ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
ਪੰਜਾਬ : ਮਾਝਾ
ਭਾਜਪਾ ਸਰਕਾਰਾਂ ’ਚ ਮਹਿੰਗਾਈ ਕਦੇ ਚੋਣ ਮੁੱਦਾ ਨਹੀਂ ਬਣੀ: ਰਾਜਨਾਥ ਸਿੰਘ

ਮੁਕੇਰੀਆਂ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵੱਲੋਂ ਮਹਿੰਗਾਈ ਨੂੰ ਨੱਥ ਪਾ ਲੈਣ ਕਾਰਨ ਦੇਸ਼ ਦੀ ਵਾਜਪਾਈ ਸਰਕਾਰ ਤੇ ਨਰਿੰਦਰ ਮੋਦੀ ਸਰਕਾਰ ਦੌਰਾਨ ਮਹਿੰਗਾਈ ਕਦੇ ਚੋਣ ਮੁੱਦਾ ਨਹੀਂ ਬਣ ਸਕੀ। ਜਦੋਂਕਿ 1951 ਤੋਂ ਮਹਿੰਗਾਈ ਹਮੇਸ਼ਾ ਚੋਣ ਮੁੱਦਾ ਰਿਹਾ ਹੈ। ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਮਹਿੰਗਾਈ 2 ਤੋਂ 3 ਫੀਸਦੀ ’ਤੇ ਸਿਮਟ ਗਈ ਹੈ। ਉਹ ਅੱਜ ਇੱਥੇ ਕੰਢੀ ਦੇ ਕਸਬਾ ਦਾਤਾਰਪੁਰ ’ਚ

ਸ਼ਵੇਤ ਮਲਿਕ ਵੱਲੋਂ ਰੋਡ ਸ਼ੋਅ ਛੱਡ ਜਾਣਾ ਚਰਚਾ ਦਾ ਵਿਸ਼ਾ ਬਣਿਆ

ਭੁਲੱਥ  ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ ਦੇ ਹੱਕ ’ਚ ਕਸਬਾ ਬੇਗੋਵਾਲ ’ਚ ਰੋਡ ਸ਼ੋਅ ਕੱਢਿਆ ਗਿਆ। ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਤੱਖਰ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਹੇਠ ਇਹ ਰੋਡ ਸ਼ੋਅ ਹਲਕੇ ਦੇ ਵੋਟਰਾਂ ਨੂੰ ਆਪਣੀ ਵੋਟ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦੇ ਹੱਕ ’ਚ ਪਾਉਣ ਲਈ ਪ੍ਰੇਰਿਤ ਕਰਨ ਲਈ ਕੱਢਿਆ ਗਿਆ।

ਮੋਦੀ ਨੇ ਸੱਤਾ ਹਥਿਆ ਕੇ ਗਰੀਬਾਂ ਤੇ ਕਿਸਾਨਾਂ ਨੂੰ ਵਿਸਾਰਿਆ: ਜਾਖੜ

ਧਾਰੀਵਾਲ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਧਾਰੀਵਾਲ ’ਚ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੀ ਅਗਵਾਈ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਗਰੀਬਾਂ, ਕਿਸਾਨਾਂ ਸਣੇ ਹੋਰ ਵਰਗਾਂ ਨੂੰ ਸਹੂਲਤਾਂ ਦੇਣ ਦੇ ਨਾਂ ’ਤੇ ਵੋਟਾਂ ਲੈ ਕੇ ਸੱਤਾ ਹਥਿਆ ਕੇ ਪ੍ਰਧਾਨ ਮੰਤਰੀ ਬਣਨ ਮਗਰੋਂ ਦੇਸ਼ ਦੇ ਗਰੀਬ ਤੇ ਕਿਸਾਨ ਵਰਗ ਨੂੰ ਵਿਸਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਵਿਕਾਸ ਕਰਨ ਦੀ

