ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਭਾਖਦੇ ਮਾਮਲੇ
ਜੈੱਟ ਏਅਰਵੇਜ਼ ਮੁਲਾਜ਼ਮਾਂ ਵੱਲੋਂ ਮੰਤਰਾਲੇ ਅੱਗੇ ਪ੍ਰਦਰਸ਼ਨ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਆਰਥਿਕ ਸੰਕਟ ਨਾਲ ਜੂਝ ਰਹੇ ਜੈੱਟ ਏਅਰਵੇਜ਼ ਦੇ ਮੁਲਾਜ਼ਮਾਂ ਨੇ ਅੱਜ ਇਥੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅੱਗੇ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਏਅਰਲਾਈਨ ਨੂੰ ਮੁੜ ਪੈਰਾਂ ਸਿਰ ਕਰਨ ਤੇ ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਦੇ ਭੁਗਤਾਨ ਦੀ ਮੰਗ ਕੀਤੀ। ਮੁਲਾਜ਼ਮਾਂ ਨੇ ਇਹ ਪ੍ਰਦਰਸ਼ਨ ਅਜਿਹੇ ਸਮੇਂ ਕੀਤਾ ਹੈ ਜਦੋਂ ਨਗ਼ਦੀ ਦੇ ਸੰਕਟ ਕਰਕੇ ਅਪਰੈਲ ਮਹੀਨੇ ਦੇ ਮੱਧ ਤੋਂ ਜੈੱਟ ਏਅਰਵੇਜ਼ ਦੀਆਂ ਸੇਵਾਵਾਂ ਬੰਦ ਹਨ ਤੇ ਐਸਬੀਆਈ ਦੀ ਅਗਵਾਈ ਵਾਲਾ ਕਰਜ਼ਦਾਤਿਆਂ ਦਾ ਸੰਘ ਏਅਰਲਾਈਨ ਲਈ ਖਰੀਦਦਾਰ ਲੱਭਣ ਦੀ ਮੁਸ਼ੱਕਤ ਕਰ ਰਿਹਾ ਹੈ। ਜੈੱਟ ਏਅਰਵੇਜ਼ ਦੇ ਕਰੀਬ 200 ਮੁਲਾਜ਼ਮਾਂ ਨੇ ਬੈਨਰਾਂ ਦੇ ਨਾਲ ਪ੍ਰਦਰਸ਼ਨ ਕੀਤਾ। 

ਰਿਲਾਇੰਸ ਇੰਡਸਟਰੀਜ਼ ਸਭ ਤੋਂ ਵੱਧ ਕਮਾਊ ਕੰਪਨੀ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੇ ਧਨ ਕੁਬੇਰਾਂ ’ਚ ਮੋਹਰੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰਆਈਏਐਲ) ਸਰਕਾਰੀ ਮਾਲਕੀ ਵਾਲੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੂੰ ਪਿੱਛੇ ਧੱਕਦਿਆਂ ਦੇਸ਼ ਵਿੱਚ ਸਭ ਤੋਂ ਵਧ ਕਮਾਈ ਦਰਜ ਕਰਨ ਵਾਲੀ ਕੰਪਨੀ ਬਣ ਗਈ ਹੈ। ਪੈਟਰੋਲੀਅਮ ਤੋਂ ਲੈ ਕੇ ਪ੍ਰਚੂਨ ਵਪਾਰ ਤੇ ਦੂਰਸੰਚਾਰ ਜਿਹੇ ਵੱਖ ਵੱਖ ਖੇਤਰਾਂ ਵਿੱਚ ਪੈਰ ਜਮਾਈ ਬੈਠੀ ਰਿਲਾਇੰਸ ਇੰਡਸਟਰੀਜ਼ ਦਾ 2018-19 ਵਿੱਚ ਕੁਲ ਕਾਰੋਬਾਰ 6.23 ਲੱਖ ਕਰੋੜ ਰੁਪਏ ਸੀ ਜਦੋਂਕਿ ਆਈਓਸੀ ਨੇ 31 ਮਾਰਚ 2019 ਨੂੰ ਖ਼ਤਮ ਹੋਏ ਵਿੱਤੀ ਸਾਲ ਵਿੱਚ 6.17 ਲੱਖ ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਦੋਵਾਂ ਕੰਪਨੀਆਂ ਵੱਲੋਂ ਰੈਗੁਲੇਟਰੀ ਫਾਈਲਿੰਗ ਦੌਰਾਨ ਦਿੱਤੀ ਸੂਚਨਾ ਤੋਂ ਇਹ ਖੁਲਾਸਾ ਹੋਇਆ ਹੈ। ਰਿਲਾਇੰਸ ਇੰਡਸਟਰੀਜ਼ ਖਾਲਸ ਲਾਭ ਹਾਸਲ ਕਰਨ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਰਹੀ ਹੈ। ਵਿੱਤੀ ਸਾਲ 2018-19 ਵਿੱਚ ਉਹਦਾ ਖ਼ਾਲਸ ਮੁਨਾਫ਼ਾ ਆਈਓਸੀ ਦੇ ਮੁਕਾਬਲੇ ਦੁੱਗਣੇ ਤੋਂ ਵਧ ਰਿਹਾ। ਵਧਦੇ ਕਾਰੋਬਾਰ ਦਰਮਿਆਨ ਰਿਲਾਇੰਸ ਦਾ ਖ਼ਾਲਸ ਲਾਭ 2018-19 ਵਿਚ 39,588 ਕਰੋੜ ਰੁਪਏੇ ਰਿਹਾ ਜਦੋਂਕਿ ਇੰਡੀਅਨ ਆਇਲ ਨੇ ਲੰਘੇ ਵਿੱਤੀ ਸਾਲ ਵਿੱਚ 17,274 ਕਰੋੜ ਰੁਪਏ ਦਾ ਮੁਨਾਫ਼ਾ ਦਰਜ ਕੀਤਾ।

