ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ : ਦੁਆਬਾ
ਸੜਕ ਹਾਦਸਿਆਂ ’ਚ 4 ਹਲਾਕ, 12 ਜ਼ਖ਼ਮੀ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੀਤੀ ਰਾਤ ਇੱਥੇ ਬੰਗਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸਾਹਿਬ ਸਿੰਘ ਪੁੱਤਰ ਸਤਨਾਮ ਵਾਸੀ ਪਿੰਡ ਜੱਸੋਮਜਾਰਾ ਤੇ ਕਿਰਨਦੀਪ ਪੁੱਤਰ ਰਾਮਪਾਲ ਵਾਸੀ ਪਿੰਡ ਚੱਕ ਮੰਡਰੇ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਇਹ ਦੋਨੋਂ ਨੌਜਵਾਨ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.32.ਜੇ 9358 ’ਤੇ ਫਗਵਾੜਾ ਤੋਂ ਬੰਗਾ ਰੋਡ ਵੱਲ ਜਾ ਰਹੇ ਸੀ ਜਦੋਂ ਇਹ ਬਿਜਲੀ ਘਰ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਕੈਂਟਰ ਪੀ.ਬੀ.10.ਏ.ਯੂ.5534 ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਦੋਨੋਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਏ। 

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ

ਜਲੰਧਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :1984 ਸਿੱਖ ਕਤਲੇਆਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ (ਪ੍ਰਧਾਨ, ਇਸਤਰੀ ਵਿੰਗ) ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਐਸ.ਐਨ. ਢੀਗਰਾਂ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਵਿਚ 1984 ਦੇ ਸਿੱਖ ਕਤਲੇਆਮ ਸਮੇਂ ਦਿੱਲੀ ਦੇ 186 ਕੇਸਾਂ ਵਿਚ ਪੁਲੀਸ ਅਫਸਰਾਂ ਅਤੇ ਕਾਂਗਰਸੀ ਆਗੂਆਂ ਖਿਲਾਫ਼ ਐੱਫਆਈਆਰ ਦਰਜ ਹੋਈਆਂ ਸਨ।

ਫਗਵਾੜਾ ’ਚ 17 ਦਿਨਾਂ ’ਚ ਸੱਤ ਚੋਰੀਆਂ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਫਗਵਾੜਾ ਸ਼ਹਿਰ ’ਚ ਲੁਟੇਰਿਆਂ ਅਤੇ ਚੋਰਾਂ ਦੇ ਗਰੋਹ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਰਹੇ ਹਨ ਅਤੇ ਆਏ ਦਿਨ ਪੁਲੀਸ ਨੂੰ ਵੱਡੀ ਚੁਣੌਤੀ ਦੇ ਕੇ ਨਿਕਲ ਜਾਂਦੇ ਹਨ ਅਤੇ ਪੁਲੀਸ ਸਿਰਫ਼ ਮਾਮਲਾ ਦਰਜ ਕਰਕੇ ਭਾਲ ਕਰਕੇ ਜਦੋਂ ਕੋਈ ਨਵਾਂ ਕੇਸ ਆ ਜਾਂਦਾ ਹੈ ਤਾਂ ਪੁਰਾਣਾ ਕੇਸ ਉੱਥੇ ਹੀ ਠੱਪ ਹੋ ਕੇ ਰਹਿ ਜਾਂਦਾ ਹੈ ਜਿਸ ਕਾਰਨ ਲੁਟੇਰਿਆਂ ਦੇ ਹੌਂਸਲੇ ਦਿਨ-ਬ-ਦਿਨ ਹੋਰ ਵੱਧੀ ਜਾ ਰਹੇ ਹਨ ਤੇ ਉਹ ਦਿਨ ਦਿਹਾੜੇ ਸ਼ਹਿਰ ਦੇ ਪੌਸ਼ ਤੇ ਹੋਰ ਇਲਾਕਿਆਂ ’ਚੋਂ ਘਟਨਾ

