» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਸੁਪਰੀਮ ਕੋਰਟ ਵਲੋਂ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਰਾਹਤ ਦੇਣ ਤੋਂ ਇਨਕਾਰ

February 08, 2020 12:20 PM

ਚੰਡੀਗੜ੍ਹ,7 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਵਿਰੁੱਧ ਕੈਟ ਦੇ ਹੁਕਮ ’ਤੇ ਰੋਕ ਲਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸਪੈਸ਼ਲ ਲੀਵ ਪਟੀਸ਼ਨ (ਐੱਸ.ਐੱਲ.ਪੀ.) ਰੱਦ ਕਰਦਿਆਂ ਪੰਜਾਬ ਦੇ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਰਾਹਤ ਦੇਣ ਤੋਂ ਇਨਕਾਰ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਾਲ 21 ਜਨਵਰੀ ਨੂੰ ਕੈਟ (ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ) ਦੇ ਉਸ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਸੀ, ਜਿਸ ਤਹਿਤ ਦਿਨਕਰ ਗੁਪਤਾ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਦਿੱਤਾ ਗਿਆ ਸੀ। ਕੈਪਟਨ ਸਰਕਾਰ ਨੇ ਯੂ.ਪੀ.ਐੱਸ.ਸੀ. ਵੱਲੋਂ ਸੂਬੇ ਨੂੰ ਭੇਜੇ ਨਾਵਾਂ ਦੇ ਪੈਨਲ ਵਿਚੋਂ ਦਿਨਕਰ ਗੁਪਤਾ ਨੂੰ ਆਪਣਾ ਡੀਜੀਪੀ ਨਿਯੁਕਤ ਕੀਤਾ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਵਲੋਂ ਦਿੱਤੀ ਅੰਤਰਿਮ ਸਟੇਅ ਵਿਰੁੱਧ ਐੱਸ.ਐੱਲ.ਪੀ. ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਮੁਸਤਫ਼ਾ ਦੇ ਵਕੀਲ ਪੀ.ਐੱਸ. ਪਟਵਾਲੀਆ ਨੇ ਪਟੀਸ਼ਨ ਵਾਪਸ ਲੈਣਾ ਸਹੀ ਸਮਝਿਆ ਤਾਂ ਜੋ ਹਾਈ ਕੋਰਟ ਵਲੋਂ ਇਸ ਮਾਮਲੇ ਦੀ ਸੁਣਵਾਈ ਪਹਿਲਾਂ ਮਿਥੇ ਸਮੇਂ ਤਹਿਤ 26 ਫਰਵਰੀ ਨੂੰ ਕੀਤੀ ਜਾ ਸਕੇ। ਇਸ ਤੋਂ ਪਹਿਲਾਂ, ਪਟਵਾਲੀਆ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਦੇ ਜਵਾਬ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਅਬੁਲ ਨਜ਼ੀਰ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਹਾਈ ਕੋਰਟ ਦਾ ਆਦੇਸ਼ ਇੱਕ ਅੰਤਰਿਮ ਆਦੇਸ਼ ਸੀ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਅਜੇ 26 ਫਰਵਰੀ ਨੂੰ ਹਾਈ ਕੋਰਟ ਵਿਚ ਹੋਣੀ ਬਾਕੀ ਹੈ। ਮੁਸਤਫਾ ਦੇ ਵਕੀਲ ਵੱਲੋਂ ਦਿੱਤੀ ਗਈ ਦਲੀਲ ਕਿ ਪੰਜਾਬ ਰਾਜ ਇਸ ਮਾਮਲੇ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰੇਗਾ, ਨੂੰ ਖਾਰਜ ਕਰਦਿਆਂ ਅਟਾਰਨੀ ਜਨਰਲ ਆਫ ਇੰਡੀਆ ਕੇ.ਕੇ. ਵੇਣੂਗੋਪਾਲ ਅਤੇ ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਇਸ ਮਾਮਲੇ ਨੂੰ ਹਾਈ ਕੋਰਟ ਵਿਚ ਲੜੇਗਾ ਅਤੇ ਇਸ ’ਤੇ ਬਹਿਸ ਕਰੇਗਾ।
ਮੁਸਤਫਾ ਨੇ ਆਪਣੀ ਪਟੀਸ਼ਨ ਵਿਚ ਮੁੱਖ ਤੌਰ ’ਤੇ ਹਾਈ ਕੋਰਟ ਦੁਆਰਾ ਕੈਟ ਦੇ ਫ਼ੈਸਲੇ ਵਿਰੁੱਧ ਕੀਤੀ ਅਪੀਲ ਦੀ ਸੁਣਵਾਈ ਵਿੱਚ ਦਿੱਤੀ ਗਈ ‘ਲੰਬੀ ਤਾਰੀਕ’ ਉੱਪਰ ਸਵਾਲ ਚੁੱਕੇ ਸਨ। ਉਸ ਦੀ ਪਟੀਸ਼ਨ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਸੀ ਕਿ ਉਹ ਫਰਵਰੀ 2021 ਵਿਚ ਸੇਵਾਮੁਕਤ ਹੋਣ ਵਾਲਾ ਹੈ ਅਤੇ ਪ੍ਰਕਾਸ਼ ਸਿੰਘ ਕੇਸ ਵਿਚ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ, ਡੀਜੀਪੀ ਵਜੋਂ ਚੁਣੇ ਜਾਣ ਵਾਲੇ ਉਮੀਦਵਾਰ ਦਾ ਘੱਟੋ-ਘੱਟ ਬਕਾਇਆ ਕਾਰਜਕਾਲ ਛੇ ਮਹੀਨਿਆਂ ਦਾ ਹੋਣਾ ਚਾਹੀਦਾ ਹੈ। ਐੱਸਐੱਲਪੀ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਵਿਵਾਦ ਜਾਰੀ ਰਹਿਣ ਦਿੱਤਾ ਜਾਂਦਾ ਹੈ ਅਤੇ ਪਟੀਸ਼ਨਕਰਤਾ ਦੀ ਚੋਣ ਨੂੰ ਅਗਸਤ 2020 ਤਕ ਵਿਚਾਰਿਆ ਨਹੀਂ ਜਾਂਦਾ ਤਾਂ ਟ੍ਰਿਬਿਊਨਲ ਅੱਗੇ ਸਫ਼ਲ ਹੋਣ ਦੇ ਬਾਵਜੂਦ ਪਟੀਸ਼ਨਕਰਤਾ ਪੂਰੀ ਚੋਣ ਪ੍ਰਕਿਰਿਆ ਤੋਂ ਬਾਹਰ ਰਹਿ ਜਾਵੇਗਾ ਕਿਉਂਕਿ ਡੀਜੀਪੀ ਦੇ ਅਹੁਦੇ ’ਤੇ ਤਾਇਨਾਤੀ ਸਬੰਧੀ ਵਿਚਾਰੇ ਜਾਣ ਲਈ 6 ਮਹੀਨਿਆਂ ਦਾ ਕਾਰਜਕਾਲ ਜ਼ਰੂਰੀ ਹੁੰਦਾ ਹੈ। 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੀਜੀ ਹਾਊਸ ’ਚ ਅੱਗ; ਤਿੰਨ ਲੜਕੀਆਂ ਦੀ ਮੌਤ