ਪਾਕਿਸਤਾਨੀ ਕਿਸ਼ਤੀ ’ਚੋਂ 600 ਕਰੋੜ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਕੋਸਟ ਗਾਰਡ (ਆਈਸੀਜੀ) ਨੇ ਗੁਜਰਾਤ ਦੇ ਤੱਟ ਉੱਤੇ ਅੱਜ ਇਕ ਪਾਕਿਸਤਾਨੀ ਕਿਸ਼ਤੀ ਨੂੰ ਕਾਬੂ ਕਰਕੇ 600 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ, ਜੋ ਸੰਭਾਵੀ ਤੌਰ ’ਤੇ ਹੈਰੋਇਨ ਹੈ, ਬਰਾਮਦ ਕੀਤਾ ਹੈ। ਸਾਹਿਲੀ ਸੁਰੱਖਿਆ ਨਾਲ ਜੁੜੀ ਏਜੰਸੀ ਨੇ ਕਿਸ਼ਤੀ ’ਤੇ ਸਵਾਰ ਛੇ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਭਾਰਤੀ ਕੋਸਟ ਗਾਰਡ ਨੇ ਇਹ ਪੂਰਾ ਅਪਰੇਸ਼ਨ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਤੇ ਹੋਰਨਾਂ ਏਜੰਸੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਅਧਾਰ ’ਤੇ ਪੂਰਾ ਕੀਤਾ ਹੈ। ਆਈਸੀਜੀ ਨੇ ਇਕ ਟਵੀਟ ’ਚ ਕਿਹਾ, ‘ਭਾਰਤੀ ਕੋਸਟ ਗਾਰਡ ਨੇ ਅੱਜ ਸਵੇਰੇ ਸੂਚਨਾ ਦੇ ਅਧਾਰ ’ਤੇ ਕਰਾਚੀ ਵਿੱਚ ਰਜਿਸਟਰਡ ਪਾਕਿਸਤਾਨ ਦੀ ਮੱਛੀਆਂ ਫੜਨ ਵਾਲੀ 