ਕਲੀਰਿਆਂ ਦੀ ਦੁਕਾਨ ’ਚ ਚੋਰੀ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਹੁਸ਼ਿਆਰਪੁਰ ਸ਼ਹਿਰ ’ਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਬੀਤੀ ਰਾਤ ਪਹਾੜੀ ਕਟੜਾ ਇਲਾਕੇ ’ਚ ਚੋਰਾਂ ਨੇ ਇੱਕ ਕਲੀਰਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਅਤੇ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ। ਘਟਨਾ ਦਾ ਸਵੇਰੇ ਪਤਾ ਲੱਗਿਆ ਜਦੋਂ ਦੁਕਾਨ ਮਾਲਿਕ ਦੁਕਾਨ ਖੋਲ੍ਹਣ ਪਹੁੰਚੇ। ਦੁਕਾਨ ਦੇ ਮਾਲਿਕ ਮਨੋਜ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਕਰੀਬ 9

ਸਰਕਾਰੀ ਸਕੂਲ ਬੇਗਮਪੁਰ ’ਚੋਂ ਟੂਟੀਆਂ ਚੋਰੀ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੇਗਮਪੁਰ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਰਾਤ ਭੰਨ੍ਹ-ਤੋੜ ਕਰਕੇ ਸਕੂਲ ਦੇ ਕੀਮਤੀ ਸਾਮਾਨ ਦਾ ਨੁਕਸਾਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਵਿਧਾਇਕ ਨੇ ਮੇਹਟੀਆਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਮੇਹਟੀਆਣਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਉਸ ’ਤੇ ਵਾਜ਼ਿਬ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਲਾਕਾ ਵਾਸੀਆਂ ਦੀ ਸਭ ਤੋਂ ਵੱਡੀ ਪਰੇਸ਼ਾਨੀ ਦਾ ਸਬੱਬ ਬਣੀ ਹੋਈ ਮੇਹਟੀਆਣਾ ਤੋਂ ਕੋਟ ਫ਼ਤੂਹੀ ਵਾਲੀ ਸੜਕ ਬਾਰੇ ਗੱਲ ਕਰਦਿਆਂ ਡਾ. ਰਾਜ ਨੇ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸੜਕ ਦਾ ਨਿਰਮਾਣ ਠੀਕ ਕੁਆਲਟੀ ਦਾ ਨਹੀਂ ਕੀਤਾ ਗਿਆ ਜਿਸ ਕਾਰਣ ਇਹ ਸੜਕ ਦੋ ਸਾਲਾਂ ਵਿੱਚ ਹੀ ਟੁੱਟ ਗਈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ ਮਨਜ਼ੂਰੀ ਲੈਣ ਲਈ ਉਨ੍ਹਾਂ ਵਲੋਂ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਯਕੀਨ ਦਵਾਇਆ ਕਿ ਜਲਦੀ ਹੀ ਇਸ ਸੜਕ ਦਾ ਪੁਨਰ ਨਿਰਮਾਣ ਹੋਵੇਗਾ।

ਨਾਇਬ ਤਹਿਸੀਲਦਾਰ ਦਾ ਪੁਲੀਸ ਰਿਮਾਂਡ

ਐਸ.ਏ.ਐਸ. ਨਗਰ (ਮੁਹਾਲੀ),17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਦੇ ਮੁਹਾਲੀ ਯੂਨਿਟ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਮਾਲ ਅਧਿਕਾਰੀ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਅਧਿਕਾਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। 

ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਆਦਮਪੁਰ ਦੋਆਬਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ 2022 ਦੀਆਂ ਚੋਣਾਂ ਵਿਚ ਸੀਟ ਹਿੱਸੇਦਾਰੀ ਵਧਾਉਣ ਲਈ ਕਿਹਾ ਹੈ ਜਦਕਿ ਕੁੱਝ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਦਾ ਮੁੱਖ ਮੰਤਰੀ ਬਣਾਉਣ ਦੇ ਸੁਝਾਅ ਵੀ ਦਿੱਤੇ ਹਨ।

