿੰਨ ਵਾਰ ਕਲੀਨ ਚਿੱਟ ਦੇ ਚੁੱਕੀ ਹੈ, ਪਰ ਅਦਾਲਤ ਨੇ ਸੀ ਬੀ ਆਈ ਨੂੰ ਮੁੜ ਕੇ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਕੇਂਦਰ ਅਤੇ ਪੁਲੀਸ ਨੂੰ ਚਾਰ ਹਫ਼ਤਿਆਂ ਦੀ ਮੋਹਲਤ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਾਈ ਕੋਰਟ ਨੇ ਉੱਤਰ-ਪੂਰਬੀ ਦਿੱਲੀ ’ਚ ਫਿਰਕੂ ਹਿੰਸਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਦਾਖ਼ਲ ਜਨਹਿੱਤ ਪਟੀਸ਼ਨ ’ਚ ਕੇਂਦਰ ਨੂੰ ਧਿਰ ਬਣਾਉਣ ਦੀ ਅੱਜ ਇਜਾਜ਼ਤ ਦੇ ਦਿੱਤੀ ਹੈ। ਚੀਫ਼ ਜਸਟਿਸ ਡੀ ਐੱਨ ਪਟੇਲ ਅਤੇ ਜਸਟਿਸ ਸੀ ਹਰੀ ਸ਼ੰਕਰ ’ਤੇ ਆਧਾਰਿਤ ਬੈਂਚ ਨੇ ਜਨਹਿੱਤ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕੇਂਦਰ ਅਤੇ ਪੁਲੀਸ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਨਹਿੱਤ ਪਟੀਸ਼ਨ ’ਚ ਭਾਜਪਾ ਦੇ ਤਿੰਨ ਆਗੂਆਂ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਅਤੇ ਪਰਵੇਸ਼ ਵਰਮਾ ਵੱਲੋਂ ਨਫ਼ਰਤੀ ਭਾਸ਼ਨ ਦੇਣ ਲਈ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਹਿੰਸਾ ਨੂੰ ਠੱਲ੍ਹ; ਤਣਾਅ ਬਰਕਰਾਰ, ਮਿ੍ਤਕਾਂ ਦੀ ਗਿਣਤੀ 38 ਹੋਈ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਉੱਤਰ-ਪੂਰਬੀ ਦਿੱਲੀ ਦੇ ਕੁਝ ਇਲਾਕਿਆਂ ’ਚ ਵੀਰਵਾਰ ਨੂੰ ਹਿੰਸਾ ਦੀਆਂ ਮਾਮੂਲੀ ਘਟਨਾਵਾਂ ਸਾਹਮਣੇ ਆਈਆਂ ਹਨ। ਉਧਰ ਜਾਫਰਾਬਾਦ, ਮੌਜਪੁਰ, ਚਾਂਦਬਾਗ, ਗੋਕੁਲਪੁਰੀ ਅਤੇ ਨੇੜਲੇ ਇਲਾਕਿਆਂ ’ਚ ਹਾਲਾਤ ਸ਼ਾਂਤ ਪਰ ਤਣਾਅਪੂਰਨ ਬਣੇ ਹੋਏ ਹਨ। ਹਿੰਸਾ ਦੀਆਂ ਘਟਨਾਵਾਂ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 38 ਹੋ ਗਈ ਹੈ। ਗੁਰੂ ਤੇਗ ਬਹਾਦਰ ਹਸਪਤਾਲ ’ਚ ਮਾਹੌਲ ਗਮਗੀਨ ਨਜ਼ਰ ਆਇਆ। ਹਿੰਸਾਗ੍ਰਸਤ ਇਲਾਕਿਆਂ ’ਚ ਅੱਜ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ ਅਤੇ ਕਈਆਂ ਦੇ ਟੁੱਟੇ ਹੋਏ ਸ਼ਟਰ ਅੱਗਜ਼ਨੀ ਦੀਆਂ ਘਟਨਾਵਾਂ ਨੂੰ ਬਿਆਨ ਕਰ ਰਹੇ ਸਨ। ਡਰ ਦੇ ਮਾਹੌਲ ਕਾਰਨ ਲੋਕਾਂ ਨੇ ਘਰਾਂ ’ਚ ਰਹਿਣਾ ਹੀ ਮੁਨਾਸਿਬ ਸਮਝਿਆ।

