ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਧਰਮ

ਸਿੱਖ ਇਤਿਹਾਸ ਦਾ ਅਹਿਮ ਪੰਨਾ ਵੱਡਾ ਘੱਲੂਘਾਰਾ

February 12, 2020 05:29 PM

ਲੇਖਕ :  ਦਿਲਜੀਤ ਸਿੰਘ ਬੇਦੀ
ਵੱਡਾ ਘੱਲੂਘਾਰਾ ਸਿੱਖ ਇਤਿਹਾਸ ਦੀਆਂ ਘਟਨਾਵਾਂ ਦਾ ਅਹਿਮ ਪੰਨਾ ਹੈ। ਇਸ ਦੌਰਾਨ ਸਿੱਖਾਂ ਨੂੰ ਸਮੂਹਿਕ ਤੌਰ ’ਤੇ ਸ਼ਹੀਦ ਕਰ ਕੇ ਉਨ੍ਹਾਂ ਦਾ ਬੀਜ ਨਾਸ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਾਹਨੂਵਾਨ ਦੇ ਛੰਭ ਵਿਚ 1746 ਈ. ਨੂੰ ਛੋਟਾ ਘੱਲੂਘਾਰਾ ਵਾਪਰਦਾ ਹੈ ਅਤੇ ਪੂਰੇ 16 ਸਾਲਾ ਬਾਅਦ 5 ਫਰਵਰੀ, 1762 ਈਸਵੀ ਵਿਚ ਕੁੱਪ-ਰਹੀੜੇ ਵਿੱਚ ਵੱਡਾ ਘੱਲੂਘਾਰਾ।
ਜਦੋਂ ਕੋਈ ਵੱਡਾ ਕੌਮੀ ਮਸਲਾ ਸਾਹਮਣੇ ਹੁੰਦਾ ਸੀ ਤਾਂ ਸਿੱਖ ਦੀਵਾਲੀ, ਵਿਸਾਖੀ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਜੁੜਦੇ ਸਨ। ਹਿੰਦੋਸਤਾਨ ਵਿਚ ਭਾਰੀ ਲੁੱਟਮਾਰ ਤੋਂ ਬਾਅਦ ਜਦੋਂ ਅਹਿਮਦ ਸ਼ਾਹ ਦੁਰਾਨੀ 1761 ਈਸਵੀ ਵਿਚ ਪੰਜਾਬ ’ਚੋਂ ਲੰਘਿਆ ਤਾਂ ਉਸ ਨੂੰ ਸਿੱਖਾਂ ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ ਸੀ। ਇਸੇ ਹਮਲੇ ਦੌਰਾਨ ਹੀ ਕੈਦ ਕਰ ਕੇ ਲਿਜਾਈਆਂ ਜਾ ਰਹੀਆਂ 2200 ਹਿੰਦੂ ਇਸਤਰੀਆਂ ਨੂੰ ਸਿੱਖਾਂ ਨੇ ਅਹਿਮਦ ਸ਼ਾਹ ਤੋਂ ਛੁਡਾ ਕੇ ਸਤਿਕਾਰ ਨਾਲ ਘਰੋ-ਘਰੀ ਪਹੁੰਚਾਇਆ ਸੀ। ਦੁਰਾਨੀ ਇਸ ਗੱਲੋਂ ਬਹੁਤ ਔਖਾ ਸੀ ਅਤੇ ਸਿੱਖਾਂ ਨੂੰ ਸਬਕ ਸਿਖਾਉਣਾ ਚਾਹੁੰਦਾ ਸੀ। ਪੰਜਾਬ ਵਿਚ ਕੁਝ ਲੋਕ ਅਹਿਮਦ ਸ਼ਾਹ ਲਈ ਸਿੱਖਾਂ ਦੀ ਮੁਖਬਰੀ ਕਰ ਰਹੇ ਸਨ, ਉਨ੍ਹਾਂ ਵਿਚੋਂ ਇਕ ਨਿਰੰਜਣੀ ਫਿਰਕੇ ਦਾ ਆਗੂ ਆਕੁਲ ਦਾਸ ਸੀ। ਦੂਜੇ ਪਾਸੇ ਸਿੱਖ, ਮੁਖਬਰਾਂ ਨੂੰ ਸਬਕ ਸਿਖਾਉਣਾ (ਸੋਧਾ ਲਾਉਣਾ) ਚਾਹੁੰਦੇ ਸਨ। ਦੁਰਾਨੀ ਦੇ ਵਾਪਸ ਜਾਂਦਿਆਂ ਹੀ ਸਿੱਖ ਮੁਖੀਆਂ ਨੇ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਦੀ ਅਗਵਾਈ ਵਿੱਚ ਦੀਵਾਲੀ ਮੌਕੇ ਹੋਏ ਇਕੱਠ ਵਿਚ ਮੁਖਬਰਾਂ ਨੂੰ ਸਮਝਾਉਣ ਜਾਂ ਸਬਕ ਸਿਖਾਉਣ ਦਾ ਗੁਰਮਤਾ ਪਾਸ ਕਰ ਦਿੱਤਾ। ਉਸ ਸਮੇਂ ਦੇ ਪ੍ਰਮੁੱਖ ਸਿੱਖ ਸਰਦਾਰਾਂ ਜੱਸਾ ਸਿੰਘ ਆਹਲੂਵਾਲੀਆ, ਜੋ ਬੁੱਢਾ ਦਲ ਨਿਹੰਗ ਸਿੰਘਾਂ

ਇਸ ਘੱਲੂਘਾਰੇ ਵਿਚ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਦੀ ਯਾਦ ਵਿਚ ਕੁੱਪ-ਰਹੀੜੇ ਵਿੱਚ ਯਾਦਗਾਰ ਸਥਾਪਤ ਹੈ। ਇਥੇ 100 ਫੁੱਟ ਉੱਚਾ ਸ਼ਹੀਦੀ ਟਾਵਰ ਤਿਆਰ ਕੀਤਾ ਗਿਆ ਹੈ। ਇਸ ਉਪਰ 15 ਫੁੱਟ ਉੱਚਾ ਸਟੇਨਲੈਸ ਸਟੀਲ ਦਾ ਖੰਡਾ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਵਜੋਂ ਸੁਸ਼ੋਭਿਤ ਹੈ। ਦਸ ਏਕੜ ਵਿਚ ਇਹ ਯਾਦਗਾਰ ਹੈ। ਦੱਸਿਆ ਜਾਂਦਾ ਹੈ ਕਿ ਇਸ ਨੂੰ ਬਣਾਉਣ ਤੇ 20 ਕਰੋੜ ਰੁਪਏ ਖਰਚ ਹੋਏ ਹਨ। ਲੁਧਿਆਣਾ-ਮਾਲੇਰਕੋਟਲਾ ਮੇਨ ਸੜਕ ਤੋਂ ਥੋੜੀ ਹਟ ਕੇ ਬਣੀ ਇਹ ਮਾਣਮੱਤੀ ਯਾਦਗਾਰ ਇਥੇ ਆਉਣ ਵਾਲੇ ਯਾਤਰੀਆਂ, ਸੈਲਾਨੀਆਂ ਤੇ ਨਵੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਦਾ ਗੌਰਵ ਮਈ ਇਤਿਹਾਸ ਯਾਦ ਕਰਵਾਉਂਦੀ ਹੈ।

