ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸੰਪਾਦਕੀ

ਅਗਰ ਦੀਵਿਆਂ ਦੀ ਰਖਵਾਲੀ ਨਾ ਕਰ ਸਕੇ ਲੋਕੋ ਤਾਂ ਰੌਸਨੀ ਮਿਟ ਜਾਏਗੀ ਤੇ ਧੂੰਆਂ ਰਹਿ ਜਾਏਗਾ -- ਭਾਈ ਗੁਰਬਖਸ਼ ਸਿੰਘ ਖਾਲਸਾ ਬਨਾਮ ਭਾਰਤੀ ਅਨਸ਼ਨੀ ਬਾਬੇ - ਕੁਲਵੰਤ ਸਿੰਘ ਢੇਸੀ

January 07, 2015 03:47 AM

ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਆਲ ਨੂੰ 54 ਦਿਨ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਸਿੱਖਾਂ ਦੇ ਦਿਲ ਦੀਆਂ ਧੜਕਣਾਂ ਤੇਜ ਹੋ ਰਹੀਆਂ ਹਨ ਕਿ ਨ੍ਹੇਰ ਸਵੇਰ ਕੀ ਹੋਣ ਵਾਲਾ ਹੈ। ਭਾਈ ਖਾਲਸਾ ਦੀ ਏਨੇ ਲੰਬੇ ਸਮੇਂ ਦੀ ਭੁੱਖ ਹੜਤਾਲ ਨਾਲ ਨਾਂ ਤਾਂ ਭਾਰਤੀ ਆਗੂਆਂ ਦੇ ਕੰਨਾਂ ਤੇ ਜੂੰ ਸਰਕੀ ਹੈ ਅਤੇ ਨਾਂ ਹੀ ਪੰਜਾਬ ਦੇ ਰਾਜੇ ਬਾਦਲ ਦੇ। ਸਾਲ 2013 ਵਿਚ 14 ਨਵੰਬਰ ਦੇ ਦਿਨ ਭਾਰਤੀ ਜਿਹਲਾਂ ਵਿਚ ਆਪਣੀ ਸਜ਼ਾ ਪੂਰੀ ਕਰ ਚੁਕੇ ਨਜਾਇਜ ਡੱਕੇ ਹੋਏ ਸਿੱਖਾਂ ਦੀ ਰਿਹਾਈ ਲਈ ਭਾਈ ਖਾਲਸਾ ਨੇ ਆਪਣੀ ਭੁੱਖ ਹੜਤਾਲ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਸ਼ੁਰੂ ਕੀਤੀ ਗਈ ਸੀ ਜੋ ਕਿ ਜਥੇਦਾਰ ਸ੍ਰੀ ਅਕਾਲ ਤਖਤ ਗਿ: ਗੁਰਬਚਨ ਸਿੰਘ ਦੀ ਸਾਲਸੀ ਨਾਲ ਖਤਮ ਕੀਤੀ ਗਈ ਸੀ ਜਦ ਕਿ ਜਥੇਦਾਰ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬੰਦੀ ਸਿੱਖਾਂ ਦੀ ਰਹਾਈ ਕਰ ਦੇਵੇਗੀ। ਇੱਕ ਸਾਲ ਬੀਤ ਜਾਣ ਬਾਅਦ ਵੀ ਜਦੋਂ ਜਥੇਦਾਰ ਦਾ ਵਾਅਦਾ ਵਫਾ ਨਾ ਹੋਇਆ ਤਾਂ ਭਾਈ ਗੁਰਬਖਸ਼ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ 2014 ਨੂੰ ਮੁੜ ਕੇ ਇਹ ਮੋਰਚਾ ਗੁਰਦੁਆਰਾ ਲਖਨੌਰ ਸਾਹਿਬ ਪਾਤਸ਼ਾਹੀ ਦਸਵੀਂ ਨੇੜੇ ਅੰਬਾਲਾ ਤੋਂ ਸ਼ੁਰੂ ਕੀਤਾ ਹੈ । ਇਥੇ ਇਹ ਜ਼ਿਕਰ ਯੋਗ ਹੈ ਕਿ ਸਿੱਖ ਬੰਦੀਆਂ ਦੇ ਹੱਕ ਵਿਚ ਮੋਰਚਾ ਲਾਉਣ ਲਈ ਪੰਜਾਬ ਵਿਚ ਨਾਂ ਤਾਂ ਸ਼੍ਰੋਮਣੀ ਕਮੇਟੀ ਨੇ ਭਾਈ ਖਾਲਸਾ ਨੂੰ ਕੋਈ ਗੁਰਦੁਆਰਾ ਦਿੱਤਾ ਅਤੇ ਨਾ ਹੀ ਕਿਸੇ ਡੇਰੇਦਾਰ ਨੇ।

 

ਅੱਜ ਪੂਰੀ ਦੁਨੀਆਂ ਵਿਚ ਭਾਈ ਖਾਲਸਾ ਦੀ ਚੜ੍ਹਦੀ ਕਲਾ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਸਿੱਖ ਭਾਈ ਸਾਹਿਬ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹੈ। 3 ਜਨਵਰੀ 2015 ਤਕ ਜਦੋਂ ਪੰਜਾਬ ਅਤੇ ਭਾਰਤ ਸਰਕਾਰ ਦੀ ਬੰਦੀ ਸਿੰਘਾਂ ਦੇ ਮੁੱਦੇ ਤੇ ਬੇਰੁਖੀ ਨੂੰ ਦੇਖਦਿਆਂ ਭਾਈ ਖਾਲਸਾ ਨੇ ਪਾਣੀ ਦੀ ਘੁੱਟ ਪੀਣ ਤੋਂ ਵੀ ਇਨਕਾਰ ਕਰਦਿੱਤਾ ਸੀ ਪਰ ਭਾਈ ਸਾਹਿਬ ਜੀ ਦੀ ਸਿਹਤ ਬਾਰੇ ਚਿੰਤਾਤੁਰ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਪਰਚੀਆਂ ਪਾ ਕੇ ਭਾਈ ਸਾਹਿਬ ਜੀ ਨੂੰ ਮੁੜ ਤੋਂ ਜਲ ਛਕਣ ਲਈ ਰਾਜੀ ਕਰ ਲਿਆ ਸੀ। ਇਹਨਾਂ ਦੋ ਪਰਚੀਆਂ ਵਿਚ ਇੱਕ ਤੇ ਲਿਖਿਆ ਗਿਆ ਸੀ ਕਿ ਜਲ ਵੀ ਨਹੀਂ ਛਕਣਾਂ ਅਤੇ ਦੂਜੀ ਤੇ ਲਿਖਿਆ ਸੀ ਕਿ ਜਲ ਛਕਣਾਂ ਹੈ। ਜਦੋਂ ਇੱਕ ਪਰਚੀ ਇੱਕ ਬੱਚੇ ਤੋਂ ਚੁਕਾਈ ਗੱਈ ਤਾਂ ਜਿਸ ਪਰਚੀ ਤੇ ਲਿਖਿਆ ਸੀ ਕਿ ਜਲ ਛਕਣਾਂ ਹੈ ਉਹ ਨਿਕਲ ਆਈ ਅਤੇ ਭਾਈ ਸਾਹਿਬ ਨੂੰ ਇਹ ਹੁਕਮ ਸੰਗਤਾਂ ਅਥਵਾ ਗੁਰੂ ਸਾਹਿਬ ਦਾ ਸਮਝ ਕੇ ਜਲ ਛਕਣ ਲਈ ਰਜ਼ਾਮੰਦ ਕਰ ਲਿਆ ਗਿਆ ਸੀ। ਭਾਈ ਖਾਲਸਾ ਦਾ ਮੋਰਚਾ ਨਾਂ ਕੇਵਲ ਭਾਈ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਲਾਲ ਸਿੰਘ ਵਰਿਆਮ ਸਿੰਘ, ਗੁਰਦੀਪ ਸਿੰਘ ਖਹਿਰਾ ਅਤੇ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਬੰਦ ਖਲਾਸੀ ਲਈ ਹੈ ਸਗੋਂ ਚਾਲੂ ਮੋਰਚੇ ਦੀ ਸਫਲਤਾ ਦੇ ਨਾਲ ਨਾਲ ਭਾਈ ਸਾਹਿਬ ਸਮੁੱਚੇ ਭਾਰਤ ਵਿਚ ਨਜਾਇਜ ਜਿਹਲਾਂ ਵਿਚ ਡੱਕੇ ਹੋਏ ਅਤੇ ਬੇਹੱਦ ਤਰਸਯੋਗ ਹਾਲਤ ਵਿਚ ਨਰਕ ਭੋਗ ਰਹੇ ਸਾਰੇ ਲੋਕਾਂ ਲਈ ਜੂਝਣ ਲਈ ਵੀ ਵਚਨਬੱਧ ਹਨ।

 

ਇੱਕ ਪਾਸੇ ਭਾਈ ਸਾਹਿਬ ਜੀ ਦੇ ਏਨਾ ਲੰਮਾ ਸਮਾਂ ਭੁੱਖ ਹੜਤਾਲ ਨਾਲ ਭਾਰਤੀ ਸਰਕਾਰ ਦੇ ਕੰਨਾਂ ਤੇ ਜੂੰ ਤਕ ਵੀ ਨਹੀਂ ਸਰਕਦੀ ਜਦ ਕਿ ਉਹਨਾਂ ਦੇ ਮੁਕਾਬਲੇ ਬੀ ਜੇ ਪੀ ਦੇ ਮਾਊਥ ਪੀਸ ਬਾਬਾ ਰਾਮ ਦੇਵ ਵਰਗਿਆਂ ਦੇ ਅਨਸ਼ਨ ਅਤੇ ਸੱਚ ਸੰਜਮ ਅਤੇ ਤਿਆਗ ਦੇ ਡਰਾਮਿਆਂ ਮਗਰ ਕੀ ਸਵਚਾਈਆਂ ਹਨ ਉਹ ਜਰੁਰੀ ਸਮਝਣ ਵਾਲੀ ਗੱਲ ਹੈ।

 