ਚੰਡੀਗੜ੍ਹ,22 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇੱਥੋਂ ਦੇ ਸੈਕਟਰ-32 ਡੀ ਵਿੱਚ ਬਾਅਦ ਦੁਪਹਿਰ ਪੀ.ਜੀ. ਹਾਊਸ ’ਚ ਅਚਾਨਕ ਅੱਗ ਲੱਗਣ ਕਾਰਨ ਤਿੰਨ ਲੜਕੀਆਂ ਦੀ ਮੌਤ ਹੋ ਗਈ ਜਦਕਿ ਦੋ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਇਨ੍ਹਾਂ ਵਿੱਚੋਂ ਇਕ ਨੇ ਮਕਾਨ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ 4 ਗੱਡੀਆਂ ਨੇ ਇੱਕ ਘੰਟੇ ਦੀ ਭਾਰੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਤੋਂ ਸਿਆਸਤ ਭਖੀ

ਚੰਡੀਗੜ੍,22 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਸੂਬੇ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (‘ਆਪ’), ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪਾਰਟੀਆਂ ਨੇ ਡੀਜਪੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਛੇ ਘੰਟਿਆਂ ਦੇ ਸਮੇਂ ਵਿੱਚ ਹੀ ਪਾਕਿਸਤਾਨ ਵੱਲੋਂ ਅਤਿਵਾਦੀ