ਖਾਲਸਾ ਪੰਥ ਦੇ ਮੁਖੀ ਸਨ ਅਤੇ ਹੋਰ ਪ੍ਰਮੁੱਖ ਸਰਦਾਰਾਂ ਨੇ ਆਕੁਲ ਦਾਸ ਨੂੰ ਸਿੱਖਾਂ ਦਾ ਫੈਸਲਾ ਸੁਣਾ ਕੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ’ਤੇ ਕੋਈ ਅਸਰ ਨਾ ਹੋਇਆ। ਦੂਜੇ ਪਾਸੇ ਅਹਿਮਦ ਸ਼ਾਹ ਭਾਰਤ ’ਤੇ ਛੇਵੇਂ ਹਮਲੇ ਦੀ ਤਿਆਰੀ ਕਰ ਕੇ ਰੁਹਤਾਸ ਵਿੱਚ ਪਹੁੰਚ ਚੁੱਕਾ ਸੀ। ਆਕੁਲ ਦਾਸ ਸਿੱਖਾਂ ਵਿਰੁੱਧ ਅਹਿਮਦ ਸ਼ਾਹ ਨੂੰ ਉਥੇ ਹੀ ਜਾ ਮਿਲਿਆ। ਸਿੱਖ ਮਲੇਰਕੋਟਲੇ ਲਾਗੇ ਦੇ ਪਿੰਡਾਂ ਵਿਚ ਇਕੱਠੇ ਹੋਣ ਲੱਗੇ। ਉਥੋਂ ਦੇ ਹਾਕਮ ਭੀਖਨ ਖਾਂ ਨੇ ਸਿੱਖਾਂ ਦੇ ਉਸ ਇਲਾਕੇ ਵਿਚ ਇਕੱਠੇ ਹੋਣ ਦੀ ਖਬਰ ਸਰਹਿੰਦ ਦੇ ਹਾਕਮ ਜ਼ੈਨ ਖਾਂ ਨੂੰ ਦਿੰਦੇ ਹੋਏ ਉਨ੍ਹਾਂ ਵਿਰੁੱਧ ਸਹਾਇਤਾ ਵੀ ਮੰਗੀ। ਜ਼ੈਨ ਖਾਂ, ਅਹਿਮਦ ਸ਼ਾਹ ਵੇਲੇ ਸਰਹਿੰਦ ਦਾ ਗਵਰਨਰ ਸੀ। ਉਸ ਨੇ ਅਹਿਮਦ ਸ਼ਾਹ ਨੂੰ ਮਾਲਵੇ ਵੱਲ ਕੂਚ ਕਰਨ ਦੀ ਬੇਨਤੀ ਕੀਤੀ। ਜਿਹੜੀ ਤੁਰੰਤ ਪ੍ਰਵਾਨ ਕਰਦੇ ਹੋਏ ਉਸ ਨੂੰ ਹੁਕਮ ਦਿੱਤਾ ਗਿਆ ਕਿ ਉਹ ਸਿੱਖਾਂ ਖ਼ਿਲਾਫ਼ ਜੰਗ ਛੇੜ ਕੇ ਉਨ੍ਹਾਂ ਨੁੰ ਉਲਝਾ ਲਵੇ ਅਤੇ ਉਥੋਂ ਹਿੱਲਣ ਨਾ ਦੇਵੇ।
ਸਿੱਖਾਂ ਦਾ ਦਲ ਮਾਲੇਰਕੋਟਲੇ ਲਾਗੇ ਕੁੱਪ ਪਿੰਡ ਵਿਚ ਇਕੱਠਾ ਹੋ ਰਿਹਾ ਸੀ ਕਿ ਅਹਿਮਦ ਸ਼ਾਹ ਦੇ ਜਰਨੈਲਾਂ ਨੇ ਉਨ੍ਹਾਂ ’ਤੇ ਹੱਲਾ ਬੋਲ ਦਿੱਤਾ। ਤੀਹ ਹਜ਼ਾਰ ਸਿੰਘਾਂ ਦੇ ਦਲ ਤੋਂ ਇਲਾਵਾ ਬੱਚੇ ਅਤੇ ਇਸਤਰੀਆਂ ਵੀ ਉਥੇ ਮੌਜੂਦ ਸਨ। ਜ਼ੈਨ ਖਾਂ ਅਤੇ ਉਸ ਦੀਆਂ ਫੌਜਾਂ ਦਾ ਖਾਲਸਾ ਟਾਕਰਾ ਕਰ ਰਿਹਾ ਸੀ ਕਿ ਅਹਿਮਦ ਸ਼ਾਹ ਦਾ ਭਾਰੀ ਲਸ਼ਕਰ ਵੀ ਉਥੇ ਆਣ ਪੁੱਜਾ। ਸਿੰਘਾਂ ਨੇ ਇਸਤਰੀਆਂ ਤੇ ਬੱਚਿਆਂ ਨੂੰ ਘੇਰੇ ਵਿਚ ਲੈ ਕੇ ਅਤੇ ਮਨੁੱਖੀ ਕਿਲ੍ਹਾ ਬਣਾ ਕੇ ਉਸ ਦਾ ਮੁਕਾਬਲਾ ਜਾਰੀ ਰੱਖਿਆ। ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਰਦਾਰ ਬਘੇਲ ਸਿੰਘ, ਸਰਦਾਰ ਸ਼ਾਮ ਸਿੰਘ, ਸਰਦਾਰ ਚੜ੍ਹਤ ਸਿੰਘ ਸ਼ੁਕਰਚੱਕੀਆ, ਤਾਰਾ ਸਿੰਘ ਗੈਬਾ ਆਦਿ ਸਰਦਾਰ ਸਾਰੀ ਸਥਿਤੀ ਦੀ ਸਖਤ ਨਿਗਰਾਨੀ ਕਰ ਰਹੇ ਸਨ। ਉਹ ਜਿੱਥੇ ਵੀ ਮੋਰਚਾ ਕਮਜ਼ੋਰ ਪੈਂਦਾ ਦੇਖਦੇ, ਤੁਰੰਤ ਉਥੇ ਪਹੁੰਚ ਜਾਂਦੇ। ਲੜ ਰਹੀਆਂ ਫੌਜਾਂ ਨੂੰ ਨਾ ਕੇਵਲ ਹੱਲਾਸ਼ੇਰੀ ਦਿੰਦੇ ਬਲਕਿ ਆਪ ਅੱਗੇ ਹੋ ਕੇ ਦੁਸ਼ਮਣ ਦਾ