ਭਾਰਤੀ ਟੀ ਵੀ ਚੈਨਲ ਨਿਊਜ਼ 18 ਦੀ ਇੱਕ ਰਿਪੋਰਟ ਨੇ ਯੋਗਾ ਗੁਰੂ ਬਾਬਾ ਰਾਮ ਦੇਵ ਸਬੰਧੀ ਇੱਕ ਸਨਸਨੀ ਖੇਜ਼ ਰਿਪੋਰਟ ਦੁਨੀਆਂ ਸਾਹਮਣੇ ਲਿਆਂਦੀ ਹੈ ਜਿਸ ਵਿਚ ਇਹ ਖੁਲਾਸਾ ਕੀਤਾ ਗਿਆ ਹੈ ਕਿ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਸਬੰਧੀ ਆਵਾਜ਼ ਉਠਾਉਣ ਵਾਲੇ ਬਾਬਾ ਰਾਮ ਦੇਵ ਦੇ ਆਪਣਾ ਕਿਰਦਾਰ ਤੇ ਬੜੇ ਵੱਡੇ ਪ੍ਰਸ਼ਨ ਚਿੰਨ ਹਨ। ਸਭ ਤੋਂ ਵੱਡਾ ਘੁਟਾਲਾ ਤਾਂ ਪਤੰਜਲੀ ਯੋਗ ਪੀਠ ਸਬੰਧੀ ਹੀ ਹੈ ਜੋ ਕਿ ਬਾਬੇ ਦਾ ਆਪਣਾ ਪ੍ਰਮੁਖ ਕੇਂਦਰ ਹੈ। ਸਪੀਕ ਨਿਊਜ਼ 18 ਆਪਣੀ ਰਿਪੋਰਟ ਵਿਚ ਔਰੰਗਾਬਾਦ ਇਲਾਕੇ ਨਾਲ ਸਬੰਧਤ ਕੁਝ ਲੋਕਾਂ ਦੇ ਬਿਆਨ ਵੀ ਰਿਕਾਰਡ ਕੀਤੇ ਹਨ। ਪਿੰਡ ਦੇ ਸਾਬਕਾ ਪ੍ਰਧਾਨ ਅਜੈਬ ਸਿੰਘ ਚੌਹਾਨ ਦੇ ਬਿਆਨ ਹਨ ਕਿ ਬਾਬਾ ਰਾਮ ਦੇਵ ਨੇ ਗ੍ਰਾਮ ਸਮਾਜ ਦੀ 130 ਬਿੱਘੇ ਜ਼ਮੀਨ ‘ਤੇ ਨਜ਼ਾਇਜ਼ ਤੌਰ ਤੇ ਕਬਜਾ ਕੀਤਾ ਹੋਇਆ ਹੈ। ਉਹਨਾ ਦਾ ਕਹਿਣਾਂ ਹੈ ਕਿ ਉਹਨਾ ਨੇ ਕਈ ਵੇਰ ਜਿਲਾ ਪ੍ਰਸ਼ਾਸਨ ਕੋਲੋਂ ਇਹ ਮੰਗ ਕੀਤੀ ਹੈ ਕਿ ਉਹਨਾ ਦੇ ਅੋਰੰਗਾਬਾਦ ਪਿੰਡ ਦੀ 130 ਬਿੱਘੇ ਜ਼ਮੀਨ ਦੀ ਪੈਮਾਇਸ਼ ਕਰਕੇ ਉਹਨਾ ਨੂੰ ਵਾਪਸ ਦਿਵਾਈ ਜਾਵੇ ਪਰ ਇਸ ਸਬੰਧੀ ਪ੍ਰਸ਼ਾਸਨ ਦੇ ਕੰਨ ਤੇ ਜੂੰ ਨਹੀਂ ਸਰਕਦੀ। ਇਸੇ ਤਰਾਂ ਚਰਣ ਸਿੰਘ ਚੌਹਾਨ ਦੇ ਬਿਆਨ ਹਨ ਕਿ ਉਹ ਸੰਨ 2007/8 ਤੋਂ ਹੀ ਇਸ ਸਬੰਧੀ ਜੱਦੋ ਜਹਿਦ ਕਰ ਰਹੇ ਹਨ । ਉਹਨਾ ਦਾ ਕਹਿਣਾਂ ਹੈ ਕਿ ਜੇਕਰ ਉਹ ਇੱਕਠੇ ਹੋ ਕੇ ਮੁਕਾਬਲਾ ਨਾ ਕਰਦੇ ਤਾਂ ਬਾਬਾ ਰਾਮ ਦੇਵ ਨੇ ਪਿੰਡ ਦੀ ਪੂਰੀ ਜ਼ਮੀਨ ਤੇ ਹੀ ਕਬਜਾ ਕਰਨ ਦਾ ਮਨ ਬਣਾ ਲਿਆ ਸੀ। ਸਭ ਤੋਂ ਬੁਰੀ ਗੱਲ ਹੈ ਕਿ ਬਾਬਾ ਰਾਮ ਦੇਵ ਨੇ ਇਸ ਪਿੰਡ ਦੀ ਭਲਾਈ ਲਈ ਕੋਈ ਵੀ ਕਾਰਜ ਨਹੀਂ ਕੀਤਾ ਜਦ ਕਿ ਰਸਤੇ ਟੁੱਟੇ ਹੋਏ ਹਨ ਅਤੇ ਪਤੰਜਲੀ ਯੋਗ ਪੀਠ ਦਾ ਵੇਸਟ ਵੀ ਇਸ ਪਿੰਡ ਦੇ ਵਾਤਾਵਰਣ ਨੂੰ ਪ੍ਰਭਾਵਤ ਕਰ ਰਿਹਾ ਹੈ ਕਿਓਂਕਿ ਜਾਨਵਰਾਂ ਨੂੰ ਪਤੰਜਲੀ ਯੋਗ ਪੀਠ ਤੋਂ ਆ ਰਿਹਾ ਗੰਦਾ ਪਾਣੀ ਪੀਣਾਂ ਪੈਂਦਾ ਹੈ।

 

ਚੇਤੇ ਰਹੇ ਕਿ ਬਾਬਾ ਰਾਮ ਦੇਵ ਦੇ ਖਿਲਾਫ ਜਿਲਾ ਅਦਾਲਤ ਤੋਂ ਲੈ ਕੇ ਹਾਈਕੋਰਟ ਤਕ ਮੁਕੱਦਮੇ ਚਲ ਰਹੇ ਹਨ ਪਰ ਉਸ ਦੇ ਹੱਠ ਯੋਗ ਅੱਗੇ ਗਰੀਬ ਲੋਕਾਂ ਦੀ ਕੋਈ ਵੀ ਵਾਹ ਨਹੀਂ ਜਾ ਰਹੀ। ਉਸ ਦੇ ਦੋਗਲੇ ਕਿਰਦਾਰ ਦਾ ਆਮ ਲੋਕਾਂ ਨੂੰ ਤਾਂ ਪਤਾ ਵੀ ਨਹੀਂ ਹੈ। ਬਾਬੇ ਨੇ ਇੱਕ ਪਾਸੇ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਬੋਲ ਕੇ ਆਪਣੀ ਛਵੀ ਜਨਤਾ ਦੇ ਮਸੀਹੇ ਦੀ ਬਣਾ ਰੱਖੀ ਹੈ ਜਦ ਕਿ ਆਮਲੀ ਤੌਰ ਤੇ ਉਹ ਕੁਝ ਹੋਰ ਹੀ ਕਰ ਰਿਹਾ ਹੈ। ਔਰੰਗਾਬਾਦ ਦੇ ਗਰੀਬ ਕਿਸਾਨਾਂ ਦੀ ਨਾਂ ਤਾਂ ਸਰਕਾਰੇ ਦਰਬਾਰੇ ਹੀ ਕੋਈ ਪੁਛ ਪੜਤਾਲ ਹੈ ਅਤੇ ਨਾਂ ਹੀ ਬਾਬਾ ਰਾਮ ਦੇਵ ਨੂੰ ਇਹਨਾਂ ਤੇ ਕੋਈ ਤਰਸ ਆ ਰਿਹਾ ਹੈ।

 

ਕੁਝ ਸਮਾਂ ਪਹਿਲਾਂ ਬਾਬਾ ਰਾਮ ਦੇਵ ਨੇ ਕਾਂਗਰਸ ਦੇ ਵਾਈਸ ਪ੍ਰਧਾਨ ਰਾਹੁਲ ਸਬੰਧੀ ਇਹ ਕਹਿ ਕੇ ਵਾਵੇਲਾ ਖੜ੍ਹਾ ਕਰ ਦਿੱਤਾ ਸੀ ਕਿ ਉਹ ਗਰੀਬਾਂ ਦੇ ਘਰਾਂ ਵਿਚ ਪਿਕਨਿਕ ਅਤੇ ਹਨੀਮੂਨ ਮਨਾਉਣ ਜਾਂਦਾ ਹੈ। ਬਾਬਾ ਰਾਮ ਦੇਵ ਦੇ ਉਕਸਾਊ ਬਿਆਨਾ ਨੇ ਲੋਕਾਂ ਨੂੰ ਤਰਾਂ ਤਰਾਂ ਦੀਆਂ ਟਿੱਪਣੀਆਂ ਕਰਨ ਦਾ ਮੌਕਾ ਵੀ ਦਿੱਤਾ ਅਤੇ ਇੱਕ ਮਨਚਲੇ ਨੇ ਇਥੋਂ ਤਕ ਕਹਿ ਦਿੱਤਾ ਕਿ ਭਾਰਤ ਦੇ ਜਿਹਲੀਆਂ ਲਈ ਵੀ ਯੋਗਾ ਜਰੂਰੀ ਹੈ ਅਤੇ ਬਾਬਾ ਰਾਮ ਦੇਵ ਨੂੰ ਬਾਕੀ ਦਾ ਆਪਣਾ ਸਮਾਂ ਜਿਹਲਾਂ ਵਿਚ ਬਤਾਉਣਾਂ ਚਾਹੀਦਾ ਹੈ ਤਾਂ ਕਿ ਉਹ ਕੈਦੀਆਂ ਨੂੰ ਯੋਗਾ ਦੇ ਸਬਕ ਦੇ ਸਕੇ। ਭਾਜਪਾ ਦਾ ਮਾਊਥ ਪੀਸ ਬਣੇ ਬਾਬਾ ਰਾਮ ਦੇਵ ਦੇ ਖਿਲਾਫ ਇੋੱਕ ਨਹੀਂ ਅਨੇਕਾਂ ਅਦਾਲਤੀ ਕੇਸ ਹਨ ਜਦ ਕਿ ਸੁਪਰੀਮ ਕੋਰਟ ਨੇ ਬਾਬੇ ਨੂੰ ਬਾਰਾਂ ਲੱਖ ਰੁਪਏ ਅਦਾਲਤ ਵਿਚ ਇਸ ਲਈ ਜਮ੍ਹਾਂ ਕਰਵਾਉਣ ਲਈ ਕਿਹਾ ਸੀ ਤਾਂ ਕਿ ਘੱਟੋ ਘੱਟ ਦਰਜਨ ਵੱਖ ਵੱਖ ਕੇਸਾਂ ਨੂੰ ਇੱਕ ਥਾਂ ਇਕੱਠੇ ਕੀਤਾ ਜਾ ਸਕੇ। ਕਾਂਗਰਸੀ ਆਗੂਆਂ ਨੇ ਬਾਬੇ ਦੀ ਗੰਦੀ ਭਾਸ਼ਾ (Gutter language) ਸਬੰਧੀ ਬਥੇਰਾ ਵਾਵੇਲਾ ਕੀਤਾ ਕਿ ਜੀਵਨ ਆਦਰਸ਼ ਦਾ ਢੰਡੋਰਾ ਪਿੱਟਣ ਵਾਲਾ ਦੇਸ਼ ਦਾ ਪ੍ਰਧਾਨ ਮੰਤ੍ਰੀ ਨਰਿੰਦਰ ਮੋਦੀ ਇਸ ਸਬੰਧੀ ਚੁੱਪ ਕਿਓਂ ਹੈ ਅਤੇ ਬਾਬੇ ਨੂੰ ਨੱਥ ਕਿਓਂ ਨਹੀਂ ਪਾਉਂਦਾ ਪਰ ਇਹਨਾ ਕਾਂਗਰਸੀ ਲੀਡਰਾਂ ਦੀ ਕਿਧਰੇ ਕੋਈ ਵੀ ਸੁਣਵਾਈ ਨਹੀਂ ਹੋ ਰਹੀ।

 

