ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਲੌਂਗੋਵਾਲ ’ਚ ਸਕੂਲ ਵੈਨ ਨੂੰ ਅੱਗ ਲੱਗੀ, 4 ਬੱਚੇ ਜਿਊਂਦੇ ਸੜੇ

February 16, 2020 02:14 PM

ਸੰਗਰੂਰ/ਲੌਂਗੋਵਾਲ,15 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਅੱਜ ਸਕੂਲ ਵਿੱਚੋਂ ਨਿਕਲਣ ਸਾਰ ਹੀ ਸਿੱਧਸਰ ਰੋਡ ਉੱਤੇ ਮਾਰੂਤੀ ਸਕੂਲ ਵੈਨ ਜੋ ਬੱਚਿਆਂ ਨਾਲ ਭਰੀ ਹੋਈ ਸੀ, ਨੂੰ ਅਚਾਨਕ ਅੱਗ ਲੱਗ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ ਚਾਰ ਬੱਚੇ ਜਿਊਂਦੇ ਸੜ ਗਏ। ਮ੍ਰਿਤਕਾਂ ਵਿੱਚ ਤਿੰਨ ਸਾਲ ਦੀ ਬੱਚੀ ਵੀ ਸ਼ਾਮਲ ਹੈ। ਇਹ ਵੈਨ ਸਿਮਰਨ ਪਬਲਿਕ ਸਕੂਲ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਦੀ ਸੀ, ਜੋ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਟਰਾਂਸਪੋਰਟ ਤੇ ਟਰੈਫਿਕ ਨਿਯਮਾਂ ਦੀ ਉਡਾਈਆਂ ਜਾ ਰਹੀਆਂ ਧੱਜੀਆਂ ਅਤੇ ਸਰਕਾਰੀ ਮਹਿਕਮਿਆਂ ਦੀ ਕਾਰਗੁਜ਼ਾਰੀ ’ਤੇ ਚਰਚਾ ਛਿੜ ਗਈ। ਪੁਲੀਸ ਨੇ ਲੋਕ ਰੋਹ ਅੱਗੇ ਝੁਕਦਿਆਂ ਸਕੂਲ ਮਾਲਕ ਅਤੇ ਵੈਨ ਦੇ ਡਰਾਈਵਰ ਵਿਰੁੱਧ ਧਾਰਾ 302 ਕਤਲ ਕੇਸ ਲਾ ਦਿੱਤੀ ਹੈ। ਬਾਅਦ ਵਿੱਚ ਬੱਚਿਆਂ ਦੀਆਂ ਲਾਸ਼ਾਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਲਾਸ਼ਾਂ ਦੇ ਪੋਸਟਮਾਰਟਮ ਲਈ ਡਾਕਟਰਾਂ ਦੇ ਚਾਰ ਮੈਡੀਕਲ ਬੋਰਡ ਬਣਾਏ ਗਏ ਹਨ, ਜਿਨ੍ਹਾਂ ਵਿੱਚ 12 ਡਾਕਟਰ ਸ਼ਾਮਲ ਹਨ। ਸਿਮਰਨ ਪਬਲਿਕ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਜੋ ਇਸ ਵੈਨ ਵਿੱਚ ਸਵਾਰ ਸੀ, ਨੇ ਦੱਸਿਆ ਕਿ ਜਦੋਂ ਅੱਜ ਛੁੱਟੀ ਤੋ ਬਾਅਦ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਤਾਂ ਵੈਨ ਨੂੰ ਅਚਾਨਕ ਅੱਗ ਲੱਗ ਗਈ। ਰਾਹਗੀਰਾਂ ਦੀ ਮਦਦ ਨਾਲ ਵੈਨ ਵਿਚੋਂ ਅੱਠ ਬੱਚਿਆਂ ਨੂੰ ਤਾਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਵੈਨ ਦੀ ਤਾਕੀ ਨਾ ਖੁੱਲ੍ਹਣ ਕਾਰਨ ਚਾਰ ਬੱਚੇ ਵੈਨ ਦੇ ਵਿੱਚ ਹੀ ਸੜ ਗਏ ਕਿਉਂਕਿ ਵੈਨ ਦੀਆਂ ਤਾਕੀਆਂ ਨਹੀਂ ਖੁੱਲ੍ਹ ਸਕੀਆਂ। ਸਕੂਲ ਦੀਆਂ ਅਧਿਆਪਕਾਵਾਂ ਦੇ ਦੱਸਣ ਅਨੁਸਾਰ ਵੈਨ ਹਾਦਸੇ ਦੇ ਮ੍ਰਿਤਕ ਬੱਚਿਆਂ ਵਿੱਚ ਆਰਾਧਿਆ ਪੁੱਤਰੀ ਸੱਤਪਾਲ ਕੁਮਾਰ, ਕਮਲਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ, ਨਵਜੋਤ ਕੌਰ ਪੁੱਤਰੀ ਜਸਵੀਰ ਸਿੰਘ ਅਤੇ ਸਿਮਰਜੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਸ਼ਾਮਲ ਹਨ। ਮ੍ਰਿਤਕਾਂ ’ਚ ਸਿਮਰਨਜੀਤ ਸਿੰਘ, ਕਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਇਕੋ ਪਰਿਵਾਰ ਨਾਲ ਸਬੰਧਤ ਸਨ। ਇਸ ਮੌਕੇ ਪੰਚ ਸੁਰਿੰਦਰ ਸਿੰਘ ਪਿੰਡੀ ਅਮਰ ਸਿੰਘ ਵਾਲੀ ਨੇ ਦੱਸਿਆ ਕਿ ਇਸ ਵੈਨ ਵਿੱਚ ਗੈਸ ਸਿਲੰਡਰ ਫਿੱਟ ਸੀ ਤੇ ਵੈਨ ਵੀ ਬਹੁਤ ਪੁਰਾਣੀ ਸੀ। ਘਟਨਾ ਦਾ ਪਤਾ ਲੱਗਦਿਆਂ ਸਾਰ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਘਟਨਾ ਸਥਾਨ ਉੱਤੇ ਪੁੱਜੇ। ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਪੁਲੀਸ ਨੇ ਆਈਪੀਸੀ ਦੀ ਧਾਰਾ 303 ਤਹਿਤ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕਾਂ ਵੈਨ ਦੇ ਮਾਲਕ ਅਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਹੀ ਸਰਕਾਰੀ ਹਸਪਤਾਲ ਸੰਗਰੂਰ ਦੇ ਸੀਨੀਅਰ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਇਸ ਘਟਨਾ ਨਾਲ ਸਬੰਧਤ ਕੋਈ ਵੀ ਬੱਚਾ ਦਾਖ਼ਲ ਨਹੀਂ ਕੀਤਾ ਗਿਆ। ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਲੈ ਗਏ ਹਨ। ਪੁਲੀਸ ਸੂਤਰਾਂ ਅਨੁਸਾਰ ਵੈਨ 1990 ਮਾਡਲ ਸੀ। ਵੈਨ ਵਿੱਚ ਗੈਸ ਸਿਲੰਡਰ ਫਿੱਟ ਸੀ ਅਤੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
 

