» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਪੰਜ ਕਤਲਾਂ ਦੇ ਮਾਮਲੇ ਵਿੱਚ ਰਿਸ਼ਤੇਦਾਰ ਗ੍ਰਿਫ਼ਤਾਰ

February 14, 2020 02:36 PM

ਨਵੀਂ ਦਿੱਲੀ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਰਾਜਧਾਨੀ ਦੇ ਯਮੁਨਾਪਾਰ ਦੇ ਭਜਨਪੁਰਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ ਕਰਨ ਦੇ ਮਾਮਲੇ ’ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲੀਸ ਮੁਤਾਬਕ ਇਹ ਕਤਲ ਉਧਾਰ ਪੈਸੇ ਨਾ ਮੋੜਨ ਕਾਰਨ ਕੀਤੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਕੀਤੇ ਗਏ ਸਨ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ 28 ਸਾਲਾਂ ਦੇ ਪ੍ਰਭੂ ਚੌਧਰੀ ਵੱਜੋਂ ਹੋਈ, ਜੋ ਮ੍ਰਿਤਕ ਸ਼ੰਭੂਨਾਥ ਚੌਧਰੀ ਦੀ ਭੂਆ ਦਾ ਪੁੱਤਰ ਹੈ। ਇਸ ਕਤਲ ਕਾਂਡ ਦਾ ਭੇਦ ਉਦੋਂ ਖੁੱਲ੍ਹਿਆ ਜਦੋਂ ਸੰਘਣੀ ਆਬਾਦੀ ਵਾਲੇ ਭਜਨਪੁਰਾ ਦੇ ਉਸ ਮਕਾਨ ’ਚੋਂ ਗੁਆਂਢੀਆਂ ਨੇ ਬਦਬੂ ਆਉਣ ’ਤੇ ਪੁਲੀਸ ਨੂੰ ਸੂਚਨਾ ਦਿੱਤੀ ਸੀ।
ਬੁੱਧਵਾਰ ਨੂੰ ਉਤਰ-ਪੂਰਬੀ ਦਿੱਲੀ ਦੇ ਭਜਨਪੁਰਾ ਵਿੱਚ ਇਕੋ ਘਰ ਵਿਚ 5 ਲਾਸ਼ਾਂ ਸ਼ੱਕੀ ਹਾਲਤ ਵਿਚ ਪਾਈਆਂ ਗਈਆਂ ਸਨ। ਮ੍ਰਿਤਕਾਂ ਦੀ ਪਛਾਣ ਸ਼ੰਭੂਨਾਥ ਚੌਧਰੀ (43), ਪਤਨੀ ਸੁਨੀਤਾ (37), ਪੁੱਤਰ ਸ਼ਿਵਮ (17) ਅਤੇ ਸਚਿਨ (14) ਅਤੇ ਧੀ ਕੋਮਲ (12) ਵਜੋਂ ਹੋਈ ਹੈ। ਦੋਸ਼ੀ ਪ੍ਰਭੂ ਸ਼ੰਭੂ ਦੀ ਮਾਸੀ ਦਾ ਬੇਟਾ ਹੈ। ਉਸ ਨੇ ਦੱਸਿਆ ਕਿ ਸ਼ੰਭੂ ਦੀ ਪਤਨੀ ਸੁਨੀਤਾ ਨੇ ਉਧਾਰ ਲਏ ਗਏ 30 ਹਜ਼ਾਰ ਰੁਪਏ ਵਾਪਸ ਨਾ ਕਰਨ ਬਦਲੇ ਉਸ ਦਾ ਅਪਮਾਨ ਕੀਤਾ ਸੀ ਅਤੇ ਇਸ ਦਾ ਬਦਲਾ ਲੈਣ ਲਈ ਉਸ ਨੇ ਸਭ ਨੂੰ ਮਾਰ ਦਿੱਤਾ। ਪ੍ਰਭੂ ਨੇ ਕਿਹਾ ਕਿ ਉਸਨੇ ਪਹਿਲਾਂ ਸੁਨੀਤਾ ਨੂੰ ਮਾਰਿਆ ਸੀ। ਉਸਨੇ ਪੰਜ ਕਤਲ ਸ਼ਾਮ 3.30 ਵਜੇ ਤੋਂ 11 ਵਜੇ ਦੇ ਵਿਚਕਾਰ ਕੀਤੇ। ਪੂਰਬੀ ਰੇਂਜ ਦੇ ਸੰਯੁਕਤ ਸੀਪੀ ਆਲੋਕ ਕੁਮਾਰ ਨੇ ਮੀਡੀਆ ਨੂੰ ਦੱਸਿਆ, ‘ਦੋਸ਼ੀ 28 ਸਾਲ ਦਾ ਹੈ ਅਤੇ ਉਸਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਦੱਸਿਆ ਕਿ ਉਸਦੀ ਪੈਸਿਆਂ ਨੂੰ ਲੈ ਕੇ ਪਰਿਵਾਰ ਦੀ ਸੁਨੀਤਾ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਉਸਨੇ ਸੁਨੀਤਾ ਅਤੇ ਬੱਚਿਆਂ ਨੂੰ ਡੰਡੇ ਨਾਲ ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪਤੀ ਸ਼ੰਭੂ ਨੂੰ ਵੀ ਮਾਰ ਦਿੱਤਾ।’

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਫਾਇਨਾਂਸ਼ੀਅਲ ਟਾਸਕ ਫੋਰਸ ਵੱਲੋਂ ਪਾਕਿ ਮੁੜ ਸਲੇਟੀ ਸੂਚੀ ਵਿੱਚ ਸ਼ਾਮਿਲ