‘ਆਪ’ ਕੌਂਸਲਰ ਤਾਹਿਰ ਹੁਸੈਨ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਰਾਜਧਾਨੀ ਦਿੱਲੀ ਵਿੱਚ ਇੰਟੈਲੀਜੈਂਸ ਬਿਊਰੋ ਦੇ ਇਕ ਮੁਲਾਜ਼ਮ ਦੀ ਹੱਤਿਆ ਵਿੱਚ ਸ਼ਾਮਲ ਹੋਣ ਦਾ ਦੋਸ਼ ਲੱਗਣ ਦੇ ਬਾਅਦ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣੇ ਕੌਂਸਲਰ ਤਾਹਿਰ ਹੁਸੈਨ ਨੂੰ ਪੁਲੀਸ ਜਾਂਚ ਪੂਰੀ ਹੋਣ ਤਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਆਈਬੀ ਮੁਲਾਜ਼ਮ ਅੰਕਿਤ ਸ਼ਰਮਾ ਦੀ ਲਾਸ਼ ਚਾਂਦ ਬਾਗ ਇਲਾਕੇ ਵਿੱਚ ਉਸ ਦੇ ਘਰ ਨੇੜਲੇ ਨਾਲੇ ਵਿੱਚੋਂ ਮਿਲੀ ਸੀ। ਪੀੜਤ ਪਰਿਵਾਰ ਨੇ ਅੰਕਿਤ ਦੀ ਹੱਤਿਆ ਵਿੱਚ ਤਾਹਿਰ ਹੁਸੈਨ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਅੰਕਿਤ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਧਾਰਾ 365 ਅਤੇ 302 ਤਹਿਤ ਕੇਸ ਦਰਜ ਕੀਤਾ ਹੈ

ਭਾਰਤ ਤੇ ਮਿਆਂਮਾਰ ਵਿਚਾਲੇ ਦਸ ਸਮਝੌਤੇ ਸਹੀਬੰਦ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਤੇ ਮਿਆਂਮਾਰ ਨੇ ਅੱਜ ਦਸ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਸਮਝੌਤਿਆਂ ਦਾ ਮੁੱਖ ਨਿਸ਼ਾਨਾ ਦੱਖਣਪੂਰਬੀ ਏਸ਼ਿਆਈ ਮੁਲਕ ਦਾ ਸਮਾਜਿਕ ਤੇ ਆਰਥਿਕ ਵਿਕਾਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਵਿਨ ਮਿੰਟ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਲੰਘੇ ਦਿਨ ਭਾਰਤ ਪੁੱਜੇ ਮਿਆਂਮਾਰ ਦੇ ਸਦਰ ਦਾ ਅੱਜ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਮੋਦੀ ਨੇ ਮਿੰਟ ਤੇ ਪ੍ਰਥਮ ਮਹਿਲਾ ਚੋ ਚੋ ਨੂੰ ਜੀ ਆਇਆਂ ਆਖਿਆ। ਸ੍ਰੀ ਮੋਦੀ ਤੇ ਰਾਸ਼ਟਰਪਤੀ ਮਿੰਟ ਨੇ ਮਗਰੋਂ ਹੈਦਰਾਬਾਦ ਹਾਊਸ ਵਿੱਚ ਗੱਲਬਾਤ ਕਰਦਿਆਂ ਦਸ ਸਮਝੌਤਿਆਂ ’ਤੇ ਸਹੀ ਪਾਈ।