ਇਸ ਦੌਰਾਨ ਹੀ ਘਟਨਾ ਸਥਾਨ ਉੱਤੇ ਹਾਜ਼ਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਜੋ ਕਿ ਸੰਗਰੂਰ ਤੋਂ ਵਿਧਾਇਕ ਹਨ, ਨੇ ਦੱਸਿਆ ਕਿ ਪ੍ਰਾਈਵੇਟ ਸਿਮਰਨ ਸਕੂਲ ਨੇ ਸ਼ੁੱਕਰਵਾਰ ਨੂੰ ਹੀ ਵੈਨ ਖਰੀਦੀ ਸੀ ਅਤੇ ਇਹ ਬਹੁਤ ਹੀ ਪੁਰਾਣੀ ਸੀ। ਉਨ੍ਹਾਂ ਨੇ ਮ੍ਰਿਤਕ ਬੱਚਿਆਂ ਦੇ ਆਸ਼ਰਿਤਾਂ ਨੂੰ ਸਵਾ ਸੱਤ-ਸੱਤ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਐਲਾਨੀ ਹੈ। ਇਸ ਦੌਰਾਨ ਹੀ ਘਟਨਾ ਸਥਾਨ ਉੱਤੇ ਪੁੱਜੇ ਹਲਕੇ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕਿ ਸਕੂਲ ਦੇ ਪ੍ਰਬੰਧਕਾਂ ਅਤੇ ਵੈਨ ਦੇ ਮਾਲਕ ਵਿਰੁੱਧ ਕਤਲ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਨ ਵਿੱਚ ਇੱਕ ਤਿੰਨ ਸਾਲ ਦੀ ਵਿਦਿਆਰਥਣ ਸੀ ਜੋ ਕਿ ਪਹਿਲੇ ਦਿਨ ਹੀ ਸਕੂਲ ਗਈ ਸੀ। ਆਪ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀ ਟਵੀਟ ਕਰਕੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਅਮਨ ਅਰੋੜਾ ਮੌਕੇ ’ਤੇ ਪੁੱਜੇ ਅਤੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ।

ਵੈਨ ਕੰਡਮ ਹਾਲਤ ’ਚ ਸੀ
  ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ(ਡੀਟੀਓ) ਵੱਲੋਂ ਮੁੱਢਲੀ ਜਾਂਚ ਰਿਪੋਰਟ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਵੈਨ ਦੀ ਹਾਲਤ ਕੰਡਮ ਸੀ ਅਤੇ ਗੈਰਕਾਨੂੰਨੀ ਤੌਰ ਉੱਤੇ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਵੱਲੋਂ ਕੀਤੇ ਟਵੀਟ ਅਨੁਸਾਰ ਜੇ ਡੀਟੀਓ ਜਾਂ ਕੋਈ ਹੋਰ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸਨੂੰ ਵੀ ਚਾਰਜਸ਼ੀਟ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
 ਲੌਂਗਵਾਲ ਵੈਨ ਹਾਦਸੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹ੍ਹਾਂ ਕਿਹਾ ਕਿ ਬੱਚਿਆਂ ਦੇ ਬੇਵਕਤੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਮਨ ਨੂੰ ਗਹਿਰੀ ਠੇਸ ਪੁੱਜੀ ਹੈ। ਉਨ੍ਹਾਂ ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇੱਕ ਟਵੀਟ ਰਾਹੀਂ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ

ਸਕੂਲ ਪਿ੍ਰੰਸੀਪਲ ਤੇ ਵੈਨ ਡਰਾਈਵਰ ਗ੍ਰਿਫ਼ਤਾਰ
ਘਟਨਾ ਤੋਂ ਕਰੀਬ ਡੇਢ ਘੰਟੇ ਬਾਅਦ ਸਕੂਲ ਮਾਲਕ ਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਡਰਾਈਵਰ ਦਲਵੀਰ ਸਿੰਘ ਇਥੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿੰਨ੍ਹਾਂ ਦੀ ਦੇਰ ਸ਼ਾਮ ਪੁਲੀਸ ਨੇ ਗ੍ਰਿਫ਼ਤਾਰੀ ਪਾ ਕੇ ਸਿਵਲ ਹਸਪਤਾਲ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਉਧਰ ਲੌਂਗੋਵਾਲ ਵਿਖੇ ਸਬੰਧਤ ਸਕੂਲ ’ਚ ਵੀ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਸਕੂਲ ਦੇ ਮਾਲਕ ਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਸਕੂਲ ਵੈਨ ਚਾਲਕ ਦਲਵੀਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਭਾਵੇਂ ਕਿ ਘਟਨਾ ਸਥਾਨ ’ਤੇ ਪੁੱਜੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਲਿਜਾਣਾ ਚਾਹਿਆ ਪਰ ਰੋਹ ’ਚ ਆਏ ਲੋਕਾਂ ਨੇ ਇਸ ਦਾ ਵਿਰੋਧ ਕਰਕੇ ਰੋਕ ਦਿੱਤਾ। ਲੋਕ ਮੰਗ ਰਹੇ ਸਨ ਕਿ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ ਅਤੇ ਮ੍ਰਿਤਕ ਬੱਚਿਆਂ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਰਾਤ ਅੱਠ ਤੱਕ ਲੋਕ ਆਪਣੀਆ ਮੰਗਾਂ ਮੰਨਵਾਉਣ ਲਈ ਘਟਨਾ ਸਥਾਨ ’ਤੇ ਡਟੇ ਹੋਏ ਸਨ।

 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਬੀਜ ਘਪਲਾ: ਨੁਕਸਾਨ ਦੀ ਭਰਪਾਈ ਲਈ ਧਰਨੇ ’ਤੇ ਡਟੇ ਕਿਸਾਨ

ਗਿੱਦੜਬਾਹਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਕਿਸਾਨ ਬਲਾਕ ਪ੍ਰਧਾਨ ਗੋਰਾ ਸਿੰਘ ਫ਼ਕਰਸਰ ਦੀ ਅਗਵਾਈ ਹੇਠ ਕਚਹਿਰੀ ਕੰਪਲੈਕਸ ਦੇ ਬਾਹਰ ਕਿਸਾਨ ਅੱਜ 16ਵੇਂ ਦਿਨ ਵੀ ਧਰਨੇ ’ਤੇ ਡਟੇ ਰਹੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਾ ਹੋਣ ’ਤੇ ਕਿਸਾਨ ਆਗੂਆਂ ਨੇ ਬੀਤੇ ਮੰਗਲਵਾਰ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਅੱਜ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਵਿਸ਼ੇਸ਼ ਤੌਰ ’ਤੇ ਪੁੱਜੇ। 

ਦਸ ਰੁਪਏ ਰਿਸ਼ਵਤ: ਤਾਰਾ ਚੰਦ ਨੇ ਤਾਂ ਮਹਿਕਮੇ ਨੂੰ ਮੂੰਹ ਦਿਖਾਉਣ ਜੋਗਾ ਨਾ ਛੱਡਿਆ

ਫਾਜ਼ਿਲਕਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹੇ ਦੀ ਜਲਾਲਾਬਾਦ ਤਹਿਸੀਲ ਅਧੀਨ ਪਿੰਡ ਸੁਖੇਰਾ ਬੋਦਲਾਂ ਦੇ ਗਰੀਬ ਮਜ਼ਦੂਰ ਜੰਗੀਰ ਸਿੰਘ ਨੂੰ ਕਾਨੂੰਗੋ ਤਾਰਾ ਚੰਦ ਨੇ ਨਾ ਬਖ਼ਸ਼ਿਆ ਤੇ ਦਸ ਰੁਪਏ ਦੀ ਕਥਿਤ ਰਿਸ਼ਵਤ ਲੈ ਕੇ ਸਾਹ ਲਿਆ। ਇਸ ਖ਼ਿਲਾਫ਼ ਮਜ਼ਦੂਰ ਨੇ ਐਸਡੀਐੱਮ ਨੂੰ ਦਰਖਾਸਤ ਦੇ ਦਿੱਤੀ ਹੈ। ਜੰਗੀਰ ਸਿੰਘ ਨੇ ਦੱਸਿਆ ਕਿ ਉਸ ਨੇ ਦੋ ਸਾਲ ਪਹਿਲਾਂ ਆਪਣੀ ਮਾਲਕੀ ਜ਼ਮੀਨ ਦੀ ਤਕਸੀਮ ਕਰਵਾਈ ਸੀ, ਜਿਸ ਦਾ ਇੰਤਕਾਲ ਦਰਜ ਨਾ ਹੋਣ ਸਬੰਧੀ ਉਹ ਸਬੰਧਤ ਕਾਨੂੰਗੋ ਨੂੰ ਪੁੱਛਣ ਗਿਆ ਸੀ। ਕਾਨੂੰਗੋ ਨੇ ਰਿਕਾਰਡ ਕੱਢ ਕੇ ਉਸ ਨੂੰ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਕੇਸ ਐੱਸਡੀਐੱਮ ਅਦਾਲਤ ਵਿੱਚ ਚਲਦਾ ਸੀ ਤੇ ਹੁਣ ਕੇਸ ਸਿਵਲ ਅਦਾਲਤ ਵਿੱਚ ਚੱਲ ਰਿਹਾ ਹੈ। 