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਆਲਮੀ ਪੱਧਰ ’ਤੇ ਅਤਿਵਾਦ ਨੂੰ ਵਿੱਤੀ ਮਦਦ ਦੇਣ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ‘ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ’ ਨੇ ਅਤਿਵਾਦ ਨੂੰ ਫੰਡ ਮੁਹੱਈਆ ਕਰਾਉਣ ਦਾ ਸਿਲਸਿਲਾ ਰੋਕਣ ’ਚ ਨਾਕਾਮ ਰਹਿਣ ’ਤੇ ਪਾਕਿਸਤਾਨ ਨੂੰ ਅਜੇ ਵੀ ‘ਸਲੇਟੀ ਸੂਚੀ’ ਵਿੱਚ ਰੱਖਿਆ ਹੈ। ਜੇ ਪਾਕਿਸਤਾਨ ਅਤਿਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਨੂੰ ਮਿਲਦੇ ਫੰਡ ਰੋਕਣ ’ਚ ਨਾਕਾਮ ਰਹਿੰਦਾ ਹੈ, ਤਾਂ ਉਸ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਫ਼ੈਸਲਾ ਪੈਰਿਸ ਵਿੱਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਮੀਟਿੰਗ ਵਿੱਚ ਲਿਆ ਗਿਆ।ਸੂਤਰਾਂ ਮੁਤਾਬਕ ਫਾਇਨਾਂਸ਼ੀਅਲ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਮੁੜ ‘ਸਲੇਟੀ ਸੂਚੀ’ ਵਿੱਚ ਰੱਖਣ ਦਾ ਫ਼ੈਸਲਾ ਕੀਤਾ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਇਸ ਨੇ ਜੂਨ ਤੱਕ ਫੋਰਸ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਇਸ ਨੂੰ ਵੱਡਾ ਜੋਖਮ ਝੱਲਣਾ ਪੈ ਸਕਦਾ ਹੈ। ਫੋਰਸ ਨੇ ਕਿਹਾ ਕਿ ਅਤਿਵਾਦੀ ਸੰਗਠਨਾਂ ਨੂੰ ਫੰਡਿੰਗ ਰੋਕਣ ਲਈ ਪਾਕਿਸਤਾਨ ਨੂੰ 27 ਕਾਰਵਾਈਆਂ ਕਰਨ ਲਈ ਆਖਿਆ ਗਿਆ ਸੀ ਪਰ ਇਸ ਨੇ ਇਨ੍ਹਾਂ ਵਿੱਚੋਂ ਕੁਝ ਹੀ ਕੰਮ ਹੀ ਕੀਤੇ ਹਨ।

ਪਾਕਿ-ਪੱਖੀ ਨਾਅਰੇ ਲਾਉਣ ਵਾਲੀ ਲੜਕੀ ਦੇ ਨਕਸਲੀਆਂ ਨਾਲ ਸਬੰਧ: ਯੇਦੀਯੁਰੱਪਾ

ਬੰਗਲੁਰੂ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਸੀਏਏ ਵਿਰੋਧੀ ਰੈਲੀ ਦੌਰਾਨ ਵੀਰਵਾਰ ਨੂੰ ਪਾਕਿਤਸਾਨ ਪੱਖੀ ਨਾਅਰੇ ਲਾਉਣ ਵਾਲੀ ਲੜਕੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ 14 ਦਿਨਾਂ ਦੇ ਰਿਮਾਂਡ ’ਤੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਅੱਜ ਕਿਹਾ ਹੈ ਕਿ ਪਾਕਿਸਤਾਨ ਪੱਖੀ ਨਾਅਰੇ ਲਾਉਣ ਵਾਲੀ ਲੜਕੀ ਦੇ ਪਿਛਲੇ ਸਮੇਂ ਦੌਰਾਨ ਨਕਸਲੀਆਂ ਨਾਲ ਸਬੰਧ ਰਹੇ ਹਨ। ਇਸੇ ਦੌਰਾਨ ਅਮੁੱਲਿਆ ਦੇ ਪਿਤਾ ਨੇ ਵੀ ਆਪਣੀ ਧੀ ਦੀ ‘ਨਾ-ਮੁਆਫ਼ੀਯੋਗ ਗਲਤੀ’ ਲਈ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਆਖਿਆ ਹੈ।

ਮੰਦਰ ਦਾ ਕੰਮ ਸ਼ਾਂਤ ਮਾਹੌਲ ’ਚ ਨੇਪਰੇ ਚੜ੍ਹਨਾ ਚਾਹੀਦੈ: ਮੋਦੀ

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਟਰੱਸਟ ਦੇ ਨਵੇਂ ਬਣੇ ਮੈਂਬਰਾਂ ਨੂੰ ਕਿਹਾ ਹੈ ਕਿ ਮੰਦਰ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਕੁੜੱਤਣ ਅਤੇ ਇਕਸੁਰਤਾ ਨਾਲ ਯਕੀਨੀ ਬਣਾਇਆ ਜਾਵੇ। ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਇਹ ਜਾਣਕਾਰੀ ਦਿੱਤੀ ਹੈ। ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਦੇ ਪ੍ਰਧਾਨ ਨ੍ਰਿਤਯਾ ਗੋਪਾਲ ਦਾਸ ਅਤੇ ਤਿੰਨ ਹੋਰ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਵੀਰਵਾਰ ਨੂੰ ਮੁਲਾਕਾਤ ਕੀਤੀ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਯੁੱਧਿਆ ’ਚ ‘ਭੂਮੀ ਪੂਜਨ’ ਦਾ ਵੀ ਸੱਦਾ ਦਿੱਤਾ। ਉਂਜ ਇਸ ਸਮਾਗਮ ਦੀ ਅਜੇ ਤਰੀਕ ਤੈਅ ਕੀਤੀ ਜਾਣੀ ਬਾਕੀ ਹੈ।