ਕੁਝ ਆਗੂਆਂ ਦਾ ਸਿਆਸੀ ਸਫ਼ਰ ਖ਼ਤਮ ਕਰ ਸਕਦੈ ਸੰਗਰੂਰ ਸੀਟ ਦਾ ਨਤੀਜਾ

ਟੱਲੇਵਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸੰਗਰੂਰ ਲੋਕ ਸਭਾ ਸੀਟ ਦਾ ਨਤੀਜਾ ਕਈ ਉਮੀਦਵਾਰਾਂ ’ਤੇ ਭਾਰੀ ਪੈਣ ਵਾਲਾ ਹੈ। ਇਸ ਸੀਟ ਦੇ ਨਤੀਜੇ ’ਤੇ ਰਵਾਇਤੀ ਪਾਰਟੀਆਂ ਦੇ ਨਾਲ ਨਾਲ ਉਮੀਦਵਾਰਾਂ ਦਾ ਸਿਆਸੀ ਭਵਿੱਖ ਦਾਅ ’ਤੇ ਲੱਗਾ ਹੈ। ਫਰਸ਼ ਤੋਂ ਅਰਸ਼ ਤਕ ਕੌਣ ਪਹੁੰਚਦਾ ਹੈ, ਇਸ ਬਾਰੇ ਤਾਂ 23 ਮਈ ਨੂੰ ਪਤਾ ਚੱਲੇਗਾ ਪਰ ਇਸ ਸੀਟ ’ਤੇ ਹਾਰ ਨਾਲ ਕਈ ਉਮੀਦਵਾਰਾਂ ਦਾ ਸਿਆਸੀ ਸਫ਼ਰ ਖ਼ਤਮ ਹੋ ਸਕਦਾ ਹੈ।
ਸੂਬੇ ਦੀ ਸੱਤਾਧਾਰੀ ਕਾਂਗਰਸ ਨੇ ਸਾਬਕਾ ਵਿਧਾਇਕ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਬਰਨਾਲਾ ਹਲਕੇ ਤੋਂ ਹਾਰੇ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਨਜ਼ਦੀਕੀ ਮੰਨੇ ਜਾਂਦੇ ਸ੍ਰੀ ਢਿੱਲੋਂ ਨੇ ‘ਵਿਕਾਸ’ ਦੇ ਨਾਂਅ ’ਤੇ ਹਲਕੇ ਦੇ ਲੋਕਾਂ ਤੋਂ ਵੋਟ ਮੰਗੀ ਹੈ। 

ਵੀਵੀਪੈਟ: ਵਿਰੋਧੀ ਧਿਰਾਂ ਚੋਣ ਕਮਿਸ਼ਨ ਨੂੰ ਮਿਲੀਆਂ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੀਆਂ 22 ਵਿਰੋਧੀ ਪਾਰਟੀਆਂ ਦੇ ਆਗੂ ਅੱਜ ਚੋਣ ਕਮਿਸ਼ਨ ਨੂੰ ਮਿਲੇ ਅਤੇ ਮੰਗ ਕੀਤੀ ਕਿ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਦਾ ਈਵੀਅੈੱਮਜ਼ ਦੇ ਨਾਲ ਮਿਲਾਣ ਕਰਵਾਇਆ ਜਾਵੇ ਅਤੇ ਚੋਣ ਪ੍ਰਕਿਰਿਆ ਦੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾੲੀ ਜਾਵੇ। ਇਹ ਮਿਲਾਣ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇ ਅਤੇ ਜੇ ਕਿਤੇ ਫਰਕ ਨਿਕਲਦਾ ਹੈ, ਫਿਰ ਵੀਵੀਪੈਟ ਮਸ਼ੀਨਾਂ ਦੀ ਪਰਚੀਆਂ ਦੀ ਹੀ ਗਿਣਤੀ ਹੋਵੇ।

ਈਵੀਐਮਜ਼ ਬਾਰੇ ਵਿਵਾਦ ਬੇਲੋੜਾ: ਮੋਦੀ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਵਿੱਚ ਈਵੀਐੱਮਜ਼ ਨੂੰ ਲੈ ਕੇ ਪੈਦਾ ਹੋਏ ਭਰਮ ਭੁਲੇਖਿਆਂ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਈਵੀਐੱਮਜ਼ ਸਬੰਧੀ ਵਿਰੋਧੀ ਧਿਰਾਂ ਵੱਲੋਂ ਪੈਦਾ ਕੀਤਾ ਵਿਵਾਦ ਬੇਲੋੜਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਐੱਨਡੀਏ ਦੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਨੂੰ ਤੀਰਥ ਯਾਤਰਾ ਨਾਲ ਮੇਲਦਿਆਂ ਕਿਹਾ ਕਿ ਇਹ ਚੋਣਾਂ ਹੋਰਾਂ ਨਾਲੋਂ ਵੱਖਰੀਆਂ ਸਨ ਕਿਉਂਕਿ ਇਹ ਇਕੱਲੀ ਪਾਰਟੀ ਵੱਲੋਂ ਨਹੀਂ ਬਲਕਿ ਲੋਕਾਂ ਵੱਲੋਂ ਲੜੀਆਂ ਗਈਆਂ ਹਨ। ਪ੍ਰਧਾਨ ਮੰਤਰੀ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਾਰੇ ਮੰਤਰੀਆਂ ਦਾ ਉਨ੍ਹਾਂ ਦੇ ਕੰਮ ਬਦਲੇ ਧੰਨਵਾਦ ਕੀਤਾ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੱਤਰਕਾਰਾਂ ਨੂੰ ਦਿੱਤੀ।