ਸ਼ਰਾਬ ਦੇ ਠੇਕਿਆਂ ਦੀ ਨਿਲਾਮੀ: ਡੀਸੀ ਪੀ ਗਏ ਹੁਕਮ

ਬਰਨਾਲਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਆਬਕਾਰੀ ਤੇ ਕਰ ਵਿਭਾਗ ਵੱਲੋਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਮੌਕੇ ਕਰੋਨਾਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਸਖ਼ਤ ਹਦਾਇਤਾਂ ਨੂੰ ਦਰਕਿਨਾਰ ਕਰਦਿਆਂ ਇੱਕਠ ਹੀ ਨਹੀਂ ਕੀਤਾ ਸਗੋਂ ਕਰੋਨਾਵਾਇਰਸ ਤੋਂ ਬਚਾਅ ਲਈ ਵੀ ਕੋਈ ਪ੍ਰਬੰਧ ਵੀ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਵਿਭਾਗ ਨੇ ਸਪੀਕਰ ਚਲਾਉਣ ਦੀ ਮਨਜ਼ੂਰੀ ਲੈਣੀ ਵੀ ਪ੍ਰਸ਼ਾਸਨ ਤੋਂ ਮੁਨਾਸਿਬ ਨਹੀਂ ਸਮਝੀ। ਜਦਕਿ ਅੱਜ ਠੇਕਿਆਂ ਦੀ ਨਿਲਾਮੀ ਮੌਕੇ ਖੁਦ ਡਿਪਟੀ ਕਮਿਸ਼ਨਰ ਤੇ ਕਈ ਪੁਲੀਸ ਅਧਿਕਾਰੀ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਕਈ ਅਧਿਕਾਰੀ ਮੌਜੂਦ ਸਨ।

ਬਰਨਾਲਾ: 22.66 ਕਰੋੜ ਮਾਲੀਆ ਹੋਵੇਗਾ ਇਕੱਠਾ

ਬਰਨਾਲਾ ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਬਰਨਾਲਾ ਨਾਲ ਸਬੰਧਤ ਠੇਕਿਆਂ ਦੀ ਨਿਲਾਮੀ ਅੱਜ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਐੱਸਪੀ ਰੁਪਿੰਦਰ ਭਾਰਦਵਾਜ, ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀਮਤੀ ਸ਼ੁਸਮਾ ਕੁਮਾਰੀ ਦੀ ਅਗਵਾਈ ਵਿੱਚ ਹੋਈ। ਸਾਲ 2019-20 ਦੀ ਆਬਕਾਰੀ ਨੀਤੀ ਅਨੁਸਾਰ ਤਹਿਤ 9 ਗਰੁੱਪਾਂ ‘ਤੇ ਲਾਇਸੈਂਸੀਆਂ ਵੱਲੋਂ 12 ਪ੍ਰਤੀਸ਼ਤ ਵੱਧ ਮਾਲੀਆ ਵਧਾ ਕੇ ਰੀਨਿਊ ਦੀ ਆਪਸ਼ਨ ਨੂੰ ਅਪਣਾਇਆ ਗਿਆ ਹੈ

ਫ਼ਰੀਦਕੋਟ ’ਚ 242 ਠੇਕਿਆਂ ਤੋਂ 104 ਕਰੋੜ ਦੀ ਆਮਦਨ

ਫ਼ਰੀਦਕੋਟ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਇਥੇ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੀ ਸਾਲ 2020-21 ਲਈ ਅਲਾਟਮੈਂਟ ਵਾਸਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਵੱਲੋਂ ਡਰਾਅ ਕੱਢੇ ਗਏ। ਸਮਾਗਮ ਦੌਰਾਨ ਉਪ ਆਬਕਾਰੀ ਤੇ ਕਰ ਕਮਿਸ਼ਨਰ ਲਾਜਪਾਲ ਸਿੰਘ ਜਾਖੜ, ਉਪ ਆਬਕਾਰੀ ਤੇ ਕਰ ਕਮਿਸ਼ਨਰ ਫ਼ਰੀਦਕੋਟ ਤੇਜਬੀਰ ਸਿੰਘ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮਨਜੀਤ ਸਿੰਘ ਹਾਜ਼ਰ ਸਨ। 

ਲੜਾਈ ਵਿੱਚ ਇਕ ਗੁਆਂਢੀ ਦੀ ਮੌਤ

ਤਲਵੰਡੀ ਸਾਬੋ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸ਼ਹਿਰ ਦੇ ਲਾਲੇਆਣਾ ਰੋਡ ‘ਤੇ ਦੋ ਵਿਅਕਤੀਆਂ ਵਿਚਕਾਰ ਲੜਾਈ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਸੁਖਮੰਦਰ ਸਿੰਘ ਕਾਲਾ ਚੱਠੇਵਾਲਾ ਕੁੱਝ ਸਮਾਂ ਪਹਿਲਾਂ ਸ਼ਹਿਰ ਦੇ ਲਾਲੇਆਣਾ ਰੋਡ ‘ਤੇ ਮੂਲ ਚੰਦ ਦੇ ਦੇ ਘਰ ਕਿਰਾਏ ‘ਤੇ ਰਹਿੰਦਾ ਸੀ ਪਰ ਹੁਣ ਉਹ ਇਹ ਮਕਾਨ ਛੱਡ ਨੇੜੇ ਹੀ ਹੋਰ ਮਕਾਨ ਵਿੱਚ ਰਹਿਣ ਲੱਗਿਆ।