ਵਿਨੋਦ ਖੰਨਾ ਦੇ ਰਹਿੰਦੇ ਕੰਮਾਂ ਨੂੰ ਪੂਰਾ ਕਰਾਂਗਾ: ਸਨੀ ਦਿਓਲ

ਪਠਾਨਕੋਟ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮਰਹੂਮ ਵਿਨੋਦ ਖੰਨਾ ਨਾਲ ਪਿਆਰ ਕਰਨ ਵਾਲੇ ਰਾਵੀ ਦਰਿਆ ਪਾਰ ਪੈਂਦੇ ਪਠਾਨਕੋਟ ਦੇ ਸਰਹੱਦੀ ਕਸਬੇ ਦੇ ਪਿੰਡਾਂ ਖ਼ੜਕੜਾ ਠੂਠੋਵਾਲ, ਜਨਿਆਲ, ਖੋਜਕੀ ਚੱਕ, ਮੰਝੀਰੀ, ਬਕਨੌਰ, ਹੈਬਤ ਪਿੰਡੀ, ਮਾਜਰਾ ’ਚ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ-ਅਕਾਲੀ ਗੱਠਜੋੜ ਦੇ ਉਮੀਦਵਾਰ ਸਨੀ ਦਿਓਲ ਨੇ ਅੱਜ ਰੋਡ ਸ਼ੋਅ ਕੱਢਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਭੋਆ ਦੀ ਸਾਬਕਾ ਵਿਧਾਇਕ ਸੀਮਾ ਕੁਮਾਰੀ ਵੀ ਮੌਜੂਦ ਸੀ।

ਪਟਿਆਲਾ ਪੈੱਗ ਮਾਰ ਕੇ ਕੈਪਟਨ ਨੂੰ ਵੀ ਮਨਾ ਲਵਾਂਗਾ: ਧਰਮਿੰਦਰ

ਗੁਰਦਾਸਪੁਰ  ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ-ਅਕਾਲੀ ਉਮੀਦਵਾਰ ਸਨੀ ਦਿਓਲ ਦੇ ਹੱਕ ’ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਅਦਾਕਾਰ ਧਰਮਿੰਦਰ ਨੇ ਕਿਹਾ ਕਿ ਉਹ ਧਰਤੀ ਪੁੱਤਰ ਹੈ ਤੇ ਸਨੀ ਦਿਓਲ ਦੇ ਚੋਣ ਜਿੱਤ ਜਾਣ ਬਾਅਦ

ਆਖ਼ਰੀ ਦਿਨ ਉਮੀਦਵਾਰਾਂ ਨੇ ਲਾਇਆ ਪੂਰਾ ਟਿੱਲ

ਗੁਰਦਾਸਪੁਰ  ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਅਤੇ ਭਾਜਪਾ ਦੇ ਉਮੀਦਵਾਰ ਫ਼ਿਲਮੀ ਸਿਤਾਰੇ ਸਨੀ ਦਿਓਲ ਵੱਲੋਂ ਅੱਜ ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਵੋਟਰਾਂ ਨੂੰ

ਕਰੋੜਾਂ ਰੁਪਏ ਖਰਚ ਕੇ ਲਗਾਏ ਆਰਓ ਪਲਾਂਟ ਹੋਏ ਬੰਦ

ਤਰਨ ਤਾਰਨ, ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹੇ ਦੇ ਲੋਕਾਂ ਵੱਲੋਂ ਕਈ ਸਾਲ ਪਹਿਲਾਂ ਤੋਂ ਕੀਤੀ ਜਾਂਦੀ ਰਹੀ ਮੰਗ ’ਤੇ ਸੂਬਾ ਸਰਕਾਰ ਵੱਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਰਾਹੀਂ ਲਗਵਾਏ ਗਏ ਵਧੇਰੇ ਆਰਓ ਪਲਾਂਟ ਬੰਦ ਹੋ ਗਏ ਹਨ| ਇਨ੍ਹਾਂ ਪਲਾਂਟਾਂ ਦੇ ਬੰਦ ਹੋ ਜਾਣ ਨਾਲ ਜਿਥੇ ਸਰਕਾਰ ਵੱਲੋਂ ਖਰਚੇ ਕਰੋੜਾਂ ਰੁਪਏ ਇਕ ਤਰ੍ਹਾਂ ਨਾਲ ਵਿਅਰਥ ਚਲੇ ਗਏ ਹਨ ਉਥੇ ਇਨ੍ਹਾਂ ਬੰਦ ਪਲਾਂਟਾਂ ਦੀਆਂ ਇਮਾਰਤਾਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਲਈ ਸੁਰੱਖਿਅਤ ਠਿਕਾਨੇ ਬਣ ਗਈਆਂ ਹਨ|