ਦੋਧੀ ਯੂਨੀਅਨ ਵੱਲੋਂ ਟਰੰਪ ਦੀ ਭਾਰਤ ਫੇਰੀ ਦਾ ਵਿਰੋਧ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਸੈਕਟਰ 21 ਵਿੱਚ ਇਕੱਠ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ 24 ਅਤੇ 25 ਫਰਵਰੀ ਦੀ ਭਾਰਤ ਫੇਰੀ ਦਾ ਸਖ਼ਤ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ। ਦੋਧੀਆਂ ਦਾ ਕਹਿਣਾ ਹੈ ਕਿ ਇਸ ਫੇਰੀ ਮੌਕੇ ਕੀਤੇ ਜਾ ਰਹੇ ਵਪਾਰਕ ਸਮਝੌਤੇ ਨਾਲ ਦੇਸ਼ ਦੇ ਦੁੱਧ ਅਤੇ ਖੇਤੀਬਾੜੀ ਖੇਤਰ ਉੱਤੇ ਮਾੜਾ ਅਸਰ ਪਵੇਗਾ।
ਇਕੱਠ ਨੂੰ ਆਲ ਇੰਡੀਆ ਕਿਸਾਨ ਫ਼ੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਮਨਾਣਾ, ਜਨਰਲ ਸਕੱਤਰ ਜਗਦੀਸ਼ ਸਿੰਘ ਗੜੋਲੀਆਂ ਅਤੇ ਟਰੇਡ ਯੂਨੀਅਨ ਆਗੂ ਮਲਕੀਤ ਸਿੰਘ ਨੇ ਸੰਬੋਧਨ ਕੀਤਾ।

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇੰਸਪੈਕਟਰ ਰਣਜੀਤ ਸਿੰਘ ਦੀ ਨਿਗਰਾਨੀ ਅਤੇ ਡੀਐੱਸਪੀ ਰਾਜੀਵ ਕੁਮਾਰ ਦੀ ਅਗਵਾਈ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ’ਤੇ ਲੁੱਟਾਂ-ਖੋਹਾਂ ਕਰਨ ਦਾ ਦੋਸ਼ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਤਿੰਨ ਪੰਜਾਬ ਦੇ ਵਸਨੀਕ ਹਨ ਅਤੇ ਇਕ ਮੁਲਜ਼ਮ ਹਰਿਆਣਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਪਛਾਣ ਜਸਬੀਰ ਸਿੰਘ ਵਾਸੀ ਜ਼ਿਲਾ ਬਰਨਾਲਾ