ਪ੍ਰੇਮੀ ਨਾਲ ਰਲ ਕੇ ਪਤੀ ਦਾ ਕਤਲ ਕਰਨ ਵਾਲੀ ਔਰਤ ਗ੍ਰਿਫ਼ਤਾਰ

ਜਲੰਧਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਮਿਸ਼ਨਰੇਟ ਪੁਲੀਸ ਨੇ ਇਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਆਪਣੇ ਪ੍ਰੇਮੀ ਨਾਲ ਰਲ ਕੇ ਪਤੀ ਦਾ ਕਤਲ ਕਰਵਾਉਣ ਵਾਲੀ ਮ੍ਰਿਤਕ ਦੀ ਪਤਨੀ ਪ੍ਰਭਾਵਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਗੁਰਮੀਤ ਸਿੰਘ, ਏਡੀਸੀਪੀ ਸੂਡਰਵਿਜੀ ਅਤੇ ਏਸੀਪੀ ਜਸਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੰਘੀ 28 ਫਰਵਰੀ ਨੂੰ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੂੰ ਸਰਬ ਮਲਟੀਪਲੈਕਸ ਲਾਗੇ ਇਕ ਬੋਰੀ ’ਚੋਂ ਸਿਰ ਕੱਟੀ ਲਾਸ਼ ਮਿਲੀ ਸੀ ਜਿਸ ਦੀਆਂ ਲੱਤਾਂ ਬਾਹਾਂ ਬੰਨ੍ਹੀਆਂ ਹੋਈਆਂ ਸਨ। ਪੁਲੀਸ ਨੇ ਅਗਲੇ ਦਿਨ ਅਣਪਛਾਤੇ ਕਾਤਲਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ।

ਕਰੋਨਾਵਾਇਰਸ ਦੀ ਮਾਰ: ਸਰਕਾਰ ਨੇ ਕੀਤਾ ਖ਼ਬਰਦਾਰ

ਹੁਸ਼ਿਆਰਪੁਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਡਿਵਾਈਨ ਪਬਲਿਕ ਸਕੂਲ ਪੁਰਹੀਰਾਂ ਵਿੱਚ ਸਮਾਗਮ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅੱਜ ਕਰੋਨਾਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਸੰਸਥਾ ਦੇ ਸੰਸਥਾਪਕ ਨਿਪੁੰਨ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਜਾਰੀ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਇਸ ਦੌਰਾਨ ਮੁੱਖ ਅਧਿਆਪਕਾ ਪੂਜਾ ਸ਼ਰਮਾ ਨੇ ਕਰੋਨਾਵਾਇਰਸ ਦੇ ਲੱਛਣਾਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ।

ਡੀਸੀ ਵੱਲੋਂ ਜਾਗਰੂਕਤਾ ਵੈਨ ਰਵਾਨਾ

ਜਲੰਧਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਰੋਨਾਵਾਇਰਸ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਜ਼ਰੂਰੀ ਸਾਵਧਾਨੀਆਂ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਹੁਸ਼ਿਆਰਪੁਰ ਦੀ ਸਾਂਝੀ ਰਸੋਈ ਅਣਮਿੱਥੇ ਸਮੇਂ ਲਈ ਬੰਦ

ਹੁਸ਼ਿਆਰਪੁਰ ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਅਫਵਾਹਾਂ ’ਤੇ ਯਕੀਨ ਨਾ ਕਰਨ, ਕਿਉਂਕਿ ਕਰੋਨਾਵਾਇਰਸ ਨਾਲ ਸਬੰਧਤ ਜ਼ਿਲ੍ਹੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਿੱਥੇ 20 ਮਾਰਚ ਦੀ ਅੱਧੀ ਰਾਤ ਤੋਂ ਬੱਸ ਅਤੇ ਆਟੋ ਸੇਵਾਵਾਂ ਬੰਦ ਹੋ ਜਾਣਗੀਆਂ, ਉਥੇ 20 ਵਿਅਕਤੀਆਂ ਤੋਂ ਵੱਧ ਦਾ ਇਕੱਠ ਵੀ ਨਹੀਂ ਹੋਵੇਗਾ

ਹੁਸ਼ਿਆਰਪੁਰ ਵਿੱਚ 13 ਗਰੁੱਪਾਂ ਦੇ ਡਰਾਅ

ਹੁਸ਼ਿਆਰਪੁਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਰ ਤੇ ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਲ 2020-21 ਲਈ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਸਹਾਇਕ ਕਮਿਸ਼ਨਰ ਅਵਤਾਰ ਸਿੰਘ ਕੰਗ ਦੀ ਦੇਖਰੇਖ ਹੇਠ ਕੀਤੀ ਗਈ। ਇਸ ਮੌਕੇ ਡਵੀਜ਼ਨਲ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰ ਜਸਪਿੰਦਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ 13 ਗਰੁੱਪਾਂ ਦੇ ਡਰਾਅ ਕੱਢੇ ਗਏ। ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 4, ਗੜ੍ਹਸ਼ੰਕਰ ਦੇ 3, ਦਸੂਹਾ ਦੇ ਇੱ