ਮੁਕਾਬਲਾ ਕਰਦੇ। ਇਹ ਬੇਜੋੜ ਯੁੱਧ ਸੀ, ਜਿਸ ਵਿਚ ਸਿੰਘਾਂ ਨੂੰ ਲੱਖਾਂ ਦੇ ਦੁਰਾਨੀ ਲਸ਼ਕਰ ਨਾਲ ਜੂਝਣਾ ਪੈ ਰਿਹਾ ਸੀ ਪਰ ਗੁਰੂ ਗੋਬਿੰਦ ਸਿੰਘ ਦੁਆਰਾ ਸਵਾ ਲੱਖ ਨਾਲ ਇਕ ਨੂੰ ਲੜਾਉਣ ਦੇ ਜੋਸ਼ ਵਿਚ ਹੀ ਉਹ ਦੁਸ਼ਮਣ ਨਾਲ ਅੜੇ ਹੋਏ ਸਨ। ਅਹਿਮਦ ਸ਼ਾਹ ਇਕ ਥਾਂ ’ਤੇ ਜੰਮ ਕੇ ਸਿੰਘਾਂ ਦਾ ਮੁਕਾਬਲਾ ਕਰਨਾ ਚਾਹੁੰਦਾ ਸੀ ਪਰ ਸਿੰਘਾਂ ਦੀ ਗਿਣਤੀ ਘੱਟ ਹੋਣ ਕਰਕੇ ਉਹ ਅਜਿਹੇ ਮੁਕਾਬਲੇ ਲਈ ਤਿਆਰ ਨਹੀਂ ਸਨ, ਦੂਜਾ ਉਨ੍ਹਾਂ ਦੇ ਦਲ ਨਾਲ ਇਸਤਰੀਆਂ ਅਤੇ ਬੱਚੇ ਵੀ ਸਨ, ਜਿਨ੍ਹਾਂ ਨੂੰ ਉਹ ਦੁਸ਼ਮਣ ਤੋਂ ਬਚਾ ਕੇ ਰੱਖਣਾ ਚਾਹੁੰਦੇ ਸਨ। ਘੇਰਾ ਬਣਾ ਕੇ ਜੂਝਦੇ ਹੋਏ ਉਹ ਅੱਗੇ ਨੂੰ ਵਧ ਰਹੇ ਸਨ ਅਤੇ ਇਹ ਲੜਾਈ ਖੁੱਲ੍ਹੇ ਇਲਾਕੇ ਦੀ ਜਗ੍ਹਾ ਪਿੰਡਾਂ ਵਿਚ ਹੋਣ ਲੱਗੀ। ਕੁੱਪ, ਕੁਤਬਾ-ਬਾਹਮਣੀ ਅਤੇ ਗਹਿਲ ਆਦਿ ਪਿੰਡਾਂ ਵਿਚ ਹੋਈ ਲੜਾਈ ਬਹੁਤ ਭਿਆਨਕ ਸੀ। ਰਾਤ ਪੈ ਜਾਣ ਕਾਰਨ ਲੜਾਈ ਕੁਝ ਸ਼ਾਂਤ ਹੋਈ ਤਾਂ ਸਿੰਘਾਂ ਨੇ ਸ਼ਾਮ ਵੇਲੇ ਰਹਿਰਾਸ ਮਗਰੋਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਪਿੰਡਾਂ ਦੇ ਲੋਕ ਅਬਦਾਲੀ ਦੀਆਂ ਫੌਜਾਂ ਦੇ ਡਰ ਤੋਂ ਸਿੱਖਾਂ ਨੂੰ ਕੋਈ ਸਹਾਇਤਾ ਦੇਣ ਤੋਂ ਡਰ ਰਹੇ ਸਨ ਤਾਂ ਸਿੱਖਾਂ ਨੇ ਅੱਗੇ ਬਰਨਾਲੇ ਵੱਲ ਜਾਣ ਦਾ ਮਨ ਬਣਾ ਲਿਆ ਪਰ ਉਥੇ ਪੁੱਜਣ ਤੋਂ ਪਹਿਲਾਂ ਹੀ ਅਬਦਾਲੀ ਦੀਆਂ ਫੌਜਾਂ ਨੇ ਉਨ੍ਹਾਂ ਦਾ ਮਨੁੱਖੀ ਕਿਲ੍ਹੇ ਰੂਪੀ ਬਣਾਇਆ ਹੋਇਆ ਘੇਰਾ ਤੋੜ ਦਿੱਤਾ ਅਤੇ ਬੱਚਿਆਂ ਅਤੇ ਇਸਤਰੀਆਂ ਦਾ ਕਤਲੇਆਮ ਸ਼ੁਰੂ ਹੋ ਗਿਆ। ਬੱਚਿਆਂ ਅਤੇ ਇਸਤਰੀਆਂ ਸਮੇਤ ਲਗਭਗ ਤੀਹ ਤੋਂ ਪੈਂਤੀ ਹਜ਼ਾਰ ਸਿੱਖ ਇਸ ਲੜਾਈ ਵਿਚ ਸ਼ਹੀਦੀ ਪਾ ਗਏ। ਕੋਈ ਵੀ ਸਿੱਖ ਅਜਿਹਾ ਨਹੀਂ ਸੀ ਬਚਿਆ ਜਿਸ ਦੇ ਕੋਈ ਫੱਟ ਨਾ ਲੱਗਾ ਹੋਵੇ। ਹਰ ਸਿੰਘ ਨੇ ਆਪਣਾ ਪੂਰਾ ਤਾਣ ਲਾ ਕੇ ਇਹ ਯੁੱਧ ਲੜਿਆ ਅਤੇ ਸਿੰਘਾਂ ’ਤੇ ਕਾਬੂ ਨਾ ਪੈਂਦਾ ਵੇਖ ਕੇ ਅਹਿਮਦ ਸ਼ਾਹ ਬਰਨਾਲੇ ਵੱਲ ਚਲਾ ਗਿਆ। ਮੀਲਾਂ ਤੀਕ ਲੋਥਾਂ ਖਿੱਲਰੀਆਂ ਪਈਆਂ ਸਨ। ਸ਼ਹੀਦ ਹੋਏ ਸਿੰਘਾਂ ਦੇ ਸਿਰਾਂ ਦੇ 50 ਗੱਡੇ ਭਰ ਕੇ ਅਹਿਮਦ ਸ਼ਾਹ ਲਾਹੌਰ ਲੈ ਗਿਆ ਅਤੇ ਉਥੇ ਜਾ ਕੇ ਉਸ ਨੇ ਉਨ੍ਹਾਂ ਸਿਰਾਂ ਦੇ ਮੀਨਾਰ ਉਸਾਰ ਦਿੱਤੇ।
ਵੱਡਾ ਘੱਲੂਘਾਰਾ ਦੇਸ਼ ਅਤੇ ਕੌਮ ਦੀ ਆਨ ਅਤੇ ਸ਼ਾਨ ਨੂੰ ਬਚਾਉਣ ਲਈ ਕੀਤੀਆਂ ਗਈਆਂ ਕੁਰਬਾਨੀਆਂ ਦਾ ਪ੍ਰਤੀਕ ਹੈ। ਅਜਿਹੇ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਵਿਰਾਸਤ ’ਤੇ ਮਾਣ ਕਰਦੇ ਹਾਂ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਧਰਮ ਵਿੱਚ ਹੋਰ
ਬਾਬਾ ਨਾਨਕ ਦਾ ਮਾਲਵੇ ’ਚ ਆਗਮਨ: ਅਣਜਾਣ ਪਰਤਾਂ ’ਤੇ ਖੋਜ ਦੀ ਲੋੜ
ਲੇਖਕ :ਗੁਰਦਰਸ਼ਨ ਸਿੰਘ ਲੁੱਧੜ
ਸੋਰਸ : ਇੰਟਰਨੇਟ


ਚੌਤਰਫੇ ਅੰਧਕਾਰ ਵੇਲੇ ਦੁਨੀਆਂ ’ਤੇ ਆਏ ਮਨੁੱਖਤਾ ਦੇ ਰਹਿਬਰ ਬਾਬਾ ਨਾਨਕ ਦੇ ਪਰਉਪਕਾਰਾਂ ਦਾ ਸਮੁੱਚਾ ਜ਼ਿਕਰ ਕਰਨਾ ਕਿਸੇ ਇਤਿਹਾਸਕਾਰ/ਲੇਖਕ ਦੀ ਪਹੁੰਚ ਤੋਂ ਵੱਡਾ ਕਾਰਜ ਹੋ ਸਕਦਾ ਹੈ। ਅਕਾਲ ਰੂਪ ਬਾਬਾ ਸਰਬੱਤ ਦੇ ਭਲੇ ਦਾ ਸੰਕਲਪ ਲੈ ਕੇ ਪਾਪਾਂ, ਜ਼ੁਲਮਾਂ, ਵਹਿਮਾਂ-ਭਰਮਾਂ, ਅੰਧਵਿਸ਼ਵਾਸੀ-ਕਰਮਕਾਂਡਾਂ, ਈਰਖਾ, ਦੁਵੈਤ, ਜਾਤ-ਪਾਤ ਅਤੇ ਛੂਆ-ਛਾਤ ਵਿੱਚ ਫਸੇ ਲੋਕਾਂ ਅਤੇ ਸੰਸਾਰੀ ਫਰਜ਼ਾਂ ਤੋਂ ਬਾਗੀ ਹੋ ਕੇ ਜੰਗਲਾਂ ਅਤੇ ਪਰਬਤਾਂ ’ਚ ਬੈਠੇ ਸਿੱਧਾਂ-ਯੋਗੀਆਂਂ ਨਾਲ ਸੰਵਾਦ ਰਚਾ ਕੇ

ਬੰਦ ਬੰਦ ਕਟਵਾ ਕੇ ਸ਼ਹੀਦ ਹੋਣ ਵਾਲੇ ਭਾਈ ਮਨੀ ਸਿੰਘ

ਲੇਖਕ : ਸੁਖਵਿੰਦਰ ਸਿੰਘ ਮੁੱਲਾਂਪੁਰ

ਸੋਰਸ : ਇੰਟਰਨੇਟ
ਸ਼ਹੀਦ ਭਾਈ ਮਨੀ ਸਿੰਘ ਦਾ ਜਨਮ 10 ਮਾਰਚ 1644 ਈਃ ਨੂੰ ਅਲੀਪੁਰ ਜ਼ਿਲ੍ਹਾ ਮੁਜ਼ੱਫਰਗੜ੍ਹ (ਪਾਕਿਸਤਾਨ) ਵਿੱਚ ਬੀਬੀ ਮਧਰੀ ਬਾਈ ਜੀ ਦੀ ਕੁੱਖੋਂ ਤੇ ਭਾਈ ਮਾਈ ਦਾਸ ਦੇ ਘਰ ਹੋਇਆ। ਭਾਈ ਮਨੀ ਸਿੰਘ ਦਾ ਵਿਆਹ 1659 ਈਃ ਵਿੱਚ ਭਾਈ ਲੱਖੀ ਸ਼ਾਹ ਵਣਜਾਰਾ ਦੀ ਪੁੱਤਰੀ ਨਾਲ ਹੋਇਆ। ਸਭ ਤੋਂ ਪਹਿਲਾਂ ਭਾਈ ਮਨੀ ਸਿੰਘ ਆਪਣੇ ਪਿਤਾ ਨਾਲ ਗੁਰੂ ਹਰਿ ਰਾਏ ਸਾਹਿਬ ਦੇ ਦਰਸ਼ਨਾਂ ਲਈ 1657 ਈਃ ਕੀਰਤਪੁਰ ਸਾਹਿਬ ਆਏ ਸਨ। ਗੁਰੂ ਹਰਿ ਰਾਇ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਜੀ ਦੀ ਸੇਵਾ ਵਿਚ ਜੁੱਟ ਗਏ ਅਤੇ ਗੁਰੂ ਹਰਿਕ੍ਰਿਸ਼ਨ ਜੀ ਦੇ ਦਿੱਲੀ ਵਿਚ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਦੀ ਸੇਵਾ ਵਿੱਚ ਬਾਬੇ ਬਕਾਲੇ ਆ ਗਏ।