ਸੀਏਏ ਬਾਰੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ: ਊਧਵ

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਮਗਰੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਤੇ ਕੌਮੀ ਜਨਸੰਖਿਆ ਰਜਿਸਟਰ (ਐੱਨਪੀਆਰ) ਬਾਰੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਨ੍ਹਾਂ ਦੇ ਲਾਗੂ ਹੋਣ ਨਾਲ ਕਿਸੇ ਨੂੰ ਵੀ ਦੇਸ਼ ਤੋਂ ਬਾਹਰ ਨਹੀਂ ਸੁੱਟਿਆ ਜਾਵੇਗਾ। ਮੁੱਖ ਮੰਤਰੀ ਬਣਨ ਮਗਰੋਂ ਠਾਕਰੇ ਦੀ ਮੋਦੀ ਨਾਲ ਇਹ ਪਹਿਲੀ ਮੀਟਿੰਗ ਸੀ। ਮੀਟਿੰਗ ਮਗਰੋਂ ਠਾਕਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਹਾਰਾਸ਼ਟਰ ਨਾਲ ਸਬੰਧਤ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨਾਲ ਚੰਗੀ ਵਿਚਾਰ-ਚਰਚਾ ਹੋਈ ਹੈ। ਇਸ ਦੇ ਨਾਲ ਹੀ ਸੀਏਏ, ਐੱਨਪੀਆਰ ਤੇ ਐੱਨਆਰਸੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ‘ਮਹਾ ਅਗਾੜੀ’ ਵਿੱਚ ਮੱਤਭੇਦਾਂ ਦੀ ਗੱਲ ਵੀ ਨਕਾਰੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। 

ਹੱਥ ’ਚ ਸੰਵਿਧਾਨ ਅਤੇ ਦਿਲ ’ਚ ਵਾਰਿਸ ਪਠਾਨ: ਭਾਜਪਾ

ਨਵੀਂ ਦਿੱਲੀ/ਮੁੰਬਈ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਜਪਾ ਨੇ ਆਲ ਇੰਡੀਆ ਮਜਲਿਸ-ਏ-ਇਤਿਹਾਦ-ਉਲ-ਮੁਸਲਮੀਨ (ਏਆਈਐੱਮਆਈਐੱਮ) ਆਗੂ ਵਾਰਿਸ ਪਠਾਨ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਦੀ ਨਿਖੇਧੀ ਕਰਦਿਆਂ ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ‘ਉਦਾਰਵਾਦੀਆਂ’ ਦੀ ਖਾਮੋਸ਼ੀ ’ਤੇ ਸਵਾਲ ਉਠਾਇਆ ਹੈ। ਉਂਜ ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਨੇ ਪਠਾਨ ਦੇ ਬਿਆਨ ਦੀ ਨਿੰਦਾ ਕੀਤੀ ਹੈ। ਭਾਜਪਾ ਨੇ ਕਿਹਾ,‘‘ਉਦਾਰਵਾਦੀਆਂ ਦੇ ਹੱਥਾਂ ’ਚ ਸੰਵਿਧਾਨ ਅਤੇ ਦਿਲਾਂ ’ਚ ਪਠਾਨ ਹੈ।’’ ਜ਼ਿਕਰਯੋਗ ਹੈ ਕਿ ਪਠਾਨ ਨੇ ਤਿੱਖਾ ਬਿਆਨ ਦਿੰਦਿਆਂ ਕਿਹਾ ਸੀ ਕਿ 100 ਕਰੋੜ ਲੋਕਾਂ ’ਤੇ 15 ਕਰੋੜ ਮੁਸਲਮਾਨ ਭਾਰੀ ਪੈਣਗੇ। ਇਸ ਬਿਆਨ ਦਾ ਨੋਟਿਸ ਲੈਂਦਿਆਂ ਏਆਈਐੱਮਆਈਐੱਮ ਨੇ ਉਸ ਤੋਂ ਸਪੱਸ਼ਟੀਕਰਨ ਲੈਣ ਦਾ ਫ਼ੈਸਲਾ ਲਿਆ ਹੈ। ਭਾਜਪਾ ਤਰਜਮਾਨ ਸੰਬਿਤ ਪਾਤਰਾ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਵਾਰਿਸ ਪਠਾਨ ਦਾ ਬਿਆਨ ਦਰਸਾਉਂਦਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨਾਂ ਦੇ ਨਾਮ