ਕੰਢੀ ਦੇ ਲੋਕਾਂ ਤੋਂ 70 ਲੱਖ ਠੱਗ ਕੇ ਚਿੱਟਫੰਡ ਕੰਪਨੀ ਰਫੂਚੱਕਰ

ਮੁਕੇਰੀਆਂ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕੰਢੀ ਖੇਤਰ ਦੇ ਲੋਕਾਂ ਨਾਲ ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ 70 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਰੱਕੜੀ ਹਾਰ ਦੇ ਵਸਨੀਕਾਂ ਨੇ ਐਸਐਸਪੀ ਨੂੰ ਇਸ ਦੀ ਲਿਖਤੀ ਸ਼ਿਕਾਇਤ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪੀੜਤ ਦਲਜੀਤ ਸਿੰਘ, ਚੰਚਲਾ ਦੇਵੀ, ਅਵਿਨਾਸ਼ ਸਿੰਘ, ਕੈਲਾਸ਼ ਕੁਮਾਰੀ, ਪੂਨਮ ਵਾਲਾ, ਬਿਮਲਾ ਦੇਵੀ, ਰੀਤੂ ਕੁਮਾਰੀ, ਕਮਲੇਸ਼ ਕੁਮਾਰੀ ਅਤੇ ਬਲਦੇਵ ਰਾਜ ਨੇ ਦੱਸਿਆ ਕਿ ਫਾਰਚੂਨ ਪ੍ਰੀਮੀਅਮ ਨੈੱਟ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਆਪਣਾ ਤਲਵਾੜਾ ’ਚ ਦਫ਼ਤਰ ਖੋਲ੍ਹ ਕੇ ਰਕਮ ਦੁੱਗਣੀ ਕਰਨ ਦਾ ਲਾਰਾ ਲਗਾਇਆ ਸੀ। ਉਨ੍ਹਾਂ ਪ੍ਰਤੀ ਮਹੀਨਾ 1000 ਅਤੇ 500 ਰੁਪਏ ਜਮ੍ਹਾਂ ਕਰਵਾਏ ਸਨ।

ਡਿੰਪਾ ਦੀ ਵੀਡੀਓ ਵਾਇਰਲ; ਕੇਸ ਦਰਜ

ਜੰਡਿਆਲਾ ਗੁਰੂ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਉਪਰ ਵਾਇਰਲ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ ਵਿੱਚ ਜਸਬੀਰ ਸਿੰਘ ਡਿੰਪਾ ਨੇ ਪ੍ਰਚਾਰ ਵੇਲੇ ਸ਼ਰਾਬ ਪੀਤੀ ਹੋਈ ਹੈ ਅਤੇ ਉਹ ਸ਼ਰਾਬੀਆਂ ਵਰਗਾ ਵਰਤਾਓ ਕਰ ਰਹੇ ਹਨ ਅਤੇ ਇਸੇ ਹਾਲਤ ਵਿੱਚ ਉਨ੍ਹਾਂ ਨੇ ਜੈਕਾਰਾ ਵੀ ਲਾਇਆ। ਸ੍ਰੀ ਡਿੰਪਾ ਨੇ ਦੱਸਿਆ ਜੱਦ ਉਹ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ

ਪਾਰਟੀ ਨੂੰ ਧੋਖਾ ਦੇਣ ਵਾਲਿਆਂ ਨੂੰ ਲੋਕ ਮੁਆਫ਼ ਨਹੀਂ ਕਰਨਗੇ: ਮਜੀਠੀਆ

ਅਜਨਾਲਾ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪਾਰਲੀਮੈਂਟ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿੱਚ ਸ਼ਹਿਰ ਅੰਦਰ ਅਕਾਲੀ ਪਾਰਟੀ ਦੇ ਥਾਪੇ ਹਲਕਾ ਇੰਚਾਰਜ ਜੋਧ ਸਮਰਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਿਕਰਮ ਸਿੰਘ ਮਜੀਠੀਆਂ ਨੇ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਅਤੇ ਪਾਰਟੀ ਨੂੰ ਧੋਖਾ ਦੇਣ ਵਾਲੇ ਵਿਅਕਤੀਆਂ ਨੂੰ ਪਾਰਟੀ ਅਤੇ ਲੋਕ ਕਦੇ ਮੁਆਫ਼ ਨਹੀਂ ਕਰਨ ਗਏ।