ਪੀਯੂ: ਹੋਸਟਲ ਦੇ ਵਿਦਿਆਰਥੀ ਦੀ ਕੁੱਟਮਾਰ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ 3 (ਲੜਕਿਆਂ) ਵਿਚ ਬੀਤੀ ਦੇਰ ਰਾਤ ਇੱਕ ਵਿਦਿਆਰਥੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਹੋਏ ਵਿਦਿਆਰਥੀ ਦਾ ਨਾਂ ਸੌਰਭ ਯਾਦਵ ਦੱਸਿਆ ਗਿਆ ਹੈ ਜੋ ਕਿ ਕੈਮੀਕਲ ਵਿਭਾਗ ਵਿੱਚ ਤੀਸਰੇ ਸਾਲ ਦਾ ਵਿਦਿਆਰਥੀ ਹੈ। ਇਸ ਵਿਦਿਆਰਥੀ ਨਾਲ ਹੋਈ ਕੁੱਟਮਾਰ ਦੀ ਘਟਨਾ ਨੂੰ ਜਿੱਥੇ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਨੇ ਰੈਗਿੰਗ ਕੀਤੇ ਜਾਣ ਦਾ ਮਾਮਲਾ ਦੱਸਿਆ ਹੈ, ਉਥੇ ਹੀ ਏਬੀਵੀਪੀ ਨੇ ਇਸ ਘਟਨਾ ਨੂੰ ਐੱਸਐਫਐੱਸ ਦੇ ਕਾਰਕੁਨਾਂ ਵੱਲੋਂ ਸੌਰਭ ਯਾਦਵ ਉੱਤੇ ਹੋਸਟਲ ਦੇ ਅੰਦਰ ਵੜ ਕੇ ਕੀਤਾ ਗਿਆ ਹਮਲਾ ਦੱਸਿਆ ਹੈ। ਸੌਰਭ ਯਾਦਵ ਨੂੰ ਜ਼ਖ਼ਮੀ ਕੀਤੇ ਜਾਣ ਦੇ ਰੋਸ ਵਜੋਂ ਏਬੀਵੀਪੀ ਵੱਲੋਂ ਹੋਸਟਲ ਦੇ ਬਾਹਰ ਐੱਸਐਫਐੱਸ ਦੇ ਖਿਲਾਫ਼ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਏਬੀਵੀਪੀ ਆਗੂ ਹਰੀਸ਼ ਗੁੱਜਰ ਨੇ ਦੱਸਿਆ ਕਿ ਇਹ ਹਮਲਾ ਐੱਸਐਫਐੱਸ ਦੇ ਕਾਰਕੁਨਾਂ ਵਲੋਂ ਹੋਸਟਲ ਵਿਚ ਵੜ ਕੇ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਹੈਰੋਇਨ ਤੇ ਦੇਸੀ ਕੱਟੇ ਸਣੇ ਕਾਬੂ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ 50 ਗਰਾਮ ਹੈਰੋਇਨ, ਜਾਅਲੀ ਕਰੰਸੀ ਅਤੇ ਦੇਸੀ ਕੱਟੇ ਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਪੁਲੀਸ ਨੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਮੁਲਜ਼ਮ ਦੀ ਪਛਾਣ ਰਾਮ ਦਰਬਾਰ ਫੇਜ਼-1 ਦੇ ਵਸਨੀਕ ਸਾਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੈਕਟਰ-31 ਥਾਣੇ ਦੀ ਪੁਲੀਸ ਲੰਘੀ ਸ਼ਾਮ ਸੈਕਟਰ-31 ਦੀ ਮਾਰਕੀਟ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਕਾਰ ਸਵਾਰ ਵਿਅਕਤੀ ਜਾਪਾਨੀ ਗਾਰਡਨ ਵੱਲ ਹੈਰੋਇਨ ਦੀ ਸਪਲਾਈ ਦੇਣ ਆ ਰਿਹਾ ਹੈ। ਪੁਲੀਸ ਨੇ ਏਐੱਸਪੀ (ਦੱਖਣ) ਨੇਹਾ ਯਾਦਵ ਦੀ

ਦੱਖਣ ਭਾਰਤੀ ਪਕਵਾਨਾਂ ਦਾ ਫੂਡ ਫੈਸਟੀਵਲ ਬੈਲਾਵਿਸਟਾ ਵਿਚ ਸ਼ੁਰੂ

ਪੰਚਕੂਲਾ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦੱਖਣ ਭਾਰਤੀ ਪਕਵਾਨਾਂ ਦਾ ਫੂਡ ਫੈਸਟੀਵਲ ਅੱਜ ਸ਼ੁਰੂ ਹੋ ਗਿਆ। ਬੈਲਾਵਿਸਟਾ, ਪੰਚਕੂਲਾ ਵਿੱਚ ਸ਼ੁਰੂ ਹੋਇਆ ਇਹ ਫੈਸਟੀਵਲ 2 ਮਾਰਚ ਤੱਕ ਚੱਲੇਗਾ। ਅੱਜ ਇੱਥੇ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਜਨਰਲ ਮੈਨੇਜਰ ਵਿਵੇਕ ਖੰਨਾ ਅਤੇ ਸੈਫ਼ ਵਿਨੋਦ ਸੈਮ ਮੈਥਿਊ ਨੇ ਦੱਸਿਆ ਕਿ ਇਸ ਫੂਡ ਫੈਸਟੀਵਲ ਵਿੱਚ ਜਿੱਥੇ ਦੱਖਣੀ ਸੰਗੀਤ ਸਰੋਤਿਆਂ ਨੂੰ ਮੰਤਰ ਮੁਗਧ ਕਰੇਗਾ ਉੱਥੇ ਦੱਖਣੀ ਮਸਾਲਿਆਂ ਦੀ ਖ਼ੁਸ਼ਬੂ 