ਸਿਸੋਦੀਆ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮਨੀਸ਼ ਸਿਸੋਦੀਆ ਨੇ ਦਿੱਲੀ ਸੂਬੇ ਲਈ ਕੇਂਦਰੀ ਕਰਾਂ ਵਿੱਚੋਂ ਹਿੱਸਾ ਮੰਗਿਆ ਤੇ ਹੋਰ ਰਾਜਾਂ ਵਾਂਗ ਦਿੱਲੀ ਨਗਰ ਨਿਗਮਾਂ ਲਈ ਵੀ ਫੰਡ ਦੇਣ ਦੀ ਮੰਗ ਰੱਖੀ ਗਈ। ਸ੍ਰੀ ਸਿਸੋਦੀਆ ਵੱਲੋਂ ਮੁਲਾਕਾਤ ਮਗਰੋਂ ਦੱਸਿਆ ਗਿਆ ਕਿ ਦਿੱਲੀ ਦੇ ਵਿੱਤ ਮੰਤਰੀ ਵਜੋਂ ਦੂਜੀ ਵਾਰ ਅਹੁਦਾ ਸਾਂਭਣ ਮਗਰੋਂ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦਿੱਲੀ ਦੇ ਆਰਥਿਕ ਵਿਕਾਸ ਲਈ ਸਹਿਯੋਗ ਬਾਰੇ ਹਾਂ-ਪੱਖੀ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਦਿੱਲੀ ਨਗਰ ਨਿਗਮਾਂ ਨੂੰ ਕੇਂਦਰ ਤੋਂ ਫੰਡ ਮੰਗੇ ਗਏ। 

ਰਾਜਨਾਥ ਸਿੰਘ ਨੇ ਰੱਖਿਆ ਨਵੇਂ ਥਲ ਸੈਨਾ ਭਵਨ ਦਾ ਨੀਂਹ ਪੱਥਰ

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੈਨਾ ਦੇ ਨਵੇਂ ਹੈੱਡਕੁਆਰਟਰ ਦਾ ਨੀਂਹ ਪੱਥਰ ਰੱਖਿਆ ਹੈ। ਦਿੱਲੀ ਛਾਉਣੀ ਵਿੱਚ ‘ਥਲ ਸੈਨਾ ਭਵਨ’ ਦਾ ਨੀਂਹ ਪੱਥਰ ਰੱਖਦਿਆਂ ਉਨ੍ਹਾਂ ਕਿਹਾ ਕਿ ਦੇਸ਼ ਹੁਣ ਸ਼ਕਤੀਸ਼ਾਲੀ ਰਾਸ਼ਟਰਾਂ ਵਿੱਚ ਸ਼ੁਮਾਰ ਹੋ ਗਿਆ ਹੈ। ਥਲ ਸੈਨਾ ਭਵਨ ਦੀ ਨਵੀਂ ਇਮਾਰਤ ਸੱਤ ਮੰਜ਼ਿਲੀ ਹੋਵੇਗੀ ਅਤੇ ਇਸ ਦਾ ਨਕਸ਼ਾ ‘ਚੜ੍ਹਦੇ ਸੂਰਜ’ ਦੀ ਤਰ੍ਹਾਂ ਹੈ ਅਤੇ ਇਹ ਕਰੀਬ 39 ਏਕੜ ਰਕਬੇ ਵਿੱਚ ਫੈਲੀ ਹੋਈ ਹੈ।

ਮੁਲਸਮਾਨਾਂ ਨੂੰ ਪਾਕਿ ਨਾ ਭੇਜਣ ਦੀ ਕੀਮਤ ਚੁਕਾ ਰਿਹਾ ਹੈ ਭਾਰਤ: ਗਿਰੀਰਾਜ ਸਿੰਘ

ਪਟਨਾ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਨਵਾਂ ਵਿਵਾਦ ਛੇੜਦਿਆਂ ਕਿਹਾ ਹੈ ਕਿ ਆਜ਼ਾਦੀ ਵੇਲੇ ਮੁਸਲਮਾਨਾਂ ਨੂੰ ਪਾਕਿਸਤਾਨ ਨਾ ਭੇਜਣ ਅਤੇ ਹਿੰਦੂਆਂ ਨੂੰ ਭਾਰਤ ਵਾਪਸ ਨਾ ਲਿਆਉਣ ਦੀ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ। ਭਾਜਪਾ ਆਗੂ ਨੇ ਇਹ ਟਿੱਪਣੀਆਂ ਬਿਹਾਰ ਦੇ ਸੀਮਾਂਚਲ ਖੇਤਰ ਵਿੱਚ ਪੂਰਨੀਆ ਜ਼ਿਲ੍ਹੇ ਵਿੱਚ ਕੀਤੀਆਂ। ਇਸ ਜ਼ਿਲ੍ਹੇ ਵਿੱਚ ਮੁਸਲਮਾਨਾਂ ਦੀ ਵੀ ਵੱਡੀ ਸੰਖਿਆ ਵਸੋਂ ਹੈ। ਬੇਗੂਸਰਾਏ ਦੇ ਸੰਸਦ ਮੈਂਬਰ ਵਲੋਂ ਇੱਥੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਕਾਨੂੰਨ ਦੀ ਮੁਲਕ ਨੂੰ ਲੋੜ ਹੋਣ ਬਾਰੇ ਦੱਸਦਿਆਂ ਉਨ੍ਹਾਂ ਵੀਰਵਾਰ ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਜਦੋਂ ਸਾਡੇ ਪੁਰਖੇ ਅੰਗਰੇਜ਼ਾਂ ਖ਼ਿਲਾਫ਼ ਆਜ਼ਾਦੀ ਦੀ ਲੜਾਈ ਲੜ ਰਹੇ ਸਨ, ਉਦੋਂ ਜਿਨਾਹ ਵਲੋਂ ਮੁਸਲਿਮ ਮੁਲਕ ਬਣਾਏ ਜਾਣ ’ਤੇ ਜ਼ੋਰ ਦਿੱਤਾ ਜਾ ਰਿਹਾ ਸੀ।’’ ਭਾਜਪਾ ਦੇ ਇਸ ਆਗੂ ਨੇ ਕਿਹਾ, ‘‘ਪਰ ਸਾਡੇ ਪੁਰਖਿਆਂ ਨੇ ਗਲਤੀ ਕੀਤੀ।