ਸਿਸੋਦੀਆ ਨੇ ਕੁਲਦੀਪ ਧਾਲੀਵਾਲ ਦੇ ਹੱਕ ’ਚ ਰੋਡ ਸ਼ੋਅ ਕੱਢਿਆ

ਅੰਮ੍ਰਿਤਸਰ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਉਨ੍ਹਾਂ ਨੇ ਸੰਸਦੀ ਚੋਣਾਂ ਵਿਚ ‘ਆਪ’ ਪੱਖੀ ਨਤੀਜੇ ਆਉਣ ਦਾ ਦਾਅਵਾ ਕੀਤਾ।

ਜਾਖੜ ਦੇ ਹੱਕ ’ਚ ਸਿੱਧੂ ਵੱਲੋਂ ਗੁਰਦਾਸਪੁਰ ’ਚ ਚੋਣ ਰੈਲੀ

ਗੁਰਦਾਸਪੁਰ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਅੱਜ ਗੁਰਦਾਸਪੁਰ ਦਾ ਹਨੂੰਮਾਨ ਚੌਕ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਸ੍ਰੀ ਸਿੱਧੂ ਰਾਤ ਕਰੀਬ ਪੌਣੇ ਸੱਤ ਵਜੇ ਚੋਣ ਰੈਲੀ ਵਿੱਚ ਪੁੱਜੇ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਨੀਲ ਜਾਖੜ ਤੋਂ ਬਾਅਦ ਆਪਣੀ ਤਕਰੀਰ ਸ਼ੁਰੂ ਕੀਤੀ।

ਸਨੀ ਦਿਓਲ ਨੇ ਪੁਰੀ ਦੇ ਹੱਕ ਵਿਚ ਕੀਤਾ ‘ਅਧੂਰਾ’ ਰੋਡ ਸ਼ੋਅ

ਅੰਮ੍ਰਿਤਸਰ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਅੱਜ ਇੱਥੇ ਫ਼ਿਲਮ ਅਦਾਕਾਰ ਤੇ ਭਾਜਪਾ ਦੇ ਗੁਰਦਾਸਪੁਰ ਤੋਂ ਉਮੀਦਵਾਰ ਸਨੀ ਦਿਓਲ ਨੇ ਰੋਡ ਸ਼ੋਅ ਕੀਤਾ ਪਰ ਇਹ ਰੋਡ ਸ਼ੋਅ ਅੱਧ ਵਿਚਾਲੇ ਹੀ ਖ਼ਤਮ ਹੋ ਗਿਆ।

ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਲੋਕਾਂ ਦਾ ਕੀ ਸੰਵਾਰੇਗਾ: ਮਜੀਠੀਆ

ਮਜੀਠਾ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸਹੁੰ ਖਾ ਕੇ ਮੁੱਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਕੁਝ ਨਹੀਂ ਸੰਵਾਰ ਸਕਦੇ। ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿੱਚ ਇਥੋਂ ਦੇ ਇਕ ਪੈਲੇਸ ’ਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਰਾਜਨੀਤੀ ਕਰਨ ਵਾਲੇ ਇਹ ਲੋਕ ਕਦੇ ਵੀ ਬਖਸ਼ੇ ਨਹੀਂ ਜਾਣਗੇ।

ਧਰਮੀ ਫੌਜੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਧਰਨਾ

ਅੰਮ੍ਰਿਤਸਰ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ ਰੋਸ ਵਜੋਂ ਉਸ ਵੇਲੇ ਫੌਜ ਵਿਚੋਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਵਿੱਚੋਂ ਕੁਝ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਹੈ। ਰੋਸ ਧਰਨੇ ’ਤੇ ਬੈਠੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਮਾਲੀ ਮਦਦ ਦੇਣ ਦੇ ਵਾਅਦੇ ਤੋਂ ਮੁੱਕਰ ਗਈ ਹੈ। ਧਰਨੇ ’ਤੇ ਬੈਠੇ ਬਲਦੇਵ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਜਨਰਲ ਇਜਲਾਸ ਵਿਚ ਮਤਾ ਪਾਸ ਕੀਤਾ ਸੀ,