ਗੁਰੂ ਅਮਰਦਾਸ ਦੀ ਮਾਰਗਦਰਸ਼ਕ ਬੀਬੀ ਅਮਰੋ

 ਲੇਖਕ :  ਰਮੇਸ਼ ਬੱਗਾ ਚੋਹਲਾ
ਸਿੱਖ ਧਰਮ ਵਿਚ ਇਸਤਰੀ ਦਾ ਸਥਾਨ ਬਹੁਤ ਸਤਿਕਾਰਯੋਗ ਹੈ। ਗੁਰੂ ਨਾਨਕ ਦੇਵ ਨੇ ‘ਆਸਾ ਕੀ ਵਾਰ’ ਦੀ 19ਵੀਂ ਪਾਉੜੀ ਦੇ ਸਲੋਕ ’ਚ ਮਨੁੱਖੀ ਸਮਾਜ ਵਿਚ ਇਸਤਰੀ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਲਿਖਿਆ:
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥

550ਵੀਂ – ਕਿਵੇਂ ਚੱਲਣਾ ਗੁਰੂ ਦੇ ਨਾਲ ?

ਮੇਰੇ ਜੀਵਨ ਵਿੱਚ ਨਾ ਸਹੀ ਪਰ ਕਦੀ ਤਾਂ ਗੁਰੂ ਦੀ 600ਵੀਂ ਵਰ੍ਹੇਗੰਢ ਵੀ ਆਵੇਗੀ। 550ਵੀਂ ’ਤੇ ਬਹੁਤਾ ਪੜ੍ਹਨ-ਸੁਣਨ ਨੂੰ ਨਹੀਂ ਮਿਲਿਆ ਕਿ 500ਵੀਂ ’ਤੇ ਗੁਰੂ ਦਾ ਸੰਦੇਸ਼ ਕੁੱਲ ਜਹਾਨ ਤੱਕ ਪਹੁੰਚਾਉਣ ਲਈ ਕਿਹੜੇ ਤਰੱਦਦ ਕੀਤੇ ਗਏ ਸਨ ਪਰ 600ਵੀਂ ’ਤੇ ਕਿਸ ਨੂੰ ਭੁੱਲੇਗਾ ਕਿ 550ਵੀਂ ਕਿਵੇਂ ਮਨਾਈ ਗਈ ਸੀ?

ਸਿਰਫ ਗੁਰੂ ਨੂੰ ਹੀ ਨਹੀਂ, ਗੁਰੂ ਦੀ ਵੀ ਮੰਨੀਏ

ਗੁਰੂ ਨਾਨਕ ਦਾ ਜਨਮ ਉਸ ਵੇਲੇ ਹੋਇਆ ਜਦੋਂ ਇਸ ਧਰਤੀ ’ਤੇ ਵਿਗਿਆਨਕ ਸੋਚ ਪੈਰ ਪਸਾਰ ਰਹੀ ਸੀ, ਜਦੋਂ ਵਿਗਿਆਨ ਕੁਦਰਤੀ ਭੇਦਾਂ ਤੋਂ ਪਰਦੇ ਚੁੱਕ ਰਿਹਾ ਸੀ। ਅਸੀਂ ਇਤਿਹਾਸਕ ਵਰਤਾਰਿਆਂ ਦੇ ਸਮਕਾਲੀ ਨਹੀਂ ਹਾਂ ਪਰ ਇਤਿਹਾਸ ਵਿਚ ਦਰਜ ਘਟਨਾਵਾਂ ’ਤੇ ਯਕੀਨ ਕਰਦੇ ਹਾਂ। ਇਸੇ ਯਕੀਨ ਵਿਚ ਉਹ ਸਾਰੀਆਂ ਕਥਾ/ਕਹਾਣੀਆਂ ਸ਼ਾਮਲ ਹਨ, ਜਿਹੜੀਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਹਨ।
ਬਾਬਾ ਨਾਨਕ ਨੇ ਇਸ ਧਰਤੀ ’ਤੇ ਲਗਭਗ 72 ਸਾਲ ਜੀਵਨ ਬਿਤਾਇਆ । ਇਤਿਹਾਸ ਅਨੁਸਾਰ ਬਾਲਪਣ ਤੋਂ ਲੈ ਕੇ ਬਿਰਧ ਅਵਸਥਾ ਤੱਕ, ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਵਿਚ ਉਨ੍ਹਾਂ ਦੀ ਤਰਕ ਭਰਪੂਰ ਮਾਨਵੀ ਪਹੁੰਚ ਰੂਪਮਾਨ ਹੁੰਦੀ ਹੈ ਤੇ ਕੋਈ ਸਦੀਵੀ ਸੁਨੇਹਾ ਉੱਭਰਦਾ ਹੈ। ਉਹ ਹਰ ਵਰਤਾਰੇ ਵਿੱਚ ਪਿਛਾਖੜੀ ਧਾਰਨਾਵਾਂ ਨੂੰ ਝੰਭਦੇ ਹਨ, ਤਰਕ ਅਧਾਰਤ ਪੱਖ ਰੱਖਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦੇ ਹਨ।

ਬੀ-40 ਜਨਮ ਸਾਖੀ ਦੇ ਚਿੱਤਰਾਂ ਨੂੰ ਸਮਝਦਿਆਂ

ਵੱਖ ਵੱਖ ਜਨਮ ਸਾਖੀਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸ਼ਰਧਾਮਈ ਬਿਆਨ ਹਨ। ਬੀ-40 ਦੇ ਨਾਂ ਨਾਲ ਜਾਣੀ ਜਾਂਦੀ ਜਨਮ ਸਾਖੀ ਦੀ ਖ਼ਾਸੀਅਤ ਇਹ ਹੈ ਕਿ ਇਸ ਵਿਚ ਵੱਖ ਵੱਖ ਸਾਖੀਆਂ ਦੇ ਨਾਲ ਨਾਲ ਉੱਤਮ ਦਰਜੇ ਦੀ ਚਿੱਤਰਕਾਰੀ ਵੀ ਹੋਈ ਹੈ।ਕਰੋੜੀਆ, ਬਾਬਾ ਨਾਨਕ ਤੇ ਮਰਦਾਨਾ: ਜਿਥੇ ਬਾਬਾ ਰਹੰਦਾ ਥਾ। ਉਸ ਗਿਰਾਉ ਪਾਸਿ ਹਿਕ ਕਰੋੜੀਆ ਰਹੰਦਾ ਥਾ। ਉਨਿ ਕਹਿਆ। ਹਿੰਦੂਆ ਦੇ ਤਾਈ ਤਾ ਖਰਾਬੁ ਕੀਆ ਪਰੁ ਮੁਸਲਮਾਨਾ ਦਾ ਭੀ ਈਮਾਨੁ ਖੋਇਆ। ਤਾ ਆਵਦਾ ਆਵਦਾ ਰਾਹ ਵਿਚ ਅੰਨਾ ਹੋਇ ਗਇਆ। ਲੋਕਾ ਕਹਿਆ ਦੀਵਾਨ ਜੀ ਨਾਨਕੁ ਵਡਾ ਪੀਰ ਹੈ। ਤਾ ਆਇ ਕੈ ਪੈਰੀ ਪਇਆ। ਕਰੋੜੀਏ ਅਰਜੁ ਕੀਤੀ ਬਾਬਾ ਜੀ ਤੇਰਾ ਹੁਕਮੁ ਹੋਵੇ ਤਾ ਮੈ ਇਕੁ ਚਕੁ ਬਨਾਵਾ ਤੇਰੇ ਨਾਵ ਕਾ ਨਾਉ ਕਰਤਾਰਪੁਰੁ ਰਖੀਐ। ਚਿੱਤਰ: ਬੀ-40 ਜਨਮ ਸਾਖੀ