ਆਰਐੱਸਐੱਸ ਹੈੱਡਕੁਆਰਟਰਜ਼ ਨੇੜੇ ਭੀਮ ਆਰਮੀ ਨੂੰ ਬੈਠਕ ਕਰਨ ਦੀ ਆਗਿਆ ਮਿਲੀ

ਨਾਗਪੁਰ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਨੇ ਅੱਜ ਭੀਮ ਆਰਮੀ ਨੂੰ ਆਪਣੇ ਵਰਕਰਾਂ ਦੀ 22 ਫਰਵਰੀ ਨੂੰ ਇੱਥੇ ਰੇਸ਼ਮਬਾਗ ਮੈਦਾਨ ਵਿੱਚ ਮੀਟਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਨਾਲ ਕੁਝ ਸ਼ਰਤਾਂ ਲਾਈਆਂ ਗਈਆਂ ਹਨ। ਡਿਵੀਜ਼ਨ ਬੈਂਚ ਨੇ ਕਿਹਾ ਕਿ ਦਲਿਤ ਜਥੇਬੰਦੀ ਵਲੋਂ ਪਾਈ ਪਟੀਸ਼ਨ ’ਤੇ ਕੁਝ ਸ਼ਰਤਾਂ ਨਾਲ ਬੈਠਕ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ। ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਇਸ ਮੀਟਿੰਗ ਨੂੰ ਸੰਬੋਧਨ ਕਰਨਾ ਹੈ। 

ਸਾਡੀ ਸੁਰੱਖਿਆ ਬਾਰੇ ਸੁਪਰੀਮ ਕੋਰਟ ਆਦੇਸ਼ ਦੇਵੇ’

ਨਵੀਂ ਦਿੱਲੀ,21 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਕੋਰਟ ਦੇ ਵਾਰਤਾਕਾਰਾਂ ਨੂੰ ਅੱਜ ਦੱਸਿਆ ਕਿ ਜੇਕਰ ਪ੍ਰਦਰਸ਼ਨ ਵਾਲੀ ਥਾਂ ਦੇ ਬਰਾਬਰ ਲੰਘਦੀ ਸੜਕ ਖੋਲ੍ਹੀ ਜਾਂਦੀ ਹੈ, ਤਾਂ ਸਿਖਰਲੀ ਅਦਾਲਤ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਆਦੇਸ਼ ਜਾਰੀ ਕਰੇ। ਦੋਵਾਂ ਵਾਰਤਾਕਾਰਾਂ- ਸੀਨੀਅਰ ਐਡਵੋਕੇਟ ਸੰਜੇ ਹੈਗੜੇ ਅਤੇ ਸਾਧਨਾ ਰਾਮਚੰਦਰਨ ਨੇ ਅੱਜ ਤੀਜੇ ਦਿਨ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਚਰਚਾ ਕੀਤੀ। ਦਿੱਲੀ ਪੁਲੀਸ ਨੇ ਮੰਨਿਆ ਕਿ ਪ੍ਰਦਰਸ਼ਨਕਾਰੀਆਂ ਨੇ ਬਰਾਬਰ ਲੰਘਦੀ ਸੜਕ ’ਤੇ ਜਾਮ ਨਹੀਂ ਲਾਇਆ ਹੈ, ਬਲਕਿ ਉਨ੍ਹਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡ ਲਾਏ ਹੋਏ ਹਨ। ਵਾਰਤਕਾਰਾਂ ਨੂੰ ਇੱਕ ਮਹਿਲਾ ਪ੍ਰਦਰਸ਼ਨਕਾਰੀ ਨੇ ਦੱਸਿਆ, ‘‘ਜਦੋਂ ਨਾਲ ਦੀਆਂ ਲੰਘਦੀਆਂ ਕਈ ਸੜਕਾਂ ਟਰੈਫਿਕ ਲਈ ਖੁੱਲ੍ਹੀਆਂ ਪਈਆਂ ਹਨ, ਤਾਂ ਉਹ ਸਾਡੇ ’ਤੇ ਇਸ ਸੜਕ ਤੋਂ ਹਟਣ ਲਈ ਦਬਾਅ ਕਿਉਂ ਪਾ ਰਹੇ ਹਨ? ਇਹ ਦਿੱਲੀ ਤੇ ਨੋਇਡਾ ਨੂੰ ਜੋੜਦੀ ਇਕਲੌਤੀ ਸੜਕ ਨਹੀਂ ਹੈ।’’