ਅਤਿਵਾਦੀਆਂ ਵੱਲੋਂ ਅਰੁਣਾਚਲ ਦੇ ਵਿਧਾਇਕ ਸਮੇਤ 11 ਵਿਅਕਤੀਆਂ ਦੀ ਹੱਤਿਆ

ਈਟਾਨਗਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਅਰੁਣਾਚਲ ਪ੍ਰਦੇਸ਼ ਦੇ ਤਿਰਾਪ ਜ਼ਿਲ੍ਹੇ ’ਚ ਅੱਜ ਐੱਨਐੱਸਸੀਐੱਲ ਦੇ ਸ਼ੱਕੀ ਅਤਿਵਾਦੀਆਂ ਨੇ ਮੌਜੂਦਾ ਵਿਧਾਇਕ ਅਤੇ ਐੱਨਪੀਪੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤਿਰੌਂਗ ਅਬੋਹ ਤੇ ਦਸ ਹੋਰ ਵਿਅਕਤੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ’ਚ ਵਿਧਾਇਕ ਦਾ ਪੁੱਤਰ ਤੇ ਸੁਰੱਖਿਆ ਕਰਮੀ ਵੀ ਸ਼ਾਮਲ ਹਨ।

ਮਿਸ਼ਨ 13: ਅਸਫ਼ਲਤਾ ਮਿਲਣ ’ਤੇ ਠੀਕਰਾ ਸਿੱਧੂ ਸਿਰ ਭੰਨਣ ਦੀ ਤਿਆਰੀ

ਚੰਡੀਗਡ਼੍ਹ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੇ ਲੋਕ ਸਭਾ ਚੋਣਾਂ ’ਚ ਅਸਫ਼ਲਤਾ ਹੱਥ ਲੱਗਣ ਦੀ ਸੂਰਤ ’ਚ ਇਸ ਦਾ ਠੀਕਰਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹਣ ਦੀ ਤਿਆਰੀ ਕਰ ਲਈ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਚਾਰ ਕੈਬਨਿਟ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਧੂ ਦੀ ਬਿਆਨਬਾਜ਼ੀ ਨੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਤੇ ਚੋਣਾਂ ਵਿਚ ਨੁਕਸਾਨ ਪਹੁੰਚਾਇਆ ਹੈ।