ਭਾਰਤ ਵਿਚ ਭਾਜਪਾ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਬਾਬਾ ਰਾਮ ਦੇਵ ਨੇ ਇਸ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਵਿਚ ਦਿਨ ਰਾਤ ਇੱਕ ਕਰ ਦਿੱਤਾ। ਉਸ ਨੇ ਅਨੇਕਾਂ ਦਾਅਵੇ ਕੀਤੇ ਜਿਹਨਾਂ ਵਿਚੋਂ ਪ੍ਰਮੁਖ ਇਹ ਸੀ ਕਿ ਭਾਜਪਾ ਤਾਕਤ ਵਿਚ ਆਉਣ ਦੇ ਪਹਿਲੇ ਤਿੰਨ ਮਹੀਨਿਆਂ ਵਿਚ ਹੀ ਸਵਿਟਜ਼ਰਲੈਂਡ ਦੀਆਂ ਬੈਂਕਾਂ ਵਿਚ ਪਏ ਕਾਲੇ ਧਨ ਨੂੰ ਵਾਪਸ ਇੰਡੀਆ ਲੈ ਕੇ ਆਏਗੀ ਅਤੇ ਭ੍ਰਿਸ਼ਟ ਲੋਕਾਂ ਨੂੰ ਜਨਤਾ ਸਾਹਮਣੇ ਨੰਗਿਆਂ ਕਰੇਗੀ। ਹੁਣ ਜਦੋਂ ਕਿ ਮੋਦੀ ਸਰਕਾਰ ਨੇ ਇਸ ਮੁੱਦੇ ਤੇ ਚੁੱਪੀ ਸਾਧੀ ਹੋਈ ਹੈ ਅਤੇ ਪ੍ਰਧਾਨ ਮੰਤ੍ਰੀ ਨਰਿੰਦਰ ਮੋਦੀ ਇਹ ਕਹਿ ਕੇ ਪੱਲਾ ਝਾੜਨ ਦੀ ਕੋਸ਼ਿਸ਼ ਵਿਚ ਹਨ ਕਿ ਸਰਕਾਰ ਕੋਲ ਇਸ ਸਬੰਧੀ ਕੋਈ ਸੂਚੀ ਨਹੀਂ ਹੈ ਕਿ ਸਵਿਟਜ਼ਰਲੈਂਡ ਦੀਆਂ ਬੈਂਕਾਂ ਵਿਚ ਕਿੰਨਾ ਕੁ ਕਾਲਾ ਧਨ ਹੈ ਤਾਂ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਛਾਦ ਯਾਦਵ ਨੇ ਬਾਬਾ ਰਾਮ ਦੇਵ ਦੇ ਚੋਭ ਲਾਈ ਹੈ ਕਿ ਉਹ ਜਿਹਨਾਂ ਲਿਸਟਾਂ ਦੀ ਹਾਲ ਦੁਹਾਈ ਪਹਿਲਾਂ ਪਾ ਰਹੇ ਸਨ ਹੁਣ ਉਹ ਸਰਕਾਰ ਨੂੰ ਦਿੰਦੇ ਕਿਓਂ ਨਹੀਂ? ਬਾਬਾ ਰਾਮ ਦੇਵ ਨੇ ਰਾਹੁਲ ਤੇ ਟਿੱਪਣੀ ਕਰਕੇ ਜਿਥੇ ਕਾਂਗਰਸੀਆਂ ਵਿਚ ਖਲਬਲੀ ਕੀਤੀ ਸੀ ਉਥੇ ਆਮ ਆਦਮੀ ਪਾਰਟੀ ਦਾ ਵੀ ਇਹ ਕਹਿ ਕੇ ਮਜ਼ਾਕ ਉਡਾਇਆ ਸੀ ਕੀ ਇਹ ਪਾਰਟੀ ਅਸਰ ਅੰਦਾਜ਼ ਹੋਣ ਦੀ ਬਜਾਏ ਉਲਟ ਅਸਰ ਸਿੱਧ ਹੋਵੇਗੀ ਜਦ ਕਿ ਮੈਂ ਤਾਂ ਵੱਡੇ ਮਾਅਰਕੇ ਮਾਰਨ ਵਿਚ ਵਿਸ਼ਵਾਸ ਰੱਖਦਾ ਹਾਂ ("AAP can cause side effects but no big effects. I work for the big effects."), ਚੇਤੇ ਰਹੇ ਕਿ ਚੋਣਾਂ ਤੋਂ ਪਹਿਲਾਂ ਹਿੰਦੂ ਧਰਮ ਦਾ ਨਿਰੋਲ ਧਾਰਮਕ ਪ੍ਰਚਾਰ ਕਰਨ ਵਾਲੇ ਇੱਕ ਬਹੁਤ ਮਸ਼ਹੂਰ ਟੀ ਵੀ ਚੈਨਲ ਨੇ ਬਾਬਾ ਰਾਮ ਦੇਵ ਲਈ ਸਿਆਸੀ ਪ੍ਰਚਾਰ ਕਰਨ ਲਈ ਪੂਰਾ ਸਹਿਯੋਗ ਦਿੱਤਾ ਸੀ।

 

ਬਾਬਾ ਰਾਮ ਦੇਵ ਦੇ ਖੱਬੀ ਬਾਂਹ ਸਮਝੇ ਜਾਣ ਵਾਲੇ ਉਸ ਦੇ ਬਾਲਕੇ ਬਾਲਕ੍ਰਿਸ਼ਨਾਂ ਨੂੰ ਸੀ ਬੀ ਆਈ ਵਲੋਂ ਪਹਿਲਾਂ ਹੀ ਪਾਸਪੋਰਟ ਲੈਣ ਲਈ ਜਾਹਲੀ ਕਾਗਜ਼ ਬਨਵਾਉਣ ਕਾਰਨ ਗ੍ਰਿਫਤਾਰ ਕਰਕੇ ਪੁੱਛ ਪੜਤਾਲ ਕੀਤੀ ਗਈ ਸੀ। ਇਹ ਧਰਮ ਗੁਰੂ ਲੋਕਾਂ ਸਾਹਮਣੇ ਤਾਂ ਧਰਮ ਉਪਦੇਸ਼ ਦਿੰਦੇ ਨਹੀਂ ਥੱਕਦੇ ਅਤੇ ਉਹਨਾ ਦੀ ਅਦਾ ਤੋਂ ਲੱਗਦਾ ਹੈ ਜਿਵੇਂ ਕਿ ਰੱਬ ਨੇ ਜਨਤਾ ਦੀ ਸਾਰੀ ਜ਼ਿੰਮੇਵਾਰੀ ਉਹਨਾਂ ਤੇ ਛੱਡ ਦਿੱਤੀ ਹੋਵੇ ਪਰ ਆਪਣੇ ਅਸਲ ਜੀਵਨ ਵਿਚ ਉਹ ਕਿਸ ਤਰਾਂ ਨਾਲ ਵਿਚਰ ਰਹੇ ਹਨ ਇਸ ਸਬੰਧੀ ਬਹੁਤੇ ਲੋਕਾਂ ਨੂੰ ਗਿਆਨ ਹੀ ਨਹੀਂ ਹੈ। ਬਾਲਕ੍ਰਿਸ਼ਨ ਨਾਮ ਦਾ ਬਾਬੇ ਦਾ ਇਹ ਬਾਲਕਾ ਅਕਸਰ ਟੀ ਵੀ ਤੇ ਦੇਖਿਆ ਜਾਂਦਾ ਹੈ ਜਿਸ ਦੇ ਖਿਲਾਫ ਈਡੀ (Enforcement Directorate) ਵਲੋਂ ਇੱਕ ਹਵਾਲੇ ਦਾ ਕੇਸ ਵੀ ਦਰਜ ਕੀਤਾ ਗਿਆ ਸੀ ਜੋ ਕਿ ਬਾਬੇ ਦੇ ਵੱਖ ਵੱਖ ਟਰਸਟਾਂ ਨਾਲ ਸਬੰਧਤ ਸੀ। ਬਾਬੇ ਦੇ ਪ੍ਰਮੁਖ ਚਾਰ ਟਰੱਸਟਾਂ ਵਿਚ ਦਿਵੀਆ ਯੋਗਾ ਮੰਦਰ ਕੋਲ 249.63 ਕਰੋੜ ਦੀ ਸੰਪਤੀ ਹੈ, ਪਤੰਜਲੀ ਯੋਗਾਪੀਠ ਕੋਲ 164.80 ਕਰੋੜ ਰੁਪਏ ਦੀ, ਭਾਰਤ ਸਵਾਭਿਮਾਨ ਟਰੱਸਟ ਕੋਲ 9.97 ਕਰੋੜ ਦੀ ਅਚਾਰੀਆ ਕੁਲ ਸ਼ਿਖਸ਼ਾ ਸੰਸਥਾਨ ਕੋਲ 1.19 ਕਰੋੜ ਰੁਪਏ ਦੀ ਜਦ ਕਿ ਬਾਬੇ ਨੇ ਆਪਣੇ ਵਿਓਪਾਰ ਦਾ ਮੋਟਾ ਅੰਦਾਜ਼ਾ 1100 ਕਰੋੜ ਦੱਸਿਆ ਹੈ। ਇਸ ਬਾਬੇ ਦਾ ਅਚਾਨਕ ਹੀ ਇਸ ਤਰਾਂ ਉਭਰਨਾਂ ਅਤੇ ਸਥਾਪਤ ਹੋ ਜਾਣਾਂ ਇੱਕ ਡੂੰਘੀ ਰਾਜਨੀਤਕ ਚਾਲ ਦਾ ਸੰਕੇਤ ਹੈ। ਹੁਣ ਜਦੋਂ ਕਿ ਬਾਕੀ ਬਾਬਿਆਂ ਦੇ ਸਕੈਂਡਲ ਪਕੜੇ ਜਾਣ ਦੀ ਸੂਰਤ ਵਿਚ ਉਹ ਸਲਾਖਾਂ ਪਿੱਛੇ ਹਨ ਪਰ ਬਾਬਾ ਰਾਮ ਦੇਵ ਦਾ ਕੋਈ ਵਾਲ ਵਿੰਗਾ ਨਹੀਂ ਹੋਇਆ। ਇਹ ਕਿਹਾ ਜਾਂਦਾ ਹੈ ਕਿ ਭਾਜਪਾ ਦੇ ਮਾਈ ਬਾਪ ਵਜੋਂ ਵਿਚਰਦੇ ਇਸ ਬਾਬੇ ਨੂੰ ਭਾਰਤ ਦੀ ਕੋਈ ਵੀ ਅਦਾਲਤ ਹੱਥ ਪਾਉਣੋਂ ਅਸਮਰਥ ਰਹੇਗੀ। ਬਾਬੇ ਦਾ ਹੱਥ ਭਾਜਪਾ ਤੇ ਅਤੇ ਭਾਜਪਾ ਦਾ ਹੱਥ ਬਾਬੇ ਤੇ ਹੈ ਜਦ ਕਿ ਇਹਨਾ ਦੋਹਾਂ ਦੇ ਸਿਰਾਂ ਤੇ ਉਹਨਾਂ ਧਨ ਕੁਬੇਰਾਂ ਅਤੇ ਰਾਸ਼ਟਰੀ ਸੋਇਮ ਸੇਵਕ ਸੰਗਠਨ ਦਾ ਹੱਥ ਹੈ ਜਿਹਨਾਂ ਨੇ ਇਹਨਾ ਨੂੰ ਜਿਤਾਉਣ ਵਿਚ ਅਹਿਮ ਰੋਲ ਅਦਾ ਕੀਤਾ ਸੀ।

 