ਰੋਡ ਸ਼ੋਅ ’ਚ 70 ਲੱਖ ਨਹੀਂ, ਕਰੀਬ ਦੋ ਲੱਖ ਲੋਕ ਮੌਜੂਦ ਰਹਿਣਗੇ

ਅਹਿਮਦਾਬਾਦ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 24 ਫਰਵਰੀ ਨੂੰ ਅਹਿਮਦਾਬਾਦ ਵਿੱਚ ਹਵਾਈ ਅੱਡੇ ਤੋਂ ਮੋਟੇਰਾ ਕ੍ਰਿਕਟ ਸਟੇਡੀਅਮ ਤਕ ਦੇ 22 ਕਿਲੋਮੀਟਰ ਦੇ ਰੂਟ ’ਤੇ ਕੱਢੇ ਜਾਣ ਵਾਲੇ ਰੋਡ ਸ਼ੋਅ ਮੌਕੇ ਸੜਕ ਦੇ ਦੋਵੇਂ ਪਾਸੇ ਦੋ ਲੱਖ ਤੋਂ ਵੀ ਘੱਟ ਲੋਕ ਮੌਜੂਦ ਰਹਿਣਗੇ। ਟਰੰਪ ਨੇ ਲੰਘੇ ਦਿਨ ਅਮਰੀਕਾ ਵਿੱਚ ਕਿਹਾ ਸੀ ਕਿ ਅਹਿਮਦਾਬਾਦ ਦੀ ਫੇਰੀ ਮੌਕੇ ਹਵਾਈ ਅੱਡੇ ਤੋਂ ਸਟੇਡੀਅਮ ਦਰਮਿਆਨ ਸੜਕਾਂ ’ਤੇ ਸੱਤ

ਧਾਰਾ 371 ਨੂੰ ਮਨਸੂਖ਼ ਕਰਨ ਦਾ ਕੋਈ ਇਰਾਦਾ ਨਹੀਂ: ਸ਼ਾਹ

ਈਟਾਨਗਰ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਦਾ ਉੱਤਰ-ਪੂਰਬੀ ਰਾਜਾਂ ਵਿੱਚ ਧਾਰਾ 371 ਨੂੰ ਮਨਸੂਖ਼ ਕਰਨ ਦਾ ਕੋਈ ਇਰਾਦਾ ਨਹੀਂ ਹੈ। ਸ਼ਾਹ ਨੇ ਕਿਹਾ ਕਿ ਇਸ ਬਾਬਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਭੋਰਾ ਵੀ ਸੱਚਾਈ ਨਹੀਂ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਉੱਤਰ-ਪੂਰਬ ਦੇ ਨਿਵੇਕਲੇ ਸਭਿਆਚਾਰ ਦੀ ਰਾਖੀ ਲਈ ਵਚਨਬੱਧ ਹੈ। ਧਾਰਾ 371 ਤਹਿਤ ਉੱਤਰ ਪੂਰਬ ਦੇ ਬਹੁਤੇ ਰਾਜਾਂ 

ਸ਼ਾਹੀਨ ਬਾਗ: ਹੈਗੜੇ ਨੇ ਅੰਦੋਲਨਕਾਰੀਆਂ ਨੂੰ ਸਥਾਨ ਬਦਲਣ ਲਈ ਪ੍ਰੇਰਿਆ

ਨਵੀਂ ਦਿੱਲੀ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਲਸਾਂ ਨੇ ਅੱਜ ਲਗਾਤਾਰ ਦੂਜੇ ਦਿਨ ਸ਼ਾਹੀਨ ਬਾਗ ਅੰਦੋਲਨਕਾਰੀਆਂ ਨਾਲ ਧਰਨੇ ਵਾਲੀ ਥਾਂ ਉੱਤੇ ਜਾ ਕੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਨਾਗਰਕਿਤਾ ਸੋਧ ਕਾਨੂੰਨ ਜਦੋਂ ਤੋਂ ਹੋਂਦ ਵਿੱਚ ਆਇਆ ਹੈ, ਇੱਥੇ ਉਸ ਦਿਨ ਤੋਂ ਹੀ ਲੋਕ ਰੋਸ ਵਜੋਂ ਧਰਨੇ ਉੱਤੇ ਬੈਠੇ ਹਨ। ਇਸ ਦੌਰਾਨ ਵਕੀਲ ਸੰਜੇ ਹੈਗੜੇ ਅਤੇ ਸਾਧਨਾ ਰਾਮਾਚੰਦਰਨ ਮੀਡੀਆ ਦੀ ਹਾਜ਼ਰੀ ਵਿੱਚ ਗੱਲਬਾਤ ਕਰਨ ਲਈ ਤਿਆਰ ਨਹੀਂ ਸਨ। ਦੂਜੇ ਪਾਸੇ ਅੰਦੋਲਨਕਾਰੀ ਉਨ੍ਹਾਂ ਨੂੰ ਮੀਡੀਆ ਦੀ ਹਾਜ਼ਰੀ ਵਿੱਚ ਆਪਣਾ ਪੱਖ ਦੱਸਣ ਲਈ ਰਾਜ਼ੀ ਕਰਨ ਉੱਤੇ ਲੱਗੇ ਹੋਏ ਸਨ ਪਰ ਬਾਅਦ ਵਿੱਚ ਪੱਤਰਕਾਰਾਂ ਨੂੰ ਜਾਣ ਲਈ ਕਹਿ ਦਿੱਤਾ ਗਿਆ।

ਟਰੰਪ ਦੀ ਟਿੱਪਣੀ ਵਪਾਰਕ ਸਮਤੋਲ ਬਣਾਉਣ ਵਾਲੀ ਕਰਾਰ

ਨਵੀਂ ਦਿੱਲੀ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵਣਜ ਦੇ ਮੋਰਚੇ ’ਤੇ ਭਾਰਤ ਵੱਲੋਂ ਅਮਰੀਕਾ ਨਾਲ ‘ਕੋਈ ਚੰਗਾ ਵਿਹਾਰ’ ਨਾ ਕੀਤੇ ਜਾਣ ਦੇ ਦਿੱਤੇ ਬਿਆਨ ਤੋਂ ਇਕ ਦਿਨ ਮਗਰੋਂ ਵਿਦੇਸ਼ ਮੰਤਰਾਲੇ ਨੇ ਇਸ ਬਾਬਤ ਕਿਆਸਾਂ ਨੂੰ ਦੂਰ ਕਰਦਿਆਂ ਕਿਹਾ ਕਿ ਅਮਰੀਕੀ ਸਦਰ ਦੀਆਂ ਟਿੱਪਣੀਆਂ ਦਾ ਸੰਦਰਭ ਵਪਾਰ ਵਿੱਚ ਸਮਤੋਲ ਬਣਾਉਣਾ ਸੀ। ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਮਰੀਕੀ ਸਦਰ ਦੀ ਫੇਰੀ 