ਚੰਡੀਗੜ੍ਹ ਦੇ ਹੋਟਲ ਹਯਾਤ ਵਿਚ ਅੱਜ ਮਨਾਇਆ ਜਾਵੇਗਾ ਜਨਮ ਦਿਨ

ਚੰਡੀਗੜ੍ਹ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ਦਾ ਜਨਮ ਦਿਨ ਇਸ ਵਾਰ ਚੰਡੀਗੜ੍ਹ ਦੇ ਆਲੀਸ਼ਾਨ ‘ਹੋਟਲ ਹਯਾਤ’ ਵਿਚ ਮਨਾਇਆ ਜਾਵੇਗਾ। ਮੁੱਖ ਮੰਤਰੀ ਦੇ ਨਿੱਜੀ ਤੇ ਸਿਆਸੀ ਦੋਸਤ, ਪੰਜਾਬ ਦੇ ਕਈ ਮੰਤਰੀ, ਕਾਂਗਰਸ ਪਾਰਟੀ ਨਾਲ ਸਬੰਧਤ ਆਗੂ ਅਤੇ ਅਫ਼ਸਰਾਂ ਵੱਲੋਂ ਇਨ੍ਹਾਂ ਜਸ਼ਨਾਂ ਵਿਚ ਸ਼ਮੂਲੀਅਤ ਕੀਤੇ ਜਾਣ ਦੀ ਚਰਚਾ ਹੈ। ਪਾਰਟੀ 22 ਮਈ ਦੀ ਸ਼ਾਮ ਨੂੰ ਹੋਵੇਗੀ ਤੇ 23 ਮਈ ਨੂੰ ਦੇਸ਼ ’ਚ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਵੀ ਆਉਣੇ ਹਨ ਜਿਸ ਨੇ ਪੰਜਾਬ ਦੇ ਦੇਸ਼ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਨਾ ਹੈ। ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਮਹਿਜ਼ ਇੱਕ ਰਾਤ ਪਹਿਲਾਂ ਹੋਣ ਵਾਲੀ ਇਸ ਪਾਰਟੀ ਸਬੰਧੀ ਰਾਜਸੀ ਹਲਕਿਆਂ ਵਿਚ ਚਰਚਾ ਭਾਰੂ ਹੈ। ਮਾਲਵਾ ਖਿੱਤੇ ਨਾਲ ਸਬੰਧਤ ਇੱਕ ਸੀਨੀਅਰ ਮੰਤਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਮੁੱਖ ਮੰਤਰੀ ਦੀ ਦੋਸਤ ਦੇ ਜਨਮ ਦਿਨ ਮੌਕੇ ਰੱਖੀ ਗਈ ਵਿਸ਼ੇਸ਼ ਪਾਰਟੀ ਦੀ ਪੁਸ਼ਟੀ ਕੀਤੀ ਹੈ। ਇਸ ਮੰਤਰੀ ਨੇ ਇਹ ਵੀ ਦੱਸਿਆ ਕਿ ਮਹਿਮਾਨਾਂ ਵਿਚ ਉਸ (ਮਾਲਵੇ ਦਾ ਮੰਤਰੀ) ਦਾ ਨਾਂ ਵੀ ਸ਼ਾਮਲ ਹੈ। ਜਨਮ ਦਿਨ ਤਾਂ ਭਾਵੇਂ ਪਹਿਲਾਂ ਵੀ ਮਨਾਇਆ ਜਾਂਦਾ ਰਿਹਾ ਹੈ ਪਰ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਅਰੂਸਾ ਆਲਮ ਦਾ ਜਨਮ ਦਿਨ ਸੁਰਖ਼ੀਆਂ ਵਿਚ ਆਉਣ ਲੱਗਾ ਹੈ। ਸਾਲ 2017 ਵਿਚ ਸ਼ਿਮਲਾ ਨੇੜੇ ਮਸ਼ੋਬਰਾ ਦੀਆਂ ਵਾਦੀਆਂ ਵਿਚ ਜਸ਼ਨ ਮਨਾਏ ਗਏ ਸਨ ਤੇ ਸਾਲ 2018 ਵਿਚ ਮਨਾਲੀ ’ਚ ਜਨਮ ਦਿਨ ਦੀ ਪਾਰਟੀ ਰੱਖੀ ਗਈ ਸੀ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਸੰਸਦੀ ਚੋਣਾਂ ਕਰ ਕੇ ਚੰਡੀਗੜ੍ਹ ਤੋਂ ਬਾਅਦ ਪਾਰਟੀ ਦਾ ਪ੍ਰੋਗਰਾਮ ਉਲੀਕਿਆ ਨਹੀਂ ਜਾ ਸਕਿਆ।

ਰੂਹਾਨੀ ਵੱਲੋਂ ਇਰਾਨ ਸਰਕਾਰ ਨੂੰ ਵਾਧੂ ਤਾਕਤਾਂ ਦੇਣ ਦੀ ਪੈਰਵੀ

ਦੁਬਈ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਨਾਲ ਗੱਲਬਾਤ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਦਿਆਂ ਪਾਬੰਦੀਆਂ ਦੇ ਝੰਬੇ ਅਰਥਚਾਰੇ ਨੂੰ ਚਲਾਉਣ ਲਈ ਮੁਲਕ ਦੀ ਮੌਜੂਦਾ ਸਰਕਾਰ ਨੂੰ ਵਾਧੂ ਤਾਕਤਾਂ ਦੇਣ ਦੀ ਪੈਰਵੀ ਕੀਤੀ ਹੈ। ਇਸ ਦੌਰਾਨ ਇਰਾਨ ਨੇ ਕਿਹਾ ਕਿ ਜੇਕਰ ਯੂਰੋਪੀਨ ਮੁਲਕਾਂ ਨੇ ਦੋ ਮਹੀਨਿਆਂ ਦੇ ਅੰਦਰ ਮੁਲਕ ’ਤੇ ਪੈ ਰਹੇ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਕੋਈ ਰਾਹ ਨਾ ਲੱਭਿਆ ਤਾਂ ਉਹ ਯੂਰੇਨੀਅਮ ਨੂੰ ਪਰਮਾਣੂ ਕਰਾਰ ਵਿੱਚ ਨਿਰਧਾਰਿਤ ਸੀਮਾ ਤੋਂ ਵਧ ਸੋਧੇਗਾ।