ਬਾਬਾ ਰਾਮ ਦੇਵ ਦਾ ਅਸਲ ਨਾਮ ਰਾਮ ਕ੍ਰਿਸ਼ਨ ਯਾਦਵ ਹੈ ਅਤੇ ਉਹ ਹਰਿਆਣੇ ਦੇ ਮਹਿੰਦਰਗੜ੍ਹ ਜਿਲੇ ਦੇ ਪਿੰਡ ਅਲੀਪੁਰ ਨਾਲ ਸਬੰਧਤ ਹੈ। ਉਸ ਨੇ ਸੰਨ 2010 ਵਿਚ ਭਾਰਤ ਸਵਾ ਅਭਿਮਾਨ ਨਾਮ ਦੇ ਰਾਜਨੀਤਕ ਦਲ ਦਾ ਗਠਨ ਕੀਤਾ। 4 ਜੂਨ 2011 ਨੂੰ ਦਿੱਲੀ ਦੀ ਰਾਮਲੀਲਾ ਗਰਾਊਂਡ ਵਿਚ ਬਾਬਾਰਾਮ ਦੇਵ ਨੇ ਕਾਲੇ ਧਨ ਦੇ ਮੁੱਦੇ ਤੇ ਭੁੱਖ ਹੜਤਾਲ ਜਾਂ ਮਰਨ ਵਰਤ ਰੱਖ ਦਿੱਤਾ ਤਾਂ ਉਸ ਦਾ ਅਕਸ ਵਧੇਰੇ ਉੱਭਰ ਕੇ ਮੀਡੀਏ ਵਿਚ ਆਇਆ। ਚਾਰ ਜੂਨ ਨੂੰ ਅੱਧੀ ਰਾਤੇ 10,000 ਪੁਲਸ ਦੀ ਭਾਰੀ ਫੋਰਸ ਨੇ ਰਾਮਲੀਲਾ ਗਰਊਂਡ ਤੇ ਰੇਡ ਕੀਤਾ ਜਿਥੋਂ ਬਾਬਾ ਰਾਮ ਦੇਵ ਇੱਕ ਔਰਤ ਦਾ ਲਿਬਾਸ ਪਹਿਨ ਕੇ ਖਿਸਕਦੇ ਪਕੜਿਆ ਗਿਆ। ਇਸ ਤੋਂ ਬਾਅਦ ਇੱਕ ਵੇਰ ਦੁਬਾਰਾ ਉਸ ਨੇ ਅੰਬੇਦਕਰ ਸਟੇਡੀਅਮ ਵਿਚ ਭੁੱਖ ਹੜਤਾਲ ਰੱਖਣ ਦੀ ਕੋਸ਼ਿਸ਼ ਕੀਤੀ ਜੋ ਕਿ ਕੇਵਲ ਛੇ ਦਿਨਾਂ ਬਾਅਦ ਹੀ ਵਾਪਸ ਲੈ ਲਈ ਗਈ। ਇਹ ਸਮਾਂ ਸੀ ਜਦੋਂ ਉਸ ਨੇ ਇਸ ਤਰੀਕੇ ਨਾਲ ਲੜਨ ਦੀ ਬਜਾਏ ਉੱਕਾ ਪੁੱਕਾ ਭਾਜਪਾ ਦੀ ਝੋਲੀ ਵਿਚ ਪੈ ਜਾਣਾਂ ਬਿਹਤਰ ਸਮਝਿਆ ਅਤੇ ਨਰੰਦਰ ਮੋਦੀ ਦੀ ਜਿੱਤ ਮਗਰ ਉਸ ਦੇ ਇਲੈਕਸ਼ਨ ਕੈਂਪੇਨ ਨੇ ਆਪਣਾ ਅਹਿਮ ਰੋਲ ਅਦਾ ਕੀਤਾ। ਅੱਜ ਵੀ ਭਾਰਤ ਵਿਚ ਭ੍ਰਿਸ਼ਟਚਾਰ ਉਵੇਂ ਦੀ ਉਵੇਂ ਹੈ ਪਰ ਬਾਬਾ ਰਾਮ ਦੇਵ ਹੁਣ ਚੁੱਪ ਹੈ।

 

ਇੱਕ ਪਾਸੇ ਭਾਈ ਗੁਰਬਖਸ਼ ਸਿੰਘ ਖਾਲਸਾ ਵਰਗੇ ਅਦਨੇ ਸਿੱਖ ਦੀ ਭੁੱਖ ਹੜਤਾਲ ਅਤੇ ਦੂਜੇ ਪਾਸੇ ਕਰੋੜਾਂ ਪਤੀ ਰਾਮ ਦੇਵ ਵਰਗਿਆਂ ਦੇ ਅਨਸ਼ਨ ਅਤੇ ਹੋਰ ਡਰਾਮਿਆਂ ਵਿਚ ਫਰਕ ਸਮਝਣਾਂ ਜਰੂਰੀ ਹੈ। ਅੱਜ ਦੇ ਜ਼ਮਾਨੇ ਵਿਚ ਹਰ ਵਿਅਕਤੀ ਹੀ ਸਿਹਤ ਪੱਖੋਂ ਆਵਾਜ਼ਾਰ ਹੈ ਅਤੇ ਮਾਨਸਕ ਪੱਖੋਂ ਪ੍ਰੇਸ਼ਾਨ ਹੈ। ਐਸੀ ਹਾਲਤ ਵਿਚ ਨਾਂ ਕੇਵਲ ਪੰਜਾਬ ਵਿਚ ਸਗੋਂ ਸਮੁੱਚੇ ਭਾਰਤ ਵਿਚ ਹੀ ਬਾਬਾਵਾਦ ਅਤੇ ਡੇਰਾਵਾਦ ਦਾ ਹੜ੍ਹ ਆਇਆ ਹੋਇਆ ਹੈ ਅਤੇ ਆਏ ਦਿਨ ਕਿਸੇ ਨਾ ਕਿਸੇ ਡੇਰੇ ਦੇ ਸਕੈਂਡਲ ਲੋਕਾਂ ਸਾਹਮਣੇ ਆ ਰਹੇ ਹਨ। ਬਾਬਾ ਰਾਮ ਦੇਵ ਦੇ ਡੇਰੇ ਅਤੇ ਉਸ ਦੀ ਸ਼ਖਸੀਅਤ ਤੇ ਵੀ ਬਹੁਤ ਸਾਰੇ ਪ੍ਰਸ਼ਨ ਚਿੰਨ੍ਹ ਹਨ। ਪਰ ਕਿਓਂਕਿ ਉਹ ਰਾਜ ਕਰ ਰਹੀ ਭਾਜਪਾ ਦੇ ਸਿਪਾਹੀ ਹਨ ਇਸ ਕਰਕੇ ਜਾਪਦਾ ਹੈ ਕਿ ਹੌਲੀ ਹੌਲੀ ਉਸ ਤੇ ਲੱਗੇ ਹੋਏ ਸਾਰੇ ਹੀ ਕੇਸ ਆਪਣੇ ਆਪ ਹੀ ਖਤਮ ਹੋ ਜਾਣਗੇ। ਦੂਸਰੇ ਪਾਸੇ ਆਪਣੀ ਸਜ਼ਾ ਭੁਗਤ ਚੁੱਕੇ ਸਿੱਖਾਂ ਲਈ 53 ਦਿਨ ਦੀ ਭੁਖ ਹੜਤਾਲ ਦਾ ਵੀ ਭਾਰਤੀ ਸਰਕਾਰ ਤੇ ਕੋਈ ਅਸਰ ਨਹੀਂ ਹੈ। ਇੱਕ ਪਾਸੇ ਬਾਬਾ ਰਾਮ ਦੇਵ ਅਤੇ ਅੰਨਾ ਹਜ਼ਾਰੇ ਵਰਗੇ ਲੋਕ ਹਨ ਜੋ ਕਿ ਮਾਮੂਲੀ ਅਨਸ਼ਨ ਕਰਕੇ ਅਤੇ ਬੇਹੱਦ ਪਬਲੀਸਿਟੀ ਲੈ ਕੇ ਅਖੀਰ ਫਿਰਕੂ ਤਾਕਤਾਂ ਦੀ ਰਾਜਨੀਤੀ ਦੇ ਹੱਥ ਤਕੜੇ ਕਰਨ ਤਕ ਸੀਮਤ ਹੋ ਜਾਂਦੇ ਹਨ ਜਦ ਕਿ ਦੂਸਰੇ ਪਾਸੇ ਆਪਣੀ ਜਾਨ ਤੇ ਖੇਲ੍ਹ ਰਹੇ ਭਾਈ ਗੁਰਬਖਸ਼ ਸਿੰਘ ਖਾਲਸਾ ਹਨ ਜੋ ਕਿ ਸੰਗਤਾਂ ਨੂੰ ਸ਼ਾਂਤ ਰਹਿ ਕੇ ਸਿੱਖਾਂ ਅਤੇ ਹੋਰ ਲੋਕਾਂ ਦੀ ਜਿਹਲਾਂ ਵਿਚੋਂ ਬੰਦ ਖਲਾਸੀ ਲਈ ਦ੍ਰਿੜ ਹਨ। ਅੱਜ ਸਿੱਖ ਜਗਤ ਭਾਈ ਖਾਲਸਾ ਮਗਰ ਲਾਮਬੰਦ ਹੁੰਦਾ ਨਜ਼ਰ ਆ ਰਿਹਾ ਹੈ। ਕੇਨੇਡਾ ਵਿਖੇ ਓਂਟਾਰੀਓ ਖਾਲਸਾ ਦਰਬਾਰ ( ਡਿਕਸੀ ਗੁਰਦਵਾਰਾ) ਦੇ ਸਿੰਘ ਵੀ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭਾਰਤੀ ਅੰਬੈਸੀ ਅੱਗੇ ਭੁੱਖ ਹੜਤਾਲ ਤੇ ਬੈਠ ਗਏ ਹਨ ਅਤੇ ਇਸੇ ਤਰਾਂ ਯੂ ਕੇ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਵਿਚ ਵੀ ਭਾਰਤੀ ਸਫਾਰਤ ਖਾਨਿਆਂ ਅੱਗੇ ਸਿੱਖ ਰੋਸ ਵਿਖਾਵੇ ਕਰ ਰਹੇ ਹਨ।

 

ਕਾਸ਼ ਭਾਰਤ ਦੇ ਸਮੁੱਚੇ ਲੋਕ ਬਾਬਾ ਰਾਮ ਦੇਵ ਵਰਗੇ ਡਰਾਮੇ ਬਾਜਾਂ ਦੀ ਬਜਾਏ ਭਾਈ ਖਾਲਸਾ ਵਰਗੇ ਸੱਚੇ ਸੁੱਚੇ ਲੋਕਾਂ ਮਗਰ ਖੜ੍ਹ ਕੇ ਸੱਚ ਦਾ ਸਾਥ ਦਿੰਦੇ ਤਾਂ ਅੱਜ ਭਾਰਤ ਵਿਚ ਫਿਰਕੂ ਜ਼ਹਿਰ ਦੇ ਮਹੌਲ ਦੀ ਬਜਾਏ ਇੱਕਸੁਰਤਾ ਦੇ ਅੰਮ੍ਰਿਤ ਦਾ ਰਾਜ ਹੁੰਦਾ।

ਨਿਊਜ਼ 18 ਦੀ ਰਿਪੋਰਟ---https://www.youtube.com/watch?v=wsESkaCrEaw

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਔਰਤ ਦੀ ਤੌਹੀਨ ਕਦੋਂ ਤਕ?

ਦੇਹ ਵਪਾਰ ਮਨੁੱਖੀ ਸਮਾਜ ਦਾ ਇੱਕ ਘਿਣਾਉਣਾ ਵਰਤਾਰਾ ਹੈ। ਪੁਰਾਤਨ ਸਮੇਂ ਤੋਂ ਹੀ ਇਹ ਸਾਡੇ ਸਮਾਜ ਦਾ ਹਿੱਸਾ ਰਿਹਾ ਹੈ। ਪਹਿਲੇ ਸਮਿਆਂ ਵਿੱਚ ਇਹ ਦੇਵਦਾਸੀ ਪ੍ਰਥਾ ਦੇ ਰੂਪ ਵਿੱਚ ਧਰਮ ਦੀ ਓਹਲੇ ਹੇਠ ਵਾਪਰਦਾ ਰਿਹਾ। ਦੱਖਣੀ ਭਾਰਤ ਦੇ ਮੰਦਰਾਂ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਇਹ ਅੱਜ ਵੀ ਪ੍ਰਚੱਲਿਤ ਹੈ। ਜਾਗੀਰਦਾਰੀ ਪ੍ਰਬੰਧ ਵੇਲੇ ਦੇਵਦਾਸੀਆਂ ਪੁਜਾਰੀ ਵਰਗ ਦੇ ਨਾਲ ਨਾਲ ਜਾਗੀਰਦਾਰਾਂ ਦੀ ਹਵਸ ਦੀਆਂ ਸ਼ਿਕਾਰ ਬਣਦੀਆਂ ਰਹੀਆਂ।

ਭਾਰਤ ਤੇ ਪਾਕਿਸਤਾਨ: ਦੋਸਤ ਜਾਂ ਦੁਸ਼ਮਣ?