ਕਰੋਨਾਵਾਇਰਸ: ਵਿਸ਼ੇਸ਼ ਉਡਾਣਾਂ ਰਾਹੀਂ ਚੀਨ ਤੋਂ 112 ਤੇ ਜਾਪਾਨ ’ਚੋਂ 124 ਭਾਰਤੀ ਲਿਆਂਦੇ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਨੇ ਕਰੋਨਾਵਾਇਰਸ ਦੀ ਸਭ ਤੋਂ ਵੱਧ ਮਾਰ ਝੱਲਣ ਵਾਲੇ ਚੀਨੀ ਸ਼ਹਿਰ ਵੂਹਾਨ ਵਿੱਚ ਫਸੇ 112 ਵਿਅਕਤੀਆਂ ਨੂੰ ਅੱਜ ਵਾਪਸ ਲਿਆਂਦਾ ਹੈ। ਇਸੇ ਤਰ੍ਹਾਂ ਟੋਕੀਓ ਨੇੜੇ ਯੋਕੋਹਾਮਾ ਬੰਦਰਗਾਹ ’ਤੇ ਪਿਛਲੇ ਕਈ ਦਿਨਾਂ ’ਤੇ ਖੜ੍ਹੇ ਕਰੂਜ਼ ਬੇੜੇ ’ਤੇ ਸਵਾਰ 124 ਵਿਅਕਤੀਆਂ ਨੂੰ ਉਥੋਂ ਸੁਰੱਖਿਅਤ ਕੱਢ ਲਿਆ ਗਿਆ ਹੈ। ਵੂਹਾਨ ਤੋਂ ਅੱਜ ਪਰਤੇ ਭਾਰਤੀ ਏਅਰ ਫੋਰਸ ਦੇ ਸੀ-17 ਗਲੋਬਮਾਸਟਰ 3 ਟਰਾਂਸਪੋਰਟ ਜਹਾਜ਼ ਵਿੱਚ 76 ਭਾਰਤੀ ਤੇ 36 ਵਿਦੇਸ਼ੀ ਨਾਗਰਿਕ ਸਵਾਰ ਸਨ ਜਦੋਂਕਿ ਏਅਰ ਇੰਡੀਆ ਦੀ ਉਡਾਣ ਟੋਕੀਓ ਤੋਂ 124 ਲੋਕਾਂ ਨੂੰ ਵਾਪਸ ਲੈ ਕੇ ਆਈ ਹੈ। ਵਿਦੇਸ਼ੀ ਮੁਸਾਫ਼ਰਾਂ ’ਚ 23 ਬੰਗਲਾਦੇਸ਼, 6 ਚੀਨ, ਮਿਆਂਮਾਰ ਤੇ ਮਾਲਦੀਵਜ਼ ਦੇ ਦੋ-ਦੋ ਅਤੇ ਦੱਖਣੀ ਅਫ਼ਰੀਕਾ, ਅਮਰੀਕਾ ਤੇ ਮੈਡਾਗਾਸਕਰ ਦਾ ਇਕ ਇਕ ਨਾਗਰਿਕ ਸ਼ਾਮਲ ਹੈ। ਜਪਾਨ ਪਰਤੇ ਲੋਕਾਂ ਵਿੱਚ 119 ਭਾਰਤੀ, ਸ੍ਰੀਲੰਕਾ ਦੇ ਦੋ ਅਤੇ ਨੇਪਾਲ, ਦੱਖਣੀ ਅਫਰੀਕਾ ਤੇ ਪੇਰੂ ਦਾ ਇਕ ਇਕ ਨਾਗਰਿਕ ਸ਼ਾਮਲ ਹੈ।

ਸ਼ਾਹ ਖ਼ਿਲਾਫ਼ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਦਿੱਲੀ ਵਿੱਚ ਫਿਰਕੂ ਹਿੰਸਾ ਦੌਰਾਨ ‘ਆਪਣੀ ਡਿਊਟੀ ਵਿੱਚ ਨਾਕਾਮ’ ਰਹਿਣ ਦੇ ਦੋਸ਼ ਲਾਉਂਦਿਆਂ ਕਾਂਗਰਸੀ ਵਫ਼ਦ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਸ਼ਾਹ ਨੂੰ ਅਸਤੀਫ਼ਾ ਦੇਣ ਲਈ ਆਖਿਆ ਜਾਵੇ। ਸੋਨੀਆ ਗਾਂਧੀ ਦੀ ਅਗਵਾਈ ਵਾਲੇ ਇਸ ਵਫ਼ਦ ਨੇ ਰਾਸ਼ਟਰਪਤੀ ਨੂੰ ਇਹ ਵੀ ਕਿਹਾ ਕਿ ਉਹ ਕੇਂਦਰ ਨੂੰ ਆਪਣਾ ‘ਰਾਜ ਧਰਮ’ ਯਾਦ ਕਰਵਾਉਣ। 

ਦਿੱਲੀ ਪੁਲੀਸ ਦੀ ਨਾਕਾਮੀ ਨੇ ’84 ਦੇ ਦੰਗਿਆਂ ਦੀ ਯਾਦ ਦਿਵਾਈ: ਗੁਜਰਾਲ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਅੱਜ ਕਿਹਾ ਕਿ ਉੱਤਰੀ ਪੂਰਬੀ ਦਿੱਲੀ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫਿਰਕੂ ਹਿੰਸਾ ਮੌਕੇ ਦਿੱਲੀ ਪੁਲੀਸ ਵੱਲੋਂ ਘੱਟਗਿਣਤੀਆਂ ਦੀ ਜਾਨ ਤੇ ਮਾਲ (ਜਾਇਦਾਦਾਂ) ਦੀ  ਰਾਖੀ ਲਈ ਕੋਈ ਕਾਰਵਾਈ ਨਾ ਕੀਤੇ ਜਾਣ ਨੇ ‘1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ’ ਤਾਜ਼ਾ ਕਰਵਾ ਦਿੱਤੀ ਹੈ। ਗੁਜਰਾਲ, ਜਿਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ਵਿੱਚ ਭਾਜਪਾ ਦੀ ਭਾਈਵਾਲ ਹੈ, ਨੇ ਕਿਹਾ ਕਿ ਕੋਈ ਵੀ 1984 ਨੂੰ ਦੁਹਰਾਉਣਾ ਨਹੀਂ ਚਾਹੁੰਦਾ। ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਪੁੱਤਰ ਨਰੇਸ਼ ਗੁਜਰਾਲ ਨੇ ਦਿੱਲੀ ਪੁਲੀਸ ਦੇ ਕਮਿਸ਼ਨਰ ਅਮੁੱਲਿਆ ਪਟਨਾਇਕ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਰਹਿੰਦੇ ਘੱਟਗਿਣਤੀ ‘ਡਰੇ ਹੋਏ’ ਹਨ। ਉਨ੍ਹਾਂ ਪੱਤਰ ਦੀਆਂ ਕਾਪੀਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਵੀ ਭੇਜੀਆਂ। 