ਜੋਸ਼ੀ ਹੱਤਿਆ ਕਾਂਡ ਕੇਸ ਮੁੜ ਖੁੱਲ੍ਹੇਗਾ

ਭੋਪਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਦੀ ਅਗਵਾਈ ਵਾਲੀ ਮੱਧ ਪ੍ਰਦੇਸ਼ ਸਰਕਾਰ ਆਰਐੱਸਐੱਸ ਦੇ ਸਾਬਕਾ ਪ੍ਰਚਾਰਕ ਸੁਨੀਲ ਜੋਸ਼ੀ ਦੀ ਹੱਤਿਆ ਦਾ ਮਾਮਲਾ ਫਿਰ ਤੋਂ ਖੋਲ੍ਹਣ ਜਾ ਰਹੀ ਹੈ। ਇਸ ਮਾਮਲੇ ਵਿਚ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਸੂਬੇ ਦੇ ਕਾਨੂੰਨ ਮੰਤਰੀ ਪੀਸੀ ਸ਼ਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹਾ ਕੁਲੈਕਟਰ ਨੂੰ ਇਸ ਮਾਮਲੇ ’ਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਨਤੀਜਿਆਂ ਨਾਲ ਛੇੜਛਾੜ ਹੋਈ ਤਾਂ ਖ਼ੂਨ ਦੀਆਂ ਨਦੀਆਂ ਵਹਿ ਜਾਣਗੀਆਂ: ਕੁਸ਼ਵਾਹਾ

ਪਟਨਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਬਿਹਾਰ ਵਿੱਚ ਵਿਰੋਧੀ ਪਾਰਟੀਆਂ ਦੇ ਮਹਾਗੱਠਜੋੜ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ (ਈਵੀਐਮਜ਼) ਨਾਲ ਛੇੜਛਾੜ ਦਾ ਦੋਸ਼ ਲਾਉਂਦਿਆਂ ਅੱਜ ਚਿਤਾਵਨੀ ਦਿੱਤੀ ਕਿ ਲੋਕਾਂ ਵਿੱਚ ਇਸ ਛੇੜਛਾੜ ਖ਼ਿਲਾਫ਼ ਫੁੱਟ ਰਹੇ ਰੋਹ ਦੇ ਚਲਦਿਆਂ ਸੜਕਾਂ ’ਤੇ ਖ਼ੂਨ ਦੀਆਂ ਨਦੀਆਂ ਵਹਿ ਸਕਦੀਆਂ ਹਨ। ਆਰਜੇਡੀ ਦੇ ਸੂਬਾ ਪ੍ਰਮੁੱਖ ਰਾਮਚੰਦਰ ਪੂਰਵੇ, ਕਾਂਗਰਸ ਦੇ ਪ੍ਰਦੇਸ਼ ਮੁਖੀ ਮਦਨ ਮੋਹਨ ਝਾਅ ਤੇ ਮਹਾਗੱਠਜੋੜ ਦੇ ਹੋਰਨਾਂ ਆਗੂਆਂ ਨਾਲ ਰਾਸ਼ਟਰੀ ਲੋਕ ਸਮਤਾ ਪਾਰਟੀ ਦੇ ਪ੍ਰਮੁੱਖ ਤੇ ਸਾਬਕਾ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਇਹ ਗੱਲ ਅੱਜ ਇਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਹੀ।

ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ’ਚ ਭਾਜਪਾ: ਨਾਥ

ਭੋਪਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸੂਬੇ ਵਿਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਕਾਂਗਰਸ ਨਾਲੋਂ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਗੋਪਾਲ ਭਾਰਗਵ ਨੇ ਸੱਤਾਧਾਰੀ ਕਾਂਗਰਸ ਨੂੰ ਬਹੁਮਤ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਸੀ।

ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ।

ਚੌਕ ਮਹਿਤਾ  ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਸੰਬੰਧੀ ਅਜ ਦਮਦਮੀ ਟਕਸਾਲ ਨਾਲ ਜੁੜੀਆਂ ਸ਼ਖ਼ਸੀਅਤਾਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦ ਪਰਿਵਾਰਾਂ ਦੀ ਇਕ ਜ਼ਰੂਰੀ ਇਕੱਤਰਤਾ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਕੀਤੀ ਗਈ।