ਗੁਰੂ ਨਾਨਕ ਬਾਣੀ ਦਾ ਸੱਤਾ ਪ੍ਰਸੰਗ

ਗੁਰੂ ਨਾਨਕ ਦੇਵ ਜੀ ਦੀ ਬਾਣੀ ਨੇ ਰਾਜੇ, ਬ੍ਰਾਹਮਣ ਅਤੇ ਦੇਵੀ-ਦੇਵਤਿਆਂ ਦੀ ਸੱਤਾ ਨੂੰ ਚੁਣੌਤੀ ਦਿੱਤੀ ਅਤੇ ਇਕ ਪਰਮਾਤਮਾ ਦੀ ਸੱਤਾ ਸਥਾਪਤ ਕੀਤੀ। ਇਸ ਤੋਂ ਪਹਿਲਾਂ ਲੋਕਾਂ ਦਾ ਵਿਸ਼ਵਾਸ ਸੀ ਕਿ ਰਾਜੇ ਨੂੰ ਰੱਬ ਜਾਂ ਦੇਵਤਿਆਂ ਵੱਲੋਂ ਲੋਕਾਂ ’ਤੇ ਰਾਜ ਕਰਨ ਦਾ ਅਧਿਕਾਰ ਪ੍ਰਾਪਤ ਹੈ ਜਿਸ ਵਿਚ ਜ਼ੁਲਮ ਕਰਨ ਦਾ ਅਧਿਕਾਰ ਵੀ ਸ਼ਾਮਲ ਹੈ। ਬ੍ਰਾਹਮਣ ਨੂੰ ਉਸ ਦੀ ਜਾਤ ਕਾਰਨ ਸਮਾਜਿਕ ਚੌਧਰ ਦਾ ਅਧਿਕਾਰ ਹੈ ਅਤੇ ਲੋਕਾਂ ਦੇ ਦੁੱਖ-ਸੁੱਖ, ਅਮੀਰੀ-ਗ਼ਰੀਬੀ, ਖ਼ੁਸ਼ੀ-ਗ਼ਮੀ, ਬਿਮਾਰੀ-ਤੰਦਰੁਸਤੀ, ਤਰੱਕੀ-ਬਰਬਾਦੀ, ਔੜ-ਬਾਰਸ਼ ਆਦਿ ਸਭ ਵੱਖ-ਵੱਖ ਦੇਵੀ ਦੇਵਤਿਆਂ ਦੇ ਹੱਥ ਵੱਸ ਹਨ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖਾਂ ਦੀ ਲੜੀ ਵਿਚ ਹਥਲਾ ਲੇਖ ਪ੍ਰਕਾਸ਼ਿਤ ਕਰ ਰਹੇ ਹਾਂ।

50 ਸਾਲਾ ਸਥਾਪਨਾ 'ਤੇ ਵਿਸ਼ੇਸ਼ : ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦਾ ਇਤਿਹਾਸ ਤੇ ਯੋਗਦਾਨ।

ਆਦਿ ਕਾਲ ਤੋਂ ਹੀ ਸੰਸਾਰ ਵਿਚ ਵੱਖ ਵੱਖ ਦੁਨਿਆਵੀ ਅਤੇ ਧਾਰਮਿਕ ਆਗੂਆਂ ਵੱਲੋਂ ਆਪਣੇ ਸੰਦਰਭੀਂ ਵਰਗਾਂ ਨੂੰ ਇਕ ਕੇਂਦਰ ਬਿੰਦੂ ਦੇਣ ਲਈ ਕੇਂਦਰੀ ਅਸਥਾਨ ਸਥਾਪਿਤ ਕੀਤੇ ਜਾਂਦੇ ਰਹੇ ਹਨ। ਜਿਨ੍ਹਾਂ ਦੁਆਰਾ ਸਮਾਜ ਨੂੰ ਧਾਰਮਿਕ ਰਾਜਨੀਤਿਕ ਅਤੇ ਸਮਾਜਕ ਅਗਵਾਈ ਦਿਤੀ ਜਾਂਦੀ ਰਹੀ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਵਰੋਸਾਈ ਦਮਦਮੀ ਟਕਸਾਲ ਦੇ ਮੌਜੂਦਾ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵੀਹਵੀਂ ਸਦੀ ਦਾ ਅਧਿਆਤਮਵਾਦ ਅਤੇ ਸਿੱਖ ਸੰਘਰਸ਼ ਦਾ ਕੇਂਦਰ ਬਿੰਦੂ ਰਿਹਾ ਹੈ।  ਇੱਥੋਂ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਨੇ ਸਿੱਖੀ ਪ੍ਰਚਾਰ ਪ੍ਰਸਾਰ ਲਈ ਅਜਿਹੀ ਲਹਿਰ ਆਰੰਭ ਕੀਤੀ ਜਿਸ ਵਿਚ ਲੱਖਾਂ ਪ੍ਰਾਣੀਆਂ ਨੂੰ ਉਨ੍ਹਾਂ ਨੇ ਸਿੱਖੀ ਦੀ ਮੁਖ ਧਾਰਾ ਵਿਚ ਲਿਆਂਦਾ ਅਤੇ ਦੇਹਧਾਰੀ ਗੁਰੂ ਡੰਮ੍ਹ ਨਕਲੀ ਨਿਰੰਕਾਰੀਆਂ ਦੇ ਖ਼ਿਲਾਫ਼ ਜੱਦੋਜਹਿਦ ਕੀਤੀ । ਸਮੇਂ ਦੀ ਹਕੂਮਤ ਵੱਲੋਂ ਭਾਰਤ ਵਿਚ ਲਗਾਈ ਗਈ ਐਮਰਜੈਂਸੀ ਨੂੰ ਤੋੜਨ ਵਾਸਤੇ ਆਪ ਜੀ ਵੱਲੋਂ ਫ਼ੈਸਲੇ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 

ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ

ਗੁਰੂ ਨਾਨਕ ਦੇਵ ਜੀ ਦੇ ਸਭ ਤੋਂ ਵੱਧ ਕੰਧ-ਚਿੱਤਰ ਉਨ੍ਹਾਂ ਨੂੰ ਭਾਈ ਬਾਲਾ ਅਤੇ ਭਾਈ ਮਰਦਾਨਾ ਨਾਲ ਦਰਸਾਉਂਦੇ ਹਨ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਹੋਈ ਗੋਸ਼ਟੀ ਨੂੰ ਤਸਵੀਰੀ ਰੂਪ ਵਿਚ ਦਰਸਾਉਂਦਾ ਵਿਸ਼ਾ ਵੀ ਪੰਜਾਬ ਦੇ ਕੰਧ-ਚਿੱਤਰਾਂ ਵਿਚ ਚੋਖਾ ਪ੍ਰਚੱਲਿਤ ਸੀ। ਅਜਿਹੇ ਕੰਧ-ਚਿੱਤਰਾਂ ਦੇ ਵਧੀਆ ਨਮੂਨੇ ਅੰਮ੍ਰਿਤਸਰ ਵਿਚ ਅਖਾੜਾ ਬਾਲਾ ਨੰਦ ਵਿਚ ਅਤੇ ਜ਼ਿਲ੍ਹਾ ਤਰਨਤਾਰਨ ਦੇ ਨੌਰੰਗਾਬਾਦ ਵਿਚ ਬਾਬਾ ਖੁਦਾ ਸਿੰਘ ਦੀ ਸਮਾਧ ਵਿਚ ਸੁਰੱਖਿਅਤ ਹਨ। ਇੱਥੇ ਪ੍ਰਕਾਸ਼ਿਤ ਕੀਤਾ ਗਿਆ ਕੰਧ-ਚਿੱਤਰ ਬਾਬਾ ਖੁਦਾ ਸਿੰਘ ਦੀ ਸਮਾਧ ਵਿਚ ਚਿਤਰਿਆ ਗਿਆ ਸੀ, ਜਿਸ ਦੀ ਫੋਟੋ ਲੇਖਕ ਕੇ 1971 ਵਿਚ ਖਿੱਚੀ ਸੀ।

ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ

ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦਾ ਅਧਿਐਨ ਕੀਤਾ ਜਾਵੇ ਤਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਕੇ ਛਕੋ’ ਗੁਰ-ਸਿੱਖੀ ਦਾ ਸਿਧਾਂਤ ਹੈ। ਸਿੱਖੀ ਸਿਧਾਂਤ ਅਨੁਸਾਰ ਨਾਮ ਜਪਣ ਨਾਲ ਇਨਸਾਨ ਰੂਹਾਨੀਅਤ ਪੱਖ ਤੋਂ ਉੱਚਾ ਹੋਵੇਗਾ। ਜੇ ਸਾਡੀ ਜ਼ਮੀਰ ਉੱਚੀ, ਸੁੱਚੀ ਪਾਕਿ-ਪਵਿੱਤਰ ਹੋਵੇਗੀ ਫਿਰ ਹੀ ਅਸੀਂ ਕਿਰਤ ਕਰਨ, ਵੰਡ ਛਕਣ ਅਤੇ ਸਮਾਜ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਦਾ ਕੰਮ ਬਿਨਾਂ ਭੇਦ-ਭਾਵ ਤੋਂ ਕਰ ਸਕਾਂਗੇ । ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭੱਟਾਂ, ਭਗਤਾਂ ਅਤੇ ਗੁਰੂ ਸਾਹਿਬਾਨ ਦੀ ਰਚੀ ਗੁਰਬਾਣੀ ‘ਨਾਮ’ ਦੀ ਹੀ ਗੱਲ ਕਰਦੀ ਹੈ । ‘ਨਾਮ’ ਸਾਰੇ ਤੱਤਾਂ ਤੋਂ ਉੱਪਰ ਪਰਮ ਤੱਤ ਹੈ। ਗੁਰੂ ਗ੍ਰੰਥ ਸਾਹਿਬ ਦੇ ਅੰਗ 293 ’ਤੇ ਦਰਜ ਹੈ:

ਮਰਦਾਨਿਆ ! ਕਾਈ ਨਾਨਕ ਦੀ ਖ਼ਬਰ ਆਖਿ…

ਤਲਵੰਡੀ (ਰਾਇ-ਭੋਇ ਦੀ) ਦੀਆਂ ਗਲੀਆਂ ਮੁਹੱਲਿਆਂ ’ਚ ਖੇਲ੍ਹਣ-ਵਿਚਰਨ ਵਾਲੇ ਬਾਬਾ ਨਾਨਕ ਅਤੇ ਭਾਈ ਮਰਦਾਨਾ ਦੇ ਲਮੇਰੇ ਸਾਥ ਪਿੱਛੇ ਅਲੌਕਿਕ ਖਿੱਚ ਸੀ। ਸੰਗੀਤ ਦੀ ਮਹਾਰਤ ਰੱਖਣ ਵਾਲੇ ਤਾਂ ਉਸ ਵੇਲੇ ਬਹੁਤ ਹੋਣਗੇ ਪਰ ਗੁਰੂ ਸਾਹਿਬ ਨੇ ਸੰਗੀਤਕ ਪ੍ਰਤਿਭਾ ਦੇ ਨਾਲ ਨਾਲ ਭਾਈ ਮਰਦਾਨਾ ਵਿਚ ਹੀ ਕੋਈ ਇਲਾਹੀ ਬਾ-ਬਰਕਤ, ਜਾਣੀ। ਇਸੇ ਕਰ ਕੇ ਉਹ ਆਪਣੇ ਦੀਨ ਵਿਚ ਰਹਿ ਕੇ ਬਿਖੜੇ ਪੈਂਡੇ-ਲੰਮੀਆ ਰਾਹਾਂ ਦੀਆਂ ਤਕਲੀਫਦੇਹ ਚੁਣੌਤੀਆਂ ਨੂੰ ਝੇਲਦਾ ਹੋਇਆ ਗੁਰੂ-ਆਸ਼ੇ ’ਤੇ ਪੂਰਾ ਖਰਾ ਉਤਰਿਆ।

ਸ਼ੇਖ ਫ਼ਰੀਦ ਦੇ ਚਰਨ ਪੈਣ ’ਤੇ ਮੋਕਲਹਰ ਬਣਿਆ ਫ਼ਰੀਦਕੋਟ

ਸ਼ੇਖ ਫ਼ਰੀਦ ਦਾ ਜਨਮ 12 ਸ਼ਤਾਬਦੀ ਵਿਚ ਜ਼ਿਲ੍ਹਾ ਮੁਲਤਾਨ (ਹੁਣ ਪਾਕਿਸਤਾਨ) ਵਿਚ ਜਮਾਲ-ਉਦ-ਦੀਨ ਸੁਲੇਮਾਨ ਅਤੇ ਸ਼ੇਖ਼ ਵਜੀਹ-ਉਦ-ਦੀਨ ਖੋਜੇਦੀ ਦੀ ਧੀ ਮਰੀਅਮ ਬੀਬੀ ਦੇ ਘਰ ਹੋਇਆ।
ਜਦ ਉਹ 18 ਕੁ ਮਹੀਨੇ ਦੀ ਉਮਰ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਜੀ ਗੁਜ਼ਰ ਗਏ। ਉਨ੍ਹਾਂ ਦੀ ਮਾਤਾ ਨੇ ਹੀ ਉਨ੍ਹਾਂ ਨੂੰ ਧਾਰਮਿਕ ਵਿੱਦਿਆ ਦਿੱਤੀ। ਮੁੱਢਲੀ ਵਿੱਦਿਆ ਮਾਤਾ ਪਾਸੋਂ ਪ੍ਰਾਪਤ ਕਰਨ ਪਿੱਛੋਂ ਇਨ੍ਹਾਂ ਨੇ ਕੁਰਆਨ ਮਜੀਦ ਮੌਲਾਨਾ ਅਬੂ ਹਾਫ਼ਜ ਕੋਲੋਂ ਪੜ੍ਹਿਆ। ਫਿਰ ਬਗਦਾਦ ਚਲੇ ਗਏ, ਜਿੱਥੇ ਉਨ੍ਹਾਂ ਨੇ ਅਬਦੁਲ ਕਾਦਰ ਗਿਲਾਨੀ, ਖਵਾਜਾ ਮੋਈਨਉਦੀਨ ਚਿਸ਼ਤੀ, ਤੇਠ, ਸ਼ੇਖ਼ ਕਿਰਸਾਨੀ ਆਦਿ ਤੋਂ ਸਿੱਖਿਆ ਪ੍ਰਾਪਤ ਕੀਤੀ।

ਮਹਾਰਾਜ ਸਿੰਘ ਨੌਰੰਗਾਬਾਦ

ਲੇਖਕ :  ਦੇਵਿੰਦਰ ਸਿੰਘ ਜੱਗੀ,  ਸੋਰਸ : ਇੰਟਰਨੇਟ 
ਸਿੱਖ ਭਾਈਚਾਰੇ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ 85 ਫੀਸਦੀਆਂ ਕੁਰਬਾਨੀਆਂ ਕਰਨ ਦਾ ਮਾਣ ਹਾਸਲ ਹੈ। ਅੰਗਰੇਜ਼ਾਂ ਨੂੰ ਦੇਸ਼ ’ਚੋਂ ਕੱਢਣ ਲਈ ਸਭ ਤੋ ਪਹਿਲੀ ਲੜਾਈ ਸ਼ੁਰੂ ਕਰਨ ਦਾ ਸਿਹਰਾ ਸ਼ਹੀਦ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਨੂੰ ਜਾਂਦਾ ਹੈ। ਇਨ੍ਹਾਂ ਦਾ ਜਨਮ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋ ਨੀਚੀ ਵਿਚ 1780 ਨੂੰ ਲੋਹੜੀ ਵਾਲੇ ਦਿਨ ਹੋਇਆ। ਉਹ ਬਚਪਨ ਤੋਂ ਹੀ ਪ੍ਰਮਾਤਮਾ ਦੀ ਬੰਦਗੀ ਕਰਨ ਵਿਚ ਜੁੜੇ ਰਹੇ। ਸਿੱਖ ਰਾਜ ਨੂੰ ਬਚਾਉਣ ਲਈ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਸ਼ਹਾਦਤ ਤੋਂ ਬਾਅਦ ਉਹ ਡੇਰਾ ਨੌਰੰਗਾਬਾਦ ਦੇ ਮੁਖੀ ਬਣੇ ਅਤੇ ਅੰਗਰੇਜ਼ੀ ਹਕੂਮਤ ਵਿਰੁੱਧ ਲੜਾਈ ਸ਼ੁਰੂ ਕਰਕੇ ਆਪਣਾ ਸਾਰਾ ਜੀਵਨ ਇਸ ਲੇਖੇ ਲਗਾ ਦਿੱਤਾ।