ਵਿਰੋਧੀ ਪਾਰਟੀਆਂ ਦੇ ਨਫਰਤੀ ਬਿਆਨਾਂ ਕਰ ਕੇ ਹਿੰਸਾ ਭੜਕੀ: ਭਾਜਪਾ

ਨਵੀਂ ਦਿੱਲੀ,27  ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਜਪਾ ਨੇ ਅੱਜ ਕਿਹਾ ਕਿ ਸ਼ਹਿਰ ਵਿੱਚ ਹੋਈ ਹਿੰਸਾ ਵਿਰੋਧੀ ਧਿਰ ਦੇ ਨੇਤਾਵਾਂ ਦੇ ਭੜਕਾਊ ਬਿਆਨਾਂ ਦਾ ਨਤੀਜਾ ਹੈ ਅਤੇ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸੀਏਏ ਖ਼ਿਲਾਫ਼ ਪਿਛਲੇ ਸਾਲ ਇੱਕ ਰੈਲੀ ਦੌਰਾਨ ‘ਆਰ ਪਾਰ ਦੀ ਲੜਾਈ’ ਲੜਨ ਦੇ ਦਿੱਤੇ ਸੱਦੇ ਨੂੰ ਇਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਸੀਨੀਅਰ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੀਆਂ ਕੁੱਝ ਟਿੱਪਣੀਆਂ ਦਾ ਜ਼ਿਕਰ ਕੀਤਾ ਅਤੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀ ਰਿਹਾਇਸ਼ ’ਤੇ ਭਾਰੀ ਮਾਤਰਾ ਵਿੱਚ ਪੱਥਰ ਅਤੇ ਕਥਿਤ ਪੈਟਰੋਲ ਬੰਬ ਮੌਜੂਦ ਹੋਣ ਦਾ ਮਾਮਲਾ ਉਠਾਇਆ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਅਤੇ ‘ਆਪ’ ’ਤੇ ਦੰਗਿਆਂ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਕੌਮੀ ਰਾਜਧਾਨੀ ਵਿੱਚ ਹੋਈ ਹਿੰਸਾ ’ਚ ਹੁਣ ਤਕ 34 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। 

84 ਵਰਗੇ ਹਾਲਾਤ ਨਹੀਂ ਬਣਨ ਦੇਵਾਂਗੇ: ਦਿੱਲੀ ਹਾਈ ਕੋਰਟ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਖ਼ਿਲਾਫ਼ ਭੜਕੀ ਫ਼ਿਰਕੂ ਹਿੰਸਾ ਦਾ ਗੰਭੀਰ ਨੋਟਿਸ ਲੈਂਦਿਆਂ ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ 1984 ਦੇ ਦੰਗਿਆਂ ਵਰਗੇ ਹਾਲਾਤ ਬਣਾਉਣ ਦੀ ਆਗਿਆ ਨਹੀਂ ਦੇਵੇਗੀ। ਹਾਈ ਕੋਰਟ ਨੇ ਪੁਲੀਸ ਨੂੰ ਹਦਾਇਤ ਕੀਤੀ ਕਿ ਉਹ ਨਫ਼ਰਤੀ ਤਕਰੀਰਾਂ ਕਰਨ ਵਾਲੇ ਤਿੰਨ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਸਬੰਧੀ ‘ਸੁਚੇਤ ਫੈਸਲਾ’ ਲਏ। ਅਦਾਲਤ ਨੇ ਦਿੱਲੀ ਪੁਲੀਸ ਨੂੰ ਭਲਕੇ ਵੀਰਵਾਰ ਤਕ ਸੂਚਿਤ ਕਰਨ ਲਈ ਕਿਹਾ ਹੈ। ਇਨ੍ਹਾਂ ਆਗੂਆਂ ਵਿੱਚ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਸੰਸਦ ਮੈਂਬਰ ਪਰਵੇਸ਼ ਵਰਮਾ ਤੇ ਕਪਿਲ ਮਿਸ਼ਰਾ ਸ਼ਾਮਲ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਦਿੱਲੀ ਅਸੈਂਬਲੀ ਚੋਣਾਂ ਦੇ ਪ੍ਰਚਾਰ ਦੌਰਾਨ ਕਥਿਤ ਨਫ਼ਰਤੀ ਤਕਰੀਰਾਂ ਕੀਤੀਆਂ ਸਨ। ਇਸ ਦੌਰਾਨ ਕਾਨੂੰਨ ਤੇ ਨਿਆਂ ਮੰਤਰਾਲਾ ਨੇ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਲੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਐੱਸ.ਮੁਰਲੀਧਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਹੈ। ਜਸਟਿਸ ਮੁਰਲੀਧਰ ਨੇ ਅੱਜ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਤੇ ਦਿੱਲੀ ਪੁਲੀਸ ਨੂੰ ਸਖ਼ਤ ਸਵਾਲ ਪੁੱਛੇ ਸੀ।