ਬ੍ਰਿਟਿਸ਼ ਸਾਮਰਾਜਵਾਦੀਆਂ ਨੇ ਲੰਬਾ ਸਮਾਂ ਭਾਰਤ ’ਤੇ ਰਾਜ ਕੀਤਾ। ਦੂਜੀ ਆਲਮੀ ਜੰਗ ਦੇ ਕਈ ਫ਼ੈਸਲਾਕੁੰਨ ਨਤੀਜਿਆਂ ਸਦਕਾ ਗੁਲਾਮ ਮੁਲਕਾਂ ਨੂੰ ਆਜ਼ਾਦ ਹੋਣ ਦੀ ਆਸ ਬੱਝਦੀ ਨਜ਼ਰ ਆਉਣ ਲੱਗੀ। ਇਸ ਦੇ ਨਾਲ ਹੀ ਆਜ਼ਾਦੀ ਦੀ ਮੰਗ ਲਈ ਜਨਤਕ ਘੋਲ ਤਿੱਖੇ ਹੋਣ ਲੱਗੇ ਸਨ। ਫਿਰ ਵੀ ਸਾਡੇ ਦੇਸ਼ ਨੂੰ ਮਿਲੀ ਆਜ਼ਾਦੀ ਲਈ ਵੰਡ ਦੇ ਰੂਪ ਵਿੱਚ ਵੱਡੀ ਕੀਮਤ ਤਾਰਨੀ ਪਈ। ਲੋਕਾਂ ਨੂੰ ਆਪਣਾ ਸਭ ਕੁਝ ਛੱਡ ਕੇ ਏਧਰੋਂ ਓਧਰ ਆਉਣ ਜਾਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਹੋਈ ਕਤਲੋਗਾਰਤ ਅਤੇ ਉਧਾਲਿਆਂ ਆਦਿ ਬਾਰੇ ਪੜ੍ਹ ਕੇ ਅੱਜ ਵੀ ਲੂ ਕੰਡੇ ਖੜ੍ਹੇ ਹੋ ਜਾਂਦੇ ਹਨ।

ਹਰ ਵਿਅਕਤੀ ਕੇਵਲ ਆਪਣੇ ਆਪ ਜਿਹਾ ਕਿਉਂ ?

ਦੋ ਜੀਵਾਂ ਦੇ ਇੱਕ-ਦੂਜੇ ਨਾਲ ਸਬੰਧ ਬਣਾਉਣ ਲਈ ਅੰਦਰੋਂ ਉਮੜੀ ਆਵੇਗੀ ਉਮੰਗ ਨਿਰੋਲ ਕਾਮੁਕੀ ਉਤੇਜਨਾ ਨਹੀਂ, ਇਹ ਜੀਵਨ ਨੂੰ ਚਲਦਿਆਂ ਰੱਖਣ ਦਾ ਸਾਧਨ ਹੈ। ਦੋ ਜਣਿਆਂ ਦਾ ਸਹਿਵਾਸ ਜੀਵਾਂ ਵਿੱਚ ਇਕਸੁਰਤਾ ਨੂੰ ਭੰਗ ਕਰਦੀ ਪ੍ਰਕਿਰਿਆ ਹੈ। ਇਸੇ ਕਾਰਨ ਇਹ ਕੁਦਰਤ ਨੂੰ ਸਵੀਕਾਰ ਹੈ, ਹਾਲਾਂਕਿ ਸੈਕਸ ਬਿਨਾਂ ਵੀ ਜੀਵ ਪ੍ਰਜਣਨ ਦੇ ਵੀ ਯੋਗ ਹਨ। ਸੈਕਸ-ਰਹਿਤ ਪ੍ਰਜਣਨ ਆਪਣੇ ਆਪ ’ਚ ਅਤਿ ਸਰਲ ਪ੍ਰਕ੍ਰਿਆ ਹੈ ਜਿਸ ਲਈ ਦੋ ਜੀਵਾਂ ਦੇ ਇੱਕ ਥਾਂ ਇਕੱਠੇ ਹੋਣ ਦੀ ਵੀ ਲੋੜ ਨਹੀਂ। ਫਿਰ ਵੀ ਕੁਦਰਤ ’ਚ ਨਰ ਅਤੇ ਮਦੀਨ ਦੁਆਰਾ ਪ੍ਰਜਣਨ ਨੂੰ ਤਰਜੀਹ ਮਿਲੀ ਅਤੇ ਰੁੱਖ-ਬੂਟਿਆਂ ’ਚ ਅਤੇ ਪ੍ਰਾਣੀਆਂ ’ਚ ਪ੍ਰਜਣਨ ਦਾ ਇਹੋ ਸਾਧਨ ਸੁਤੇ-ਸਿੱਧ ਵਿਕਸਿਤ ਹੁੰਦਾ ਰਿਹਾ। ਪਰ ਕਿਉਂ?

ਕਿਸਾਨੀ ਸੰਕਟ ਦਾ ਰੁਦਨ

ਇੱਕ ਸ਼ਹਿਰ ਦਾ ਰੇਲਵੇ ਸਟੇਸ਼ਨ।
ਬੈਂਚ ਉਪਰ ਸੱਠ ਕੁ ਸਾਲਾਂ ਦਾ ਇੱਕ ਵਿਅਕਤੀ ਆਪਣੇ ਗੋਡਿਆਂ ਵਿੱਚ ਸਿਰ ਦੇਈ ਬੈਠਾ ਹੈ। ਦਿੱਲੀ ਤੋਂ ਆਉਣ ਵਾਲੀ ਰੇਲ ਗੱਡੀ ਵਿੱਚ ਲਗਭਗ ਦੋ ਘੰਟੇ ਹਨ, ਜੇ ਸਹੀ ਵਕਤ ’ਤੇ ਆ ਜਾਵੇ। ਨਹੀਂ ਤਾਂ, ਪਤਾ ਨਹੀਂ, ਕਦੋਂ ਸੂਚਨਾ ਮਿਲਣ ਲੱਗ ਜਾਵੇ ਕਿ ‘ਲਖਨਊ ਸੇ ਦਿੱਲੀ ਹੋਕੇ ਆਨੇ ਵਾਲੀ ਗਾੜੀ ਚਾਰ ਘੰਟੇ ਲੇਟ ਹੈ। ਇਸ ਅਸੁਵਿਧਾ ਕੇ ਲੀਏ ਹਮੇਂ ਖੇਦ ਹੈ।’

ਪੂਰਬ ਦਾ ਉਭਾਰ ਅਤੇ ਪੱਛਮ ਦਾ ਨਿਘਾਰ

ਪਿੱਛੇ ਜਿਹੇ ਦੋ ਸਿਖਰ ਸੰਮੇਲਨ ਸੰਪੰਨ ਹੋਏ। ਇੱਕ ਚੀਨ ਦੇ ਸ਼ਹਿਰ ਕਿੰਗਦਾਉ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦਾ ਸਿਖਰ ਸੰਮੇਲਨ ਹੋਇਆ ਅਤੇ ਦੂਜਾ ਕੈਨੇਡਾ ਦੇ ਪ੍ਰਾਂਤ ਕਿਊਬੈੱਕ ਵਿੱਚ ਜੀ-7 ਦੇਸ਼ਾਂ ਦਾ ਸਿਖਰ ਸੰਮੇਲਨ ਹੋਇਆ। ਇਹ ਦੋਵੇਂ ਸਿਖਰ ਸੰਮੇਲਨ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਸਨ। ਕਿੰਗਦਾਉ ਸਿਖਰ ਸੰਮੇਲਨ ਵਿੱਚ ਮਿੱਤਰਤਾ, ਸਹਿਯੋਗ, ਸਦਭਾਵਨਾ ਅਤੇ ਇਕਸੁਰਤਾ ਵਰਗੀਆਂ ਭਾਵਨਾਵਾਂ ਦੇਖਣ ਨੂੰ ਮਿਲੀਆਂ। ਦੂਜੇ ਪਾਸੇ ਕਿਊਬੈੱਕ ਸਿਖਰ ਸੰਮੇਲਨ ਵਿੱਚ ਇਸ ਤੋਂ ਬਿਲਕੁਲ ਉਲਟ ਭਾਵਨਾਵਾਂ ਜਿਵੇਂ ਕਲੇਸ਼, ਦੁਸ਼ਮਣੀ, ਵਿਵਾਦ ਅਤੇ ਲੜਾਈ ਦੇਖਣ ਨੂੰ ਮਿਲੀਆਂ। ਅਜਿਹਾ ਫ਼ਰਕ ਕਿਉਂ? ਇਸ ਦਾ ਕਾਰਨ ਹੈ ਕਿ ਪੂਰਬ ਅਤੇ ਪੱਛਮ ਵੱਖ ਵੱਖ ਦਿਸ਼ਾਵਾਂ ਵੱਲ ਜਾ ਰਹੇ ਹਨ। ਪੂਰਬ ਉਭਾਰ ਦੀ ਅਵਸਥਾ ਵਿੱਚ ਹੈ ਅਤੇ ਪੱਛਮ ਨਿਘਾਰ ਦੀ ਅਵਸਥਾ ਵਿੱਚ। ਇਹ ਦੋਵੇਂ ਰੁਝਾਨ ਹਰ ਰੋਜ਼ ਜ਼ਿਆਦਾ ਸਪਸ਼ਟ ਹੋ ਰਹੇ ਹਨ।

ਬਚਪਨ, ਗ਼ਰੀਬੀ ਅਤੇ ਗਰਮੀ ਦੀਆਂ ਛੁੱਟੀਆਂ

ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਕਿਸੇ ਸੌਗਾਤ ਤੋਂ ਘੱਟ ਨਹੀਂ ਹੁੰਦੀਆਂ ਜਦੋਂਕਿ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਇਹ ਛੁੱਟੀਆਂ ਦਿਹਾੜੀ ਜੋਤਾ ਕਰਕੇ ਆਪਣੇ ਮਾਂ ਬਾਪ ਦੀ ਆਰਥਿਕ ਮਦਦ ਕਰਨ ਦਾ ਮੌਕਾ ਹੁੰਦੀਆਂ ਹਨ। ਬਚਪਨ ਅਤੇ ਗ਼ਰੀਬੀ ਇੱਕ ਅਜੀਬ ਤਰ੍ਹਾਂ ਦਾ ਅਹਿਸਾਸ ਹੈ। ਬਚਪਨ ਬਾਰੇ ਹਰ ਕੋਈ ਕਹਿੰਦਾ ਹੈ ਕਿ ਉਸ ਦਾ ਬਚਪਨ ਵਾਪਸ ਆ ਜਾਵੇ ਜਦੋਂਕਿ ਗ਼ਰੀਬੀ ਤੋਂ ਹਰ ਕੋਈ ਛੁਟਕਾਰਾ ਚਾਹੁੰਦਾ ਹੈ। ਵਕਤ ਦੀ ਚਾਲ ਦੇ ਨਾਲ ਨਾਲ ਜਦੋਂ ਇਨਸਾਨ ਬਚਪਨ ਤੋਂ ਜਵਾਨੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਜ਼ਿਆਦਾਤਰ ਲੋਕ ਆਪਣੇ ਬਚਪਨ ਨੂੰ ਯਾਦ ਕਰਦੇ ਹਨ। ਪਰ ਮੇਰੇ ਮਾਮਲੇ ਵਿੱਚ ਅਜਿਹਾ ਨਹੀਂ ਹੈ। ਜਦੋਂ ਵੀ ਮੈਂ ਆਪਣੇ ਬਚਪਨ ਨੂੰ ਯਾਦ ਕਰਦਾ ਹਾਂ ਤਾਂ ਅੰਤਾਂ ਦੀ ਗ਼ਰੀਬੀ ਅਤੇ ਤੰਗੀਆਂ ਤੁਰਸ਼ੀਆਂ ਦੀ ਯਾਦ ਮੈਨੂੰ ਡਰਾ ਦਿੰਦੀ ਹੈ।