ਗੁਰੂ ਗੋਬਿੰਦ ਸਿੰਘ ਦਾ ਕੰਧ-ਚਿੱਤਰ

ਲੇਖਕ :  ਡਾ. ਕੰਵਰਜੀਤ ਸਿੰਘ ਕੰਗ, ਸੋਰਸ : ਇੰਟਰਨੇਟ 
ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਪੰਜਾਬ ਦੇ ਕੰਧ-ਚਿੱਤਰਾਂ ਵਿਚ ਗੁਰੂ ਨਾਨਕ ਦੇਵ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਬੰਧੀ ਚਿੱਤਰ ਬਾਕੀ ਗੁਰੂ ਸਾਹਿਬਾਨ ਨਾਲੋਂ ਵੱਧ ਮਿਲਦੇ ਹਨ। ਗੁਰੂ ਗੋਬਿੰਦ ਸਿੰਘ ਨੂੰ ਕੰਧ-ਚਿੱਤਰਾਂ ਵਿਚ ਅਕਸਰ ਘੋੜੇ ’ਤੇ ਸਵਾਰ ਚਿੱਤਰਿਆ ਗਿਆ ਹੈ। ਅਜਿਹੇ ਸੰਯੋਜਤ ਚਿੱਤਰ ਕਈ ਗੁਰਦੁਆਰਿਆਂ, ਮੰਦਰਾਂ, ਸਮਾਧਾਂ ਅਤੇ ਅਖਾੜਿਆਂ ਦੀਆਂ ਕੰਧਾਂ ’ਤੇ ਦੇਖੇ ਗਏ ਹਨ।

ਗੁਰੂ ਅਰਜਨ ਦੇਵ ਅਤੇ ਭਾਈ ਗੁਰਦਾਸ ਦਾ ਕੰਧ-ਚਿੱਤਰ

19ਵੀਂ ਸਦੀ ਦੇ ਪੰਜਾਬ ਵਿਚ ਜੋ ਕੰਧ-ਚਿੱਤਰ ਸਿੱਖ ਧਰਮ ਨਾਲ ਸਬੰਧਤ ਚਿੱਤਰੇ ਗਏ ਸਨ, ਉਨ੍ਹਾਂ ਵਿਚੋਂ ਬਹੁਤੇ ਗੁਰੂ ਸਾਹਿਬਾਨ ਦੇ ਸਨ। ਇਹ ਉਨ੍ਹਾਂ ਨੂੰ ਵਧੇਰੇ ਪਾਰਟਰੇਟ ਰੂਪ ਵਿਚ ਦਰਸਾਉਂਦੇ ਸਨ। ਅਜਿਹੇ ਕੰਧ-ਚਿੱਤਰ ਬਹੁਤ ਘਟ ਉਲੀਕੇ ਗਏ, ਜੋ ਸਿੱਖ ਗੁਰੂ ਸਾਹਿਬਾਨ ਦੇ ਜੀਵਨ ਵਿਚ ਵਾਪਰੀਆਂ ਘਟਨਾਵਾਂ ਜਾਂ ਵਿਸ਼ੇਸ਼ ਪ੍ਰਾਪਤੀਆਂ ਨਾਲ ਸਬੰਧਤ ਹੋਣ।

ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ-11

ਇਥੇ ਬੇਬੇ ਨਾਨਕੀ ਦਾ ਸਹੁਰਾ ਘਰ ਹੁੰਦਾ ਸੀ। ਬੇਬੇ ਨਾਨਕੀ ਆਪਣੇ ਪਤੀ ਜੈ ਰਾਮ ਨਾਲ ਇਸੇ ਘਰ ਵਿਚ ਨਿਵਾਸ ਕਰਦੇ ਸਨ। ਉਂਜ ਤਾਂ ਬਾਬਾ ਨਾਨਕ ਆਪਣੀ ਵੱਡੀ ਭੈਣ ਬੇਬੇ ਨਾਨਕੀ ਕੋਲ ਪਹਿਲਾਂ ਵੀ ਕਈ ਵਾਰ ਸੁਲਤਾਨਪੁਰ ਲੋਧੀ ਆਏ ਹੋਣਗੇ ਪਰ

ਗੁਰਦੁਆਰਿਆਂ ਦੇ ਨਵੀਨੀਕਰਨ ਦੀਆਂ ਸਮੱਸਿਆਵਾਂ

ਕਰਤਾਰਪੁਰ ਸਾਹਿਬ ਅਮਨ ਲਾਂਘੇ ਦੀ ਚਮਕ-ਦਮਕ ਤੋਂ ਦੂਰ ਅਤੇ ਲਾਹੌਰ ਦੇ ਬਾਹਰਵਾਰ ਭਾਰਤ-ਪਾਕਿਸਤਾਨ ਸਰਹੱਦ ਨੂੰ ਛੂਹੰਦਾ ਗੁਰੂ ਨਾਨਕ ਦੇਵ ਨਾਲ ਸਬੰਧਤ ਇਕ ਹੋਰ ਗੁਰਦੁਆਰਾ ਵੀ ਸਥਿਤ ਹੈ। ਵੇਲ-ਬੂਟਿਆਂ ਦੀ ਸੰਘਣੀ ਛਾਂ ਇਸ ਨੂੰ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਅਤੇ ਫਲੱਡ ਲਾਈਟਾਂ ਦੀ ਤੇਜ਼ ਰੌਸ਼ਨੀ ਤੋਂ ਬਚਾਉਂਦੀ ਹੈ। ਰੁੱਖਾਂ ਦੀਆਂ ਟਾਹਣੀਆਂ ਦੀ ਛਤਰੀ ਦੇ ਪਿਛਵਾੜਓਂ, ਕੁਝ ਇਮਾਰਤਾਂ ਅਤੇ ਥੰਮ੍ਹ ਦਿਖਾਈ ਦਿੰਦੇ ਹਨ, ਜਿਹੜੇ ਇਥੋਂ ਨੇੜੇ ਪੈਂਦੇ ਭਾਰਤੀ (ਚੜ੍ਹਦੇ ਪੰਜਾਬ ਦੇ) ਪਿੰਡ ਨਾਲ ਸਬੰਧਤ ਹਨ। ਇਨ੍ਹਾਂ ਇਮਾਰਤਾਂ ਵਿਚੋਂ ਇਕ ਇਮਾਰਤ ਗੁਰਦੁਆਰੇ ਦੀ ਵੀ ਹੈ, ਪਰ ਉਸ ਗੁਰਦੁਆਰੇ ਦੀ ਆਭਾ ਅੱਗੇ ਇੱਧਰ ਲਹਿੰਦੇ ਪੰਜਾਬ ਵਾਲੇ ਪਾਸੇ ਸਥਿਤ ਗੁਰਦੁਆਰੇ ਦਾ ਖ਼ਸਤਾਹਾਲ ਢਾਂਚਾ ਕਿਤੇ ਵੀ ਨਹੀਂ ਖੜ੍ਹਦਾ। ਲਹਿੰਦੇ ਪਾਸੇ ਵਾਲਾ ਗੁਰਦੁਆਰਾ ਪਿੰਡ ਝਾਮਣ ਦੇ ਬਾਹਰਵਾਰ (ਚੜ੍ਹਦੇ ਪੰਜਾਬ ਦੀ ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਨੇੜੇ) ਸਥਿਤ ਹੈ।