ਹਿੰੰਸਾਗ੍ਰਸਤ ਖੇਤਰਾਂ ’ਚ ਹਾਲਾਤ ਕਾਬੂ ਹੇਠ: ਡੋਵਾਲ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਉੱਤਰ ਪੂਰਬੀ ਦਿੱਲੀ ਵਿੱਚ ਫ਼ਿਰਕੂ ਹਿੰਸਾ ਦੀ ਜ਼ੱਦ ਵਿੱਚ ਆਏ ਖੇਤਰਾਂ ਦਾ ਖੁ਼ਦ ਦੌਰਾ ਕੀਤਾ ਤੇ ਮੁਕਾਮੀ ਲੋਕਾਂ ਨੂੰ ਸਥਿਤੀ ਕਾਬੂ ਹੇਠ ਹੋਣ ਦਾ ਯਕੀਨ ਦਿਵਾਇਆ। ਕਈ ਥਾਵਾਂ ’ਤੇ ਲੋਕਾਂ ਨੇ ਉਨ੍ਹਾਂ (ਡੋਵਾਲ) ਦਾ ਨਿੱਘਾ ਸਵਾਗਤ ਕੀਤਾ, ਜਦੋਂਕਿ ਇੱਕਾ-ਦੁੱਕਾ ਥਾਵਾਂ ’ਤੇ ਮੁਕਾਮੀ ਲੋਕਾਂ ਨੇ ਹਿੰਸਾ ਨੂੰ ਲੈ ਕੇ ਰੋਸ ਜਤਾਉਂਦਿਆਂ ਸ਼ਿਕਾਇਤਾਂ ਦਰਜ ਕਰਵਾਈਆਂ। ਕੌਮੀ ਸੁਰੱਖਿਆ ਸਲਾਹਕਾਰ ਦੀ ਪਿਛਲੇ 24 ਘੰਟਿਆਂ ਵਿੱਚ ਫ਼ਿਰਕੂ ਹਿੰਸਾਗ੍ਰਸਤ ਖੇਤਰਾਂ ਦੀ ਇਹ ਦੂਜੀ ਫੇਰੀ ਸੀ। ਸ੍ਰੀ ਡੋਵਾਲ ਨੇ ਬੀਤੀ ਰਾਤ ਵੀ ਜਾਫ਼ਰਾਬਾਦ ਸਮੇਤ ਹੋਰਨਾਂ ਖੇਤਰਾਂ ਵਿੱਚ ਜਾ ਕੇ ਖ਼ੁਦ ਸਥਿਤੀ ਦਾ ਜਾਇਜ਼ਾ ਲਿਆ ਸੀ।

ਸੋਨੀਆ ਨੇ ਸ਼ਾਹ ਦਾ ਅਸਤੀਫ਼ਾ ਮੰਗਿਆ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਫਿਰਕੂ ਹਿੰਸਾ ਲਈ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗ ਕੀਤੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਹਿੰਸਾ ਪਿੱਛੇ ਸੋਚੀ-ਸਮਝੀ ਸਾਜ਼ਿਸ਼ ਸੀ। ਕਾਂਗਰਸ ਵਰਕਿੰਗ ਕਮੇਟੀ ਨੇ ਦਿੱਲੀ ’ਚ ਹਿੰਸਾ ਦਾ ਮੁੱਦਾ ਵਿਚਾਰਿਆ ਅਤੇ ਮਤਾ ਪਾਸ ਕਰਕੇ ਦੋਵੇਂ ਸਰਕਾਰਾਂ ਤੋਂ ਜਵਾਬ ਮੰਗੇ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਨਫ਼ਰਤ ਦੀ ਸਿਆਸਤ ਨਕਾਰ ਕੇ ਪੈਦਾ ਹੋਈਆਂ ਦੂਰੀਆਂ ਨੂੰ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ। ਮਤੇ ਨੂੰ ਪੜ੍ਹਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਖਾਸ ਕਰਕੇ ਗ੍ਰਹਿ ਮੰਤਰੀ ਆਪਣੇ ਫਰਜ਼ ਨਿਭਾਉਣ ’ਚ ਨਾਕਾਮ ਰਹੇ। ਇਸ ਕਾਰਨ ਉਹ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣ।