ਭਾਂਬੜ, ਨੰਦੂ ਤੇ ਅਸੀਂ

ਸੱਥ ਵਿੱਚ ਖੜ੍ਹਾ ਬਜ਼ੁਰਗ ਬੋਲ ਰਿਹਾ ਸੀ, “ਸਾਡੇ ਨਾਲ ਇੱਕ ਸੀਰੀ ਹੁੰਦਾ ਸੀ- ਭਾਂਬੜ। ਆਵਦੇ ਨਾਂ ਵਾਂਗੂੰ ਜਮ੍ਹਾਂ ਈ ਅੱਗ ਦੀ ਨਾਲ਼। ਛੇ ਫੁੱਟ ਤੋਂ ਉੱਚਾ,  ਪੂਰਾ ਛੋਹਲਾ, ਪਤਲਾ ਛੀਂਟਕਾ ਜਿਹਾ। ਤੂੜੀ ਦੀਆਂ ਪੰਡਾਂ ਚਿਣ ਚਿਣ ‘ਕੱਲਾ ਈ ਗੱਡਾ ਲੱਦ ਦਿੰਦਾ। ਉਦੋਂ ਦੋੜਿਆਂ ਦੀਆਂ ਪੰਡਾਂ ਹੁੰਦੀਆਂ। ਹੁਣ ਵਾਂਗੂੰ ਰੇਹ ਵਾਲੀਆਂ ਬੋਰੀਆਂ ਨੀ ਸੀ ਕਿ ਇੱਕ ਦੂਜੀ ਤੋਂ ਤਿਲ੍ਹਕ ਜਾਣਗੀਆਂ। ਹਾਲੇ ਵਿਆਹਿਆ ਹੋਇਆ ਵੀ ਨਹੀਂ ਸੀ। ਇੱਕ ਦਿਨ ਬਾਪੂ ਨੂੰ ਕਹਿੰਦਾ, ਪੱਚੀ ਰੁਪਈਏ ਨਕਦ ਚਾਹੀਦੇ। ਬਾਪੂ ਹੈਰਾਨ। ਕਹਿੰਦਾ- ‘ਕੀ ਕਰਨੇ ਐਨੇ ਰੁਪਈਏ?’… ਭਾਂਬੜ ਪੂਰੇ ਦਿਲ-ਚਿੱਤ ਨਾਲ ਕਹਿੰਦਾ- ‘ਜਦੋਂ ਦਾ ਕਾਮਰੇਡਾਂ ਦਾ ਡਰਾਮਾ ਦੇਖਿਆ, ਦਿਲ ‘ਚ ਲਾਂਬੂ ਉਠ ਉਠ ਜਾਂਦੇ ਨੇ। ਤੇ ਲਲਕਾਰਾ ਮਾਰਨਾ ਪਿੰਡ ‘ਚ, ਪਹਿਲਾਂ ਜੁਰਮਾਨਾ ਭਰ ਕੇ’ (ਪਿੰਡ ‘ਚ ਨੇਮ ਬਣਾਇਆ ਹੋਇਆ ਸੀ, ਜੇ ਕੋਈ ਸ਼ਰਾਬੀ ਜਾਂ ਕੋਈ ਹੋਰ ਪਿੰਡ ਵਿਚ ਲਲਕਾਰਾ ਮਾਰੇ ਤਾਂ ਉਸ ਨੂੰ 25 ਰੁਪਏ ਨਕਦ ਜੁਰਮਾਨਾ ਭਰਨਾ ਪੈਂਦਾ ਸੀ)।

ਭਾਰਤ, ਮਿਆਂਮਾਰ ਅਤੇ ਹਥਿਆਰਬੰਦ ਬਾਗ਼ੀ

ਪਿਛਲੇ ਵਰ੍ਹੇ ਰੋਹਿੰਗਿਆ ਬਾਗ਼ੀਆਂ ਦੇ ਹਮਲਿਆਂ ਮਗਰੋਂ ਮਿਆਂਮਾਰ ਦੀ ਫ਼ੌਜ ਨੇ ਬੜੀ ਬੇਰਹਿਮੀ ਨਾਲ ਜਵਾਬੀ ਕਾਰਵਾਈ ਕੀਤੀ ਸੀ। ਨਤੀਜੇ ਵਜੋਂ ਮਿਆਂਮਾਰ ਦੇ ਰਖੀਨ ਸੂਬੇ ‘ਚ ਰੋਹਿੰਗਿਆ ਭਾਈਚਾਰੇ ਦੇ 7 ਲੱਖ ਲੋਕ (ਜਿਨ੍ਹਾਂ ‘ਚੋਂ ਜ਼ਿਆਦਾਤਰ ਮੁਸਲਮਾਨ ਸਨ) ਭੱਜ ਕੇ ਗੁਆਂਢੀ ਮੁਲਕਾਂ- ਬੰਗਲਾਦੇਸ਼ ਤੇ ਭਾਰਤ ਚਲੇ ਗਏ। ਅਜਿਹੀਆਂ ਕਾਰਵਾਈਆਂ ਕਾਰਨ ਮਿਆਂਮਾਰ ਨੂੰ ਸਮੁੱਚੇ ਸੰਸਾਰ ਦੀ ਨਿਖੇਧੀ ਦਾ ਸਾਹਮਣਾ ਕਰਨਾ ਪਿਆ, ਕੁਝ ਮੁਲਕਾਂ ਨੇ ਤਾਂ ਉਸ ‘ਤੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦੀ ਮੰਗ ਵੀ ਕੀਤੀ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਕਦੇ ਮਿਆਂਮਾਰ ਦੀ ਨਿਖੇਧੀ ਕਰੇਗੀ, ਅਜਿਹੀ ਕੋਈ ਸੰਭਾਵਨਾ ਕਦੇ ਨਹੀਂ ਹੋ ਸਕਦੀ ਕਿਉਂਕਿ ਚੀਨ ਆਪਣੀ ਵੀਟੋ ਤਾਕਤ ਨਾਲ ਅਜਿਹਾ ਹੋਣ ਨਹੀਂ ਦੇਵੇਗਾ। ਇਸ ਮੁੱਦੇ ‘ਤੇ ਇਸ ਨੂੰ ਰੂਸ ਦੀ ਹਮਾਇਤ ਵੀ ਮਿਲ ਸਕਦੀ ਹੈ। ਭਾਰਤ ਵਿੱਚ ਵੀ ਤਕਰੀਬਨ 40 ਹਜ਼ਾਰ ਰੋਹਿੰਗਿਆ ਸ਼ਰਨਾਰਥੀਆਂ ਨੂੰ ਮੁਲਕ ਤੋਂ ਬਾਹਰ ਕੱਢਣ ਦੀ ਮੰਗ ਉੱਠਦੀ ਰਹੀ ਹੈ ਪਰ ਇਸ ਦੇ ਬਾਵਜੂਦ ਨਵੀਂ ਦਿੱਲੀ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਸੂਝ-ਸਿਆਣਪ ਨਾਲ ਆਪਸੀ ਗੱਲਬਾਤ ਰਾਹੀਂ ਭਾਰਤ ਤੇ ਬੰਗਲਾਦੇਸ਼ ਤੋਂ ਵਾਪਸ ਮਿਆਂਮਾਰ ਭੇਜਣ ਦਾ ਰਾਹ ਚੁਣਿਆ ਹੈ। ਭਾਰਤ ਨੇ ਮਿਆਂਮਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਬੰਗਲਾਦੇਸ਼ ਤੇ ਭਾਰਤ ਤੋਂ ਰੋਹਿੰਗਿਆ ਸ਼ਰਨਾਰਥੀਆਂ ਦੀ ‘ਸੁਰੱਖਿਅਤ ਤੇ ਲਗਾਤਾਰ’ ਵਾਪਸੀ ਚਾਹੁੰਦਾ ਹੈ।

ਅਜੇ ਅਲਹਿਦਗੀ, ਤਲਾਕ ਬਾਅਦ ’ਚ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੈਲਗੂ ਦੇਸਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਪਿਛਲੇ ਦੋ ਮਹੀਨਿਆਂ ਤੋਂ ਐੱਨਡੀਏ (ਕੌਮੀ ਜਮਹੂਰੀ ਗੱਠਜੋੜ) ਨਾਲੋਂ ਨਾਤਾ ਤੋੜਨ ਦੀਆਂ ਧਮਕੀਆਂ ਦਿੰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਬੁੱਧਵਾਰ ਰਾਤੀਂ ਆਪਣੀ ਪਾਰਟੀ ਨਾਲ ਸਬੰਧਤ ਦੋ ਮੰਤਰੀਆਂ – ਅਸ਼ੋਕ ਗਜਪਤੀ ਰਾਜੂ ਤੇ ਵਾਈ. ਸੱਤਿਆਨਾਰਾਇਣ ਚੌਧਰੀ ਨੂੰ ਮੋਦੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦਾ ਨਿਰਦੇਸ਼ ਇਸੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਭਾਵੇਂ ਟੀਡੀਪੀ ਨੇ ਅਜੇ ਰਸਮੀ ਤੌਰ ’ਤੇ ਐੱਨਡੀਏ ਨਾਲੋਂ ਰਿਸ਼ਤਾ ਨਹੀਂ ਤੋੜਿਆ, ਫਿਰ ਵੀ ਮਾਮਲਾ ਉੱਥੇ ਤਕ ਪੁੱਜਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ।

ਰਾਜਸੀ ਭ੍ਰਿਸ਼ਟਾਚਾਰ ਨਾਲੋਂ ਬੌਧਿਕ ਭ੍ਰਿਸ਼ਟਾਚਾਰ ਵੱਧ ਖ਼ਤਰਨਾਕ

ਬੌਧਿਕ ਭ੍ਰਿਸ਼ਟਾਚਾਰ ਰਾਜਨੀਤਕ ਭ੍ਰਿਸ਼ਟਾਚਾਰ ਨਾਲੋਂ ਕਿਉਂ ਜ਼ਿਆਦਾ ਖ਼ਤਰਨਾਕ ਹੈ? ਅੰਗਰੇਜ਼ੀ ਦੀ ਕਹਾਵਤ ਹੈ:  ਵੁਲਫ ਇਨ ਸ਼ੀਪਸ ਕਲੋਦਿੰਗ; ਇਸ ਦਾ ਅਰਥ ਹੈ, ਬਘਿਆੜ ਨੇ ਭੇਡ ਦੀ ਖੱਲ ਪਾਈ ਹੋਈ ਹੈ, ਭਾਵ ਮਿੱਤਰ ਦੇ ਰੂਪ ਵਿੱਚ ਦੁਸ਼ਮਣ ਹੋਣਾ। ਅਜਿਹਾ ਦੁਸ਼ਮਣ ਦੂਜਿਆਂ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦਾ ਹੈ, ਕਿਉਂਕਿ ਉਸ ਕੋਲੋਂ ਤੁਸੀਂ ਆਪਣਾ ਬਚਾਅ ਨਹੀਂ ਕਰਦੇ। ਰਾਜਨੀਤਕ ਭ੍ਰਿਸ਼ਟਾਚਾਰ ਅਜਿਹੀ ਸਚਾਈ ਹੈ ਜਿਸ ਨੂੰ ਲੋਕ ਸਵੀਕਾਰ ਕਰ ਚੁੱਕੇ ਹਨ। ਰਾਜਨੀਤਕ ਨੇਤਾ ਜਿੰਨੇ ਮਰਜ਼ੀ ਦਾਅਵੇ ਕਰ ਲੈਣ ਕਿ ਅਸੀਂ ਭ੍ਰਿਸ਼ਟਾਚਾਰ ਮਿਟਾਉਣਾ ਹੈ ਅਤੇ ਲੋਕਾਂ ਲਈ ਕੰਮ ਕਰਨਾ ਹੈ, ਪਰ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਗੱਲਾਂ ‘ਤੇ ਵਿਸ਼ਵਾਸ ਨਹੀਂ ਕਰਦੇ ਅਤੇ ਉਨ੍ਹਾਂ ਦੇ ਦਾਅਵਿਆਂ ਨੂੰ  ਗੰਭੀਰਤਾ ਨਾਲ ਨਹੀਂ ਲੈਂਦੇ। ਉਂਜ ਬੁੱਧਜੀਵੀਆਂ ਨੂੰ ਜ਼ਿਆਦਾਤਰ ਲੋਕ, ਲੋਕ ਪੱਖੀ ਸਮਝਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ‘ਤੇ ਯਕੀਨ ਵੀ ਕਰਦੇ ਹਨ।