ਸਿੱਧੂ ਨੇ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ

ਐਸ.ਏ.ਐਸ. ਨਗਰ (ਮੁਹਾਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਕਿਰਤ ਭਵਨ ਵਿੱਚ 11 ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਸਬੰਧੀ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਕਿਰਤ ਵਿਭਾਗ ਵਿੱਚ ਭਰਤੀ ਲਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਰਾਜ ਦੇ

ਸਿੱਖਿਆ ਯੋਜਨਾਵਾਂ ਨੂੰ ਸਫ਼ਲ ਬਣਾਉਣ ਨਵ-ਨਿਯੁਕਤ ਮੁੱਖ ਅਧਿਆਪਕ: ਕ੍ਰਿਸ਼ਨ ਕੁਮਾਰ

ਐਸਏਐਸ ਨਗਰ (ਮੁਹਾਲੀ),16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕਿਰਿਆ ਅਧੀਨ ਇੱਥੋਂ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿੱਚ 606 ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਨਿਯੁਕਤੀ ਪੇਸ਼ਕਸ਼ ਪੱਤਰ ਦਿੱਤੇ ਗਏ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਨਵ-ਨਿਯੁਕਤ ਮੁੱਖ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਭਰਤੀ ਦੀ ਖ਼ਾਸੀਅਤ ਹੈ ਕਿ ਸਕੂਲ ਮੁਖੀਆਂ ਵਜੋਂ ਨਿਯੁਕਤ ਹੋਏ ਇਹ ਅਧਿਆਪਕ ਸਿੱਖਿਆ ਵਿਭਾਗ ਦੀਆਂ ਸਾਰੀਆਂ ਨੀਤੀਆਂ ਤੇ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਨੀਤੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਜੰਗਲਾਤ ਕਾਮਿਆਂ ਵੱਲੋਂ ਚਿੜੀਆਘਰ ਦੇ ਗੇਟ ’ਤੇ ਧਰਨਾ

ਜ਼ੀਰਕਪੁਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਦੋ ਦਿਹਾੜੀਦਾਰ ਕਰਮੀਆਂ ਨੂੰ ਡਿਊਟੀ ਤੋਂ ਹਟਾਉਣ ਦੇ ਰੋਸ ਵਜੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਸਕੱਤਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਚਿੜੀਆਘਰ ਦੇ ਗੇਟ ’ਤੇ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਦੀ ਉਨ੍ਹਾਂ ਦੀ ਯੂਨੀਅਨ ਦੇ ਦੋ ਕਰਮਚਾਰੀਆਂ ਨੂੰ ਰੇਂਜ ਨੰਬਰ 5 ਤੋਂ ਬਾਹਰ ਕੱਢ ਦਿੱਤਾ ਗਿਆ ਹੈ।