ਗੁਰੂ ਹਰਗੋਬਿੰਦ ਸਾਹਿਬ ਤੇ ਮੀਆਂ ਮੀਰ ਦਾ ਚਿੱਤਰ

ਅੰਮ੍ਰਿਤਸਰ ਦੇ ਕਟੜਾ ਰਾਮਗੜ੍ਹੀਆ ਵਿਚ ‘ਅਖਾੜਾ ਪਰਾਗ ਦਾਸ’ ਦੀ ਨੀਂਹ ਇਸ ਅਖਾੜੇ ਦੇ ਬਾਨੀ ਮਹੰਤ ਮੰਗਨੀ ਰਾਮ ਨੇ ਬਿਕ੍ਰਮੀ ਸੰਮਤ 1862 ਵਿਚ ਰੱਖੀ ਸੀ। ਇਸ ਅਖਾੜੇ ਦੇ ਪਿਛਲੇ ਪਾਸੇ ਮਹੰਤ ਮੰਗਨੀ ਰਾਮ ਦੀ ਸਮਾਧ ਸਥਿਤ ਹੈ, ਜਿਸ ਦੀਆਂ ਕੰਧਾਂ ’ਤੇ 19ਵੀਂ ਸਦੀ ਵਿਚ ਚਿੱਤਰਕਾਰੀ ਕੀਤੀ ਗਈ ਸੀ। ਇੱਥੇ ਪ੍ਰਕਾਸ਼ਿਤ ਕੀਤਾ ਗਿਆ ਕੰਧ-ਚਿੱਤਰ ਇਸ ਸਮਾਧ ਵਿਚੋਂ ਹੈ, ਜਿਸ ਦੀ ਫੋਟੋ ਲੇਖਕ ਨੇ ਜੂਨ 1971 ਵਿਚ ਖਿੱਚੀ ਸੀ।
ਇਸ ਕੱਧ-ਚਿੱਤਰ ਵਿਚ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਨੂੰ ਮੁਸਲਿਮ ਦਰਵੇਸ਼ ਮੀਆਂ ਮੀਰ ਨਾਲ ਕਿਸੇ ਅਹਿਮ ਮਸਲੇ ’ਤੇ ਵਿਚਾਰ ਵਟਾਂਦਰਾ ਕਰਦਿਆਂ ਚਿੱਤਰਿਆ ਗਿਆ ਹੈ। ਭਾਈ ਕਾਨ੍ਹ ਸਿੰਘ ਨਾਭਾ ਦੇ ‘ਗੁਰੂਸ਼ਬਦ ਰਤਨਕਾਰ ਮਹਾਨ ਕੋਸ਼’ ਅਨੁਸਾਰ ਲਾਹੌਰ ਦਾ ਰਹਿਣ ਵਾਲਾ ਮੀਆਂ ਮੀਰ ਗੁਰੂ ਅਰਜਨ ਦੇਵ ਅਤੇ ਗੁਰੂ ਹਰਗੋਬਿੰਦ ਸਾਹਿਬ ਦਾ ਪਰਮ ਸਨੇਹੀ ਸੀ।

ਕਰਤਾਰਪੁਰ ਲਾਂਘਾ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ

ਪਿਛਲੇ ਦਿਨੀਂ ਇਕ ਅਖ਼ਬਾਰ ਵਿਚ ਕਰਤਾਰਪੁਰ ਲਾਂਘੇ ਸਬੰਧੀ ਵਿਸ਼ੇਸ਼ ਸਟੋਰੀ ਛਪੀ ਸੀ। ਜਿਸ ਵਿਚ ਡੇਰਾ ਬਾਬਾ ਨਾਨਕ ਵਿਚ ਮਠਿਆਈ ਦੀ ਦੁਕਾਨ ਦੇ ਮਾਲਕ ਕਰਤਾਰ ਚੰਦ ਦੇ ਵਿਚਾਰ ਸਾਂਝੇ ਕੀਤੇ ਹੋਏ ਸਨ। ਉਸ ਵਿਚ ਕਰਤਾਰ ਚੰਦ ਕਹਿੰਦਾ ਹੈ ਕਿ ਉਹ ਕਰਤਾਰਪੁਰ ਦੇ ਦਰਸ਼ਨ ਉਵੇਂ ਹੀ ਕਰਨਾ ਚਾਹੁੰਦਾ ਹੈ ਜਿਵੇਂ 1947 ਤੋਂ ਪਹਿਲਾਂ ਕਰਦਾ ਰਿਹਾ ਹੈ। ਕਰਤਾਰ ਚੰਦ, ਜੋ ਹੁਣ ਉਮਰ ਦੇ ਅੱਸੀਵਿਆਂ ਵਿਚੋਂ ਗੁਜ਼ਰ ਰਿਹਾ ਹੈ, ਦਾ ਕਹਿਣਾ ਹੈ ਕਿ ਜਿਉਂ ਹੀ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਨਵਾਂ ਲਾਂਘਾ ਖੁਲ੍ਹਿਆ ਤਾਂ ਉਹ ਕਸਬੇ ਵਿਚੋਂ ਕਿਸੇ ਨੌਜਵਾਨ ਦੇ ਮੋਟਰਸਾਈਕਲ ਪਿੱਛੇ ਬੈਠ ਕੇ ਦਰਸ਼ਨ ਕਰਨ ਜ਼ਰੂਰ ਜਾਵੇਗਾ। ਪਰ ਉਹ ਇਹ ਗੱਲ ਜਾਣ ਕੇ ਖੁਸ਼ ਨਹੀਂ ਹੈ ਕਿ ਸਰਹੱਦੋਂ ਪਾਰ ਦਰਸ਼ਨ ਕਰਨ ਜਾਣ ਲਈ ਉਸ ਨੂੰ ਪਾਸਪੋਰਟ ਦੀ ਜ਼ਰੂਰਤ ਪਵੇਗੀ। ਉਸ ਦਾ ਕਹਿਣਾ ਹੈ ਕਿ ਉਹ ਹੁਣ ਬੁੱਢਾ ਹੋ ਗਿਆ ਹੈ ਅਤੇ ਪਾਸਪੋਰਟ ਬਣਾਉਣ ਲਈ ਅੰਮ੍ਰਿਤਸਰ ਨਹੀਂ ਜਾ ਸਕਦਾ।

ਗੁਰਦੁਆਰਾ ਕਿਆਰਾ ਸਾਹਿਬ

ਜਵਾਨ ਹੋਣ ’ਤੇ ਬਾਬਾ ਨਾਨਕ ਖੇਤਾਂ ਵਿਚ ਮੱਝੀਆਂ ਚਰਾਉਣ ਜਾਂਦੇ। ਮੱਝੀਆਂ ਚਰਾਉਂਦਿਆਂ ਇਕ ਵਾਰ ਬਾਬਾ ਨਾਨਕ ਪ੍ਰਭੂ ਭਗਤੀ ਵਿਚ ਲੀਨ ਹੋ ਗਏ। ਮੱਝੀਆਂ ਨਾਲ ਵਾਲੇ ਖੇਤ ਵਿਚ ਜਾ ਵੜੀਆਂ ਅਤੇ ਕਿਸਾਨ ਦੀ ਸਾਰੀ ਫ਼ਸਲ ਉਜਾੜ ਦਿੱਤੀ। ਕਿਸਾਨ ਨੇ ਜਦ ਆ ਕੇ ਇਹ ਸਭ ਦੇਖਿਆ ਤਾਂ ਉਸ ਨੇ ਬਾਬਾ ਨਾਨਕ ਨੂੰ ਕੁਝ ਨਹੀਂ ਕਿਹਾ ਪਰ ਖੇਤ ’ਚੋਂ ਮੱਝੀਆਂ ਕੱਢ ਕੇ ਪਿੰਡ ਦੇ ਚੌਧਰੀ ਰਾਏ ਬੁਲਾਰ ਕੋਲ ਸ਼ਿਕਾਇਤ ਕਰ ਦਿੱਤੀ।
ਰਾਏ ਬੁਲਾਰ ਨੂੰ ਉਸ ਦਾ ਯਕੀਨ ਨਾ ਆਇਆ ਅਤੇ ਕਿਸਾਨ ਨਾਲ ਆਪ ਉਸ ਦੇ ਖੇਤਾਂ ਵਿਚ ਉਸ ਦੀ ਉਜਾੜੀ ਹੋਈ ਫ਼ਸਲ ਵੇਖਣ ਆ ਗਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0097058205
Copyright © 2020, Panjabi Times. All rights reserved. Website Designed by Mozart Infotech