‘ਆਪ’ ਦੀ ਰਾਜਨੀਤੀ ਦਾ ਦਲਿਤ ਪੱਖ ਹਾਸ਼ੀਏ ’ਤੇ

ਗੁਰਦਾਸਪੁਰ ਹਲਕੇ ਦੀ ਸੰਸਦੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਿਰਾਸ਼ਾਜਨਕ ਹਾਰ ਨੂੰ ਜੇ ਪਾਰਟੀ ਦੇ ਭਵਿੱਖ ਉੱਤੇ ਪੈਣ ਵਾਲੇ ਮਾੜੇ ਅਸਰਾਂ ਵਿੱਚ ਨਾ ਸ਼ਾਮਲ ਕੀਤਾ ਜਾਏ ਤਾਂ ਵੀ ਇਸ ਗੱਲ ਦੇ ਠੋਸ ਆਧਾਰ ਮੌਜੂਦ ਹਨ ਕਿ ਪਾਰਟੀ ਦਾ ਸੁਨਹਿਰੀ ਯੁੱਗ ਖਤਮ ਹੋ ਚੁੱਕਾ ਹੈ। ਹੁਣ ਉਹ ਰਾਜਨੀਤਕ ਰੌਣਕਾਂ ਪਰਤ ਕੇ ਨਹੀਂ ਆਉਣ ਲੱਗੀਆਂ ਜਦੋਂ ‘ਕੇਜਰੀਵਾਲ-ਆਪ-ਝਾੜੂ’ ਤਿੰਨਾਂ ਨੇ ਰਲ ਕੇ ਪੰਜਾਬ ਦੇ ਹਰ ਘਰ ਵਿੱਚ ਆਪਣੀ ਥਾਂ ਬਣਾ ਲਈ ਸੀ; ਜਦੋਂ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੇ ਪੁਰਾਤਨ ਪੀੜ੍ਹੀ

ਕਿਵੇਂ ਲੀਹ ’ਤੇ ਆਏ ਵਿੱਦਿਅਕ ਢਾਂਚਾ

ਸਰਕਾਰੀ ਸੰਵੇਦਨਹੀਣਤਾ ਨੇ ਸਰਕਾਰੀ ਸਕੂਲਾਂ ਨੂੰ ਹਾਸ਼ੀਏ ’ਤੇ ਲਿਆ ਕੇ, ਮਾਂ ਤੋਂ ਵਿਛੜੇ ਬੱਚੇ ਦੀ ਦੁਖਦਾਈ ਮਾਨਸਿਕਤਾ ਦੇ ਹਾਣ ਦਾ ਬਣਾ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਸ਼ੁੱਧ ਪਾਣੀ ਲਈ ਤਰਸਣਾ, ਬੈਠਣ ਲਈ ਯੋਗ ਪ੍ਰਬੰਧ ਨਾ ਹੋਣਾ, ਕਮਰਿਆਂ ਦੀ ਘਾਟ ਕਰਕੇ ਰੁੱਖਾਂ ਹੇਠ ਕਲਾਸਾਂ ਦਾ ਲੱਗਣਾ, ਮੀਂਹ ਸਮੇਂ ਸੰਤਾਪ ਭੋਗਣਾ ਜਾਰੀ ਹੈ। ਇਨ੍ਹਾਂ ਜ਼ਰੂਰੀ ਸਹੂਲਤਾਂ ਦੀ ਕਮੀ ਦੂਰ ਕਰਨ ਲਈ ਪ੍ਰਸ਼ਾਸਨ ਅਜੇ ਵੀ ਠੋਸ ਉਪਰਾਲੇ ਕਰਨ ਤੋਂ ਕੰਨੀ ਕਤਰਾ ਰਿਹਾ ਹੈ।

ਕੀ ਪਾਕਿਸਤਾਨ ਦੇ ਹਿੰਦੂ ਅਨਾਥ ਹਨ ?

ਲਕਸ਼ਮੀ ਕਾਂਤਾ ਚਾਵਲਾ*
ਗੁਆਂਢੀ ਮੁਲਕ ਪਾਕਿਸਤਾਨ ਵਿੱਚੋਂ ਜਿਸ ਤਰ੍ਹਾਂ ਦੀਆਂ ਹਿੰਦੂ ਵਿਰੋਧੀ ਖ਼ਬਰਾਂ ਆ ਰਹੀਆਂ ਹਨ, ਉਹੋ ਜਿਹੀਆਂ ਖ਼ਬਰਾਂ ਸੰਸਾਰ ਦੇ ਹੋਰਨਾਂ ਮੁਸਲਿਮ ਮੁਲਕਾਂ ਤੋਂ ਨਹੀਂ ਆਉਂਦੀਆਂ। ਇਸ ਦਾ ਕਾਰਨ ਹੋ ਸਕਦਾ ਹੈ ਕਿ ਪਾਕਿਸਤਾਨ ਵਿੱਚ ਹਿੰਦੂਆਂ ’ਤੇ ਜ਼ੁਲਮ ਵਧ ਹੁੰਦੇ ਹਨ। ਇਸ ਲਈ ਅਜਿਹੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਅਤੇ ਜਨਤਾ ਨੂੰ ਜਾਂ ਤਾਂ ਇਹ ਸੁਣਾਈ ਨਹੀਂ ਦਿੰਦੀਆਂ ਜਾਂ ਜਨਤਾ ਸੁਣ ਕੇ ਵੀ ਬੇਬਸ ਮਹਿਸੂਸ ਕਰਦੀ ਹੈ। ਕਿਉਂਕਿ ਜਿਹੜੀ ਕਾਰਵਾਈ ਕੀਤੀ ਜਾਣੀ ਹੈ

ਵਧਦਾ ਜਾ ਰਿਹਾ ਭੂਗੋਲਿਕ ਤਾਪਮਾਨ ਅਤੇ ਸਾਡਾ ਭਵਿੱਖ

ਹਰ ਇੱਕ ਜੀਵ ਆਪਣੇ ਆਲੇ-ਦੁਆਲੇ ਉੱਪਰ, ਭਾਵ ਕੁਦਰਤ ਉੱਪਰ ਨਿਰਭਰ ਜੀਵਨ ਭੋਗ ਰਿਹਾ ਹੈ ਅਤੇ ਅਸੀਂ ਵੀ ਇਸ ਪ੍ਰਸੰਗ ਵਿੱਚ ਨਿਰਾਲੇ ਨਹੀਂ। ਜਿਸ ਕੁਦਰਤ ਆਸਰੇ ਅਸੀਂ ਜੀਵਨ ਭੋਗ ਰਹੇ ਹਾਂ, ਉਸ ਦਾ ਨਾ ਦਿਲ ਹੈ, ਨਾ ਦਿਮਾਗ਼। ਇਸ ਲਈ ਇਹ ਉੱਕਾ ਹੀ ਅਣਜਾਣ ਹੈ ਕਿ ਅਸੀਂ ਕੀ ਸੋਚ ਰਹੇ ਹਾਂ ਅਤੇ ਕਿਵੇਂ ਅਨੁਭਵ ਕਰ ਰਹੇ ਹਾਂ। ਕੁਦਰਤੀ ਨਿਯਮਾਂ ਦੀ ਪਾਲਣਾ ਉੱਪਰ ਕੁਦਰਤ ਦਾ ਸੰਤੁਲਨ ਟਿਕਿਆ ਹੋਇਆ ਹੈ। ਜੋ ਵੀ ਇਨ੍ਹਾਂ ਨਿਯਮਾਂ ਅਨੁਕੂਲ ਨਹੀਂ, ਉਸ ਦੀ ਹੋਂਦ ਸੰਭਵ ਨਹੀਂ।

ਲਿਸ਼ਕਦਾ-ਡਲ੍ਹਕਦਾ ਪੰਜਵਾਂ ਪੱਥਰ

ਫਿਰ ਪੰਜਵਾਂ ਪੱਥਰ ਆ ਗਿਆ ਬਾਪ ਦੇ ਨਿੱਕੇ ਜਿਹੇ ਘਰ ਵਿੱਚ। ਪੰਜਵੀਂ ਕੁੜੀ ਜੰਮ ਪਈ। ਘਰ ਵਿੱਚ ਇਹੋ ਜਿਹੀਆਂ ਗੱਲਾਂ ਆਖ ਰਹੇ ਸਨ। ਸਾਂਝਾ ਪਰਿਵਾਰ ਸੀ। ਘਰ ਵਿੱਚ ਪਸਰਿਆ ਸੋਗ ਅਨੁਭਵ ਕਰਕੇ ਦਾਈ ਨੇ ਵੀ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ।  ਪੰਜਵਾਂ ਪੱਥਰ ਸੀ ਮਰੀਅਲ ਜਿਹੀ ਕੁੜੀ, ਕਾਲਾ ਉਸ ਦਾ ਰੰਗ। ਘਰਦਿਆਂ ਨੇ ਭੈੜਾ ਜਿਹਾ ਉਸ ਦਾ ਨਾਂ ਰੱਖ ਦਿੱਤਾ ‘ਮਰੀ’। ਸਾਰੇ ਬੱਚੇ ਉਸ ਦਾ ਇਹ ਮੰਦਾ ਜਿਹਾ ਨਾਂ ਲੈ ਕੇ ਚਿੜਾਉਂਦੇ ਰਹਿੰਦੇ ਤੇ ਉਸ ਨੂੰ ਅਭਾਗੀ ਕਹਿੰਦੇ। ਕੁੜੀ ਰੋਂਦੜ ਤੇ ਜ਼ਿੱਦੀ ਹੋ ਗਈ।