ਮਿਨੀ ਬੱਸ ਪਲਟੀ; ਅੱਧਾ ਦਰਜਨ ਸਵਾਰੀਆਂ ਜ਼ਖ਼ਮੀ

ਤਲਵਾੜਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਅੱਡਾ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਨੂੰ ਜਾ ਰਹੀ ਇੱਕ ਮਿਨੀ ਬੱਸ ਪਿੰਡ ਨੱਥੂਵਾਲ ਦੇ ਨਜ਼ਦੀਕ ਪਲਟ ਗਈ। ਹਾਦਸੇ ’ਚ ਛੇ ਸਵਾਰੀਆਂ ਦੇ ਸੱਟਾਂ ਲੱਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੰਬਰ ਪੀਬੀ 07-ਐਨ-5421 ਕਰੀਬ 4 ਵਜੇ ਅੱਡਾ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਨੂੰ ਨਿਕਲੀ। ਜੋ ਕਰੀਬ ਸਵਾ ਚਾਰ ਵਜੇ ਨੱਥੂਵਾਲ ਦੇ ਪੈਟਰੋਲ ਪੰਪ ਤੋਂ ਸੌ ਕੁ ਮੀਟਰ ਪਹਿਲਾਂ ਹਾਦਸਾਗ੍ਰਸਤ ਹੋ ਗਈ। ਪ੍ਰਤੱਖ ਦਰਸ਼ੀਆਂ ਅਨੁਸਾਰ ਬੱਸ ਅੱਗੇ ਅਚਾਨਕ ਆਏ ਕੁੱਤੇ ਕਾਰਨ ਇਹ ਹਾਦਸਾ ਵਾਪਰਿਆ।

ਬੰਦ ਪਏ ਖੋਖੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਫਗਵਾੜਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਲਵਲੀ ਯੂਨੀਵਰਸਿਟੀ ਦੇ ਸਾਹਮਣੇ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਖੋਖੇ ’ਚੋਂ ਇੱਕ ਵਿਦਿਆਰਥੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ ਗਨਗਾਸ ਵਾਸੀ ਕੈਥਲ ਹਰਿਆਣਾ ਵਜੋਂ ਹੋਈ ਹੈ।

ਕੇਂਦਰੀ ਅਧਿਕਾਰੀਆਂ ਵੱਲੋਂ ਸਿੰਘਪੁਰਾ ਜਲਘਰ ਦਾ ਦੌਰਾ

ਕੁਰਾਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਣ ਵਾਲੇ ਪਾਣੀ ਦੀ 24 ਘੰਟੇ ਨਿਰੰਤਰ ਸਪਲਾਈ ਮੁਹਈਆ ਕਰਵਾਉਣ ਵਾਲੇ ਪਿੰਡ ਸਿੰਘਪੁਰਾ ਦੇ ਜਲਘਰ ਅਤੇ ਸੀਵਰੇਜ ਦੇ ਪ੍ਰਬੰਧ ਦੇਖਣ ਲਈ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਪਿੰਡ ਦਾ ਦੌਰਾ ਕੀਤਾ। ਇਸ ਮੌਕੇ ਟੀਮ ਨੇ ਪਿੰਡ ਦੇ ਜਲਘਰ, ਸੀਵਰੇਜ ਟਰੀਟਮੈਂਟ ਪਲਾਂਟ, ਨਿਕਾਸੀ ਅਤੇ ਹੋਰ ਪ੍ਰਬੰਧ ਦੇਖੇ। ਅਧਿਕਾਰੀਆਂ ਨੇ ਪਿੰਡ ਪੱਧਰ ’ਤੇ ਚਲਾਏ ਜਾ ਰਹੇ ਜਲਘਰ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚ ਚੁੱਕੇਗੀ ਸਰਕਾਰ: ਬਾਜਵਾ

ਐਸ.ਏ.ਐਸ. ਨਗਰ (ਮੁਹਾਲੀ),16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ’ਚ ਜ਼ੇਰੇ ਇਲਾਜ ਉੱਘੀ ਲੇਖਕਾ ਡਾ. ਦਲੀਪ ਕੌਰ ਟਿਵਾਣਾ (85) ਦੀ ਖ਼ਬਰ ਲੈਣ ਲਈ ਅੱਜ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਪਿਛਲੀ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ। ਪਿਛਲੀ ਦਿਨੀਂ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਦਾਖਲ ਕੀਤਾ ਗਿਆ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਬੀਤੇ ਦਿਨ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਹਸਪਤਾਲ ਵਿੱਚ ਪਹੁੰਚ ਕੇ ਡਾ. ਟਿਵਾਣਾ ਦਾ ਹਾਲ ਜਾਣਿਆ ਸੀ।