ਇੰਦਰ ਵਰ੍ਹਿਆ, ਅੰਨਦਾਤਾ ਡਰਿਆ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਵੱਡੇ ਹਿੱਸੇ ਵਿੱਚ ਲੰਘੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਈ ਥਾਈਂ ਹਾੜ੍ਹੀ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਤਾਜ਼ਾ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜ਼ਿਲ੍ਹਾ ਮਾਨਸਾ ਵਿੱਚ ਕਰੀਬ ਦੋ ਹਜ਼ਾਰ ਏਕੜ ਰਕਬੇ ਵਿੱਚ ਫਸਲ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।

ਨਿਊ ਮੋਤੀ ਬਾਗ ਪੈਲੇਸ ਦਾ ਬਿਜਲੀ ਕੁਨੈਕਸ਼ਨ ਕੱਟੇਗੀ ‘ਆਪ’

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਪਟਨ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੋਂ ਕੀਤੇ ਗਏ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਤਾਂ ‘ਆਪ’ 16 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

ਸਾਈਨ ਬੋਰਡ ਅਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ’ਚ ਲਿਖੇ ਜਾਣਗੇ

ਚੰਡੀਗੜ੍ਹ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਨੰਨ੍ਹੇ ਫਰਿਸ਼ਤੇ ਨੇ ਗੁਰਦੇ ਦੇ ਮਰੀਜ਼ ਨੂੰ ਦਿੱਤਾ ਨਵਾਂ ਜੀਵਨ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਜੀਆਈ ਵਿਚ ਅੰਗਦਾਨ ਪ੍ਰਤੀ ਕੀਤੀ ਜਾ ਰਹੀ ਜਾਗਰੂਕਤਾ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਦੇ ਮੱਦੇਨਜ਼ਰ ਕਰੀਬ ਤਿੰਨ ਦਿਨਾਂ ਦੇ ਨਵਜੰਮੇ ਬੱਚੇ ਦੇ ਅੰਗਦਾਨ ਕਰਨ ਨਾਲ ਇੱਕ ਮਰੀਜ਼ ਨੂੰ ਨਵਾਂ ਜੀਵਨ ਮਿਲਿਆ ਹੈ। ਪੀਜੀਆਈ ਦੇ ਡਾਕਟਰਾਂ ਮੁਤਾਬਕ ਸ਼ਾਇਦ ਇਹ ਨੰਨ੍ਹਾ ਫਰਿਸ਼ਤਾ ਭਾਰਤ ਦਾ ਸਭ ਤੋਂ ਛੋਟਾ ਅੰਗਦਾਨੀ ਹੋ ਸਕਦਾ ਹੈ ਜਦੋਂਕਿ ਇਸ ਤੋਂ ਪਹਿਲਾਂ ਪੀਜੀਆਈ ਵਿਚ 11 ਮਹੀਨੇ ਦੇ ਮ੍ਰਿਤਕ ਬੱਚੇ ਦੇ ਅੰਗ ਦਾਨ ਕੀਤੇ ਜਾ ਚੁੱਕੇ ਹਨ।