‘ਰਾਸ਼ਟਰਵਾਦ’ ਨੂੰ ਨਾਜ਼ੀਵਾਦ ਨਾਲ ਜੋੜਿਆ ਜਾ ਸਕਦੈ: ਭਾਗਵਤ

ਰਾਂਚੀ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਰਾਸ਼ਟਰੀ ਸੋਇਮ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਸ਼ਬਦ ਰਾਸ਼ਟਰਵਾਦ ਦੇ ਆਪਣੇ ਆਪ ਵਿੱਚ ਕਈ ਤਰ੍ਹਾਂ ਦੇ ਅਰਥ ਲਏ ਜਾ ਸਕਦੇ ਹਨ ਅਤੇ ਇਸ ਨੂੰ ਨਾਜ਼ੀਵਾਦ ਅਤੇ ਫਾਸ਼ੀਵਾਦ 

ਚਿਨਮਯਾਨੰਦ ਕੇਸ: ਸੁਪਰੀਮ ਕੋਰਟ ਕਰ ਸਕਦੀ ਹੈ ਜ਼ਮਾਨਤ ਬਾਰੇ ਵਿਚਾਰ

ਨਵੀਂ ਦਿੱਲੀ,20 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਨੂੰ ਜਬਰ-ਜਨਾਹ ਮਾਮਲੇ ਵਿੱਚ ਅਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਖ਼ਿਲਾਫ਼ ਪਟੀਸ਼ਨ ’ਤੇ 

ਮੋਦੀ ਨੇ ‘ਹੁਨਰ ਹਾਟ’ ’ਤੇ ‘ਲਿੱਟੀ-ਚੋਖਾ’ ਦਾ ਆਨੰਦ ਮਾਣਿਆ

ਨਵੀਂ ਦਿੱਲੀ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਪਥ ’ਤੇ ‘ਹੁਨਰ ਹਾਟ’ ਦਾ ਅਚਨਚੇਤ ਦੌਰਾ ਕੀਤਾ ਤੇ ਕਲਾਕਾਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ‘ਲਿੱਟੀ-ਚੋਖਾ’ ਦਾ ਆਨੰਦ ਮਾਣਿਆ। ਉਨ੍ਹਾਂ ‘ਕੁੱਲੜ੍ਹ ਚਾਹ’ ਵੀ ਪੀਤੀ। ਕੇਂਦਰੀ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੋਦੀ ਰਾਜਪਥ ਚਲੇ ਗਏ ਜਿੱਥੇ ਘੱਟ ਗਿਣਤੀਆਂ ਬਾਰੇ ਮੰਤਰਾਲੇ ਵੱਲੋਂ ‘ਹੁਨਰ ਹਾਟ’ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਮੰਤਰਾਲੇ ਦੇ ਅਧਿਕਾਰੀ ਮੋਦੀ