ਡੇਰਾਵਾਦ ਸਿੱਖੀ ਦੀਆਂ ਜੜਾਂ ਖੋਖਲੀਆਂ ਕਰ ਰਿਹਾ ਹੈ

 ਸਤਵਿੰਦਰ ਕੌਰ ਸੱਤੀ (ਕੈਲਗਰੀ) - ਕੈਨੇਡਾ  satwinder_7@hotmail.com
ਸਾਰੇ ਸਾਧ ਬਾਬੇ ਇਕੋ ਜਿਹੇ ਨਹੀਂ ਹਨ। ਕਈ ਰੱਬ ਦੀ ਭਗਤੀ ਦਾ ਸਹੀ ਰਾਹ ਵੀ ਦਸਦੇ ਹਨ। ਪਰ ਹਰ ਬੰਦੇ ਦੇ ਦਿਮਾਗ ਦੀ ਖੇਡ ਹੈ। ਕਿ ਬੰਦੇ ਨੇ ਕੀ ਸਿੱਖਣਾ ਸਿੱਖਾਣਾ ਹੈ? ਕਈ ਉਸੇ ਕਲਾਸ ਵਿੱਚ ਬੈਠ ਕੇ ਪਹਿਲੇ ਨੰਬਰ ਤੇ ਆਉਂਦੇ ਹਨ। ਕਈ ਗੋਲ ਜੀਰੋ ਵੀ ਲੈਂਦੇ ਹਨ। ਕਿਸੇ ਸਾਧ ਨੂੰ ਕਸੂਰ ਬਾਰ ਕਹਿਣ ਨਾਲੋਂ ਆਪਣੇ ਆਪ ਨੂੰ ਹੀ ਸਾਧਾਂ ਦੇ ਬਰਾਬਰ ਦਾ ਕਰ ਲਈਏ। ਅੱਗੇ ਮਰਦ ਡਰਾਈਵਰ, ਫ਼ੌਜੀ ਬਣਦੇ ਸਨ। ਹੁਣ ਜਿਸ ਨੂੰ ਕੰਮ ਨਹੀਂ ਲੱਭਦਾ। ਖੇਤੀ, ਮਜ਼ਦੂਰੀ, ਦਿਹਾੜੀ ਕਰਨੀ ਔਖੀ ਲੱਗਦੀ ਹੈ। ਜਿਸ ਛੋਕਰੇ ਨੂੰ ਘਰ ਵਾਲੇ ਘਰੋਂ ਕੱਢ ਦਿੰਦੇ ਹਨ। ਉਹੀ ਹਰ ਮੁੰਡਾ ਪੱਗ ਵਿੱਚ ਖੰਡਾਂ ਲਾ ਲੈਂਦਾ ਹੈ। ਵੱਡੀ ਕਿਰਪਾਨ, ਆਪ ਤੋਂ ਲੰਬਾ ਲੋਹੇ ਦਾ ਤੀਰ ਹੱਥ ਵਿੱਚ ਫੜ ਕੇ, ਲੱਤਾਂ ਨੰਗੀਆਂ, ਚੋਲ਼ਾ ਵੱਡੀਆਂ ਜੇਬਾਂ ਵਾਲਾਂ, ਮਾਇਆ ਪਾਉਣ ਨੂੰ ਪਾ ਕੇ ਸੰਤ ਬਣ ਕੇ ਬੈਠ ਜਾਂਦਾ ਹੈ।

15 ਅਗਸਤ : ਸਿੱਖਾਂ ਲੲੀ ਅਜ਼ਾਦੀ ਕਿ ਬਰਬਾਦੀ!

15 ਅਗਸਤ 1947 ਨੂੰ ਭਾਰਤ ਦੇਸ਼ ਤਾਂ ਅਾਜ਼ਾਦ ਹੋ ਗਿਅਾ ਪਰ ਸਿੱਖ ਕੌਮ ਦੇ ਗਲੋਂ ਗੁਲਾਮੀ ਦੀ ਫਾਹੀ ਨਾ ਨਿਕਲ ਸਕੀ। ਕਿੳੁਂਕਿ ਸਾਡੇ ਸਿੱਖ ਅਾਗੂ ਬਿਪਰਵਾਦ ਵੱਲੋਂ ਵਿਛਾੲੇ ਗੲੇ ਜਾਲ ਚ ਬੁਰੀ ਤਰ੍ਹਾਂ ਫਸ ਚੁੱਕੇ ਸਨ। ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਨਹਿਰੂ, ਗਾਂਧੀ ਤੇ ਪਟੇਲ ਜਿਹੇ ਗੰਗੂ ਬ੍ਰਾਹਮਣ ਦੇ ਵਾਰਸਾਂ ਨੇ ਸਿੱਖਾਂ ਨਾਲ ਕੲੀ ਤਰ੍ਹਾਂ ਦੇ ਵਾਅਦੇ ਕੀਤੇ ਪਰ ਬਾਅਦ ਚ ਰਾਜ ਸੱਤਾ ਹੱਥ ਚ ਅਾੳੁਂਦੇ ਸਾਰ ਹੀ ਹਿੰਦੂਵਾਦੀਅਾਂ ਨੇ ਅਾਪਣਾ ਅਸਲ ਕਰੂਪ ਚਿਹਰਾ ਵਿਖਾ ਦਿੱਤਾ। ਮੁਸਲਿਮ ਅਾਗੂ ਜਿਨਾਹ ਦੀ ਭਵਿੱਖਬਾਣੀ ਵੀ ਸੱਚੀ ਹੋ ਨਿਬੜੀ, ੳੁਸ ਨੇ ਸਿੱਖ ਅਾਗੂਅਾਂ ਨੂੰ ਹਲੂਣਾ ਦਿੰਦੇ ਹੋੲੇ ਕਿਹਾ ਸੀ ਕਿ ਤੁਸੀਂ ਸਿਰਫ਼ ਹਿੰਦੂ ਨੂੰ ਗੁਲਾਮ ਰੂਪ ਚ ਵੇਖਿਅਾ ਹੈ, ਜਦੋਂ ੲਿਸ ਨੂੰ ਅਜ਼ਾਦ ਹੋੲਿਅਾ ਵੇਖੋਗੇ ਤਾਂ ੲਿਹ ਗਿਰਗਿਟ ਵਾਂਗ ਰੰਗ ਬਦਲ ਜਾਵੇਗਾ ਤੇ ਗੈਰ ਹਿੰਦੂ ਕੌਮਾਂ ਨੂੰ ਨੇਸਤੋ-ਨਾਬੂਦ ਕਰਨ ਚ ਕੋੲੀ ਕਸਰ ਨਹੀਂ ਛੱਡੇਗਾ। ਪਰ ਮਾਸਟਰ ਤਾਰਾ ਸਿੰਘ ਤੇ ਬਲਦੇਵ ਸਿੰਘ ਨੇ ਮੁਸਲਿਮ ਅਾਗੂ ਜਿਨਾਹ ਦੀ ੲਿੱਕ ਨਾ ਸੁਣੀ।

ਅਕਤੂਬਰ 1984 ਦੀ ਖੂਨੀ ਦਾਸਤਾਨ

31 ਅਕਤੂਬਰ 1984 ਵਾਲੇ ਦਿਨ ਜਿਵੇ ਹੀ ਇੰਦਰਾ ਗਾਂਧੀ ਦੀ ਮੌਤ ਹੋਈ ਤਿਉਂ ਹੀ ਦਿੱਲੀ ਵਿਚ ਬੈਠੇ ਸਿੱਖਾਂ ਦੇ ਕਾਲੇ ਦਿਨ ਸ਼ੁਰੂ ਹੋ ਗਏ | ਇੰਦਰਾਂ ਗਾਂਧੀ ਨੂੰ ਦਿੱਲੀ ਦੇ AIMS ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਸੀ | ਰਾਜੀਵ ਗਾਂਧੀ ਬੰਗਾਲ ਤੋਂ ਸਿੱਧਾ AIMS ਹਸਪਤਾਲ ਪਹੁੰਚਿਆ | ਮਾਹੌਲ ਹਜ਼ੇ ਇਨ੍ਹਾਂ ਜ਼ਿਆਦਾ ਗਰਮਾਇਆ ਨਹੀਂ ਸੀ | ਪਰ ਜਿਉਂ ਹੀ ਰਾਜੀਵ ਗਾਂਧੀ ਹਸਪਤਾਲ ਵਿੱਚੋ ਬਾਹਰ ਆਇਆ ਤਾਂ ਮਾਹੌਲ ਪੂਰੀ ਤਰ੍ਹਾਂ ਨਾਲ ਬਦਲ ਗਿਆ | ਉਸ ਦਿਨ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਯਮਨ ਦਾ ਦੌਰਾ ਵਿੱਚੇ ਛੱਡ ਕੇ ਭਾਰਤ ਵਾਪਿਸ ਆ ਗਏ | ਏਅਰਪੋਰਟ ਤੋਂ AIMS ਹਸਪਤਾਲ ਆਉਂਦਿਆਂ ਰਸਤੇ ਵਿਚ ਹੀ 20-25 ਮੁੰਡਿਆਂ ਨੇ ਉਹਨਾਂ ਦੀ ਕਾਰ ਤੇ ਹਮਲਾ ਕਰ ਦਿੱਤਾ |

ਘਰ ਤੇ ਬਾਹਰ, ਇੱਕੋ ਨਜ਼ਰ

ਪੰਜਾਬੀ ਦੇ ਇੱਕ ਮਰਹੂਮ ਵਿਅੰਗਕਾਰ ਦੀ ਬੀਵੀ ਦੀ ਵਿਅਥਾ ਦੀ ਝਲਕ ਕੁਝ ਦਿਨ ਪਹਿਲਾਂ ਦੇਖਣ ਨੂੰ ਮਿਲੀ। ਇੱਕ ਭਾਈਚਾਰਕ ਸਮਾਗਮ ਵਿੱਚ ਉਸ ਵਿਅੰਗਕਾਰ ਦੇ ਖੁਸ਼ਮਿਜ਼ਾਜ ਸੁਭਾਅ ਅਤੇ ਸਾਧਾਰਨ ਗੱਲਾਂ ਵਿੱਚੋਂ ਵੀ ਵਿਅੰਗਮਈ ਸਥਿਤੀ ਲੱਭ ਲੈਣ ਦੀ ਉਸ ਦੀ ਸਮਰੱਥਾ ਦੇ ਜ਼ਿਕਰ ਦੌਰਾਨ ਕਿਸੇ ਨੇ ਉਸ ਦੀ ਬੀਵੀ ਨੂੰ ਕਹਿ ਦਿੱਤਾ ਕਿ ਉਹ ਬਹੁਤ ਖੁਸ਼ਨਸੀਬ ਸੀ ਜਿਸ ਨੂੰ ਤਿੰਨ ਦਹਾਕੇ ਤੋਂ ਵੱਧ ਸਮੇਂ ਲਈ ਅਜਿਹੇ ਪਤੀ ਦਾ ਸਾਥ ਮਿਲਿਆ। ਇਸ ’ਤੇ ਉਹ ਫਿੱਸ ਪਈ। ਉਸ ਦਾ ਜਵਾਬੀ ਫ਼ਿਕਰਾ ਸੀ : ‘ਐਸੀ ਖੁਸ਼ਨਸੀਬੀ ਤੁਹਾਨੂੰ ਮੁਬਾਰਕ!’ ਅਜਿਹੇ ਜਵਾਬ ਦੀ ਕੋਈ ਵੀ ਤਵੱਕੋ ਨਹੀਂ ਸੀ ਕਰ ਰਿਹਾ। ਇਸੇ ਲਈ ਸਭ ਖਾਮੋਸ਼ ਹੋ ਗਏ। ਬਾਅਦ ਵਿੱਚ ਕਿਸੇ ਨੇ ਦੱਸਿਆ ਕਿ ਉਸ ਬੰਦੇ ਦਾ ਆਪਣੇ ਪਰਿਵਾਰ ਪ੍ਰਤੀ ਬੜਾ ਕਹਿਰੀ ਰਵੱਈਆ ਸੀ। ਸ਼ਾਇਦ ਇਸੇ ਲਈ ਉਸ ਦੇ ਬੱਚੇ ਲੀਹ ’ਤੇ ਨਹੀਂ ਆ ਸਕੇ।

ਆਸ ਅਤੇ ਉਮੰਗ ਨਾਲ ਮਹਿਕਦਾ ਜੀਵਨ

ਰੰਗੀਨ ਸ਼ੀਸ਼ਿਆਂ ’ਚੋਂ ਪਾਰ ਹੋ ਰਹੀਆਂ ਸੂਰਜ ਦੀਆਂ ਕਿਰਨਾਂ ਜਿਵੇਂ ਸਪਾਟ ਫਰਸ਼ ਨੂੰ ਮਨਭਾਉਂਦੇ ਨਮੂਨਿਆਂ ਨਾਲ ਚਿਤਰਦੀਆਂ ਰਹਿੰਦੀਆਂ ਹਨ, ਇੰਜ ਹੀ ਸਾਡੇ ਖੜ-ਸੁੱਖ ਜੀਵਨ ਨੂੰ ਆਸਾਂ-ਉਮੰਗਾਂ ਸੰਗੀਤਮਈ ਰੁਮਾਂਸ ਨਾਲ ਸੁਗੰਧਤ ਕਰ ਰਹੀਆਂ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0061368212
Copyright © 2018, Panjabi Times. All rights reserved. Website Designed by Mozart Infotech