ਚੰਡੀਗੜ੍ਹ ਵਿੱਚ ਸਾਈਕਲ ਚੋਰ ਸਰਗਰਮ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਸ਼ਹਿਰ ਦੇ ਤਿੰਨ ਸੈਕਟਰਾਂ ਵਿੱਚ ਬੀਤੀ ਰਾਤ ਚੋਰ ਫਿਰਦੇ ਰਹੇ। ਉਹ ਅੱਧਾ ਦਰਜਨ ਸਾਈਕਲਾਂ ਨੂੰ ਚੋਰੀ ਕਰਕੇ ਫ਼ਰਾਰ ਹੋ ਗਏ। ਇਹ ਘਟਨਾ ਸੈਕਟਰ-40, 41 ਅਤੇ 38 ’ਚ ਵਾਪਰੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਚੌਕਸੀ ਵਧਾਉਂਦੇ ਹੋਏ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਲਾਬ ਮੇਲੇ ਦੀਆਂ ਤਿਆਰੀਆਂ ਨੇ ਫੜੀ ਰਫ਼ਤਾਰ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸੈਰ ਸਪਾਟਾ ਵਿਭਾਗ ਵਲੋਂ ਸਾਂਝੇ ਤੌਰ ’ਤੇ ਕਰਵਾਏ ਜਾਣ ਵਾਲੇ 48ਵੇਂ ਗੁਲਾਬ ਮੇਲੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਇਥੇ ਸੈਕਟਰ 16 ਸਥਿਤ ਜ਼ਾਕਿਰ ਰੋਜ਼ ਗਾਰਡਨ ਵਿੱਚ ਲਗਾਏ ਜਾਣ ਵਾਲੇ ਇਸ ਸਾਲਾਨਾ ਮੇਲੇ ਨੂੰ ਲੈਕੇ ਦਰਸ਼ਕਾਂ ਨੂੰ ਵੰਨ-ਸੁਵੰਨੇ ਫੁੱਲਾਂ ਦੀਆਂ ਖੁਸ਼ਬੋਆਂ ਦੇ ਨਾਲ ਨਾਲ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਣ ਨੂੰ ਮਿਲਣਗੇ। ਨਿਗਮ ਤੇ ਪ੍ਰਸ਼ਾਸਨ ਅਧਿਕਾਰੀਆਂ ਅਨੁਸਾਰ ਇਸ ਗੁਲਾਬ ਮੇਲੇ ਦੌਰਾਨ ਕੀਤੇ ਜਾਣ ਵਾਲੇ ਪ੍ਰੋਗਰਾਮ ਇੱਕ ਵੱਖਰੇ ਅੰਦਾਜ਼ ਵਿੱਚ ਦੇਖਣ ਨੂੰ ਮਿਲਣਗੇ। ਇਸ ਵਾਰ ਗੁਲਾਬ ਮੇਲੇ ਦੀਆਂ ਰੌਣਕਾਂ ਇਥੇ ਸੈਕਟਰ 10 ਸਥਿਤ ਲਾਈਅਰ ਵੈਲੀ ਤੋਂ ਲੈ ਕੇ ਸੈਕਟਰ 17 ਪਲਾਜ਼ਾ ਤੱਕ ਲੱਗਣਗੀਆਂ। ਨਿਗਮ ਵਲੋਂ ਇਸ ਸਾਲ ਸ਼ੁਰੂ ਕੀਤੇ ਗਏ ਸੈਕਟਰ 17 ਤੇ ਸੈਕਟਰ 16 ਦੇ ਰੋਜ਼ ਗਾਰਡਨ ਨੂੰ ਜੋੜਨ ਲਈ ਬਣਾਏ ਗਏ ਅੰਡਰਪਾਸ ਵਿੱਚ ਵੀ ਭਾਂਤ ਭਾਂਤ ਦੇ ਸਟਾਲ ਲਗਾਏ ਜਾਣਗੇ। ਜ਼ਿਕਰਯੋਗ ਹੈ ਕਿ ਹਰ ਸਾਲ ਫਰਵਰੀ ਮਹੀਨੇ ਵਿੱਚ ਲਗਾਏ ਜਾਣ ਵਾਲੇ ਗੁਲਾਬ ਮੇਲਾ ਆਉਣ ਵਾਲੀ 28 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ ਮੇਲਾ 1 ਮਾਰਚ ਤੱਕ ਜਾਰੀ ਰਹੇਗਾ।

‘ਗੱਲ ਸੁਣ ਕੈਪਟਨ ਸਰਕਾਰੇ, ਹੁਣ ਇਕੱਠੇ ਹੋਏ ਮੁਲਾਜ਼ਮ ਤੇ ਪੈਨਸ਼ਨਰ ਸਾਰੇ’

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਵਿਚ ਵੱਖੋ ਵੱਖਰੇ ਬੈਨਰਾਂ ਹੇਠ ਆਪੋ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਸਾਰੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਹੁਣ ਇਕ ਝੰਡੇ ਹੇਠ ਇਕੱਠੀਆਂ ਹੋ ਗਈਆਂ ਹਨ। ਸਾਰੀਆਂ ਜਥੇਬੰਦੀਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੂਬਾ ਸਰਕਾਰ ਖ਼ਿਲਾਫ਼ ਸਾਂਝਾ ਸੰਘਰਸ਼ ਕਰਨ ਲਈ ‘ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ’ ਗਠਿਤ ਕੀਤਾ ਹੈ। ਇਸ ਫਰੰਟ ਦੀ ਅਗਵਾਈ ਲਈ ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਬਖਸ਼ੀਸ਼ ਸਿੰਘ ਅਤੇ ਪ੍ਰੇਮ ਸਾਗਰ ਨੂੰ ਕਨਵੀਨਰ ਚੁਣਿਆ ਗਿਆ ਹੈ। ਅੱਜ ਇਸ ਫਰੰਟ ਦੀ ਮੀਟਿੰਗ ਦੌਰਾਨ ਸੂਬੇ ਵਿਚਲੀ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ‘ਕੰਨ ਕਰ ਕੇ ਗੱਲ ਸੁਣ ਕੈਪਟਨ ਸਰਕਾਰੇ, ਹੁਣ ਇਕੱਠੇ ਹੋ ਗਏ ਮੁਲਾਜ਼ਮ ਤੇ ਪੈਨਸ਼ਨਰ ਸਾਰੇ’, ਨਾਅਰੇ ਲਾਏ।