ਪ੍ਰਧਾਨਗੀ ਲਈ ਅਸ਼ਵਨੀ ਸ਼ਰਮਾ ਵੱਲੋਂ ਕਾਗਜ਼ ਦਾਖ਼ਲ

ਜਲੰਧਰ,,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਪਠਾਨਕੋਟ ਦੇ ਸਾਬਕਾ ਵਿਧਾਇਕ ਅਸ਼ਵਨੀ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੇ ਮੁਕਾਬਲੇ ਕਿਸੇ ਵੀ ਹੋਰ ਭਾਜਪਾ ਆਗੂ ਨੇ ਕਾਗਜ਼ ਦਾਖਲ ਨਹੀਂ ਕੀਤੇ। ਇਸ ਲਈ ਉਨ੍ਹਾਂ ਦਾ ਪ੍ਰਧਾਨ ਬਣਨਾ ਲਗਪਗ ਤੈਅ ਹੈ। ਸਥਾਨਕ ਸਰਕਟ ਹਾਊਸ ਵਿਚ ਪਾਰਟੀ ਵੱਲੋਂ ਕੀਤੀ ਗਈ ਚੋਣ ਪ੍ਰਕਿਰਿਆ ਦੌਰਾਨ ਅਸ਼ਵਨੀ ਕੁਮਾਰ ਨੇ ਪ੍ਰਧਾਨਗੀ ਵਾਸਤੇ ਦੋ ਸੈੱਟ ਦਾਖਲ ਕੀਤੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 17 ਜਨਵਰੀ ਨੂੰ ਉਨ੍ਹਾਂ ਦੀ ਚੋਣ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਪਹਿਲਾਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ।

ਸੰਘਣੀ ਧੁੰਦ ਕਾਰਨ ਸਕੂਲ ਬੱਸ ਪਲਟੀ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ’ਚ ਸੁਲਤਾਨਪੁਰ ਲੋਧੀ ਵਿਚ ਅਕਾਲ ਅਕੈਡਮੀ ਦੀ ਬੱਸ ਬੂਸੋਵਾਲ ਸੜਕ ’ਤੇ ਪਲਟ ਗਈ। ਇਸ ਹਾਦਸੇ ਵਿਚ 15 ਦੇ ਕਰੀਬ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਘਰਾਂ ਨੂੰ ਭੇਜ ਦਿੱਤਾ ਗਿਆ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਦੋਂ ਵਾਪਰਿਆ ਜਦੋਂ ਸਕੂਲ ਬੱਸ ਬੱਚੇ ਲੈ ਕੇ ਵਾਪਸ ਅਕੈਡਮੀ ਨੂੰ ਆ ਰਹੀ ਸੀ। ਗਲਤ ਸਾਈਡ ਤੋਂ ਆ ਰਹੇ ਟਰੱਕ ਨੂੰ ਦੇਖ ਕੇ ਬੱਸ ਦੇ ਡਰਾਈਵਰ ਨੇ ਸੜਕ ਤੋਂ ਹੇਠਾਂ ਬੱਸ ਲਾਹੁਣ ਦੀ ਕੋਸ਼ਿਸ਼ ਕੀਤੀ ਪਰ ਸੜਕ ਕਿਨਾਰੇ ਬਰਮ ਨਾ ਹੋਣ ਕਾਰਨ ਬੱਸ ਹੇਠਾਂ ਖੇਤਾਂ ’ਚ ਡਿੱਗ ਪਈ। ਜਿਉਂ ਹੀ ਬੱਸ ਡਿੱਗਣ ਦਾ ਪਤਾ ਲੱਗਾ ਤਾਂ ਲੋਕਾਂ ਨੇ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਟਰੱਕ ਦੇ ਡਰਾਈਵਰ ਨੂੰ ਫੜ ਕੇ ਪੁਲੀਸ ਦੇ ਹਵਾਲੇ ਕੀਤਾ। ਮੌਕੇ ’ਤੇ ਪੁੱਜੇ ਆਲੇ ਦੁਆਲੇ ਦੇ ਪਿੰਡ ਵਾਸੀਆਂ ਨੇ ਸਕੂਲ ਡਰਾਈਵਰ ਪ੍ਰੀਤਮ ਸਿੰਘ ਅਤੇ ਵਿਦਿਆਰਥੀਆਂ ਨੂੰ ਬੱਸ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ। 