ਕਰੋਨਾਵਾਇਰਸ ਦੇ ਸਹਿਮ ਕਾਰਨ ਸਰਹੱਦੀ ਖੇਤਰ ਦੇ ਕਾਰੋਬਾਰ ਠੱਪ

ਅਟਾਰੀ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਤੇ ਰੀਟਰੀਟ ਸੈਰਾਮਨੀ ’ਤੇ ਪਾਬੰਦੀ ਤੋਂ ਬਾਅਦ ਅਟਾਰੀ ਸਰਹੱਦ ਦੇ ਬਾਹਰ ਛੋਟੇ-ਛੋਟੇ ਕਾਰੋਬਾਰੀਆਂ ਦਾ ਕੰਮਕਾਰ ਪੂਰੀ ਤਰ੍ਹਾਂ ਨਾਲ ਠੱਪ ਹੋ ਗਿਆ ਹੈ। ਭਾਰਤ-ਅਫ਼ਗਾਨਿਸਤਾਨ ਵਿਚਕਾਰ ਪਾਕਿਸਤਾਨ ਰਸਤੇ ਹੋ ਰਹੇ ਵਪਾਰ ਦੇ ਬੰਦ ਹੋਣ ਨਾਲ ਅਟਾਰੀ ਸਰਹੱਦ ’ਤੇ ਮਜ਼ਦੂਰੀ ਕਰਨ ਵਾਲੇ ਕੋਈ 1500 ਦੇ ਕਰੀਬ ਕੁਲੀ, ਟਰਾਂਸਪੋਰਟਰ ਅਤੇ ਅਟਾਰੀ ਸਰਹੱਦ ’ਤੇ ਸੈਲਾਨੀਆਂ ਦੀ ਆਮਦ ਨਾਲ ਰੋਜ਼ੀ-ਰੋਟੀ ਕਮਾਉਣ ਵਾਲੇ ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ।ਅਟਾਰੀ ਸਰਹੱਦ ਤੇ ਟਰੱਕਾਂ ਰਹੀਂ ਮਾਲ ਦੀ ਢੋਆ-ਢੁਆਈ ਦਾ ਕੰਮ ਕਰਦੇ ਟਰਾਂਸਪੋਰਟਰ ਅਮਰਜੀਤ ਸਿੰਘ ਦਾ ਕਹਿਣਾ ਸੀ 

ਬਟਾਲਾ ’ਚ ਦੋ ਸ਼ੱਕੀ ਮਰੀਜ਼ ਹਸਪਤਾਲ ਦਾਖ਼ਲ

ਬਟਾਲਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸ਼ਹਿਰ ਵਿੱਚ ਕਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ ਮਿਲਣ ਨਾਲ ਆਮ ਲੋਕ ਖ਼ੌਫਜ਼ਦਾ ਹਨ। ਇਹ ਦੋਵੇਂ ਕੁਝ ਦਿਨ ਪਹਿਲਾਂ ਵੱਖ ਵੱਖ ਦੇਸ਼ਾਂ ਤੋਂ ਇੱਥੇ ਪਰਤੇ ਸਨ। ਦੋਵਾਂ ਨੂੰ ਖਾਸੀ,ਜ਼ੁਕਾਮ ਅਤੇ ਗਲਾ ਖਰਾਬ ਹੋਣ ਦੀ ਸ਼ਿਕਾਇਤ ਹੈ। ਸਿਹਤ ਵਿਭਾਗ ਦੀ ਟੀਮ ਨੇ ਇਨ੍ਹਾਂ ਨੂੰ ਸਥਾਨਕ ਮਾਤਾ ਸੁਲੱਖਣੀ ਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ ਜਿੱਥੇ ਇਨ੍ਹਾਂ ਦੇ ਸੈਂਪਲ ਲਏ ਗਏ ਹਨ। ਸਿਹਤ ਵਿਭਾਗ ਦੇ ਇੱਕ ਉਚ ਅਧਿਕਾਰੀ 

ਭਲਾਈ ਸਕੀਮਾਂ ਦੇ ਲਾਭ ਦੇਣ ’ਚ ਵਿਤਕਰੇ ਖ਼ਿਲਾਫ਼ ਧਰਨਾ

ਤਰਨ ਤਾਰਨ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਜਨਤਕ ਜਥੇਬਂਦੀਆਂ ਦੇ ਸਾਂਝੇ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਦੇ ਵਰਕਰਾਂ ਨੇ ਆਟਾ-ਦਾਲ ਸਕੀਮ ਸਮੇਤ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਦੇਣ ਵਿੱਚ ਹਾਕਮ ਧਿਰ ਵੱਲੋਂ ਰਾਜਸੀ ਆਧਾਰ ’ਤੇ ਕੀਤੀਆਂ ਜਾ ਰਹੀਆਂ ਵਿਤਕਰੇਬਾਜ਼ੀਆਂ ਖ਼ਿਲਾਫ਼ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ| ਦਿਹਾਤੀ ਮਜ਼ਦੂਰ ਸਭਾ ਦੇ ਆਗੂ ਬਲਦੇਵ ਸਿੰਘ ਭੈਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸੁਲੱਖਣ ਸਿੰਘ ਤੁੜ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਹੋਰਨਾਂ ਤੋਂ ਇਲਾਵਾ ਨਿਰਮਾਣ ਮਜ਼ਦੂਰ ਯੂਨੀਅਨ ਸੂਬਾ ਆਗੂ ਬਲਦੇਵ ਸਿੰਘ ਪੰਡੋਰੀ, 

ਦੁਬਲੀ ਦੀ ਗਊਸ਼ਾਲਾ ਦੀ ਹਾਲਤ ਖਸਤਾ; ਸਹੂਲਤਾਂ ਦੀ ਮੰਗ

ਭਿੱਖੀਵਿੰਡ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਵਲੋਂ ਤਰਨ ਤਾਰਨ ਜ਼ਿਲ੍ਹੇ ਲਈ 2015 ਵਿੱਚ ਬਣਵਾਈ ਗਊਸ਼ਾਲਾ ਅੱਜ ਆਪਣੀ ਬਦਹਾਲੀ ਕਾਰਨ ਪਿੰਡ ਵਾਸੀਆਂ ਦੀ ਜਾਨ ਦਾ ਖੌਅ ਬਣੀ ਹੋਈ ਹੈ। ਪਿੰਡ ਵਾਸੀਆਂ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨਾਂ ਨੇ ਦੱਸਿਆ ਕਿ ਇਥੇ ਗਊਆਂ ਤਾਂ ਬਹੁਤ ਲੋਕ ਛੱਡ ਜਾਂਦੇ ਹਨ ਪਰ ਹਰਾ ਚਾਰਾ ਘੱਟ ਹੋਣ ਕਰ ਕੇ ਇਨ੍ਹਾਂ ਗਾਵਾਂ ਨੂੰ ਭੁੱਖੇ ਹੀ ਰਹਿਣਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਇਸ ਗਊਸ਼ਾਲਾ ਨੂੰ ਬੁੱਚੜਖਾਨਾ