ਪੰਜਾਬ ਪੁਲੀਸ ਦੀ ਸਿੱਟ ਕਰੇਗੀ ਬੇਅਦਬੀ ਕੇਸਾਂ ਦੀ ਜਾਂਚ: ਕੈਪਟਨ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਹੁਣ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਕੀਤੀ ਜਾਵੇਗੀ ਕਿਉਂਕਿ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਦੀ ਸੀਬੀਆਈ ਵਲੋਂ ਜਾਂਚ ਜਾਰੀ ਰੱਖਣ ਦੀ ਮੰਗ ਰੱਦ ਕਰ ਦਿੱਤੀ ਹੈ। ਕੈਪਟਨ ਨੇ ਇਹ ਐਲਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਕੀਤਾ। 

ਮੁੱਖ ਮੰਤਰੀ ਵੱਲੋਂ ਜੇਲ੍ਹਾਂ ਵਿੱਚ ਵਿਆਪਕ ਸੁਧਾਰਾਂ ਨੂੰ ਪ੍ਰਵਾਨਗੀ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੂਬੇ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਸੀਟੀਵੀ ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ੍ਹ ਖੁਫੀਆ ਵਿੰਗ ਸਿਰਜਣ ਸਮੇਤ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। ਕੈਪਟਨ ਨੇ ਬਜਟ ਇਜਲਾਸ ਦੌਰਾਨ ਪੰਜਾਬ ਜੇਲ੍ਹ ਵਿਕਾਸ ਬੋਰਡ ਦੀ ਸਥਾਪਨਾ ਲਈ ਬਿੱਲ ਲਿਆਉਣ ਨੂੰ ਵੀ ਹਰੀ ਝੰਡੀ ਦੇ ਦਿੱਤੀ। 

ਪੰਚਕੂਲਾ ਵਿੱਚ ਹਰਿਆਣਾ ਦੇ ਕਿਸਾਨਾਂ ’ਤੇ ਲਾਠੀਚਾਰਜ

ਪੰਚਕੂਲਾ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਹਰਿਆਣਾ ਤੋਂ ਆਏ ਕਿਸਾਨਾਂ ਨੂੰ ਅੱਜ ਨਾਢਾ ਸਾਹਿਬ ਗੁਰਦੁਆਰੇ ਨੇੜੇ ਪੰਚਕੂਲਾ ਪੁਲੀਸ ਨੇ ਘੇਰ ਲਿਆ ਅਤੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਜ਼ਖ਼ਮੀ ਹੋ ਗਏ। ਅੱਜ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੀ ਅਗਵਾਈ ਹੇਠ ਕਿਸਾਨ ਝੋਨੇ ਦੇ ਘੁਟਾਲੇ ਦੀ ਜਾਂਚ ਕਰਵਾਉਣ ਦੀ ਮੰਗ ਸਬੰਧੀ ਪੰਚਕੂਲਾ ਆਏ ਸਨ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਜਾਣਾ ਸੀ ਕਿ ਪੰਚਕੂਲਾ ਪੁਲੀਸ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਵਿਚੋਂ ਕਈ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਮਗਰੋਂ ਪੁਲੀਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਪੁਲੀਸ ਅਤੇ ਹਰਿਆਣਾ ਰੋਡਵੇਜ਼ ਦੀਆਂ ਰਿਜ਼ਰਵ ਬੱਸਾਂ ਵਿਚ ਭਰ ਕੇ ਪੁਲੀਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗ੍ਰਿਫ਼ਤਾਰੀ ਵਿਖਾਈ ਗਈ।