ਆਦਮਪੁਰ ਤੋਂ ਦਿੱਲੀ ਵਾਲੀ ਉਡਾਣ ’ਚ ਸਵਾ ਛੇ ਘੰਟੇ ਦੀ ਦੇਰੀ

ਆਦਮਪੁਰ ਦੋਆਬਾ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਆਦਮਪੁਰ ਤੋਂ ਦਿੱਲੀ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਅੱਜ 6 ਘੰਟੇ 15 ਮਿੰਟ ਦੀ ਦੇਰੀ ਨਾਲ ਆਦਮਪੁਰ ਦੇ ਸਿਵਲ ਹਵਾਈ ਅੱਡੇ ਤੋਂ ਰਵਾਨਾ ਹੋਈ। ਜਿਸ ਕਾਰਨ ਯਾਤਰੀਆਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਪਾਈਸਜੈੱਟ ਦੀ ਫਲਾਈਟ ਐਸਜੀ 2731 ਦੀ ਦਿੱਲੀ ਤੋਂ ਉਡਾਣ ਭਰਨ ਦਾ ਸਮਾਂ ਸਵੇਰੇ 10 ਵਜ ਕੇ 05 ਮਿੰਟ ਦਾ ਹੈ ਜਦਕਿ ਅੱਜ ਇਸ ਨੇ ਦਿੱਲੀ ਤੋਂ ਆਦਮਪੁਰ ਲਈ ਸ਼ਾਮ 4 ਵੱਜ ਕੇ 33 ਮਿੰਟ ’ਤੇ ਉਡਾਣ ਭਰੀ ਤੇ ਆਦਮਪੁਰ ਸਵੇਰ 11 ਵੱਜ ਕੇ 20 ਮਿੰਟ ’ਤੇ ਲੈਂਡ ਕਰਨ ਦੀ ਬਜਾਏ ਸ਼ਾਮ 5 ਵਜੇ ਕੇ 35 ਮਿੰਟ ’ਤੇ ਲੈਂਡ ਕੀਤੀ। ਵਾਪਸੀ ਸਮੇਂ ਸਪਾਈਸਜੈੱਟ ਦੀ ਫਲਾਈਟ ਐਸਜੀ 

ਮੁੱਖ ਮੰਤਰੀ ਨਾਲ ਸਾਂਝੇ ਕੀਤੇ ਚੱਬੇਵਾਲ ਹਲਕੇ ਦੇ ਮਸਲੇ

ਹੁਸ਼ਿਆਰਪੁਰ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕੈਬਿਨਟ ਮੰਤਰੀਆਂ, ਵਿਧਾਇਕਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਆਗੂ ਪ੍ਰਤੀਨਿਧੀਆਂ ਨਾਲ ਪ੍ਰੀ-ਬਜਟ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨਾਲ ਵੀ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਾ. ਰਾਜ ਨੇ ਮੁੱਖ ਮੰਤਰੀ ਨੂੰ ਆਪਣੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਨੇੜਲੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਜ਼ਰੂਰੀ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 4620 ਲਾਭਪਾਤਰੀਆਂ ਨੇ ਇਲਾਜ ਕਰਵਾਇਆ

ਹੁਸ਼ਿਆਰਪੁਰ,15 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 4620 ਲਾਭਪਾਤਰੀਆਂ ਵੱਲੋਂ ਕਰੀਬ 4 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ ਕਰਵਾਇਆ ਜਾ ਚੁੱਕਾ ਹੈ।

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089837511
Copyright © 2020, Panjabi Times. All rights reserved. Website Designed by Mozart Infotech