ਤਿੰਨ ਪੜਾਵੀ ਸੁਰੱਖਿਆ ਘੇਰੇ ’ਚ ਰੱਖੀਆਂ ਈਵੀਐਮ ਮਸ਼ੀਨਾਂ

ਜਲੰਧਰ ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਈਵੀਐਮ ਮਸ਼ੀਨਾਂ ਨੂੰ ਤਿੰਨ ਪੜਾਵੀ ਸੁਰੱਖਿਆ ਘੇਰੇ ’ਚ ਪਟਵਾਰਖਾਨੇ ਵਿੱਚ ਰੱਖਿਆ ਗਿਆ ਹੈ। ਉੱਥੇ ਬਾਕਾਇਦਾ ਸਾਰੇ ਗੇਟਾਂ ’ਤੇ ਸੀਸੀਟੀਵੀ ਕੈਮਰੇ ਲਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਗੜਬੜ ਦੀ ਸੰਭਾਵਨਾ ਨਾ ਰਹੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਟਰੌਂਗ ਰੂਮ ਦੀ ਸੁਰੱਖਿਆ ਕਾਫੀ ਸਖ਼ਤ ਹੈ। ਤਿੰਨ ਪੜਾਵੀ ਸੁਰੱਖਿਆ ਘੇਰਾ ਬਣਾਇਆ ਗਿਆ ਹੈ। 

ਸਮੂਹਿਕ ਬਲਾਤਕਾਰ ਮਾਮਲਾ: ਇਕ ਹੋਰ ਮੁਲਜ਼ਮ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ) ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੁਹਾਲੀ ਪੁਲੀਸ ਨੇ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਖੁੂਨੀਆ ਉਰਫ਼ ਸੋਨੂੰ ਵਾਸੀ ਅੰਬ ਸਾਹਿਬ ਕਲੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਰਾਜਾ ਵਾਸੀ ਸੈਕਟਰ-46 ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਹਾਲੀ ਦੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਦੱਸਿਆ ਕਿ ਇਸ ਸਬੰਧੀ ਪੀੜਤ ਲੜਕੀ ਦੇ ਬਿਆਨਾਂ ’ਤੇ ਥਾਣਾ ਫੇਜ਼-11 ਵਿੱਚ ਬੀਤੀ 16 ਮਈ ਨੂੰ ਧਾਰਾ 376ਡੀ, 342, 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਅਨਮੋਲ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪੀੜਤ ਲੜਕੀ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਉਹ ਫੇਜ਼-9 ਸਥਿਤ ਇਕ ਕੰਪਨੀ ਵਿੱਚ ਨੌਕਰੀ ਕਰਦੀ ਸੀ। ਇਸੇ ਕੰਪਨੀ ਵਿੱਚ ਕੰਮ ਕਰਦੇ ਗੁੱਡੂ ਉਰਫ਼ ਬਾਲ ਕ੍ਰਿਸ਼ਨ ਨਾਲ ਉਸ ਦੀ ਜਾਣ-ਪਛਾਣ ਹੋ ਗਈ ਸੀ। ਬੀਤੀ 13 ਮਈ ਨੂੰ ਉਹ ਆਪਣੇ ਦੋਸਤ ਗੁੱਡੂ ਨਾਲ ਉਸ ਦੇ ਦੋਸਤ ਬਲਕੌਰ ਸਿੰਘ ਦੇ ਫੇਜ਼-11 ਦੇ ਕਮਰੇ ’ਚ ਚਲੇ ਗਏ। ਜਿੱਥੇ ਉਸ (ਪੀੜਤ ਲੜਕੀ) ਨੂੰ ਚਾਕੂ ਨਾਲ ਡਰਾ ਧਮਕਾ ਕੇ ਉਸ ਨਾਲ ਰਾਜਾ, ਖੂਨੀਆ ਉਰਫ਼ ਸੋਨੂੰ ਅਤੇ ਅਨਮੋਲ ਸਿੰਘ ਨੇ ਬਲਾਤਕਾਰ ਕੀਤਾ ਅਤੇ ਉਸ ਦੇ ਦੋਸਤ ਗੁੱਡੂ ਨਾਲ ਲੜਾਈ-ਝਗੜਾ ਕਰਕੇ ਮੌਕਾ ਤੋਂ ਫਰਾਰ ਹੋ ਗਏ।

ਪੰਜਾਬ ਰਾਜ ਕਿਰਤ ਸਲਾਹਕਾਰ ਬੋਰਡ ਦਾ ਪੁਨਰਗਠਨ ਕਰਨ ਦੀ ਮੰਗ

ਐਸ.ਏ.ਐਸ.ਨਗਰ (ਮੁਹਾਲੀ) ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸੀਟੂ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੀਪੀਆਈ(ਐੱਮ) ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਸਨਅਤੀ ਮਜ਼ਦੂਰਾਂ ਦੀਆਂ ਘੱਟੋ ਘੱਟ ਉਜਰਤਾਂ ਵਿਚ ਸੋਧ ਕਰਕੇ ਵਾਧਾ ਨਾ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਘੱਟੋ ਘੱਟ ਉਜਰਤਾਂ ਦੇ ਕਾਨੂੰਨ ਅਨੁਸਾਰ ਮਜ਼ਦੂਰਾਂ ਦੀਆਂ ਘੱਟੋ ਘੱਟ ਉਜਰਤਾਂ ਵਿੱਚ ਪੰਜ ਸਾਲ ਬਾਅਦ ਸੋਧ ਕਰਕੇ ਵਾਧਾ ਕਰਨੀ ਜ਼ਰੂਰੀ ਹੈ 