ਮਾਹਿਰਾਂ ਵੱਲੋਂ ਨਵੀਂ ਸਿੱਖਿਆ ਨੀਤੀ ’ਤੇ ਵਿਚਾਰਾਂ

ਅੰਮ੍ਰਿਤਸਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਭਾਈ ਵੀਰ ਸਿੰਘ ਨਿਵਾਸ ਅਸਥਾਨ ’ਚ ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ, ਪੰਜਾਬ ਚੈਪਟਰ ਵੱਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਸਹਿਯੋਗ ਨਾਲ, ਨਵੀਂ ਸਿੱਖਿਆ ਨੀਤੀ-2019 ਉਪਰ ਇਕ ਆਲੋਚਨਾਤਮਕ ਵਿਸ਼ਲੇਸ਼ਣ ਲੈਕਚਰ ਕਰਵਾਇਆ ਗਿਆ। ਇਸ ’ਚ ਮੁੱਖ ਬੁਲਾਰੇ ਦੇ ਤੌਰ ’ਤੇ ਕਲਕੱਤਾ ਤੋਂ ਸੰਸਥਾ ਦੇ ਮੈਂਬਰ ਸੈਕਟਰੀ ਦੇਬਾਸ਼ਿਸ ਰਾਏ ਨੇ ਆਪਣੇ ਵਿਚਾਰ ਰੱਖੇ। ਡਾ. ਸ਼ਿਆਮ ਸੁੰਦਰ ਦੀਪਤੀ ਨੇ ਕਿਹਾ ਕਿ ਮਨੁੱਖ ਲਈ ਸਿੱਖਿਆ ਇਕ ਸਹਾਇਕ ਦੇ ਤੌਰ ’ਤੇ ਹੁੰਦੀ ਹੈ।  

ਬੈਂਕ ਦੀ ਘੁੰਮਣਘੇਰੀ ’ਚ ਫਸਿਆ ਸੇਵਾਮੁਕਤ ਮੁਲਾਜ਼ਮ

ਤਰਨ ਤਾਰਨ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਦੀ ਸਥਾਨਕ ਸਰਹਾਲੀ ਰੋਡ ਸ਼ਾਖਾ ਵੱਲੋਂ ਪੰਜਾਬ ਸਰਕਾਰ ਦੇ ਇਕ ਸੇਵਾਮੁਕਤ ਮੁਲਾਜ਼ਮ ਸਵਿੰਦਰ ਸਿੰਘ ਵਾਸੀ ਪਲਾਸੌਰ ਦੇ ਖਾਤੇ ਵਿੱਚ ਸੇਵਾਮੁਕਤੀ ਉਪਰੰਤ ਗਰੈਚੁਟੀ ਦੀ ਰਾਸ਼ੀ ਦੇ ਤਿੰਨ ਲੱਖ ਰੁਪਏ ਘੱਟ ਜਮ੍ਹਾਂ ਕਰਨ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਸਨੂੰ ਇਕ ਸਾਲ ਦੇ ਅਰਸੇ ਦੌਰਾਨ ਡਾਢੀ ਨਿਰਾਸ਼ਾ ਹੀ ਪੱਲੇ ਪਈ ਹੈ| ਕੋਈ 15 ਮਹੀਨੇ ਪਹਿਲਾਂ ਪੰਜਾਬ ਸਰਕਾਰ ਦੇ ਡਰੇਨੇਜ ਵਿਭਾਗ ਤੋਂ ਅਪਰੇਟਰ ਦੇ ਤੌਰ ’ਤੇ ਸੇਵਾਮੁਕਤ ਹੋਏ ਸਵਿੰਦਰ ਸਿੰਘ ਨੂੰ ਮਹਾਂ ਲੇਖਾਕਾਰ ਪੰਜਾਬ ਵੱਲੋਂ 7 ਮਾਰਚ, 2019 ਨੂੰ ਇੱਕ ਪੱਤਰ ਰਾਹੀਂ ਸੇਵਾਮੁਕਤੀ ਦੇ ਲਾਭ ਗਰੈਚੁਟੀ ਦੀ 7,11,860 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ| ਬੈਂਕ ਅਧਿਕਾਰੀਆਂ ਨੇ ਸਵਿੰਦਰ ਸਿੰਘ ਦੇ ਖਾਤੇ ’ਚ ਜਾਰੀ ਕੀਤੀ ਰਕਮ ਨਾਲੋਂ ਤਿੰਨ ਲੱਖ ਰੁਪਏ ਘੱਟ ਉਸ ਦੇ ਖਾਤੇ ਵਿੱਚ ਪਾ ਦਿੱਤੇ| ਇਸ ਬਾਰੇ ਕਾਰਨ ਜਾਣਨ ਲਈ ਉਹ ਉਸ ਵੇਲੇ ਦਾ ਹੀ ਬੈਂਕ ਅਤੇ ਖਜ਼ਾਨਾ ਦਫ਼ਤਰ ਦੇ ਚੱਕਰ ਮਾਰਦਾ ਆ ਰਿਹਾ ਹੈ|