ਤਕਨੀਕੀ ਵਿਸ਼ਿਆਂ ਦੇ ਪੀਐੱਚਡੀ ਥੀਸਿਸ ਪੰਜਾਬੀ ਤੇ ਹਿੰਦੀ ’ਚ ਵੀ ਕਰਨ ਦਾ ਫ਼ੈਸਲਾ

ਚੰਡੀਗੜ੍ਹ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਯੂਨੀਵਰਸਿਟੀ ਤੋਂ ਤਕਨੀਕੀ ਵਿਸ਼ਿਆਂ ਵਿਚ ਪੀਐੱਚ.ਡੀ. ਕਰਨ ਵਾਲੇ ਵਿਦਿਆਰਥੀਆਂ ਲਈ ਅੱਜ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਇਨ੍ਹਾਂ ਵਿਸ਼ਿਆਂ ਦੇ ਵਿਦਿਆਰਥੀ ਹੁਣ ਅੰਗਰੇਜ਼ੀ ਭਾਸ਼ਾ ਤੋਂ ਇਲਾਵਾ ਪੰਜਾਬੀ ਜਾਂ ਹਿੰਦੀ ਵਿਚ ਵੀ ਆਪਣੇ ਥੀਸਿਸ ਜਮ੍ਹਾਂ ਕਰਵਾ ਸਕਣਗੇ। ਇਹ ਫ਼ੈਸਲਾ ਪੀ.ਯੂ. ਵਿਚ ਅੱਜ ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼ (ਡੀਯੂਆਈ) ਪ੍ਰੋ. ਸ਼ੰਕਰਜੀ ਝਾਅ ਦੀ ਪ੍ਰਧਾਨਗੀ ਹੇਠ ਹੋਈ ਡੀਨਾਂ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਇਹ 

ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਬੰਦੇ ਦਾ ‘ਆਪ’ ਵਿੱਚ ਸਵਾਗਤ: ਮਾਨ

ਚੰਡੀਗੜ੍ਹ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ ਸ਼ਾਮਲ ਕਰਨ ਲਈ ਪਾਰਟੀ ਨੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਵਿਧਾਇਕ ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚ ਵਾਪਸ ਲੈਣ ਸਬੰਧੀ ਉਨ੍ਹਾਂ ਕਿਹਾ ਕਿ ਉਕਤ ਆਗੂਆਂ ਨੇ ਵੱਖਰੀ ਪਾਰਟੀ ਬਣਾ ਕੇ ਲੋਕ ਸਭਾ ਚੋਣ ਲੜੀ ਸੀ ਤੇ ਜੋ ਹਸ਼ਰ ਹੋਇਆ ਉਹ ਸਭ ਦੇ ਸਾਹਮਣੇ ਹੈ।
ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਦਿੱਲੀ ਵਿਚ ਵਿਕਾਸ ਦੀ ਜਿੱਤ ਹੋਈ ਹੈ ਅਤੇ ਦਿੱਲੀ ਦਾ ਵਿਕਾਸ ਮਾਡਲ ਦੇਸ਼ ਦੇ ਹਰੇਕ ਘਰ ਤੱਕ ਪਹੁੰਚਾਇਆ ਜਾਵੇਗਾ। ਦਿੱਲੀ ਨਤੀਜਿਆਂ ਤੋਂ

ਗੁਰਬਾਣੀ ਪ੍ਰਸਾਰਣ ਸਬੰਧੀ ਲੌਂਗੋਵਾਲ ਨੇ ਪੀਟੀਸੀ ਦਾ ਪੱਖ ਪੂਰਿਆ: ਸਿਰਸਾ

ਚੰਡੀਗੜ੍ਹ ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਪੀਟੀਸੀ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਨਿਯਮਾਂ ਮੁਤਾਬਕ ਹੋ ਰਿਹਾ ਹੈ ਪਰ ਅਸਲ ਵਿਚ ਇਹ ਨਿਯਮ ਕੀ ਹਨ ਅਤੇ ਕਿਹੜੇ ਵੇਲੇ ਬਣਾਏ ਗਏ ਹਨ, ਇਸ ਬਾਰੇ ਸਿੱਖ ਸੰਗਤ ਨੂੰ ਕੋਈ ਜਾਣਕਾਰੀ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0092046234
Copyright © 2020, Panjabi Times. All rights reserved. Website Designed by Mozart Infotech