ਦਿੱਲੀ ਹਿੰਸਾ ਨੇ 2002 ਦੇ ਗੁਜਰਾਤ ਦੰਗੇ ਯਾਦ ਕਰਵਾਏ: ਯੇਚੁਰੀ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਦਿੱਲੀ ’ਚ ਹਿੰਸਾ ਨੇ 2002 ਦੇ ਗੁਜਰਾਤ ਦੰਗਿਆਂ ਦੀ ਯਾਦ ਕਰਵਾ ਦਿੱਤੀ ਹੈ ਜਦੋਂ ਮੌਜੂਦਾ ਪ੍ਰਧਾਨ ਮੰਤਰੀ ਉਥੋਂ ਦੇ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਰਾਜਧਾਨੀ ’ਚ ਸਿਰਫ਼ ਫ਼ੌਜ ਸੱਦ ਕੇ ਹੀ ਸ਼ਾਂਤੀ ਕਾਇਮ ਕੀਤੀ ਜਾ ਸਕਦੀ ਹੈ। ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਯੇਚੁਰੀ ਨੇ ਦਾਅਵਾ ਕੀਤਾ ਕਿ ਇਹ ਸਪੱਸ਼ਟ ਹੈ 

ਬਰਾਤੀਆਂ ਨਾਲ ਭਰੀ ਬੱਸ ਦਰਿਆ ਵਿੱਚ ਡਿੱਗੀ; 24 ਹਲਾਕ

ਰਾਜਸਥਾਨ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹਾ ਬੂੰਦੀ ਵਿੱਚ ਕੋਟਾ-ਦੌਸਾ ਹਾਈਵੇਅ ’ਤੇ ਅੱਜ ਸਵੇਰੇ ਬਰਾਤੀਆਂ ਨਾਲ ਭਰੀ ਬੱਸ ਦਰਿਆ ਵਿੱਚ ਡਿੱਗਣ ਕਾਰਨ 24 ਜਣਿਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਪ੍ਰਿਯੰਕਾ ਸਮੇਤ ਕਾਂਗਰਸ ਆਗੂਆਂ ਨੇ ਸ਼ਾਂਤੀ ਮਾਰਚ ਕੱਢਿਆ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਦਿੱਲੀ ’ਚ ਹੋਈ ਹਿੰਸਾ ਖ਼ਿਲਾਫ਼ ਅੱਜ ਸ਼ਾਂਤੀ ਮਾਰਚ ਕੱਢਿਆ। ਪਾਰਟੀ ਹੈੱਡਕੁਆਰਟਰ ਤੋਂ ਸ਼ੁਰੂ ਹੋਏ ਮਾਰਚ ’ਚ ਮੁਕੁਲ ਵਾਸਨਿਕ, 

ਸਪਾ ਦੇ ਸੰਸਦ ਮੈਂਬਰ ਆਜ਼ਮ ਖ਼ਾਨ, ਪਤਨੀ ਤੇ ਪੁੱਤਰ ਨੂੰ ਜੇਲ੍ਹ ਭੇਜਿਆ

ਲਖਨਊ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ, ਉਨ੍ਹਾਂ ਦੀ ਵਿਧਾਇਕ ਪਤਨੀ ਤਾਨਜ਼ਿਨ ਫ਼ਾਤਿਮਾ ਅਤੇ ਵਿਧਾਇਕ ਪੁੱਤਰ ਅਬਦੁੱਲਾ ਆਜ਼ਮ ਨੂੰ ਅੱਜ ਅਦਾਲਤ ਨੇ ਅਬਦੁੱਲਾ ਦੇ ਜਾਅਲੀ ਜਨਮ ਸਰਟੀਫਿਕੇਟ ਮਾਮਲੇ ਸਬੰਧੀ 2 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਰਾਮਪੁਰ ਦੇ ਐੱਸਪੀ ਸੰਤੋਸ਼ ਕੁਮਾਰ ਮਿਸ਼ਰਾ ਨੇ ਦੱਸਿਆ, ‘‘ਉਨ੍ਹਾਂ ਨੂੰ 2 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।’’ ਇਹ ਕੇਸ ਆਜ਼ਮ ਦੇ ਪੁੱਤਰ ਅਬਦੁੱਲਾ, ਜਿਸ ਨੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਕਥਿਤ ਤੌਰ ’ਤੇ ਗਲਤ ਜਨਮ ਤਰੀਕ ਵਾਲਾ ਜਾਅਲੀ ਜਨਮ ਸਰਟੀਫਿਕੇਟ ਦਿੱਤਾ ਸੀ, ਨਾਲ ਸਬੰਧਤ ਹੈ। 