ਆੜ੍ਹਤੀਆਂ ਤੇ ਮਜ਼ਦੂਰਾਂ ਵੱਲੋਂ ਪਨਸਪ ਦੇ ਗੁਦਾਮ ਅੱਗੇ ਧਰਨਾ

ਟਾਂਡਾ ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਟਾਂਡਾ ਖੇਤਰ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅੱਜ ਪਨਸਪ ਗੁਦਾਮ ਦੇ ਸਾਹਮਣੇ ਧਰਨਾ ਲਾਇਆ। ਕਰੀਬ ਚਾਰ ਘੰਟਿਆਂ ਤੱਕ ਲਗਾਏ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨਾ ਦੇ ਰਹੇ ਆੜ੍ਹਤੀ ਰਾਕੇਸ਼ ਵੋਹਰਾ, ਗੋਲਡੀ ਕਲਿਆਣਪੁਰ, ਸੁਖਵਿੰਦਰਜੀਤ ਸਿੰਘ ਬੀਰਾ, 

ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ; ਦੋ ਖ਼ਿਲਾਫ਼ ਕੇਸ ਦਰਜ

ਬਟਾਲਾ ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਆਪਣੇ ਦੋ ਦੋਸਤਾਂ ਨਾਲ ਸ਼ਰਾਬ ਪੀਣ ਗਏ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਉਸ ਦੇ ਦੋਸਤ ਦੇ ਹੀ ਘਰ ਨੇੜਿਓ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਦੋਸਤਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮ੍ਰਿਤਕ ਦੇ ਭਰਾ ਬਿਕਰਮਜੀਤ ਸਿੰਘ ਵਾਸੀ ਕਰਵਾਲੀਆਂ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਜਤਿੰਦਰ ਸਿੰਘ ਅਤੇ

ਸਸਤੇ ਆਈ ਫੋਨ ਦੇ ਲਾਲਚ ’ਚ ਠੱਗਿਆ ਗਿਆ ਫ਼ੌਜੀ ਜਵਾਨ

ਗੁਰਦਾਸਪੁਰ ,20 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਅਬੁਲਖੈਰ ਦੇ ਵਸਨੀਕ ਫ਼ੌਜੀ ਜਵਾਨ ਯੋਗੇਸ਼ ਸੈਣੀ ਨੇ ਨੌਸਰਬਾਜ਼ ਦੇ ਅੜਿੱਕੇ ਚੜ੍ਹ ਕੇ ਆਪਣੀ ਨੌਕਰੀ ਖ਼ਤਰੇ ’ਚ ਪਾ ਲਈ। ਪੀੜਤ ਯੋਗੇਸ਼ ਸੈਣੀ ਨੇ ਦੱਸਿਆ ਕਿ ਉਹ ਪਠਾਨਕੋਟ ਆਰਮੀ ਹੈੱਡ ਕੁਆਰਟਰ ਵਿੱਚ ਸਿਪਾਹੀ ਦੀ ਨੌਕਰੀ ਕਰ ਰਿਹਾ ਹੈ। ਲੰਘੀ 29 ਨਵੰਬਰ ਨੂੰ ਉਸ ਨੇ ਵੱਖ-ਵੱਖ ਵਸਤਾਂ ਵੇਚਣ ਵਾਲੇ ਓਐੱਲਐਕਸ ਐਪ ’ਤੇ ਇੱਕ ਆਈ ਫੋਨ-7 ਦਾ ਇਸ਼ਤਿਹਾਰ ਦੇਖਿਆ, ਜਿਸ ਦੇ ਵਿਕਰੇਤਾ ਨੇ ਆਪਣਾ ਫੋਨ ਨੰਬਰ ਦੇ ਕੇ ਉਸ ਨਾਲ ਵੱਟਸਐਪ ’ਤੇ ਚੈਟ ਕਰਨੀ ਸ਼ੁਰੂ ਕਰ ਦਿੱਤੀ। 

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0076039864
Copyright © 2019, Panjabi Times. All rights reserved. Website Designed by Mozart Infotech