ਭਾਜਪਾ ਵੱਲੋਂ ਚੋਣ ਕਮਿਸ਼ਨ ਕੋਲ ਪ੍ਰਿਯੰਕਾ ਤੇ ਜਾਖੜ ਖ਼ਿਲਾਫ਼ ਸ਼ਿਕਾਇਤ

ਗੁਰਦਾਸਪੁਰ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪ੍ਰਿਯੰਕਾ ਗਾਂਧੀ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਪਠਾਨਕੋਟ ਦੇ ਢਾਂਗੂ ਰੋਡ ’ਤੇ ਕੱਢੇ ਰੋਡ ਸ਼ੋਅ ਵਿਚ ਵੱਖ-ਵੱਖ ਨਿਯਮਾਂ ਦੀ

ਸਮਾਜ ਸੇਵੀ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ

ਬਟਾਲਾ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਦਰਜਨ ਤੋਂ ਵੱਧ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਸਬੰਧੀ ਰੋਸ ਮਾਰਚ ਕੱਢਿਆ।

ਵੈੱਬਸਾਈਟ ਵੱਲੋਂ ਭਾਵਨਾਵਾਂ ਨਾਲ ਖਿਲਵਾੜ ਕਰਨ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਅੰਮਿ੍ਤਸਰ ,15 ਮਈ (ਪੰਜਾਬੀ ਟਾਈਮਜ਼ ਬਿਊਰੋ ) : ਆਨਲਾਈਨ ਖ਼ਰੀਦਦਾਰੀ ਵਾਲੀ 'ਰੈਡਬਬਲ' ਨਾਂ ਦੀ ਵੈੱਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ 'ਤੇ ਪਾਵਨ ਗੁਰਬਾਣੀ ਵਿੱਚੋਂ 'ਇਕ ਓਅੰਕਾਰ' ਛਾਪਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੈੱਬਸਾਈਟ ਦੀ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਲਗਾਇਆ ਹੋਇਆ ਧਰਨਾ ਬੁੱਧਵਾਰ ਨੂੰ ਵੀ ਜਾਰੀ ਰਿਹਾ।

ਅੰਮਿ੍ਤਸਰ  ,15 ਮਈ (ਪੰਜਾਬੀ ਟਾਈਮਜ਼ ਬਿਊਰੋ ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਦਫ਼ਤਰ ਮੂਹਰੇ ਲਗਾਇਆ ਹੋਇਆ ਧਰਨਾ ਬੁੱਧਵਾਰ ਨੂੰ ਵੀ ਜਾਰੀ ਰਿਹਾ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਪ੍ਰਸਾਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮਾੜੀਆਂ ਨੀਤੀਆਂ ਦੇ ਮੱਦੇਨਜ਼ਰ ਉਪਕੁਲਪਤੀ ਨੂੰ ਖੂਬ ਭੰਡਿਆ।

ਐਸੋਸੀਏਸ਼ਨ ਨੇ ਰੱਖੀਆਂ 10 ਮੁੱਖ ਮੰਗਾਂ

ਐਸੋਸੀਏਸ਼ਨ ਦੀਆਂ ਭਖਦੀਆਂ 10 ਮੰਗਾਂ ਵਿੱਚ ਸਭ ਤੋਂ ਮੁੱਖ ਮੰਗ ਰਜਿਸਟਰਾਰ ਨੂੰ ਤੁਰੰਤ ਫਾਰਗ ਕਰਨ ਦੀ ਹੈ। ਬਾਕੀ ਮੰਗਾਂ ਵਿੱਚ ਅਧਿਕਤਰ ਟੀਚਰਾਂ ਦੀਆਂ ਤਰੱਕੀਆਂ ਰੋਕੀਆਂ ਗਈਆਂ ਹਨ, ਉਨ੍ਹਾਂ ਟੀਚਰਾਂ ਦੀਆਂ ਜਲਦੀ ਤਰੱਕੀਆਂ ਕੀਤੀਆਂ ਜਾਣ।

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0075882070
Copyright © 2019, Panjabi Times. All rights reserved. Website Designed by Mozart Infotech