ਕੇਂਦਰੀ ਕੈਬਨਿਟ ਵਲੋਂ ਸਰੋਗੇਸੀ ਬਿੱਲ ’ਤੇ ਮੋਹਰ

ਨਵੀਂ ਦਿੱਲੀ,26 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਕੈਬਨਿਟ ਨੇ ਅੱਜ ਕਿਰਾਏ ਦੀ ਕੁੱਖ ਬਾਰੇ ਸਰੋਗੇਸੀ (ਰੈਗੂਲੇਸ਼ਨ) ਬਿੱਲ, 2020 ਪਾਸ ਕਰ ਦਿੱਤਾ ਹੈ, ਜਿਸ ਵਿਚ ਕਿਸੇ ਵੀ ‘ਇਛੁੱਕ’ ਮਹਿਲਾ ਨੂੰ ਸਰੋਗੇਟ ਮਾਂ ਬਣਨ ਦੀ ਇਜਾਜ਼ਤ ਮਿਲਣ ਅਤੇ ਬਾਂਝ ਭਾਰਤੀ ਜੋੜਿਆਂ ਤੋਂ ਇਲਾਵਾ ਵਿਧਵਾਵਾਂ ਤੇ ਤਲਾਕਸ਼ੁਦਾ ਮਹਿਲਾਵਾਂ ਨੂੰ ਫ਼ਾਇਦਾ ਹੋਣ ਦੀ ਤਜਵੀਜ਼ ਸ਼ਾਮਲ ਹੈ।

ਦਿੱਲੀ ਹਾਈ ਕੋਰਟ ਵੱਲੋਂ ਡੀਜੀਸੀਏ ਦੀ ਝਾੜ-ਝੰਬ

ਨਵੀਂ ਦਿੱਲੀ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਹਾਈ ਕੋਰਟ ਨੇ ਸਟੈਂਡ-ਅੱਪ ਕਾਮੇਡੀਅਨ ਕੁਨਾਲ ਕਾਮਰਾ ’ਤੇ ਹਵਾਈ ਸਫ਼ਰ ਦੌਰਾਨ ਪੱਤਰਕਾਰ ਅਰਨਬ ਗੋਸਵਾਮੀ ਨਾਲ ਕਥਿਤ ਬਦਸਲੂਕੀ ਕਰਨ ਦੇ ਦੋਸ਼ ਵਿੱਚ ਕੁਝ ਏਅਰਲਾਈਨਾਂ (ਇੰਡੀਗੋ ਨੂੰ ਛੱਡ ਕੇ) ਵੱਲੋਂ ਬਿਨਾਂ ਕਿਸੇ ਜਾਂਚ ਤੇ ਬਿਨਾਂ ਕਿਸੇ ਸ਼ਿਕਾਇਤ ਦੇ ਅਣਮਿੱਥੇ ਸਮੇਂ ਲਈ ਹਵਾਈ ਸਫ਼ਰ ਦੀ ਪਾਬੰਦੀ ਲਾਉਣ ਦੇ ਫੈਸਲੇ ਦੀ ‘ਤਸਦੀਕ’ ਕਰਨ ਬਦਲੇ ਏਵੀਏਸ਼ਨ ਰੈਗੂਲੇਟਰ ਡੀਜੀਸੀਏ ਦੀ ਚੰਗੀ ਝਾੜ-ਝੰਬ ਕੀਤੀ ਹੈ। 