ਸ਼ਾਹੀਨ ਬਾਗ਼: ਧਰਨਾਕਾਰੀਆਂ ਨੂੰ ਮਿਲੇ ਵਾਰਤਾਕਾਰ

ਨਵੀਂ ਦਿੱਲੀ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਵੱਲੋਂ ਨਿਯੁਕਤ ਦੋ ਵਾਰਤਕਾਰਾਂ ਸੀਨੀਅਰ ਵਕੀਲ ਸੰਜੈ ਹੈਗੜੇ ਤੇ ਸਾਧਨਾ ਰਾਮਾਚੰਦਰਨ ਨੇ ਅੱਜ ਸ਼ਾਹੀਨ ਬਾਗ਼ ਦਾ ਦੌਰਾ ਕਰਕੇ ਪਿਛਲੇ ਦੋ ਮਹੀਨੇ ਤੋਂ ਧਰਨਾ ਲਾਈ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਵਾਰਤਕਾਰਾਂ ਨੇ ਯਕੀਨ ਦਿਵਾਇਆ ਕਿ ਸੁਪਰੀਮ ਕੋਰਟ ਨੇ ਧਰਨਾ ਦੇਣ ਦੇ ਉਨ੍ਹਾਂ ਦੇ ਮੌਲਿਕ ਅਧਿਕਾਰ ਨੂੰ ਬਰਕਰਾਰ ਰੱਖਿਆ ਹੈ ਤੇ ਉਹ ਇਥੇ ਮੌਜੂਦ ਹਰ ਕਿਸੇ ਦੀ ਗੱਲ ਸੁਣਨਗੇ। ਧਰਨੇ ਵਿੱਚ ਮੌਜੂਦ ਦਾਦੀਆਂ, ਔਰਤਾਂ ਤੇ ਹੋਰਨਾਂ ਨੇ ਦਿਲ ਖੋਲ੍ਹ ਦੇ ਆਪਣਾ ਪੱਖ ਰੱਖਿਆ ਤੇ ਕਈਆਂ ਦੀਆਂ ਅੱਖਾਂ ਨਮ ਹੋਈਆਂ। ਧਰਨਾਕਾਰੀਆਂ ਨੇ ਸਾਫ਼ ਕਰ ਦਿੱਤਾ ਕਿ ਉਹ ਸਰਕਾਰ ਵੱਲੋਂ ਸੀਏਏ, ਐੱਨਆਰਸੀ ਤੇ ਐੱਨਪੀਆਰ ਨੂੰ ਵਾਪਸ ਲੈਣ ਤਕ ਇਥੇ ਡਟੇ ਰਹਿਣਗੇ। ਤਿੰਨ ਘੰਟੇ ਦੀ ਗੱਲਬਾਤ ਮਗਰੋਂ ਹੈਗੜੇ ਤੇ ਰਾਮਾਚੰਦਰਨ ਵੀਰਵਾਰ ਨੂੰ ਮੁੜ ਆਉਣ ਦਾ ਵਾਅਦਾ ਕਰਕੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਕੁਝ ਮਿੰਟਾਂ ਅੰਦਰ ਸਾਬਕਾ ਸੂਚਨਾ ਕਮਿਸ਼ਨਰ ਤੇ ਵਾਰਤਾਕਾਰ ਦੀ ਟੀਮ ’ਚ ਤੀਜੇ ਮੈਂਬਰ ਵਜੋਂ ਸ਼ਾਮਲ ਵਜਾਹਤ ਹਬੀਬਉੱਲ੍ਹਾ ਵਕੀਲਾਂ ਦੇ ਲਾਮ ਲਸ਼ਕਰ ਨਾਲ ਸ਼ਾਹੀਨ ਬਾਗ਼ ਪੁੱਜੇ ਤੇ ਉਨ੍ਹਾਂ ਧਰਨਾਕਾਰੀਆਂ ਦਾ ਪੱਖ ਸੁਣਿਆ।

ਅਸਥਾਨਾ ਦਾ ‘ਲਾਇ ਡਿਟੈਕਟਰ ਟੈਸਟ’ ਨਾ ਕਰਵਾਉਣ ਕਾਰਨ ਸੀਬੀਆਈ ਦੀ ਖਿਚਾਈ

ਨਵੀਂ ਦਿੱਲੀ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੀ ਅਦਾਲਤ ਨੇ ਵੱਢੀ ਲੈਣ ਨਾਲ ਸਬੰਧਤ ਕੇਸ ਵਿੱਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਵੱਲੋਂ ਆਪਣੇ ਹੀ ਸਾਬਕਾ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਦਾ ਮਨੋਵਿਗਿਆਨਕ ਤੇ ਝੂਠ ਫੜਨ ਵਾਲਾ ਟੈਸਟ ਨਾ ਕਰਵਾਉਣ ਬਦਲੇ ਸੀਬੀਆਈ ਦੀ ਚੰਗੀ ਝਾੜ-ਝੰਬ ਕੀਤੀ ਹੈ। ਅਸਥਾਨਾ ਨੂੰ ਅਜੇ ਪਿੱਛੇ ਜਿਹੇ ਇਸ ਕੇਸ ਵਿੱਚ ਕਲੀਨ ਚਿੱਟ ਮਿਲੀ ਹੈ। ਵਿਸ਼ੇਸ਼ ਸੀਬੀਆਈ ਜੱਜ ਸੰਜੀਵ ਅਗਰਵਾਲ ਨੇ ਕੇਸ ਦੀ ਸ਼ੁਰੂਆਤੀ ਜਾਂਚ ਕਰਨ ਵਾਲੇ ਅਫ਼ਸਰ ਅਜੈ ਕੁਮਾਰ ਬੱਸੀ ਨੂੰ ਕੇਸ ਡਾਇਰੀ ਸਮੇਤ 28 ਫਰਵਰੀ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਹੈ। ਅਦਾਲਤ ਨੇ ਅੱਜ ਸੁਣਵਾਈ ਦੌਰਾਨ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ 

ਅਮਿਤ ਸ਼ਾਹ ਨੂੰ ਮਿਲੇ ਕੇਜਰੀਵਾਲ

ਨਵੀਂ ਦਿੱਲੀ,19 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਵਿਕਾਸ ਕਰਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਦੀ ਸਰਕਾਰੀ ਰਿਹਾਇਸ਼ ’ਤੇ ਦੋਵਾਂ ਆਗੂਆਂ ਵਿਚਾਲੇ ਕਰੀਬ 20 ਮਿੰਟ ਮੁਲਾਕਾਤ ਹੋਈ। ਸ੍ਰੀ ਕੇਜਰੀਵਾਲ ਨੇ ਮੁਲਾਕਾਤ ਮਗਰੋਂ ਟਵੀਟ ਕੀਤਾ, ‘‘ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਇਹ ਮਿਲਣੀ ਕਾਫੀ ਸੁਖਾਵੀਂ ਅਤੇ ਲਾਭਕਾਰੀ ਰਹੀ। ਦਿੱਲੀ ਨਾਲ ਜੁੜੇ ਕਈ ਮੁੱਦੇ ਵਿਚਾਰੇ। ਅਸੀਂ ਦੋਵੇਂ ਇਸ ਗੱਲ ’ਤੇ ਸਹਿਮਤ ਹੋਏ ਕਿ ਮਿਲ ਕੇ ਦਿੱਲੀ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ।’

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091990397
Copyright © 2020, Panjabi Times. All rights reserved. Website Designed by Mozart Infotech