ਮੰਡੀਆਂ ਦੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਐਲਾਨ

ਮਜੀਠਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਕੇ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਅਤੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਨਾ ਕਰਨ ਵਿਰੁੱਧ 5 ਅਪਰੈਲ ਤੋਂ ਕਿਸਾਨ ਅੰਦੋਲਨ ਵਿੱਢਣ ਦਾ ਐਲਾਨ ਕੀਤਾ ਹੈ।

ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਬਟਾਲਾ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਅੱਜ ਬਟਾਲਾ ਦੇ ਕਿਲ੍ਹਾ ਮੰਡੀ ਇਲਾਕੇ ਦੇ ਵਾਸੀਆਂ ਨੇ ਜਲ ਵਿਭਾਗ ਖ਼ਿਲਾਫ਼ ਧਰਨਾ ਲਾਇਆ, ਜਿਸ ਦੀ ਅਗਵਾਈ ਸਮਾਜ ਸੇਵੀ ਜਗਜੋਤ ਸੰਧੂ, ਲਾਲੀ ਕੰਸ ਰਾਜ, ਕਨਵ ਭਾਟੀਆ ਨੇ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬਟਾਲਾ ਦੇ ਕਿਲ੍ਹਾ ਮੰਡੀ ਇਲਾਕੇ ਵਿੱਚ ਲੱਗੀ ਟਿਊਬਵੈੱਲ ਤੋਂ ਨਾਲ ਪੈਂਦੇ ਕੁੱਝ ਮੁਹੱਲੇ ਚੱਕਰੀ ਬਾਜ਼ਾਰ, ਪਾਂਧੀਆਂ ਚੌਕ, ਕਾਦੀ ਹੱਟੀ, ਪੂਰੀਆਂ ਮੁਹੱਲਾ, ਵੱਡਾ ਬਾਜ਼ਾਰ, ਸੋਨੀਆ ਮੁਹੱਲਾ ਅਤੇ ਟਿੱਬਾ ਬਾਜ਼ਾਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਪਾਣੀ ਨਹੀਂ ਆ ਰਿਹਾ। ਇਸ ਮੌਕੇ ਲੋਕਾਂ ਨੇ ਧਰਨੇ ਦੌਰਾਨ ਪੰਜਾਬ ਸਰਕਾਰ ਅਤੇ ਜਲ ਵਿਭਾਗ ਬਟਾਲਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਇਲਾਕਾ ਵਾਸੀਆਂ ਵੱਲੋਂ ਕਈ ਵਾਰ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਗਈ ਪਰ ਕੋਈ ਹੱਲ ਨਾ ਹੋਣ ਕਾਰਨ ਅੱਜ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ।

ਜਲੰਧਰ: ਖੇਡ ਸਨਅਤ ਦੀ ‘ਖੇਡ’ ਵਿਗੜੀ

ਜਲੰਧਰ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :ਕਰੋਨਾਵਾਇਰਸ ਨੇ ਜਿਥੇ ਬਹੁਤ ਸਾਰੇ ਦੇਸ਼ਾਂ ਵਿੱਚ ਦਹਿਸ਼ਤ ਮਚਾਈ ਹੋਈ ਹੈ ਉਥੇ ਦੇਸ਼ ਦੀ ਸਭ ਤੋਂ ਵੱਡੀ ਖੇਡ ਸਨਅਤ ਦੀ ਕਾਰੋਬਾਰੀ ਖੇਡ ਵੀ ਵਿਗੜ ਗਈ ਹੈ। ਜਲੰਧਰ ਦੀ ਖੇਡ ਮਾਰਕੀਟ ਦੇਸ਼ ਦੀ ਸਭ ਤੋਂ ਵੱਡੀ ਤੇ ਪੁਰਾਣੀ ਖੇਡ ਮਾਰਕੀਟ ਮੰਨੀ ਜਾਂਦੀ ਹੈ। ਇਥੇ 500 ਤੋਂ ਵੱਧ ਯੂਨਿਟ ਹਨ ਜਿਹੜੇ ਖੇਡਾਂ ਦਾ ਸਾਮਾਨ ਤਿਆਰ ਕਰਦੇ ਹਨ। ਕਰੋਨਾਵਾਇਰਸ ਕਾਰਨ ਖੇਡ ਸਨਅਤ ਨੂੰ ਕਰੋੜਾਂ ਦਾ ਘਾਟਾ ਪੈ ਰਿਹਾ ਹੈ ਤੇ ਲਗਾਤਾਰ ਇਹ ਘਾਟਾ ਵਧ ਵੀ ਰਿਹਾ ਹੈ। ਬਦਲੇ ਹਾਲਾਤ ਵਿੱਚ ਬਹੁਤ ਸਾਰਾ ਕੱਚਾ ਮਾਲ ਤੇ ਬਣਿਆ-ਬਣਾਇਆ ਸਾਮਾਨ ਚੀਨ ਤੋਂ ਆਉਂਦਾ ਸੀ। ਇਹ ਸਾਮਾਨ ਕਰੋਨਾਵਾਇਰਸ ਫੈਲਣ ਕਾਰਨ ਪਿਛਲੇ ਦੋ ਮਹੀਨਿਆਂ ਤੋਂ ਨਹੀਂ ਆ ਰਿਹਾ। ਜਿਹੜੇ ਵਪਾਰੀਆਂ ਨੇ ਅਪਰੈਲ-ਮਈ ਵਿੱਚ ਚੀਨ ਜਾਣ ਦਾ ਪ੍ਰੋਗਰਾਮ ਵੀ ਬਣਾਇਆ ਹੋਇਆ ਸੀ ਉਹ ਵੀ ਰੱਦ ਹੋ ਗਿਆ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0094223031
Copyright © 2020, Panjabi Times. All rights reserved. Website Designed by Mozart Infotech