ਭੀਮਾ ਕੋਰੇਗਾਓਂ: ਸ਼ਰਦ ਪਵਾਰ ਦੇ ਬਿਆਨ ਲਵੇਗਾ ਜਾਂਚ ਕਮਿਸ਼ਨ

ਪੁਣੇ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭੀਮਾ ਕੋਰੇਗਾਓਂ ਜਾਂਚ ਕਮਿਸ਼ਨ ਨੇ 2018 ਵਿਚ ਹੋਈ ਜਾਤ ਅਧਾਰਿਤ ਹਿੰਸਾ ਦੇ ਕੇਸ ’ਚ ਬਿਆਨ ਲੈਣ ਲਈ ਐੱਨਸੀਪੀ ਮੁਖੀ ਸ਼ਰਦ ਪਵਾਰ ਨੂੰ ਤਲਬ ਕਰਨ ਦਾ ਫ਼ੈਸਲਾ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਜੇ.ਐਨ. ਪਟੇਲ ਮੁਤਾਬਕ ਪਵਾਰ ਨੇ ਪੈਨਲ ਕੋਲ ਹਲਫ਼ਨਾਮਾ ਦਾਖ਼ਲ ਕੀਤਾ ਸੀ ਤੇ ਉਨ੍ਹਾਂ ਨੂੰ ਬਿਆਨ ਦੇਣ ਲਈ ਸੱਦਿਆ ਜਾਵੇਗਾ। ਪਵਾਰ ਨੂੰ ਸੁਣਵਾਈ ਦੇ ਆਖ਼ਰੀ ਗੇੜ ਵਿਚ ਸੱਦੇ ਜਾਣ ਦੀ ਸੰਭਾਵਨਾ ਹੈ।

ਬਹੁਗਿਣਤੀ ਦੇ ਕੱਟੜਪੁਣੇ ਨਾਲ ਭਾਰਤ ਦੀ ਅਨੇਕਤਾ ਨੂੰ ਲੱਗਿਆ ਧੱਕਾ: ਇਲਤਿਜਾ

ਸ੍ਰੀਨਗਰ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੇ ਦੇਸ਼ ਦੀ ਤਾਜ਼ਾ ਸਥਿਤੀ ਉੱਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਦੇਸ਼ ਦੀ ਹਾਲਤ ਇੱੱਥੋਂ ਤੱਕ ਨਿਘਰ ਗਈ ਹੈ ਕਿ ਅੱਜ ਬਹੁਗਿਣਤੀ ਵਿੱਚ ਕੱਟੜਤਾ ਦੇ ਜ਼ਹਿਰ ਕਾਰਨ ਭਾਰਤ ਦੇ ਅਨੇਕਤਾ ਵਾਲੇ ਚਰਿੱਤਰ ਨੂੰ ਭਾਰੀ ਧੱਕਾ ਲੱਗਿਆ ਹੈ। ਉਸ ਨੇ ਸੋਸ਼ਲ ਮੀਡੀਆ ਉੱਤੇ ਦਿੱਲੀ ਵਿੱਚ ਸੋਮਵਾਰ ਨੂੰ ਗੋਲੀ ਚਲਾਉਣ ਵਾਲਿਆਂ ਨੂੰ ਅਜੇ ਤੱਕ ਨਾ ਫੜੇ ਜਾਣ ਪਿੱਛੇ ਖ਼ੁਦ ਹੀ 

ਨਿਰਭਯਾ ਕੇਸ: ਕੇਂਦਰ ਦੀ ਪਟੀਸ਼ਨ ਉੱਤੇ ਸੁਣਵਾਈ 5 ਮਾਰਚ ਨੂੰ

ਨਵੀਂ ਦਿੱਲੀ,25 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਅੱਜ ਐਲਾਨ ਕੀਤਾ ਹੈ ਕਿ ਨਿਰਭਯਾ ਕਾਂਡ ਦੇ ਦੋਸ਼ੀਆਂ ਨੂੰ ਇੱਕ ਇੱਕ ਦੀ ਥਾਂ ਇਕੱਠਿਆਂ ਫਾਂਸੀ ਦੇਣ ਸਬੰਧੀ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਕੇਂਦਰ ਦੀ ਪਟੀਸ਼ਨ ਉੱਤੇ ਸੁਣਵਾਈ 5 ਮਾਰਚ ਨੂੰ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 14 ਮਾਰਚ ਨੂੰ ਇਹ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਦੋਸ਼ੀਆਂ ਨੂੰ ਵੱਖ ਵੱਖ ਫਾਂਸੀ ਦੇਣ ਦੀ ਮੰਗ ਵਾਲੀ ਪਟੀਸ਼ਨ ਟਰਾਇਲ ਕੋਰਟ ਵੱਲੋਂ ਦੋਸ਼ੀਆਂ ਨੂੰ ਤਿੰਨ ਮਾਰਚ ਨੂੰ ਫਾਂਸੀ ਦੇਣ ਦੇ ਜਾਰੀ ਕੀਤੇ ਵਰੰਟਾਂ ਵਿੱਚ ਅੜਿੱਕਾ ਨਹੀਂ ਪਾਏਗੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0092328311
Copyright © 2020, Panjabi Times. All rights reserved. Website Designed by Mozart Infotech